Isaiah 42:20
ਮੇਰਾ ਸੇਵਕ ਦੇਖਦਾ ਕਿ ਉਸ ਨੂੰ ਕੀ ਕਰਨਾ ਚਾਹੀਦਾ ਹੈ, ਪਰ ਉਹ ਮੇਰੇ ਕਹਿਣੇ ਵਿੱਚ ਨਹੀਂ ਹੈ। ਉਹ ਆਪਣੇ ਕੰਨਾਂ ਨਾਲ ਸੁਣ ਸੱਕਦਾ ਹੈ, ਪਰ ਉਹ ਮੇਰੀ ਗੱਲ ਸੁਣਨ ਤੋਂ ਇਨਕਾਰ ਕਰਦਾ ਹੈ।”
Isaiah 42:20 in Other Translations
King James Version (KJV)
Seeing many things, but thou observest not; opening the ears, but he heareth not.
American Standard Version (ASV)
Thou seest many things, but thou observest not; his ears are open, but he heareth not.
Bible in Basic English (BBE)
Seeing much, but keeping nothing in mind; his ears are open, but there is no hearing.
Darby English Bible (DBY)
-- seeing many things, and thou observest not? With opened ears, he heareth not.
World English Bible (WEB)
You see many things, but don't observe. His ears are open, but he doesn't hear.
Young's Literal Translation (YLT)
Seeing many things, and thou observest not, Opening ears, and he heareth not.
| Seeing | רָא֥יֹת | rāʾyōt | RA-yote |
| many things, | רַבּ֖וֹת | rabbôt | RA-bote |
| but thou observest | וְלֹ֣א | wĕlōʾ | veh-LOH |
| not; | תִשְׁמֹ֑ר | tišmōr | teesh-MORE |
| opening | פָּק֥וֹחַ | pāqôaḥ | pa-KOH-ak |
| the ears, | אָזְנַ֖יִם | ʾoznayim | oze-NA-yeem |
| but he heareth | וְלֹ֥א | wĕlōʾ | veh-LOH |
| not. | יִשְׁמָֽע׃ | yišmāʿ | yeesh-MA |
Cross Reference
Numbers 14:22
ਉਨ੍ਹਾਂ ਲੋਕਾਂ ਵਿੱਚੋਂ, ਜਿਨ੍ਹਾਂ ਨੂੰ ਮੈਂ ਮਿਸਰ ਵਿੱਚੋਂ ਲਿਆਂਦਾ ਸੀ, ਕੋਈ ਵੀ ਕਦੇ ਕਨਾਨ ਦੀ ਧਰਤੀ ਨੂੰ ਨਹੀਂ ਦੇਖ ਸੱਕੇਗਾ। ਉਨ੍ਹਾਂ ਲੋਕਾਂ ਨੇ ਮੇਰਾ ਪਰਤਾਪ ਦੇਖਿਆ ਸੀ ਅਤੇ ਉਹ ਸਾਰੇ ਮਹਾਨ ਸੰਕੇਤ ਦੇਖੇ ਸਨ ਜਿਹੜੇ ਮੈਂ ਮਿਸਰ ਵਿੱਚ ਦਰਸ਼ਾਏ ਸਨ। ਅਤੇ ਉਨ੍ਹਾਂ ਨੇ ਉਹ ਸਾਰੀਆਂ ਮਹਾਨ ਗੱਲਾਂ ਵੀ ਦੇਖੀਆਂ ਸਨ ਜਿਹੜੀਆਂ ਮੈਂ ਮਾਰੂਥਲ ਵਿੱਚ ਕੀਤੀਆਂ ਸਨ। ਪਰ ਉਨ੍ਹਾਂ ਨੇ ਮੇਰੀ ਹੁਕਮ ਅਦੂਲੀ ਕੀਤੀ ਅਤੇ ਮੈਨੂੰ 10 ਵਾਰੀ ਪਰੱਖਿਆ।
Acts 28:22
ਪਰ ਅਸੀਂ ਤੈਥੋਂ ਤੇਰੀ ਨਿਹਚਾ ਬਾਰੇ ਸੁਣਨਾ ਚਾਹੁੰਦੇ ਹਾਂ ਕਿਉਂਕਿ ਸਾਨੂੰ ਪਤਾ ਹੈ ਕਿ ਹਰ ਜਗ਼੍ਹਾ ਦੇ ਲੋਕ ਇਸ ਸਮੂਹ ਬਾਰੇ ਮੰਦਾ ਬੋਲ ਰਹੇ ਹਨ।”
John 11:37
ਪਰ ਕੁਝ ਯਹੂਦੀਆਂ ਨੇ ਆਖਿਆ, “ਉਹ ਜਿਸ ਨੇ ਅੰਨ੍ਹੇ ਨੂੰ ਦ੍ਰਿਸ਼ਟੀ ਦਿੱਤੀ, ਕੀ ਉਹ ਲਾਜ਼ਰ ਨੂੰ ਮਰਨ ਤੋਂ ਰੋਕਣ ਲਈ ਕੁਝ ਨਾ ਕਰ ਸੱਕਿਆ।”
John 9:37
ਮਨੁਖ ਨੇ ਆਖਿਆ, “ਤੂੰ ਉਸ ਨੂੰ ਪਹਿਲਾਂ ਹੀ ਵੇਖਿਆ ਹੈ, ਉਹ ਮਨੁੱਖ ਦਾ ਪੁੱਤਰ ਹੈ ਜੋ ਹੁਣ ਤੇਰੇ ਨਾਲ ਗੱਲਾਂ ਕਰ ਰਿਹਾ ਹੈ।”
Mark 6:19
ਇਸੇ ਲਈ ਹੇਰੋਦਿਯਾਸ ਯੂਹੰਨਾ ਨਾਲ ਨਫ਼ਰਤ ਕਰਦੀ ਸੀ ਉਹ ਉਸ ਨੂੰ ਮਾਰਨਾ ਚਾਹੁੰਦੀ ਸੀ ਪਰ ਉਸਦਾ ਕੋਈ ਵੱਸ ਨਹੀਂ ਸੀ ਚੱਲਦਾ।
Ezekiel 33:31
ਇਸ ਲਈ ਉਹ ਤੇਰੇ ਕੋਲ ਇਸ ਤਰ੍ਹਾਂ ਆਉਂਦੇ ਹਨ ਜਿਵੇਂ ਉਹ ਮੇਰੇ ਬੰਦੇ ਹੋਣ। ਉਹ ਤੇਰੇ ਸਾਹਮਣੇ ਇਸ ਤਰ੍ਹਾਂ ਬੈਠਦੇ ਹਨ ਜਿਵੇਂ ਉਹ ਮੇਰੇ ਬੰਦੇ ਹੋਣ। ਉਹ ਤੇਰੇ ਸ਼ਬਦ ਸੁਣਦੇ ਹਨ। ਪਰ ਉਹ ਓਹੋ ਗੱਲਾਂ ਨਹੀਂ ਕਰਨਗੇ ਜਿਹੜੀਆਂ ਤੂੰ ਆਖਦਾ ਹੈਂ। ਉਹ ਸਿਰਫ਼ ਓਹੀ ਕਰਨਾ ਚਾਹੁੰਦੇ ਹਨ ਜੋ ਚੰਗਾ ਮਹਿਸੂਸ ਹੁੰਦਾ ਹੈ। ਉਹ ਸਿਰਫ਼ ਲੋਕਾਂ ਨੂੰ ਧੋਖਾ ਦੇਣਾ ਚਾਹੁੰਦੇ ਹਨ ਅਤੇ ਹੋਰ ਪੈਸਾ ਬਨਾਉਣਾ ਚਾਹੁੰਦੇ ਹਨ।
Jeremiah 42:2
ਉਨ੍ਹਾਂ ਸਾਰੇ ਲੋਕਾਂ ਨੇ ਉਸ ਨੂੰ ਆਖਿਆ, “ਯਿਰਮਿਯਾਹ ਮਿਹਰਬਾਨੀ ਕਰਕੇ ਜੋ ਅਸੀਂ ਆਖਦੇ ਹਾਂ ਉਸ ਨੂੰ ਧਿਆਨ ਨਾਲ ਸੁਣੋ। ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਉਨ੍ਹਾਂ ਸਾਰੇ ਲੋਕਾਂ ਲਈ, ਜਿਹੜੇ ਯਹੂਦਾਹ ਦੇ ਪਰਿਵਾਰ ਵਿੱਚੋਂ ਬਚੇ ਰਹਿ ਗਏ ਹਨ, ਪ੍ਰਾਰਥਨਾ ਕਰੋ। ਯਿਰਮਿਯਾਹ, ਇਹ ਤਾਂ ਤੁਸੀਂ ਦੇਖਦੇ ਹੀ ਹੋ ਕਿ ਸਾਡੇ ਵਿੱਚੋਂ ਬਹੁਤੇ ਲੋਕ ਨਹੀਂ ਬਚੇ ਹੋਏ। ਇੱਕ ਵੇਲੇ ਅਸੀਂ ਬਹੁਤ ਸਾਂ।
Jeremiah 6:10
ਮੈਂ ਕਿਸ ਨਾਲ ਗੱਲ ਕਰ ਸੱਕਦਾ ਹਾਂ? ਮੈਂ ਕਿਸ ਨੂੰ ਚਿਤਾਵਨੀ ਦੇ ਸੱਕਦਾ ਹਾਂ? ਮੇਰੀ ਗੱਲ ਕੌਣ ਸੁਣੇਗਾ? ਇਸਰਾਏਲ ਦੇ ਲੋਕਾਂ ਨੇ ਆਪਣੇ ਕੰਨ ਬੰਦ ਕਰ ਲੇ ਨੇ, ਇਸ ਲਈ ਉਹ ਮੇਰੀਆਂ ਚਿਤਾਵਨੀਆਂ ਨਹੀਂ ਸੁਣਦੇ। ਲੋਕ ਯਹੋਵਾਹ ਦੀਆਂ ਸਾਖੀਆਂ ਨੂੰ ਪਸੰਦ ਨਹੀਂ ਕਰਦੇ। ਉਹ ਉਸ ਦੇ ਸੰਦੇਸ਼ ਨੂੰ ਨਹੀਂ ਸੁਣਨਾ ਚਾਹੁੰਦੇ।
Isaiah 58:2
ਉਹ ਹਾਲੇ ਵੀ ਹਰ ਰੋਜ਼ ਮੈਨੂੰ ਭਾਲਣ ਲਈ ਆਉਂਦੇ ਹਨ। ਤੇ ਉਹ ਮੇਰੇ ਰਸਤਿਆਂ ਨੂੰ ਸਿਖਣ ਦਾ ਦਿਖਾਵਾ ਕਰਦੇ ਹਨ ਜਿਵੇਂ ਕਿ ਉਹ ਇੱਕ ਕੌਮ ਹੋਣ ਜੋ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨ ਕੇ ਸਹੀ ਢੰਗ ਨਾਲ ਰਹਿ ਰਹੀ ਹੋਵੇ। ਉਹ ਮੈਨੂੰ ਉਨ੍ਹਾਂ ਦਾ ਨਿਆਂ ਕਰਨ ਲਈ ਆਖਦੇ ਹਨ। ਉਹ ਪਰਮੇਸ਼ੁਰ ਵੱਲ ਜਾਣ ਦੇ ਲਈ ਉਤਾਵਲੇ ਲੱਗਦੇ ਹਨ।
Isaiah 48:6
ਪਰਮੇਸ਼ੁਰ ਇਸਰਾਏਲ ਨੂੰ ਸ਼ੁੱਧ ਕਰਨ ਲਈ ਉਸ ਨੂੰ ਸਜ਼ਾ ਦਿੰਦਾ ਹੈ “ਤੁਸੀਂ ਦੇਖਿਆ ਤੇ ਸੁਣਿਆ ਜੋ ਵੀ ਵਾਪਰਿਆ। ਇਸ ਲਈ ਤੁਹਾਨੂੰ ਇਹ ਖਬਰ ਹੋਰਨਾਂ ਨੂੰ ਦੱਸਣੀ ਚਾਹੀਦੀ ਹੈ। ਹੁਣ ਮੈਂ ਤੁਹਾਨੂੰ ਨਵੀਆਂ ਗੱਲਾਂ ਬਾਰੇ ਦੱਸਾਂਗਾ ਉਹ ਗੱਲਾਂ, ਜਿਹੜੀਆਂ ਤੁਸੀਂ ਹਾਲੇ ਤੱਕ ਨਹੀਂ ਜਾਣਦੇ।
Isaiah 1:3
ਗਾਂ ਆਪਣੇ ਮਾਲਕ ਨੂੰ ਜਾਣਦੀ ਹੈ। ਅਤੇ ਇੱਕ ਗਧਾ ਓਸ ਥਾਂ ਨੂੰ ਜਾਣਦਾ ਹੈ ਜਿੱਥੇ ਉਸਦਾ ਮਾਲਕ ਉਸ ਨੂੰ ਚਾਰਾ ਪਾਉਂਦਾ ਹੈ। ਪਰ ਇਸਰਾਏਲ ਦੇ ਲੋਕ ਮੈਨੂੰ ਨਹੀਂ ਜਾਣਦੇ। ਮੇਰੇ ਬੰਦੇ ਸਮਝਦੇ ਨਹੀਂ।”
Psalm 106:7
ਯਹੋਵਾਹ, ਮਿਸਰ ਵਿੱਚ ਸਾਡੇ ਪੁਰਖਿਆਂ ਨੇ ਤੁਹਾਡੇ ਕਰਿਸ਼ਮਿਆਂ ਤੋਂ ਸਾਨੂੰ ਕੁਝ ਵੀ ਨਹੀਂ ਸਿੱਖਾਇਆ। ਉੱਥੇ, ਲਾਲ ਸਾਗਰ ਕੰਢੇ ਸਾਡੇ ਪੁਰਖੇ ਤੁਹਾਡੇ ਖਿਲਾਫ਼ ਹੋ ਗਏ ਸਨ।
Nehemiah 9:10
ਤੂੰ ਫ਼ਿਰਊਨ ਨਾਲ ਅਤੇ ਉਸ ਦੇ ਸਾਰੇ ਨੌਕਰਾਂ ਅਤੇ ਉਸ ਦੇ ਲੋਕਾਂ ਨਾਲ ਅਜੂਬੇ ਅਤੇ ਕਰਿਸ਼ਮੇ ਕੀਤੇ। ਤੂੰ ਜਾਣਦਾ ਸੀ ਕਿ ਮਿਸਰੀਆਂ ਨੇ ਸਾਡੇ ਪੁਰਖਿਆਂ ਵੱਲ ਬਦਤਮੀਜ਼ੀ ਦਾ ਵਿਖਾਵਾ ਕੀਤਾ। ਪਰ ਤੂੰ ਆਪਣੇ ਲਈ ਇੱਕ ਪਰਤਿਸ਼ਠਾ ਬਣਾਈ ਜੋ ਅੱਜ ਤਾਈਂ ਜਾਰੀ ਹੈ।
Deuteronomy 29:2
ਮੂਸਾ ਨੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਇਕੱਠਿਆ ਕੀਤਾ ਅਤੇ ਉਨ੍ਹਾਂ ਨੂੰ ਆਖਿਆ, “ਤੁਸੀਂ ਉਹ ਸਭ ਕੁਝ ਵੇਖਿਆ ਜੋ ਮਿਸਰ ਦੀ ਧਰਤੀ ਵਿੱਚ ਵਾਪਰਿਆ। ਤੁਸੀਂ ਉਹ ਸਭ ਵੇਖਿਆ ਜੋ ਯਹੋਵਾਹ ਨੇ ਫ਼ਿਰਊਨ, ਫ਼ਿਰਊਨ ਦੇ ਅਧਿਕਾਰੀਆਂ ਅਤੇ ਉਸ ਦੇ ਸਾਰੇ ਦੇਸ਼ ਨਾਲ ਕੀਤਾ।
Deuteronomy 4:9
ਪਰ ਤੁਹਾਨੂੰ ਬਹੁਤ ਹੋਸ਼ਿਆਰ ਰਹਿਣਾ ਚਾਹੀਦਾ ਹੈ। ਇਸ ਬਾਰੇ ਨਿਸ਼ਚੈ ਕਰੋ ਕਿ ਜਦੋਂ ਤੀਕ ਤੁਸੀਂ ਜਿਉਂਦੇ ਹੋ ਕਦੇ ਵੀ ਉਹ ਗੱਲਾਂ ਨਾ ਭੁੱਲੋ ਜਿਹੜੀਆਂ ਤੁਸੀਂ ਦੇਖੀਆਂ ਹਨ। ਤੁਹਾਨੂੰ ਇਹ ਗੱਲਾਂ ਆਪਣੇ ਪੁੱਤ-ਪੋਤਰਿਆਂ ਨੂੰ ਵੀ ਸਿੱਖਾਉਣੀਆਂ ਚਾਹੀਦੀਆਂ ਹਨ।
Romans 2:21
ਤਾਂ ਤੁਸੀਂ ਜੋ ਦੂਜਿਆਂ ਨੂੰ ਉਪਦੇਸ਼ ਦਿੰਦੇ ਹੋ, ਤੁਸੀਂ ਆਪਣੇ-ਆਪ ਨੂੰ ਕਿਉਂ ਨਹੀਂ ਸਿੱਖਾਉਂਦੇ? ਤੁਸੀਂ ਜੋ ਦੂਜਿਆਂ ਨੂੰ ਚੋਰੀ ਨਾ ਕਰਨ ਵਾਸਤੇ ਆਖਦੇ ਹੋ ਕੀ ਤੁਸੀਂ ਚੋਰੀ ਨਹੀਂ ਕਰਦੇ ਹੋ?