Jeremiah 25:35
ਅਯਾਲੀਆਂ ਲਈ ਲੁਕਣ ਦੀ ਕੋਈ ਥਾਂ ਨਹੀਂ ਹੋਵੇਗੀ। ਉਹ ਆਗੂ ਬਚਕੇ ਨਹੀਂ ਜਾਣਗੇ।
Jeremiah 25:35 in Other Translations
King James Version (KJV)
And the shepherds shall have no way to flee, nor the principal of the flock to escape.
American Standard Version (ASV)
And the shepherds shall have no way to flee, nor the principal of the flock to escape.
Bible in Basic English (BBE)
There will be no way of flight for the keepers of sheep, no road for the chiefs of the flock to get away safely.
Darby English Bible (DBY)
And refuge shall perish from the shepherds, and escape from the noble ones of the flock.
World English Bible (WEB)
The shepherds shall have no way to flee, nor the principal of the flock to escape.
Young's Literal Translation (YLT)
And perished hath refuge from the shepherds, And escape from the honourable of the flock.
| And the shepherds | וְאָבַ֥ד | wĕʾābad | veh-ah-VAHD |
| shall have no way | מָנ֖וֹס | mānôs | ma-NOSE |
| to flee, | מִן | min | meen |
| הָֽרֹעִ֑ים | hārōʿîm | ha-roh-EEM | |
| nor the principal | וּפְלֵיטָ֖ה | ûpĕlêṭâ | oo-feh-lay-TA |
| of the flock | מֵאַדִּירֵ֥י | mēʾaddîrê | may-ah-dee-RAY |
| to escape. | הַצֹּֽאן׃ | haṣṣōn | ha-TSONE |
Cross Reference
Job 11:20
ਭਾਵੇਂ ਬੁਰੇ ਆਦਮੀ ਵੀ ਸਹਾਇਤਾ ਲਈ ਤੱਕਦੇ ਹੋਣ ਪਰ ਉਹ ਆਪਣੀਆਂ ਮੁਸੀਬਤਾਂ ਤੋਂ ਬਚ ਨਹੀਂ ਸੱਕਦੇ। ਉਨ੍ਹਾਂ ਦੀ ਉਮੀਦ ਸਿਰਫ਼ ਮੌਤ ਵੱਲ ਲੈ ਜਾਂਦੀ ਹੈ।”
Amos 2:14
ਹੁਣ ਕੋਈ ਸ਼ਖਸ ਨਾ ਬਚੇਗਾ ਇੱਥੋਂ ਤੱਕ ਕਿ ਕੋਈ ਦੌੜਾਕ ਵੀ ਨਾ ਬਚ ਪਾਵੇਗਾ। ਬਹਾਦੁਰ ਮਨੁੱਖਾਂ ਦੀ ਬਹਾਦੁਰੀ ਖਤਮ ਹੋ ਜਾਵੇਗੀ ਅਤੇ ਸਿਪਾਹੀ ਆਪਣੇ-ਆਪ ਨੂੰ ਵੀ ਬਚਾਉਣ ਦੇ ਅਸਮਰੱਬ ਹੋ ਜਾਣਗੇ।
Revelation 19:19
ਫ਼ੇਰ ਮੈਂ ਜਾਨਵਰ ਨੂੰ ਅਤੇ ਧਰਤੀ ਦੇ ਰਾਜਿਆਂ ਨੂੰ ਦੇਖਿਆ। ਉਨ੍ਹਾਂ ਦੀਆਂ ਫ਼ੌਜਾਂ ਘੋੜ ਸਵਾਰ ਅਤੇ ਉਸਦੀ ਫ਼ੌਜ ਦੇ ਵਿਰੁੱਧ ਜੰਗ ਲੜਨ ਲਈ ਇਕੱਠੀਆਂ ਹੋਈਆਂ।
Revelation 6:14
ਅਕਾਸ਼ ਲਪੇਟੇ ਕਾਗਜ਼ ਵਾਂਗੂ ਅਲੋਪ ਹੋ ਗਿਆ। ਸਾਰੇ ਪਹਾੜ ਅਤੇ ਜਜੀਰੇ ਆਪਣੀਆਂ ਜਗ਼੍ਹਾਵਾਂ ਤੋਂ ਹਿੱਲ ਗਏ ਸਨ।
Amos 9:1
ਜਗਵੇਦੀ ਕੋਲ ਖੜ੍ਹੇ ਯਹੋਵਾਹ ਦੇ ਦਰਸ਼ਨ ਮੈਂ ਆਪਣੇ ਪ੍ਰਭੂ ਨੂੰ ਜਗਵੇਦੀ ਕੋਲ ਖੜਿਆਂ ਵੇਖਿਆ। ਉਸ ਨੇ ਕਿਹਾ, “ਥੰਮਾਂ ਦੀਆਂ ਟੀਸੀਆਂ ਤੇ ਸੱਟ ਮਾਰੋ ਤਾਂ ਜੋ ਸਾਰੀ ਇਮਾਰਤ ਦਹਲੀਜ਼ ਤਾਈਂ ਹਿੱਲ ਜਾਵੇ। ਥੰਮਾਂ ਨੂੰ ਲੋਕਾਂ ਦੇ ਸਿਰਾਂ ਉੱਪਰ ਡੇਗ ਦਿਓ। ਜੇਕਰ ਕੋਈ ਮਨੁੱਖ ਜਿਉਂਦਾ ਬਚ ਜਾਵੇ ਤਾਂ ਉਸ ਨੂੰ ਮੈਂ ਤਲਵਾਰ ਨਾਲ ਮਾਰ ਦਿਆਂਗਾ। ਭਾਵੇਂ ਕੋਈ ਮਨੁੱਖ ਬਚਣ ਦੀ ਕੋਸ਼ਿਸ਼ ਕਰੇ, ਉਹ ਬਚ ਨਹੀਂ ਪਾਵੇਗਾ।
Daniel 5:30
ਓਸੇ ਹੀ ਰਾਤ, ਚਾਲਡੀਨ ਲੋਕਾਂ ਦਾ ਰਾਜਾ, ਬੇਲਸ਼ੱਸਰ ਮਰ ਗਿਆ।
Ezekiel 17:18
ਪਰ ਯਹੂਦਾਹ ਦਾ ਰਾਜਾ ਬਚਕੇ ਨਿਕਲ ਸੱਕੇਗਾ। ਕਿਉਂ? ਕਿਉਂ ਕਿ ਉਸ ਨੇ ਆਪਣੇ ਇਕਰਾਰਨਾਮੇ ਨੂੰ ਅੱਖੋਁ ਪਰੋਖੇ ਕੀਤਾ। ਉਸ ਨੇ ਨਬੂਕਦਨੱਸਰ ਨਾਲ ਕੀਤਾ ਇਕਰਾਰਨਾਮਾ ਤੋੜਿਆ।”
Ezekiel 17:15
ਪਰ ਇਸ ਨਵੇਂ ਰਾਜੇ ਨੇ ਕਿਸੇ ਤਰ੍ਹਾਂ ਨਬੂਕਦਨੱਸਰ ਦੇ ਵਿਰੁੱਧ ਬਗਾਵਤ ਕਰਨ ਦੀ ਕੋਸ਼ਿਸ਼ ਕੀਤੀ। ਉਸ ਨੇ ਮਿਸਰ ਤੋਂ ਸਹਾਇਤਾ ਮੰਗਣ ਲਈ ਸੰਦੇਸ਼ਵਾਹਕ ਭੇਜੇ। ਨਵੇਂ ਰਾਜੇ ਨੇ ਬਹੁਤ ਸਾਰੇ ਘੋੜਿਆਂ ਅਤੇ ਫ਼ੌਜੀਆਂ ਦੀ ਮੰਗ ਕੀਤੀ। ਹੁਣ, ਕੀ ਤੁਹਾਡਾ ਖਿਆਲ ਹੈ ਕਿ ਯਹੂਦਾਹ ਦਾ ਨਵਾਂ ਰਾਜਾ ਸਫ਼ਲ ਹੋ ਜਾਵੇਗਾ? ਕੀ ਤੁਹਾਡਾ ਖਿਆਲ ਹੈ ਕਿ ਨਵੇਂ ਰਾਜੇ ਕੋਲ ਇੰਨੀ ਤਾਕਤ ਹੋਵੇਗੀ ਕਿ ਉਹ ਇਕਰਾਰਨਾਮੇ ਨੂੰ ਤੋੜ ਸੱਕੇ ਅਤੇ ਸਜ਼ਾ ਤੋਂ ਬਚ ਸੱਕੇ?”
Jeremiah 52:24
ਰਾਜੇ ਦੇ ਖਾਸ ਦਸਤੇ ਦੇ ਕਮਾਂਡਰ ਨੇ ਸਰਾਯਾਹ ਅਤੇ ਸਫ਼ਨਯਾਹ ਨੂੰ ਬੰਦੀ ਬਣਾ ਲਿਆ। ਸਰਾਯਾਹ ਵੱਡਾ ਜਾਜਕ ਸੀ। ਅਤੇ ਸਫ਼ਨਯਾਹ ਉਸਤੋਂ ਅਗਲਾ ਛੋਟਾ ਜਾਜਕ। ਉਸ ਨੇ ਮੰਦਰ ਦੇ ਦਰਵਾਜ਼ਿਆਂ ਦੇ ਤਿੰਨ ਦਰਬਾਨਾਂ ਨੂੰ ਵੀ ਨਾਲ ਲੈ ਲਿਆ।
Jeremiah 52:8
ਪਰ ਬਾਬਲ ਦੀ ਫ਼ੌਜ ਨੇ ਰਾਜੇ ਸਿਦਕੀਯਾਹ ਦਾ ਪਿੱਛਾ ਕੀਤਾ। ਉਨ੍ਹਾਂ ਨੇ ਉਸ ਨੂੰ ਯਰੀਹੋ ਦੇ ਮੈਦਾਨਾਂ ਵਿੱਚ ਫ਼ੜ ਲਿਆ। ਸਿਦਕੀਯਾਹ ਦੇ ਸਾਰੇ ਫ਼ੌਜੀ ਨੱਸ ਗਏ।
Jeremiah 48:44
ਲੋਕ ਭੈਭੀਤ ਹੋਣਗੇ ਅਤੇ ਦੂਰ ਭੱਜ ਜਾਣਗੇ ਅਤੇ ਉਹ ਡੂੰਘਿਆਂ ਟੋਇਆਂ ਅੰਦਰ ਡਿੱਗ ਪੈਣਗੇ। ਜਿਹੜਾ ਡੂੰਘਿਆਂ ਟੋਇਆਂ ਵਿੱਚੋਂ ਬਾਹਰ ਆਵੇਗਾ, ਉਹ ਜਾਲਾਂ ਅੰਦਰ ਫ਼ੜਿਆ ਜਾਵੇਗਾ। ਮੈਂ ਮੋਆਬ ਲਈ ਸਜ਼ਾ ਦਾ ਸਾਲ ਲਿਆਵਾਂਗਾ।” ਯਹੋਵਾਹ ਨੇ ਇਹ ਗੱਲਾਂ ਆਖੀਆਂ।
Jeremiah 38:23
“ਤੁਹਾਡੇ ਬੱਚਿਆਂ ਅਤੇ ਪਤਨੀਆਂ ਸਾਰਿਆਂ ਨੂੰ ਬਾਹਰ ਲਿਆਂਦਾ ਜਾਵੇਗਾ। ਉਨ੍ਹਾਂ ਨੂੰ ਬਾਬਲ ਦੀ ਫ਼ੌਜ ਦੇ ਹਵਾਲੇ ਕਰ ਦਿੱਤਾ ਜਾਵੇਗਾ। ਤੁਸੀਂ ਖੁਦ ਵੀ ਬਾਬਲ ਦੀ ਫ਼ੌਜ ਕੋਲੋਂ ਬਚ ਨਹੀਂ ਸੱਕੋਗੇ। ਤੁਹਾਨੂੰ ਬਾਬਲ ਦਾ ਰਾਜਾ ਫ਼ੜ ਲਵੇਗਾ ਅਤੇ ਯਰੂਸ਼ਲਮ ਨੂੰ ਸਾੜ ਦਿੱਤਾ ਜਾਵੇਗਾ।”
Jeremiah 38:18
ਪਰ ਜੇ ਤੂੰ ਆਤਮ ਸਮਰਪਣ ਕਰਨ ਤੋਂ ਇਨਕਾਰ ਕਰੇਂਗਾ ਤਾਂ ਯਰੂਸ਼ਲਮ ਬਾਬਲ ਦੀ ਫ਼ੌਜ ਦੇ ਹਵਾਲੇ ਕਰ ਦਿੱਤਾ ਜਾਵੇਗਾ। ਉਹ ਯਰੂਸ਼ਲਮ ਨੂੰ ਸਾੜ ਦੇਣਗੇ ਅਤੇ ਤੂੰ ਵੀ ਉਨ੍ਹਾਂ ਕੋਲੋਂ ਬਚ ਨਹੀਂ ਸੱਕੇਂਗਾ।’”
Jeremiah 34:3
ਸਿਦਕੀਯਾਹ, ਤੂੰ ਬਾਬਲ ਦੇ ਰਾਜੇ ਕੋਲੋਂ ਨਹੀਂ ਬਚ ਸੱਕੇਂਗਾ। ਤੂੰ ਅਵੱਸ਼ ਫ਼ੜ ਲਿਆ ਜਾਵੇਂਗਾ ਅਤੇ ਉਸ ਦੇ ਹਵਾਲੇ ਕਰ ਦਿੱਤਾ ਜਾਵੇਂਗਾ। ਤੂੰ ਬਾਬਲ ਦੇ ਰਾਜੇ ਨੂੰ ਆਪਣੀਆਂ ਅੱਖਾਂ ਨਾਲ ਦੇਖੇਂਗਾ। ਉਹ ਤੇਰੇ ਨਾਲ ਰੂਬਰੂ ਗੱਲ ਕਰੇਗਾ, ਅਤੇ ਤੂੰ ਬਾਬਲ ਜਾਵੇਂਗਾ।
Jeremiah 32:4
ਯਹੂਦਾਹ ਦਾ ਰਾਜਾ ਸਿਦਕੀਯਾਹ ਬਾਬਲ ਦੀ ਫ਼ੌਜ ਤੋਂ ਬਚ ਕੇ ਨਹੀਂ ਨਿਕਲ ਸੱਕੇਗਾ। ਸਗੋਂ ਉਸ ਨੂੰ ਸੱਚਮੁੱਚ ਹੀ ਬਾਬਲ ਦੇ ਰਾਜੇ ਦੇ ਹਵਾਲੇ ਕਰ ਦਿੱਤਾ ਜਾਵੇਗਾ। ਅਤੇ ਸਿਦਕੀਯਾਹ ਬਾਬਲ ਦੇ ਰਾਜੇ ਦੇ ਸਾਹਮਣੇ ਹੋਕੇ ਗੱਲ ਕਰੇਗਾ। ਸਿਦਕੀਯਾਹ ਉਸ ਨੂੰ ਆਪਣੀਆਂ ਅੱਖਾਂ ਨਾਲ ਦੇਖੇਗਾ।
Isaiah 24:21
ਉਸ ਸਮੇਂ, ਯਹੋਵਾਹ ਅਸਮਾਨੀ ਫ਼ੌਜਾਂ ਨੂੰ ਅਤੇ ਧਰਤੀ ਉਤਲੇ ਰਾਜਿਆਂ ਨੂੰ ਸਜ਼ਾ ਦੇਵੇਗਾ।
Isaiah 2:12
ਯਹੋਵਾਹ ਨੇ ਇੱਕ ਖਾਸ ਦਿਨ ਦੀ ਯੋਜਨਾ ਬਣਾਈ ਹੈ। ਉਸ ਦਿਨ, ਯਹੋਵਾਹ ਗੁਮਾਨੀ ਅਤੇ ਹਂਕਾਰੀ ਲੋਕਾਂ ਨੂੰ ਸਜ਼ਾ ਦੇਵੇਗਾ। ਫ਼ੇਰ ਉਨ੍ਹਾਂ ਗੁਮਾਨੀ ਲੋਕਾਂ ਨੂੰ ਗ਼ੈਰ ਜ਼ਰੂਰੀ ਬਣਾ ਦਿੱਤਾ ਜਾਵੇਗਾ।