Jeremiah 15:5
“ਯਰੂਸ਼ਲਮ ਦੇ ਸ਼ਹਿਰ, ਕੋਈ ਵੀ ਬੰਦਾ ਤੇਰੇ ਉੱਤੇ ਅਫ਼ਸੋਸ ਨਹੀਂ ਕਰੇਗਾ। ਕੋਈ ਵੀ ਬੰਦਾ ਤੇਰੇ ਉੱਤੇ ਉਦਾਸ ਨਹੀਂ ਹੋਵੇਗਾ ਅਤੇ ਨਾ ਤੇਰੇ ਲਈ ਰੋਵੇਗਾ। ਕੋਈ ਬੰਦਾ ਆਪਣੇ ਰਾਹ ਤੋਂ ਲਾਂਭੇ ਜਾਕੇ ਤੈਨੂੰ ਨਹੀਂ ਪੁੱਛੇਗਾ ਕਿ ਤੇਰਾ ਕੀ ਹਾਲ ਹੈ!
Jeremiah 15:5 in Other Translations
King James Version (KJV)
For who shall have pity upon thee, O Jerusalem? or who shall bemoan thee? or who shall go aside to ask how thou doest?
American Standard Version (ASV)
For who will have pity upon thee, O Jerusalem? or who will bemoan thee? or who will turn aside to ask of thy welfare?
Bible in Basic English (BBE)
For who will have pity on you, O Jerusalem? and who will have sorrow for you? or who will go out of his way to see how you are?
Darby English Bible (DBY)
For who shall have pity upon thee, Jerusalem? and who shall bemoan thee? and who shall turn aside to ask after thy welfare?
World English Bible (WEB)
For who will have pity on you, Jerusalem? or who will bemoan you? or who will turn aside to ask of your welfare?
Young's Literal Translation (YLT)
For who hath pity on thee, O Jerusalem? And who doth bemoan for thee? And who turneth aside to ask of thy welfare?
| For | כִּ֠י | kî | kee |
| who | מִֽי | mî | mee |
| shall have pity | יַחְמֹ֤ל | yaḥmōl | yahk-MOLE |
| upon | עָלַ֙יִךְ֙ | ʿālayik | ah-LA-yeek |
| Jerusalem? O thee, | יְר֣וּשָׁלִַ֔ם | yĕrûšālaim | yeh-ROO-sha-la-EEM |
| or who | וּמִ֖י | ûmî | oo-MEE |
| bemoan shall | יָנ֣וּד | yānûd | ya-NOOD |
| thee? or who | לָ֑ךְ | lāk | lahk |
| aside go shall | וּמִ֣י | ûmî | oo-MEE |
| to ask | יָס֔וּר | yāsûr | ya-SOOR |
| how thou doest? | לִשְׁאֹ֥ל | lišʾōl | leesh-OLE |
| לְשָׁלֹ֖ם | lĕšālōm | leh-sha-LOME | |
| לָֽךְ׃ | lāk | lahk |
Cross Reference
Isaiah 51:19
ਯਰੂਸ਼ਲਮ ਲਈ ਮੁਸੀਬਤਾਂ ਦੋ ਸਮੂਹਾਂ ਵਿੱਚ ਆਈਆਂ। ਚੋਰੀ ਅਤੇ ਭੋਜਨ ਦੀ ਰਾਸ਼ਨਿਂਗ, ਵੱਡੀ ਭੁੱਖਮਰੀ ਅਤੇ ਜੰਗ। ਜਦੋਂ ਤੂੰ ਦੁੱਖ ਭੋਗ ਰਹੀ ਸੀ ਤਾਂ ਕਿਸੇ ਨੇ ਵੀ ਤੇਰੀ ਸਹਾਇਤਾ ਨਹੀਂ ਕੀਤੀ। ਕਿਸੇ ਬੰਦੇ ਨੇ ਤੇਰੇ ਉੱਤੇ ਦਇਆ ਨਹੀਂ ਕੀਤੀ।
Nahum 3:7
ਜਿਹੜਾ ਵੀ ਤੈਨੂੰ ਵੇਖਦਾ, ਤੈਥੋਂ ਦੂਰ ਰਹਿਣ ਦੀ ਕੋਸ਼ਿਸ਼ ਕਰਦਾ ਹੈ। ਉਹ ਆਖਦਾ, ‘ਨੀਨਵਾਹ ਤਬਾਹ ਹੋ ਗਿਆ। ਉਸ ਨੂੰ ਕੌਣ ਰੋਵੇਗਾ?’ ਨੀਨਵਾਹ, ਮੈਂ ਜਾਣਦਾ ਹਾਂ ਕਿ ਮੈਂ ਤੈਨੂੰ ਦਿਲਾਸਾ ਦੇਣ ਵਾਲਾ ਨਹੀਂ ਭਾਲ ਸੱਕਦਾ।”
Jeremiah 21:7
ਅਜਿਹਾ ਵਾਪਰਨ ਤੋਂ ਮਗਰੋਂ,’” ਇਹ ਸੰਦੇਸ਼ ਯਹੋਵਾਹ ਵੱਲੋਂ ਹੈ, “‘ਮੈਂ ਯਹੂਦਾਹ ਦੇ ਰਾਜੇ ਸਿਦਕੀਯਾਹ ਨੂੰ ਬਾਬਲ ਦੇ ਰਾਜੇ ਨਬੂਕਦਨੱਸਰ ਦੇ ਹਵਾਲੇ ਕਰ ਦਿਆਂਗਾ। ਮੈਂ ਸਿਦਕੀਯਾਹ ਦੇ ਅਧਿਕਾਰੀਆਂ ਨੂੰ ਵੀ ਨਬੂਕਦਨੱਸਰ ਦੇ ਹਵਾਲੇ ਕਰ ਦਿਆਂਗਾ। ਇਸ ਭਿਆਨਕ ਪਲੇਗ ਵਿੱਚ ਯਰੂਸ਼ਲਮ ਦੇ ਕੁਝ ਬੰਦੇ ਨਹੀਂ ਮਰਨਗੇ। ਕੁਝ ਲੋਕ ਤਲਵਾਰਾਂ ਨਾਲ ਨਹੀਂ ਮਾਰੇ ਜਾਣਗੇ। ਉਨ੍ਹਾਂ ਵਿੱਚੋਂ ਕੁਝ ਲੋਕ ਭੁੱਖ ਨਾਲ ਨਹੀਂ ਮਰਨਗੇ। ਪਰ ਮੈਂ ਉਨ੍ਹਾਂ ਲੋਕਾਂ ਨੂੰ ਨਬੂਕਦਨੱਸਰ ਦੇ ਹਵਾਲੇ ਕਰ ਦਿਆਂਗਾ। ਮੈਂ ਯਹੂਦਾਹ ਦੇ ਦੁਸ਼ਮਣ ਦੀ ਜਿੱਤ ਕਰਾਵਾਂਗਾ। ਨਬੂਕਦਨੱਸਰ ਦੀ ਫ਼ੌਜ ਯਹੂਦਾਹ ਦੇ ਲੋਕਾਂ ਨੂੰ ਮਾਰਨਾ ਚਾਹੁੰਦੀ ਹੈ। ਇਸ ਲਈ ਯਹੂਦਾਹ ਅਤੇ ਯਰੂਸ਼ਲਮ ਦੇ ਲੋਕ ਤਲਵਾਰਾਂ ਨਾਲ ਮਾਰੇ ਜਾਣਗੇ। ਨਬੂਕਦਨੱਸਰ ਕੋਈ ਰਹਿਮ ਨਹੀਂ ਦਿਖਾਏਗਾ। ਉਹ ਉਨ੍ਹਾਂ ਲੋਕਾਂ ਉੱਪਰ ਅਫ਼ਸੋਸ ਨਹੀਂ ਕਰੇਗਾ।’
Psalm 69:20
ਸ਼ਰਮ ਨੇ ਮੈਨੂੰ ਮਾਰ ਸੁੱਟਿਆ ਹੈ। ਮੈਂ ਸ਼ਰਮ ਨਾਲ ਮਰਨ ਹੀ ਵਾਲਾ ਹਾਂ। ਮੈਂ ਹਮਦਰਦੀ ਲਈ ਇੰਤਜ਼ਾਰ ਕੀਤਾ ਪਰ ਕੋਈ ਵੀ ਨਹੀਂ ਬਹੁੜਿਆ। ਮੈਂ ਇੰਤਜ਼ਾਰ ਕੀਤਾ ਕਿ ਕੋਈ ਆਏ ਅਤੇ ਮੈਨੂੰ ਸੱਕੂਨ ਪਹੁੰਚਾਏ ਪਰ ਕੋਈ ਵੀ ਬੰਦਾ ਨਹੀਂ ਆਇਆ।
Lamentations 2:15
ਰਾਹ ਉੱਤੋਂ ਲੰਘਦੇ ਲੋਕ ਤੇਰੇ ਤੇ ਹੈਰਾਨੀ ਨਾਲ ਤਾਲੀਆਂ ਮਾਰਦੇ ਨੇ ਉਹ ਸਿਰ ਹਿਲਾਉਂਦੇ ਨੇ ਤੇ ਯਰੂਸ਼ਲਮ ਦੀ ਧੀ ਤੇ ਸੀਟੀਆਂ ਮਾਰਦੇ ਨੇ। ਉਹ ਪੁੱਛਦੇ ਨੇ, “ਕੀ ਇਹੀ ਉਹ ਸ਼ਹਿਰ ਹੈ ਜੋ ਅੱਤ ਖੂਬਸੂਰਤ ਸ਼ਹਿਰ” ਅਤੇ “ਸਾਰੀ ਧਰਤੀ ਦਾ ਆਨੰਦ ਅਖਵਾਉਂਦਾ ਸੀ?”
Lamentations 1:12
ਤੁਸੀਂ ਸਾਰੇ ਲੋਕ ਜਿਹੜੇ ਇਨ੍ਹਾਂ ਰਾਹਾਂ ਤੋਂ ਲੰਘ ਰਹੇ ਹੋ ਤੁਸੀ ਕੋਈ ਪ੍ਰਵਾਹ ਨਹੀਂ ਕਰਦੇ ਜਾਪਦੇ। ਪਰ ਮੇਰੇ ਵੱਲ ਧਿਆਨ ਨਾਲ ਵੇਖੋ। ਕੀ ਮੇਰੇ ਦਰਦ ਵਰਗਾ, ਕੋਈ ਹੋਰ ਦਰਦ ਹੈ? ਕੀ ਉਸ ਦਰਦ ਵਰਗਾ ਕੋਈ ਅਜਿਹਾ ਦਰਦ ਹੈ, ਜਿਸ ਨਾਲ ਯਹੋਵਾਹ ਨੇ ਮੈਨੂੰ ਸਜ਼ਾ ਦਿੱਤੀ ਹੈ? ਉਸ ਨੇ ਮੈਨੂੰ ਆਪਣੇ ਮਹਾਂ ਕਹਿਰ ਦੇ ਦਿਨ ਸਜ਼ਾ ਦਿੱਤੀ ਹੈ।
Jeremiah 16:5
ਇਸ ਲਈ ਯਹੋਵਾਹ ਆਖਦਾ ਹੈ: “ਯਿਰਮਿਯਾਹ, ਉਸ ਘਰ ਵਿੱਚ ਨਾ ਜਾਵੀਂ ਜਿੱਥੇ ਲੋਕ ਅੰਤਿਮ ਸੰਸਾਰ ਦਾ ਭੋਜਨ ਖਾ ਰਹੇ ਹੋਣ। ਓੱਥੇ ਮਰੇ ਹੋਏ ਲਈ ਰੋਣ ਨਾ ਜਾਵੀਂ ਅਤੇ ਨਾ ਸੋਗ ਕਰਨ ਜਾਵੀਂ। ਇਹ ਗੱਲਾਂ ਨਾ ਕਰੀਂ। ਕਿਉਂ? ਕਿਉਂ ਕਿ ਮੈਂ ਆਪਣੀਆਂ ਅਸੀਸਾਂ ਵਾਪਸ ਲੈ ਲਈਆਂ ਹਨ। ਮੈਂ ਯਹੂਦਾਹ ਦੇ ਇਨ੍ਹਾਂ ਲੋਕਾਂ ਉੱਪਰ ਮਿਹਰ ਨਹੀਂ ਕਰਾਂਗਾ। ਮੈਂ ਉਨ੍ਹਾਂ ਲਈ ਅਫ਼ਸੋਸ ਨਹੀਂ ਕਰਾਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
Jeremiah 13:14
ਮੈਂ ਯਹੂਦਾਹ ਦੇ ਲੋਕਾਂ ਨੂੰ ਇੱਕ ਦੂਜੇ ਵਿੱਚ ਵਜ੍ਜ ਕੇ ਡਿੱਗਣ ਲਾ ਦਿਆਂਗਾ। ਪਿਤਾ ਅਤੇ ਪੁੱਤਰ ਇੱਕ ਦੂਜੇ ਨਾਲ ਟਕਰਾ ਕੇ ਡਿਗ ਪੈਣਗੇ।’ ਇਹ ਸੰਦੇਸ਼ ਯਹੋਵਾਹ ਵੱਲੋਂ ਹੈ ‘ਮੈਨੂੰ ਉਨ੍ਹਾਂ ਉੱਤੇ ਕੋਈ ਤਰਸ ਜਾਂ ਅਫ਼ਸੋਸ ਨਹੀਂ ਹੋਵੇਗਾ। ਮੈਂ ਆਪਣੇ ਰਹਿਮ ਕਾਰਣ ਯਹੂਦਾਹ ਦੇ ਲੋਕਾਂ ਨੂੰ ਤਬਾਹ ਕਰਨ ਤੋਂ ਨਹੀਂ ਹਟਾਂਗਾ।’”
Job 19:21
“ਮੇਰੇ ਦੋਸਤੋਂ ਤਰਸ ਕਰੋ, ਮੇਰੇ ਉੱਤੇ ਤਰਸ ਕਰੋ। ਕਿਉਂ ਕਿ ਪਰਮੇਸ਼ੁਰ ਨੇ ਮੈਨੂੰ ਆਪਣੇ ਹੱਥ ਨਾਲ ਮਾਰਿਆ।
1 Samuel 25:5
ਦਾਊਦ ਨੇ ਨਾਬਾਲ ਨਾਲ ਗੱਲ ਕਰਨ ਲਈ ਦਸ ਜੁਆਨ ਭੇਜੇ। ਦਾਊਦ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਕਰਮਲ ਵਿੱਚ ਜਾਕੇ ਨਾਬਾਲ ਨੂੰ ਲੱਭਕੇ ਉਸ ਨੂੰ ਮੇਰੇ ਵੱਲੋਂ ਸੁੱਖ-ਸਾਂਦ ਪੁੱਛੋ।”
1 Samuel 17:22
ਦਾਊਦ ਨੇ ਉਹ ਸਾਰੀਆਂ ਵਸਤਾਂ ਉਸ ਆਦਮੀ ਨੂੰ ਸੌਂਪੀਆਂ ਜੋ ਖਾਣ-ਪੀਣ ਦੇ ਸਮਾਨ ਦਾ ਪਾਹਰੂ ਸੀ ਅਤੇ ਆਪ ਉਹ ਉੱਥੇ ਗਿਆ ਜਿੱਥੇ ਇਸਰਾਏਲੀ ਸਿਪਾਹੀ ਤੈਨਾਤ ਸਨ। ਦਾਊਦ ਨੇ ਉਨ੍ਹਾਂ ਨੂੰ ਆਪਣੇ ਭਰਾਵਾਂ ਬਾਰੇ ਪੁੱਛਿਆ।
1 Samuel 10:4
ਇਹ ਤਿੰਨੋ ਆਦਮੀ ਤੈਨੂੰ ਸੁੱਖ-ਸਾਂਦ ਪੁੱਛਣਗੇ ਅਤੇ ਉਹ ਤੈਨੂੰ ਦੋ ਰੋਟੀਆਂ ਦੇਣਗੇ, ਸੋ ਤੂੰ ਉਨ੍ਹਾਂ ਦੇ ਹੱਥੋਂ ਲੈ ਲਵੀਂ।
Judges 18:15
ਇਸ ਲਈ ਉਹ ਮੀਕਾਹ ਦੇ ਘਰ ਠਹਿਰ ਗਏ, ਜਿੱਥੇ ਜਵਾਨ ਲੇਵੀ ਰਹਿੰਦਾ ਸੀ। ਉਨ੍ਹਾਂ ਨੇ ਜਵਾਨ ਆਦਮੀ ਦਾ ਹਾਲ-ਚਲ ਪੁੱਛਿਆ
Exodus 18:7
ਇਸ ਲਈ ਮੂਸਾ ਆਪਣੇ ਸੌਹਰੇ ਨੂੰ ਮਿਲਣ ਲਈ ਬਾਹਰ ਆਇਆ। ਮੂਸਾ ਨੇ ਉਸ ਨੂੰ ਮੱਥਾ ਟੇਕਿਆ ਅਤੇ ਉਸ ਨੂੰ ਚੁੰਮਿਆ। ਦੋਹਾਂ ਨੇ ਇੱਕ ਦੂਸਰੇ ਦੀ ਖਬਰ ਸਾਰ ਪੁੱਛੀ। ਫ਼ੇਰ ਉਹ ਹੋਰ ਗੱਲਾਂ ਕਰਨ ਲਈ ਮੂਸਾ ਦੇ ਤੰਬੂ ਵਿੱਚ ਚੱਲੇ ਗਏ।