Jeremiah 13:23
ਕਾਲਾ ਆਦਮੀ ਆਪਣੀ ਚਮੜੀ ਦਾ ਰੰਗ ਨਹੀਂ ਬਦਲ ਸੱਕਦਾ। ਅਤੇ ਚੀਤਾ, ਆਪਣੇ ਦਾਗ ਨਹੀਂ ਬਦਲ ਸੱਕਦਾ। ਇਸੇ ਤਰ੍ਹਾਂ ਹੀ, ਯਰੂਸ਼ਲਮ, ਤੂੰ ਬਦਲ ਨਹੀਂ ਸੱਕਦਾ ਅਤੇ ਨੇਕੀ ਨਹੀਂ ਕਰ ਸੱਕਦਾ। ਤੁਹਾਨੂੰ ਸਿਰਫ਼ ਮੰਦੀਆਂ ਗੱਲਾਂ ਕਰਨੀਆਂ ਹੀ ਸਿੱਖਾਈਆਂ ਗਈਆਂ ਹਨ।
Jeremiah 13:23 in Other Translations
King James Version (KJV)
Can the Ethiopian change his skin, or the leopard his spots? then may ye also do good, that are accustomed to do evil.
American Standard Version (ASV)
Can the Ethiopian change his skin, or the leopard his spots? then may ye also do good, that are accustomed to do evil.
Bible in Basic English (BBE)
Is it possible for the skin of the Ethiopian to be changed, or the markings on the leopard? Then it might be possible for you to do good, who have been trained to do evil.
Darby English Bible (DBY)
Can an Ethiopian change his skin, or a leopard his spots? [Then] may ye also do good, who are accustomed to do evil.
World English Bible (WEB)
Can the Ethiopian change his skin, or the leopard his spots? then may you also do good, who are accustomed to do evil.
Young's Literal Translation (YLT)
Doth a Cushite change his skin? and a leopard his spots? Ye also are able to do good, who are accustomed to do evil.
| Can the Ethiopian | הֲיַהֲפֹ֤ךְ | hăyahăpōk | huh-ya-huh-FOKE |
| change | כּוּשִׁי֙ | kûšiy | koo-SHEE |
| his skin, | עוֹר֔וֹ | ʿôrô | oh-ROH |
| leopard the or | וְנָמֵ֖ר | wĕnāmēr | veh-na-MARE |
| his spots? | חֲבַרְבֻּרֹתָ֑יו | ḥăbarburōtāyw | huh-vahr-boo-roh-TAV |
| may then | גַּם | gam | ɡahm |
| ye | אַתֶּם֙ | ʾattem | ah-TEM |
| also | תּוּכְל֣וּ | tûkĕlû | too-heh-LOO |
| do good, | לְהֵיטִ֔יב | lĕhêṭîb | leh-hay-TEEV |
| accustomed are that | לִמֻּדֵ֖י | limmudê | lee-moo-DAY |
| to do evil. | הָרֵֽעַ׃ | hārēaʿ | ha-RAY-ah |
Cross Reference
Jeremiah 9:5
ਹਰ ਬੰਦਾ ਆਪਣੇ ਗੁਆਂਢੀ ਨਾਲ ਝੂਠ ਬੋਲਦਾ ਹੈ। ਕੋਈ ਵੀ ਸੱਚ ਨਹੀਂ ਬੋਲਦਾ। ਯਹੂਦਾਹ ਦੇ ਲੋਕਾਂ ਨੇ ਆਪਣੀਆਂ ਜੀਭਾਂ ਨੂੰ ਝੂਠ ਬੋਲਣਾ ਸਿੱਖਾਇਆ ਹੈ। ਉਨ੍ਹਾਂ ਨੇ ਉਦੋਂ ਤੀਕ ਪਾਪ ਕੀਤਾ, ਜਦੋਂ ਤੀਕ ਕਿ ਉਹ ਇੰਨੇ ਨਹੀਂ ਬਕੱ ਗਏ ਕਿ ਉਹ ਵਾਪਸ ਨਾ ਪਰਤ ਸੱਕਣ।
Matthew 19:24
ਮੈਂ ਤੁਹਾਨੂੰ ਦੱਸਦਾ ਹਾਂ ਕਿ ਅਮੀਰ ਵਿਅਕਤੀ ਦੇ ਪਰਮੇਸ਼ੁਰ ਦੇ ਰਾਜ ਵਿੱਚ ਵੜਨ ਨਾਲੋਂ ਊਠ ਦਾ ਸੂਈ ਦੇ ਨੱਕੇ ਰਾਹੀ ਲੰਘਣਾ ਸੁਖਾਲਾ ਹੈ।”
Jeremiah 2:22
ਜੇ ਤੁਸੀਂ ਆਪਣੇ-ਆਪ ਨੂੰ ਸੱਜੀ ਨਾਲ ਧੋ ਲਵੋਁ, ਤੁਸੀਂ ਭਾਵੇਂ ਕਿੰਨਾ ਵੀ ਸਾਬਣ ਵਰਤ ਲਵੋਁ, ਫ਼ੇਰ ਵੀ ਮੈਂ ਤੁਹਾਡਾ ਦੋਸ਼ ਦੇਖ ਲਵਾਂਗਾ।” ਇਹ ਸੰਦੇਸ਼ ਯਹੋਵਾਹ ਪਰਮੇਸ਼ੁਰ ਵੱਲੋਂ ਸੀ।
Proverbs 27:22
ਤੁਸੀਂ ਕਿਸੇ ਮੂਰਖ ਨੂੰ ਪੀਹ ਸੱਕਦੇ ਹੋ, ਉਸ ਨੂੰ ਇੰਝ ਪੀਹ ਸੱਕਦੇ ਹੋ ਜਿਵੇਂ ਤੁਸੀਂ ਘੋਟਣੇ ਨਾਲ ਕਣਕ ਨੂੰ ਪੀਂਹਦੇ ਹੋ, ਪਰ ਤੁਸੀਂ ਉਸ ਵਿੱਚੋਂ ਉਸ ਦੀ ਮੂਰੱਖਤਾ ਕੱਢਣ ਵਿੱਚ ਸਫ਼ਲ ਨਹੀਂ ਹੋਵੋਂਗੇ।
Isaiah 1:5
ਪਰਮੇਸ਼ੁਰ ਆਖਦਾ ਹੈ, “ਮੈਂ ਕਿਉਂ ਤੁਹਾਨੂੰ ਸਜ਼ਾ ਦਿੰਦਾ ਰਹਾਂ? ਮੈਂ ਤੁਹਾਨੂੰ ਸਜ਼ਾ ਦਿੱਤੀ, ਪਰ ਤੁਸੀਂ ਨਹੀਂ ਬਦਲੇ। ਤੁਸੀਂ ਮੇਰੇ ਖਿਲਾਫ਼ ਬਗਾਵਤ ਜਾਰੀ ਰੱਖੀ ਹੋਈ ਹੈ। ਹੁਣ ਹਰ ਸਿਰ ਅਤੇ ਹਰ ਦਿਲ ਬਿਮਾਰ ਹੈ।
Jeremiah 2:30
“ਤੁਹਾਨੂੰ, ਯਹੂਦਾਹ ਦੇ ਲੋਕਾਂ ਨੂੰ, ਮੈਂ ਸਜ਼ਾ ਦਿੱਤੀ ਸੀ ਪਰ ਇਸਦਾ ਕੋਈ ਫ਼ਾਇਦਾ ਨਹੀਂ ਹੋਇਆ। ਤੁਸੀਂ ਮੇਰੇ ਵੱਲ ਵਾਪਸ ਨਹੀਂ ਪਰਤੇ, ਜਦੋਂ ਤੁਹਾਨੂੰ ਸਜ਼ਾ ਦਿੱਤੀ ਗਈ ਸੀ। ਤੁਸੀਂ ਉਹ ਨਬੀ ਕਤਲ ਕਰ ਦਿੱਤੇ ਸਨ ਜੋ ਤੁਹਾਡੇ ਕੋਲ ਆਏ। ਤੁਸੀਂ ਸ਼ੇਰਾਂ ਵਰਗੇ ਖਤਰਨਾਕ ਸੀ ਅਤੇ ਤੁਸੀਂ ਨਬੀ ਕਤਲ ਕਰ ਦਿੱਤੇ।”
Jeremiah 17:9
“ਬੰਦੇ ਦਾ ਮਨ ਬਹੁਤ ਚਲਾਕ ਹੁੰਦਾ ਹੈ! ਹੋ ਸੱਕਦਾ ਹੈ ਕਿ ਮਨ ਰੋਗੀ ਹੋਵੇ ਅਤੇ ਕੋਈ ਸੱਚਮੁੱਚ ਇਸ ਨੂੰ ਨਾ ਸਮਝੇ।
Jeremiah 5:3
ਯਹੋਵਾਹ ਜੀ, ਮੈਂ ਜਾਣਦਾ ਹਾਂ ਕਿ ਤੁਸੀਂ ਚਾਹੁੰਦੇ ਹੋ ਕਿ ਲੋਕ ਤੁਹਾਡੇ ਵਫ਼ਾਦਾਰ ਹੋਣ। ਤੁਸੀਂ ਯਹੂਦਾਹ ਦੇ ਲੋਕਾਂ ਨੂੰ ਸੱਟ ਮਾਰੀ ਪਰ ਉਨ੍ਹਾਂ ਨੇ ਕੋਈ ਦਰਦ ਮਹਿਸੂਸ ਨਹੀਂ ਕੀਤਾ। ਤੁਸੀਂ ਉਨ੍ਹਾਂ ਨੂੰ ਤਬਾਹ ਕਰ ਦਿੱਤਾ। ਪਰ ਉਨ੍ਹਾਂ ਨੇ ਸਬਕ ਸਿੱਖਣ ਤੋਂ ਇਨਕਾਰ ਕਰ ਦਿੱਤਾ। ਉਹ ਬਹੁਤ ਜ਼ਿੱਦੀ ਬਣ ਗਏ। ਉਨ੍ਹਾਂ ਆਪਣੇ ਮੰਦੇ ਅਮਲਾਂ ਉੱਤੇ ਅਫ਼ਸੋਸ ਕਰਨ ਤੋਂ ਇਨਕਾਰ ਕੀਤਾ।
Jeremiah 6:29
ਉਹ ਉਸ ਕਾਰੀਗਰ ਵਰਗੇ ਹਨ ਜਿਸਨੇ ਚਾਂਦੀ ਨੂੰ ਸ਼ੁੱਧ ਕਰਨ ਦੀ ਕੋਸ਼ਿਸ਼ ਕੀਤੀ ਸੀ। ਧੌਁਖਣੀ ਨੇ ਬਹੁਤ ਤੇਜ਼ ਹਵਾ ਦਿੱਤੀ ਅਤੇ ਅੱਗ ਬਹੁਤ ਤਿੱਖੇਰੀ ਹੋ ਗਈ, ਪਰ ਅੱਗ ਵਿੱਚੋਂ ਸਿਰਫ਼ ਸਿੱਕਾ ਹੀ ਨਿਕਲਿਆ! ਕਾਰੀਗਰ ਨੇ ਉਸ ਚਾਂਦੀ ਨੂੰ ਸ਼ੁੱਧ ਕਰਨ ਦੀ ਕੋਸ਼ਿਸ਼ ਵਿੱਚ ਆਪਣਾ ਵਕਤ ਜ਼ਾਇਆ ਕੀਤਾ। ਇਸੇ ਤਰ੍ਹਾਂ ਹੀ, ਮੇਰੇ ਬੰਦਿਆਂ ਅੰਦਰੋਂ ਬਦੀ ਦੂਰ ਨਹੀਂ ਕੀਤੀ ਜਾ ਸੱਕਦੀ।