Jeremiah 28:15
ਫ਼ੇਰ ਨਬੀ ਯਿਰਮਿਯਾਹ ਨੇ ਨਬੀ ਹਨਨਯਾਹ ਨੂੰ ਆਖਿਆ, “ਸੁਣੋ, ਹਨਨਯਾਹ! ਯਹੋਵਾਹ ਨੇ ਤੈਨੂੰ ਨਹੀਂ ਭੇਜਿਆ। ਪਰ ਤੂੰ ਯਹੂਦਾਹ ਦੇ ਲੋਕਾਂ ਨੂੰ ਆਪਣੇ ਝੂਠ ਉੱਤੇ ਭਰੋਸਾ ਕਰਾ ਦਿੱਤਾ ਹੈ।
Jeremiah 28:15 in Other Translations
King James Version (KJV)
Then said the prophet Jeremiah unto Hananiah the prophet, Hear now, Hananiah; The LORD hath not sent thee; but thou makest this people to trust in a lie.
American Standard Version (ASV)
Then said the prophet Jeremiah unto Hananiah the prophet, Hear now, Hananiah: Jehovah hath not sent thee; but thou makest this people to trust in a lie.
Bible in Basic English (BBE)
Then the prophet Jeremiah said to Hananiah the prophet, Give ear, now, Hananiah; the Lord has not sent you; but you are making this people put their faith in what is false.
Darby English Bible (DBY)
And the prophet Jeremiah said unto the prophet Hananiah, Hear now, Hananiah: Jehovah hath not sent thee; and thou makest this people to trust in falsehood.
World English Bible (WEB)
Then said the prophet Jeremiah to Hananiah the prophet, Hear now, Hananiah: Yahweh has not sent you; but you make this people to trust in a lie.
Young's Literal Translation (YLT)
And Jeremiah the prophet saith unto Hananiah the prophet, `Hear, I pray thee, O Hananiah; Jehovah hath not sent thee, and thou hast caused this people to trust on falsehood.
| Then said | וַיֹּ֨אמֶר | wayyōʾmer | va-YOH-mer |
| the prophet | יִרְמְיָ֧ה | yirmĕyâ | yeer-meh-YA |
| Jeremiah | הַנָּבִ֛יא | hannābîʾ | ha-na-VEE |
| unto | אֶל | ʾel | el |
| Hananiah | חֲנַנְיָ֥ה | ḥănanyâ | huh-nahn-YA |
| prophet, the | הַנָּבִ֖יא | hannābîʾ | ha-na-VEE |
| Hear | שְׁמַֽע | šĕmaʿ | sheh-MA |
| now, | נָ֣א | nāʾ | na |
| Hananiah; | חֲנַנְיָ֑ה | ḥănanyâ | huh-nahn-YA |
| The Lord | לֹֽא | lōʾ | loh |
| not hath | שְׁלָחֲךָ֣ | šĕlāḥăkā | sheh-la-huh-HA |
| sent | יְהוָ֔ה | yĕhwâ | yeh-VA |
| thee; but thou | וְאַתָּ֗ה | wĕʾattâ | veh-ah-TA |
| makest | הִבְטַ֛חְתָּ | hibṭaḥtā | heev-TAHK-ta |
| this | אֶת | ʾet | et |
| people | הָעָ֥ם | hāʿām | ha-AM |
| to trust | הַזֶּ֖ה | hazze | ha-ZEH |
| in | עַל | ʿal | al |
| a lie. | שָֽׁקֶר׃ | šāqer | SHA-ker |
Cross Reference
Ezekiel 13:22
“‘ਨਬੀਓ, ਤੁਸੀਂ ਝੂਠ ਬੋਲਦੇ ਹੋ। ਤੁਹਾਡੇ ਝੂਠ ਨੇਕ ਬੰਦਿਆਂ ਨੂੰ ਦੁੱਖ ਪਹੁੰਚਾਉਂਦੇ ਹਨ-ਮੈਂ ਉਨ੍ਹਾਂ ਨੇਕ ਬੰਦਿਆਂ ਨੂੰ ਨੁਕਸਾਨ ਪਹੁੰਚਾਉਣਾ ਨਹੀਂ ਚਾਹਿਆ! ਤੁਸੀਂ ਮੰਦੇ ਲੋਕਾਂ ਦਾ ਪੱਖ ਲੈਂਦੇ ਹੋ ਅਤੇ ਉਨ੍ਹਾਂ ਨੂੰ ਉਤਸਾਹਿਤ ਕਰਦੇ ਹੋ। ਤੁਸੀਂ ਉਨ੍ਹਾਂ ਨੂੰ ਆਪਣੀਆਂ ਜ਼ਿੰਦਗੀਆਂ ਬਦਲਣ ਲਈ ਨਹੀਂ ਆਖਦੇ। ਤੁਸੀਂ ਉਨ੍ਹਾਂ ਦੀਆਂ ਜ਼ਿੰਦਗੀਆਂ ਬਚਾਉਣ ਦੀ ਕੋਸ਼ਿਸ਼ ਨਹੀਂ ਕਰਦੀਆਂ!
Lamentations 2:14
ਤੇਰੇ ਨਬੀਆਂ ਨੇ ਤੇਰੇ ਲਈ ਦਰਸ਼ਨ ਵੇਖੇ। ਪਰ ਇਹ ਤੇਰੇ ਲਈ ਬੇਕਾਰ ਝੂਠ ਸਨ। ਉਨ੍ਹਾਂ ਨੇ ਤੇਰੇ ਪਾਪਾਂ ਦੇ ਵਿਰੁੱਧ ਪ੍ਰਚਾਰ ਨਹੀਂ ਕੀਤਾ। ਉਨ੍ਹਾਂ ਨੇ ਮਾਹੌਲ ਨੂੰ ਸੁਧਰਨ ਦੀ ਕੋਸ਼ਿਸ਼ ਨਹੀ ਕੀਤੀ। ਉਨ੍ਹਾਂ ਨੇ ਤੇਰੇ ਲਈ ਸੰਦੇਸਾਂ ਦਾ ਪ੍ਰਚਾਰ ਕੀਤਾ। ਪਰ ਇਹ ਝੂਠੇ, ਅਤੇ ਗੁਮਰਾਹ ਕਰਨ ਵਾਲੇ ਸੰਦੇਸ਼ ਸਨ।
Zechariah 13:3
ਫ਼ਿਰ ਵੀ, ਜੇਕਰ ਕੋਈ ਮਨੁੱਖ ਭਵਿੱਖਬਾਣੀ ਕਰਨੀ ਜਾਰੀ ਰੱਖਦਾ, ਉਸ ਨੂੰ ਦੰਡ ਦਿੱਤਾ ਜਾਵੇਗਾ। ਇੱਥੋਂ ਤੀਕ ਕਿ ਉਸ ਦੇ ਮਾਪੇ ਉਸਦੀ ਮਾਂ ਅਤੇ ਉਸਦਾ ਪਿਉ ਉਸ ਨੂੰ ਕਹਿਣਗੇ, ‘ਤੂੰ ਯਹੋਵਾਹ ਦੇ ਨਾਂ ਤੇ ਝੂਠ ਬੋਲਿਆ ਇਸ ਲਈ ਤੈਨੂੰ ਮਰਨਾ ਚਾਹੀਦਾ ਫ਼ੇਰ ਉਸ ਦੇ ਖੁਦ ਦੇ ਮਾਪੇ ਨਬੁੱਵਤ ਕਰਨ ਤੋਂ ਉਸ ਨੂੰ ਚਪੇੜ ਮਾਰਨਗੇ।’
Ezekiel 22:28
“ਨਬੀ ਲੋਕਾਂ ਨੂੰ ਚੇਤਾਵਨੀ ਨਹੀਂ ਦਿੰਦੇ-ਉਹ ਸੱਚ ਉੱਤੇ ਪਰਦਾ ਪਾਉਂਦੇ ਹਨ। ਉਹ ਉਨ੍ਹਾਂ ਕਾਰੀਗਰਾਂ ਵਰਗੇ ਹਨ ਜਿਹੜੇ ਸੱਚਮੁੱਚ ਦੀਵਾਰ ਨੂੰ ਠੀਕ ਨਹੀਂ ਕਰਦੇ।-ਉਹ ਸਿਰਫ਼ ਸੁਰਾਖਾਂ ਉੱਤੇ ਪਲਸਤਰ ਫ਼ੇਰਦੇ ਹਨ। ਉਹ ਸਿਰਫ਼ ਝੂਠ ਹੀ ਦੇਖਦੇ ਹਨ। ਉਹ ਆਪਣਾ ਜਾਦੂ ਕਰਕੇ ਭਵਿੱਖ ਦਾ ਹਾਲ ਜਾਨਣ ਦੀ ਕੋਸ਼ਿਸ਼ ਕਰਦੇ ਹਨ ਪਰ ਉਹ ਸਿਰਫ਼ ਝੂਠ ਬੋਲਦੇ ਹਨ। ਉਹ ਆਖਦੇ ਹਨ, ‘ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ।’ ਪਰ ਉਹ ਸਿਰਫ਼ ਝੂਠ ਬੋਲ ਰਹੇ ਹਨ-ਯਹੋਵਾਹ ਨੇ ਉਨ੍ਹਾਂ ਨਾਲ ਗੱਲ ਨਹੀਂ ਕੀਤੀ!
Ezekiel 13:2
“ਆਦਮੀ ਦੇ ਪੁੱਤਰ, ਤੈਨੂੰ ਇਸਰਾਏਲ ਦੇ ਨਬੀਆਂ ਨਾਲ ਮੇਰੇ ਲਈ ਜ਼ਰੂਰ ਗੱਲ ਕਰਨੀ ਚਾਹੀਦੀ ਹੈ। ਉਹ ਨਬੀ ਸੱਚਮੁੱਚ ਮੇਰੇ ਲਈ ਨਹੀਂ ਬੋਲ ਰਹੇ। ਉਹ ਨਬੀ ਓਹੀ ਗੱਲਾਂ ਆਖ ਰਹੇ ਨੇ ਜੋ ਉਹ ਆਖਣਾ ਚਾਹੁੰਦੇ ਹਨ। ਤੈਨੂੰ ਉਨ੍ਹਾਂ ਨਾਲ ਜ਼ਰੂਰ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਨੂੰ ਇਹ ਗੱਲਾਂ ਆਖੀ, ‘ਯਹੋਵਾਹ ਵੱਲੋਂ ਇਸ ਸੰਦੇਸ਼ ਨੂੰ ਸੁਣੋ!
Jeremiah 29:31
“ਯਿਰਮਿਯਾਹ, ਇਹ ਸੰਦੇਸ਼ ਬਾਬਲ ਦੇ ਸਾਰੇ ਬੰਦੀਵਾਨਾਂ ਨੂੰ ਦੇਹ: ‘ਯਹੋਵਾਹ ਨਹਲਾਮ ਪਰਿਵਾਰ ਦੇ ਬੰਦੇ ਸ਼ਮਅਯਾਹ ਬਾਰੇ ਇਹ ਆਖਦਾ ਹੈ: ਸ਼ਮਅਯਾਹ ਨੇ ਤੁਹਾਨੂੰ ਪ੍ਰਚਾਰ ਕੀਤਾ ਹੈ, ਪਰ ਮੈਂ ਉਸ ਨੂੰ ਨਹੀਂ ਸੀ ਭੇਜਿਆ। ਸ਼ਮਅਯਾਹ ਨੇ ਤੁਹਾਨੂੰ ਇੱਕ ਝੂਠ ਉੱਤੇ ਵਿਸ਼ਵਾਸ ਦਿਵਾਇਆ ਹੈ।
Jeremiah 29:23
ਉਨ੍ਹਾਂ ਦੋਹਾਂ ਨਬੀਆਂ ਨੇ ਇਸਰਾਏਲ ਦੇ ਲੋਕਾਂ ਅੰਦਰ ਬਹੁਤ ਮੰਦੀਆਂ ਗੱਲਾਂ ਕੀਤੀਆਂ ਸਨ। ਉਨ੍ਹਾਂ ਨੇ ਵਿਭਚਾਰ ਦਾ ਪਾਪ ਕੀਤਾ, ਆਪਣੇ ਗੁਆਂਢੀਆਂ ਦੀਆਂ ਪਤਨੀਆਂ ਨਾਲ। ਉਨ੍ਹਾਂ ਨੇ ਝੂਠ ਵੀ ਬੋਲਿਆ ਅਤੇ ਇਹ ਵੀ ਆਖਿਆ ਕਿ ਉਹ ਝੂਠ ਮੇਰੇ ਵੱਲੋਂ, ਯਹੋਵਾਹ ਵੱਲੋਂ, ਸੰਦੇਸ਼ ਸਨ। ਮੈਂ ਉਨ੍ਹਾਂ ਨੂੰ ਇਹ ਗੱਲਾਂ ਕਰਨ ਲਈ ਨਹੀਂ ਆਖਿਆ ਸੀ। ਮੈਂ ਜਾਣਦਾ ਹਾਂ ਕਿ ਉਨ੍ਹਾਂ ਨੇ ਕੀ ਕੀਤਾ ਹੈ। ਮੈਂ ਸਾਖੀ ਹਾਂ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
Jeremiah 28:11
ਫ਼ੇਰ ਹਨਨਯਾਹ ਉੱਚੀ ਆਵਾਜ਼ ਵਿੱਚ ਬੋਲਿਆ ਤਾਂ ਜੋ ਸਾਰੇ ਲੋਕ ਉਸ ਨੂੰ ਸੁਣ ਸੱਕਣ। ਉਸ ਨੇ ਆਖਿਆ, “ਯਹੋਵਾਹ ਆਖਦਾ ਹੈ: ‘ਇਸੇ ਤਰ੍ਹਾਂ ਮੈਂ ਬਾਬਲ ਦੇ ਰਾਜੇ ਨਬੂਕਦਨੱਸਰ ਦਾ ਜੂਲਾ ਤੋੜ ਦਿਆਂਗਾ। ਉਸ ਨੇ ਇਹ ਜੂਲਾ ਦੁਨੀਆਂ ਦੀਆਂ ਸਾਰੀਆਂ ਕੌਮਾਂ ਨੂੰ ਪਹਿਨਾਇਆ ਹੋਇਆ ਹੈ। ਪਰ ਮੈਂ ਦੋ ਸਾਲ ਤੋਂ ਪਹਿਲਾਂ-ਪਹਿਲਾਂ ਇਹ ਜੂਲਾ ਤੋੜ ਦਿਆਂਗਾ।’” ਹਨਨਯਾਹ ਦੇ ਇਹ ਆਖਣ ਤੋਂ ਮਗਰੋਂ, ਯਿਰਮਿਯਾਹ ਮੰਦਰ ਵਿੱਚੋਂ ਬਾਹਰ ਚੱਲਾ ਗਿਆ।
Jeremiah 27:15
‘ਮੈਂ ਉਨ੍ਹਾਂ ਨਬੀਆਂ ਨੂੰ ਨਹੀਂ ਸੀ ਭੇਜਿਆ।’ ਇਹ ਸੰਦੇਸ਼ ਯਹੋਵਾਹ ਵੱਲੋਂ ਹੈ। ‘ਉਹ ਝੂਠ ਦਾ ਪ੍ਰਚਾਰ ਕਰ ਰਹੇ ਨੇ ਅਤੇ ਆਖ ਰਹੇ ਨੇ ਕਿ ਸੰਦੇਸ਼ ਮੇਰੇ ਵੱਲੋਂ ਹੈ। ਇਸ ਲਈ ਮੈਂ ਤੁਹਾਨੂੰ ਯਹੂਦਾਹ ਦੇ ਲੋਕਾਂ ਨੂੰ ਦੂਰ ਭੇਜ ਦਿਆਂਗਾ ਤੁਸੀਂ ਮਰ ਜਾਵੋਗੇ। ਅਤੇ ਉਹ ਨਬੀ ਜਿਹੜੇ ਤੁਹਾਡੇ ਅੱਗੇ ਪ੍ਰਚਾਰ ਕਰ ਰਹੇ ਨੇ ਉਹ ਵੀ ਮਰ ਜਾਣਗੇ।’”
Jeremiah 23:21
ਮੈਂ ਉਨ੍ਹਾਂ ਨਬੀਆਂ ਨੂੰ ਨਹੀਂ ਭੇਜਿਆ ਸੀ। ਪਰ ਉਹ ਆਪਣੇ ਸੰਦੇਸ਼ ਦੇਣ ਲਈ ਦੌੜੇ ਆਏ। ਮੈਂ ਉਨ੍ਹਾਂ ਨਾਲ ਨਹੀਂ ਬੋਲਿਆ ਪਰ ਉਨ੍ਹਾਂ ਮੇਰੇ ਨਾਮ ਉੱਤੇ ਪ੍ਰਚਾਰ ਕੀਤਾ।
Jeremiah 20:6
ਅਤੇ ਪਸ਼ਹੂਰ, ਤੂੰ ਅਤੇ ਤੇਰੇ ਘਰ ਵਿੱਚ ਰਹਿਣ ਵਾਲੇ ਸਾਰੇ ਬੰਦੇ ਫ਼ੜ ਲੇ ਜਾਣਗੇ। ਤੁਹਾਨੂੰ ਬਾਬਲ ਦੇਸ਼ ਵਿੱਚ ਜਾਕੇ ਰਹਿਣ ਲਈ ਮਜ਼ਬੂਰ ਕੀਤਾ ਜਾਵੇਗਾ। ਤੁਸੀਂ ਬਾਬਲ ਵਿੱਚ ਮਰੋਗੇ। ਅਤੇ ਤੁਹਾਨੂੰ ਉਸੇ ਬਾਹਰਲੇ ਦੇਸ਼ ਵਿੱਚ ਦਫ਼ਨਾਇਆ ਜਾਵੇਗਾ। ਤੂੰ ਆਪਣੇ ਦੋਸਤਾਂ ਨੂੰ ਝੂਠ ਦਾ ਪ੍ਰਚਾਰ ਕੀਤਾ। ਤੂੰ ਆਖਿਆ ਸੀ ਕਿ ਇਹ ਗੱਲਾਂ ਨਹੀਂ ਵਾਪਰਨਗੀਆਂ। ਪਰ ਤੇਰੇ ਸਾਰੇ ਦੋਸਤ ਵੀ ਛੇਤੀ ਹੀ ਮਰ ਜਾਣਗੇ ਅਤੇ ਬਾਬਲ ਵਿੱਚ ਦਫ਼ਨਾਏ ਜਾਣਗੇ।’”
Jeremiah 14:14
ਤਾਂ ਯਹੋਵਾਹ ਨੇ ਮੈਨੂੰ ਆਖਿਆ, “ਯਿਰਮਿਯਾਹ, ਉਹ ਨਬੀ ਮੇਰੇ ਨਾਂ ਉੱਤੇ ਝੂਠ ਦਾ ਪ੍ਰਚਾਰ ਕਰ ਰਹੇ ਹਨ। ਮੈਂ ਉਨ੍ਹਾਂ ਨਬੀਆਂ ਨੂੰ ਨਹੀਂ ਭੇਜਿਆ ਸੀ। ਮੈਂ ਉਨ੍ਹਾਂ ਨੂੰ ਨਾ ਕੋਈ ਆਦੇਸ਼ ਦਿੱਤਾ ਸੀ ਅਤੇ ਨਾ ਉਨ੍ਹਾਂ ਨਾਲ ਗੱਲ ਕੀਤੀ ਸੀ। ਉਹ ਨਬੀ ਝੂਠੇ ਦਰਸ਼ਨਾਂ, ਨਿਕੰਮੇ ਜਾਦੂ ਅਤੇ ਆਪਣੀਆਂ ਖੁਸ਼ਫ਼ਹਿਮੀਆਂ ਦਾ ਪ੍ਰਚਾਰ ਕਰਦੇ ਰਹੇ ਹਨ।
1 Kings 22:23
ਮੀਕਾਯਾਹ ਨੇ ਆਪਣੀ ਕਹਾਣੀ ਖਤਮ ਕੀਤੀ। ਤਦ ਉਸ ਨੇ ਕਿਹਾ, “ਹੁਣ ਵੇਖੋ! ਯਹੋਵਾਹ ਨੇ ਤੁਹਾਡੇ ਇਨ੍ਹਾਂ ਸਭਨਾਂ ਨਬੀਆਂ ਦੇ ਮੂੰਹਾਂ ਵਿੱਚ ਇੱਕ ਝੂਠਾ ਵਾਕ ਪਾ ਦਿੱਤਾ ਹੈ, ਪਰ ਯਹੋਵਾਹ ਤੁਹਾਡੇ ਲਈ ਬੁਰਿਆਈ ਹੀ ਬੋਲਿਆ ਹੈ।”