Jeremiah 15

1 ਯਹੋਵਾਹ ਨੇ ਮੈਨੂੰ ਆਖਿਆ, “ਯਿਰਮਿਯਾਹ, ਯਹੂਦਾਹ ਦੇ ਲੋਕਾਂ ਲਈ ਪ੍ਰਾਰਥਨਾ ਕਰਨ ਵਾਸਤੇ ਭਾਵੇਂ ਮੂਸਾ ਅਤੇ ਸਮੂਏਲ ਵੀ ਇੱਥੇ ਹੋਣ, ਮੈਨੂੰ ਇਨ੍ਹਾਂ ਲੋਕਾਂ ਉੱਤੇ ਕੋਈ ਅਫ਼ਸੋਸ ਨਹੀਂ ਹੋਵੇਗਾ। ਯਹੂਦਾਹ ਦੇ ਲੋਕਾਂ ਨੂੰ ਮੇਰੇ ਕੋਲੋਂ ਦੂਰ ਭੇਜ ਦੇ। ਉਨ੍ਹਾਂ ਨੂੰ ਚੱਲੇ ਜਾਣ ਲਈ ਆਖਦੇ।

2 ਭਾਵੇਂ ਉਹ ਲੋਕ ਤੈਨੂੰ ਪੁੱਛਣ, ‘ਅਸੀਂ ਕਿੱਧਰ ਜਾਵਾਂਗੇ?’ ਤੂੰ ਉਨ੍ਹਾਂ ਨੂੰ ਇਹ ਦੱਸ, ਇਹੀ ਹੈ ਜੋ ਯਹੋਵਾਹ ਆਖਦਾ ਹੈ, “‘ਮੈਂ ਕੁਝ ਲੋਕਾਂ ਦੀ ਚੋਣ ਮਰਨ ਲਈ ਕੀਤੀ ਹੈ। ਉਹ ਲੋਕ ਮਰ ਜਾਵਣਗੇ। ਮੈਂ ਕੁਝ ਲੋਕਾਂ ਨੂੰ ਤਲਵਾਰਾਂ ਨਾਲ ਮਾਰੇ ਜਾਣ ਲਈ ਚੁਣਿਆ ਹੈ। ਉਹ ਲੋਕ ਤਲਵਾਰਾਂ ਨਾਲ ਮਾਰੇ ਜਾਣਗੇ। ਕੁਝ ਲੋਕਾਂ ਨੂੰ ਮੈਂ ਭੁੱਖ ਨਾਲ ਮਰਨ ਲਈ ਚੁਣਿਆ ਹੈ। ਉਹ ਲੋਕ ਭੁੱਖ ਨਾਲ ਮਰ ਜਾਣਗੇ। ਕੁਝ ਲੋਕਾਂ ਦੀ ਚੋਣ ਮੈਂ ਫ਼ੜੇ ਜਾਣ ਲਈ ਅਤੇ ਬਾਹਰਲੇ ਦੇਸ਼ ਭੇਜੇ ਜਾਣ ਲਈ ਕੀਤੀ ਹੈ। ਉਹ ਲੋਕ ਉਸ ਬਾਹਰਲੇ ਦੇਸ਼ ਅੰਦਰ ਕੈਦੀ ਬਣਨਗੇ।

3 ਮੈਂ ਉਨ੍ਹਾਂ ਦੇ ਖਿਲਾਫ਼ ਚਾਰ ਤਰ੍ਹਾਂ ਦੀ ਤਬਾਹੀ ਲਿਆਉਣ ਵਾਲਿਆਂ ਨੂੰ ਭੇਜਾਂਗਾ।’ ਇਹ ਸੰਦੇਸ਼ ਯਹੋਵਾਹ ਵੱਲੋਂ ਹੈ: ‘ਮੈਂ ਦੁਸ਼ਮਣ ਨੂੰ ਤਲਵਾਰ ਨਾਲ ਮਾਰਨ ਲਈ ਭੇਜਾਂਗਾ। ਮੈਂ ਕੁਤਿਆਂ ਨੂੰ ਉਨ੍ਹਾਂ ਦੀਆਂ ਲਾਸ਼ਾਂ ਘੜੀਸਨ ਲਈ ਭੇਜਾਂਗਾ। ਮੈਂ ਹਵਾ ਦੇ ਪੰਛੀਆਂ ਅਤੇ ਜੰਗਲੀ ਜਾਨਵਰਾਂ ਨੂੰ ਉਨ੍ਹਾਂ ਦੀਆਂ ਲਾਸ਼ਾਂ ਖਾਣ ਅਤੇ ਬਰਬਾਦ ਕਰਨ ਲਈ ਭੇਜਾਂਗਾ।

4 ਮੈਂ ਯਹੂਦਾਹ ਦੇ ਲੋਕਾਂ ਨੂੰ ਧਰਤੀ ਦੇ ਸਾਰੇ ਲੋਕਾਂ ਲਈ ਕਿਸੇ ਭਿਆਨਕ ਚੀਜ਼ ਦੀ ਇੱਕ ਮਿਸਾਲ ਬਣਾਵਾਂਗਾ। ਮੈਂ ਯਹੂਦਾਹ ਦੇ ਲੋਕਾਂ ਨਾਲ ਮਨੱਸ਼ਹ ਦੇ ਯਰੂਸ਼ਲਮ ਵਿੱਚ ਕਰਨ ਬਦਲੇ ਇਹੀ ਕਰਾਂਗਾ। ਮਨੱਸ਼ਹ ਪਾਤਸ਼ਾਹ ਹਿਜ਼ਕੀਯਾਹ ਦਾ ਪੁੱਤਰ ਸੀ। ਮਨੱਸ਼ਹ ਯਹੂਦਾਹ ਦਾ ਪਾਤਸ਼ਾਹ ਸੀ।’

5 “ਯਰੂਸ਼ਲਮ ਦੇ ਸ਼ਹਿਰ, ਕੋਈ ਵੀ ਬੰਦਾ ਤੇਰੇ ਉੱਤੇ ਅਫ਼ਸੋਸ ਨਹੀਂ ਕਰੇਗਾ। ਕੋਈ ਵੀ ਬੰਦਾ ਤੇਰੇ ਉੱਤੇ ਉਦਾਸ ਨਹੀਂ ਹੋਵੇਗਾ ਅਤੇ ਨਾ ਤੇਰੇ ਲਈ ਰੋਵੇਗਾ। ਕੋਈ ਬੰਦਾ ਆਪਣੇ ਰਾਹ ਤੋਂ ਲਾਂਭੇ ਜਾਕੇ ਤੈਨੂੰ ਨਹੀਂ ਪੁੱਛੇਗਾ ਕਿ ਤੇਰਾ ਕੀ ਹਾਲ ਹੈ!

6 ਯਰੂਸ਼ਲਮ, ਤੂੰ ਮੈਨੂੰ ਛੱਡ ਦਿੱਤਾ ਸੀ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ। “ਬਾਰ-ਬਾਰ ਤੂੰ ਮੈਨੂੰ ਛੱਡਿਆ ਸੀ! ਇਸ ਲਈ ਮੈਂ ਤੈਨੂੰ ਸਜ਼ਾ ਦੇਵਾਂਗਾ ਅਤੇ ਤੈਨੂੰ ਤਬਾਹ ਕਰ ਦਿਆਂਗਾ। ਮੈਂ ਤੇਰੀ ਸਜ਼ਾ ਨੂੰ ਰੋਕਦਿਆਂ ਬਕੱ ਗਿਆ ਹਾਂ!

7 ਮੈਂ ਯਹੂਦਾਹ ਦੇ ਲੋਕਾਂ ਨੂੰ ਇੰਝ ਖਿੰਡਾ ਦਿਆਂਗਾ ਜਿਵੇਂ ਇੱਕ ਆਦਮੀ ਤੰਗਲੀ ਨਾਲ ਅਨਾਜ ਨੂੰ ਖਿਲਾਰਦਾ ਹੈ। ਮੈਂ ਉਨ੍ਹਾਂ ਨੂੰ ਸਾਰੀ ਧਰਤੀ ਵਿੱਚ ਖਿੰਡਾ ਦਿਆਂਗਾ। ਮੇਰੇ ਲੋਕ ਨਹੀਂ ਬਦਲੇ ਹਨ। ਇਸ ਲਈ ਮੈਂ ਉਨ੍ਹਾਂ ਨੂੰ ਤਬਾਹ ਕਰ ਦਿਆਂਗਾ। ਮੈਂ ਉਨ੍ਹਾਂ ਤੋਂ ਉਨ੍ਹਾਂ ਦੇ ਬੱਚੇ ਖੋਹ ਲਵਾਂਗਾ।

8 ਬਹੁਤ ਸਾਰੀਆਂ ਔਰਤਾਂ ਆਪਣੇ ਪਤੀਆਂ ਨੂੰ ਗੁਆ ਲੈਣਗੀਆਂ। ਇੱਥੇ ਸਮੁੰਦਰ ਵਿੱਚਲੀ ਰੇਤ ਨਾਲੋਂ ਵੀ ਵੱਧੇਰੇ ਵਿਧਵਾਵਾਂ ਹੋਣਗੀਆਂ। ਮੈਂ ਤਬਾਹ ਕਰਨ ਵਾਲੇ ਨੂੰ ਸਿਖਰ ਦੁਪਿਹਰੇ ਲਿਆਵਾਂਗਾ। ਤਬਾਹ ਕਰਨ ਵਾਲਾ ਯਹੂਦਾਹ ਦੇ ਨੌਜਵਾਨਾਂ ਦੀਆਂ ਮਾਵਾਂ ਉੱਤੇ ਹਮਲਾ ਕਰੇਗਾ। ਮੈਂ ਯਹੂਦਾਹ ਦੇ ਲੋਕਾਂ ਲਈ ਦੁੱਖ ਅਤੇ ਭੈ ਲਿਆਵਾਂਗਾ। ਮੈਂ ਛੇਤੀ ਹੀ ਅਜਿਹਾ ਵਾਪਰਨ ਦੇਵਾਂਗਾ।

9 ਦੁਸ਼ਮਣ ਤਲਵਾਰਾਂ ਨਾਲ ਹਮਲਾ ਕਰੇਗਾ, ਤੇ ਲੋਕਾਂ ਨੂੰ ਮਾਰੇਗਾ। ਉਹ ਯਹੂਦਾਹ ਦੇ ਬਚੇ ਹੋਏ ਲੋਕਾਂ ਨੂੰ ਮਾਰ ਦੇਣਗੇ। ਭਾਵੇਂ ਕਿਸੇ ਔਰਤ ਦੇ ਸੱਤ ਪੁੱਤਰ ਵੀ ਹੋਣ, ਪਰ ਉਹ ਸਾਰੇ ਹੀ ਮਰ ਜਾਣਗੇ। ਉਹ ਜ਼ਾਰ-ਜ਼ਾਰ ਰੋਵੇਗੀ ਜਦੋਂ ਤੀਕ ਉਹ ਸਾਹ ਲੈਣ ਤੋਂ ਵੀ ਨਿਤਾਣੀ ਨਹੀਂ ਹੋ ਜਾਂਦੀ। ਉਹ ਬਹੁਤ ਉਪਰਾਮ ਤੇ ਉਲਝੀ ਹੋਈ ਹੋਵੇਗੀ। ਉਸਦਾ ਚਮਕੀਲਾ ਦਿਨ ਉਦਾਸੀ ਨਾਲ, ਹਨੇਰਾ ਹੋ ਜਾਵੇਗਾ।”

10 ਯਿਰਮਿਯਾਹ ਦੀ ਪਰਮੇਸ਼ੁਰ ਅੱਗੇ ਫ਼ਿਰ ਤੋਂ ਸ਼ਿਕਾਇਤ ਮਾਂ ਮੈਂ, (ਯਿਰਮਿਯਾਹ) ਬਹੁਤ ਉਦਾਸ ਹਾਂ ਕਿ ਤੂੰ ਮੈਨੂੰ ਜਨਮ ਦਿੱਤਾ। ਮੈਂ ਉਹ ਬੰਦਾ ਹਾਂ ਕਿ ਜਿਸ ਨੂੰ ਸਾਰੇ ਦੇਸ਼ ਦੀ ਅਲੋਚਨਾ ਕਰਨੀ ਪੈਣੀ ਹੈ। ਮੈਂ ਕੁਝ ਵੀ ਦਿੱਤਾ-ਲਿਆ ਨਹੀਂ। ਪਰ ਮੈਨੂੰ ਹਰ ਕੋਈ ਸਰਾਪ ਦਿੰਦਾ ਹੈ।

11 ਸੱਚਮੁੱਚ, ਯਹੋਵਾਹ ਜੀ, ਮੈਂ ਚੰਗੀ ਤਰ੍ਹਾਂ ਤੇਰੀ ਸੇਵਾ ਕੀਤੀ ਹੈ। ਮੁਸੀਬਤ ਦੇ ਦਿਨਾਂ ਵਿੱਚ ਮੈਂ ਤੇਰੇ ਅੱਗੇ ਆਪਣੇ ਦੁਸ਼ਮਣਾਂ ਲਈ ਵੀ ਪ੍ਰਾਰਥਨਾ ਕੀਤੀ।

12 ਪਰਮੇਸ਼ੁਰ ਦਾ ਯਿਰਮਿਯਾਹ ਨੂੰ ਉੱਤਰ ਦੇਣਾ “ਯਿਰਮਿਯਾਹ, ਤੂੰ ਜਾਣਦਾ ਹੈਂ ਕਿ ਕੋਈ ਵੀ ਬੰਦਾ ਲੋਹੇ ਦੇ ਟੁਕੜੇ ਨੂੰ ਚੂਰ-ਚੂਰ ਨਹੀਂ ਕਰ ਸੱਕਦਾ। ਮੇਰਾ ਭਾਵ ਉਸ ਲੋਹੇ ਤੋਂ ਹੈ ਜਿਹੜਾ ਉੱਤਰ ਤੋਂ ਮਿਲਦਾ ਹੈ। ਅਤੇ ਕੋਈ ਵੀ ਬੰਦਾ ਤਾਂਬੇ ਨੂੰ ਵੀ ਚੂਰ-ਚੂਰ ਨਹੀਂ ਕਰ ਸੱਕਦਾ।

13 ਯਹੂਦਾਹ ਦੇ ਲੋਕਾਂ ਕੋਲ ਬਹੁਤ ਸਾਰੇ ਖਜ਼ਾਨੇ ਨੇ। ਮੈਂ ਉਹ ਦੌਲਤਾਂ ਹੋਰਨਾਂ ਕੌਮਾਂ ਨੂੰ ਦੇ ਦੇਵਾਂਗਾ। ਉਨ੍ਹਾਂ ਹੋਰਨਾਂ ਲੋਕਾਂ ਨੂੰ ਉਨ੍ਹਾਂ ਨੂੰ ਖਰੀਦਣਾ ਨਹੀਂ ਪਵੇਗਾ। ਮੈਂ ਇਹ ਦੌਲਤਾਂ ਉਨ੍ਹਾਂ ਨੂੰ ਦੇ ਦੇਵਾਂਗਾ। ਕਿਉਂ? ਕਿਉਂ ਕਿ ਯਹੂਦਾਹ ਨੇ ਕਈ ਸਾਰੇ ਪਾਪ ਕੀਤੇ ਨੇ। ਯਹੂਦਾਹ ਦੇ ਹਰ ਭਾਗ ਵਿੱਚ ਲੋਕਾਂ ਨੇ ਪਾਪ ਕੀਤੇ ਨੇ।

14 ਯਹੂਦਾਹ ਦੇ ਲੋਕੋ, ਮੈਂ ਤੁਹਾਡੇ ਦੁਸ਼ਮਣਾਂ ਨੂੰ ਤੁਹਾਡੇ ਉੱਪਰ ਲਿਆਵਾਂਗਾ। ਉਹ ਉਸ ਦੇਸ਼ ਤੋਂ ਆਵਣਗੇ ਜਿਸ ਨੂੰ ਤੁਸੀਂ ਕਦੇ ਵੀ ਨਹੀਂ ਜਾਣਦੇ ਸੀ। ਮੈਂ ਬਹੁਤ ਕਹਿਰਵਾਨ ਹਾਂ। ਮੇਰਾ ਕਹਿਰ ਭਖਦੀ ਅੱਗ ਵਰਗਾ ਹੈ ਅਤੇ ਤੁਸੀਂ ਸੜ ਜਾਵੋਂਗੇ।”

15 ਯਹੋਵਾਹ ਜੀ, ਤੁਸੀਂ ਮੈਨੂੰ ਸਮਝਦੇ ਹੋ। ਮੈਨੂੰ ਚੇਤੇ ਰੱਖੋ ਅਤੇ ਮੇਰੀ ਦੇਖ-ਭਾਲ ਕਰੋ। ਲੋਕ ਮੈਨੂੰ ਦੁੱਖੀ ਕਰ ਰਹੇ ਨੇ। ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵੋ ਜਿਸਦੇ ਉਹ ਅਧਿਕਾਰੀ ਹਨ। ਤੁਸੀਂ ਉਨ੍ਹਾਂ ਲੋਕਾਂ ਬਾਰੇ ਸਬਰ ਰੱਖ ਰਹੇ ਹੋ। ਪਰ ਮੈਨੂੰ ਤਬਾਹ ਨਾ ਕਰੋ ਜਦ ਕਿ ਤੁਸੀਂ ਉਨ੍ਹਾਂ ਲਈ ਸਬਰ ਵਾਲੇ ਹੋ। ਮੇਰੇ ਬਾਰੇ ਸੋਚੋ। ਉਸ ਦੁੱਖ ਬਾਰੇ ਸੋਚੋ, ਯਹੋਵਾਹ ਜੀ, ਜਿਹੜਾ ਮੈਂ ਤੁਹਾਡੇ ਲਈ ਸਹਿਂਦਾ ਹਾਂ।

16 ਤੁਹਾਡਾ ਸੰਦੇਸ਼ ਮੇਰੇ ਵੱਲ ਆਇਆ ਅਤੇ ਮੈਂ ਤੁਹਾਡੇ ਸ਼ਬਦ ਖਾ ਗਿਆ। ਤੁਹਾਡੇ ਸੰਦੇਸ਼ ਨੇ ਮੈਨੂੰ ਬਹੁਤ ਪ੍ਰਸੰਨ ਬਣਾਇਆ। ਮੈਂ ਤੁਹਾਡੇ ਨਾਮ ਉੱਤੇ ਸੱਦੇ ਜਾਣ ਲਈ ਬਹੁਤ ਖੁਸ਼ ਸਾਂ, ਤੁਹਾਡਾ ਨਾਮ ਸਰਬ-ਸ਼ਕਤੀਮਾਨ ਯਹੋਵਾਹ ਹੈ।

17 ਮੈਂ ਕਦੇ ਵੀ ਭੀੜ ਸੰਗ ਨਹੀਂ ਬੈਠਿਆ, ਜਦੋਂ ਉਹ ਹੱਸਦੀ ਅਤੇ ਮੌਜ ਮਨਾਉਂਦੀ ਸੀ। ਮੈਂ, ਮੇਰੇ ਉੱਤੇ ਤੁਹਾਡੇ ਪ੍ਰਭਾਵ ਕਾਰਣ, ਇੱਕਲਾ ਬੈਠਾ ਰਹਿੰਦਾ ਸਾਂ। ਤੁਸਾਂ ਮੈਨੂੰ ਆਲੇ-ਦੁਆਲੇ ਦੀ ਬਦੀ ਨਾਲ ਮੈਨੂੰ ਕਰੋਧ ਨਾਲ ਭਰ ਦਿੱਤਾ ਸੀ।

18 ਮੈਂ ਸਮਝ ਨਹੀਂ ਸੱਕਦਾ ਕਿ ਮੈਂ ਫ਼ੇਰ ਵੀ ਕਿਉਂ ਦੁੱਖੀ ਹਾਂ। ਮੈਂ ਨਹੀਂ ਸਮਝਦਾ ਕਿ ਮੇਰਾ ਜ਼ਖਮ ਰਾਜ਼ੀ ਕਿਉਂ ਨਹੀਂ ਹੁੰਦਾ ਅਤੇ ਠੀਕ ਨਹੀਂ ਹੋ ਸੱਕਦਾ। ਯਹੋਵਾਹ ਜੀ, ਮੈਂ ਸੋਚਦਾ ਹਾਂ ਕਿ ਤੁਸੀਂ ਬਦਲ ਗਏ ਹੋ। ਤੁਸੀਂ ਪਾਣੀ ਦੇ ਉਸ ਸੋਮੇ ਵਰਗੇ ਹੋ, ਜਿਹੜਾ ਸੁੱਕ ਗਿਆ ਹੈ। ਤੁਸੀਂ ਪਾਣੀ ਦੇ ਉਸ ਚਸ਼ਮੇ ਵਰਗੇ ਹੋ, ਜਿਸਦਾ ਪਾਣੀ ਵਗਣ ਤੋਂ ਰੁਕ ਗਿਆ ਹੈ।

19 ਫ਼ੇਰ ਯਹੋਵਾਹ ਨੇ ਆਖਿਆ, “ਯਿਰਮਿਯਾਹ, ਜੇ ਤੂੰ ਬਦਲ ਜਾਵੇਂ ਅਤੇ ਪਤਰ ਕੇ ਮੇਰੇ ਵੱਲ ਆ ਜਾਵੇਂ, ਫ਼ੇਰ ਮੈਂ ਤੈਨੂੰ ਸਜ਼ਾ ਨਹੀਂ ਦੇਵਾਂਗਾ। ਜੇ ਤੂੰ ਬਦਲ ਜਾਵੇਂ ਅਤੇ ਮੇਰੇ ਵੱਲ ਪਰਤ ਆਵੇਂ, ਫ਼ੇਰ ਤੂੰ ਮੇਰੀ ਸੇਵਾ ਕਰ ਸੱਕੇਂਗਾ। ਜੇ ਤੂੰ ਮਹੱਤਵਪੂਰਣ ਗੱਲਾਂ ਬਾਰੇ ਬੋਲੇਁ, ਨਾ ਕਿ ਉਨ੍ਹਾਂ ਨਿਕੰਮੇ ਸ਼ਬਦਾਂ ਬਾਰੇ ਫ਼ੇਰ ਤੂੰ ਮੇਰੇ ਲਈ ਬੋਲ ਸੱਕਦਾ ਹੈਂ। ਯਹੂਦਾਹ ਦੇ ਲੋਕਾਂ ਨੂੰ ਬਦਲਣਾ ਚਾਹੀਦਾ ਹੈ ਅਤੇ ਪਰਤ ਕੇ ਮੇਰੇ (ਯਿਰਮਿਯਾਹ) ਵੱਲ ਜਾਣਾ ਚਾਹੀਦਾ ਹੈ। ਪਰ ਬਦਲ ਕੇ ਉਨ੍ਹਾਂ ਵਰਗਾ ਨਾ ਬਣੀਁ।

20 ਮੈਂ ਤੈਨੂੰ ਮਜ਼ਬੂਤ ਬਣਾ ਦਿਆਂਗਾ। ਉਹ ਲੋਕ ਸੋਚਣਗੇ ਕਿ ਤੂੰ ਤਾਂਬੇ ਦੀ ਬਣੀ ਮਜ਼ਬੂਤ ਕੰਧ ਵਰਗਾ ਹੈਂ। ਯਹੂਦਾਹ ਦੇ ਲੋਕ ਤੇਰੇ ਖਿਲਾਫ਼ ਲੜਨਗੇ। ਪਰ ਉਹ ਤੈਨੂੰ ਨਹੀਂ ਹਰਾਉਣਗੇ। ਕਿਉਂ ਕਿ ਮੈਂ ਤੇਰੇ ਨਾਲ ਹਾਂ। ਮੈਂ ਤੇਰੀ ਸਹਾਇਤਾ ਕਰਾਂਗਾ ਅਤੇ ਮੈਂ ਤੈਨੂੰ ਬਚਾਵਾਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।

21 “ਮੈਂ ਤੈਨੂੰ ਉਨ੍ਹਾਂ ਲੋਕਾਂ ਤੋਂ ਬਚਾਵਾਂਗਾ। ਉਹ ਲੋਕ ਤੈਨੂੰ ਭੈਭੀਤ ਕਰਦੇ ਨੇ। ਪਰ ਮੈਂ ਤੈਨੂੰ ਉਨ੍ਹਾਂ ਲੋਕਾਂ ਤੋਂ ਬਚਾਵਾਂਗਾ।”

1 Then said the Lord unto me, Though Moses and Samuel stood before me, yet my mind could not be toward this people: cast them out of my sight, and let them go forth.

2 And it shall come to pass, if they say unto thee, Whither shall we go forth? then thou shalt tell them, Thus saith the Lord; Such as are for death, to death; and such as are for the sword, to the sword; and such as are for the famine, to the famine; and such as are for the captivity, to the captivity.

3 And I will appoint over them four kinds, saith the Lord: the sword to slay, and the dogs to tear, and the fowls of the heaven, and the beasts of the earth, to devour and destroy.

4 And I will cause them to be removed into all kingdoms of the earth, because of Manasseh the son of Hezekiah king of Judah, for that which he did in Jerusalem.

5 For who shall have pity upon thee, O Jerusalem? or who shall bemoan thee? or who shall go aside to ask how thou doest?

6 Thou hast forsaken me, saith the Lord, thou art gone backward: therefore will I stretch out my hand against thee, and destroy thee; I am weary with repenting.

7 And I will fan them with a fan in the gates of the land; I will bereave them of children, I will destroy my people, since they return not from their ways.

8 Their widows are increased to me above the sand of the seas: I have brought upon them against the mother of the young men a spoiler at noonday: I have caused him to fall upon it suddenly, and terrors upon the city.

9 She that hath borne seven languisheth: she hath given up the ghost; her sun is gone down while it was yet day: she hath been ashamed and confounded: and the residue of them will I deliver to the sword before their enemies, saith the Lord.

10 Woe is me, my mother, that thou hast borne me a man of strife and a man of contention to the whole earth! I have neither lent on usury, nor men have lent to me on usury; yet every one of them doth curse me.

11 The Lord said, Verily it shall be well with thy remnant; verily I will cause the enemy to entreat thee well in the time of evil and in the time of affliction.

12 Shall iron break the northern iron and the steel?

13 Thy substance and thy treasures will I give to the spoil without price, and that for all thy sins, even in all thy borders.

14 And I will make thee to pass with thine enemies into a land which thou knowest not: for a fire is kindled in mine anger, which shall burn upon you.

15 O Lord, thou knowest: remember me, and visit me, and revenge me of my persecutors; take me not away in thy longsuffering: know that for thy sake I have suffered rebuke.

16 Thy words were found, and I did eat them; and thy word was unto me the joy and rejoicing of mine heart: for I am called by thy name, O Lord God of hosts.

17 I sat not in the assembly of the mockers, nor rejoiced; I sat alone because of thy hand: for thou hast filled me with indignation.

18 Why is my pain perpetual, and my wound incurable, which refuseth to be healed? wilt thou be altogether unto me as a liar, and as waters that fail?

19 Therefore thus saith the Lord, If thou return, then will I bring thee again, and thou shalt stand before me: and if thou take forth the precious from the vile, thou shalt be as my mouth: let them return unto thee; but return not thou unto them.

20 And I will make thee unto this people a fenced brasen wall: and they shall fight against thee, but they shall not prevail against thee: for I am with thee to save thee and to deliver thee, saith the Lord.

21 And I will deliver thee out of the hand of the wicked, and I will redeem thee out of the hand of the terrible.

Jeremiah 27 in Tamil and English

1 ਯਹੋਵਾਹ ਨੇ ਨਬੂਕਦਨੱਸਰ ਨੂੰ ਹਾਕਮ ਬਣਾਇਆ ਯਹੋਵਾਹ ਵੱਲੋਂ ਇਹ ਸੰਦੇਸ਼ ਯਿਰਮਿਯਾਹ ਨੂੰ ਯਹੂਦਾਹ ਦੇ ਰਾਜੇ ਸਿਦਕੀਯਾਹ ਦੇ ਸ਼ਾਸਨ ਦੇ ਸ਼ੁਰੂਆਤ ਵਿੱਚ ਮਿਲਿਆ। ਸਿਦਕੀਯਾਹ ਰਾਜੇ ਯੋਸ਼ੀਯਾਹ ਦਾ ਪੁੱਤਰ ਸੀ।
In the beginning of the reign of Jehoiakim the son of Josiah king of Judah came this word unto Jeremiah from the Lord, saying,

2 ਇਹ ਸੀ ਜੋ ਯਹੋਵਾਹ ਨੇ ਮੈਨੂੰ ਆਖਿਆ, “ਯਿਰਮਿਯਾਹ, ਡੰਡਿਆਂ ਅਤੇ ਰਸੀਆਂ ਤੋਂ ਇੱਕ ਜੂਲਾ ਬਣਾ ਅਤੇ ਇਸ ਨੂੰ ਆਪਣੀ ਗਰਦਨ ਉੱਤੇ ਰੱਖ।
Thus saith the Lord to me; Make thee bonds and yokes, and put them upon thy neck,

3 ਫ਼ੇਰ ਹੋਰਨਾਂ ਹਲਾਂ ਨੂੰ ਅਦੋਮ, ਮੋਆਬ ਅਤੇ ਅੰਮੋਨ, ਸੂਰ ਅਤੇ ਸੈਦਾ ਦੇ ਰਾਜਿਆਂ ਨੂੰ ਘੱਲ ਦੇ। ਉਨ੍ਹਾਂ ਰਾਜਿਆਂ ਨੂੰ ਜਿਹੜੇ ਯਰੂਸ਼ਲਮ ਵਿੱਚ ਯਹੂਦਾਹ ਦੇ ਰਾਜੇ ਸਿਦਕੀਯਾਹ ਨੂੰ ਮਿਲਣ ਆਏ ਨੇ, ਸੰਦੇਸ਼ਵਾਹਕਾਂ ਹੱਥ ਸੰਦੇਸ਼ ਭੇਜ।
And send them to the king of Edom, and to the king of Moab, and to the king of the Ammonites, and to the king of Tyrus, and to the king of Zidon, by the hand of the messengers which come to Jerusalem unto Zedekiah king of Judah;

4 ਉਨ੍ਹਾਂ ਸੰਦੇਸ਼ਵਾਹਕਾਂ ਨੂੰ ਆਖ ਕਿ ਉਹ ਆਪਣੇ ਮਾਲਕਾਂ ਨੂੰ ਇਹ ਸੰਦੇਸ਼ ਦੇਣ। ਉਨ੍ਹਾਂ ਨੂੰ ਆਖੀਂ, ‘ਯਹੋਵਾਹ ਸਰਬ ਸ਼ਕਤੀਮਾਨ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, ਆਪਣੇ ਮਾਲਕਾਂ ਨੂੰ ਆਖੋ ਕਿ ਮੈਂ ਇਸ ਧਰਤੀ ਨੂੰ ਅਤੇ ਇਸ ਉੱਤੇ ਵਸਣ ਵਾਲਿਆਂ ਨੂੰ ਆਖ ਕਿ
And command them to say unto their masters, Thus saith the Lord of hosts, the God of Israel; Thus shall ye say unto your masters;

5 ਮੈਂ ਧਰਤੀ ਨੂੰ ਅਤੇ ਇਸ ਉੱਤੇ ਰਹਿਣ ਵਾਲੇ ਸਾਰੇ ਲੋਕਾਂ ਨੂੰ ਸਾਜਿਆ ਸੀ। ਮੈਂ ਧਰਤੀ ਉਤਲੇ ਸਾਰੇ ਜਾਨਵਰਾਂ ਨੂੰ ਸਾਜਿਆ ਸੀ। ਇਹ ਸਾਰਾ ਕੁਝ ਮੈਂ ਆਪਣੀ ਵੱਡੀ ਸ਼ਕਤੀ ਨਾਲ ਅਤੇ ਤਾਕਤਵਰ ਹੱਥ ਨਾਲ ਕੀਤਾ। ਮੈਂ ਜਿਸ ਕਿਸੇ ਨੂੰ ਚਾਹਾਂ ਇਹ ਧਰਤੀ ਦੇ ਸੱਕਦਾ ਹਾਂ।
I have made the earth, the man and the beast that are upon the ground, by my great power and by my outstretched arm, and have given it unto whom it seemed meet unto me.

6 ਹੁਣ ਮੈਂ ਤੁਹਾਡੇ ਸਾਰੇ ਦੇਸ਼ਾਂ ਨੂੰ ਬਾਬਲ ਦੇ ਰਾਜੇ ਨਬੂਕਦਨੱਸਰ ਨੂੰ ਦੇ ਦਿੱਤਾ ਹੈ। ਉਹ ਮੇਰਾ ਸੇਵਕ ਹੈ। ਮੈਂ ਜੰਗਲੀ ਜਾਨਵਰਾਂ ਕੋਲੋਂ ਵੀ ਉਸਦਾ ਆਗਿਆ ਪਾਲਨ ਕਰਾਵਾਂਗਾ।
And now have I given all these lands into the hand of Nebuchadnezzar the king of Babylon, my servant; and the beasts of the field have I given him also to serve him.

7 ਸਾਰੀਆਂ ਕੌਮਾਂ ਨਬੂਕਦਨੱਸਰ ਉਸ ਦੇ ਪੁੱਤਰ ਅਤੇ ਉਸ ਦੇ ਪੋਤਰੇ ਦੀ ਸੇਵਾ ਕਰਨਗੀਆਂ। ਫ਼ੇਰ ਇੱਕ ਸਮਾਂ ਆਵੇਗਾ ਜਦੋਂ ਬਾਬਲ ਹਾਰ ਜਾਵੇਗਾ। ਬਹੁਤ ਸਾਰੀਆਂ ਕੌਮਾਂ ਅਤੇ ਮਹਾਨ ਰਾਜੇ ਬਾਬਲ ਨੂੰ ਆਪਣਾ ਸੇਵਕ ਬਣਾ ਲੈਣਗੇ।
And all nations shall serve him, and his son, and his son’s son, until the very time of his land come: and then many nations and great kings shall serve themselves of him.

8 “‘ਪਰ ਜੇਕਰ ਕੋਈ ਕੌਮ ਜਾਂ ਰਾਜ ਬਾਬਲ ਦੇ ਰਾਜੇ ਨਬੂਕਦਨੱਸਰ ਦੀ ਸੇਵਾ ਕਰਨ ਤੋਂ ਅਤੇ ਉਸ ਦਾ ਜੂਲਾ ਆਪਣੀ ਗਰਦਨ ਤੇ ਪਾਉਣ ਤੋਂ ਇਨਕਾਰ ਕਰਦਾ, ਮੈਂ ਉਸ ਕੌਮ ਨੂੰ ਤਲਵਾਰ, ਭੁੱਖ ਅਤੇ ਭਿਆਨਕ ਬਿਮਾਰੀ ਨਾਲ ਸਜ਼ਾ ਦਿਆਂਗਾ।’” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “‘ਇਹ ਗੱਲ ਮੈਂ ਉਦੋਂ ਤੀਕ ਕਰਾਂਗਾ ਜਦੋਂ ਤੀਕ ਕਿ ਮੈਂ ਉਸ ਕੌਮ ਨੂੰ ਤਬਾਹ ਨਹੀਂ ਕਰ ਦਿੰਦਾ। ਮੈਂ ਨਬੂਕਦਨੱਸਰ ਦੀ ਵਰਤੋਂ ਉਸ ਕੌਮ ਨੂੰ ਤਬਾਹ ਕਰਨ ਲਈ ਕਰਾਂਗਾ ਜਿਹੜੀ ਉਸ ਦੇ ਖਿਲਾਫ਼ ਲੜਦੀ ਹੈ।
And it shall come to pass, that the nation and kingdom which will not serve the same Nebuchadnezzar the king of Babylon, and that will not put their neck under the yoke of the king of Babylon, that nation will I punish, saith the Lord, with the sword, and with the famine, and with the pestilence, until I have consumed them by his hand.

9 ਇਸ ਲਈ ਆਪਣੇ ਨਬੀਆਂ ਦੀ ਗੱਲ ਨਾ ਸੁਣੋ, ਉਨ੍ਹਾਂ ਲੋਕਾਂ ਦੀ ਗੱਲ ਨਾ ਸੁਣੋ ਜਿਹੜੇ ਜਾਦੂ ਦੇ ਪ੍ਰਭਾਵ ਨਾਲ ਭਵਿੱਖ ਬਾਣੀ ਕਰਦੇ ਹਨ। ਉਨ੍ਹਾਂ ਲੋਕਾਂ ਨੂੰ ਨਾ ਸੁਣੋ ਜਿਹੜੇ ਆਖਦੇ ਨੇ ਕਿ ਉਹ ਸੁਪਨਿਆਂ ਦੀ ਵਿਆਖਿਆ ਕਰ ਸੱਕਦੇ ਹਨ। ਉਨ੍ਹਾਂ ਲੋਕਾਂ ਨਾਲ ਗੱਲ ਨਾ ਕਰੋ ਜਿਹੜੇ ਮੁਰਦਿਆਂ ਨਾਲ ਗੱਲਾਂ ਕਰਦੇ ਨੇ ਜਾਂ ਜਿਹੜੇ ਜਾਦੂ-ਟੂਣੇ ਕਰਦੇ ਨੇ। ਉਹ ਸਾਰੇ ਲੋਕ ਤੁਹਾਨੂੰ ਦੱਸਦੇ ਹਨ, “ਤੁਸੀਂ ਬਾਬਲ ਦੇ ਰਾਜੇ ਦੇ ਗੁਲਾਮ ਨਹੀਂ ਬਣੋਗੇ।”
Therefore hearken not ye to your prophets, nor to your diviners, nor to your dreamers, nor to your enchanters, nor to your sorcerers, which speak unto you, saying, Ye shall not serve the king of Babylon:

10 ਪਰ ਉਹ ਲੋਕ ਤੁਹਾਡੇ ਨਾਲ ਝੂਠ ਬੋਲ ਰਹੇ ਹਨ। ਉਹ ਲੋਕ ਸਿਰਫ਼ ਤੁਹਾਨੂੰ ਵਤਨੋ ਦੂਰ ਲਿਜਾਣ ਦਾ ਕਾਰਣ ਬਣਨਗੇ। ਮੈਂ ਤੁਹਾਨੂੰ ਆਪਣੇ ਘਰ ਛੱਡਣ ਲਈ ਮਜ਼ਬੂਰ ਕਰਾਂਗਾ। ਅਤੇ ਤੁਸੀਂ ਪਰਾਏ ਦੇਸ਼ ਵਿੱਚ ਜਾਕੇ ਮਰੋਗੇ।
For they prophesy a lie unto you, to remove you far from your land; and that I should drive you out, and ye should perish.

11 “‘ਪਰ ਉਹ ਕੌਮਾਂ ਜਿਨ੍ਹਾਂ ਨੇ ਬਾਬਲ ਦੇ ਰਾਜੇ ਦੀ ਅਧੀਨਗੀ ਕਬੂਲ ਕਰ ਲਈ ਹੋਵੇਗੀ ਉਹ ਜਿਉਣਗੀਆਂ। ਮੈਂ ਉਨ੍ਹਾਂ ਕੌਮਾਂ ਨੂੰ ਆਪਣੇ ਦੇਸ਼ ਵਿੱਚ ਰਹਿਣ ਅਤੇ ਬਾਬਲ ਦੇ ਰਾਜੇ ਦੀ ਸੇਵਾ ਕਰਨ ਦਿਆਂਗਾ।’ ਇਹ ਸੰਦੇਸ਼ ਯਹੋਵਾਹ ਵੱਲੋਂ ਹੈ। ‘ਉਨ੍ਹਾਂ ਕੌਮਾਂ ਦੇ ਲੋਕ ਆਪਣੀ ਧਰਤੀ ਅੰਦਰ ਰਹਿਣਗੇ ਅਤੇ ਉਸੇ ਦੀ ਖੇਤੀ ਕਰਨਗੇ।’”
But the nations that bring their neck under the yoke of the king of Babylon, and serve him, those will I let remain still in their own land, saith the Lord; and they shall till it, and dwell therein.

12 ਮੈਂ ਯਹੂਦਾਹ ਦੇ ਰਾਜੇ ਸਿਦਕੀਯਾਹ ਨੂੰ ਵੀ ਇਹੀ ਸੰਦੇਸ਼ ਦਿੱਤਾ ਸੀ। ਮੈਂ ਆਖਿਆ ਸੀ, “ਸਿਦਕੀਯਾਹ, ਤੈਨੂੰ ਆਪਣੀ ਗਰਦਨ ਬਾਬਲ ਦੇ ਰਾਜੇ ਦੇ ਜੂਲੇ ਹੇਠਾਂ ਪਾ ਦੇਣੀ ਚਾਹੀਦੀ ਹੈ ਅਤੇ ਉਸਦਾ ਹੁਕਮ ਮੰਨਣਾ ਚਾਹੀਦਾ ਹੈ। ਜੇ ਤੂੰ ਬਾਬਲ ਦੇ ਰਾਜੇ ਅਤੇ ਉਸ ਦੇ ਲੋਕਾਂ ਦੀ ਸੇਵਾ ਕਰੇਗਾ, ਤਾਂ ਤੂੰ ਜੀਵੇਗਾ।
I spake also to Zedekiah king of Judah according to all these words, saying, Bring your necks under the yoke of the king of Babylon, and serve him and his people, and live.

13 ਜੇ ਤੂੰ ਬਾਬਲ ਦੇ ਰਾਜੇ ਦੀ ਸੇਵਾ ਕਰਨੀ ਨਹੀਂ ਮਂਨੇਗਾ ਤਾਂ ਤੂੰ ਅਤੇ ਤੇਰੇ ਲੋਕ ਦੁਸ਼ਮਣ ਦੀ ਤਲਵਾਰ, ਭੁੱਖ ਨਂਗ ਅਤੇ ਭਿਆਨਕ ਬਿਮਾਰੀਆਂ ਹੱਥੋਂ ਮਾਰੇ ਜਾਓਗੇ। ਯਹੋਵਾਹ ਨੇ ਆਖਿਆ ਸੀ ਕਿ ਇਹ ਗੱਲਾਂ ਵਾਪਰਨਗੀਆਂ।
Why will ye die, thou and thy people, by the sword, by the famine, and by the pestilence, as the Lord hath spoken against the nation that will not serve the king of Babylon?

14 ਪਰ ਝੂਠੇ ਨਬੀ ਆਖ ਰਹੇ ਹਨ: ‘ਤੁਸੀਂ ਕਦੇ ਵੀ ਬਾਬਲ ਦੇ ਰਾਜੇ ਦੇ ਗੁਲਾਮ ਨਹੀਂ ਹੋਵੋਗੇ।’ “ਉਨ੍ਹਾਂ ਨਬੀਆਂ ਦੀ ਗੱਲ ਨਾ ਸੁਣੋ ਕਿਉਂ ਕਿ ਉਹ ਤੁਹਾਡੇ ਅੱਗੇ ਝੂਠ ਦਾ ਪ੍ਰਚਾਰ ਕਰ ਰਹੇ ਹਨ।
Therefore hearken not unto the words of the prophets that speak unto you, saying, Ye shall not serve the king of Babylon: for they prophesy a lie unto you.

15 ‘ਮੈਂ ਉਨ੍ਹਾਂ ਨਬੀਆਂ ਨੂੰ ਨਹੀਂ ਸੀ ਭੇਜਿਆ।’ ਇਹ ਸੰਦੇਸ਼ ਯਹੋਵਾਹ ਵੱਲੋਂ ਹੈ। ‘ਉਹ ਝੂਠ ਦਾ ਪ੍ਰਚਾਰ ਕਰ ਰਹੇ ਨੇ ਅਤੇ ਆਖ ਰਹੇ ਨੇ ਕਿ ਸੰਦੇਸ਼ ਮੇਰੇ ਵੱਲੋਂ ਹੈ। ਇਸ ਲਈ ਮੈਂ ਤੁਹਾਨੂੰ ਯਹੂਦਾਹ ਦੇ ਲੋਕਾਂ ਨੂੰ ਦੂਰ ਭੇਜ ਦਿਆਂਗਾ ਤੁਸੀਂ ਮਰ ਜਾਵੋਗੇ। ਅਤੇ ਉਹ ਨਬੀ ਜਿਹੜੇ ਤੁਹਾਡੇ ਅੱਗੇ ਪ੍ਰਚਾਰ ਕਰ ਰਹੇ ਨੇ ਉਹ ਵੀ ਮਰ ਜਾਣਗੇ।’”
For I have not sent them, saith the Lord, yet they prophesy a lie in my name; that I might drive you out, and that ye might perish, ye, and the prophets that prophesy unto you.

16 ਫ਼ੇਰ ਮੈਂ ਉਨ੍ਹਾਂ ਜਾਜਕਾਂ ਅਤੇ ਹੋਰ ਸਾਰੇ ਲੋਕਾਂ ਨੂੰ ਆਖਿਆ, “ਯਹੋਵਾਹ ਆਖਦਾ ਹੈ: ਉਹ ਝੂਠੇ ਨਬੀ ਆਖ ਰਹੇ ਹਨ, ‘ਬਾਬਲ ਵਾਲਿਆਂ ਨੇ ਯਹੋਵਾਹ ਦੇ ਮੰਦਰ ਵਿੱਚੋਂ ਬਹੁਤ ਸਾਰੀਆਂ ਚੀਜ਼ਾਂ ਚੁੱਕ ਲਈਆਂ ਹਨ। ਉਹ ਚੀਜ਼ਾਂ ਛੇਤੀ ਵਾਪਸ ਲਿਆਂਦੀਆਂ ਜਾਣਗੀਆਂ।’ ਉਨ੍ਹਾਂ ਨਬੀਆਂ ਦੀ ਗੱਲ ਨਾ ਸੁਣੋ ਕਿਉਂ ਕਿ ਉਹ ਤੁਹਾਡੇ ਸਾਹਮਣੇ ਝੂਠ ਦਾ ਪ੍ਰਚਾਰ ਕਰ ਰਹੇ ਨੇ।
Also I spake to the priests and to all this people, saying, Thus saith the Lord; Hearken not to the words of your prophets that prophesy unto you, saying, Behold, the vessels of the Lord’s house shall now shortly be brought again from Babylon: for they prophesy a lie unto you.

17 ਉਨ੍ਹਾਂ ਨਬੀਆਂ ਦੀ ਗੱਲ ਨਾ ਸੁਣੋ। ਬਾਬਲ ਦੇ ਰਾਜੇ ਦੀ ਸੇਵਾ ਕਰੋ। ਆਪਣੀ ਸਜ਼ਾ ਨੂੰ ਪ੍ਰਵਾਨ ਕਰ ਲਵੋ ਅਤੇ ਤੁਸੀਂ ਜਿਉਂਦੇ ਰਹੋਗੇ। ਤੁਹਾਡੇ ਲਈ ਯਰੂਸ਼ਲਮ ਦੇ ਇਸ ਸ਼ਹਿਰ ਦੇ ਤਬਾਹ ਕੀਤੇ ਜਾਣ ਦਾ ਕੋਈ ਕਾਰਣ ਨਹੀਂ ਹੈ।
Hearken not unto them; serve the king of Babylon, and live: wherefore should this city be laid waste?

18 ਜੇ ਉਹ ਲੋਕ ਨਬੀ ਹਨ ਅਤੇ ਯਹੋਵਾਹ ਵੱਲੋਂ ਸੰਦੇਸ਼ ਪ੍ਰਾਪਤ ਕਰਦੇ ਹਨ ਤਾਂ ਉਨ੍ਹਾਂ ਨੂੰ ਪ੍ਰਾਰਥਨਾ ਕਰਨ ਦਿਓ। ਉਨ੍ਹਾਂ ਨੂੰ ਉਨ੍ਹਾਂ ਚੀਜ਼ਾਂ ਬਾਰੇ ਪ੍ਰਾਰਥਨਾ ਕਰਨ ਦਿਓ ਜਿਹੜੀਆਂ ਹਾਲੇ ਵੀ ਮੰਦਰ ਵਿੱਚ ਹਨ। ਉਨ੍ਹਾਂ ਨੂੰ ਉਨ੍ਹਾਂ ਚੀਜ਼ਾਂ ਬਾਰੇ ਪ੍ਰਾਰਥਨਾ ਕਰਨ ਦਿਓ ਜਿਹੜੀਆਂ ਹਾਲੇ ਵੀ ਰਾਜੇ ਦੇ ਮਹਿਲ ਅੰਦਰ ਹਨ। ਅਤੇ ਉਨ੍ਹਾਂ ਨੂੰ ਉਨ੍ਹਾਂ ਚੀਜ਼ਾਂ ਬਾਰੇ ਪ੍ਰਾਰਥਨਾ ਕਰਨ ਦਿਓ ਜਿਹੜੀਆਂ ਹਾਲੇ ਵੀ ਯਰੂਸ਼ਲਮ ਅੰਦਰ ਹਨ। ਉਨ੍ਹਾਂ ਨਬੀਆਂ ਨੂੰ ਪ੍ਰਾਰਥਨਾ ਕਰਨ ਦਿਓ ਕਿ ਉਹ ਸਾਰੀਆਂ ਚੀਜ਼ਾਂ ਬਾਬਲ ਲਿਜਾਈਆਂ ਜਾਣ।”
But if they be prophets, and if the word of the Lord be with them, let them now make intercession to the Lord of hosts, that the vessels which are left in the house of the Lord, and in the house of the king of Judah, and at Jerusalem, go not to Babylon.

19 ਸਰਬ ਸ਼ਕਤੀਮਾਨ ਯਹੋਵਾਹ ਉਨ੍ਹਾਂ ਚੀਜ਼ਾਂ ਬਾਰੇ ਇਹ ਆਖਦਾ ਹੈ ਜਿਹੜੀਆਂ ਹਾਲੇ ਵੀ ਯਰੂਸ਼ਲਮ ਵਿੱਚ ਬਚੀਆਂ ਹੋਈਆਂ ਹਨ। ਮੰਦਰ ਵਿੱਚ ਬਮਲੇ ਹਨ, ਕਾਂਸੀ ਦਾ ਸਮੁੰਦਰ ਹੈ, ਹਿਲਣ ਵਾਲੇ ਸਟੈਁਡ ਅਤੇ ਹੋਰ ਚੀਜ਼ਾਂ ਹਨ। ਬਾਬਲ ਦੇ ਰਾਜੇ ਨਬੂਕਦਨੱਸਰ ਨੇ ਉਹ ਚੀਜ਼ਾਂ ਯਰੂਸ਼ਲਮ ਵਿੱਚ ਛੱਡ ਦਿੱਤੀਆਂ।
For thus saith the Lord of hosts concerning the pillars, and concerning the sea, and concerning the bases, and concerning the residue of the vessels that remain in this city,

20 ਨਬੂਕਦਨੱਸਰ ਉਦੋਂ ਉਨ੍ਹਾਂ ਚੀਜ਼ਾਂ ਨੂੰ ਲੈ ਕੇ ਨਹੀਂ ਗਿਆ ਜਦੋਂ ਉਸ ਨੇ ਯਹੂਦਾਹ ਦੇ ਰਾਜੇ ਯੇਹੋਇਆਚਿਨ ਨੂੰ ਕੈਦੀ ਬਣਾ ਕੇ ਲੈ ਗਿਆ ਸੀ। ਯੇਹੋਇਆਚਿਨ ਰਾਜੇ ਯਹੋਯਾਕੀਮ ਦਾ ਪੁੱਤਰ ਸੀ। ਨਬੂਕਦਨੱਸਰ ਯਹੂਦਾਹ ਅਤੇ ਯਰੂਸ਼ਲਮ ਦੇ ਹੋਰ ਵੀ ਕਈ ਮਹੱਤਵਪੂਰਣ ਬੰਦਿਆਂ ਨੂੰ ਲੈ ਗਿਆ ਸੀ।
Which Nebuchadnezzar king of Babylon took not, when he carried away captive Jeconiah the son of Jehoiakim king of Judah from Jerusalem to Babylon, and all the nobles of Judah and Jerusalem;

21 ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਉਨ੍ਹਾਂ ਚੀਜ਼ਾਂ ਬਾਰੇ ਜਿਹੜੀਆਂ ਹਾਲੇ ਵੀ ਮੰਦਰ ਵਿੱਚ ਅਤੇ ਯਰੂਸ਼ਲਮ ਦੇ ਰਾਜੇ ਦੇ ਮਹਿਲ ਅੰਦਰ ਹਾਲੇ ਵੀ ਰਹਿ ਗਈਆਂ ਹਨ।
Yea, thus saith the Lord of hosts, the God of Israel, concerning the vessels that remain in the house of the Lord, and in the house of the king of Judah and of Jerusalem;

22 ਉਹ ਸਾਰੀਆਂ ਚੀਜ਼ਾਂ ਬਾਬਲ ਲਿਜਾਈਆਂ ਜਾਣਗੀਆਂ ਜਦੋਂ ਤੀਕ ਕਿ ਮੈਂ ਇੱਕ ਦਿਨ ਉਨ੍ਹਾਂ ਨੂੰ ਵਾਪਸ ਨਹੀਂ ਲਿਆਉਂਦਾ। ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਫ਼ੇਰ ਮੈਂ ਉਨ੍ਹਾਂ ਚੀਜ਼ਾਂ ਨੂੰ ਵਾਪਸ ਲਿਆਵਾਂਗਾ। ਮੈਂ ਉਨ੍ਹਾਂ ਚੀਜ਼ਾਂ ਨੂੰ ਇਸ ਥਾਂ ਫ਼ੇਰ ਰੱਖ ਦਿਆਂਗਾ।”
They shall be carried to Babylon, and there shall they be until the day that I visit them, saith the Lord; then will I bring them up, and restore them to this place.