Jeremiah 23:19
ਹੁਣ ਯਹੋਵਾਹ ਵੱਲੋਂ ਭੇਜੀ ਗਈ ਸਜ਼ਾ, ਤੂਫ਼ਾਨ ਵਾਂਗ ਆਵੇਗੀ, ਯਹੋਵਾਹ ਦਾ ਕਹਿਰ ਵਾਵਰੋਲੇ ਵਰਗਾ ਹੋਵੇਗਾ। ਇਹ ਮੰਦੇ ਲੋਕਾਂ ਦੇ ਸਿਰਾਂ ਉੱਤੇ ਟੁੱਟ ਪਵੇਗਾ।
Jeremiah 23:19 in Other Translations
King James Version (KJV)
Behold, a whirlwind of the LORD is gone forth in fury, even a grievous whirlwind: it shall fall grievously upon the head of the wicked.
American Standard Version (ASV)
Behold, the tempest of Jehovah, `even his' wrath, is gone forth, yea, a whirling tempest: it shall burst upon the head of the wicked.
Bible in Basic English (BBE)
See, the storm-wind of the Lord, even the heat of his wrath, has gone out, a rolling storm, bursting on the heads of the evil-doers.
Darby English Bible (DBY)
Behold, a tempest of Jehovah, fury is gone forth, yea, a whirling storm: it shall whirl down upon the head of the wicked.
World English Bible (WEB)
Behold, the tempest of Yahweh, [even his] wrath, is gone forth, yes, a whirling tempest: it shall burst on the head of the wicked.
Young's Literal Translation (YLT)
Lo, a whirlwind of Jehovah -- Fury hath gone out, even a piercing whirlwind, On the head of the wicked it stayeth.
| Behold, | הִנֵּ֣ה׀ | hinnē | hee-NAY |
| a whirlwind | סַעֲרַ֣ת | saʿărat | sa-uh-RAHT |
| of the Lord | יְהוָ֗ה | yĕhwâ | yeh-VA |
| forth gone is | חֵמָה֙ | ḥēmāh | hay-MA |
| in fury, | יָֽצְאָ֔ה | yāṣĕʾâ | ya-tseh-AH |
| grievous a even | וְסַ֖עַר | wĕsaʿar | veh-SA-ar |
| whirlwind: | מִתְחוֹלֵ֑ל | mitḥôlēl | meet-hoh-LALE |
| it shall fall grievously | עַ֛ל | ʿal | al |
| upon | רֹ֥אשׁ | rōš | rohsh |
| the head | רְשָׁעִ֖ים | rĕšāʿîm | reh-sha-EEM |
| of the wicked. | יָחֽוּל׃ | yāḥûl | ya-HOOL |
Cross Reference
Jeremiah 30:23
ਯਹੋਵਾਹ ਬਹੁਤ ਕਹਿਰਵਾਨ ਸੀ! ਉਸ ਨੇ ਲੋਕਾਂ ਨੂੰ ਸਜ਼ਾ ਦਿੱਤੀ ਸੀ। ਸਜ਼ਾ ਤੂਫ਼ਾਨ ਵਾਂਗ ਆਈ ਸੀ, ਇਹ ਮੰਦੇ ਲੋਕਾਂ ਦੇ ਵਿਰੁੱਧ ਚਕਰਵਾਤ ਵਾਂਗ ਆਈ ਸੀ।
Jeremiah 25:32
ਇਹੀ ਹੈ ਜੋ ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, “ਬਿਪਤਾਵਾਂ ਛੇਤੀ ਹੀ ਇੱਕ ਦੇਸ਼ ਤੋਂ ਦੂਸਰੇ ਦੇਸ਼ ਵੱਲ ਫ਼ੈਲਣਗੀਆਂ। ਉਹ ਧਰਤੀ ਦੇ ਸਾਰੇ ਦੂਰ-ਦੁਰਾਡੇ ਬਾਂਵਾਂ ਉੱਤੇ ਤਾਕਤਵਰ ਤੂਫ਼ਾਨ ਵਾਂਗ ਆਉਣਗੀਆਂ!”
Amos 1:14
ਇਸੇ ਲਈ, ਮੈਂ ਰੱਬਾਹ ਦੀ ਕੰਧ ਤੋਂ ਅੱਗ ਸੁਰੂ ਕਰਾਂਗਾ ਜਿਹੜੀ ਇਸਦੇ ਕਿਲਿਆਂ ਨੂੰ ਸਾੜ ਦੇਵੇਗੀ। ਉਨ੍ਹਾਂ ਦੇ ਦੇਸ਼ ਉੱਤੇ ਅਚਾਨਕ, ਜੰਗ ਦੇ ਸਮੇਂ ਤੁਰ੍ਹੀ ਦੀ ਆਵਾਜ਼ ਦੀ ਤਰ੍ਹਾਂ ਜਾਂ ਤੂਫ਼ਾਨ ਵਿੱਚਲੀ ਹਵਾ ਦੀ ਤਰ੍ਹਾਂ ਮੁਸੀਬਤਾਂ ਆਉਣਗੀਆਂ।
Zechariah 9:14
ਯਹੋਵਾਹ ਉਨ੍ਹਾਂ ਨੂੰ ਵਿਖਾਈ ਦੇਵੇਗਾ ਅਤੇ ਉਹ ਆਪਣੇ ਤੀਰ ਬਿਜਲੀ ਵਾਂਗ ਛੱਡੇਗਾ। ਯਹੋਵਾਹ ਮੇਰਾ ਪ੍ਰਭੂ ਤੁਰ੍ਹੀ ਫ਼ੂਕੇਗਾ ਤਾਂ ਫ਼ੌਜਾਂ ਉਜਾੜ ਦੀ ਹਨੇਰੀ ਵਾਂਗ ਅਗਾਂਹ ਨੂੰ ਵੱਧਣਗੀਆਂ।
Nahum 1:3
ਯਹੋਵਾਹ ਧੀਰਜਵਾਨ ਹੈ ਪਰ ਉਹ ਸ਼ਕਤੀਸ਼ਾਲੀ ਵੀ ਹੈ ਅਤੇ ਉਹ ਦੋਖੀ ਮਨੁੱਖਾਂ ਨੂੰ ਸਜ਼ਾ ਦਿੱਤੇ ਬਗ਼ੈਰ ਨਹੀਂ ਬਖਸ਼ਦਾ। ਯਹੋਵਾਹ ਬੁਰੇ ਲੋਕਾਂ ਨੂੰ ਸਜ਼ਾ ਦੇਣ ਆ ਰਿਹਾ ਹੈ। ਉਹ ਆਪਣੀ ਤਾਕਤ ਵਿਖਾਉਣ ਲਈ ਹਨੇਰੀ ਝੱਖੜ ਤੇ ਵਾਵਰੋਲੇ ਲਿਆਵੇਗਾ ਮਨੁੱਖ ਧਰਤੀ ਅਤੇ ਧੂੜ ਤੇ ਚਲਦਾ ਹੈ ਪਰ ਯਹੋਵਾਹ ਬੱਦਲਾਂ ’ਚ ਚਲਦਾ ਹੈ।
Jeremiah 4:11
ਉਸ ਸਮੇਂ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਇੱਕ ਸੰਦੇਸ਼ ਦਿੱਤਾ ਜਾਵੇਗਾ, “ਨੰਗੀਆਂ ਪਹਾੜੀਆਂ ਤੋਂ ਇੱਕ ਹਵਾ ਵਗ ਰਹੀ ਹੈ। ਇਹ ਮਾਰੂਬਲ ਵਿੱਚੋਂ ਮੇਰੇ ਲੋਕਾਂ ਲਈ ਆਉਂਦੀ ਹੈ। ਇਹ ਕੋਮਲ ਹਵਾ ਨਹੀਂ ਜਿਸਦਾ ਇਸਤੇਮਾਲ ਕਿਸਾਨ ਤੂੜੀ ਉਡਾਉਣ ਲਈ ਕਰਦੇ ਹਨ।
Isaiah 66:15
ਦੇਖੋ, ਯਹੋਵਾਹ ਅੱਗ ਦੇ ਸੰਗ ਆ ਰਿਹਾ ਹੈ। ਯਹੋਵਾਹ ਦੀਆਂ ਫ਼ੌਜਾਂ ਮਿੱਟੀ ਘੱਟੇ ਦੇ ਬਦਲਾਂ ਸੰਗ ਆ ਰਹੀਆਂ ਹਨ। ਯਹੋਵਾਹ ਉਨ੍ਹਾਂ ਲੋਕਾਂ ਨੂੰ ਆਪਣੇ ਕਹਿਰ ਨਾਲ ਸਜ਼ਾ ਦੇਵੇਗਾ। ਯਹੋਵਾਹ ਅੱਗ ਦੀਆਂ ਲਾਟਾਂ ਦਾ ਇਸਤੇਮਾਲ ਕਰਕੇ ਉਨ੍ਹਾਂ ਨੂੰ ਸਜ਼ਾ ਦੇਵੇਗਾ ਜਦੋਂ ਤੀਕ ਕਿ ਉਹ ਗੁੱਸੇ ਵਿੱਚ ਹੈ।
Isaiah 40:24
ਉਹ ਹਾਕਮ ਪੌਦਿਆਂ ਵਰਗੇ ਹਨ, ਉਹ ਧਰਤੀ ਉੱਤੇ ਬੀਜੇ ਹੁੰਦੇ ਹਨ ਪਰ ਇਸਤੋਂ ਪਹਿਲਾਂ ਕਿ ਉਹ ਜਢ਼ਾਂ ਆਪਣੀਆਂ ਧਰਤੀ ਅੰਦਰ ਲਾ ਦੇਣ, ਪਰਮੇਸ਼ੁਰ ਉਨ੍ਹਾਂ “ਪੌਦਿਆਂ” ਉੱਤੇ ਵਗਦਾ ਹੈ ਤੇ ਉਹ ਮੁਰਦਾ ਅਤੇ ਖੁਸ਼ਕ ਹੋ ਜਾਂਦੇ ਨੇ, ਤੇ ਹਵਾ ਉਨ੍ਹਾਂ ਨੂੰ ਲੈ ਜਾਂਦੀ ਹੈ ਉਡਾਕੇ, ਤਿਨਕਿਆਂ ਵਾਂਗੂ ਦੂਰ।
Isaiah 21:1
ਪਰਮੇਸ਼ੁਰ ਦਾ ਬਾਬਲ ਨੂੰ ਸੰਦੇਸ਼ ਮਾਰੂਬਲ ਦੇ ਸਮੁੰਦਰ ਬਾਰੇ ਉਦਾਸ ਸੁਨੇਹਾ: ਕੋਈ ਚੀਜ਼ ਮਾਰੂਬਲ ਵੱਲੋਂ ਆ ਰਹੀ ਹੈ। ਇਹ ਹਵਾ ਵਾਂਗ ਆ ਰਹੀ ਹੈ ਜਿਵੇਂ ਨਿਜੀਬ ਤੋਂ ਹਵਾ ਵਗਦੀ ਹੈ। ਇਹ ਭਿਆਨ ਦੇਸ ਵੱਲੋਂ ਆ ਰਹੀ ਹੈ।
Isaiah 5:25
ਇਸ ਲਈ ਯਹੋਵਾਹ ਉਨ੍ਹਾਂ ਉੱਪਰ ਬਹੁਤ ਕਹਿਰਵਾਨ ਹੋ ਗਿਆ ਹੈ। ਅਤੇ ਯਹੋਵਾਹ ਉਨ੍ਹਾਂ ਨੂੰ ਸਜ਼ਾ ਦੇਣ ਲਈ ਹੱਥ ਚੁੱਕੇਗਾ। ਪਹਾੜ ਵੀ ਭੈਭੀਤ ਹੋ ਜਾਣਗੇ। ਗਲੀਆਂ ਵਿੱਚ ਲਾਸ਼ਾਂ ਕੂੜੇ ਵਾਂਗ ਰੁਲਣਗੀਆਂ। ਪਰ ਪਰਮੇਸ਼ੁਰ ਹਾਲੇ ਵੀ ਕਹਿਰਵਾਨ ਹੋਵੇਗਾ। ਉਸਦਾ ਹੱਥ ਹਾਲੇ ਵੀ ਉੱਠਿਆ ਹੋਵੇਗਾ ਲੋਕਾਂ ਨੂੰ ਸਜ਼ਾ ਦੇਣ ਲਈ।
Proverbs 10:25
ਦੁਸ਼ਟ ਆਦਮੀ ਅਚਾਨਕ ਆਲੋਪ ਹੋ ਜਾਣਗੇ ਜਿਵੇਂ ਕਿ ਹਨੇਰੀ ਦੁਆਰਾ ਉਡਾਏ ਗਏ ਹੋਣ, ਪਰ ਇੱਕ ਧਰਮੀ ਆਦਮੀ ਹਮੇਸ਼ਾ ਲਈ ਖੜ੍ਹਾ ਰਹੇਗਾ।
Proverbs 1:27
ਜਦੋਂ ਮੁਸੀਬਤਾਂ ਭਿਆਨਕ ਤੂਫ਼ਾਨ ਵਾਂਗ ਤੁਹਾਡੇ ਉੱਤੇ ਟੁੱਟ ਪੈਣਗੀਆਂ, ਜਦੋਂ ਮੁਸੀਬਤਾਂ ਤੁਹਾਡੇ ਉੱਪਰ ਆਉਣਗੀਆਂ ਜਦੋਂ ਮੁਸੀਬਤ ਅਤੇ ਗ਼ਮ ਤੁਹਾਨੂੰ ਦਬਾ ਲੈਣਗੇ।
Psalm 58:9
ਉਨ੍ਹਾਂ ਨੂੰ ਕੰਡਿਆਂ ਵਾਂਗ ਛੇਤੀ ਤਬਾਹ ਹੋ ਜਾਣ ਦਿਉ। ਜਿਹੜੇ ਅੱਗ ਉੱਤੇ ਰੱਖੇ ਭਾਂਡੇ ਨੂੰ ਗਰਮ ਕਰਨ ਲਈ ਬਹੁਤ ਛੇਤੀ ਮੱਚਦੇ ਹਨ।