Jeremiah 23:40
ਅਤੇ ਮੈਂ ਤੁਹਾਨੂੰ ਸਦਾ ਲਈ ਸ਼ਰਮਸਾਰ ਕਰ ਦਿਆਂਗਾ। ਤੁਸੀਂ ਕਦੇ ਵੀ ਆਪਣੀ ਨਮੋਸ਼ੀ ਨੂੰ ਭੁੱਲ ਨਹੀਂ ਸੱਕੋਗੇ।’”
Jeremiah 23:40 in Other Translations
King James Version (KJV)
And I will bring an everlasting reproach upon you, and a perpetual shame, which shall not be forgotten.
American Standard Version (ASV)
and I will bring an everlasting reproach upon you, and a perpetual shame, which shall not be forgotten.
Bible in Basic English (BBE)
And I will give you a name without honour for ever, and unending shame which will never go from the memory of men.
Darby English Bible (DBY)
And I will bring everlasting reproach upon you, and everlasting shame, that shall not be forgotten.
World English Bible (WEB)
and I will bring an everlasting reproach on you, and a perpetual shame, which shall not be forgotten.
Young's Literal Translation (YLT)
And I have put on you reproach age-during, And shame age-during that is not forgotten!
| And I will bring | וְנָתַתִּ֥י | wĕnātattî | veh-na-ta-TEE |
| everlasting an | עֲלֵיכֶ֖ם | ʿălêkem | uh-lay-HEM |
| reproach | חֶרְפַּ֣ת | ḥerpat | her-PAHT |
| upon | עוֹלָ֑ם | ʿôlām | oh-LAHM |
| perpetual a and you, | וּכְלִמּ֣וּת | ûkĕlimmût | oo-heh-LEE-moot |
| shame, | עוֹלָ֔ם | ʿôlām | oh-LAHM |
| which | אֲשֶׁ֖ר | ʾăšer | uh-SHER |
| shall not | לֹ֥א | lōʾ | loh |
| be forgotten. | תִשָּׁכֵֽחַ׃ | tiššākēaḥ | tee-sha-HAY-ak |
Cross Reference
Jeremiah 20:11
ਪਰ ਯਹੋਵਾਹ ਮੇਰੇ ਅੰਗ-ਸੰਗ ਹੈ। ਯਹੋਵਾਹ ਮਜ਼ਬੂਤ ਸਿਪਾਹੀ ਵਰਗਾ ਹੈ। ਇਸ ਲਈ ਉਹ ਲੋਕ ਡਿੱਗ ਪੈਣਗੇ ਜਿਹੜੇ ਮੇਰਾ ਪਿੱਛਾ ਕਰ ਰਹੇ ਨੇ। ਉਹ ਲੋਕ ਮੈਨੂੰ ਹਰਾਉਣਗੇ ਨਹੀਂ। ਉਹ ਲੋਕ ਅਸਫ਼ਲ ਹੋ ਜਾਣਗੇ। ਉਹ ਲੋਕ ਨਿਰਾਸ਼ ਹੋਣਗੇ। ਉਹ ਲੋਕ ਸ਼ਰਮਸਾਰ ਹੋ ਜਾਣਗੇ। ਅਤੇ ਲੋਕ ਉਸ ਸ਼ਰਮਿੰਦਗੀ ਨੂੰ ਕਦੇ ਵੀ ਨਹੀਂ ਭੁੱਲਣਗੇ।
Ezekiel 5:14
ਪਰਮੇਸ਼ੁਰ ਨੇ ਆਖਿਆ, “ਯਰੂਸ਼ਲਮ, ਮੈਂ ਤੈਨੂੰ ਤਬਾਹ ਕਰ ਦਿਆਂਗਾ-ਤੂੰ ਪੱਥਰ ਦੇ ਢੇਰ ਤੋਂ ਸਿਵਾ ਕੁਝ ਵੀ ਨਹੀਂ ਹੋਵੇਂਗਾ। ਤੇਰੇ ਆਲੇ-ਦੁਆਲੇ ਦੇ ਲੋਕ ਤੇਰਾ ਮਜ਼ਾਕ ਉਡਾਉਣਗੇ। ਹਰ ਤੁਰਨ ਫ਼ਿਰਨ ਵਾਲਾ ਬੰਦਾ ਤੇਰਾ ਮਜ਼ਾਕ ਉਡਾਵੇਗਾ।
Jeremiah 42:18
“ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ ਆਖਦਾ ਹੈ: ‘ਮੈਂ ਯਰੂਸ਼ਲਮ ਦੇ ਖਿਲਾਫ਼ ਆਪਣਾ ਗੁੱਸਾ ਦਿਖਾਇਆ। ਮੈਂ ਉਨ੍ਹਾਂ ਲੋਕਾਂ ਨੂੰ ਸਜ਼ਾ ਦਿੱਤੀ ਜਿਹੜੇ ਯਰੂਸ਼ਲਮ ਵਿੱਚ ਰਹਿੰਦੇ ਸਨ। ਇਸੇ ਤਰ੍ਹਾਂ, ਮੈਂ ਹਰ ਓਸ ਬੰਦੇ ਦੇ ਖਿਲਾਫ਼ ਆਪਣਾ ਗੁੱਸਾ ਦਿਖਾਵਾਂਗਾ ਜਿਹੜਾ ਮਿਸਰ ਜਾਵੇਗਾ। ਹੋਰਨਾਂ ਲੋਕਾਂ ਨੂੰ ਸਰਾਪ ਦੇਣ ਲੱਗਿਆ ਲੋਕ ਤੁਹਾਡੀ ਵਰਤੋਂ ਮਿਸਾਲ ਦੇਣ ਲਈ ਕਰਨਗੇ। ਤੁਸੀਂ ਸਰਾਪ ਦੇ ਸ਼ਬਦ ਵਰਗੇ ਬਣ ਜਾਵੋਗੇ। ਲੋਕ ਤੁਹਾਡੇ ਕੋਲੋਂ ਸ਼ਰਮਸਾਰ ਹੋਣਗੇ। ਲੋਕ ਤੁਹਾਡੀ ਬੇਇੱਜ਼ਤੀ ਕਰਨਗੇ। ਅਤੇ ਤੁਸੀਂ ਫ਼ੇਰ ਕਦੇ ਵੀ ਯਹੂਦਾਹ ਨਹੀਂ ਦੇਖ ਸੱਕੋਗੇ।’
Deuteronomy 28:37
ਉਨ੍ਹਾਂ ਦੇਸ਼ਾਂ ਵਿੱਚ, ਜਿੱਥੇ ਯਹੋਵਾਹ ਤੁਹਾਨੂੰ ਭੇਜੇਗਾ, ਲੋਕ ਤੁਹਾਡੇ ਉੱਤੇ ਡਿੱਗਦੀਆਂ ਆਫ਼ਤਾਂ ਤੋਂ ਹੈਰਾਨ ਹੋ ਜਾਣਗੇ। ਉਹ ਤੁਹਾਡੇ ਉੱਤੇ ਹੱਸਣਗੇ ਅਤੇ ਤੁਹਾਡੇ ਬਾਰੇ ਮੰਦਾ ਬੋਲਣਗੇ।
Jeremiah 24:9
ਮੈਂ ਉਨ੍ਹਾਂ ਲੋਕਾਂ ਨੂੰ ਸਜ਼ਾ ਦਿਆਂਗਾ। ਉਹ ਸਜ਼ਾ ਸਾਰੀ ਧਰਤੀ ਦੇ ਲੋਕਾਂ ਨੂੰ ਭੈਭੀਤ ਕਰ ਦੇਵੇਗੀ। ਲੋਕ ਯਹੂਦਾਹ ਦੇ ਉਨ੍ਹਾਂ ਲੋਕਾਂ ਦਾ ਮਜ਼ਾਕ ਉਡਾਉਣਗੇ। ਲੋਕ ਉਨ੍ਹਾਂ ਬਾਰੇ ਚੁਟਕਲੇ ਜੋੜਨਗੇ। ਜਿਨ੍ਹਾਂ ਥਾਵਾਂ ਉੱਤੇ ਵੀ ਮੈਂ ਉਨ੍ਹਾਂ ਨੂੰ ਖਿੰਡਾਵਾਂਗਾ, ਲੋਕ ਉਨ੍ਹਾਂ ਨੂੰ ਸਰਾਪ ਦੇਣਗੇ।
Jeremiah 44:8
ਤੁਸੀਂ ਲੋਕ ਬੁੱਤ ਬਣਾਕੇ ਮੈਨੂੰ ਕਹਿਰਵਾਨ ਕਿਉਂ ਕਰਨਾ ਚਾਹੁੰਦੇ ਹੋ? ਹੁਣ ਤੁਸੀਂ ਮਿਸਰ ਵਿੱਚ ਰਹਿ ਰਹੇ ਹੋ। ਅਤੇ ਹੁਣ ਤੁਸੀਂ ਮਿਸਰ ਦੇ ਝੂਠੇ ਦੇਵਤਿਆਂ ਨੂੰ ਬਲੀਆਂ ਚੜ੍ਹਾਕੇ ਮੈਨੂੰ ਕਿਉਂ ਕਹਿਰਵਾਨ ਬਣਾ ਰਹੇ ਹੋ। ਤੁਸੀਂ ਲੋਕ ਆਪਣੇ-ਆਪ ਨੂੰ ਤਬਾਹ ਕਰ ਲਵੋਗੇ। ਇਹ ਤੁਹਾਡਾ ਆਪਣਾ ਹੀ ਕਸੂਰ ਹੋਵੇਗਾ। ਤੁਸੀਂ ਆਪਣੇ-ਆਪ ਨੂੰ ਅਜਿਹੀ ਸ਼ੈਅ ਬਣਾ ਲਵੋਗੇ ਜਿਸਦੀ ਹੋਰਨਾਂ ਕੌਮਾਂ ਦੇ ਲੋਕ ਨਿੰਦਿਆ ਕਰਨਗੇ। ਅਤੇ ਦੁਨੀਆਂ ਦੀਆਂ ਹੋਰ ਸਾਰੀਆਂ ਕੌਮਾਂ ਤੁਹਾਡਾ ਮਜ਼ਾਕ ਉਡਾਉਣਗੀਆਂ।
Daniel 9:16
ਯਹੋਵਾਹ, ਯਰੂਸ਼ਲਮ ਨਾਲ ਨਾਰਾਜ਼ਗੀ ਛੱਡ ਦੇ। ਯਰੂਸ਼ਲਮ ਤੇਰੇ ਪਵਿੱਤਰ ਪਰਬਤ ਉੱਤੇ ਹੈ। ਆਪਣੀਆਂ ਸਾਰੀਆਂ ਨੇਕ ਕਰਨੀਆਂ ਮੁਤਾਬਕ, ਇਸ ਲਈ ਯਰੂਸ਼ਲਮ ਨਾਲ ਨਾਰਾਜ਼ਗੀ ਛੱਡ ਦੇ। ਸਾਡੇ ਆਲੇ-ਦੁਆਲੇ ਦੇ ਲੋਕ ਸਾਡਾ ਨਿਰਾਦਰ ਕਰਦੇ ਹਨ ਅਤੇ ਤੇਰੇ ਬੰਦਿਆਂ ਦਾ ਮਜ਼ਾਕ ਉਡਾਉਂਦੇ ਹਨ। ਇਹ ਇਸ ਲਈ ਵਾਪਰਦਾ ਹੈ ਕਿਉਂ ਕਿ ਅਸੀਂ ਅਤੇ ਸਾਡੇ ਪੁਰਖਿਆਂ ਨੇ ਤੇਰੇ ਖਿਲਾਫ਼ ਪਾਪ ਕੀਤਾ ਹੈ।
Daniel 12:2
ਉਹ ਬਹੁਤ ਸਾਰੇ ਲੋਕ ਜਿਹੜੇ ਜਿਹੜੇ ਮਰ ਚੁੱਕੇ ਹਨ ਅਤੇ ਦਫ਼ਨਾਏ ਜਾ ਚੁੱਕੇ ਹਨ, ਜਾਗ ਉੱਠਣਗੇ। ਉਨ੍ਹਾਂ ਵਿੱਚੋਂ ਕੁਝ ਲੋਕ ਸਦੀਵੀ ਜੀਵਨ ਲਈ ਜਾਗ ਉੱਠਣਗੇ। ਪਰ ਉਨ੍ਹਾਂ ਵਿੱਚੋਂ ਕੁਝ ਸਦਾ ਲਈ ਸ਼ਰਮ ਅਤੇ ਨਿਰਾਦਰ ਹਾਸਿਲ ਕਰਨ ਲਈ ਜਾਗ ਉੱਠਣਗੇ।
Hosea 4:7
ਉਹ ਹਂਕਾਰੀ ਹੋਏ ਤੇ ਉਨ੍ਹਾਂ ਮੇਰੇ ਵਿਰੁੱਧ ਹੋਰ ਘਨੇ ਪਾਪ ਕੀਤੇ ਇਸ ਲਈ ਮੈਂ ਉਨ੍ਹਾਂ ਦੇ ਮਨਾਂ ਨੂੰ ਸ਼ਰਮਿੰਦਗੀ ਵਿੱਚ ਬਦਲਾਂਗਾ।