Isaiah 52:6 in Punjabi

Punjabi Punjabi Bible Isaiah Isaiah 52 Isaiah 52:6

Isaiah 52:6
ਯਹੋਵਾਹ ਆਖਦਾ ਹੈ, “ਇਹ ਵਾਪਰਿਆ ਹੈ ਤਾਂ ਜੋ ਮੇਰੇ ਬੰਦੇ ਮੇਰੇ ਬਾਰੇ ਗਿਆਨ ਲੈ ਸੱਕਣ। ਮੇਰੇ ਬੰਦੇ ਜਾਣ ਲੈਣਗੇ ਕਿ ਮੈਂ ਕੀ ਹਾਂ। ਮੇਰੇ ਬੰਦੇ ਮੇਰਾ ਨਾਮ ਜਾਣ ਲੈਣਗੇ, ਅਤੇ ਉਹ ਜਾਣ ਲੈਣਗੇ ਕਿ ਮੈਂ ਉਹ ਹਾਂ ਜਿਹੜਾ ਉਨ੍ਹਾਂ ਨਾਲ ਗੱਲ ਕਰ ਰਿਹਾ ਹੈ।”

Isaiah 52:5Isaiah 52Isaiah 52:7

Isaiah 52:6 in Other Translations

King James Version (KJV)
Therefore my people shall know my name: therefore they shall know in that day that I am he that doth speak: behold, it is I.

American Standard Version (ASV)
Therefore my people shall know my name: therefore `they shall know' in that day that I am he that doth speak; behold, it is I.

Bible in Basic English (BBE)
For this cause I will make my name clear to my people; in that day they will be certain that it is my word which comes to them; see, here am I.

Darby English Bible (DBY)
Therefore my people shall know my name; therefore [they shall know] in that day that I [am] HE, that saith, Here am I.

World English Bible (WEB)
Therefore my people shall know my name: therefore [they shall know] in that day that I am he who does speak; behold, it is I.

Young's Literal Translation (YLT)
Therefore doth My people know My name, Therefore, in that day, Surely I `am' He who is speaking, behold Me.'

Therefore
לָכֵ֛ןlākēnla-HANE
my
people
יֵדַ֥עyēdaʿyay-DA
shall
know
עַמִּ֖יʿammîah-MEE
name:
my
שְׁמִ֑יšĕmîsheh-MEE
therefore
לָכֵן֙lākēnla-HANE
that
in
know
shall
they
בַּיּ֣וֹםbayyômBA-yome
day
הַה֔וּאhahûʾha-HOO
that
כִּֽיkee
I
אֲנִיʾănîuh-NEE
am
he
ה֥וּאhûʾhoo
speak:
doth
that
הַֽמְדַבֵּ֖רhamdabbērhahm-da-BARE
behold,
הִנֵּֽנִי׃hinnēnîhee-NAY-nee

Cross Reference

Exodus 33:19
ਤਾਂ ਯਹੋਵਾਹ ਨੇ ਜਵਾਬ ਦਿੱਤਾ, “ਮੈਂ ਆਪਣੀ ਮੁਕੰਮਲ ਨੇਕੀ ਨੂੰ ਤੇਰੇ ਅੱਗੇ ਭੇਜਕੇ ਆਪਣਾ ਨਾਮ ਯਹੋਵਾਹ ਘੋਸ਼ਿਤ ਕਰਾਂਗਾ। ਕਿਉਂਕਿ ਮੈਂ ਆਪਣੀ ਮਿਹਰ ਅਤੇ ਆਪਣਾ ਪਿਆਰ ਕਿਸੇ ਵੀ ਬੰਦੇ, ਜਿਸ ਨੂੰ ਮੈਂ ਚੁਣਦਾਂ ਦਰਸਾ ਸੱਕਦਾ ਹਾਂ।

Hebrews 6:14
ਪਰਮੇਸ਼ੁਰ ਨੇ ਆਖਿਆ, “ਮੈਂ ਸੱਚਮੁੱਚ ਤੈਨੂੰ ਅਸੀਸਾਂ ਦਿੰਦਾ ਹਾਂ। ਮੈਂ ਤੈਨੂੰ ਬਹੁਤ ਬਹੁਤ ਉਲਾਦਾਂ ਦੇਵਾਂਗਾ।”

Zechariah 10:9
ਹਾਂ ਮੈਂ ਸਾਰੇ ਰਾਜਾਂ ਵਿੱਚ ਆਪਣੀ ਪਰਜਾ ਨੂੰ ਖਿੰਡੇਰ ਦਿੱਤਾ ਹੈ, ਪਰ ਉਹ ਦੂਰ-ਦੁਰਾਡੀਆਂ ਥਾਵਾਂ ਤੇ ਵੀ ਮੈਨੂੰ ਨਾ ਭੁੱਲਣਗੇ। ਉਹ ਤੇ ਉਨ੍ਹਾਂ ਦੇ ਬੱਚੇ ਜਿਉਂਦੇ ਰਹਿਣਗੇ ਅਤੇ ਉਹ ਸੁਰੱਖਿਅਤ ਵਾਪਸ ਪਰਤਨਗੇ।

Ezekiel 39:27
ਮੈਂ ਆਪਣੇ ਲੋਕਾਂ ਨੂੰ ਹੋਰਨਾਂ ਦੇਸਾਂ ਤੋਂ ਵਾਪਸ ਲਿਆਵਾਂਗਾ। ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਦੁਸ਼ਮਣਾਂ ਦੀਆਂ ਧਰਤੀਆਂ ਤੋਂ ਇਕੱਠਿਆਂ ਕਰਾਂਗਾ। ਫ਼ੇਰ ਬਹੁਤ ਸਾਰੀਆਂ ਕੌਮਾਂ ਦੇਖਣਗੀਆਂ ਕਿ ਮੈਂ ਪਵਿੱਤਰ ਹਾਂ।

Ezekiel 37:13
ਮੇਰੇ ਲੋਕੋ, ਮੈਂ ਤੁਹਾਡੀਆਂ ਕਬਰਾਂ ਖੋਲ੍ਹ ਦਿਆਂਗਾ ਅਤੇ ਤੁਹਾਨੂੰ ਤੁਹਾਡੀਆਂ ਕਬਰਾਂ ਵਿੱਚੋਂ ਬਾਹਰ ਕੱਢ ਲਿਆਵਾਂਗਾ। ਅਤੇ ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।

Ezekiel 20:44
ਇਸਰਾਏਲ ਦੇ ਪਰਿਵਾਰ, ਤੂੰ ਬਹੁਤ ਮੰਦੀਆਂ ਗੱਲਾਂ ਕੀਤੀਆਂ। ਅਤੇ ਤੈਨੂੰ ਉਨ੍ਹਾਂ ਮੰਦੀਆਂ ਗੱਲਾਂ ਕਾਰਣ ਤਬਾਹ ਕਰ ਦਿੱਤਾ ਜਾਣਾ ਚਾਹੀਦਾ ਹੈ। ਪਰ ਆਪਣੇ ਚੰਗੇ ਨਾਮ ਦਾ ਬਚਾਉ ਕਰਨ ਖਾਤਰ, ਮੈਂ ਤੁਹਾਨੂੰ ਉਹ ਸਜ਼ਾ ਨਹੀਂ ਦੇਵਾਂਗਾ ਜਿਸਦੇ ਤੁਸੀਂ ਸੱਚਮੁੱਚ ਅਧਿਕਾਰੀ ਹੋ। ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।” ਯਹੋਵਾਹ ਮੇਰਾ ਪ੍ਰਭੂ, ਨੇ ਇਹ ਗੱਲਾਂ ਆਖੀਆਂ।

Isaiah 49:23
ਰਾਜੇ ਤੁਹਾਡੇ ਬੱਚਿਆਂ ਦੇ ਗੁਰੂ ਹੋਣਗੇ। ਰਾਜੇ ਦੀਆਂ ਧੀਆਂ, ਉਨ੍ਹਾਂ ਦੀ ਦੇਖ-ਭਾਲ ਕਰਨਗੀਆਂ। ਉਹ ਰਾਜੇ ਅਤੇ ਉਨ੍ਹਾਂ ਦੀਆਂ ਧੀਆਂ ਤੁਹਾਡੇ ਅੱਗੇ ਝੁਕਣਗੀਆਂ। ਉਹ ਤੁਹਾਡੇ ਪੈਰਾਂ ਦੀ ਖਾਕ ਨੂੰ ਚੁੰਮਣਗੀਆਂ। ਫ਼ੇਰ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ। ਫੇਰ ਤੁਸੀਂ ਜਾਣੋਗੇ ਕਿ ਜਿਹੜਾ ਬੰਦਾ ਮੇਰੇ ਉੱਤੇ ਭਰੋਸਾ ਕਰਦਾ ਹੈ ਉਹ ਨਿਰਾਸ਼ ਨਹੀਂ ਹੋਵੇਗਾ।”

Isaiah 42:9
ਆਦਿ ਵਿੱਚ, ਮੈਂ ਆਖਿਆ ਸੀ ਕਿ ਕੁਝ ਗੱਲਾਂ ਵਾਪਰਨਗੀਆਂ ਤੇ ਉਹ ਗੱਲਾਂ ਵਾਪਰ ਗਈਆਂ! ਤੇ ਹੁਣ ਇਸਤੋਂ ਪਹਿਲਾਂ ਕਿ ਇਹ ਵਾਪਰਨ, ਮੈਂ ਤੁਹਾਨੂੰ ਕੁਝ ਗੱਲਾਂ ਬਾਰੇ ਦੱਸ ਰਿਹਾ ਹਾਂ, ਜੋ ਭਵਿੱਖ ਵਿੱਚ ਵਾਪਰਨਗੀਆਂ।

Psalm 48:10
ਹੇ ਪਰਮੇਸ਼ੁਰ ਤੁਸੀਂ ਪ੍ਰਸਿੱਧ ਹੋਂ। ਸਾਰੇ ਲੋਕ ਧਰਤੀ ਉੱਪਰ ਹਰ ਥਾਂ ਤੁਹਾਡੀ ਉਸਤਤਿ ਕਰਦੇ ਹਨ। ਹਰ ਕੋਈ ਜਾਣਦਾ ਹੈ ਤੁਸੀਂ ਕਿੰਨੇ ਭਿੰਨ ਹੋ।

Numbers 23:19
ਪਰਮੇਸ਼ੁਰ ਕੋਈ ਮਨੁੱਖ ਨਹੀਂ ਹੈ ਅਤੇ ਉਹ ਝੂਠ ਨਹੀਂ ਬੋਲਦਾ। ਪਰਮੇਸ਼ੁਰ ਕਿਸੇ ਮਨੁੱਖ ਦਾ ਪੁੱਤਰ ਨਹੀਂ ਹੈ। ਉਸ ਦੇ ਨਿਆਂ ਕਦੇ ਵੀ ਨਹੀ ਬਦਲਣਗੇ। ਜਦੋਂ ਯਹੋਵਾਹ ਕੁਝ ਆਖਦਾ, ਉਹ ਇਸ ਨੂੰ ਕਰੇਗਾ। ਜੇਕਰ ਯਹੋਵਾਹ ਕੋਈ ਇਕਰਾਰ ਕਰਦਾ, ਉਹ ਉਹੀ ਕਰੇਗਾ ਜਿਸਦਾ ਉਸ ਨੇ ਇਕਰਾਰ ਕੀਤਾ।

Exodus 34:5
ਜਦੋਂ ਮੂਸਾ ਪਰਬਤ ਉੱਤੇ ਸੀ, ਯਹੋਵਾਹ ਉਸ ਕੋਲ ਇੱਕ ਬੱਦਲ ਵਿੱਚ ਹੇਠਾਂ ਆਇਆ। ਯਹੋਵਾਹ ਓੱਥੇ ਮੂਸਾ ਦੇ ਨਾਲ ਖਲੋ ਗਿਆ, ਅਤੇ ਉਸ (ਯਹੋਵਾਹ) ਦਾ ਨਾਮ ਪੁਕਾਰਿਆ।

Hebrews 8:10
ਇਹ ਨਵਾਂ ਕਰਾਰ ਹੈ ਜਿਹੜਾ ਮੈਂ ਇਜ਼ਰਾਏਲ ਦੇ ਲੋਕਾਂ ਨਾਲ ਕਰਾਂਗਾ। ਮੈਂ ਇਹ ਨਵਾਂ ਕਰਾਰ ਆਉਣ ਵਾਲੇ ਦਿਨਾਂ ਵਿੱਚ ਦੇਵਾਂਗਾ ਪ੍ਰਭੂ ਆਖਦਾ ਹੈ। ਮੈਂ ਆਪਣੇ ਨੇਮ ਉਨ੍ਹਾਂ ਦੇ ਮਨਾਂ ਵਿੱਚ ਰੱਖ ਦਿਆਂਗਾ, ਅਤੇ ਮੈਂ ਆਪਣੇ ਨੇਮ ਉਨ੍ਹਾਂ ਦੇ ਦਿਲਾਂ ਉੱਪਰ ਲਿਖ ਦਿਆਂਗਾ। ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਲੋਕ ਹੋਣਗੇ।