Jeremiah 15:14
ਯਹੂਦਾਹ ਦੇ ਲੋਕੋ, ਮੈਂ ਤੁਹਾਡੇ ਦੁਸ਼ਮਣਾਂ ਨੂੰ ਤੁਹਾਡੇ ਉੱਪਰ ਲਿਆਵਾਂਗਾ। ਉਹ ਉਸ ਦੇਸ਼ ਤੋਂ ਆਵਣਗੇ ਜਿਸ ਨੂੰ ਤੁਸੀਂ ਕਦੇ ਵੀ ਨਹੀਂ ਜਾਣਦੇ ਸੀ। ਮੈਂ ਬਹੁਤ ਕਹਿਰਵਾਨ ਹਾਂ। ਮੇਰਾ ਕਹਿਰ ਭਖਦੀ ਅੱਗ ਵਰਗਾ ਹੈ ਅਤੇ ਤੁਸੀਂ ਸੜ ਜਾਵੋਂਗੇ।”
Jeremiah 15:14 in Other Translations
King James Version (KJV)
And I will make thee to pass with thine enemies into a land which thou knowest not: for a fire is kindled in mine anger, which shall burn upon you.
American Standard Version (ASV)
And I will make `them' to pass with thine enemies into a land which thou knowest not; for a fire is kindled in mine anger, which shall burn upon you.
Bible in Basic English (BBE)
They will go away with your haters into a land which is strange to you: for my wrath is on fire with a flame which will be burning on you.
Darby English Bible (DBY)
and I will make [them] to pass with thine enemies into a land that thou knowest not: for a fire is kindled in mine anger; it shall burn upon you.
World English Bible (WEB)
I will make [them] to pass with your enemies into a land which you don't know; for a fire is kindled in my anger, which shall burn on you.
Young's Literal Translation (YLT)
And I have caused thine enemies To pass over into the land -- Thou hast not known, For a fire hath been kindled in Mine anger, Against you it doth burn.
| And I will make thee to pass | וְהַֽעֲבַרְתִּי֙ | wĕhaʿăbartiy | veh-ha-uh-vahr-TEE |
| with | אֶת | ʾet | et |
| thine enemies | אֹ֣יְבֶ֔יךָ | ʾōyĕbêkā | OH-yeh-VAY-ha |
| into a land | בְּאֶ֖רֶץ | bĕʾereṣ | beh-EH-rets |
| knowest thou which | לֹ֣א | lōʾ | loh |
| not: | יָדָ֑עְתָּ | yādāʿĕttā | ya-DA-eh-ta |
| for | כִּֽי | kî | kee |
| a fire | אֵ֛שׁ | ʾēš | aysh |
| is kindled | קָדְחָ֥ה | qodḥâ | kode-HA |
| anger, mine in | בְאַפִּ֖י | bĕʾappî | veh-ah-PEE |
| which shall burn | עֲלֵיכֶ֥ם | ʿălêkem | uh-lay-HEM |
| upon | תּוּקָֽד׃ | tûqād | too-KAHD |
Cross Reference
Jeremiah 16:13
ਇਸ ਲਈ ਮੈਂ ਤੁਹਾਨੂੰ ਇਸ ਦੇਸ ਵਿੱਚੋਂ ਬਾਹਰ ਸੁੱਟ ਦਿਆਂਗਾ! ਮੈਂ ਤੁਹਾਨੂੰ ਕਿਸੇ ਬਗਾਨੇ ਦੇਸ ਵਿੱਚ ਜਾਣ ਲਈ ਮਜ਼ਬੂਰ ਕਰ ਦਿਆਂਗਾ। ਤੁਸੀਂ ਉਸ ਦੇਸ਼ ਵਿੱਚ ਜਾਵੋਂਗੇ ਜਿਸ ਨੂੰ ਤੁਸੀਂ ਅਤੇ ਤੁਹਾਡੇ ਪਰੁੱਖਿਆਂ ਨੂੰ ਕਦੇ ਵੀ ਨਹੀਂ ਜਾਣਦੇ ਸੀ। ਉਸ ਦੇਸ ਵਿੱਚ ਤੁਸੀਂ ਉਨ੍ਹਾਂ ਸਾਰੇ ਝੂਠੇ ਦੇਵਤਿਆਂ ਦੀ ਸੇਵਾ ਕਰ ਸੱਕਦੇ ਹੋ ਜੋ ਤੁਸੀਂ ਚਾਹੁੰਦੇ ਹੋ। ਮੈਂ ਤੁਹਾਡੀ ਕੋਈ ਸਹਾਇਤਾ ਨਹੀਂ ਕਰਾਂਗਾ ਅਤੇ ਨਾ ਕੋਈ ਰਿਆਇਤ ਕਰਾਂਗਾ।’
Deuteronomy 32:22
ਮੇਰਾ ਕਹਿਰ ਅੱਗ ਵਾਂਗ ਬਲ ਉੱਠੇਗਾ ਜਿਹੜੀ ਡੂੰਘੀ ਤੋਂ ਡੂੰਘੀ ਕਬਰ ਤੀਕ, ਧਰਤੀ ਨੂੰ ਅਤੇ ਇਸਦੀ ਸਾਰੀ ਪੈਦਾਵਾਰ ਨੂੰ ਸਾੜਦੀ ਹੋਈ ਪਰਬਤਾ ਦੇ ਹੇਠਾਂ ਤੀਕ ਬਲਦੀ ਹੈ!
Jeremiah 17:4
ਤੁਸੀਂ ਉਹ ਧਰਤੀਗਵਾ ਲਵੋਂਗੇ ਜਿਹੜੀ ਮੈਂ ਤੁਹਾਨੂੰ ਤੁਹਾਡੇ ਆਪਣੇ ਹੀ ਅਮਲਾਂ ਕਾਰਣ ਦਿੱਤੀ ਸੀ। ਮੈਂ ਤੁਹਾਨੂੰ ਉਸ ਜ਼ਮੀਨ ਉੱਤੇ ਦੁਸ਼ਮਣਾਂ ਦਾ ਗੁਲਾਮ ਬਣਾ ਦਿਆਂਗਾ ਜਿਸ ਨੂੰ ਤੁਸੀਂ ਜਾਣਦੇ ਵੀ ਨਹੀਂ। ਕਿਉਂ ਕਿ ਤੁਹਾਡੇ ਅਮਲਾਂ ਨੇ ਮੈਨੂੰ ਗੁੱਸੇ ਕਰ ਦਿੱਤਾ ਹੈ। ਮੇਰਾ ਕਹਿਰ ਮਘਦੀ ਅੱਗ ਵਾਂਗ ਹੈ ਅਤੇ ਤੁਸੀਂ ਹਮੇਸ਼ਾ ਲਈ ਸੜ ਜਾਵੋਂਗੇ।”
Psalm 21:9
ਹੇ ਪਰਮੇਸ਼ੁਰ, ਜਦੋਂ ਤੂੰ ਰਾਜੇ ਦੇ ਨਾਲ ਹੈਂ ਉਹ ਬਲਦੇ ਗਰਮ ਤੰਦੂਰ ਵਰਗਾ ਹੈ, ਜਿਹੜਾ ਉਸ ਸਾਰੀ ਸਮਗਰੀ ਨੂੰ ਸਾੜ ਦਿੰਦਾ ਹੈ, ਜਿਹੜੀ ਉਸ ਦੇ ਅੰਦਰ ਹੁੰਦੀ ਹੈ। ਉਸਦਾ ਗੁੱਸਾ ਮੱਚਦੀ ਅੱਗ ਵਰਗਾ ਹੈ ਜਿਹੜਾ ਮੁਕੰਮਲ ਤੌਰ ਤੇ ਉਸ ਦੇ ਵੈਰੀਆਂ ਦੀ ਤਬਾਹੀ ਦਾ ਕਾਰਣ ਬਣਦਾ ਹੈ।
Deuteronomy 28:36
“ਯਹੋਵਾਹ ਤੁਹਾਨੂੰ ਅਤੇ ਤੁਹਾਡੇ ਰਾਜੇ ਨੂੰ ਜਿਸ ਨੂੰ ਤੁਸੀਂ ਚੁਣੋ ਕਿਸੇ ਅਜਿਹੇ ਦੇਸ਼ ਵਿੱਚ ਭੇਜ ਦੇਵੇਗਾ ਜਿਸ ਨੂੰ ਤੁਸੀਂ ਜਾਣਦੇ ਵੀ ਨਹੀਂ। ਤੁਸੀਂ ਅਤੇ ਤੁਹਾਡੇ ਪੁਰਖਿਆਂ ਨੇ ਕਦੇ ਵੀ ਦੇਸ਼ ਨੂੰ ਨਹੀਂ ਵੇਖਿਆ ਸੀ। ਓੱਥੇ ਤੁਸੀਂ ਲੱਕੜ ਅਤੇ ਪੱਥਰ ਤੋਂ ਬਣੇ ਹੋਰਨਾਂ ਦੇਵਤਿਆਂ ਦੀ ਸੇਵਾ ਕਰੋਂਗ਼ੇ।
Deuteronomy 28:64
ਯਹੋਵਾਹ ਤੁਹਾਨੂੰ ਦੁਨੀਆਂ ਦੇ ਸਾਰੇ ਲੋਕਾਂ ਦਰਮਿਆਨ ਖਿੰਡਾ ਦੇਵੇਗਾ। ਉਹ ਤੁਹਾਨੂੰ ਦੁਨੀਆਂ ਦੇ ਇੱਕ ਸਿਰੇ ਤੋਂ ਲੈ ਕੇ ਦੂਜੇ ਸਿਰੇ ਤੱਕ ਖਿੰਡਾ ਦੇਵੇਗਾ। ਉੱਥੇ ਤੁਸੀਂ ਲੱਕੜ ਅਤੇ ਪੱਥਰ ਦੇ ਬਣੇ ਹੋਰਨਾ ਦੇਵਤਿਆਂ ਦੀ ਸੇਵਾ ਕਰੋਂਗੇ ਜਿਨ੍ਹਾਂ ਦੀ ਤੁਸੀਂ ਜਾਂ ਤੁਹਾਡੇ ਪੁਰਖਿਆਂ ਨੇ ਕਦੇ ਵੀ ਉਪਾਸਨਾ ਨਹੀਂ ਕੀਤੀ।
Hebrews 12:29
ਕਿਉਂਕਿ ਸਾਡਾ ਪਰਮੇਸ਼ੁਰ ਉਸ ਅੱਗ ਵਰਗਾ ਹੈ ਜਿਹੜੀ ਤਬਾਹ ਕਰ ਸੱਕਦੀ ਹੈ।
Nahum 1:5
ਯਹੋਵਾਹ ਆਵੇਗਾ ਪਹਾੜ ਡਰ ਨਾਲ ਕੰਬਣਗੇ ਅਤੇ ਟਿੱਲੇ ਪਿੰਘਰ ਜਾਣਗੇ। ਯਹੋਵਾਹ ਆਵੇਗਾ ਤਾਂ ਧਰਤੀ ਭੈਅ ਨਾਲ ਕੰਬੇਗੀ। ਸਿਰਫ਼ ਧਰਤੀ ਹੀ ਨਹੀਂ ਸਗੋਂ ਸਾਰੀ ਦੁਨੀਆਂ ਤੇ ਧਰਤੀ ਤੇ ਵੱਸਦੇ ਸਭ ਜੀਅ ਭੈਭੀਤ ਹੋਣਗੇ।
Amos 5:27
ਇਸ ਲਈ ਮੈਂ ਤੁਹਾਨੂੰ ਦੰਮਿਸਕ ਤੋਂ ਦੇਸ਼-ਨਿਕਾਲਾ ਦੇ ਦੇਵਾਂਗਾ।” ਯਹੋਵਾਹ ਇਹ ਸ਼ਬਦ ਆਖਦਾ ਹੈ। ਉਸਦਾ ਨਾਮ ਸਰਬ ਸ਼ਕਤੀਮਾਨ ਪਰਮੇਸ਼ੁਰ ਹੈ।
Jeremiah 15:4
ਮੈਂ ਯਹੂਦਾਹ ਦੇ ਲੋਕਾਂ ਨੂੰ ਧਰਤੀ ਦੇ ਸਾਰੇ ਲੋਕਾਂ ਲਈ ਕਿਸੇ ਭਿਆਨਕ ਚੀਜ਼ ਦੀ ਇੱਕ ਮਿਸਾਲ ਬਣਾਵਾਂਗਾ। ਮੈਂ ਯਹੂਦਾਹ ਦੇ ਲੋਕਾਂ ਨਾਲ ਮਨੱਸ਼ਹ ਦੇ ਯਰੂਸ਼ਲਮ ਵਿੱਚ ਕਰਨ ਬਦਲੇ ਇਹੀ ਕਰਾਂਗਾ। ਮਨੱਸ਼ਹ ਪਾਤਸ਼ਾਹ ਹਿਜ਼ਕੀਯਾਹ ਦਾ ਪੁੱਤਰ ਸੀ। ਮਨੱਸ਼ਹ ਯਹੂਦਾਹ ਦਾ ਪਾਤਸ਼ਾਹ ਸੀ।’
Jeremiah 14:18
ਜੇ ਮੈਂ ਦੇਸ਼ ਅੰਦਰ ਜਾਂਦਾ ਹਾਂ, ਮੈਂ ਉਨ੍ਹਾਂ ਲੋਕਾਂ ਨੂੰ ਦੇਖਦਾ ਹਾਂ ਜਿਹੜੇ ਤਲਵਾਰਾਂ ਨਾਲ ਮਾਰੇ ਗਏ ਸਨ। ਜੇ ਮੈਂ ਸ਼ਹਿਰ ਅੰਦਰ ਜਾਂਦਾ ਹਾਂ। ਮੈਂ ਬਹੁਤ ਬਿਮਾਰੀਆਂ ਦੇਖਦਾ ਹਾਂ ਕਿਉਂ ਕਿ ਲੋਕਾਂ ਕੋਲ ਭੋਜਨ ਨਹੀਂ। ਜਾਜਕ ਅਤੇ ਨਬੀ ਵਿਦੇਸ਼ਾਂ ਅੰਦਰ ਭੇਜ ਦਿੱਤੇ ਗਏ ਨੇ।’”
Jeremiah 4:4
ਯਹੋਵਾਹ ਦੇ ਬੰਦੇ ਬਣ ਜਾਓ। ਆਪਣੇ ਦਿਲਾਂ ਨੂੰ ਬਦਲ ਦਿਓ! ਯਹੂਦਾਹ ਦੇ ਬੰਦਿਓ ਅਤੇ ਯਰੂਸ਼ਲਮ ਦੇ ਲੋਕੋ, ਜੇ ਤੁਸੀਂ ਨਹੀਂ ਬਦਲੋਁਗੇ ਤਾਂ ਮੈਂ ਬਹੁਤ ਕਹਿਰਵਾਨ ਹੋ ਜਾਵਾਂਗਾ। ਮੇਰਾ ਕਹਿਰ ਅੱਗ ਵਾਂਗ, ਤੇਜ਼ੀ ਨਾਲ ਫ਼ੈਲ ਜਾਵੇਗਾ, ਅਤੇ ਮੇਰਾ ਕਹਿਰ ਤੁਹਾਨੂੰ ਸਾੜ ਕੇ ਸੁਆਹ ਕਰ ਦੇਵੇਗਾ। ਅਤੇ ਉਸ ਅੱਗ ਨੂੰ ਕੋਈ ਵੀ ਨਹੀਂ ਬੁਝਾ ਸੱਕੇਗਾ। ਇਹ ਕਿਉਂ ਵਾਪਰੇਗਾ? ਕਿਉਂ ਕਿ ਤੁਸੀਂ ਮੰਦੀਆਂ ਗੱਲਾਂ ਕੀਤੀਆਂ ਨੇ।”
Isaiah 66:15
ਦੇਖੋ, ਯਹੋਵਾਹ ਅੱਗ ਦੇ ਸੰਗ ਆ ਰਿਹਾ ਹੈ। ਯਹੋਵਾਹ ਦੀਆਂ ਫ਼ੌਜਾਂ ਮਿੱਟੀ ਘੱਟੇ ਦੇ ਬਦਲਾਂ ਸੰਗ ਆ ਰਹੀਆਂ ਹਨ। ਯਹੋਵਾਹ ਉਨ੍ਹਾਂ ਲੋਕਾਂ ਨੂੰ ਆਪਣੇ ਕਹਿਰ ਨਾਲ ਸਜ਼ਾ ਦੇਵੇਗਾ। ਯਹੋਵਾਹ ਅੱਗ ਦੀਆਂ ਲਾਟਾਂ ਦਾ ਇਸਤੇਮਾਲ ਕਰਕੇ ਉਨ੍ਹਾਂ ਨੂੰ ਸਜ਼ਾ ਦੇਵੇਗਾ ਜਦੋਂ ਤੀਕ ਕਿ ਉਹ ਗੁੱਸੇ ਵਿੱਚ ਹੈ।
Isaiah 42:25
ਇਸ ਲਈ ਯਹੋਵਾਹ ਉਨ੍ਹਾਂ ਉੱਤੇ ਬਹੁਤ ਕਰੋਧਵਾਨ ਹੋ ਗਿਆ। ਯਹੋਵਾਹ ਨੇ ਉਨ੍ਹਾਂ ਦੇ ਵਿਰੁੱਧ ਸਖਤ ਲੜਾਈਆਂ ਕਰਾਈਆਂ। ਇਉਂ ਲਗਦਾ ਸੀ ਜਿਵੇਂ ਇਸਰਾਏਲ ਦੇ ਲੋਕ ਅੱਗ ਵਿੱਚ ਘਿਰੇ ਹੋਣ। ਪਰ ਉਨ੍ਹਾਂ ਨੂੰ ਕੋਈ ਪਤਾ ਨਹੀਂ ਸੀ ਕਿ ਕੀ ਵਾਪਰ ਰਿਹਾ ਸੀ। ਇਹ ਇਸ ਤਰ੍ਹਾਂ ਸੀ ਜਿਵੇਂ ਉਹ ਸੜ ਰਹੇ ਹੋਣ। ਪਰ ਉਨ੍ਹਾਂ ਨੇ ਇਸ ਗੱਲ ਨੂੰ ਸਮਝਣ ਦੀ ਕੋਸ਼ਿਸ਼ ਨਹੀਂ ਕੀਤੀ ਕਿ ਕੀ ਵਾਪਰ ਰਿਹਾ ਸੀ।
Deuteronomy 29:23
ਸਾਰੀ ਧਰਤੀ ਬੇਕਾਰ ਹੋਵੇਗੀ-ਲੂਣ ਲਗੀ ਬਲਦੀ ਹੋਈ ਗੰਧਕ ਨਾਲ ਤਬਾਹ ਹੋਈ ਧਰਤੀ। ਧਰਤੀ ਉੱਤੇ ਕੋਈ ਵੀ ਪੌਦਾ ਨਹੀਂ ਹੋਵੇਗਾ ਇੱਥੇ ਕੁਝ ਵੀ ਨਹੀਂ ਉੱਗੇਗਾ-ਘਾਹ ਫ਼ੂਸ ਵੀ ਨਹੀਂ। ਇਸ ਧਰਤੀ ਸਦੂਮ, ਅਮੂਰਾਹ, ਅਦਮਾਹ ਅਤੇ ਸਬੋਈਮ ਦੀ ਤਰ੍ਹਾਂ ਤਬਾਹ ਹੋ ਜਾਵੇਗੀ, ਜਿਨ੍ਹਾਂ ਸ਼ਹਿਰਾਂ ਨੂੰ ਯਹੋਵਾਹ ਨੇ ਕਹਿਰਵਾਨ ਹੋਕੇ ਤਬਾਹ ਕਰ ਦਿੱਤਾ ਸੀ।
Deuteronomy 28:25
“ਯਹੋਵਾਹ ਤੁਹਾਡੇ ਦੁਸ਼ਮਣਾ ਨੂੰ ਤੁਹਾਨੂੰ ਹਰਾਉਣ ਦੇਵੇਗਾ। ਤੁਸੀਂ ਆਪਣੇ ਦੁਸ਼ਮਣਾ ਵਿਰੁੱਧ ਲੜਨ ਲਈ ਇੱਕ ਰਸਤੇ ਤੋਂ ਜਾਵੋਂਗੇ, ਪਰ ਉਨ੍ਹਾਂ ਕੋਲੋਂ ਸੱਤ ਵੱਖੋ-ਵੱਖਰੇ ਰਸਤਿਆਂ ਤੋਂ ਦੀ ਭੱਜ ਜਾਵੋਂਗੇ। ਜਿਹੜੀਆਂ ਸਾਰੀਆਂ ਮੰਦੀਆਂ ਘਟਨਾਵਾ ਤੁਹਾਡੇ ਨਾਲ ਵਾਪਰਨਗੀਆਂ, ਧਰਤੀ ਦੇ ਸਾਰੇ ਰਾਜਾ ਨੂੰ ਭੈਭੀਤ ਕਰ ਦੇਣਗੀਆਂ।
Leviticus 26:38
ਤੁਸੀਂ ਦੂਸਰੀਆਂ ਕੌਮਾਂ ਵਿੱਚ ਗੁਆਚ ਜਾਵੋਂਗੇ। ਤੁਸੀਂ ਆਪਣੇ ਦੁਸ਼ਮਣਾਂ ਦੀ ਧਰਤੀ ਅੰਦਰ ਗਾਇਬ ਹੋ ਜਾਵੋਂਗੇ।