Isaiah 28:29
ਇਹ ਸਬਕ ਸਰਬ ਸ਼ਕਤੀਮਾਨ ਯਹੋਵਾਹ ਵੱਲੋਂ ਆਇਆ ਹੈ। ਯਹੋਵਾਹ ਅਦਭੁਤ ਸਲਾਹ ਦਿੰਦਾ ਹੈ। ਯਹੋਵਾਹ ਸੱਚਮੁੱਚ ਸਿਆਣਾ ਹੈ।
Isaiah 28:29 in Other Translations
King James Version (KJV)
This also cometh forth from the LORD of hosts, which is wonderful in counsel, and excellent in working.
American Standard Version (ASV)
This also cometh forth from Jehovah of hosts, who is wonderful in counsel, and excellent in wisdom.
Bible in Basic English (BBE)
This comes from the Lord of armies, purposing wonders, and wise in all his acts.
Darby English Bible (DBY)
This also cometh forth from Jehovah of hosts; he is wonderful in counsel, great in wisdom.
World English Bible (WEB)
This also comes forth from Yahweh of Hosts, who is wonderful in counsel, and excellent in wisdom.
Young's Literal Translation (YLT)
Even this from Jehovah of Hosts hath gone out, He hath made counsel wonderful, He hath made wisdom great!
| This | גַּם | gam | ɡahm |
| also | זֹ֕את | zōt | zote |
| cometh forth | מֵעִ֛ם | mēʿim | may-EEM |
| from | יְהוָ֥ה | yĕhwâ | yeh-VA |
| Lord the | צְבָא֖וֹת | ṣĕbāʾôt | tseh-va-OTE |
| of hosts, | יָצָ֑אָה | yāṣāʾâ | ya-TSA-ah |
| wonderful is which | הִפְלִ֣א | hipliʾ | heef-LEE |
| in counsel, | עֵצָ֔ה | ʿēṣâ | ay-TSA |
| and excellent | הִגְדִּ֖יל | higdîl | heeɡ-DEEL |
| in working. | תּוּשִׁיָּֽה׃ | tûšiyyâ | too-shee-YA |
Cross Reference
Isaiah 9:6
ਇਹ ਗੱਲਾਂ ਉਦੋਂ ਵਾਪਰਨਗੀਆਂ ਜਦੋਂ ਕਿਸੇ ਖਾਸ ਬੱਚੇ ਦਾ ਜਨਮ ਹੋਵੇਗਾ। ਪਰਮੇਸ਼ੁਰ ਸਾਨੂੰ ਇੱਕ ਪੁੱਤਰ ਦੇਵੇਗਾ। ਇਹ ਪੁੱਤਰ ਲੋਕਾਂ ਦੀ ਅਗਵਾਈ ਕਰਨ ਦਾ ਜਿਂਮਾ ਲਵੇਗਾ। ਉਸਦਾ ਨਾਮ ਹੋਵੇਗਾ, “ਅਦਭੁੱਤ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਉਹ ਪਿਤਾ ਜਿਹੜਾ ਸਦਾ ਜਿਉਂਦਾ ਹੈ, ਅਮਨ ਦਾ ਸਹਿਜ਼ਾਦਾ।”
Romans 11:33
ਪਰਮੇਸ਼ੁਰ ਦੀ ਉਸਤਤਿ ਕਰੋ ਹਾਂ, ਪਰਮੇਸ਼ੁਰ ਦੀਆਂ ਦਾਤਾਂ ਕਿੰਨੀਆਂ ਮਹਾਨ ਹਨ। ਉਸਦੀ ਬੁਧਤਾ ਅਤੇ ਗਿਆਨ ਦਾ ਕੋਈ ਅੰਤ ਨਹੀਂ। ਕੋਈ ਵੀ ਵਿਅਕਤੀ ਉਸ ਦੇ ਨਿਆਂ ਦੀ ਵਿਆਖਿਆ ਨਹੀਂ ਕਰ ਸੱਕਦਾ ਨਾ ਹੀ ਕੋਈ ਉਸ ਦਾ ਢੰਗ ਸਮਝ ਸੱਕਦਾ ਹੈ।
Jeremiah 32:19
ਯਹੋਵਾਹ ਜੀ ਤੁਸੀਂ ਵਿਉਂਤਾਂ ਬਣਾਉਂਦੇ ਹੋ ਅਤੇ ਮਹਾਨ ਗੱਲਾਂ ਕਰਦੇ ਹੋ। ਤੁਸੀਂ ਲੋਕਾਂ ਦੀ ਕੀਤੀ ਹਰ ਗੱਲ ਦੇਖਦੇ ਹੋ। ਤੁਸੀਂ ਨੇਕੀ ਕਰਨ ਵਾਲਿਆਂ ਨੂੰ ਇਨਾਮ ਦਿੰਦੇ ਹੋ ਅਤੇ ਬਦੀ ਕਰਨ ਵਾਲਿਆਂ ਨੂੰ ਸਜ਼ਾ ਦਿੰਦੇ ਹੋ-ਤੁਸੀਂ ਉਨ੍ਹਾਂ ਨੂੰ ਓਹੋ ਕੁਝ ਦਿੰਦੇ ਹੋ ਜਿਸਦੇ ਉਹ ਅਧਿਕਾਰੀ ਹਨ।
Job 5:9
ਲੋਕੀਂ ਮਹਾਨ ਗੱਲਾਂ ਨੂੰ ਨਹੀਂ ਸਮਝ ਸੱਕਦੇ ਜਿਹੜੀਆਂ ਪਰਮੇਸ਼ੁਰ ਕਰਦਾ ਹੈ। ਪਰਮੇਸ਼ੁਰ ਦੇ ਕਰਿਸ਼ਮਿਆਂ ਦਾ ਕੋਈ ਅੰਤ ਨਹੀਂ।
Job 37:23
ਸਰਬ ਸ਼ਕਤੀਮਾਨ ਪਰਮੇਸ਼ੁਰ ਮਹਾਨ ਹੈ। ਅਸੀਂ ਪਰਮੇਸ਼ੁਰ ਨੂੰ ਨਹੀਂ ਸਮਝ ਸੱਕਦੇ। ਪਰਮੇਸ਼ੁਰ ਬਹੁਤ ਸ਼ਕਤੀਸ਼ਾਲੀ ਹੈ, ਪਰ ਉਹ ਸਾਡੇ ਲਈ ਚੰਗਾ ਅਤੇ ਨਿਆਂਈ ਵੀ ਹੈ। ਪਰਮੇਸ਼ੁਰ ਸਾਨੂੰ ਦੁੱਖ ਨਹੀਂ ਦੇਣਾ ਚਾਹੁੰਦਾ।
Psalm 40:5
ਯਹੋਵਾਹ, ਸਾਡੇ ਪਰਮੇਸ਼ੁਰ ਤੁਸੀਂ ਬਹੁਤ ਅਦਭੁਤ ਗੱਲਾਂ ਕੀਤੀਆਂ ਹਨ। ਸਾਡੇ ਲਈ ਤੁਹਾਡੀਆਂ ਅਦਭੁਤ ਯੋਜਨਾਵਾਂ ਹਨ। ਜਿਨ੍ਹਾਂ ਸਾਰੀਆਂ ਦੀ ਕੋਈ ਵੀ ਗਿਣਤੀ ਨਹੀਂ ਕਰ ਸੱਕਦਾ। ਮੈਂ ਇਨ੍ਹਾਂ ਗੱਲਾਂ ਬਾਰੇ ਬਾਰ-ਬਾਰ ਦੱਸਾਂਗਾ ਜਿਹੜੀਆਂ ਗਿਣਤੀ ਬਾਹਰੀਆਂ ਹਨ।
Psalm 92:5
ਯਹੋਵਾਹ, ਤੁਸੀਂ ਇੰਨੀਆਂ ਮਹਾਨ ਗੱਲਾਂ ਕੀਤੀਆਂ ਸਨ। ਸਾਡੇ ਲਈ ਤੁਹਾਡੇ ਵਿੱਚਾਰ ਸਮਝਣੇ ਬਹੁਤ ਮੁਸ਼ਕਿਲ ਹਨ।
Isaiah 28:21
ਯਹੋਵਾਹ ਉਸੇ ਤਰ੍ਹਾਂ ਲੜੇਗਾ ਜਿਵੇਂ ਉਹ ਫਰਾਸੀਮ ਦੇ ਪਰਬਤ ਉੱਤੇ ਲੜਿਆ ਸੀ। ਯਹੋਵਾਹ ਉਸੇ ਤਰ੍ਹਾਂ ਕਹਿਰਵਾਨ ਹੋਵੇਗਾ ਜਿਵੇਂ ਉਹ ਗਿਬਓਨ ਵਾਦੀ ਵਿੱਚ ਹੋਇਆ ਸੀ। ਫ਼ੇਰ ਯਹੋਵਾਹ ਉਹੀ ਗੱਲਾਂ ਕਰੇਗਾ ਜੋ ਉਸ ਨੇ ਅਵੱਸ਼ ਕਰਨੀਆਂ ਹਨ। ਯਹੋਵਾਹ ਕੁਝ ਅਜੀਬ ਗੱਲਾਂ ਕਰੇਗਾ। ਪਰ ਉਹ ਆਪਣਾ ਕੰਮ ਖਤਮ ਕਰੇਗਾ। ਉਸਦਾ ਕੰਮ ਇੱਕ ਅਜਨਬੀ ਦਾ ਕੰਮ ਹੈ।
Daniel 4:2
ਮੈਂ ਉਨ੍ਹਾਂ ਕਰਿਸ਼ਮਿਆਂ ਅਤੇ ਅਦਭੁਤ ਗੱਲਾਂ ਬਾਰੇ ਤੁਹਾਨੂੰ ਦਸੱਦਿਆਂ ਬਹੁਤ ਖੁਸ਼ ਹਾਂ ਜਿਹੜੀਆਂ ਅੱਤ ਮਹਾਨ ਪਰਮੇਸ਼ੁਰ ਨੇ ਮੇਰੇ ਲਈ ਕੀਤੀਆਂ ਹਨ।