Jeremiah 18:7
ਸ਼ਾਇਦ ਇੱਕ ਸਮਾਂ ਆਵੇਗਾ ਜਦੋਂ ਮੈਂ ਇੱਕ ਕੌਮ ਜਾਂ ਇੱਕ ਰਾਜ ਬਾਰੇ ਗੱਲ ਕਰਾਂਗਾ। ਸ਼ਾਇਦ ਮੈਂ ਆਖਾਂ ਕਿ ਮੈਂ ਉਸ ਕੌਮ ਨੂੰ ਉਤਾਂਹ ਉੱਠਾਵਾਂ। ਅਤੇ ਜਾਂ ਸ਼ਾਇਦ ਮੈਂ ਆਖਾਂ ਕਿ ਮੈਂ ਉਸ ਕੌਮ ਨੂੰ ਜਾਂ ਉਸ ਰਾਜ ਨੂੰ ਨੀਵਾਂ ਦਿਖਾਵਾਂਗਾ ਅਤੇ ਤਬਾਹ ਕਰ ਦਿਆਂਗਾ।
Jeremiah 18:7 in Other Translations
King James Version (KJV)
At what instant I shall speak concerning a nation, and concerning a kingdom, to pluck up, and to pull down, and to destroy it;
American Standard Version (ASV)
At what instant I shall speak concerning a nation, and concerning a kingdom, to pluck up and to break down and to destroy it;
Bible in Basic English (BBE)
Whenever I say anything about uprooting a nation or a kingdom, and smashing it and sending destruction on it;
Darby English Bible (DBY)
At the moment that I speak concerning a nation and concerning a kingdom, to pluck up, and to break down, and to destroy,
World English Bible (WEB)
At what instant I shall speak concerning a nation, and concerning a kingdom, to pluck up and to break down and to destroy it;
Young's Literal Translation (YLT)
The moment I speak concerning a nation, And concerning a kingdom, To pluck up and to break down, and to destroy,
| At what instant | רֶ֣גַע | regaʿ | REH-ɡa |
| I shall speak | אֲדַבֵּ֔ר | ʾădabbēr | uh-da-BARE |
| concerning | עַל | ʿal | al |
| a nation, | גּ֖וֹי | gôy | ɡoy |
| and concerning | וְעַל | wĕʿal | veh-AL |
| kingdom, a | מַמְלָכָ֑ה | mamlākâ | mahm-la-HA |
| to pluck up, | לִנְת֥וֹשׁ | lintôš | leen-TOHSH |
| down, pull to and | וְלִנְת֖וֹץ | wĕlintôṣ | veh-leen-TOHTS |
| and to destroy | וּֽלְהַאֲבִֽיד׃ | ûlĕhaʾăbîd | OO-leh-ha-uh-VEED |
Cross Reference
Jeremiah 1:10
ਅੱਜ, ਮੈਂ ਤੈਨੂੰ ਕੌਮਾਂ ਅਤੇ ਰਾਜਾਂ ਉੱਪਰ ਨਿਯੁਕਤ ਕੀਤਾ ਹੈ। ਤੂੰ ਉਖਾੜ ਦੇਵੇਂਗਾ ਅਤੇ ਢਾਹ ਦੇਵੇਂਗਾ। ਤੂੰ ਤਬਾਹ ਕਰ ਦੇਵੇਂਗਾ। ਤੂੰ ਉਸਾਰੇਁਗਾ ਅਤੇ ਉਗਾਵੇਂਗਾ।”
Jeremiah 12:14
ਇਸਰਾਏਲ ਦੇ ਗਵਾਂਢੀਆਂ ਨਾਲ ਯਹੋਵਾਹ ਦਾ ਇਕਰਾਰ ਇਹੀ ਹੈ ਜੋ ਯਹੋਵਾਹ ਆਖਦਾ ਹੈ: “ਮੈਂ ਤੁਹਾਨੂੰ ਦਸਦਾ ਹਾਂ ਕਿ ਮੈਂ ਉਨ੍ਹਾਂ ਸਾਰੇ ਲੋਕਾਂ ਨਾਲ ਕੀ ਕਰਾਂਗਾ ਜਿਹੜੇ ਇਸਰਾਏਲ ਦੀ ਧਰਤੀ ਦੇ ਆਲੇ-ਦੁਆਲੇ ਰਹਿੰਦੇ ਨੇ। ਉਹ ਲੋਕ ਬਹੁਤ ਕਮੀਨੇ ਹਨ। ਉਨ੍ਹਾਂ ਨੇ ਉਸ ਧਰਤੀ ਨੂੰ ਤਬਾਹ ਕਰ ਦਿੱਤਾ ਹੈ ਜਿਹੜੀ ਮੈਂ ਇਸਰਾਏਲ ਦੇ ਲੋਕਾਂ ਨੂੰ ਦਿੱਤੀ ਸੀ। ਮੈਂ ਉਨ੍ਹਾਂ ਮੰਦੇ ਲੋਕਾਂ ਨੂੰ ਧੂਹ ਲਵਾਂਗਾ ਅਤੇ ਉਨ੍ਹਾਂ ਨੂੰ ਆਪਣੀ ਧਰਤੀ ਤੋਂ ਬਾਹਰ ਕੱਢ ਕੇ ਸੁੱਟ ਦਿਆਂਗਾ। ਅਤੇ ਮੈਂ ਯਹੂਦਾਹ ਦੇ ਲੋਕਾਂ ਨੂੰ ਉਨ੍ਹਾਂ ਦੇ ਵਿੱਚਕਾਰੋ ਉਖਾੜ ਦਿਆਂਗਾ।
Jeremiah 25:9
ਇਸ ਲਈ ਛੇਤੀ ਹੀ ਮੈਂ ਉੱਤਰ ਦੇ ਸਾਰੇ ਪਰਿਵਾਰ-ਸਮੂਹਾਂ ਨੂੰ ਸੱਦਾਂਗਾ” ਇਹ ਸੰਦੇਸ਼ ਯਹੋਵਾਹ ਵੱਲੋਂ ਹੈ-“ਛੇਤੀ ਹੀ ਮੈਂ ਬਾਬਲ ਦੇ ਰਾਜੇ ਨਬੂਕਦਨੱਸਰ ਨੂੰ ਸੱਦਾਂਗਾ। ਉਹ ਮੇਰਾ ਸੇਵਕ ਹੈ। ਮੈਂ ਉਨ੍ਹਾਂ ਲੋਕਾਂ ਨੂੰ ਯਹੂਦਾਹ ਦੀ ਧਰਤੀ ਅਤੇ ਯਹੂਦਾਹ ਦੇ ਲੋਕਾਂ ਦੇ ਖਿਲਾਫ਼ ਸੱਦ ਲਿਆਵਾਂਗਾ। ਮੈਂ ਉਨ੍ਹਾਂ ਨੂੰ ਤੁਹਾਡੇ ਆਲੇ-ਦੁਆਲੇ ਦੀਆਂ ਸਾਰੀਆਂ ਕੌਮਾਂ ਦੇ ਵਿਰੁੱਧ ਵੀ ਸੱਦ ਬੁਲਾਵਾਂਗਾ। ਮੈਂ ਉਨ੍ਹਾਂ ਸਾਰੇ ਦੇਸ਼ਾਂ ਨੂੰ ਤਬਾਹ ਕਰ ਦਿਆਂਗਾ। ਮੈਂ ਉਨ੍ਹਾਂ ਧਰਤੀਆਂ ਨੂੰ ਹਮੇਸ਼ਾ ਲਈ ਸਖਣੇ ਮਾਰੂਬਲ ਵਾਂਗ ਬਣਾ ਦਿਆਂਗਾ। ਲੋਕ ਉਨ੍ਹਾਂ ਦੇਸ਼ਾਂ ਨੂੰ ਦੇਖਣਗੇ, ਅਤੇ ਇਹ ਦੇਖਕੇ ਸੀਟੀਆਂ ਮਾਰਨਗੇ ਕਿ ਉਹ ਕਿੰਨੀ ਬੁਰੀ ਤਰ੍ਹਾਂ ਤਬਾਹ ਹੋ ਗਏ ਸਨ।
Jeremiah 45:4
ਯਹੋਵਾਹ ਨੇ ਆਖਿਆ, “ਯਿਰਮਿਯਾਹ, ਬਾਰੂਕ ਨੂੰ ਇਹ ਆਖ: ‘ਇਹੀ ਹੈ ਜੋ ਯਹੋਵਾਹ ਆਖਦਾ ਹੈ: ਜੋ ਕੁਝ ਵੀ ਮੈਂ ਉਸਾਰਿਆ ਹੈ ਮੈਂ ਉਸ ਨੂੰ ਢਾਹ ਦਿਆਂਗਾ। ਜੋ ਵੀ ਮੈਂ ਬੀਜਿਆ ਹੈ ਮੈਂ ਉਸ ਨੂੰ ਪੁੱਟ ਦਿਆਂਗਾ। ਇਹ ਗੱਲ ਮੈਂ ਯਹੂਦਾਹ ਵਿੱਚ ਹਰ ਥਾਂ ਕਰਾਂਗਾ।
Amos 9:8
ਯਹੋਵਾਹ ਮੇਰਾ ਪ੍ਰਭੂ ਇਸ ਪਾਪੀ ਰਾਜ ਨੂੰ ਵੇਖ ਰਿਹਾ ਹੈ। ਉਹ ਆਖਦਾ ਹੈ, “ਮੈਂ ਇਸਰਾਏਲ ਨੂੰ ਇਸ ਧਰਤੀ ਤੋਂ ਹਟਾ ਦੇਵਾਂਗਾ, ਪਰ ਮੈਂ ਯਾਕੂਬ ਦੇ ਪਰਿਵਾਰ ਨੂੰ ਪੂਰੀ ਤਰ੍ਹਾਂ ਤਬਾਹ ਨਹੀਂ ਕਰਾਂਗਾ।
Jonah 3:4
ਯੂਨਾਹ ਸ਼ਹਿਰ ਦੇ ਕੇਁਦਰੀ ਇਲਾਕੇ ਵਿੱਚ ਪਹੁੰਚਿਆ ਅਤੇ ਲੋਕਾਂ ਨੂੰ ਪ੍ਰਚਾਰ ਕਰਨ ਲੱਗ ਪਿਆ। ਉਸ ਨੇ ਆਖਿਆ, “ਚਾਲੀ ਦਿਨਾਂ ਬਾਅਦ ਨੀਨਵਾਹ ਤਬਾਹ ਹੋ ਜਾਵੇਗਾ।”