Jeremiah 11:13
“ਯਹੂਦਾਹ ਦੇ ਲੋਕੋ, ਤੁਹਾਡੇ ਕੋਲ ਬਹੁਤ ਸਾਰੇ ਬੁੱਤ ਹਨ-ਇਹ ਬੁੱਤ ਉਨੇ ਹੀ ਹਨ ਜਿੰਨੇ ਯਹੂਦਾਹ ਦੇ ਕਸਬੇ ਹਨ। ਤੁਸੀਂ ਉਸ ਘਿਰਣਾ ਯੋਗ ਦੇਵਤੇ ਬਾਲ ਦੀ ਉਪਾਸਨਾ ਕਰਨ ਲਈ ਬਹੁਤ ਸਾਰੀਆਂ ਜਗਵੇਦੀਆਂ ਉਸਾਰੀਆਂ ਹਨ-ਇਹ ਵੇਦੀਆਂ ਉਨੀਆਂ ਹੀ ਹਨ ਜਿੰਨੀਆਂ ਯਰੂਸ਼ਲਮ ਵਿੱਚ ਗਲੀਆਂ ਹਨ।
Jeremiah 11:13 in Other Translations
King James Version (KJV)
For according to the number of thy cities were thy gods, O Judah; and according to the number of the streets of Jerusalem have ye set up altars to that shameful thing, even altars to burn incense unto Baal.
American Standard Version (ASV)
For according to the number of thy cities are thy gods, O Judah; and according to the number of the streets of Jerusalem have ye set up altars to the shameful thing, even altars to burn incense unto Baal.
Bible in Basic English (BBE)
For the number of your gods is as the number of your towns, O Judah; and for every street in Jerusalem you have put up altars to the Baal for burning perfumes to the Baal.
Darby English Bible (DBY)
For [as] the number of thy cities, are thy gods, O Judah; and [as] the number of the streets of Jerusalem, have ye set up altars to the Shame, altars to burn incense unto Baal.
World English Bible (WEB)
For according to the number of your cities are your gods, Judah; and according to the number of the streets of Jerusalem have you set up altars to the shameful thing, even altars to burn incense to Baal.
Young's Literal Translation (YLT)
For -- the number of thy cities have been thy gods, O Judah, And -- the number of the streets of Jerusalem Ye have placed altars to a shameful thing, Altars to make perfume to Baal.
| For | כִּ֚י | kî | kee |
| according to the number | מִסְפַּ֣ר | mispar | mees-PAHR |
| cities thy of | עָרֶ֔יךָ | ʿārêkā | ah-RAY-ha |
| were | הָי֥וּ | hāyû | ha-YOO |
| gods, thy | אֱלֹהֶ֖יךָ | ʾĕlōhêkā | ay-loh-HAY-ha |
| O Judah; | יְהוּדָ֑ה | yĕhûdâ | yeh-hoo-DA |
| and according to the number | וּמִסְפַּ֞ר | ûmispar | oo-mees-PAHR |
| streets the of | חֻצ֣וֹת | ḥuṣôt | hoo-TSOTE |
| of Jerusalem | יְרוּשָׁלִַ֗ם | yĕrûšālaim | yeh-roo-sha-la-EEM |
| up set ye have | שַׂמְתֶּ֤ם | śamtem | sahm-TEM |
| altars | מִזְבְּחוֹת֙ | mizbĕḥôt | meez-beh-HOTE |
| thing, shameful that to | לַבֹּ֔שֶׁת | labbōšet | la-BOH-shet |
| even altars | מִזְבְּח֖וֹת | mizbĕḥôt | meez-beh-HOTE |
| to burn incense | לְקַטֵּ֥ר | lĕqaṭṭēr | leh-ka-TARE |
| unto Baal. | לַבָּֽעַל׃ | labbāʿal | la-BA-al |
Cross Reference
Jeremiah 2:28
ਉਨ੍ਹਾਂ ਬੁੱਤਾਂ ਨੂੰ ਆਕੇ ਤੁਹਾਡੀ ਰੱਖਿਆ ਕਰਨ ਦਿਓ। ਉਹ ਬੁੱਤ ਕਿੱਥੋ ਨੇ ਜਿਹੜੇ ਤੁਸੀਂ ਆਪਣੇ ਲਈ ਸਾਜੇ ਨੇ? ਆਓ ਦੇਖੀਏ ਕੀ ਉਹ ਬੁੱਤ ਆਉਂਦੇ ਨੇ ਅਤੇ ਤੁਹਾਨੂੰ ਬਚਾਉਂਦੇ ਨੇ ਜਦੋਂ ਤੁਸੀਂ ਮੁਸੀਬਤ ਵਿੱਚ ਹੁੰਦੇ ਹੋ। ਯਹੂਦਾਹ, ਤੇਰੇ ਕੋਲ ਬਹੁਤ ਸਾਰੇ ਸ਼ਹਿਰਾਂ ਜਿੰਨੇ ਹੀ ਬੁੱਤ ਨੇ!
2 Kings 23:13
ਪਹਿਲਾਂ ਸੁਲੇਮਾਨ ਪਾਤਸ਼ਾਹ ਨੇ ਵੀ ਉੱਚੀਆਂ ਥਾਵਾਂ ਬਣਵਾਈਆਂ ਸਨ ਉਹ ਉਸ ਪਹਾੜੀ ਦੇ ਦੱਖਣ ਵਾਲੇ ਪਾਸੇ ਸਨ। ਇਹ ਇਸਰਾਏਲ ਦੇ ਰਾਜੇ ਸੁਲੇਮਾਨ ਦੁਆਰਾ ਸਿਦੋਨ ਦੀ ਭਿਆਨਕ ਦੇਵੀ ਅਸ਼ਤਾਰੋਥ, ਅਤੇ ਮੋਆਬ ਦੇ ਦੇਵਤੇ ਕਮੋਸ਼ ਅਤੇ ਅਮੋਨੀਆਂ ਦੇ ਮਿਲਕੋਮ ਦੇ ਸਤਿਕਾਰ ਵਿੱਚ ਬਣਾਈਆਂ ਗਈਆਂ ਸਨ। ਤਾਂ ਜੋ ਉਹ ਉਨ੍ਹਾਂ ਦੇਵਤਿਆਂ ਦੀ ਉਪਾਸਨਾ ਤੇ ਸਨਮਾਨ ਕਰ ਸੱਕਣ। ਪਰ ਯੋਸੀਯਾਹ ਪਾਤਸ਼ਾਹ ਨੇ ਇਹ ਸਾਰੀਆਂ ਉਪਾਸਨਾ ਦੀਆਂ ਉੱਚੀਆਂ ਥਾਵਾਂ ਨੂੰ ਨਸ਼ਟ ਕਰਵਾ ਦਿੱਤਾ।
Hosea 12:11
ਪਰ ਗਿਲਆਦ ਵਿੱਚ ਲੋਕ ਪਾਪ ਕਰਦੇ ਰਹੇ। ਉੱਥੇ ਉਨ੍ਹਾਂ ਨੇ ਇੰਨੇ ਬੁੱਤ ਸਥਾਪਿਤ ਕੀਤੇ। ਲੋਕਾਂ ਨੇ ਗਿਲਆਦ ਵਿੱਚ ਬਲਦਾਂ ਨੂੰ ਬਲੀਆਂ ਦਿੱਤੀਆਂ। ਉਨ੍ਹਾਂ ਕੋਲ ਕਿੰਨੀਆਂ ਜਗਵੇਦੀਆਂ ਹਨ। ਓੱਥੇ ਵਾਹੇ ਹੋਏ ਖੇਤਾਂ ਦੀ ਕਤਾਰਾਂ ਵਿੱਚ ਪਈ ਗੰਦਗੀ ਦੀ ਤਰ੍ਹਾਂ, ਜਗਵੇਦੀਆਂ ਦੀਆਂ ਅਨੇਕਾਂ ਕਤਾਰਾਂ ਹਨ।
Jeremiah 32:35
“ਉਨ੍ਹਾਂ ਲੋਕਾਂ ਨੇ ਬਨ-ਹਿੰਨੋਮ ਦੀ ਵਾਦੀ ਅੰਦਰ ਝੂਠੇ ਦੇਵਤੇ ਬਾਲ ਲਈ ਉੱਚੀਆਂ ਥਾਵਾਂ ਬਣਾਈਆਂ ਹਨ। ਉਨ੍ਹਾਂ ਨੇ ਇਹ ਉਪਾਸਨਾ ਸਥਾਨ ਇਸ ਲਈ ਬਣਾਏ ਹਨ ਤਾਂ ਜੋ ਉਹ ਮੋਲਕ ਨੂੰ ਆਪਣੇ ਧੀਆਂ ਪੁੱਤਰਾਂ ਦੀ ਬਲੀ ਦੇ ਸੱਕਣ। ਮੈਂ ਕਦੇ ਵੀ ਉਨ੍ਹਾਂ ਨੂੰ ਇਹੋ ਜਿਹੀ ਭਿਆਨਕ ਗੱਲ ਕਰਨ ਦਾ ਆਦੇਸ਼ ਨਹੀਂ ਸੀ ਦਿੱਤਾ। ਮੈਂ ਤਾਂ ਕਦੇ ਅਜਿਹੀਆਂ ਗੱਲਾਂ ਕਰਨ ਬਾਰੇ ਸੋਚਿਆ ਵੀ ਨਹੀਂ ਸੀ, ਜੋ ਯਹੂਦਾਹ ਤੋਂ ਪਾਪ ਕਰਾਉਣ।
Jeremiah 19:5
ਯਹੂਦਾਹ ਦੇ ਰਾਜਿਆਂ ਨੇ ਬਾਲ ਦੇਵਤੇ ਲਈ ਉੱਚੀਆਂ ਥਾਵਾਂ ਉਸਾਰੀਆਂ। ਉਹ ਉਨ੍ਹਾਂ ਥਾਵਾਂ ਦੀ ਵਰਤੋਂ ਅੱਗ ਵਿੱਚ ਆਪਣੇ ਪੁੱਤਰ ਸਾੜਨ ਲਈ ਕਰਦੇ ਹਨ। ਉਨ੍ਹਾਂ ਨੇ ਆਪਣੇ ਬੱਚਿਆਂ ਨੂੰ ਹੋਮ ਦੀ ਭੇਟ ਵਜੋਂ ਬਆਲ ਦੇਵਤੇ ਨੂੰ ਬਲੀ ਚੜ੍ਹਾਈ ਸੀ। ਮੈ ਅਜਿਹਾ ਕਦੇ ਸੋਚਿਆ ਵੀ ਨਹੀਂ ਸੀ।
Jeremiah 7:9
ਕੀ ਤੁਸੀਂ ਚੋਰੀ ਕਰੋਂਗੇ ਅਤੇ ਕਤਲ ਕਰੋਂਗੇ? ਕੀ ਤੁਸੀਂ ਵਿਭਚਾਰ ਦਾ ਪਾਪ ਕਰੋਗੇ? ਕੀ ਤੁਸੀਂ ਹੋਰਨਾਂ ਲੋਕਾਂ ਨੂੰ ਝੂਠੇ ਮੁਕਦਮੇ ਵਿੱਚ ਫ਼ਸਾਓਁਗੇ? ਕੀ ਤੁਸੀਂ ਝੂਠੇ ਦੇਵਤੇ ਬਾਲ ਦੀ ਉਪਾਸਨਾ ਕਰੋਗੇ ਅਤੇ ਹੋਰਨਾਂ ਦੇਵਤਿਆਂ ਦੇ ਪਿੱਛੇ ਲਗੋਗੇ ਜਿਨ੍ਹਾਂ ਨੂੰ ਤੁਸੀਂ ਜਾਣਦੇ ਵੀ ਨਹੀਂ ਸੀ?
Jeremiah 3:24
ਭਿਆਨਕ ਝੂਠੇ ਦੇਵਤੇ ਬਆਲ ਨੇ ਹਰ ਉਹ ਚੀਜ਼ ਖਾ ਲਈ ਹੈ ਜਿਹੜੀ ਸਾਡੇ ਪੁਰਖਿਆਂ ਦੀ ਮਲਕੀਅਤ ਸੀ। ਇਹ ਉਦੋਂ ਤੋਂ ਵਾਪਰਿਆ ਜਦੋਂ ਅਸੀਂ ਬੱਚੇ ਸਾਂ।” ਉਸ ਭਿਆਨਕ ਝੂਠੇ ਦੇਵਤੇ ਨੇ ਸਾਡੇ ਪੁਰਖਿਆਂ ਦੀਆਂ ਭੇਡਾਂ ਅਤੇ ਪਸ਼ੂਆਂ ਨੂੰ ਅਤੇ ਉਨ੍ਹਾਂ ਦੇ ਪੁੱਤਰਾਂ ਅਤੇ ਧੀਆਂ ਨੂੰ ਖੋਹ ਲਿਆ।
Jeremiah 3:1
“ਜੋ ਕੋਈ ਬੰਦਾ ਆਪਣੀ ਪਤਨੀ ਨੂੰ ਤਲਾਕ ਦਿੰਦਾ, ਅਤੇ ਉਹ ਉਸ ਨੂੰ ਛੱਡ ਦਿੰਦੀ ਹੈ ਅਤੇ ਉਹ ਕਿਸੇ ਹੋਰ ਨਾਲ ਵਿਆਹ ਕਰ ਲੈਂਦੀ ਹੈ, ਕੀ ਉਹ ਬੰਦਾ ਫ਼ੇਰ ਵੀ ਆਪਣੀ ਪਤਨੀ ਵੱਲ ਆ ਸੱਕਦਾ ਹੈ? ਨਹੀਂ! ਜੇ ਉਹ ਬੰਦਾ ਉਸ ਔਰਤ ਕੋਲ ਵਾਪਸ ਜਾਂਦਾ ਹੈ, ਤਾਂ ਉਹ ਜ਼ਮੀਨ ਪਰਦੂਸ਼ਿਤ ਹੋ ਜਾਵੇਗੀ। ਯਹੂਦਾਹ, ਤੂੰ ਆਪਣੇ ਅਨੇਕਾਂ ਪ੍ਰੇਮੀਆਂ ਨਾਲ ਵੇਸਵਾ ਵਰਗਾ ਵਿਹਾਰ ਕੀਤਾ ਸੀ। ਅਤੇ ਹੁਣ ਤੂੰ ਮੇਰੇ ਕੋਲ ਵਾਪਸ ਆਉਣਾ ਚਾਹੁੰਦਾ ਹੈਂ!” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
Isaiah 2:8
ਤੁਹਾਡੀ ਧਰਤੀ ਤੇ ਬੁੱਤ ਭਰੇ ਹੋਏ ਹਨ, ਜਿਨ੍ਹਾਂ ਦੀ ਲੋਕ ਉਪਾਸਨਾ ਕਰਦੇ ਹਨ। ਲੋਕਾਂ ਨੇ ਉਹ ਬੁੱਤ ਬਣਾਏ ਹਨ ਅਤੇ ਲੋਕ ਹੀ ਉਨ੍ਹਾਂ ਦੀ ਉਪਾਸਨਾ ਕਰਦੇ ਹਨ।
2 Kings 23:4
ਤਦ ਪਾਤਸ਼ਾਹ ਨੇ ਹਿਲਕੀਯਾਹ ਜਾਜਕ ਨੂੰ, ਦੂਜੇ ਜਾਜਕਾਂ ਨੂੰ ਅਤੇ ਦਰਬਾਨਾਂ ਨੂੰ ਇਹ ਹੁਕਮ ਦਿੱਤਾ ਕਿ ਉਹ ਸਾਰੇ ਭਾਂਡੇ ਜੋ ਬਆਲ ਅਤੇ ਅਸ਼ੇਰਾਹ ਦੇਵੀ, ਅਕਾਸ਼ ਦੇ ਸਾਰੇ ਲਸ਼ਕਰ ਲਈ ਬਣਾਏ ਗਏ ਸਨ, ਯਹੋਵਾਹ ਦੇ ਮੰਦਰ ਵਿੱਚੋਂ ਬਾਹਰ ਕੱਢ ਲਿਆਉਣ। ਤਦ ਯੋਸੀਯਾਹ ਨੇ ਯਰੂਸ਼ਲਮ ਤੋਂ ਬਾਹਰ ਕਿਦਰੋਨ ਦੇ ਖੇਤਾਂ ਵਿੱਚ ਉਨ੍ਹਾਂ ਨੂੰ ਸਾੜ ਦਿੱਤਾ ਅਤੇ ਉਨ੍ਹਾਂ ਦੀ ਸੁਆਹ ਨੂੰ ਬੈਤਏਲ ਲੈ ਗਿਆ।
2 Kings 21:4
ਮਨੱਸ਼ਹ ਨੇ ਯਹੋਵਾਹ ਦੇ ਮੰਦਰ ਵਿੱਚ ਝੂਠੇ ਦੇਵਤਿਆਂ ਨੂੰ ਸਨਮਾਨ ਦੇਣ ਲਈ ਜਗਵੇਦੀਆਂ ਬਣਵਾਈਆਂ। ਇਹ ਉਹੀ ਜਗ੍ਹਾ ਹੈ ਜਿਸ ਬਾਰੇ ਯਹੋਵਾਹ ਗੱਲ ਕਰ ਰਿਹਾ ਸੀ, ਜਦੋਂ ਉਸ ਨੇ ਇਹ ਆਖਿਆ ਸੀ, “ਮੈਂ ਯਰੂਸ਼ਲਮ ਵਿੱਚ ਆਪਣਾ ਨਾਂ ਰੱਖਾਂਗਾ।”
Deuteronomy 32:16
ਹੋਰਨਾ ਦੇਵਿਤਆ ਦੀ ਉਪਾਸਨਾ ਕਰਕੇ ਉਨ੍ਹਾਂ ਨੇ ਉਸ ਨੂੰ ਈਰਖਾਲੂ ਬਣਾ ਦਿੱਤਾ। ਉਨ੍ਹਾਂ ਨੇ ਉਨ੍ਹਾਂ ਭੈੜੇ ਦੇਵਤਿਆਂ ਦੀ ਉਪਾਸਨਾ ਕੀਤੀ ਅਤੇ ਪਰਮੇਸ਼ੁਰ ਨੂੰ ਬਹੁਤ ਗੁੱਸੇ ਕਰ ਦਿੱਤਾ।