Jeremiah 22:19
ਯਰੂਸ਼ਲਮ ਦੇ ਲੋਕ ਯਹੋਯਾਕੀਮ ਨੂੰ ਦਫ਼ਨ ਕਰ ਦੇਣਗੇ, ਜਿਵੇਂ ਉਹ ਕਿਸੇ ਖੋਤੇ ਨੂੰ ਦਫ਼ਨ ਕਰਦੇ ਨੇ। ਉਹ ਉਸਦੀ ਲਾਸ਼ ਨੂੰ ਧੂਹ ਕੇ ਲੈ ਜਾਣਗੇ। ਅਤੇ ਉਹ ਉਸਦੀ ਲਾਸ਼ ਨੂੰ ਯਰੂਸ਼ਲਮ ਦੇ ਦਰਾਂ ਤੋਂ ਬਾਹਰ ਸੁੱਟ ਦੇਣਗੇ।
He shall be buried | קְבוּרַ֥ת | qĕbûrat | keh-voo-RAHT |
with the burial | חֲמ֖וֹר | ḥămôr | huh-MORE |
ass, an of | יִקָּבֵ֑ר | yiqqābēr | yee-ka-VARE |
drawn | סָח֣וֹב | sāḥôb | sa-HOVE |
and cast forth | וְהַשְׁלֵ֔ךְ | wĕhašlēk | veh-hahsh-LAKE |
beyond | מֵהָ֖לְאָה | mēhālĕʾâ | may-HA-leh-ah |
the gates | לְשַׁעֲרֵ֥י | lĕšaʿărê | leh-sha-uh-RAY |
of Jerusalem. | יְרוּשָׁלִָֽם׃ | yĕrûšāloim | yeh-roo-sha-loh-EEM |
Cross Reference
Jeremiah 36:30
ਇਸ ਲਈ, ਯਹੋਵਾਹ ਯਹੂਦਾਹ ਦੇ ਰਾਜੇ ਯਹੋਯਾਕੀਮ ਬਾਰੇ ਜੋ ਆਖਦਾ ਹੈ ਉਹ ਇਹ ਹੈ: ਯਹੋਯਾਕੀਮ ਦੇ ਉਤਰਾਧਿਕਾਰੀ ਦਾਊਦ ਦੇ ਤਖਤ ਉੱਤੇ ਨਹੀਂ ਬੈਠਣਗੇ। ਜਦੋਂ ਯਹੋਯਾਕੀਮ ਮਰੇਗਾ ਤਾਂ ਉਸਦਾ ਸ਼ਾਹੀ ਸਸੱਕਾਰ ਨਹੀਂ ਹੋਵੇਗਾ, ਸਗੋਂ ਉਸਦੀ ਲਾਸ਼ ਨੂੰ ਬਾਹਰ ਧਰਤੀ ਉੱਤੇ ਸੁੱਟ ਦਿੱਤਾ ਜਾਵੇਗਾ। ਉਸਦੀ ਲਾਸ਼ ਨੂੰ ਦਿਨ ਦੀ ਗਰਮੀ ਅਤੇ ਰਾਤ ਦੀ ਕੋਹਰੇ ਭਰੀ ਸਰਦੀ ਵਿੱਚ ਪਿਆ ਰਹਿਣ ਦਿੱਤਾ ਜਾਵੇਗਾ।
1 Kings 21:23
ਤੇ ਯਹੋਵਾਹ ਨੇ ਇਹ ਵੀ ਆਖਿਆ ਹੈ, ‘ਈਜ਼ਬਲ ਨੂੰ ਯਿਜ਼ਰਏਲ ਦੀ ਸਫੀਲ ਕੋਲ ਕੁੱਤੇ ਖਾਣਗੇ।
1 Kings 14:10
ਇਸ ਲਈ, ਯਾਰਾਬੁਆਮ, ਮੈਂ ਤੇਰੇ ਪਰਿਵਾਰ ਉੱਤੇ ਸੰਕਟ ਲਿਆਵਾਂਗਾ ਅਤੇ ਤੇਰੇ ਪਰਿਵਾਰ ਦੇ ਸਾਰੇ ਆਦਮੀਆਂ ਨੂੰ ਮਾਰ ਸੁੱਟਾਂਗਾ। ਮੈਂ ਪੂਰੀ ਤਰ੍ਹਾਂ ਤੇਰਾ ਪਰਿਵਾਰ ਨਸ਼ਟ ਕਰ ਦੇਵਾਂਗਾ ਜਿਵੇਂ ਅੱਗ ਵਿੱਚ ਗੋਹਾ ਸੜਦਾ ਹੈ।
2 Kings 9:35
ਫ਼ਿਰ ਕੁਝ ਆਦਮੀ ਈਜ਼ਬਲ ਨੂੰ ਦਫ਼ਨਾਉਣ ਗਏ ਪਰ ਉਨ੍ਹਾਂ ਨੂੰ ਉਸਦੀ ਲਾਸ਼ ਹੀ ਨਾ ਲੱਭੀ। ਉਨ੍ਹਾਂ ਨੂੰ ਸਿਰਫ਼ ਉਸਦੀ ਖੋਪੜੀ, ਪੈਰ ਤੇ ਹੱਥਾਂ ਦੀਆਂ ਤਲੀਆਂ ਹੀ ਲੱਭੀਆਂ।
2 Chronicles 36:6
ਤਦ ਬਾਬਲ ਦੇ ਪਾਤਸ਼ਾਹ ਨਬੂਕਦਨੱਸਰ ਨੇ ਯਹੂਦਾਹ ਉੱਪਰ ਹਮਲਾ ਕੀਤਾ। ਉਸ ਨੇ ਯਹੋਯਾਕੀਮ ਨੂੰ ਬੰਦੀ ਬਣਾ ਲਿਆ ਅਤੇ ਉਸ ਨੂੰ ਪਿੱਤਲ ਦੀਆਂ ਬੇੜੀਆਂ ਨਾਲ ਬੰਨ੍ਹ ਬਾਬਲ ਲੈ ਗਿਆ।
Jeremiah 15:3
ਮੈਂ ਉਨ੍ਹਾਂ ਦੇ ਖਿਲਾਫ਼ ਚਾਰ ਤਰ੍ਹਾਂ ਦੀ ਤਬਾਹੀ ਲਿਆਉਣ ਵਾਲਿਆਂ ਨੂੰ ਭੇਜਾਂਗਾ।’ ਇਹ ਸੰਦੇਸ਼ ਯਹੋਵਾਹ ਵੱਲੋਂ ਹੈ: ‘ਮੈਂ ਦੁਸ਼ਮਣ ਨੂੰ ਤਲਵਾਰ ਨਾਲ ਮਾਰਨ ਲਈ ਭੇਜਾਂਗਾ। ਮੈਂ ਕੁਤਿਆਂ ਨੂੰ ਉਨ੍ਹਾਂ ਦੀਆਂ ਲਾਸ਼ਾਂ ਘੜੀਸਨ ਲਈ ਭੇਜਾਂਗਾ। ਮੈਂ ਹਵਾ ਦੇ ਪੰਛੀਆਂ ਅਤੇ ਜੰਗਲੀ ਜਾਨਵਰਾਂ ਨੂੰ ਉਨ੍ਹਾਂ ਦੀਆਂ ਲਾਸ਼ਾਂ ਖਾਣ ਅਤੇ ਬਰਬਾਦ ਕਰਨ ਲਈ ਭੇਜਾਂਗਾ।
Jeremiah 36:6
ਇਸ ਲਈ ਮੈਂ ਚਾਹੁੰਦਾ ਹਾਂ ਕਿ ਤੂੰ ਯਹੋਵਾਹ ਦੇ ਮੰਦਰ ਵੱਲ ਜਾਵੇਂ। ਓੱਥੇ ਰੋਜ਼ੇ ਦੇ ਦਿਨ ਜਾਵੀਂ ਅਤੇ ਲੋਕਾਂ ਨੂੰ ਉਹ ਪੱਤਰੀ ਪੜ੍ਹ ਸੁਣਾਵੀਁ। ਲੋਕਾਂ ਨੂੰ ਯਹੋਵਾਹ ਦੇ ਉਹ ਸੰਦੇਸ਼ ਪੜ੍ਹ ਕੇ ਸੁਣਾਵੀਁ ਜਿਹੜੇ ਤੂੰ ਮੇਰੇ ਪਾਸੋਂ ਸੁਣ ਕੇ ਪੱਤਰੀ ਵਿੱਚ ਲਿਖੇ ਹਨ। ਯਹੂਦਾਹ ਦੇ ਉਨ੍ਹਾਂ ਸਾਰੇ ਲੋਕਾਂ ਨੂੰ ਜਿਹੜੇ ਆਪੋ-ਆਪਣੇ ਸ਼ਹਿਰਾਂ ਵਿੱਚੋਂ ਚੱਲ ਕੇ ਯਰੂਸ਼ਲਮ ਆਏ ਹਨ, ਉਹ ਸੰਦੇਸ਼ ਪੜ੍ਹ ਕੇ ਸੁਣਾਈਁ।