Jeremiah 13
1 ਲੰਗੋਟੀ ਦਾ ਨਿਸ਼ਾਨ ਇਹੀ ਸੀ ਜੋ ਯਹੋਵਾਹ ਨੇ ਮੈਨੂੰ ਆਖਿਆ ਸੀ, “ਯਿਰਮਿਯਾਹ ਜਾਹ ਜਾਕੇ ਕੱਪੜੇ ਦੀ ਲੰਗੋਟੀ ਖਰੀਦ। ਫ਼ੇਰ ਇਸ ਨੂੰ ਆਪਣੇ ਲੱਕ ਦੁਆਲੇ ਲਪੇਟ। ਲੰਗੋਟੀ ਨੂੰ ਭਿੱਜਣ ਨਾ ਦੇਵੀਂ।”
2 ਇਸ ਲਈ ਮੈਂ ਕਪੜੇ ਦੀ ਲੰਗੋਟੀ ਖਰੀਦੀ ਜਿਹਾ ਕਿ ਯਹੋਵਾਹ ਨੇ ਮੈਨੂੰ ਖਰੀਦਣ ਲਈ ਆਖਿਆ ਸੀ। ਅਤੇ ਮੈਂ ਇਸ ਨੂੰ ਆਪਣੇ ਲੱਕ ਦੁਆਲੇ ਲਪੇਟ ਲਿਆ।
3 ਫ਼ੇਰ ਮੈਨੂੰ ਯਹੋਵਾਹ ਦਾ ਸੰਦੇਸ਼ ਦੋਬਾਰਾ ਮਿਲਿਆ।
4 ਸੰਦੇਸ਼ ਇਹ ਸੀ: “ਯਿਰਮਿਯਾਹ ਉਹ ਲੰਗੋਟੀ ਲੈ ਜਾ ਜੋ ਤੂੰ ਖਰੀਦੀ ਅਤੇ ਪਹਿਨੀ ਹੋਈ ਹੈ, ਅਤੇ ਫਰਾਤ ਵੱਲ ਜਾਹ। ਓੱਥੇ ਚੱਟਾਨਾਂ ਦੀਆਂ ਤ੍ਰੇੜਾਂ ਵਿੱਚ ਲੰਗੋਟੀ ਨੂੰ ਛੁਪਾ ਦੇਵੀਂ।”
5 ਇਸ ਲਈ ਮੈਂ ਫਰਾਤ ਗਿਆ ਅਤੇ ਜਿਵੇਂ ਯਹੋਵਾਹ ਨੇ ਮੈਨੂੰ ਆਖਿਆ ਸੀ ਮੈਂ ਲੰਗੋਟੀ ਛੁਪਾ ਦਿੱਤੀ।
6 ਕਈ ਦਿਨਾਂ ਮਗਰੋਂ, ਯਹੋਵਾਹ ਨੇ ਮੈਨੂੰ ਆਖਿਆ, “ਹੁਣ ਯਿਰਮਿਯਾਹ, ਫਰਾਤ ਨੂੰ ਜਾਹ। ਉਸ ਲੰਗੋਟੀ ਨੂੰ ਲੈ ਕੇ ਆ ਜਿਹੜੀ ਮੈਂ ਤੈਨੂੰ ਓੱਥੇ ਛੁਪਾਉਣ ਲਈ ਆਖਿਆ ਸੀ।”
7 ਇਸ ਲਈ ਮੈਂ ਫਰਾਤ ਗਿਆ ਅਤੇ ਪੁੱਟ ਕੇ ਲੰਗੋਟੀ ਕੱਢ ਲਈ। ਮੈਂ ਇਸ ਨੂੰ ਚੱਟਾਨਾਂ ਦੀਆਂ ਜਿਨ੍ਹਾਂ ਤ੍ਰੇੜਾਂ ਵਿੱਚ ਛੁਪਾਇਆ ਸੀ ਉੱਥੋਂ ਕੱਢ ਲਿਆ। ਪਰ ਹੁਣ ਮੈਂ ਲੰਗੋਟੀ ਨੂੰ ਪਹਿਨ ਨਹੀਂ ਸੱਕਦਾ ਸਾਂ ਕਿਉਂ ਕਿ ਇਹ ਬਰਬਾਦ ਹੋ ਚੁੱਕੀ ਸੀ। ਇਹ ਕਿਸੇ ਕੰਮ ਦੀ ਨਹੀਂ ਸੀ।
8 ਫ਼ੇਰ ਮੈਨੂੰ ਯਹੋਵਾਹ ਦਾ ਸੰਦੇਸ਼ ਮਿਲਿਆ।
9 ਯਹੋਵਾਹ ਨੇ ਇਹ ਆਖਿਆ, “ਜਿਵੇਂ ਕਿ ਲੰਗੋਟੀ ਖਰਾਬ ਹੋ ਜਾਂਦੀ ਹੈ ਅਤੇ ਕਿਸੇ ਕੰਮ ਦੀ ਨਹੀਂ ਰਹਿੰਦੀ, ਮੈਂ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਦਾ ਝੂਠਾ ਘੁਮੰਡ ਬਰਬਾਦ ਕਰ ਦਿਆਂਗਾ।
10 ਮੈਂ ਯਹੂਦਾਹ ਦੇ ਉਨ੍ਹਾਂ ਗੁਮਾਨੀ ਅਤੇ ਮੰਦੇ ਲੋਕਾਂ ਨੂੰ ਤਬਾਹ ਕਰ ਦਿਆਂਗਾ। ਉਹ ਮੇਰੇ ਸੰਦੇਸ਼ਾਂ ਨੂੰ ਸੁਣਨ ਤੋਂ ਇਨਕਾਰ ਕਰਦੇ ਹਨ। ਉਹ ਜ਼ਿੱਦੀ ਹਨ ਅਤੇ ਸਿਰਫ਼ ਮਨ ਆਈਆਂ ਗੱਲਾਂ ਕਰਦੇ ਹਨ। ਉਹ ਹੋਰਨਾਂ ਦੇਵਤਿਆਂ ਦੇ ਅਨੁਯਾਈ ਹਨ ਅਤੇ ਉਨ੍ਹਾਂ ਦੀ ਉਪਾਸਨਾ ਕਰਦੇ ਹਨ। ਯਹੂਦਾਹ ਦੇ ਉਹ ਲੋਕ ਇਸ ਕਪੜੇ ਦੀ ਲੰਗੋਟੀ ਵਰਗੇ ਹੋ ਜਾਣਗੇ। ਉਹ ਤਬਾਹ ਹੋ ਜਾਣਗੇ ਅਤੇ ਕਿਸੇ ਵੀ ਕੰਮ ਦੇ ਨਹੀਂ ਰਹਿਣਗੇ।
11 ਬੰਦਾ ਲੰਗੋਟੀ ਨੂੰ ਆਪਣੇ ਲੱਕ ਨਾਲ ਕਸੱਕੇ ਬਂਨ੍ਹਦਾ ਹੈ। ਓਸੇ ਤਰ੍ਹਾਂ ਮੈਂ ਇਸਰਾਏਲ ਦੇ ਸਾਰੇ ਪਰਿਵਾਰ ਅਤੇ ਯਹੂਦਾਹ ਦੇ ਸਾਰੇ ਪਰਿਵਾਰ ਨੂੰ ਆਪਣੇ ਦੁਆਲੇ ਕਸ ਕੇ ਬੰਨ੍ਹਿਆ ਸੀ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਅਜਿਹਾ ਮੈਂ ਇਸ ਲਈ ਕੀਤਾ ਸੀ ਤਾਂ ਜੋ ਉਹ ਲੋਕ ਮੇਰੇ ਬੰਦੇ ਬਣਨ। ਫ਼ੇਰ ਮੇਰੇ ਬੰਦੇ ਮੇਰੇ ਲਈ ਪ੍ਰਸਿੱਧੀ, ਉਸਤਤ ਅਤੇ ਇੱਜ਼ਤ ਦਾ ਕਾਰਣ ਬਨਣਗੇ। ਪਰ ਮੇਰੇ ਬੰਦਿਆਂ ਨੇ ਮੇਰੀ ਗੱਲ ਨਹੀਂ ਸੁਣੀ।”
12 ਯਹੂਦਾਹ ਨੂੰ ਚੇਤਾਵਨੀਆਂ “ਯਿਰਮਿਯਾਹ, ਯਹੂਦਾਹ ਦੇ ਲੋਕਾਂ ਨੂੰ ਆਖ: ‘ਇਹੀ ਹੈ ਜੋ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ, ਆਖਦਾ ਹੈ, ਸ਼ਰਾਬ ਦੀ ਹਰ ਮਸ਼ਕ ਸ਼ਰਾਬ ਨਾਲ ਭਰੀ ਹੋਣੀ ਚਾਹੀਦੀ ਹੈ।’ ਉਹ ਬੰਦੇ ਹੱਸਣਗੇ ਅਤੇ ਤੈਨੂੰ ਆਖਣਗੇ, ‘ਬੇਸ਼ਕ, ਅਸੀਂ ਜਾਣਦੇ ਹਾਂ ਕਿ ਹਰ ਸ਼ਰਾਬ ਦੀ ਮਸ਼ਕ ਸ਼ਰਾਬ ਨਾਲ ਭਰੀ ਹੋਣੀ ਚਾਹੀਦੀ’
13 ਫ਼ੇਰ ਤੂੰ ਉਨ੍ਹਾਂ ਨੂੰ ਆਖੇਂਗਾ, ‘ਇਹੀ ਹੈ ਜੋ ਯਹੋਵਾਹ ਆਖਦਾ ਹੈ: ਮੈਂ ਇਸ ਧਰਤੀ ਤੇ ਰਹਿਣ ਵਾਲੇ ਹਰ ਬੰਦੇ ਨੂੰ ਸ਼ਰਾਬੀ ਬੰਦੇ ਵਾਂਗ ਬਣਾ ਦੇਵਾਂਗਾ। ਮੈਂ ਉਨ੍ਹਾਂ ਰਾਜਿਆਂ ਬਾਰੇ ਗੱਲ ਕਰ ਰਿਹਾ ਹਾਂ ਜਿਹੜੇ ਦਾਊਦ ਦੇ ਤਖਤ ਉੱਤੇ ਬੈਠੇ ਹਨ। ਮੈਂ ਉਨ੍ਹਾਂ ਜਾਜਕਾਂ, ਜਾਜਕਾਂ ਅਤੇ ਯਰੂਸ਼ਲਮ ਵਿੱਚ ਰਹਿਣ ਵਾਲੇ ਸਾਰੇ ਲੋਕਾਂ ਬਾਰੇ ਵੀ ਆਖ ਰਿਹਾ ਹਾਂ।
14 ਮੈਂ ਯਹੂਦਾਹ ਦੇ ਲੋਕਾਂ ਨੂੰ ਇੱਕ ਦੂਜੇ ਵਿੱਚ ਵਜ੍ਜ ਕੇ ਡਿੱਗਣ ਲਾ ਦਿਆਂਗਾ। ਪਿਤਾ ਅਤੇ ਪੁੱਤਰ ਇੱਕ ਦੂਜੇ ਨਾਲ ਟਕਰਾ ਕੇ ਡਿਗ ਪੈਣਗੇ।’ ਇਹ ਸੰਦੇਸ਼ ਯਹੋਵਾਹ ਵੱਲੋਂ ਹੈ ‘ਮੈਨੂੰ ਉਨ੍ਹਾਂ ਉੱਤੇ ਕੋਈ ਤਰਸ ਜਾਂ ਅਫ਼ਸੋਸ ਨਹੀਂ ਹੋਵੇਗਾ। ਮੈਂ ਆਪਣੇ ਰਹਿਮ ਕਾਰਣ ਯਹੂਦਾਹ ਦੇ ਲੋਕਾਂ ਨੂੰ ਤਬਾਹ ਕਰਨ ਤੋਂ ਨਹੀਂ ਹਟਾਂਗਾ।’”
15 ਸੁਣੋ ਅਤੇ ਧਿਆਨ ਕਰੋ। ਯਹੋਵਾਹ ਨੇ ਤੁਹਾਨੂੰ ਆਖਿਆ ਹੈ, ਗੁਮਾਨੀ ਨਾ ਬਣੋ।
16 ਯਹੋਵਾਹ ਆਪਣੇ ਪਰਮੇਸ਼ੁਰ ਦੀ ਇੱਜ਼ਤ ਕਰੋ। ਉਸਦੀ ਉਸਤਤ ਕਰੋ ਨਹੀਂ ਤਾਂ ਉਹ ਹਨੇਰਾ ਪਾ ਦੇਵੇਗਾ। ਇਸਤੋਂ ਪਹਿਲਾਂ ਕਿ ਤੁਸੀਂ ਉਨ੍ਹਾਂ ਪਹਾੜੀਆਂ ਉੱਤੋਂ ਡਿੱਗ ਪਵੋਁ ਜਿੱਥੇ ਤੁਸੀਂ ਖਲੋਤੇ ਹੋਏ ਰੌਸ਼ਨੀ ਦਾ ਇੰਤਜ਼ਾਰ ਕਰ ਰਹੇ ਹੋ, ਉਸਦੀ ਉਸਤਤ ਕਰੋ। ਪਰ ਯਹੋਵਾਹ ਭਿਆਨਕ ਅੰਧਕਾਰ ਲਿਆਵੇਗਾ। ਉਹ ਰੌਸ਼ਨੀ ਨੂੰ ਬਹੁਤ ਗੂੜੇ ਹਨੇਰੇ ਅੰਦਰ ਬਦਲ ਦੇਵੇਗਾ।
17 ਜੇ ਤੁਸਾਂ ਲੋਕਾਂ ਯਹੋਵਾਹ ਦੀ ਗੱਲ ਨਾ ਸੁਣੀਁ, ਤੁਹਾਡਾ ਗੁਮਾਨ ਮੈਨੂੰ ਬਹੁਤ ਉਦਾਸ ਕਰ ਦੇਵੇਗਾ। ਮੈਂ ਆਪਣਾ ਮੁਖ ਛੁਪਾ ਲਵਾਂਗਾ ਅਤੇ ਜ਼ਾਰੋ-ਜ਼ਾਰ ਰੋਵਾਂਗਾ। ਮੇਰੀਆਂ ਅੱਖਾਂ ਵਿੱਚੋਂ ਹੰਝੂ ਵਗ ਤੁਰਨਗੇ। ਕਿਉਂ? ਕਿਉਂ ਕਿ ਯਹੋਵਾਹ ਦਾ ਇੱਜੜ ਫ਼ਾਹ ਲਿਆ ਜਾਵੇਗਾ ਅਤੇ ਚੁੱਕ ਕੇ ਦੂਰ ਲਿਜਾਇਆ ਜਾਵੇਗਾ।
18 ਇਹ ਗੱਲਾਂ ਰਾਜੇ ਅਤੇ ਉਸਦੀ ਰਾਣੀ ਨੂੰ ਦੱਸੋ, “ਆਪਣੇ ਤਖਤਾਂ ਉੱਪਰੋਂ ਉਤਰ ਆਵੋ। ਤੁਹਾਡੇ ਖੂਬਸੂਰਤ ਤਾਜ਼, ਤੁਹਾਡੇ ਸਿਰਾਂ ਉੱਤੋਂ ਡਿੱਗ ਪਏ ਨੇ।”
19 ਨਜ਼ੀਬ ਮਾਰੂਬਲ ਦੇ ਸ਼ਹਿਰਾਂ ਦੇ ਦਰਵਾਜ਼ੇ ਬੰਦ ਹਨ, ਅਤੇ ਉਨ੍ਹਾਂ ਨੂੰ ਕੋਈ ਵੀ ਨਹੀਂ ਖੋਲ੍ਹ ਸੱਕਦਾ। ਯਹੂਦਾਹ ਦੇ ਸਾਰੇ ਹੀ ਲੋਕਾਂ ਨੂੰ ਦੇਸ਼-ਨਿਕਾਲਾ ਦਿੱਤਾ ਗਿਆ, ਉਨ੍ਹਾਂ ਨੂੰ ਕੈਦੀਆਂ ਵਾਂਗ ਲਿਜਾਇਆ ਗਿਆ ਸੀ।
20 ਦੇਖ, ਯਰੂਸ਼ਲਮ! ਦੁਸ਼ਮਣ ਉੱਤਰ ਵੱਲੋਂ ਆ ਰਿਹਾ ਹੈ! ਤੇਰਾ ਇੱਜੜ ਕਿੱਥੋ ਹੈ, ਉਹ ਸੁੰਦਰ ਇੱਜੜ ਜਿਹੜਾ ਪਰਮੇਸ਼ੁਰ ਨੇ ਤੈਨੂੰ ਸੌਂਪਿਆ ਸੀ।
21 ਤੂੰ ਕੀ ਆਖੇਂਗਾ ਜਦੋਂ ਯਹੋਵਾਹ ਉਨ੍ਹਾਂ ਲੋਕਾਂ ਨੂੰ ਹੀ ਤੇਰੇ ਉੱਪਰ ਆਗੂਆਂ ਵਜੋਂ ਨਿਯੁਕਤ ਕਰੇਗਾ ਜਿਨ੍ਹਾਂ ਨੂੰ ਤੂੰ ਸਿੱਖਿਆ ਦਿੱਤੀ ਹੈ। ਇਸ ਲਈ ਬੱਚੇ ਨੂੰ ਜਣਨ ਵਾਲੀ ਔਰਤ ਵਾਂਗ ਤੇਰੇ ਉੱਪਰ ਬਹੁਤ ਸਾਰਾ ਦਰਦ ਆਵੇਗਾ।
22 ਭਾਵੇਂ ਤੂੰ ਆਪਣੇ ਆਪ ਤੋਂ ਪੁੱਛੇਂ, “ਮੇਰੇ ਨਾਲ ਇਹ ਮੰਦੀ ਘਟਨਾ ਕਿਉਂ ਵਾਪਰੀ ਹੈ?” ਇਹ ਗੱਲਾਂ ਤੇਰੇ ਅਣਗਿਣਤ ਪਾਪਾਂ ਕਾਰਣ ਵਾਪਰੀਆਂ ਸਨ। ਤੇਰੇ ਪਾਪਾਂ ਕਾਰਣ ਹੀ ਤੇਰੀ ਘੱਗਰੀ ਪਾਟ ਗਈ ਸੀ ਅਤੇ ਤੇਰੀਆਂ ਜੁੱਤੀਆਂ ਖੋਹ ਲਈਆਂ ਗਈਆਂ ਸਨ। ਉਨ੍ਹਾਂ ਅਜਿਹਾ ਤੈਨੂੰ ਸ਼ਰਮਿੰਦਾ ਕਰਨ ਲਈ ਕੀਤਾ ਸੀ।
23 ਕਾਲਾ ਆਦਮੀ ਆਪਣੀ ਚਮੜੀ ਦਾ ਰੰਗ ਨਹੀਂ ਬਦਲ ਸੱਕਦਾ। ਅਤੇ ਚੀਤਾ, ਆਪਣੇ ਦਾਗ ਨਹੀਂ ਬਦਲ ਸੱਕਦਾ। ਇਸੇ ਤਰ੍ਹਾਂ ਹੀ, ਯਰੂਸ਼ਲਮ, ਤੂੰ ਬਦਲ ਨਹੀਂ ਸੱਕਦਾ ਅਤੇ ਨੇਕੀ ਨਹੀਂ ਕਰ ਸੱਕਦਾ। ਤੁਹਾਨੂੰ ਸਿਰਫ਼ ਮੰਦੀਆਂ ਗੱਲਾਂ ਕਰਨੀਆਂ ਹੀ ਸਿੱਖਾਈਆਂ ਗਈਆਂ ਹਨ।
24 “ਮੈਂ ਤੈਨੂੰ ਆਪਣੇ ਘਰੋ ਬਾਹਰ ਜਾਣ ਲਈ ਮਜ਼ਬੂਰ ਕਰ ਦਿਆਂਗਾ। ਤੂੰ ਚਾਰ-ਚੁਫ਼ੇਰੇ ਭੱਜੇਂਗਾ। ਤੂੰ ਮਾਰੂਬਲ ਦੀ ਹਵਾ ਦੇ ਉਡਾਏ ਤਿਨਕਿਆਂ ਵਾਂਗ ਹੋਵੇਂਗਾ।
25 ਇਹੀ ਹੈ ਜਿਹੜਾ ਤੇਰੇ ਨਾਲ ਵਾਪਰੇਗਾ। ਮੇਰੀਆਂ ਯੋਜਨਾਵਾਂ ਅੰਦਰ ਇਹੀ ਤੇਰਾ ਹਿੱਸਾ ਹੈ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ। “ਇਹ ਕਿਉਂ ਵਾਪਰੇਗਾ? ਕਿਉਂ ਕਿ ਤੂੰ ਮੈਨੂੰ ਭੁੱਲ ਗਿਆ ਸੈਂ। ਤੂੰ ਝੂਠੇ ਦੇਵਤਿਆਂ ਉੱਤੇ ਭਰੋਸਾ ਕੀਤਾ।
26 ਯਰੂਸ਼ਲਮ, ਮੈਂ ਤੇਰੀ ਘੱਗਰੀ ਨੂੰ ਤੇਰੇ ਚਿਹਰੇ ਤੀਕ ਉੱਚੀ ਚੁੱਕ ਦਿਆਂਗਾ। ਹਰ ਕੋਈ ਤੈਨੂੰ ਦੇਖੇਗਾ ਅਤੇ ਤੂੰ ਸ਼ਰਮਸਾਰ ਹੋਵੇਂਗੀ।
27 ਮੈਂ ਤੇਰੇ ਭਿਆਨਕ ਕਾਰੇ ਦੇਖੇ ਸਨ। ਮੈਂ ਤੈਨੂੰ ਹੱਸੱਦਿਆਂ ਹੋਇਆਂ ਅਤੇ ਆਪਣੇ ਪ੍ਰੇਮੀਆਂ ਨਾਲ ਸੰਭੋਗ ਕਰਦਿਆਂ ਹੋਇਆਂ ਦੇਖਿਆ ਸੀ। ਮੈਂ ਤੇਰੀਆਂ ਵੇਸਵਾ ਬਣਨ ਦੀਆਂ ਵਿਉਂਤਾਂ ਬਾਰੇ ਜਾਣਦਾ ਹਾਂ। ਮੈਂ ਤੈਨੂੰ ਪਹਾੜੀਆਂ ਉੱਤੇ ਅਤੇ ਖੇਤਾਂ ਅੰਦਰ ਦੇਖਿਆ ਹੈ। ਯਰੂਸ਼ਲਮ, ਇਹ ਤੇਰੇ ਲਈ ਬਹੁਤ ਬੁਰਾ ਹੈ। ਮੈਂ ਹੈਰਾਨ ਹਾਂ ਕਿ ਕਿੰਨਾ ਕੁ ਚਿਰ ਤੂੰ ਆਪਣੇ ਨਾਪਾਕ ਪਾਪ ਕਰੀ ਜਾਵੇਂਗੀ।”
1 Thus saith the Lord unto me, Go and get thee a linen girdle, and put it upon thy loins, and put it not in water.
2 So I got a girdle according to the word of the Lord, and put it on my loins.
3 And the word of the Lord came unto me the second time, saying,
4 Take the girdle that thou hast got, which is upon thy loins, and arise, go to Euphrates, and hide it there in a hole of the rock.
5 So I went, and hid it by Euphrates, as the Lord commanded me.
6 And it came to pass after many days, that the Lord said unto me, Arise, go to Euphrates, and take the girdle from thence, which I commanded thee to hide there.
7 Then I went to Euphrates, and digged, and took the girdle from the place where I had hid it: and, behold, the girdle was marred, it was profitable for nothing.
8 Then the word of the Lord came unto me, saying,
9 Thus saith the Lord, After this manner will I mar the pride of Judah, and the great pride of Jerusalem.
10 This evil people, which refuse to hear my words, which walk in the imagination of their heart, and walk after other gods, to serve them, and to worship them, shall even be as this girdle, which is good for nothing.
11 For as the girdle cleaveth to the loins of a man, so have I caused to cleave unto me the whole house of Israel and the whole house of Judah, saith the Lord; that they might be unto me for a people, and for a name, and for a praise, and for a glory: but they would not hear.
12 Therefore thou shalt speak unto them this word; Thus saith the Lord God of Israel, Every bottle shall be filled with wine: and they shall say unto thee, Do we not certainly know that every bottle shall be filled with wine?
13 Then shalt thou say unto them, Thus saith the Lord, Behold, I will fill all the inhabitants of this land, even the kings that sit upon David’s throne, and the priests, and the prophets, and all the inhabitants of Jerusalem, with drunkenness.
14 And I will dash them one against another, even the fathers and the sons together, saith the Lord: I will not pity, nor spare, nor have mercy, but destroy them.
15 Hear ye, and give ear; be not proud: for the Lord hath spoken.
16 Give glory to the Lord your God, before he cause darkness, and before your feet stumble upon the dark mountains, and, while ye look for light, he turn it into the shadow of death, and make it gross darkness.
17 But if ye will not hear it, my soul shall weep in secret places for your pride; and mine eye shall weep sore, and run down with tears, because the Lord’s flock is carried away captive.
18 Say unto the king and to the queen, Humble yourselves, sit down: for your principalities shall come down, even the crown of your glory.
19 The cities of the south shall be shut up, and none shall open them: Judah shall be carried away captive all of it, it shall be wholly carried away captive.
20 Lift up your eyes, and behold them that come from the north: where is the flock that was given thee, thy beautiful flock?
21 What wilt thou say when he shall punish thee? for thou hast taught them to be captains, and as chief over thee: shall not sorrows take thee, as a woman in travail?
22 And if thou say in thine heart, Wherefore come these things upon me? For the greatness of thine iniquity are thy skirts discovered, and thy heels made bare.
23 Can the Ethiopian change his skin, or the leopard his spots? then may ye also do good, that are accustomed to do evil.
24 Therefore will I scatter them as the stubble that passeth away by the wind of the wilderness.
25 This is thy lot, the portion of thy measures from me, saith the Lord; because thou hast forgotten me, and trusted in falsehood.
26 Therefore will I discover thy skirts upon thy face, that thy shame may appear.
27 I have seen thine adulteries, and thy neighings, the lewdness of thy whoredom, and thine abominations on the hills in the fields. Woe unto thee, O Jerusalem! wilt thou not be made clean? when shall it once be?
Jeremiah 27 in Tamil and English
1 ਯਹੋਵਾਹ ਨੇ ਨਬੂਕਦਨੱਸਰ ਨੂੰ ਹਾਕਮ ਬਣਾਇਆ ਯਹੋਵਾਹ ਵੱਲੋਂ ਇਹ ਸੰਦੇਸ਼ ਯਿਰਮਿਯਾਹ ਨੂੰ ਯਹੂਦਾਹ ਦੇ ਰਾਜੇ ਸਿਦਕੀਯਾਹ ਦੇ ਸ਼ਾਸਨ ਦੇ ਸ਼ੁਰੂਆਤ ਵਿੱਚ ਮਿਲਿਆ। ਸਿਦਕੀਯਾਹ ਰਾਜੇ ਯੋਸ਼ੀਯਾਹ ਦਾ ਪੁੱਤਰ ਸੀ।
In the beginning of the reign of Jehoiakim the son of Josiah king of Judah came this word unto Jeremiah from the Lord, saying,
2 ਇਹ ਸੀ ਜੋ ਯਹੋਵਾਹ ਨੇ ਮੈਨੂੰ ਆਖਿਆ, “ਯਿਰਮਿਯਾਹ, ਡੰਡਿਆਂ ਅਤੇ ਰਸੀਆਂ ਤੋਂ ਇੱਕ ਜੂਲਾ ਬਣਾ ਅਤੇ ਇਸ ਨੂੰ ਆਪਣੀ ਗਰਦਨ ਉੱਤੇ ਰੱਖ।
Thus saith the Lord to me; Make thee bonds and yokes, and put them upon thy neck,
3 ਫ਼ੇਰ ਹੋਰਨਾਂ ਹਲਾਂ ਨੂੰ ਅਦੋਮ, ਮੋਆਬ ਅਤੇ ਅੰਮੋਨ, ਸੂਰ ਅਤੇ ਸੈਦਾ ਦੇ ਰਾਜਿਆਂ ਨੂੰ ਘੱਲ ਦੇ। ਉਨ੍ਹਾਂ ਰਾਜਿਆਂ ਨੂੰ ਜਿਹੜੇ ਯਰੂਸ਼ਲਮ ਵਿੱਚ ਯਹੂਦਾਹ ਦੇ ਰਾਜੇ ਸਿਦਕੀਯਾਹ ਨੂੰ ਮਿਲਣ ਆਏ ਨੇ, ਸੰਦੇਸ਼ਵਾਹਕਾਂ ਹੱਥ ਸੰਦੇਸ਼ ਭੇਜ।
And send them to the king of Edom, and to the king of Moab, and to the king of the Ammonites, and to the king of Tyrus, and to the king of Zidon, by the hand of the messengers which come to Jerusalem unto Zedekiah king of Judah;
4 ਉਨ੍ਹਾਂ ਸੰਦੇਸ਼ਵਾਹਕਾਂ ਨੂੰ ਆਖ ਕਿ ਉਹ ਆਪਣੇ ਮਾਲਕਾਂ ਨੂੰ ਇਹ ਸੰਦੇਸ਼ ਦੇਣ। ਉਨ੍ਹਾਂ ਨੂੰ ਆਖੀਂ, ‘ਯਹੋਵਾਹ ਸਰਬ ਸ਼ਕਤੀਮਾਨ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, ਆਪਣੇ ਮਾਲਕਾਂ ਨੂੰ ਆਖੋ ਕਿ ਮੈਂ ਇਸ ਧਰਤੀ ਨੂੰ ਅਤੇ ਇਸ ਉੱਤੇ ਵਸਣ ਵਾਲਿਆਂ ਨੂੰ ਆਖ ਕਿ
And command them to say unto their masters, Thus saith the Lord of hosts, the God of Israel; Thus shall ye say unto your masters;
5 ਮੈਂ ਧਰਤੀ ਨੂੰ ਅਤੇ ਇਸ ਉੱਤੇ ਰਹਿਣ ਵਾਲੇ ਸਾਰੇ ਲੋਕਾਂ ਨੂੰ ਸਾਜਿਆ ਸੀ। ਮੈਂ ਧਰਤੀ ਉਤਲੇ ਸਾਰੇ ਜਾਨਵਰਾਂ ਨੂੰ ਸਾਜਿਆ ਸੀ। ਇਹ ਸਾਰਾ ਕੁਝ ਮੈਂ ਆਪਣੀ ਵੱਡੀ ਸ਼ਕਤੀ ਨਾਲ ਅਤੇ ਤਾਕਤਵਰ ਹੱਥ ਨਾਲ ਕੀਤਾ। ਮੈਂ ਜਿਸ ਕਿਸੇ ਨੂੰ ਚਾਹਾਂ ਇਹ ਧਰਤੀ ਦੇ ਸੱਕਦਾ ਹਾਂ।
I have made the earth, the man and the beast that are upon the ground, by my great power and by my outstretched arm, and have given it unto whom it seemed meet unto me.
6 ਹੁਣ ਮੈਂ ਤੁਹਾਡੇ ਸਾਰੇ ਦੇਸ਼ਾਂ ਨੂੰ ਬਾਬਲ ਦੇ ਰਾਜੇ ਨਬੂਕਦਨੱਸਰ ਨੂੰ ਦੇ ਦਿੱਤਾ ਹੈ। ਉਹ ਮੇਰਾ ਸੇਵਕ ਹੈ। ਮੈਂ ਜੰਗਲੀ ਜਾਨਵਰਾਂ ਕੋਲੋਂ ਵੀ ਉਸਦਾ ਆਗਿਆ ਪਾਲਨ ਕਰਾਵਾਂਗਾ।
And now have I given all these lands into the hand of Nebuchadnezzar the king of Babylon, my servant; and the beasts of the field have I given him also to serve him.
7 ਸਾਰੀਆਂ ਕੌਮਾਂ ਨਬੂਕਦਨੱਸਰ ਉਸ ਦੇ ਪੁੱਤਰ ਅਤੇ ਉਸ ਦੇ ਪੋਤਰੇ ਦੀ ਸੇਵਾ ਕਰਨਗੀਆਂ। ਫ਼ੇਰ ਇੱਕ ਸਮਾਂ ਆਵੇਗਾ ਜਦੋਂ ਬਾਬਲ ਹਾਰ ਜਾਵੇਗਾ। ਬਹੁਤ ਸਾਰੀਆਂ ਕੌਮਾਂ ਅਤੇ ਮਹਾਨ ਰਾਜੇ ਬਾਬਲ ਨੂੰ ਆਪਣਾ ਸੇਵਕ ਬਣਾ ਲੈਣਗੇ।
And all nations shall serve him, and his son, and his son’s son, until the very time of his land come: and then many nations and great kings shall serve themselves of him.
8 “‘ਪਰ ਜੇਕਰ ਕੋਈ ਕੌਮ ਜਾਂ ਰਾਜ ਬਾਬਲ ਦੇ ਰਾਜੇ ਨਬੂਕਦਨੱਸਰ ਦੀ ਸੇਵਾ ਕਰਨ ਤੋਂ ਅਤੇ ਉਸ ਦਾ ਜੂਲਾ ਆਪਣੀ ਗਰਦਨ ਤੇ ਪਾਉਣ ਤੋਂ ਇਨਕਾਰ ਕਰਦਾ, ਮੈਂ ਉਸ ਕੌਮ ਨੂੰ ਤਲਵਾਰ, ਭੁੱਖ ਅਤੇ ਭਿਆਨਕ ਬਿਮਾਰੀ ਨਾਲ ਸਜ਼ਾ ਦਿਆਂਗਾ।’” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “‘ਇਹ ਗੱਲ ਮੈਂ ਉਦੋਂ ਤੀਕ ਕਰਾਂਗਾ ਜਦੋਂ ਤੀਕ ਕਿ ਮੈਂ ਉਸ ਕੌਮ ਨੂੰ ਤਬਾਹ ਨਹੀਂ ਕਰ ਦਿੰਦਾ। ਮੈਂ ਨਬੂਕਦਨੱਸਰ ਦੀ ਵਰਤੋਂ ਉਸ ਕੌਮ ਨੂੰ ਤਬਾਹ ਕਰਨ ਲਈ ਕਰਾਂਗਾ ਜਿਹੜੀ ਉਸ ਦੇ ਖਿਲਾਫ਼ ਲੜਦੀ ਹੈ।
And it shall come to pass, that the nation and kingdom which will not serve the same Nebuchadnezzar the king of Babylon, and that will not put their neck under the yoke of the king of Babylon, that nation will I punish, saith the Lord, with the sword, and with the famine, and with the pestilence, until I have consumed them by his hand.
9 ਇਸ ਲਈ ਆਪਣੇ ਨਬੀਆਂ ਦੀ ਗੱਲ ਨਾ ਸੁਣੋ, ਉਨ੍ਹਾਂ ਲੋਕਾਂ ਦੀ ਗੱਲ ਨਾ ਸੁਣੋ ਜਿਹੜੇ ਜਾਦੂ ਦੇ ਪ੍ਰਭਾਵ ਨਾਲ ਭਵਿੱਖ ਬਾਣੀ ਕਰਦੇ ਹਨ। ਉਨ੍ਹਾਂ ਲੋਕਾਂ ਨੂੰ ਨਾ ਸੁਣੋ ਜਿਹੜੇ ਆਖਦੇ ਨੇ ਕਿ ਉਹ ਸੁਪਨਿਆਂ ਦੀ ਵਿਆਖਿਆ ਕਰ ਸੱਕਦੇ ਹਨ। ਉਨ੍ਹਾਂ ਲੋਕਾਂ ਨਾਲ ਗੱਲ ਨਾ ਕਰੋ ਜਿਹੜੇ ਮੁਰਦਿਆਂ ਨਾਲ ਗੱਲਾਂ ਕਰਦੇ ਨੇ ਜਾਂ ਜਿਹੜੇ ਜਾਦੂ-ਟੂਣੇ ਕਰਦੇ ਨੇ। ਉਹ ਸਾਰੇ ਲੋਕ ਤੁਹਾਨੂੰ ਦੱਸਦੇ ਹਨ, “ਤੁਸੀਂ ਬਾਬਲ ਦੇ ਰਾਜੇ ਦੇ ਗੁਲਾਮ ਨਹੀਂ ਬਣੋਗੇ।”
Therefore hearken not ye to your prophets, nor to your diviners, nor to your dreamers, nor to your enchanters, nor to your sorcerers, which speak unto you, saying, Ye shall not serve the king of Babylon:
10 ਪਰ ਉਹ ਲੋਕ ਤੁਹਾਡੇ ਨਾਲ ਝੂਠ ਬੋਲ ਰਹੇ ਹਨ। ਉਹ ਲੋਕ ਸਿਰਫ਼ ਤੁਹਾਨੂੰ ਵਤਨੋ ਦੂਰ ਲਿਜਾਣ ਦਾ ਕਾਰਣ ਬਣਨਗੇ। ਮੈਂ ਤੁਹਾਨੂੰ ਆਪਣੇ ਘਰ ਛੱਡਣ ਲਈ ਮਜ਼ਬੂਰ ਕਰਾਂਗਾ। ਅਤੇ ਤੁਸੀਂ ਪਰਾਏ ਦੇਸ਼ ਵਿੱਚ ਜਾਕੇ ਮਰੋਗੇ।
For they prophesy a lie unto you, to remove you far from your land; and that I should drive you out, and ye should perish.
11 “‘ਪਰ ਉਹ ਕੌਮਾਂ ਜਿਨ੍ਹਾਂ ਨੇ ਬਾਬਲ ਦੇ ਰਾਜੇ ਦੀ ਅਧੀਨਗੀ ਕਬੂਲ ਕਰ ਲਈ ਹੋਵੇਗੀ ਉਹ ਜਿਉਣਗੀਆਂ। ਮੈਂ ਉਨ੍ਹਾਂ ਕੌਮਾਂ ਨੂੰ ਆਪਣੇ ਦੇਸ਼ ਵਿੱਚ ਰਹਿਣ ਅਤੇ ਬਾਬਲ ਦੇ ਰਾਜੇ ਦੀ ਸੇਵਾ ਕਰਨ ਦਿਆਂਗਾ।’ ਇਹ ਸੰਦੇਸ਼ ਯਹੋਵਾਹ ਵੱਲੋਂ ਹੈ। ‘ਉਨ੍ਹਾਂ ਕੌਮਾਂ ਦੇ ਲੋਕ ਆਪਣੀ ਧਰਤੀ ਅੰਦਰ ਰਹਿਣਗੇ ਅਤੇ ਉਸੇ ਦੀ ਖੇਤੀ ਕਰਨਗੇ।’”
But the nations that bring their neck under the yoke of the king of Babylon, and serve him, those will I let remain still in their own land, saith the Lord; and they shall till it, and dwell therein.
12 ਮੈਂ ਯਹੂਦਾਹ ਦੇ ਰਾਜੇ ਸਿਦਕੀਯਾਹ ਨੂੰ ਵੀ ਇਹੀ ਸੰਦੇਸ਼ ਦਿੱਤਾ ਸੀ। ਮੈਂ ਆਖਿਆ ਸੀ, “ਸਿਦਕੀਯਾਹ, ਤੈਨੂੰ ਆਪਣੀ ਗਰਦਨ ਬਾਬਲ ਦੇ ਰਾਜੇ ਦੇ ਜੂਲੇ ਹੇਠਾਂ ਪਾ ਦੇਣੀ ਚਾਹੀਦੀ ਹੈ ਅਤੇ ਉਸਦਾ ਹੁਕਮ ਮੰਨਣਾ ਚਾਹੀਦਾ ਹੈ। ਜੇ ਤੂੰ ਬਾਬਲ ਦੇ ਰਾਜੇ ਅਤੇ ਉਸ ਦੇ ਲੋਕਾਂ ਦੀ ਸੇਵਾ ਕਰੇਗਾ, ਤਾਂ ਤੂੰ ਜੀਵੇਗਾ।
I spake also to Zedekiah king of Judah according to all these words, saying, Bring your necks under the yoke of the king of Babylon, and serve him and his people, and live.
13 ਜੇ ਤੂੰ ਬਾਬਲ ਦੇ ਰਾਜੇ ਦੀ ਸੇਵਾ ਕਰਨੀ ਨਹੀਂ ਮਂਨੇਗਾ ਤਾਂ ਤੂੰ ਅਤੇ ਤੇਰੇ ਲੋਕ ਦੁਸ਼ਮਣ ਦੀ ਤਲਵਾਰ, ਭੁੱਖ ਨਂਗ ਅਤੇ ਭਿਆਨਕ ਬਿਮਾਰੀਆਂ ਹੱਥੋਂ ਮਾਰੇ ਜਾਓਗੇ। ਯਹੋਵਾਹ ਨੇ ਆਖਿਆ ਸੀ ਕਿ ਇਹ ਗੱਲਾਂ ਵਾਪਰਨਗੀਆਂ।
Why will ye die, thou and thy people, by the sword, by the famine, and by the pestilence, as the Lord hath spoken against the nation that will not serve the king of Babylon?
14 ਪਰ ਝੂਠੇ ਨਬੀ ਆਖ ਰਹੇ ਹਨ: ‘ਤੁਸੀਂ ਕਦੇ ਵੀ ਬਾਬਲ ਦੇ ਰਾਜੇ ਦੇ ਗੁਲਾਮ ਨਹੀਂ ਹੋਵੋਗੇ।’ “ਉਨ੍ਹਾਂ ਨਬੀਆਂ ਦੀ ਗੱਲ ਨਾ ਸੁਣੋ ਕਿਉਂ ਕਿ ਉਹ ਤੁਹਾਡੇ ਅੱਗੇ ਝੂਠ ਦਾ ਪ੍ਰਚਾਰ ਕਰ ਰਹੇ ਹਨ।
Therefore hearken not unto the words of the prophets that speak unto you, saying, Ye shall not serve the king of Babylon: for they prophesy a lie unto you.
15 ‘ਮੈਂ ਉਨ੍ਹਾਂ ਨਬੀਆਂ ਨੂੰ ਨਹੀਂ ਸੀ ਭੇਜਿਆ।’ ਇਹ ਸੰਦੇਸ਼ ਯਹੋਵਾਹ ਵੱਲੋਂ ਹੈ। ‘ਉਹ ਝੂਠ ਦਾ ਪ੍ਰਚਾਰ ਕਰ ਰਹੇ ਨੇ ਅਤੇ ਆਖ ਰਹੇ ਨੇ ਕਿ ਸੰਦੇਸ਼ ਮੇਰੇ ਵੱਲੋਂ ਹੈ। ਇਸ ਲਈ ਮੈਂ ਤੁਹਾਨੂੰ ਯਹੂਦਾਹ ਦੇ ਲੋਕਾਂ ਨੂੰ ਦੂਰ ਭੇਜ ਦਿਆਂਗਾ ਤੁਸੀਂ ਮਰ ਜਾਵੋਗੇ। ਅਤੇ ਉਹ ਨਬੀ ਜਿਹੜੇ ਤੁਹਾਡੇ ਅੱਗੇ ਪ੍ਰਚਾਰ ਕਰ ਰਹੇ ਨੇ ਉਹ ਵੀ ਮਰ ਜਾਣਗੇ।’”
For I have not sent them, saith the Lord, yet they prophesy a lie in my name; that I might drive you out, and that ye might perish, ye, and the prophets that prophesy unto you.
16 ਫ਼ੇਰ ਮੈਂ ਉਨ੍ਹਾਂ ਜਾਜਕਾਂ ਅਤੇ ਹੋਰ ਸਾਰੇ ਲੋਕਾਂ ਨੂੰ ਆਖਿਆ, “ਯਹੋਵਾਹ ਆਖਦਾ ਹੈ: ਉਹ ਝੂਠੇ ਨਬੀ ਆਖ ਰਹੇ ਹਨ, ‘ਬਾਬਲ ਵਾਲਿਆਂ ਨੇ ਯਹੋਵਾਹ ਦੇ ਮੰਦਰ ਵਿੱਚੋਂ ਬਹੁਤ ਸਾਰੀਆਂ ਚੀਜ਼ਾਂ ਚੁੱਕ ਲਈਆਂ ਹਨ। ਉਹ ਚੀਜ਼ਾਂ ਛੇਤੀ ਵਾਪਸ ਲਿਆਂਦੀਆਂ ਜਾਣਗੀਆਂ।’ ਉਨ੍ਹਾਂ ਨਬੀਆਂ ਦੀ ਗੱਲ ਨਾ ਸੁਣੋ ਕਿਉਂ ਕਿ ਉਹ ਤੁਹਾਡੇ ਸਾਹਮਣੇ ਝੂਠ ਦਾ ਪ੍ਰਚਾਰ ਕਰ ਰਹੇ ਨੇ।
Also I spake to the priests and to all this people, saying, Thus saith the Lord; Hearken not to the words of your prophets that prophesy unto you, saying, Behold, the vessels of the Lord’s house shall now shortly be brought again from Babylon: for they prophesy a lie unto you.
17 ਉਨ੍ਹਾਂ ਨਬੀਆਂ ਦੀ ਗੱਲ ਨਾ ਸੁਣੋ। ਬਾਬਲ ਦੇ ਰਾਜੇ ਦੀ ਸੇਵਾ ਕਰੋ। ਆਪਣੀ ਸਜ਼ਾ ਨੂੰ ਪ੍ਰਵਾਨ ਕਰ ਲਵੋ ਅਤੇ ਤੁਸੀਂ ਜਿਉਂਦੇ ਰਹੋਗੇ। ਤੁਹਾਡੇ ਲਈ ਯਰੂਸ਼ਲਮ ਦੇ ਇਸ ਸ਼ਹਿਰ ਦੇ ਤਬਾਹ ਕੀਤੇ ਜਾਣ ਦਾ ਕੋਈ ਕਾਰਣ ਨਹੀਂ ਹੈ।
Hearken not unto them; serve the king of Babylon, and live: wherefore should this city be laid waste?
18 ਜੇ ਉਹ ਲੋਕ ਨਬੀ ਹਨ ਅਤੇ ਯਹੋਵਾਹ ਵੱਲੋਂ ਸੰਦੇਸ਼ ਪ੍ਰਾਪਤ ਕਰਦੇ ਹਨ ਤਾਂ ਉਨ੍ਹਾਂ ਨੂੰ ਪ੍ਰਾਰਥਨਾ ਕਰਨ ਦਿਓ। ਉਨ੍ਹਾਂ ਨੂੰ ਉਨ੍ਹਾਂ ਚੀਜ਼ਾਂ ਬਾਰੇ ਪ੍ਰਾਰਥਨਾ ਕਰਨ ਦਿਓ ਜਿਹੜੀਆਂ ਹਾਲੇ ਵੀ ਮੰਦਰ ਵਿੱਚ ਹਨ। ਉਨ੍ਹਾਂ ਨੂੰ ਉਨ੍ਹਾਂ ਚੀਜ਼ਾਂ ਬਾਰੇ ਪ੍ਰਾਰਥਨਾ ਕਰਨ ਦਿਓ ਜਿਹੜੀਆਂ ਹਾਲੇ ਵੀ ਰਾਜੇ ਦੇ ਮਹਿਲ ਅੰਦਰ ਹਨ। ਅਤੇ ਉਨ੍ਹਾਂ ਨੂੰ ਉਨ੍ਹਾਂ ਚੀਜ਼ਾਂ ਬਾਰੇ ਪ੍ਰਾਰਥਨਾ ਕਰਨ ਦਿਓ ਜਿਹੜੀਆਂ ਹਾਲੇ ਵੀ ਯਰੂਸ਼ਲਮ ਅੰਦਰ ਹਨ। ਉਨ੍ਹਾਂ ਨਬੀਆਂ ਨੂੰ ਪ੍ਰਾਰਥਨਾ ਕਰਨ ਦਿਓ ਕਿ ਉਹ ਸਾਰੀਆਂ ਚੀਜ਼ਾਂ ਬਾਬਲ ਲਿਜਾਈਆਂ ਜਾਣ।”
But if they be prophets, and if the word of the Lord be with them, let them now make intercession to the Lord of hosts, that the vessels which are left in the house of the Lord, and in the house of the king of Judah, and at Jerusalem, go not to Babylon.
19 ਸਰਬ ਸ਼ਕਤੀਮਾਨ ਯਹੋਵਾਹ ਉਨ੍ਹਾਂ ਚੀਜ਼ਾਂ ਬਾਰੇ ਇਹ ਆਖਦਾ ਹੈ ਜਿਹੜੀਆਂ ਹਾਲੇ ਵੀ ਯਰੂਸ਼ਲਮ ਵਿੱਚ ਬਚੀਆਂ ਹੋਈਆਂ ਹਨ। ਮੰਦਰ ਵਿੱਚ ਬਮਲੇ ਹਨ, ਕਾਂਸੀ ਦਾ ਸਮੁੰਦਰ ਹੈ, ਹਿਲਣ ਵਾਲੇ ਸਟੈਁਡ ਅਤੇ ਹੋਰ ਚੀਜ਼ਾਂ ਹਨ। ਬਾਬਲ ਦੇ ਰਾਜੇ ਨਬੂਕਦਨੱਸਰ ਨੇ ਉਹ ਚੀਜ਼ਾਂ ਯਰੂਸ਼ਲਮ ਵਿੱਚ ਛੱਡ ਦਿੱਤੀਆਂ।
For thus saith the Lord of hosts concerning the pillars, and concerning the sea, and concerning the bases, and concerning the residue of the vessels that remain in this city,
20 ਨਬੂਕਦਨੱਸਰ ਉਦੋਂ ਉਨ੍ਹਾਂ ਚੀਜ਼ਾਂ ਨੂੰ ਲੈ ਕੇ ਨਹੀਂ ਗਿਆ ਜਦੋਂ ਉਸ ਨੇ ਯਹੂਦਾਹ ਦੇ ਰਾਜੇ ਯੇਹੋਇਆਚਿਨ ਨੂੰ ਕੈਦੀ ਬਣਾ ਕੇ ਲੈ ਗਿਆ ਸੀ। ਯੇਹੋਇਆਚਿਨ ਰਾਜੇ ਯਹੋਯਾਕੀਮ ਦਾ ਪੁੱਤਰ ਸੀ। ਨਬੂਕਦਨੱਸਰ ਯਹੂਦਾਹ ਅਤੇ ਯਰੂਸ਼ਲਮ ਦੇ ਹੋਰ ਵੀ ਕਈ ਮਹੱਤਵਪੂਰਣ ਬੰਦਿਆਂ ਨੂੰ ਲੈ ਗਿਆ ਸੀ।
Which Nebuchadnezzar king of Babylon took not, when he carried away captive Jeconiah the son of Jehoiakim king of Judah from Jerusalem to Babylon, and all the nobles of Judah and Jerusalem;
21 ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਉਨ੍ਹਾਂ ਚੀਜ਼ਾਂ ਬਾਰੇ ਜਿਹੜੀਆਂ ਹਾਲੇ ਵੀ ਮੰਦਰ ਵਿੱਚ ਅਤੇ ਯਰੂਸ਼ਲਮ ਦੇ ਰਾਜੇ ਦੇ ਮਹਿਲ ਅੰਦਰ ਹਾਲੇ ਵੀ ਰਹਿ ਗਈਆਂ ਹਨ।
Yea, thus saith the Lord of hosts, the God of Israel, concerning the vessels that remain in the house of the Lord, and in the house of the king of Judah and of Jerusalem;
22 ਉਹ ਸਾਰੀਆਂ ਚੀਜ਼ਾਂ ਬਾਬਲ ਲਿਜਾਈਆਂ ਜਾਣਗੀਆਂ ਜਦੋਂ ਤੀਕ ਕਿ ਮੈਂ ਇੱਕ ਦਿਨ ਉਨ੍ਹਾਂ ਨੂੰ ਵਾਪਸ ਨਹੀਂ ਲਿਆਉਂਦਾ। ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਫ਼ੇਰ ਮੈਂ ਉਨ੍ਹਾਂ ਚੀਜ਼ਾਂ ਨੂੰ ਵਾਪਸ ਲਿਆਵਾਂਗਾ। ਮੈਂ ਉਨ੍ਹਾਂ ਚੀਜ਼ਾਂ ਨੂੰ ਇਸ ਥਾਂ ਫ਼ੇਰ ਰੱਖ ਦਿਆਂਗਾ।”
They shall be carried to Babylon, and there shall they be until the day that I visit them, saith the Lord; then will I bring them up, and restore them to this place.