Jeremiah 2:29
“ਤੁਸੀਂ ਮੇਰੇ ਲਈ ਬਹਿਸ ਕਿਉਂ ਕਰਦੇ ਹੋ? ਤੁਸੀਂ ਸਾਰੇ ਹੀ ਮੇਰੇ ਖਿਲਾਫ਼ ਹੋ ਗਏ ਹੋ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
Wherefore | לָ֥מָּה | lāmmâ | LA-ma |
will ye plead | תָרִ֖יבוּ | tārîbû | ta-REE-voo |
with | אֵלָ֑י | ʾēlāy | ay-LAI |
all ye me? | כֻּלְּכֶ֛ם | kullĕkem | koo-leh-HEM |
have transgressed | פְּשַׁעְתֶּ֥ם | pĕšaʿtem | peh-sha-TEM |
against me, saith | בִּ֖י | bî | bee |
the Lord. | נְאֻם | nĕʾum | neh-OOM |
יְהוָֽה׃ | yĕhwâ | yeh-VA |
Cross Reference
Jeremiah 5:1
ਯਹੂਦਾਹ ਦੇ ਲੋਕਾਂ ਦੀ ਬਦੀ ਯਹੋਵਾਹ ਆਖਦਾ ਹੈ, “ਯਰੂਸ਼ਲਮ ਦੀਆਂ ਗਲੀਆਂ ਵਿੱਚ ਘੁੰਮੋ। ਆਲੇ-ਦੁਆਲੇ ਦੇਖੋ ਅਤੇ ਇਨ੍ਹਾਂ ਗੱਲਾਂ ਬਾਰੇ ਸੋਚੋ। ਸ਼ਹਿਰ ਦੀਆਂ ਜਨਤਕ ਥਾਵਾਂ ਦੀ ਖੋਜ ਕਰੋ। ਦੇਖੋ ਕਿ ਕੀ ਤੁਸੀਂ ਇੱਕ ਵੀ ਨੇਕ ਬੰਦਾ ਲੱਭ ਸੱਕਦੇ ਹੋ, ਅਜਿਹਾ ਬੰਦਾ ਜਿਹੜਾ ਇਮਾਨਦਾਰੀ ਕਰਦਾ ਹੈ, ਜਿਹੜਾ ਸੱਚ ਦੀ ਤਲਾਸ਼ ਕਰਦਾ ਹੈ। ਜੇ ਤੁਸੀਂ ਇੱਕ ਵੀ ਨੇਕ ਬੰਦਾ ਲੱਭ ਲਵੋਂਗੇ ਤਾਂ ਮੈਂ ਯਰੂਸ਼ਲਮ ਨੂੰ ਮਾਫ਼ ਕਰ ਦਿਆਂਗਾ!
Jeremiah 6:13
“ਇਸਰਾਏਲ ਦੇ ਸਾਰੇ ਹੀ ਲੋਕ ਹੋਰ-ਹੋਰ ਪੈਸਾ ਚਾਹੁੰਦੇ ਨੇ। ਸਾਰੇ ਹੀ ਲੋਕ, ਸਭ ਤੋਂ ਨਿਗੂਣਿਆਂ ਤੋਂ ਲੈ ਕੇ ਸਭ ਤੋਂ ਮਹੱਤਵਪੂਰਣ ਲੋਕਾਂ ਤੀਕ ਇਹੋ ਜਿਹੇ ਹੀ ਹਨ। ਸਾਰੇ ਹੀ ਲੋਕ, ਨਬੀਆਂ ਤੋਂ ਲੈ ਕੇ ਜਾਜਕਾਂ ਤੀਕ, ਬੋਲਦੇ ਨੇ ਝੂਠ।
Daniel 9:11
ਇਸਰਾਏਲ ਦੇ ਕਿਸੇ ਵੀ ਬੰਦੇ ਨੇ ਤੁਹਾਡੀ ਬਿਵਸਬਾ ਦੀ ਪਾਲਨਾ ਨਹੀਂ ਕੀਤੀ। ਉਹ ਸਾਰੇ ਹੀ ਤੁਹਾਡੇ ਵਿਰੁੱਧ ਹੋ ਗਏ ਹਨ। ਉਨ੍ਹਾਂ ਨੇ ਤੁਹਾਡਾ ਹੁਕਮ ਨਹੀਂ ਮੰਨਿਆ। ਮੂਸਾ ਦੀ ਬਿਵਸਤਾ ਵਿੱਚ ਸਰਾਪ ਅਤੇ ਇਕਰਾਰ ਲਿਖੇ ਹੋਏ ਹਨ। (ਮੂਸਾ ਪਰਮੇਸ਼ੁਰ ਦਾ ਸੇਵਕ ਸੀ।) ਉਹ ਸਰਾਪ ਅਤੇ ਇਕਰਾਰ ਬਿਵਸਬਾ ਦੀ ਪਾਲਨਾ ਨਾ ਕਰਨ ਦੀ ਸਜ਼ਾ ਬਾਰੇ ਦੱਸਦੇ ਹਨ-ਅਤੇ ਉਹ ਸਾਰੀਆਂ ਗੱਲਾਂ ਸਾਡੇ ਨਾਲ ਵਾਪਰੀਆਂ ਹਨ। ਉਹ ਗੱਲਾਂ ਸਾਡੇ ਨਾਲ ਇਸ ਲਈ ਵਾਪਰੀਆਂ ਕਿਉਂ ਕਿ ਅਸੀਂ ਯਹੋਵਾਹ ਦੇ ਖਿਲਾਫ਼ ਪਾਪ ਕੀਤੇ।
Jeremiah 2:23
“ਯਹੂਦਾਹ, ਤੂੰ ਮੈਨੂੰ ਕਿਵੇਂ ਆਖ ਸੱਕਦਾ ਹੈਂ, ‘ਮੈਂ ਗੁਨਾਹਗਾਰ ਨਹੀਂ ਹਾਂ, ਮੈਂ ਬਆਲ ਦੇ ਬੁੱਤਾਂ ਦੀ ਉਪਾਸਨਾ ਨਹੀਂ ਕੀਤੀ?’ ਉਨ੍ਹਾਂ ਗੱਲਾਂ ਬਾਰੇ ਸੋਚ ਜੋ ਤੂੰ ਵਾਦੀ ਅੰਦਰ ਕੀਤੀਆਂ ਸਨ। ਉਸ ਬਾਰੇ ਸੋਚ ਜੋ ਤੂੰ ਕੀਤਾ ਹੈ। ਤੂੰ ਇੱਕ ਤੇਜ਼ ਤਰਾਰ ਊਠਣੀ ਵਰਗਾ ਹੈਂ ਜਿਹੜੀ ਇੱਕ ਥਾਂ ਤੋਂ ਦੂਜੀ ਥਾਂ ਵੱਲ ਭੱਜਦੀ ਹੈ।
Jeremiah 2:35
ਪਰ ਹਾਲੇ ਵੀ ਤੂੰ ਆਖਦਾ ਹੈਂ, ‘ਮੈਂ ਨਿਰਦੋਸ਼ ਹਾਂ। ਪਰਮੇਸ਼ੁਰ ਮੇਰੇ ਨਾਲ ਨਾਰਾਜ਼ ਨਹੀਂ।’ ਇਸ ਲਈ ਮੈਂ ਤੇਰੇ ਦੋਸ਼ੀ ਹੋਣ ਬਾਰੇ ਵੀ ਨਿਆਂ ਕਰਾਂਗਾ। ਕਿਉਂ ਕਿ ਤੁਸੀਂ ਆਖਦੇ ਹੋ, ‘ਮੈਂ ਕੋਈ ਗ਼ਲਤੀ ਨਹੀਂ ਕੀਤੀ।’
Jeremiah 3:2
“ਨੰਗੀਆਂ ਪਹਾੜੀਆਂ ਦੀਆਂ ਸਿਖਰਾਂ ਵੱਲ ਦੇਖ, ਯਹੂਦਾਹ। ਕੀ ਉੱਥੇ ਕੋਈ ਅਜਿਹੀ ਥਾਂ ਹੈ, ਜਿੱਥੇ ਤੂੰ ਆਪਣੇ ਪ੍ਰੇਮੀਆਂ ਨਾਲ ਭੋਗ ਨਹੀਂ ਕੀਤਾ? ਤੂੰ ਆਪਣੇ ਪ੍ਰੇਮੀਆਂ ਦੇ ਇੰਤਜ਼ਾਰ ਵਿੱਚ ਸੜਕ ਕੰਢੇ ਬੈਠ ਰਿਹਾ ਹੈਂ, ਜਿਵੇਂ ਕੋਈ ਅਰਬ ਵਾਸੀ ਮਾਰੂਬਲ ਅੰਦਰ ਇੰਤਜ਼ਾਰ ਕਰਦਾ ਹੈ। ਤੂੰ ਉਹ ਧਰਤੀ ਨਾਪਾਕ ਕਰ ਦਿੱਤੀ! ਕਿਵੇਂ? ਤੂੰ ਬਹੁਤ ਸਾਰੀਆਂ ਮੰਦੀਆਂ ਗੱਲਾਂ ਕੀਤੀਆਂ ਅਤੇ ਤੂੰ ਮੇਰੇ ਨਾਲ ਬੇਵਫ਼ਾ ਸੈਂ।
Jeremiah 9:2
ਜੇ ਕਿਧਰੇ ਮਾਰੂਬਲ ਵਿੱਚ ਮੇਰੀ ਕੋਈ ਥਾਂ, ਇੱਕ ਮਕਾਨ ਹੁੰਦਾ, ਜਿੱਥੇ ਮੁਸਾਫ਼ਰ ਰਾਤ ਕੱਟ ਲੈਂਦੇ, ਮੈਂ ਆਪਣੇ ਲੋਕਾਂ ਨੂੰ ਛੱਡ ਸੱਕਦਾ ਸਾਂ। ਮੈਂ ਉਨ੍ਹਾਂ ਲੋਕਾਂ ਕੋਲੋਂ ਦੂਰ ਜਾ ਸੱਕਦਾ ਸਾਂ। ਕਿਉਂ ਕਿ ਉਹ ਸਾਰੇ ਹੀ ਪਰਮੇਸ਼ੁਰ ਨਾਲ ਬੇਵਫ਼ਾ ਹਨ। ਉਹ ਸਾਰੇ ਹੀ ਉਸ ਦੇ ਖਿਲਾਫ਼ ਹੋ ਗਏ ਨੇ।
Romans 3:19
ਹੁਣ ਅਸੀਂ ਜਾਣਦੇ ਹਾਂ ਕਿ ਇਹ ਗੱਲਾਂ ਜੋ ਸ਼ਰ੍ਹਾ ਆਖਦੀ ਹੈ ਉਨ੍ਹਾਂ ਲਈ ਹਨ ਜੋ ਸ਼ਰ੍ਹਾ ਦੇ ਅਧੀਨ ਹਨ। ਅਤੇ ਇਹ, ਉਹ ਗੱਲਾਂ ਇਸ ਲਈ ਆਖਦੀ ਹੈ ਤਾਂ ਜੋ ਹਰ ਇੱਕ ਦਾ ਮੂੰਹ ਬੰਦ ਹੋ ਸੱਕੇ ਅਤੇ ਸੰਸਾਰ ਪਰਮੇਸ਼ੁਰ ਦੇ ਨਿਆਂ ਹੇਠ ਆ ਜਾਵੇ।