Isaiah 56:10
ਸਾਰੇ ਨਬੀ ਹੀ ਨੇਤਰਹੀਣ ਨੇ। ਉਹ ਨਹੀਂ ਜਾਣਦੇ ਕਿ ਉਹ ਕੀ ਕਰ ਰਹੇ ਨੇ। ਉਹ ਕੁਤਿਆਂ ਦੇ ਸਮਾਨ ਨੇ ਜਿਹੜੇ ਭੌਁਕਦੇ ਨਹੀਂ। ਉਹ ਧਰਤੀ ਤੇ ਲੇਟ ਜਾਂਦੇ ਨੇ ਅਤੇ ਸੌਂ ਜਾਂਦੇ ਨੇ। ਹਾਂ, ਉਹ ਸੌਂ ਜਾਣਾ ਪਸੰਦ ਕਰਦੇ ਨੇ।
Isaiah 56:10 in Other Translations
King James Version (KJV)
His watchmen are blind: they are all ignorant, they are all dumb dogs, they cannot bark; sleeping, lying down, loving to slumber.
American Standard Version (ASV)
His watchmen are blind, they are all without knowledge; they are all dumb dogs, they cannot bark; dreaming, lying down, loving to slumber.
Bible in Basic English (BBE)
His watchmen are blind, they are all without knowledge; they are all dogs without tongues, unable to make a sound; stretched out dreaming, loving sleep.
Darby English Bible (DBY)
His watchmen are all of them blind, they are without knowledge; they are all dumb dogs that cannot bark, dreaming, lying down, loving to slumber:
World English Bible (WEB)
His watchmen are blind, they are all without knowledge; they are all mute dogs, they can't bark; dreaming, lying down, loving to slumber.
Young's Literal Translation (YLT)
Blind `are' his watchmen -- all of them, They have not known, All of them `are' dumb dogs, they are not able to bark, Dozing, lying down, loving to slumber.
| His watchmen | צֹפָ֞ו | ṣōpāw | tsoh-FAHV |
| are blind: | עִוְרִ֤ים | ʿiwrîm | eev-REEM |
| all are they | כֻּלָּם֙ | kullām | koo-LAHM |
| ignorant, | לֹ֣א | lōʾ | loh |
| יָדָ֔עוּ | yādāʿû | ya-DA-oo | |
| they are all | כֻּלָּם֙ | kullām | koo-LAHM |
| dumb | כְּלָבִ֣ים | kĕlābîm | keh-la-VEEM |
| dogs, | אִלְּמִ֔ים | ʾillĕmîm | ee-leh-MEEM |
| they cannot | לֹ֥א | lōʾ | loh |
| יוּכְל֖וּ | yûkĕlû | yoo-heh-LOO | |
| bark; | לִנְבֹּ֑חַ | linbōaḥ | leen-BOH-ak |
| sleeping, | הֹזִים֙ | hōzîm | hoh-ZEEM |
| lying down, | שֹֽׁכְבִ֔ים | šōkĕbîm | shoh-heh-VEEM |
| loving | אֹהֲבֵ֖י | ʾōhăbê | oh-huh-VAY |
| to slumber. | לָנֽוּם׃ | lānûm | la-NOOM |
Cross Reference
Philippians 3:2
ਉਨ੍ਹਾਂ ਲੋਕਾਂ ਤੋਂ ਹੁਸ਼ਿਆਰ ਰਹੋ ਜਿਹੜੇ ਬਦਕਾਰੀ ਕਰਦੇ ਹਨ। ਉਹ ਕੁੱਤਿਆਂ ਵਰਗੇ ਹਨ। ਉਹ ਸੁੰਨਤ ਦੀ ਮੰਗ ਕਰਦੇ ਹਨ।
Isaiah 29:10
ਯਹੋਵਾਹ ਤੁਹਾਡੇ ਉੱਪਰ ਗਹਿਰੀ ਨੀਂਦ ਲਿਆਇਆ ਹੈ। ਯਹੋਵਾਹ ਤੁਹਾਡੀਆਂ ਅੱਖਾਂ ਬੰਦ ਕਰ ਦੇਵੇਗਾ। (ਤੁਹਾਡੀਆਂ ਅੱਖਾਂ ਨਬੀ ਹਨ।) ਯਹੋਵਾਹ ਤੁਹਾਡੇ ਚਿਹਰੇ ਕੱਜ ਦੇਵੇਗਾ। (ਤੁਹਾਡੇ ਮੁਖੀਏ ਨਬੀ ਹਨ।)
Nahum 3:18
ਹੇ ਅੱਸ਼ੂਰ ਦੇ ਪਾਤਸ਼ਾਹ, ਤੇਰੇ ਆਜੜੀ (ਆਗੂ) ਵੀ ਘੂਕ ਸੁਤ੍ਤੇ ਪਏ ਹਨ। ਉਹ ਤਾਕਤਵਰ ਮਨੁੱਖ ਲੰਮੇ ਪਏ ਹੋਏ ਹਨ। ਤੇ ਤੇਰੀਆਂ ਭੇਡਾਂ (ਉੱਮਤਾਂ) ਪਹਾੜਾਂ ਉੱਪਰ ਖਿਲਰੀਆਂ-ਵਿੱਚਰਦੀਆਂ ਹਨ ਤੇ ਕੋਈ ਅਜਿਹਾ ਮਨੁੱਖ ਨਹੀਂ ਜਿਹੜਾ ਉਨ੍ਹਾਂ ਨੂੰ ਵਾਪਸ ਲਿਆਵੇ।
Jeremiah 14:13
ਪਰ ਮੈਂ ਯਹੋਵਾਹ ਨੂੰ ਆਖਿਆ, “ਯਹੋਵਾਹ, ਮੇਰੇ ਪ੍ਰਭੂ, ਨਬੀ ਤਾਂ ਲੋਕਾਂ ਨੂੰ ਬਿਲਕੁਲ ਵੱਖਰੀਆਂ ਗੱਲਾਂ ਦੱਸ ਰਹੇ ਸਨ। ਉਨ੍ਹਾਂ ਨੇ ਯਹੂਦਾਹ ਦੇ ਲੋਕਾਂ ਨੂੰ ਦੱਸਿਆ, ‘ਤੁਸੀਂ ਲੋਕੀ ਕਿਸੇ ਦੁਸ਼ਮਣ ਦੀ ਤਲਵਾਰ ਦਾ ਵਾਰ ਨਹੀਂ ਸਹੋਁਗੇ। ਤੁਸੀਂ ਕਦੇ ਵੀ ਭੁੱਖੇ ਨਹੀਂ ਮਰੋਗੇ। ਯਹੋਵਾਹ ਤੁਹਾਨੂੰ ਇਸ ਧਰਤੀ ਉੱਤੇ ਸ਼ਾਂਤੀ ਦੇਵੇਗਾ।’”
Jonah 1:2
“ਨੀਨਵਾਹ ਇੱਕ ਵੱਡਾ ਸ਼ਹਿਰ ਹੈ ਅਤੇ ਮੈਂ ਸੁਣਿਆ ਹੈ ਕਿ ਲੋਕ ਉੱਥੇ ਬੜੇ ਮੰਦੇ ਕੰਮ ਕਰਦੇ ਹਨ, ਸੋ ਤੂੰ ਉਸ ਸ਼ਹਿਰ ਵਿੱਚ ਜਾ ਅਤੇ ਉਨ੍ਹਾਂ ਨੂੰ ਮਾੜੇ ਕੰਮ ਕਰਨ ਤੋਂ ਰੁਕ ਜਾਣ ਲਈ ਆਖ।”
Matthew 15:14
ਫ਼ਰੀਸੀਆਂ ਤੋਂ ਦੂਰ ਰਹੋ। ਉਨ੍ਹਾਂ ਨੂੰ ਛੱਡ ਦੇਵੋ। ਉਹ ਅੰਨ੍ਹੇ ਲੋਕਾਂ ਦੇ ਅੰਨ੍ਹੇ ਆਗੂ ਹਨ। ਅਤੇ ਜੇਕਰ ਇੱਕ ਅੰਨ੍ਹਾ ਆਦਮੀ ਦੂਸਰੇ ਅੰਨ੍ਹੇ ਦੀ ਰਾਹਨੁਮਾਈ ਕਰਦਾ ਤਾਂ ਦੋਵੇਂ ਹੀ ਟੋਏ ਵਿੱਚ ਡਿੱਗਣਗੇ।”
Matthew 23:16
“ਹੇ ਅੰਨ੍ਹੇ ਰਾਹ ਨੁਮਾਓ, ਤੁਹਾਡੇ ਤੇ ਲਾਹਨਤ! ਤੁਸੀਂ ਆਖਦੇ ਹੋ, ‘ਜੇਕਰ ਕੋਈ ਮੰਦਰ ਦੀ ਸੌਂਹ ਖਾਵੇ ਇਸਦਾ ਕੋਈ ਅਰਥ ਨਹੀਂ ਪਰ ਜੇਕਰ ਉਹ ਮੰਦਰ ਦੇ ਸੋਨੇ ਦੀ ਸੌਂਹ ਖਾਵੇ, ਤਾਂ ਉਹ ਸੌਂਹ ਬੱਧ ਹੈ।’
Mark 13:34
“ਇਹ ਜਮਾਂ ਮਨੁੱਖ ਦੀ ਯਾਤਰਾ ਵਾਂਗ ਹੈ। ਉਸ ਨੇ ਆਪਣਾ ਘਰ ਛੱਡਿਆ। ਉਹ ਆਪਣੇ ਘਰ ਦਾ ਧਿਆਨ ਰੱਖਣ ਲਈ ਆਪਣੇ ਨੋਕਰਾਂ ਨੂੰ ਨਿਯੁਕਤ ਕਰਦਾ ਹੈ। ਹਰ ਨੋਕਰ ਨੂੰ ਇੱਕ ਖਾਸ ਕੰਮ ਦਿੱਤਾ ਗਿਆ ਹੈ। ਉਹ ਇੱਕ ਦਰਬਾਨ ਨੂੰ ਦਰਵਾਜ਼ੇ ਤੇ ਨਿਯੁਕਤ ਕਰਦਾ ਹੈ ਅਤੇ ਹਮੇਸ਼ਾ ਪਹਿਰੇਦਾਰੀ ਕਰਦੇ ਰਹਿਣ ਲਈ ਆਖਦਾ ਹੈ।
Luke 6:39
ਉਸ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਵੀ ਦਿੱਤੀ, “ਕੀ ਭਲਾ ਇੱਕ ਅੰਨ੍ਹਾਂ ਦੂਜੇ ਅੰਨ੍ਹੇ ਦਾ ਆਗੂ ਹੋ ਸੱਕਦਾ ਹੈ? ਨਹੀਂ! ਦੋਵੇਂ ਹੀ ਟੋਏ ਵਿੱਚ ਜਾ ਡਿੱਗਣਗੇ।
Hosea 9:7
ਇਸਰਾਏਲ ਦਾ ਸੱਚੇ ਨਬੀਆਂ ਨੂੰ ਨਾਮਂਜ਼ੂਰ ਕਰਨਾ ਨਬੀਆਂ ਦਾ ਕਹਿਣਾ, “ਹੇ ਇਸਰਾਏਲ! ਇਹ ਚੇਤੇ ਰੱਖ: ਸਜ਼ਾ ਦਾ ਵਕਤ ਆ ਗਿਆ ਹੈ। ਤੇਰੇ ਲਈ ਆਪਣੀ ਕੀਤੀ ਦੀ ਸਜ਼ਾ ਪਾਉਣ ਦਾ ਸਮਾਂ ਆ ਗਿਆ ਹੈ!” ਪਰ ਇਸਰਾਏਲ ਦੇ ਲੋਕ ਕਹਿੰਦੇ ਹਨ: “ਨਬੀ ਮੂਰਖ ਹੈ। ਪਰਮੇਸ਼ੁਰ ਦੇ ਆਤਮੇ ਵਾਲਾ ਮਨੁੱਖ ਸਨਕੀ ਹੈ।” ਨਬੀ ਆਖਦਾ: “ਤੁਸੀਂ ਆਪਣੇ ਮਹਾਨ ਪਾਪ ਅਤੇ ਨਫ਼ਰਤ ਕਾਰਣ ਸਜ਼ਾ ਪਾਵੋਂਗੇ।”
Hosea 4:6
“ਮੇਰੀ ਪਰਜਾ ਗਿਆਨ ਵਿਹੁਣੀ ਹੋਣ ਕਾਰਣ ਨਾਸ ਹੁੰਦੀ ਹੈ। ਤੁਸੀਂ ਸਿੱਖਣੋਂ ਇਨਕਾਰੀ ਹੋਏ ਇਸ ਲਈ ਮੈਂ ਤੁਹਾਨੂੰ ਆਪਣੇ ਲਈ ਜਾਜਕ ਠਹਿਰਾਉਣ ਤੋਂ ਇਨਕਾਰੀ ਹੋਵਾਂਗਾ। ਤੁਸੀਂ ਆਪਣੇ ਯਹੋਵਾਹ ਦੀ ਬਿਵਸਬਾ ਨੂੰ ਭੁੱਲ ਗਏ ਇਸ ਲਈ ਮੈਂ ਤੁਹਾਡੀ ਸੰਤਾਨ ਨੂੰ ਵਿਸਾਰਾਂਗਾ।
Ezekiel 33:6
“‘ਪਰ ਸ਼ਾਇਦ ਉਹ ਚੌਕੀਦਾਰ ਦੁਸ਼ਮਣ ਦੇ ਸਿਪਾਹੀਆਂ ਨੂੰ ਆਉਂਦਿਆਂ ਦੇਖਦਾ ਹੈ, ਪਰ ਤੁਰ੍ਹੀ ਨਹੀਂ ਵਜਾਉਂਦਾ। ਉਸ ਚੌਕੀਚਾਰ ਨੇ ਲੋਕਾਂ ਨੂੰ ਚੇਤਾਵਨੀ ਨਹੀਂ ਦਿੱਤੀ। ਦੁਸ਼ਮਣ ਉਨ੍ਹਾਂ ਨੂੰ ਫ਼ੜ ਲਵੇਗਾ ਅਤੇ ਬੰਦੀ ਬਣਾਕੇ ਲੈ ਜਾਵੇਗਾ। ਉਹ ਬੰਦਾ ਪਰ੍ਹਾਂ ਲੈ ਲਿਆ ਜਾਵੇਗਾ ਕਿਉਂ ਕਿ ਉਸ ਨੇ ਪਾਪ ਕੀਤਾ ਸੀ। ਪਰ ਚੌਕੀਦਾਰ ਉਸ ਬੰਦੇ ਦੀ ਮੌਤ ਲਈ ਵੀ ਜ਼ਿੰਮੇਵਾਰ ਹੋਵੇਗਾ।’
Proverbs 24:30
ਮੈਂ ਇੱਕ ਆਲਸੀ ਬੰਦੇ ਦੇ ਖੇਤ ਰਾਹੀਂ, ਬਿਨਾਂ ਸੂਝ ਵਾਲੇ ਬੰਦੇ ਦੇ ਅੰਗੂਰਾਂ ਦੇ ਬਾਗ਼ ਰਾਹੀਂ ਲੰਘਿਆ।
Isaiah 52:8
ਸ਼ਹਿਰ ਦੇ ਪਹਿਰੇਦਾਰ ਹੋਕਰੇ ਦੇਣਾ ਸ਼ੁਰੂ ਕਰਦੇ ਹਨ। ਉਹ ਮਿਲਕੇ ਖੁਸ਼ੀ ਮਨਾ ਰਹੇ ਹਨ! ਕਿਉਂ ਕਿ ਉਨ੍ਹਾਂ ਵਿੱਚੋਂ ਹਰ ਕੋਈ, ਯਹੋਵਾਹ ਨੂੰ ਸੀਯੋਨ ਪਰਤਦਿਆਂ ਦੇਖਦਾ ਹੈ।
Isaiah 58:1
ਲੋਕਾਂ ਨੂੰ ਪਰਮੇਸ਼ੁਰ ਦੇ ਅਨੁਯਾਈ ਹੋਣ ਬਾਰੇ ਅਵੱਸ਼ ਦੱਸਿਆ ਜਾਵੇ ਜਿਂਨੀ ਉੱਚੀ ਤੁਸੀਂ ਕਰ ਸੱਕਦੇ ਹੋ ਪੁਕਾਰ ਕਰੋ! ਆਪਣੇ-ਆਪ ਨੂੰ ਰੋਕੋ ਨਾ। ਤੁਰ੍ਹੀ ਦੀ ਤਰ੍ਹਾਂ ਉੱਚੀ ਅਵਾਜ਼ ਕਰੋ। ਲੋਕਾਂ ਨੂੰ ਉਨ੍ਹਾਂ ਮੰਦੇ ਕੰਮਾਂ ਬਾਰੇ ਦੱਸੋ, ਜੋ ਉਨ੍ਹਾਂ ਨੇ ਕੀਤੇ ਨੇ। ਯਾਕੂਬ ਦੇ ਪਰਿਵਾਰ ਨੂੰ ਉਸ ਦੇ ਪਾਪਾਂ ਬਾਰੇ ਦੱਸੋ।
Jeremiah 6:13
“ਇਸਰਾਏਲ ਦੇ ਸਾਰੇ ਹੀ ਲੋਕ ਹੋਰ-ਹੋਰ ਪੈਸਾ ਚਾਹੁੰਦੇ ਨੇ। ਸਾਰੇ ਹੀ ਲੋਕ, ਸਭ ਤੋਂ ਨਿਗੂਣਿਆਂ ਤੋਂ ਲੈ ਕੇ ਸਭ ਤੋਂ ਮਹੱਤਵਪੂਰਣ ਲੋਕਾਂ ਤੀਕ ਇਹੋ ਜਿਹੇ ਹੀ ਹਨ। ਸਾਰੇ ਹੀ ਲੋਕ, ਨਬੀਆਂ ਤੋਂ ਲੈ ਕੇ ਜਾਜਕਾਂ ਤੀਕ, ਬੋਲਦੇ ਨੇ ਝੂਠ।
Jeremiah 23:13
“ਮੈਂ ਸਾਮਰਿਯਾ ਦੇ ਨਬੀਆਂ ਨੂੰ ਮੰਦੇ ਕੰਮ ਕਰਦਿਆਂ ਦੇਖਿਆ ਸੀ। ਮੈਂ ਉਨ੍ਹਾਂ ਨਬੀਆਂ ਨੂੰ ਝੂਠੇ ਦੇਵਤੇ ਬਆਲ ਦੇ ਨਾਮ ਉੱਤੇ ਭਵਿੱਖਬਾਣੀਆਂ ਕਰਦਿਆਂ ਦੇਖਿਆ ਸੀ। ਉਨ੍ਹਾਂ ਨਬੀਆਂ ਨੇ ਇਸਰਾਏਲ ਦੇ ਲੋਕਾਂ ਨੂੰ, ਯਹੋਵਾਹ ਤੋਂ ਦੂਰ ਹੋਣ ਲਈ, ਕੁਰਾਹੇ ਪਾਇਆ ਸੀ।
Ezekiel 3:15
ਮੈਂ ਇਸਰਾਏਲ ਦੇ ਉਨ੍ਹਾਂ ਲੋਕਾਂ ਕੋਲ ਗਿਆ ਜਿਨ੍ਹਾਂ ਨੂੰ ਕਬਾਰ ਨਦੀ ਕੰਢੇ ਤੇ ਤੇਲ ਆਬੀਬ ਵਿੱਚ ਰਹਿਣ ਲਈ ਮਜ਼ਬੂਰ ਕੀਤਾ ਗਿਆ ਸੀ। ਮੈਂ ਉਨ੍ਹਾਂ ਕੋਲ ਸੱਤ ਦਿਨ ਤੱਕ ਹੈਰਾਨ ਪਰੇਸ਼ਾਨ ਅਤੇ ਖਾਮੋਸ਼ ਬੈਠਾ ਰਿਹਾ।
Ezekiel 3:26
ਮੈਂ ਤੇਰੀ ਜ਼ਬਾਨ ਨੂੰ ਤਾਲੂ ਨਾਲ ਚਿਪਕਾ ਦਿਆਂਗਾ-ਤੂੰ ਗੱਲ ਨਹੀਂ ਕਰ ਸੱਕੇਂਗਾ। ਇਸ ਲਈ ਉਨ੍ਹਾਂ ਲੋਕਾਂ ਕੋਲ ਕੋਈ ਵੀ ਅਜਿਹਾ ਬੰਦਾ ਨਹੀਂ ਹੋਵੇਗਾ ਜਿਹੜਾ ਉਨ੍ਹਾਂ ਨੂੰ ਇਹ ਸਿੱਖਾਵੇ ਕਿ ਉਹ ਗ਼ਲਤ ਕੰਮ ਕਰ ਰਹੇ ਹਨ। ਕਿਉਂ? ਕਿਉਂ ਕਿ ਉਹ ਲੋਕ ਹਮੇਸ਼ਾ ਮੇਰੇ ਵਿਰੁੱਧ ਹੋ ਜਾਂਦੇ ਹਨ।
Ezekiel 13:16
“ਇਹ ਸਾਰੀਆਂ ਗੱਲਾਂ ਇਸਰਾਏਲ ਦੇ ਝੂਠੇ ਨਬੀ ਨਾਲ ਵਾਪਰਨਗੀਆਂ। ਉਹ ਨਬੀ ਯਰੂਸ਼ਲਮ ਦੇ ਲੋਕਾਂ ਨਾਲ ਗੱਲ ਕਰਦੇ ਹਨ। ਉਹ ਨਬੀ ਆਖਦੇ ਹਨ ਕਿ ਇੱਥੇ ਸ਼ਾਂਤੀ ਹੋਵੇਗੀ, ਪਰ ਇੱਥੇ ਸ਼ਾਂਤੀ ਹੈ ਨਹੀਂ।” ਯਹੋਵਾਹ ਮੇਰਾ ਪ੍ਰਭੂ, ਨੇ ਇਹ ਗੱਲਾਂ ਆਖੀਆਂ।
Proverbs 6:4
ਆਪਣੀਆਂ ਅੱਖਾਂ ਨੂੰ ਸੌਣ ਨਾ ਦੇਵੋ, ਆਪਣੇ ਝਿਮਣੀਆਂ ਨੂੰ ਮਿਚਣ ਨਾ ਦਿਓ।