Isaiah 33:9
ਧਰਤੀ ਬੀਮਾਰ ਹੈ ਅਤੇ ਮਰ ਰਹੀ ਹੈ। ਲਬਾਨੋਨ ਮਰ ਰਿਹਾ ਹੈ ਅਤੇ ਸ਼ਾਰੋਨ ਵਾਦੀ ਖੁਸ਼ਕ ਅਤੇ ਸੱਖਣੀ ਹੈ। ਬਾਸ਼ਾਮ ਅਤੇ ਕਰਮਲ ਕਿਸੇ ਵੇਲੇ ਖੂਬਸੂਰਤ ਪੌਦੇ ਉਗਾਉਂਦੇ ਸਨ ਪਰ ਹੁਣ ਉਹ ਪੌਦੇ ਉਗਣੋਁ ਹਟ ਗਏ ਹਨ।
Isaiah 33:9 in Other Translations
King James Version (KJV)
The earth mourneth and languisheth: Lebanon is ashamed and hewn down: Sharon is like a wilderness; and Bashan and Carmel shake off their fruits.
American Standard Version (ASV)
The land mourneth and languisheth; Lebanon is confounded and withereth away; Sharon is like a desert; and Bashan and Carmel shake off `their leaves'.
Bible in Basic English (BBE)
The earth is sorrowing and wasting away; Lebanon is put to shame and has become waste; Sharon is like the Arabah; and in Bashan and Carmel the leaves are falling.
Darby English Bible (DBY)
The land mourneth, it languisheth; Lebanon is ashamed, is withered; the Sharon is become as a desert, and Bashan and Carmel are stripped.
World English Bible (WEB)
The land mourns and languishes; Lebanon is confounded and withers away; Sharon is like a desert; and Bashan and Carmel shake off [their leaves].
Young's Literal Translation (YLT)
Mourned, languished hath the land, Confounded hath been Lebanon, Withered hath been Sharon as a wilderness, And shaking are Bashan and Carmel.
| The earth | אָבַ֤ל | ʾābal | ah-VAHL |
| mourneth | אֻמְלְלָה֙ | ʾumlĕlāh | oom-leh-LA |
| and languisheth: | אָ֔רֶץ | ʾāreṣ | AH-rets |
| Lebanon | הֶחְפִּ֥יר | heḥpîr | hek-PEER |
| ashamed is | לְבָנ֖וֹן | lĕbānôn | leh-va-NONE |
| and hewn down: | קָמַ֑ל | qāmal | ka-MAHL |
| Sharon | הָיָ֤ה | hāyâ | ha-YA |
| is | הַשָּׁרוֹן֙ | haššārôn | ha-sha-RONE |
| like a wilderness; | כָּֽעֲרָבָ֔ה | kāʿărābâ | ka-uh-ra-VA |
| and Bashan | וְנֹעֵ֥ר | wĕnōʿēr | veh-noh-ARE |
| Carmel and | בָּשָׁ֖ן | bāšān | ba-SHAHN |
| shake off | וְכַרְמֶֽל׃ | wĕkarmel | veh-hahr-MEL |
Cross Reference
Isaiah 35:2
ਮਾਰੂਬਲ ਖਿੜੇ ਹੋਏ ਫ਼ੁੱਲਾਂ ਨਾਲ ਭਰਪੂਰ ਹੋਵੇਗਾ ਅਤੇ ਆਪਣੀ ਖੁਸ਼ੀ ਜ਼ਾਹਰ ਕਰਨ ਲੱਗੇਗਾ। ਇਉਂ ਲੱਗੇਗਾ ਜਿਵੇਂ ਮਾਰੂਬਲ ਖੁਸ਼ੀ ਨਾਲ ਨੱਚ ਰਿਹਾ ਹੈ। ਮਾਰੂਬਲ ਲਬਾਨੋਨ ਦੇ ਜੰਗਲ, ਕਰਮਲ ਦੀ ਪਹਾੜੀ ਅਤੇ ਸ਼ਾਰੋਨ ਦੀ ਵਾਦੀ ਵਰਗਾ ਖੂਬਸੂਰਤ ਹੋਵੇਗਾ। ਇਹ ਇਸ ਲਈ ਵਾਪਰੇਗਾ ਕਿਉਂ ਕਿ ਸਮੂਹ ਲੋਕ ਯਹੋਵਾਹ ਦੀ ਪਰਤਾਪ ਦੇਖਣਗੇ। ਲੋਕ ਸਾਡੇ ਪਰਮੇਸ਼ੁਰ ਦੀ ਖੂਬਸੂਰਤੀ ਨੂੰ ਦੇਖਣਗੇ।
Nahum 1:4
ਯਹੋਵਾਹ ਸਮੁੰਦਰ ਨੂੰ ਝਿੜਕ ਕੇ ਆਖੇਗਾ ਤਾਂ ਉਸ ਦਾ ਨੀਰ ਸੁੱਕ ਜਾਵੇਗਾ। ਉਹ ਸਾਰੇ ਦਰਿਆਵਾਂ ਨੂੰ ਸੁਕਾਅ ਦੇਵੇਗਾ। ਬਾਸ਼ਾਨ ਅਤੇ ਕਰਮਲ ਦੀਆਂ ਜਰੱਖੇਜ਼ ਧਰਤੀਆਂ ਸੁੱਕ ਸੜ ਜਾਂਦੀਆਂ ਹਨ। ਲਬਾਨੋਨ ਦੇ ਫ਼ੁੱਲ ਮੁਰਝਾਅ ਜਾਂਦੇ ਹਨ।
Isaiah 65:10
ਫੇਰ ਸ਼ਾਰੋਨ ਵਾਦੀ ਭੇਡਾਂ ਲਈ ਚਾਰਗਾਹ ਹੋਵੇਗੀ। ਆਕੋਰ ਦੀ ਵਾਦੀ ਪਸ਼ੂਆਂ ਦੇ ਆਰਾਮ ਕਰਨ ਦੀ ਥਾਂ ਹੋਵੇਗੀ। ਇਹ ਸਾਰੀਆਂ ਚੀਜ਼ਾਂ ਮੇਰੇ ਲੋਕਾਂ ਲਈ ਹੋਣਗੀਆਂ। ਉਹ ਲੋਕ ਜਿਹੜੇ ਮੈਨੂੰ ਤਲਾਸ਼ ਕਰਦੇ ਹਨ।
Zechariah 11:1
ਯਹੋਵਾਹ ਦੂਜੀਆਂ ਕੌਮਾਂ ਨੂੰ ਸਜ਼ਾ ਦੇਵੇਗਾ ਹੇ ਲਬਾਨੋਨ, ਆਪਣੇ ਫਾਟਕ ਖੋਲ੍ਹ ਤਾਂ ਜੋ ਅੱਗ ਤੇਰੇ ਦਿਓਦਾਰ ਦੇ ਰੁੱਖਾਂ ਨੂੰ ਸਾੜ ਸੱਕੇ।
Micah 7:14
ਇਸੇ ਲਈ, ਆਪਣੀ ਛੜ ਨਾਲ ਆਪਣੇ ਲੋਕਾਂ ਉੱਤੇ ਸ਼ਾਸਨ ਕਰ। ਆਪਣੇ ਇੱਜੜ ਉੱਤੇ ਸ਼ਾਸਨ ਕਰ, ਜੋ ਇੱਕਲਾ, ਕਰਮਲ ਪਰਬਤ ਅਤੇ ਲੱਕੜਾਂ ਵਿੱਚ ਵਸਦਾ ਹੈ। ਉਹ ਬਾਸ਼ਾਨ ਅਤੇ ਗਿਲਆਦ ਵਿੱਚ ਰਹਿੰਦੇ ਹਨ ਜਿਵੇਂ ਕਿ ਉਹਨਾਂ ਨੇ ਪੁਰਾਣੇ ਸਮਿਆਂ ਵਿੱਚ ਕੀਤਾ ਸੀ।
Jeremiah 50:19
“‘ਮੈਂ ਇਸਰਾਏਲ ਨੂੰ ਵਾਪਸ ਆਪਣੇ ਖੇਤਾਂ ਵਿੱਚ ਲਿਆਵਾਂਗਾ। ਉਹ ਭੋਜਨ ਖਾਵੇਗਾ ਜੋ ਕਰਮਲ ਪਰਬਤ ਉੱਤੇ ਅਤੇ ਬਾਸ਼ਾਨ ਦੀ ਧਰਤੀ ਉੱਤੇ ਉੱਗਦਾ ਹੈ। ਉਹ ਰੱਜ ਕੇ ਖਾਵੇਗਾ। ਉਹ ਪਹਾੜੀਆਂ ਉੱਤੇ, ਅਫ਼ਰਾਈਮ ਅਤੇ ਗਿਲਆਦ ਦੀ ਜ਼ਮੀਨ ਉੱਤੇ ਖਾਵੇਗਾ।’”
Jeremiah 4:20
ਤਬਾਹੀ ਉੱਤੇ ਤਬਾਹੀ ਆ ਰਹੀ ਹੈ! ਸਾਰਾ ਦੇਸ਼ ਤਬਾਹ ਹੋ ਗਿਆ ਹੈ! ਅਚਾਨਕ ਹੀ ਮੇਰੇ ਤੰਬੂ ਨਸ਼ਟ ਹੋਏ ਨੇ! ਮੇਰੇ ਪਰਦੇ ਪਾਟ ਗਏ ਨੇ!
Isaiah 37:24
ਤੂੰ ਆਪਣੇ ਅਧਿਕਾਰੀਆਂ ਨੂੰ ਮੇਰੇ ਪ੍ਰਭੂ, ਯਹੋਵਾਹ ਦਾ ਅਪਮਾਨ ਕਰਨ ਲਈ ਭੇਜਿਆ। ਤੂੰ ਆਖਿਆ ਸੀ, “ਮੈਂ ਬਹੁਤ ਤਾਕਤਵਰ ਹਾਂ! ਮੇਰੇ ਕੋਲ ਬਹੁਤ ਸਾਰੇ ਰੱਥ ਨੇ। ਮੈਂ ਲਬਾਨੋਨ ਨੂੰ ਆਪਣੀ ਸ਼ਕਤੀ ਨਾਲ ਹਰਾਇਆ ਸੀ ਮੈਂ ਲਬਾਨੋਨ ਦੇ ਸਭ ਤੋਂ ਉੱਚੇ ਪਰਬਤ ਉੱਤੇ ਚੜ੍ਹ ਗਿਆ ਸਾਂ। ਮੈਂ ਲਬਾਨੋਨ ਦੇ ਸਾਰੇ ਵੱਡੇ ਰੁੱਖ ਛਾਂਗ ਸੁੱਟੇ ਸਨ।। ਮੈਂ ਸਭ ਤੋਂ ਉੱਚੇ ਪਰਬਤ ਉੱਤੇ ਅਤੇ ਸਭ ਤੋਂ ਸੰਘਣੇ ਉਸ ਜੰਗਲ ਅੰਦਰ ਪਹੁੰਚਿਆ ਹਾਂ।
Isaiah 24:19
ਭੁਚਾਲ ਆਉਣਗੇ ਅਤੇ ਧਰਤੀ ਪਾਟ ਜਾਵੇਗੀ।
Isaiah 24:4
ਦੇਸ਼ ਸੱਖਣਾ ਅਤੇ ਉਦਾਸ ਹੋ ਜਾਵੇਗਾ। ਦੁਨੀਆਂ ਖਾਲੀ ਅਤੇ ਕਮਜ਼ੋਰ ਹੋ ਜਾਵੇਗੀ। ਇਸ ਧਰਤੀ ਦੇ ਮਹਾਨ ਆਗੂ ਕਮਜ਼ੋਰ ਹੋ ਜਾਣਗੇ।
Isaiah 24:1
ਪਰਮੇਸ਼ੁਰ ਇਸਰਾਏਲ ਨੂੰ ਸਜ਼ਾ ਦੇਵੇਗਾ ਦੇਖੋ! ਯਹੋਵਾਹ ਇਸ ਧਰਤੀ ਨੂੰ ਤਬਾਹ ਕਰ ਦੇਵੇਗਾ। ਯਹੋਵਾਹ ਧਰਤੀ ਤੋਂ ਹਰ ਚੀਜ਼ ਨੂੰ ਪੂਰੀ ਤਰ੍ਹਾਂ ਪਾਕ ਕਰ ਦੇਵੇਗਾ। ਯਹੋਵਾਹ ਲੋਕਾਂ ਨੂੰ ਦੂਰ ਜਾਣ ਲਈ ਮਜ਼ਬੂਰ ਕਰ ਦੇਵੇਗਾ।
Isaiah 14:8
ਤੂੰ ਬੁਰਾ ਰਾਜੇ ਸੀ, ਤੇ ਹੁਣ ਤੂੰ ਖਤਮ ਹੋ ਚੁੱਕਿਆ ਹੈਂ। ਦਿਆਰ ਦੇ ਰੁੱਖ ਵੀ ਪ੍ਰਸੰਨ ਨੇ। ਦਿਆਰ ਦੇ ਰੁੱਖ ਵੀ ਪ੍ਰਸੰਨ ਨੇ। ਰੁੱਖ ਆਖਦੇ ਨੇ, “ਰਾਜੇ ਨੇ ਸਾਨੂੰ ਚੀਰ ਸੁੱਟਿਆ ਸੀ। ਪਰ ਹੁਣ ਰਾਜਾ ਡਿੱਗ ਪਿਆ, ਅਤੇ ਉਹ ਦੋਬਾਰਾ ਕਦੀ ਖੜ੍ਹਾ ਨਹੀਂ ਹੋਵੇਗਾ।”
Isaiah 3:26
ਉਸ ਸਮੇਂ ਸ਼ਹਿਰ ਦੇ ਫ਼ਾਟਕਾਂ ਉੱਤੇ ਸਭਾਵਾਂ ਵਿੱਚ ਰੋਣ-ਧੋਣ ਅਤੇ ਉਦਾਸੀ ਹੀ ਹੋਵੇਗੀ। ਯਰੂਸ਼ਲਮ ਜ਼ਮੀਨ ਤੇ ਉਦਾਸ ਹੋਕੇ ਬੈਠੀ ਹੋਵੇਗੀ ਅਤੇ ਇੱਕ ਮੁਬਾਜ ਵਾਂਗ ਰੋ ਰਹੀ ਹੋਵੇਗੀ।
Isaiah 2:13
ਉਹ ਲੋਕ ਲਬਾਨੋਨ ਦੇ ਲੰਮੇ ਦਿਆਰਾਂ ਦੇ ਰੁੱਖਾਂ ਵਾਂਗ ਗੁਮਾਨੀ ਅਤੇ ਬਾਸ਼ਾਨ ਦੇ ਲੰਮੇ ਬਲੂਤ ਦੇ ਰੁੱਖਾਂ ਵਰਗੇ ਹਨ। ਪਰ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵੇਗਾ।
Isaiah 1:7
“ਤੁਹਾਡੀ ਜ਼ਮੀਨ ਬਰਬਾਦ ਹੋ ਗਈ ਹੈ। ਤੁਹਾਡੇ ਸ਼ਹਿਰ ਅੱਗ ਨਾਲ ਸਾੜੇ ਗਏ ਹਨ। ਤੁਹਾਡੇ ਦੁਸ਼ਮਣਾਂ ਨੇ ਤੁਹਾਡੀ ਧਰਤੀ ਉੱਤੇ ਕਬਜ਼ਾ ਕਰ ਲਿਆ ਹੈ। ਤੁਹਾਡੀ ਧਰਤੀ ਉਸ ਤਰ੍ਹਾਂ ਤਬਾਹ ਹੋ ਗਈ ਹੈ ਜਿਵੇਂ ਕਿਸੇ ਦੇਸ਼ ਨੂੰ ਫ਼ੌਜਾਂ ਤਬਾਹ ਕਰ ਦਿੰਦੀਆਂ ਹਨ।”
Song of Solomon 2:1
ਮੈਂ ਪੱਦਰੀ ਜ਼ਮੀਨ ਉੱਤੇ ਉੱਗਦਾ ਫ਼ੁੱਲ ਹਾਂ, ਮੈਂ ਵਾਦੀਆਂ ਦੀ ਚੰਬੇਲੀ ਹਾਂ।
Deuteronomy 3:4
ਫ਼ੇਰ ਅਸੀਂ ਉਨ੍ਹਾਂ ਸਾਰੇ ਸ਼ਹਿਰਾਂ ਉੱਤੇ ਕਬਜ਼ਾ ਕਰ ਲਿਆ ਜਿਹੜੇ ਉਸ ਵੇਲੇ ਓਗ ਦੇ ਸ਼ਾਸਨ ਹੇਠਾਂ ਸਨ। ਅਸੀਂ ਬਾਸ਼ਾਨ ਵਿੱਚ ਓਗ ਦੇ ਰਾਜ ਦੇ ਅਰਗੋਬ ਦੇ ਇਲਾਕੇ ਵਿੱਚ ਸਾਰੇ 60 ਸ਼ਹਿਰ ਲੈ ਲਈ।