Isaiah 33:6 in Punjabi

Punjabi Punjabi Bible Isaiah Isaiah 33 Isaiah 33:6

Isaiah 33:6
ਉਹ ਲੋਕਾਂ ਨੂੰ ਪਰਮੇਸ਼ੁਰ ਦੀ ਸਿਆਣਪ ਅਤੇ ਗਿਆਨ ਨਾਲ ਅਮੀਰ ਬਣਾਉਦਾ ਹੈ। ਤੂੰ ਮੁਕਤੀ ਨਾਲ ਅਮੀਰ ਹੈਂ। ਤੂੰ ਯਹੋਵਾਹ ਦਾ ਆਦਰ ਕਰਦਾ ਹੈਂ ਅਤੇ ਇਹੀ ਗੱਲ ਤੈਨੂੰ ਅਮੀਰ ਬਣਾਉਂਦੀ ਹੈ, ਇਸ ਲਈ ਤੂੰ ਜਾਣ ਸੱਕਦਾ ਹੈਂ ਕਿ ਤੂੰ ਨਿਰਂਤਰ ਰਹੇਁਗਾ।

Isaiah 33:5Isaiah 33Isaiah 33:7

Isaiah 33:6 in Other Translations

King James Version (KJV)
And wisdom and knowledge shall be the stability of thy times, and strength of salvation: the fear of the LORD is his treasure.

American Standard Version (ASV)
And there shall be stability in thy times, abundance of salvation, wisdom, and knowledge: the fear of Jehovah is thy treasure.

Bible in Basic English (BBE)
And she will have no more fear of change, being full of salvation, wisdom, and knowledge: the fear of the Lord is her wealth.

Darby English Bible (DBY)
and he shall be the stability of thy times, the riches of salvation, wisdom and knowledge: the fear of Jehovah shall be your treasure.

World English Bible (WEB)
There shall be stability in your times, abundance of salvation, wisdom, and knowledge: the fear of Yahweh is your treasure.

Young's Literal Translation (YLT)
And hath been the stedfastness of thy times, The strength of salvation, wisdom, and knowledge, Fear of Jehovah -- it `is' His treasure.

And
wisdom
וְהָיָה֙wĕhāyāhveh-ha-YA
and
knowledge
אֱמוּנַ֣תʾĕmûnatay-moo-NAHT
shall
be
עִתֶּ֔יךָʿittêkāee-TAY-ha
stability
the
חֹ֥סֶןḥōsenHOH-sen
of
thy
times,
יְשׁוּעֹ֖תyĕšûʿōtyeh-shoo-OTE
strength
and
חָכְמַ֣תḥokmathoke-MAHT
of
salvation:
וָדָ֑עַתwādāʿatva-DA-at
the
fear
יִרְאַ֥תyirʾatyeer-AT
Lord
the
of
יְהוָ֖הyĕhwâyeh-VA
is
his
treasure.
הִ֥יאhîʾhee
אוֹצָרֽוֹ׃ʾôṣārôoh-tsa-ROH

Cross Reference

Matthew 6:33
ਪਰ ਸਭ ਤੋਂ ਪਹਿਲਾਂ, ਤੁਹਾਨੂੰ ਪਰਮੇਸ਼ੁਰ ਦੇ ਰਾਜ ਅਤੇ ਉਸ ਦੇ ਧਰਮ ਦੀ ਇੱਛਾ ਕਰਨੀ ਚਾਹੀਦੀ ਹੈ। ਫ਼ਿਰ ਇਹ ਸਭ ਵਸਤਾਂ ਵੀ ਤੁਹਾਨੂੰ ਦੇ ਦਿੱਤੀਆਂ ਜਾਣਗੀਆਂ।

Proverbs 24:3
-20- ਇੱਕ ਘਰ ਸਿਆਣਪ ਦੁਆਰਾ ਉਸਾਰਿਆ ਜਾਂਦਾ ਹੈ, ਅਤੇ ਇੱਕ ਚੰਗੀ ਸੂਝ ਨਾਲ ਮਜ਼ਬੂਤ ਰਹਿੰਦਾ ਹੈ।

Psalm 112:1
ਯਹੋਵਾਹ ਦੀ ਉਸਤਤਿ ਕਰੋ! ਉਹ ਬੰਦਾ ਜਿਹੜਾ ਡਰਦਾ ਅਤੇ ਯਹੋਵਾਹ ਦਾ ਆਦਰ ਕਰਦਾ ਹੈ ਬਹੁਤ ਪ੍ਰਸੰਨ ਹੋਵੇਗਾ। ਉਹ ਬੰਦਾ ਪਰਮੇਸ਼ੁਰ ਦੇ ਆਦੇਸ਼ਾਂ ਨੂੰ ਪਿਆਰ ਕਰਦਾ ਹੈ।

Ecclesiastes 7:19
ਸਿਆਣਪ ਤਾਕਤ ਦਿੰਦੀ ਹੈ। ਇੱਕ ਸਿਆਣਾ ਵਿਅਕਤੀ ਕਿਸੇ ਸ਼ਹਿਰ ਦੇ ਦਸ ਆਗੂਆਂ ਨਾਲੋਂ ਵੱਧੇਰੇ ਸ਼ਕਤੀਸ਼ਾਲੀ ਹੈ। ਇਹ ਗੱਲ ਪੱਕੀ ਹੈ ਕਿ ਧਰਤੀ ਉੱਤੇ ਕੋਈ ਵੀ ਅਜਿਹਾ ਨਹੀਂ ਜਿਹੜਾ ਧਰਮੀ ਹੋਵੇ ਅਤੇ ਜਿਹੜਾ ਕਦੇ ਪਾਪ ਨਹੀਂ ਕਰਦਾ।

Ecclesiastes 9:14
ਓੱਥੇ ਇੱਕ ਛੋਟਾ ਜਿਹਾ ਸ਼ਹਿਰ ਸੀ ਜਿਸ ਵਿੱਚ ਬੋੜੇ ਜਿਹੇ ਬੰਦੇ ਰਹਿੰਦੇ ਸਨ। ਇੱਕ ਮਹਾਨ ਰਾਜੇ ਨੇ ਉਸ ਸ਼ਹਿਰ ਦੇ ਖਿਲਾਫ ਜੰਗ ਕੀਤੀ ਅਤੇ ਆਪਣੀਆਂ ਫੌਜਾਂ ਨਾਲ ਉਸ ਨੂੰ ਘੇਰਾ ਪਾ ਲਿਆ।

Isaiah 11:2
ਯਹੋਵਾਹ ਦਾ ਆਤਮਾ ਉਸ ਬੱਚੇ ਵਿੱਚ ਹੋਵੇਗੀ। ਆਤਮਾ ਸਿਆਣਪ, ਸਮਝਦਾਰੀ, ਅਗਵਾਈ ਅਤੇ ਸ਼ਕਤੀ ਪ੍ਰਦਾਨ ਕਰਦਾ ਹੈ। ਅਤੇ ਆਤਮਾ ਇਸ ਬੱਚੇ ਦੀ ਸਹਾਇਤਾ ਕਰੇਗਾ ਉਸ ਨੂੰ ਜਾਣੇਗਾ ਅਤੇ ਯਹੋਵਾਹ ਦਾ ਆਦਰ ਕਰੇਗਾ।

Isaiah 38:5
“ਹਿਜ਼ਕੀਯਾਹ ਵੱਲ ਜਾਓ ਅਤੇ ਉਸ ਨੂੰ ਦੱਸੋ ਕਿ ਤੁਹਾਡੇ ਪੁਰਖਿਆਂ ਦਾਊਦ ਦਾ ਪਰਮੇਸ਼ੁਰ, ਯਹੋਵਾਹ ਆਖਦਾ ਹੈ, ‘ਮੈਂ ਤੇਰੀ ਪ੍ਰਾਰਥਨਾ ਸੁਣ ਲਈ ਹੈ, ਅਤੇ ਮੈਂ ਤੇਰੇ ਅੱਬਰੂ ਦੇਖ ਲੇ ਹਨ। ਮੈਂ ਤੇਰੀ ਉਮਰ ਵਿੱਚ ਪੰਦਰ੍ਹਾਂ ਸਾਲਾਂ ਦਾ ਵਾਧਾ ਕਰ ਦਿਆਂਗਾ।

Isaiah 51:6
ਅਕਾਸ਼ਾਂ ਵੱਲ ਦੇਖੋ! ਹੇਠਾਂ ਧਰਤੀ ਵੱਲ ਆਪਣੇ ਆਲੇ-ਦੁਆਲੇ ਦੇਖੋ! ਅਕਾਸ਼ ਧੂੰਏਁ ਦੇ ਬੱਦਲਾਂ ਵਾਂਗ ਅਲੋਪ ਹੋ ਜਾਣਗੇ। ਧਰਤੀ ਪਾਟੇ ਪੁਰਾਣੇ ਕੱਪੜਿਆਂ ਵਾਂਗ ਬਣ ਜਾਵੇਗੀ। ਲੋਕ ਧਰਤੀ ਉੱਤੇ ਮਰ ਜਾਣਗੇ, ਪਰ ਮੇਰੀ ਮੁਕਤੀ ਸਦਾ ਰਹੇਗੀ। ਮੇਰੀ ਨੇਕੀ ਕਦੇ ਖਤਮ ਨਹੀਂ ਹੋਵੇਗੀ।

2 Corinthians 6:10
ਹਾਲਾਂ ਕਿ ਅਸੀਂ ਉਦਾਸ ਹਾਂ, ਪਰ ਅਸੀਂ ਹਮੇਸ਼ਾ ਖੁਸ਼ ਹਾਂ। ਭਾਵੇਂ ਅਸੀਂ ਗਰੀਬ ਹਾਂ ਪਰ ਅਸੀਂ ਬਹੁਤ ਸਾਰੇ ਲੋਕਾਂ ਨੂੰ ਅਮੀਰ ਬਣਾਉਂਦੇ ਹਾਂ। ਸਾਡੇ ਕੋਲ ਕੁਝ ਵੀ ਨਹੀਂ ਪਰ ਅਸਲ ਵਿੱਚ ਸਾਡੇ ਕੋਲ ਸਭ ਕੁਝ ਹੈ।

1 Timothy 4:8
ਤੁਹਾਡੀ ਸਰੀਰਿਕ ਕਸਰਤ ਕਿਸੇ ਗੱਲੋਂ ਤੁਹਾਡੀ ਸਹਾਇਤਾ ਕਰਦੀ ਹੈ। ਪਰ ਪਰਮੇਸ਼ੁਰ ਦੀ ਸੇਵਾ ਤੁਹਾਡੀ ਹਰ ਤਰੀਕੇ ਨਾਲ ਸਹਾਇਤਾ ਕਰਦੀ ਹੈ। ਪਰਮੇਸ਼ੁਰ ਦੀ ਸੇਵਾ ਤੁਹਾਡੀ ਵਰਤਮਾਨ ਜ਼ਿੰਦਗੀ ਅਤੇ ਭਵਿੱਖ ਦੀ ਜ਼ਿਦਗੀ ਲਈ ਵੀ ਅਸੀਸਾਂ ਦਾ ਵਾਅਦਾ ਕਰਦੀ ਹੈ।

1 Timothy 6:6
ਹਾਂ, ਇਹ ਸੱਚ ਹੈ ਕਿ ਪਰਮੇਸ਼ੁਰ ਦੀ ਸੇਵਾ ਕਰਨੀ ਉਸ ਨੂੰ ਅਮੀਰ ਬਣਾ ਦਿੰਦੀ ਹੈ ਜੋ ਸੇਵਾ ਕਰਦਾ ਹੈ ਜੇਕਰ ਉਹ ਉਸ ਨਾਲ ਸੰਤੁਸ਼ਟ ਹੈ ਜੋ ਉਸ ਕੋਲ ਹੈ।

Ecclesiastes 7:12
ਸਿਆਣਪ ਦੀ ਢਾਲ ਹੋਣੀ, ਪੈਸੇ ਦੀ ਢਾਲ ਹੋਣ ਦੇ ਬਰਾਬਰ ਹੈ, ਸਿਆਣਪ ਦੁਆਰਾ ਕਮਾਇਆ ਹੋਇਆ ਗਿਆਨ ਹੋਰ ਵੀ ਵੱਧੇਰੇ ਵੱਧੀਆ ਹੈ।

Proverbs 29:4
ਜਿਹੜਾ ਰਾਜਾ ਨਿਆਂਈ ਹੋਕੇ ਸ਼ਾਸਨ ਕਰਦਾ ਹੈ ਉਹ ਆਪਣੇ ਦੇਸ ਨੂੰ ਮਜ਼ਬੂਤ ਬਣਾ ਲੈਂਦਾ ਹੈ, ਪਰ ਜਿਹੜਾ ਕੋਈ ਰਿਸ਼ਵਤ ਲੈਂਦਾ ਹੈ ਇਸ ਨੂੰ ਢਾਹ ਦਿੰਦਾ।

Proverbs 28:15
ਇੱਕ ਦੁਸ਼ਟ ਵਿਅਕਤੀ ਦਾ ਗਰੀਬ ਕੌਮ ਤੇ ਰਾਜ ਕਰਨਾ, ਗਰਜਦੇ ਸ਼ੇਰ ਜਾਂ ਹਮਲਾ ਕਰਨ ਵਾਲੇ ਰਿੱਛ ਵਾਂਗ ਹੁੰਦਾ ਹੈ।

2 Chronicles 32:20
ਇਨ੍ਹਾਂ ਸਮੱਸਿਆਵਾਂ ਕਾਰਣ, ਪਾਤਸ਼ਾਹ ਹਿਜ਼ਕੀਯਾਹ ਅਤੇ ਅਮੋਸ ਦੇ ਪੁੱਤਰ, ਯਸਾਯਾਹ ਨਬੀ ਨੇ ਅਕਾਸ਼ ਵੱਲ ਤੱਕ ਕੇ ਪ੍ਰਾਰਥਨਾ ਕੀਤੀ।

2 Chronicles 32:27
ਹਿਜ਼ਕੀਯਾਹ ਨੂੰ ਆਪਣੇ ਜਿਉਂਦੇ-ਜੀਅ ਬਹੁਤ ਮਾਨ-ਵਡਿਆਈ ਮਿਲੀ। ਉਸ ਨੇ ਚਾਂਦੀ, ਸੋਨੇ, ਬਹੁਮੁੱਲੇ ਪੱਥਰ ਅਤੇ ਮਸਾਲੇ ਅਤੇ ਢਾਲਾਂ ਅਤੇ ਹਰ ਪ੍ਰਕਾਰ ਦੀਆਂ ਵਸਤਾਂ ਦੀ ਸੰਭਾਲ ਲਈ ਥਾਵਾਂ ਬਣਾਈਆਂ।

Psalm 27:1
ਦਾਊਦ ਦਾ ਇੱਕ ਗੀਤ। ਯਹੋਵਾਹ, ਤੁਸੀਂ ਮੇਰੀ ਰੌਸ਼ਨੀ ਵੀ, ਮੇਰੇ ਮੁਕਤੀਦਾਤਾ ਵੀ ਹੋ। ਮੈਨੂੰ ਕਿਸੇ ਕੋਲੋਂ ਵੀ ਨਹੀਂ ਡਰਨਾ ਚਾਹੀਦਾ। ਯਹੋਵਾਹ, ਮੇਰੇ ਜੀਵਨ ਦੀ ਸੁਰੱਖਿਆ ਦਾ ਟਿਕਾਣਾ ਹੈ। ਇਸ ਲਈ ਮੈਂ ਕਿਸੇ ਕੋਲੋਂ ਵੀ ਨਹੀਂ ਡਰਾਂਗਾ।

Psalm 28:8
ਯਹੋਵਾਹ ਆਪਣੇ ਚੁਣੇ ਹੋਏ ਬੰਦੇ ਦੀ ਰੱਖਿਆ ਕਰਦਾ ਹੈ। ਯਹੋਵਾਹ ਉਸ ਨੂੰ ਬਚਾਉਂਦਾ ਹੈ। ਯਹੋਵਾਹ ਉਸਦੀ ਸ਼ਕਤੀ ਹੈ।

Psalm 45:4
ਤੁਸੀਂ ਅਦਭੁਤ ਦਿਖਾਈ ਦਿੰਦੇ ਹੋ। ਜਾਉ ਨੇਕੀ ਅਤੇ ਨਿਰਪੱਖਤਾ ਲਈ ਲੜਾਈ ਜਿੱਤੋਂ। ਤੁਹਾਡੇ ਤਾਕਤਵਰ ਸੱਜੇ ਹੱਥ ਨੂੰ ਹੈਰਾਨੀ ਭਰੀਆਂ ਗੱਲਾਂ ਸਿੱਖਾਈਆਂ ਗਈਆਂ ਸਨ।

Psalm 140:7
ਯਹੋਵਾਹ, ਤੁਸੀਂ ਮੇਰੇ ਸ਼ਕਤੀਸ਼ਾਲੀ ਮਾਲਕ ਹੋ। ਤੁਸੀਂ ਮੇਰੇ ਮੁਕਤੀਦਾਤਾ ਹੋ। ਤੁਸੀਂ ਯੁੱਧ ਵਿੱਚ ਮੇਰੇ ਸਿਰ ਦੀ ਰੱਖਿਆ ਕਰ ਰਹੇ ਟੋਪ ਵਾਂਗ ਹੋ।

Proverbs 14:27
ਯਹੋਵਾਹ ਦਾ ਡਰ ਜੀਵਨ ਦਾ ਸਰੋਤ ਹੈ, ਇਹ ਵਿਅਕਤੀ ਨੂੰ ਮੌਤ ਦੇ ਸ਼ਿਕੰਜੇ ਤੋਂ ਬਚਾਉਂਦਾ ਹੈ।

Proverbs 15:16
ਥੋੜਾ ਪਾਕੇ, ਯਹੋਵਾਹ ਤੋਂ ਡਰਨਾ, ਅਮੀਰ ਹੋਕੇ ਦਂਗਾ ਕਰਨ ਨਾਲੋਂ ਵੱਧੀਆ ਹੈ।

Proverbs 19:23
ਯਹੋਵਾਹ ਦਾ ਡਰ ਜਿੰਦਗ਼ੀ ਵੱਲ ਅਗਵਾਈ ਕਰਦਾ ਹੈ ਜੋ ਕੋਈ ਵੀ ਇਸ ਨਾਲ ਭਰਪੂਰ ਹੈ ਉਹ ਬਿਨਾਂ ਕਿਸੇ ਵੀ ਸਮੱਸਿਆ ਤੋਂ ਆਰਾਮ ਨਾਲ ਬੱਚ ਸੱਕਦਾ ਹੈ ਅਤੇ ਸਾਂਤੀ ਪ੍ਰਾਪਤ ਕਰਦਾ ਹੈ।

Proverbs 28:2
ਜਦੋਂ ਦੇਸ਼ ਵਿੱਚ ਕਾਨੂੰਨ ਹੀਣ ਹੋ ਜਾਵੇ, ਇਸ ਦੇ ਸ਼ਾਸ਼ਕ ਬਹੁਤ ਜਲਦੀ ਬਦਲ ਜਾਂਦੇ ਹਨ। ਪਰ ਜਿਹੜਾ ਵਿਅਕਤੀ ਜੋ ਗੱਲਾਂ ਨੂੰ ਸਮਝਦਾ ਅਤੇ ਸੂਝਵਾਨ ਹੁੰਦਾ, ਇੱਕ ਅੱਡੋਲ ਸਰਕਾਰ ਦੀ ਅਗਵਾਈ ਕਰਦਾ ਹੈ।

Jeremiah 22:15
“ਯਹੋਯਾਕੀਮ, ਆਪਣੇ ਘਰ ਵਿੱਚ ਵੱਡੀ ਮਾਤਰਾ ਵਿੱਚ ਦਿਆਰ ਰੱਖਣ ਨਾਲ ਤੂੰ ਮਹਾਨ ਰਾਜਾ ਨਹੀਂ ਬਣਦਾ। ਤੇਰਾ ਪਿਤਾ ਭੋਜਨ ਅਤੇ ਪਾਣੀ ਨਾਲ ਹੀ ਸੰਤੁਸ਼ਟ ਸੀ। ਉਸ ਨੇ ਉਹੀ ਕੀਤਾ ਜੋ ਜਾਇਜ਼ ਅਤੇ ਧਰਮੀ ਸੀ। ਇਸ ਲਈ ਉਸ ਨਾਲ ਸਭ ਕੁਝ ਠੀਕ-ਠਾਕ ਹੋਇਆ।