Isaiah 65:6
ਇਸਰਾਏਲ ਨੂੰ ਅਵੱਸ਼ ਸਜ਼ਾ ਮਿਲੇਗੀ “ਦੇਖੋ, ਇੱਥੇ ਇੱਕ ਬਿੱਲ ਹੈ ਜਿਸ ਨੂੰ ਅਦਾ ਕਰਨਾ ਜ਼ਰੂਰੀ ਹੈ। ਇਹ ਬਿੱਲ ਦਰਸਾਉਂਦਾ ਹੈ ਕਿ ਤੁਸੀਂ ਆਪਣੇ ਪਾਪ ਲਈ ਦੋਸ਼ੀ ਹੋ। ਮੈਂ ਉਦੋਂ ਤੀਕ ਸ਼ਾਂਤ ਨਹੀਂ ਹੋਵਾਂਗਾ ਜਿੰਨਾ ਚਿਰ ਮੈਂ ਇਹ ਬਿੱਲ ਅਦਾ ਨਹੀਂ ਕਰਦਾ, ਅਤੇ ਮੈਂ ਇਸ ਬਿੱਲ ਨੂੰ ਤੁਹਾਨੂੰ ਸਜ਼ਾ ਦੇ ਕੇ ਅਦਾ ਕਰਾਂਗਾ।
Isaiah 65:6 in Other Translations
King James Version (KJV)
Behold, it is written before me: I will not keep silence, but will recompense, even recompense into their bosom,
American Standard Version (ASV)
Behold, it is written before me: I will not keep silence, but will recompense, yea, I will recompense into their bosom,
Bible in Basic English (BBE)
See, it is recorded before me, says the Lord: I will not keep back my hand, till I have sent punishment,
Darby English Bible (DBY)
Behold, it is written before me: I will not keep silence, but will recompense, even recompense into their bosom,
World English Bible (WEB)
Behold, it is written before me: I will not keep silence, but will recompense, yes, I will recompense into their bosom,
Young's Literal Translation (YLT)
Lo, it is written before Me: `I am not silent, but have recompensed; And I have recompensed into their bosom,
| Behold, | הִנֵּ֥ה | hinnē | hee-NAY |
| it is written | כְתוּבָ֖ה | kĕtûbâ | heh-too-VA |
| before | לְפָנָ֑י | lĕpānāy | leh-fa-NAI |
| not will I me: | לֹ֤א | lōʾ | loh |
| silence, keep | אֶחֱשֶׂה֙ | ʾeḥĕśeh | eh-hay-SEH |
| but | כִּ֣י | kî | kee |
| אִם | ʾim | eem | |
| will recompense, | שִׁלַּ֔מְתִּי | šillamtî | shee-LAHM-tee |
| recompense even | וְשִׁלַּמְתִּ֖י | wĕšillamtî | veh-shee-lahm-TEE |
| into | עַל | ʿal | al |
| their bosom, | חֵיקָֽם׃ | ḥêqām | hay-KAHM |
Cross Reference
Jeremiah 16:18
ਮੈਂ ਯਹੂਦਾਹ ਦੇ ਲੋਕਾਂ ਨੂੰ ਉਨ੍ਹਾਂ ਦੇ ਮੰਦੇ ਕਾਰਿਆਂ ਦਾ ਸਿਲਾ ਦਿਆਂਗਾ-ਮੈਂ ਉਨ੍ਹਾਂ ਦੇ ਹਰ ਪਾਪ ਦੀ ਦੋ ਵਾਰ ਸਜ਼ਾ ਦਿਆਂਗਾ। ਅਜਿਹਾ ਮੈਂ ਇਸ ਲਈ ਕਰਾਂਗਾ ਕਿਉਂ ਕਿ ਉਨ੍ਹਾਂ ਨੇ ਮੇਰੇ ਦੇਸ਼ ਨੂੰ ‘ਨਾਪਾਕ’ ਕਰ ਦਿੱਤਾ ਹੈ। ਉਨ੍ਹਾਂ ਨੇ ਆਪਣੇ ਭਿਆਨਕ ਬੁੱਤਾਂ ਨਾਲ ਮੇਰੇ ਦੇਸ਼ ਨੂੰ ਨਾਪਾਕ ਬਣਾਇਆ ਹੈ। ਮੈਂ ਉਨ੍ਹਾਂ ਬੁੱਤਾਂ ਨੂੰ ਨਫ਼ਰਤ ਕਰਦਾ ਹਾਂ। ਪਰ ਉਨ੍ਹਾਂ ਨੇ ਮੇਰੇ ਦੇਸ਼ ਨੂੰ ਆਪਣੇ ਬੁੱਤਾਂ ਨਾਲ ਭਰ ਦਿੱਤਾ ਹੈ।”
Psalm 50:3
ਸਾਡਾ ਪਰਮੇਸ਼ੁਰ, ਆ ਰਿਹਾ ਹੈ। ਅਤੇ ਉਹ ਚੁੱਪ ਨਹੀਂ ਰਹੇਗਾ। ਅੱਗ ਉਸ ਦੇ ਅੱਗੇ ਬਲਦੀ ਹੈ। ਇੱਕ ਵੱਡਾ ਤੂਫ਼ਾਨ ਉਸ ਦੇ ਆਲੇ-ਦੁਆਲੇ ਹੈ।
Psalm 79:12
ਹੇ ਪਰਮੇਸ਼ੁਰ, ਸਾਡੇ ਆਲੇ-ਦੁਆਲੇ ਦੇ ਲੋਕਾਂ ਨੂੰ ਸੱਤ ਵਾਰੀ ਦੰਡ ਦਿਉ ਜੋ ਉਨ੍ਹਾਂ ਨੇ ਸਾਡੇ ਨਾਲ ਇੱਕ ਵਾਰੀ ਕੀਤਾ ਸੀ। ਉਨ੍ਹਾਂ ਲੋਕਾਂ ਨੂੰ ਤੁਹਾਨੂੰ ਬੇਇੱਜ਼ਤ ਕਰਨ ਦੇ ਬਦਲੇ ਦੰਡ ਦਿਉ।
Isaiah 64:12
ਕੀ ਇਹ ਸਾਰੀਆਂ ਚੀਜ਼ਾਂ, ਤੁਹਾਨੂੰ ਸਾਡੇ ਨਾਲ ਪਿਆਰ ਦਰਸਾਉਣ ਤੋਂ ਦੂਰ ਰੱਖਣਗੀਆਂ? ਕੀ ਤੁਸੀਂ ਲਗਾਤਾਰ ਕੁਝ ਨਹੀਂ ਕਹੋਁਗੇ? ਕੀ ਤੁਸੀਂ ਸਾਨੂੰ ਹਮੇਸ਼ਾ ਹੀ ਸਜ਼ਾ ਦਿਓਗੇ?
Isaiah 42:14
ਬਹੁਤ ਧੀਰਜਵਾਨ ਹੈ ਪਰਮੇਸ਼ੁਰ “ਬੜੇ ਚਿਰਾਂ ਤੋਂ ਮੈਂ ਕੁਝ ਵੀ ਨਹੀਂ ਆਖਿਆ। ਮੈਂ ਆਪਣੇ-ਆਪ ਨੂੰ ਕਾਬੂ ਵਿੱਚ ਰੱਖਿਆ ਤ੍ਤੇ ਕੁਝ ਵੀ ਨਹੀਂ ਆਖਿਆ। ਪਰ ਹੁਣ ਮੈਂ ਉੱਚੀ ਚਾਂਘਰਾਂ ਮਾਰਾਂਗਾ, ਜਿਵੇਂ ਕੋਈ ਔਰਤ ਬੱਚਾ ਜਣਨ ਸਮੇਂ ਮਾਰਦੀ ਹੈ। ਮੈਂ ਬਹੁਤ ਜ਼ਾਰੋ-ਜ਼ਾਰ ਦੀ ਸਾਹ ਭਰਾਂਗਾ।
Psalm 50:21
ਤੁਸਾਂ ਇਹ ਮੰਦੇ ਕਾਰੇ ਕੀਤੇ ਅਤੇ ਮੈਂ ਕੁਝ ਨਹੀਂ ਆਖਿਆ। ਇਸ ਲਈ ਤੁਸਾਂ ਸੋਚਿਆ ਕਿ ਮੈਂ ਤੁਹਾਡੇ ਜਿਹਾ ਹੀ ਹਾਂ। ਅੱਛਾ, ਹੁਣ ਮੈਂ ਲੰਮੇ ਸਮੇਂ ਤੱਕ ਖਾਮੋਸ਼ ਨਹੀਂ ਰਹਾਂਗਾ। ਇਹ ਗੱਲਾਂ ਮੈਂ ਤੁਹਾਨੂੰ ਬਹੁਤ ਸਪੱਸ਼ਟ ਕਰ ਦਿਆਂਗਾ, ਅਤੇ ਮੈਂ ਤੁਹਾਡੇ ਸਨਮੁੱਖ ਤੁਹਾਡੇ ਉੱਤੇ ਇਲਜ਼ਾਮ ਲਾਵਾਂਗਾ।
Revelation 20:12
ਫ਼ੇਰ ਮੈਂ ਉਨ੍ਹਾਂ ਲੋਕਾਂ ਨੂੰ ਦੇਖਿਆ ਜਿਹੜੇ ਮਰ ਚੁੱਕੇ ਸਨ, ਦੋਹਾਂ ਵੱਡਿਆਂ ਅਤੇ ਛੋਟਿਆਂ ਨੂੰ ਵੀ, ਤਖਤ ਦੇ ਅੱਗੇ ਖਲੋਤਿਆਂ ਵੇਖਿਆ ਅਤੇ ਜੀਵਨ ਦੀ ਪੁਸਤਕ ਨੂੰ ਖੋਲ੍ਹਿਆ ਗਿਆ। ਉੱਥੇ ਹੋਰ ਪੁਸਤਕਾਂ ਵੀ ਖੁੱਲ੍ਹੀਆਂ ਹੋਈਆਂ ਸਨ। ਇਨ੍ਹਾਂ ਮੁਰਦਾ ਲੋਕਾਂ ਬਾਰੇ ਉਨ੍ਹਾਂ ਦੇ ਅਮਲਾਂ ਅਨੁਸਾਰ ਨਿਆਂ ਕੀਤਾ ਗਿਆ। ਇਹ ਗੱਲਾਂ ਪੁਸਤਕਾਂ ਵਿੱਚ ਲਿਖੀਆਂ ਹੋਈਆਂ ਹਨ।
Malachi 3:16
ਤਦ ਪਰਮੇਸ਼ੁਰ ਦੇ ਚੇਲਿਆਂ ਨੇ ਇੱਕ ਦੂਜੇ ਨਾਲ ਗੱਲਾਂ ਕੀਤੀਆਂ ਅਤੇ ਯਹੋਵਾਹ ਨੇ ਧਿਆਨ ਦੇਕੇ ਸੁਣੀਆਂ। ਉਸ ਦੇ ਸਾਹਵੇਂ ਇੱਕ ਪੋਥੀ ਪਈ ਹੈ ਜਿਸ ਵਿੱਚ ਪਰਮੇਸ਼ੁਰ ਦੇ ਚੇਲਿਆਂ ਦੇ ਨਾਉਂ ਲਿਖੇ ਹੋਏ ਹਨ। ਇਹ ਉਹ ਮਨੁੱਖ ਹਨ ਜੋ ਯਹੋਵਾਹ ਦੇ ਨਾਂ ਦਾ ਆਦਰ ਕਰਦੇ ਹਨ।
Joel 3:4
“ਹੇ ਸੂਰ ਅਤੇ ਸੀਦੋਨ ਅਤੇ ਫ਼ਲਿਸਤ ਦੇ ਸਾਰੇ ਇਲਾਕਿਓ, ਤੁਸੀਂ ਮੇਰੇ ਲਈ ਮਹੱਤਵਪੂਰਣ ਨਹੀਂ ਹੋ! ਕੀ ਤੁਸੀਂ ਮੇਰੇ ਕੁਝ ਕੀਤੇ ਦੀ ਮੈਨੂੰ ਸਜ਼ਾ ਦੇ ਰਹੇ ਹੋ? ਤੁਸੀਂ ਭਾਵੇਂ ਅਜਿਹਾ ਸੋਚਦੇ ਹੋਵੋਁ ਪਰ ਮੈਂ ਜਲਦੀ ਹੀ ਤੁਹਾਨੂੰ ਦੰਡ ਦੇਵਾਂਗਾ।
Ezekiel 22:31
ਇਸ ਲਈ ਮੈਂ ਉਨ੍ਹਾਂ ਉੱਤੇ ਆਪਣਾ ਕਹਿਰ ਦਰਸਾਵਾਂਗਾ-ਮੈਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿਆਂਗਾ! ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਮੰਦੇ ਕਾਰਿਆਂ ਦੀ ਸਜ਼ਾ ਦਿਆਂਗਾ। ਇਹ ਸਾਰਾ ਉਨ੍ਹਾਂ ਦਾ ਕਸੂਰ ਹੈ!” ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।
Ezekiel 11:21
The Glory of the Lord Leaves Jerusalem ਫ਼ੇਰ ਪਰਮੇਸ਼ੁਰ ਨੇ ਮੈਨੂੰ ਆਖਿਆ, “ਪਰ ਹੁਣ ਉਨ੍ਹਾਂ ਦੇ ਦਿਲ ਉਨ੍ਹਾਂ ਭਿਆਨਕ ਬੁੱਤਾਂ ਨਾਲ ਜੁੜੇ ਹੋਏ ਹਨ। ਅਤੇ ਮੈਂ ਉਨ੍ਹਾਂ ਲੋਕਾਂ ਨੂੰ ਉਨ੍ਹਾਂ ਦੇ ਮੰਦੇ ਕੰਮਾਂ ਦੀ ਸਜ਼ਾ ਜ਼ਰੂਰ ਦਿਆਂਗਾ।” ਯਹੋਵਾਹ ਮੇਰੇ ਪ੍ਰਭੂ, ਨੇ ਇਹ ਗੱਲਾਂ ਆਖੀਆਂ।
Psalm 56:8
ਤੁਸੀਂ ਮੇਰੀ ਪੀੜਾ ਵੇਖੀ ਹੈ। ਤੁਸੀਂ ਜਾਣਦੇ ਹੋ, ਮੈਂ ਕਿੰਨਾ ਰੋਇਆ ਹਾਂ। ਤੁਸੀਂ ਮੇਰੇ ਹੰਝੂਆਂ ਦਾ ਹਿਸਾਬ ਰੱਖਿਆ ਹੋਵੇਗਾ।
Deuteronomy 32:34
“‘ਮੈਂ ਉਸ ਸਜ਼ਾ ਨੂੰ ਬਚਾਕੇ ਰੱਖ ਰਿਹਾ ਹਾਂ! ਮੈਂ ਇਸ ਨੂੰ ਆਪਣੇ ਖਜ਼ਾਨੇ ਅੰਦਰ ਬੰਦ ਕਰ ਦਿੱਤਾ ਹੈ।
Exodus 17:14
ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਇਸ ਲੜਾਈ ਬਾਰੇ ਲੋਕਾਂ ਦੇ ਯਾਦ ਰੱਖਣ ਲਈ ਇੱਕ ਪੁਸਤਕ ਵਿੱਚ ਲਿਖ ਕਿ ਇੱਥੇ ਕੀ ਵਾਪਰਿਆ ਸੀ ਅਤੇ ਯਹੋਸ਼ੁਆ ਨੂੰ ਕਹਿ ਕਿ ਮੈਂ ਅਮਾਲੇਕੀਆਂ ਨੂੰ ਇਸ ਦੁਨੀਆਂ ਤੋਂ ਪੂਰੀ ਤਰ੍ਹਾਂ ਤਬਾਹ ਕਰ ਦਿਆਂਗਾ।”