Isaiah 46:12
“ਤੁਹਾਡੇ ਵਿੱਚੋਂ ਕੁਝ ਇਹ ਸੋਚਦੇ ਹੋ ਕਿ ਤੁਹਾਡੇ ਕੋਲ ਬਹੁਤ ਤਾਕਤ ਹੈ-ਪਰ ਤੁਸੀਂ ਨੇਕ ਕੰਮ ਨਹੀਂ ਕਰਦੇ। ਮੇਰੀ ਗੱਲ ਸੁਣੋ!
Isaiah 46:12 in Other Translations
King James Version (KJV)
Hearken unto me, ye stouthearted, that are far from righteousness:
American Standard Version (ASV)
Hearken unto me, ye stout-hearted, that are far from righteousness:
Bible in Basic English (BBE)
Give ear to me, you feeble-hearted, who have no faith in my righteousness:
Darby English Bible (DBY)
Hearken unto me, ye stout-hearted, that are far from righteousness:
World English Bible (WEB)
Listen to me, you stout-hearted, who are far from righteousness:
Young's Literal Translation (YLT)
Hearken unto Me, ye mighty in heart, Who are far from righteousness.
| Hearken | שִׁמְע֥וּ | šimʿû | sheem-OO |
| unto | אֵלַ֖י | ʾēlay | ay-LAI |
| me, ye stouthearted, | אַבִּ֣ירֵי | ʾabbîrê | ah-BEE-ray |
| לֵ֑ב | lēb | lave | |
| that are far from | הָרְחוֹקִ֖ים | horḥôqîm | hore-hoh-KEEM |
| righteousness: | מִצְּדָקָֽה׃ | miṣṣĕdāqâ | mee-tseh-da-KA |
Cross Reference
Jeremiah 2:5
ਇਹ ਹੈ ਜੋ ਯਹੋਵਾਹ ਆਖਦਾ ਹੈ: “ਤੁਹਾਡੇ ਪੁਰਖਿਆਂ ਨੂੰ ਮੇਰੇ ਨਾਲ ਕੀ ਗ਼ਲਤ ਲੱਗਾ ਜਿਸਨੇ ਉਨ੍ਹਾਂ ਨੂੰ ਮੇਰੇ ਕੋਲੋਂ ਦੂਰ ਕਰ ਦਿੱਤਾ। ਤੁਹਾਡੇ ਪੁਰਖੇ ਨਿਕੰਮੇ ਬੁੱਤਾਂ ਦੀ ਉਪਾਸਨਾ ਕਰਦੇ ਸਨ ਅਤੇ ਉਹ ਖੁਦ ਵੀ ਨਿਕੰਮੇ ਬਣ ਗਏ।
Isaiah 46:3
“ਯਾਕੂਬ ਦੇ ਪਰਿਵਾਰ ਵਾਲਿਓ, ਸੁਣੋ ਮੇਰੀ ਗੱਲ! ਇਸਰਾਏਲ ਦੇ ਤੁਸੀਂ ਸਾਰੇ ਲੋਕੋ ਜਿਹੜੇ ਹਾਲੇ ਤੱਕ ਜਿਉਂਦੇ ਹੋ, ਸੁਣੋ! ਮੈਂ ਤੁਹਾਨੂੰ ਚੁੱਕਦਾ ਰਿਹਾ ਹਾਂ। ਮੈਂ ਤੁਹਾਨੂੰ ਉਦੋਂ ਤੋਂ ਚੁੱਕਿਆ ਹੈ ਜਦੋਂ ਤੁਸੀਂ ਆਪਣੀ ਮਾਂ ਦੇ ਗਰਭ ਵਿੱਚ ਸੀ।
Psalm 119:150
ਲੋਕ ਮੇਰੇ ਖਿਲਾਫ਼ ਮੰਦੀਆਂ ਯੋਜਨਾਵਾਂ ਬਣਾ ਰਹੇ ਹਨ। ਉਹ ਲੋਕ ਤੁਹਾਡੀਆਂ ਸਿੱਖਿਆਵਾਂ ਉੱਤੇ ਨਹੀਂ ਚੱਲਦੇ।
Ephesians 2:13
ਇਸ ਤਰ੍ਹਾਂ ਇੱਕ ਸਮੇਂ ਤੁਸੀਂ ਪਰਮੇਸ਼ੁਰ ਤੋਂ ਬਹੁਤ ਦੂਰ ਸੀ। ਪਰ ਹੁਣ ਤੁਸੀਂ ਮਸੀਹ ਯਿਸੂ ਵਿੱਚ ਉਸ ਦੇ ਲਹੂ ਰਾਹੀਂ ਪਰਮੇਸ਼ੁਰ ਦੇ ਨੇੜੇ ਲਿਆਏ ਗਏ ਹੋ।
Zechariah 7:11
ਪਰ ਉਨ੍ਹਾਂ ਲੋਕਾਂ ਨੇ ਸੁਨਣੋਁ ਇਨਕਾਰ ਕੀਤਾ ਉਨ੍ਹਾਂ ਨੇ ਉਹ ਕਰਨ ਤੋਂ ਇਨਕਾਰ ਕੀਤਾ ਜੋ ਉਹ ਚਾਹੁੰਦਾ ਸੀ। ਉਨ੍ਹਾਂ ਨੇ ਪਰਮੇਸ਼ੁਰ ਦੇ ਬਚਨਾਂ ਨੂੰ ਅਣਸੁਣਿਆਂ ਕੀਤਾ।
Isaiah 48:4
ਮੈਂ ਇਹ ਇਸ ਲਈ ਕੀਤਾ ਕਿਉਂਕਿ ਮੈਂ ਜਾਣਦਾ ਸਾਂ ਕਿ ਤੁਸੀਂ ਬਹੁਤ ਜ਼ਿੱਦੀ ਹੋ। ਲੋਹੇ ਵਾਂਗਰਾਂ, ਜਿਹੜਾ ਮੁੜ ਨਹੀਂ ਸੱਕਦਾ ਅਤੇ ਤਾਂਬੇ ਵਾਂਗਰਾਂ ਸਖਤ ਸੀ।
Proverbs 1:22
“ਕਿੰਨਾ ਕੁ ਚਿਰ ਤੁਸੀਂ ਮੂਰਖ ਲੋਕੋ ਆਪਣੀ ਮੂਰਖਤਾ ਨੂੰ ਪਿਆਰ ਕਰਦੇ ਰਹੋਂਗੇ? ਤੁਸੀਂ ਮਖੌਲੀਏ ਕਿੰਨਾ ਕੁ ਚਿਰ ਹੋਰਨਾਂ ਦਾ ਮਖੌਲ ਉਡਾਉਂਗੇ? ਤੁਸੀਂ ਮੂਰੱਖੋ ਕਦੋਂ ਤੀਕ ਗਿਆਨ ਨੂੰ ਨਫ਼ਰਤ ਕਰੋਂਗੇ?
Psalm 76:5
ਉਨ੍ਹਾਂ ਸਿਪਾਹੀਆਂ ਨੇ ਸੋਚਿਆ ਕਿ ਉਹ ਤਾਕਤਵਰ ਹਨ। ਪਰ ਹੁਣ ਉਹ ਖੇਤਾਂ ਅੰਦਰ ਮੁਰਦਾ ਪਏ ਹਨ। ਉਨ੍ਹਾਂ ਨੇ ਸ਼ਰੀਰ ਉਸ ਸਭ ਕਾਸੇ ਤੋਂ ਸੱਖਣੇ ਪਏ ਹਨ ਉਹ ਜੋ ਸਭ ਕੁਝ ਉਨ੍ਹਾਂ ਦਾ ਸੀ। ਉਨ੍ਹਾਂ ਸਿਪਾਹੀਆਂ ਵਿੱਚੋਂ ਕੋਈ ਵੀ ਆਪਣੀ ਰੱਖਿਆ ਨਹੀਂ ਕਰ ਸੱਕਿਆ ਸੀ।
Revelation 3:17
ਤੁਸੀਂ ਆਖਦੇ ਹੋ ਕਿ ਤੁਸੀਂ ਅਮੀਰ ਹੋ। ਤੁਸੀਂ ਸੋਚਦੇ ਹੋ ਕਿ ਤੁਸੀਂ ਅਮੀਰ ਬਣ ਗਏ ਹੋ ਅਤੇ ਤੁਹਾਨੂੰ ਕਿਸੇ ਚੀਜ਼ ਦੀ ਲੋੜ ਨਹੀਂ। ਪਰ ਤੁਹਾਨੂੰ ਪਤਾ ਨਹੀਂ ਕਿ ਤੁਸੀਂ ਦੁੱਖੀ, ਮੰਦਭਾਗੇ, ਕੰਗਾਲ, ਅੰਨ੍ਹੇ ਅਤੇ ਨੰਗੇ ਹੋ।
Ephesians 5:14
ਅਤੇ ਜਿਹੜੀ ਗੱਲ ਪ੍ਰਤੱਖ ਹੈ ਰੌਸ਼ਨੀ ਬਣ ਸੱਕਦੀ ਹੈ। ਇਸੇ ਲਈ ਅਸੀਂ ਆਖਦੇ ਹਾਂ: “ਜਾਗੋ, ਤੁਸੀਂ ਸੁੱਤਿਓ ਬੰਦਿਓ! ਮੌਤ ਤੋਂ ਜਿਉ, ਅਤੇ ਮਸੀਹ ਤੁਹਾਡੇ ਉੱਪਰ ਚਮਕੇਗਾ।”
Acts 7:51
ਤਦ ਇਸਤੀਫ਼ਾਨ ਨੇ ਕਿਹਾ, “ਹੇ ਹਠੀ ਯਹੂਦੀ ਆਗੂਓ। ਹੇ ਮਨ ਅਤੇ ਕੰਨ ਵੱਲੋਂ ਸੁੰਨ ਲੋਕੋ। ਤੁਸੀਂ ਹਮੇਸ਼ਾ ਪਵਿੱਤਰ ਆਤਮਾ ਦਾ ਵਿਰੋਧ ਕੀਤਾ। ਤੁਸੀਂ ਵੀ ਉਵੇਂ ਹੀ ਕਰ ਰਹੇ ਹੋ ਜਿਵੇਂ ਤੁਹਾਡੇ ਪੁਰਖਿਆਂ ਨੇ ਕੀਤਾ।
Malachi 3:13
ਨਿਆਂ ਦਾ ਖਾਸ ਸਮਾਂ ਯਹੋਵਾਹ ਆਖਦਾ ਹੈ, “ਤੁਸੀਂ ਮੈਨੂੰ ਕਮੀਨੀਆਂ ਗੱਲਾਂ ਆਖੀਆਂ।” ਪਰ ਤੁਸੀਂ ਪੁੱਛਿਆ, “ਅਸੀਂ ਭਲਾ ਤੈਨੂੰ ਕੀ ਕਮੀਨੀਆਂ ਗੱਲਾਂ ਆਖੀਆਂ?”
Isaiah 48:1
ਪਰਮੇਸ਼ੁਰ ਆਪਣੀ ਦੁਨੀਆਂ ਉੱਤੇ ਹਕੂਮਤ ਕਰਦਾ ਹੈ ਯਹੋਵਾਹ ਆਖਦਾ ਹੈ, “ਯਾਕੂਬ ਦੇ ਪਰਿਵਾਰ ਵਾਲਿਓ, ਮੇਰੀ ਗੱਲ ਸੁਣੋ! ਤੁਸੀਂ ਲੋਕ ਆਪਣੇ-ਆਪ ਨੂੰ ‘ਇਸਰਾਏਲ’ ਅਖਵਾਉਂਦੇ ਹੋ। ਤੁਸੀਂ ਯਹੂਦਾਹ ਦੇ ਪਰਿਵਾਰ ਵਿੱਚ ਜਨਮ ਲਿਆ ਹੈ। ਤੁਸੀਂ ਇਕਰਾਰ ਕਰਨ ਲਈ ਯਹੋਵਾਹ ਦਾ ਨਾਮ ਵਰਤਦੇ ਹੋ। ਤੁਸੀਂ ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤ ਕਰਦੇ ਹੋ। ਪਰ ਇਮਾਨਦਾਰ ਤੇ ਸੁਹਿਰਦ ਨਹੀਂ ਹੁੰਦੇ ਤੁਸੀਂ, ਜਦੋਂ ਤੁਸੀਂ ਇਹ ਗੱਲਾਂ ਕਰਦੇ ਹੋ।”
Isaiah 45:20
ਯਹੋਵਾਹ ਪ੍ਰਮਾਣ ਦਿੰਦਾ ਹੈ ਕਿ ਉਹੀ ਇੱਕੋ ਇੱਕ ਪਰਮੇਸ਼ੁਰ ਹੈ “ਤੁਸੀਂ ਲੋਕ ਹੋਰਨਾਂ ਕੌਮਾਂ ਤੋਂ ਬਚ ਗਏ ਹੋ। ਇਸ ਲਈ ਇਕੱਠੇ ਹੋ ਜਾਓ ਅਤੇ ਮੇਰੇ ਪਾਸ ਆਓ। (ਇਨ੍ਹਾਂ ਲੋਕਾਂ ਨੇ ਝੂਠੇ ਦੇਵਤਿਆਂ ਦੀਆਂ ਮੂਰਤੀਆਂ ਰੱਖੀਆਂ ਹੋਈਆਂ ਹਨ। ਇਹ ਲੋਕ ਉਨ੍ਹਾਂ ਨਿਕੰਮੇ ਦੇਵਤਿਆਂ ਦੀ ਉਪਾਸਨਾ ਕਰਦੇ ਹਨ। ਪਰ ਉਹ ਲੋਕ ਇਹ ਨਹੀਂ ਜਾਣਦੇ ਕਿ ਉਹ ਕੀ ਕਰ ਰਹੇ ਹਨ।
Isaiah 28:23
ਯਹੋਵਾਹ ਬੇਲਾਗ ਹੋ ਕੇ ਸਜ਼ਾ ਦਿੰਦਾ ਹੈ ਧਿਆਨ ਨਾਲ ਉਸ ਸੰਦੇਸ਼ ਨੂੰ ਸੁਣੋ ਜਿਹੜਾ ਮੈਂ ਤੁਹਾਨੂੰ ਦੇ ਰਿਹਾ ਹਾਂ।
Proverbs 8:1
ਸਿਆਣਪ, ਇੱਕ ਨੇਕ ਔਰਤ ਕੀ ਸਿਆਣਪ ਆਵਾਜ਼ ਨਹੀਂ ਮਾਰਦੀ? ਕੀ ਸਮਝਦਾਰੀ ਆਪਣੀ ਆਵਾਜ਼ ਨਹੀਂ ਉੱਠਾਉਂਦੀ?
Psalm 119:155
ਬੁਰੇ ਲੋਕ ਨਹੀਂ ਜਿੱਤਣਗੇ ਕਿਉਂਕਿ ਉਹ ਤੁਹਾਡੇ ਨੇਮਾਂ ਉੱਤੇ ਨਹੀਂ ਚੱਲਦੇ।
Psalm 49:1
ਨਿਰਦੇਸ਼ਕ ਲਈ: ਕੋਰਹ ਪਰਿਵਾਰ ਦਾ ਇੱਕ ਗੀਤ। ਤੁਸੀਂ ਸਮੂਹ ਕੌਮੋ ਇਸ ਨੂੰ ਸੁਣੋ। ਧਰਤੀ ਦੇ ਸਮੂਹ ਲੋਕੋ ਇਸ ਸਭ ਕਾਸੇ ਨੂੰ ਧਿਆਨ ਨਾਲ ਸੁਣੋ।