Jeremiah 30
1 ਉਮੀਦ ਦੇ ਇਕਰਾਰ ਇਹ ਉਹ ਸੰਦੇਸ਼ ਹੈ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਨੂੰ ਮਿਲਿਆ।
2 ਯਹੋਵਾਹ ਇਸਰਾਏਲ ਦੇ ਲੋਕਾਂ ਦੇ ਪਰਮੇਸ਼ੁਰ, ਨੇ ਆਖਿਆ ਸੀ, “ਯਿਰਮਿਯਾਹ, ਜਿਹੜੇ ਸ਼ਬਦ ਮੈਂ ਤੈਨੂੰ ਆਖੇ ਨੇ ਉਨ੍ਹਾਂ ਨੂੰ ਇੱਕ ਕਿਤਾਬ ਵਿੱਚ ਲਿਖ ਲੈ। ਇਹ ਕਿਤਾਬ ਖੁਦ ਆਪਣੇ ਲਈ ਲਿਖ।
3 ਅਜਿਹਾ ਹੀ ਕਰ ਕਿਉਂ ਕਿ ਉਹ ਦਿਨ ਆਉਣਗੇ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਜਦੋਂ ਮੈਂ ਆਪਣੇ ਲੋਕਾਂ ਨੂੰ ਜਲਾਵਤਨੀ ਵਿੱਚੋਂ ਵਾਪਸ ਇਸਰਾਏਲ ਅਤੇ ਯਹੂਦਾਹ ਵਿੱਚ ਲਿਆਵਾਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਮੈਂ ਉਨ੍ਹਾਂ ਲੋਕਾਂ ਨੂੰ ਉਸੇ ਧਰਤੀ ਉੱਤੇ ਵਸਾ ਦਿਆਂਗਾ ਜਿਹੜੀ ਮੈਂ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤੀ ਸੀ। ਫ਼ੇਰ ਮੇਰੇ ਬੰਦੇ ਉਸ ਧਰਤੀ ਦੇ ਦੋਬਾਰਾ ਮਾਲਿਕ ਹੋਣਗੇ।”
4 ਯਹੋਵਾਹ ਨੇ ਇਹ ਸੰਦੇਸ਼ ਇਸਰਾਏਲ ਅਤੇ ਯਹੂਦਾਹ ਦੇ ਲੋਕਾਂ ਲਈ ਸੁਣਾਇਆ।
5 ਇਹੀ ਹੈ ਜੋ ਯਹੋਵਾਹ ਨੇ ਆਖਿਆ: “ਅਸੀਂ ਲੋਕਾਂ ਨੂੰ ਡਰ ਨਾਲ ਚੀਕਦਿਆਂ ਸੁਣਦੇ ਹਾਂ! ਲੋਕ ਭੈਭੀਤ ਨੇ! ਇੱਥੇ ਕੋਈ ਸ਼ਾਂਤੀ ਨਹੀਂ!
6 “ਇਹ ਸਵਾਲ ਪੁੱਛੋ ਅਤੇ ਇਸ ਬਾਰੇ ਸੋਚੋ: ਕੀ ਕੋਈ ਆਦਮੀ ਬੱਚਾ ਪੈਦਾ ਕਰ ਸੱਕਦਾ ਹੈ? ਬੇਸੱਕ ਨਹੀਂ! ਫ਼ੇਰ ਮੈਂ ਹਰ ਤਾਕਤਵਰ ਬੰਦੇ ਨੂੰ ਆਪਣੇ ਪੇਟ ਨੂੰ ਸਾਂਭਦਿਆਂ ਕਿਉਂ ਦੇਖਦਾ ਹਾਂ, ਜਿਵੇਂ ਕੋਈ ਔਰਤ ਜਨਮ ਪੀੜਾਂ ਸਹਿ ਰਹੀ ਹੋਵੇ? ਹਰ ਬੰਦੇ ਦਾ ਚਿਹਰਾ ਮਰੇ ਹੋਏ ਬੰਦੇ ਵਾਂਗ ਸਫ਼ੇਦ ਕਿਉਂ ਹੋ ਰਿਹਾ ਹੈ? ਕਿਉਂ ਲੋਕ ਡਰੇ ਹੋਏ ਨੇ।
7 “ਯਾਕੂਬ ਲਈ ਇਹ ਬਹੁਤ ਮਹੱਤਵਪੂਰਣ ਸਮਾਂ ਹੈ। ਇਹ ਸਮਾਂ ਵੱਡੀ ਬਿਪਤਾ ਵਾਲਾ ਹੈ। ਇਹੋ ਜਿਹਾ ਸਮਾਂ ਕਦੇ ਵੀ ਨਹੀਂ ਹੋਵੇਗਾ। ਪਰ ਯਾਕੂਬ ਬਚ ਜਾਵੇਗਾ।
8 “ਉਸ ਸਮੇਂ,” ਇਹ ਸੰਦੇਸ਼ ਸਰਬ ਸ਼ਕਤੀਮਾਨ ਯਹੋਵਾਹ ਵੱਲੋਂ, “ਮੈਂ ਇਸਰਾਏਲ ਅਤੇ ਯਹੂਦਾਹ ਦੇ ਲੋਕਾਂ ਦੇ ਗਲਾਂ ਵਿੱਚ ਪਾਏ ਹੋਏ ਜੂਲੇ ਨੂੰ ਤੋੜ ਦਿਆਂਗਾ। ਅਤੇ ਮੈਂ ਤੁਹਾਨੂੰ ਬੰਨ੍ਹਣ ਵਾਲੀਆਂ ਰਸੀਆਂ ਨੂੰ ਤੋੜ ਦਿਆਂਗਾ। ਵਿਦੇਸ਼ੀ ਲੋਕ ਫ਼ੇਰ ਕਦੇ ਵੀ ਮੇਰੇ ਲੋਕਾਂ ਨੂੰ ਗੁਲਾਮ ਬਣ ਜਾਣ ਲਈ ਮਜ਼ਬੂਰ ਨਹੀਂ ਕਰਨਗੇ।
9 ਇਸਰਾਏਲ ਅਤੇ ਯਹੂਦਾਹ ਦੇ ਲੋਕ ਵਿਦੇਸ਼ੀ ਲੋਕਾਂ ਦੀ ਸੇਵਾ ਨਹੀਂ ਕਰਨਗੇ। ਨਹੀਂ! ਉਹ ਯਹੋਵਾਹ ਆਪਣੇ ਪਰਮੇਸ਼ੁਰ ਦੀ ਸੇਵਾ ਕਰਨਗੇ ਅਤੇ ਉਹ ਆਪਣੇ ਰਾਜੇ ਦਾਊਦ ਦੀ ਸੇਵਾ ਕਰਨਗੇ, ਰਾਜੇ ਨੂੰ ਮੈਂ ਉਨ੍ਹਾਂ ਦੇ ਪਾਸ ਭੇਜ ਦਿਆਂਗਾ।
10 “ਇਸ ਲਈ, ਯਾਕੂਬ, ਮੇਰੇ ਸੇਵਕ, ਭੈਭੀਤ ਨਾ ਹੋ!” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਹੇ ਇਸਰਾਏਲ ਇਸਦੇ ਕਾਰਣ ਭੈਭੀਤ ਨਾ ਹੋ। ਮੈਂ ਤੈਨੂੰ ਉਨ੍ਹਾਂ ਦੂਰ ਦੁਰਾਡੀਆਂ ਥਾਵਾਂ ਤੋਂ ਬਚਾਵਾਂਗਾ। ਮੈਂ ਤੇਰੇ ਉੱਤਰਾਧਿਕਾਰੀਆਂ ਨੂੰ ਉਸ ਦੂਰ-ਦੁਰਾਡੇ ਦੇਸ ਤੋਂ ਬਚਾਵਾਂਗਾ ਜਿੱਥੇ ਉਹ ਬੰਦੀ ਹਨ ਅਤੇ ਉਨ੍ਹਾਂ ਨੂੰ ਵਾਪਸ ਲਿਆਵਾਂਗਾ। ਯਾਕੂਬ ਨੂੰ ਫ਼ੇਰ ਸ਼ਾਂਤੀ ਮਿਲੇਗੀ। ਲੋਕ ਯਾਕੂਬ ਨੂੰ ਤੰਗ ਨਹੀਂ ਕਰਨਗੇ। ਇੱਥੇ, ਮੇਰੇ ਲੋਕਾਂ ਨੂੰ ਭੈਭੀਤ ਕਰਨ ਵਾਲਾ ਕੋਈ ਦੁਸ਼ਮਣ ਨਹੀਂ ਹੋਵੇਗਾ।
11 ਇਸਰਾਏਲ ਅਤੇ ਯਹੂਦਾਹ ਦੇ ਲੋਕੋ, ਮੈਂ ਤੁਹਾਡੇ ਨਾਲ ਹਾਂ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਅਤੇ ਮੈਂ ਤੁਹਾਨੂੰ ਬਚਾਵਾਂਗਾ। ਮੈਂ ਤੁਹਾਨੂੰ ਉਨ੍ਹਾਂ ਕੌਮਾਂ ਕੋਲ ਭੇਜਿਆ ਸੀ। ਪਰ ਮੈਂ ਉਨ੍ਹਾਂ ਸਾਰੀਆਂ ਕੌਮਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿਆਂਗਾ। ਇਹ ਠੀਕ ਹੈ, ਮੈਂ ਉਨ੍ਹਾਂ ਕੌਮਾਂ ਨੂੰ ਤਬਾਹ ਕਰ ਦਿਆਂਗਾ। ਪਰ ਮੈਂ ਤੁਹਾਨੂੰ ਤਬਾਹ ਨਹੀਂ ਕਰਾਂਗਾ। ਤੁਹਾਨੂੰ ਤੁਹਾਡੇ ਮੰਦੇ ਅਮਲਾਂ ਲਈ ਅਵੱਸ਼ ਸਜ਼ਾ ਮਿਲੇਗੀ। ਪਰ ਮੈਂ ਤੁਹਾਨੂੰ ਨਿਰਪੱਖ ਹੋਕੇ ਸਬਕ ਸਿੱਖਾਵਾਂਗਾ।”
12 ਯਹੋਵਾਹ ਆਖਦਾ ਹੈ: ਇਸਰਾਏਲ ਅਤੇ ਯਹੂਦਾਹ ਦੇ ਲੋਕੋ, ਤੁਹਾਨੂੰ ਅਜਿਹਾ ਜ਼ਖਮ ਲੱਗਿਆ ਹੈ ਜਿਹੜਾ ਠੀਕ ਨਹੀਂ ਹੋ ਸੱਕਦਾ। ਤੁਹਾਨੂੰ ਨਾ ਠੀਕ ਹੋਣ ਵਾਲੀ ਚੋਟ ਲਗੀ ਹੈ।
13 ਇੱਥੇ ਤੁਹਾਡੇ ਜ਼ਖਮਾਂ ਨੂੰ ਦੇਖਣ ਵਾਲਾ ਕੋਈ ਬੰਦਾ ਨਹੀਂ। ਇਸ ਲਈ ਤੁਸੀਂ ਰਾਜ਼ੀ ਨਹੀਂ ਹੋਵੋਂਗੇ।
14 ਤੁਸੀਂ ਬਹੁਤ ਕੌਮਾਂ ਦੇ ਦੋਸਤ ਬਣ ਗਏ ਸੀ। ਪਰ ਉਹ ਕੌਮਾਂ ਤੁਹਾਡਾ ਧਿਆਨ ਨਹੀਂ ਰੱਖਦੀਆਂ। ਦੋਸਤ ਤੁਹਾਨੂੰ ਭੁੱਲ ਗਏ ਨੇ। ਮੈਂ ਤੁਹਾਨੂੰ ਦੁਸ਼ਮਣ ਵਾਂਗ ਚੋਟ ਪਹੁੰਚਾਈ। ਮੈਂ ਤੁਹਾਨੂੰ ਬਹੁਤ ਸਖਤ ਸਜ਼ਾ ਦਿੱਤੀ। ਅਜਿਹਾ ਮੈਂ ਤੁਹਾਡੇ ਵੱਡੇ ਦੋਸ਼ ਕਰਕੇ ਕੀਤਾ। ਅਜਿਹਾ ਮੈਂ ਤੁਹਾਡੇ ਬਹੁਤ ਸਾਰੇ ਪਾਪਾਂ ਕਰਕੇ ਕੀਤਾ।
15 ਇਸਰਾਏਲ ਤੇ ਯਹੂਦਾਹ, ਤੁਸੀਂ ਆਪਣੇ ਜ਼ਖਮਾਂ ਬਾਰੇ ਚੀਕਾਂ ਕਿਉਂ ਮਾਰ ਰਹੇ ਹੋ? ਤੁਹਾਡਾ ਜ਼ਖਮ ਬਹੁਤ ਕਸ਼ਟਦਾਇੱਕ ਹੈ, ਅਤੇ ਇਸ ਦਾ ਕੋਈ ਇਲਾਜ਼ ਨਹੀਂ। ਮੈਂ, ਯਹੋਵਾਹ ਨੇ ਤੁਹਾਡੇ ਵੱਡੇ ਦੋਸ਼ ਕਾਰਣ ਤੁਹਾਡੇ ਨਾਲ ਇਹ ਗੱਲਾਂ ਕੀਤੀਆਂ। ਇਹ ਗੱਲਾਂ ਮੈਂ ਤੁਹਾਡੇ ਬਹੁਤ ਸਾਰੇ ਪਾਪਾਂ ਕਰਕੇ ਕੀਤੀਆਂ।
16 ਉਨ੍ਹਾਂ ਕੌਮਾਂ ਤੁਹਾਨੂੰ ਤਬਾਹ ਕੀਤਾ ਸੀ ਪਰ ਉਹ ਖੁਦ ਤਬਾਹ ਹੋ ਗਈਆਂ ਨੇ। ਇਸਰਾਏਲ ਤੇ ਯਹੂਦਾਹ, ਤੁਹਾਡੇ ਦੁਸ਼ਮਣ ਬੰਦੀ ਬਣ ਜਾਣਗੇ। ਉਨ੍ਹਾਂ ਲੋਕਾਂ ਤੁਹਾਡੀਆਂ ਚੀਜ਼ਾਂ ਚੁਰਾਈਆਂ ਸਨ। ਪਰ ਹੋਰ ਲੋਕੀਂ ਉਨ੍ਹਾਂ ਦੀ ਚੋਰੀ ਕਰਨਗੇ। ਉਨ੍ਹਾਂ ਲੋਕਾਂ ਜੰਗ ਅੰਦਰ ਤੁਹਾਡੀਆਂ ਚੀਜ਼ਾਂ ਖੋਹੀਆਂ ਸਨ। ਪਰ ਹੁਣ ਦੂਸਰੇ ਲੋਕ ਜੰਗ ਅੰਦਰ ਉਨ੍ਹਾਂ ਦੀਆਂ ਚੀਜ਼ਾਂ ਖੋਹਣਗੇ।
17 ਅਤੇ ਮੈਂ ਤੁਹਾਡੀ ਸਿਹਤ ਵਾਪਸ ਪਰਤਾਵਾਂਗਾ। ਅਤੇ ਮੈਂ ਤੁਹਾਡੇ ਜ਼ਖਮਾਂ ਦਾ ਇਲਾਜ਼ ਕਰਾਂਗਾ। ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਕਿਉਂ? ਕਿਉਂ ਕਿ ਹੋਰਨਾਂ ਲੋਕਾਂ ਤੁਹਾਨੂੰ ਅਛੂਤ ਆਖਿਆ। ਉਨ੍ਹਾਂ ਲੋਕਾਂ ਨੇ ਆਖਿਆ, ‘ਕੋਈ ਵੀ ਸੀਯੋਨ ਵੱਲ ਧਿਆਨ ਨਹੀਂ ਦਿੰਦਾ।’”
18 ਯਹੋਵਾਹ ਆਖਦਾ ਹੈ: “ਹੁਣ ਯਾਕੂਬ ਦੇ ਬੰਦੇ ਬੰਦੀ ਨੇ। ਪਰ ਉਹ ਵਾਪਸ ਪਰਤ ਕੇ ਆਉਣਗੇ। ਅਤੇ ਮੈਂ ਯਾਕੂਬ ਦੇ ਮਕਾਨਾਂ ਉੱਤੇ ਤਰਸ ਕਰਾਂਗਾ। ਸ਼ਹਿਰ ਹੁਣ ਸਿਰਫ਼ ਖੰਡਰਾਂ ਨਾਲ ਢੱਕੀ ਹੋਈ ਸੱਖਣੀ ਪਹਾੜੀ ਹੀ ਹੈ। ਪਰ ਸ਼ਹਿਰ ਨੂੰ ਇਸਦੀ ਪਹਾੜੀ ਉੱਤੇ ਉਸਾਰਿਆ ਜਾਵੇਗਾ। ਅਤੇ ਪਾਤਸ਼ਾਹ ਦੇ ਮਹਿਲ ਨੂੰ ਉਸਾਰਿਆ ਜਾਵੇਗਾ, ਜਿੱਥੇ ਇਸ ਨੂੰ ਹੋਣਾ ਚਾਹੀਦਾ ਹੈ।
19 ਉਨ੍ਹਾਂ ਥਾਵਾਂ ਦੇ ਲੋਕ ਉਸਤਤ ਦੇ ਗੀਤ ਗਾਉਣਗੇ। ਅਤੇ ਉੱਥੇ ਹਾਸਿਆਂ ਦਾ ਸ਼ੋਰ ਉੱਠੇਗਾ। ਮੈਂ ਉਨ੍ਹਾਂ ਨੂੰ ਢੇਰ ਸਾਰੇ ਬੱਚਿਆਂ ਦਾ ਵਰਦਾਨ ਦੇਵਾਂਗਾ। ਇਸਰਾਏਲ ਅਤੇ ਯਹੂਦਾਹ ਛੋਟੇ ਨਹੀਂ ਹੋਣਗੇ। ਮੈਂ ਉਨ੍ਹਾਂ ਨੂੰ ਇੱਜ਼ਤ ਬਖਸ਼ਾਂਗਾ। ਕੋਈ ਉਨ੍ਹਾਂ ਦੀ ਬੇਕਦਰੀ ਨਹੀਂ ਕਰ ਸੱਕੇਗਾ।
20 ਯਾਕੂਬ ਦਾ ਪਰਿਵਾਰ ਹੋਵੇਗਾ ਜਿਸ ਤਰ੍ਹਾਂ ਬਹੁਤ ਪਹਿਲੋਂ, ਇਸਰਾਏਲ ਦਾ ਪਰਿਵਾਰ ਹੁੰਦਾ ਸੀ ਮੈਂ ਇਸਰਾਏਲ ਤੇ ਯਹੂਦਾਹ ਨੂੰ ਮਜ਼ਬੂਤ ਬਣਾਵਾਂਗਾ, ਅਤੇ ਮੈਂ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵਾਂਗਾ, ਜਿਨ੍ਹਾਂ ਉਨ੍ਹਾਂ ਨੂੰ ਦੁੱਖ ਦਿੱਤਾ ਸੀ।
21 ਕੋਈ ਆਪਣਾ ਬੰਦਾ ਹੀ ਉਨ੍ਹਾਂ ਦੀ ਅਗਵਾਈ ਕਰੇਗਾ। ਉਹ ਹਾਕਮ ਮੇਰੇ ਆਪਣੇ ਬੰਦਿਆਂ ਵਿੱਚੋਂ ਆਵੇਗਾ। ਲੋਕ ਮੇਰੇ ਨਜ਼ਦੀਕ ਆ ਸੱਕਦੇ ਨੇ, ਜੇ ਸਿਰਫ਼ ਮੈਂ ਹੀ ਉਨ੍ਹਾਂ ਨੂੰ ਇਸ ਲਈ ਆਖਾਂ। ਇਸ ਲਈ ਮੈਂ ਉਸ ਆਗੂ ਨੂੰ ਮੇਰੇ ਨਜ਼ਦੀਕ ਆਉਣ ਲਈ ਆਖਾਂਗਾ। ਅਤੇ ਉਹ ਮੇਰੇ ਨਜ਼ਦੀਕ ਆਵੇਗਾ।
22 ਤੁਸੀਂ ਮੇਰੇ ਬੰਦੇ ਹੋਵੋਂਗੇ। ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ।”
23 ਯਹੋਵਾਹ ਬਹੁਤ ਕਹਿਰਵਾਨ ਸੀ! ਉਸ ਨੇ ਲੋਕਾਂ ਨੂੰ ਸਜ਼ਾ ਦਿੱਤੀ ਸੀ। ਸਜ਼ਾ ਤੂਫ਼ਾਨ ਵਾਂਗ ਆਈ ਸੀ, ਇਹ ਮੰਦੇ ਲੋਕਾਂ ਦੇ ਵਿਰੁੱਧ ਚਕਰਵਾਤ ਵਾਂਗ ਆਈ ਸੀ।
24 ਯਹੋਵਾਹ ਦਾ ਕਹਿਰ ਨਹੀਂ ਰੁਕੇਗਾ ਜਦੋਂ ਤੀਕ ਉਹ ਆਪਣੀਆਂ ਵਿਉਂਤਾਂ ਖਤਮ ਨਹੀਂ ਕਰ ਲੈਂਦਾ। ਜਦੋਂ ਉਹ ਦਿਨ ਖਤਮ ਹੋਵੇਗਾ, ਤੁਸੀਂ ਲੋਕ ਸਮਝ ਜਾਵੋਂਗੇ।
1 The word that came to Jeremiah from the Lord, saying,
2 Thus speaketh the Lord God of Israel, saying, Write thee all the words that I have spoken unto thee in a book.
3 For, lo, the days come, saith the Lord, that I will bring again the captivity of my people Israel and Judah, saith the Lord: and I will cause them to return to the land that I gave to their fathers, and they shall possess it.
4 And these are the words that the Lord spake concerning Israel and concerning Judah.
5 For thus saith the Lord; We have heard a voice of trembling, of fear, and not of peace.
6 Ask ye now, and see whether a man doth travail with child? wherefore do I see every man with his hands on his loins, as a woman in travail, and all faces are turned into paleness?
7 Alas! for that day is great, so that none is like it: it is even the time of Jacob’s trouble; but he shall be saved out of it.
8 For it shall come to pass in that day, saith the Lord of hosts, that I will break his yoke from off thy neck, and will burst thy bonds, and strangers shall no more serve themselves of him:
9 But they shall serve the Lord their God, and David their king, whom I will raise up unto them.
10 Therefore fear thou not, O my servant Jacob, saith the Lord; neither be dismayed, O Israel: for, lo, I will save thee from afar, and thy seed from the land of their captivity; and Jacob shall return, and shall be in rest, and be quiet, and none shall make him afraid.
11 For I am with thee, saith the Lord, to save thee: though I make a full end of all nations whither I have scattered thee, yet will I not make a full end of thee: but I will correct thee in measure, and will not leave thee altogether unpunished.
12 For thus saith the Lord, Thy bruise is incurable, and thy wound is grievous.
13 There is none to plead thy cause, that thou mayest be bound up: thou hast no healing medicines.
14 All thy lovers have forgotten thee; they seek thee not; for I have wounded thee with the wound of an enemy, with the chastisement of a cruel one, for the multitude of thine iniquity; because thy sins were increased.
15 Why criest thou for thine affliction? thy sorrow is incurable for the multitude of thine iniquity: because thy sins were increased, I have done these things unto thee.
16 Therefore all they that devour thee shall be devoured; and all thine adversaries, every one of them, shall go into captivity; and they that spoil thee shall be a spoil, and all that prey upon thee will I give for a prey.
17 For I will restore health unto thee, and I will heal thee of thy wounds, saith the Lord; because they called thee an Outcast, saying, This is Zion, whom no man seeketh after.
18 Thus saith the Lord; Behold, I will bring again the captivity of Jacob’s tents, and have mercy on his dwellingplaces; and the city shall be builded upon her own heap, and the palace shall remain after the manner thereof.
19 And out of them shall proceed thanksgiving and the voice of them that make merry: and I will multiply them, and they shall not be few; I will also glorify them, and they shall not be small.
20 Their children also shall be as aforetime, and their congregation shall be established before me, and I will punish all that oppress them.
21 And their nobles shall be of themselves, and their governor shall proceed from the midst of them; and I will cause him to draw near, and he shall approach unto me: for who is this that engaged his heart to approach unto me? saith the Lord.
22 And ye shall be my people, and I will be your God.
23 Behold, the whirlwind of the Lord goeth forth with fury, a continuing whirlwind: it shall fall with pain upon the head of the wicked.
24 The fierce anger of the Lord shall not return, until he have done it, and until he have performed the intents of his heart: in the latter days ye shall consider it.
Jeremiah 27 in Tamil and English
1 ਯਹੋਵਾਹ ਨੇ ਨਬੂਕਦਨੱਸਰ ਨੂੰ ਹਾਕਮ ਬਣਾਇਆ ਯਹੋਵਾਹ ਵੱਲੋਂ ਇਹ ਸੰਦੇਸ਼ ਯਿਰਮਿਯਾਹ ਨੂੰ ਯਹੂਦਾਹ ਦੇ ਰਾਜੇ ਸਿਦਕੀਯਾਹ ਦੇ ਸ਼ਾਸਨ ਦੇ ਸ਼ੁਰੂਆਤ ਵਿੱਚ ਮਿਲਿਆ। ਸਿਦਕੀਯਾਹ ਰਾਜੇ ਯੋਸ਼ੀਯਾਹ ਦਾ ਪੁੱਤਰ ਸੀ।
In the beginning of the reign of Jehoiakim the son of Josiah king of Judah came this word unto Jeremiah from the Lord, saying,
2 ਇਹ ਸੀ ਜੋ ਯਹੋਵਾਹ ਨੇ ਮੈਨੂੰ ਆਖਿਆ, “ਯਿਰਮਿਯਾਹ, ਡੰਡਿਆਂ ਅਤੇ ਰਸੀਆਂ ਤੋਂ ਇੱਕ ਜੂਲਾ ਬਣਾ ਅਤੇ ਇਸ ਨੂੰ ਆਪਣੀ ਗਰਦਨ ਉੱਤੇ ਰੱਖ।
Thus saith the Lord to me; Make thee bonds and yokes, and put them upon thy neck,
3 ਫ਼ੇਰ ਹੋਰਨਾਂ ਹਲਾਂ ਨੂੰ ਅਦੋਮ, ਮੋਆਬ ਅਤੇ ਅੰਮੋਨ, ਸੂਰ ਅਤੇ ਸੈਦਾ ਦੇ ਰਾਜਿਆਂ ਨੂੰ ਘੱਲ ਦੇ। ਉਨ੍ਹਾਂ ਰਾਜਿਆਂ ਨੂੰ ਜਿਹੜੇ ਯਰੂਸ਼ਲਮ ਵਿੱਚ ਯਹੂਦਾਹ ਦੇ ਰਾਜੇ ਸਿਦਕੀਯਾਹ ਨੂੰ ਮਿਲਣ ਆਏ ਨੇ, ਸੰਦੇਸ਼ਵਾਹਕਾਂ ਹੱਥ ਸੰਦੇਸ਼ ਭੇਜ।
And send them to the king of Edom, and to the king of Moab, and to the king of the Ammonites, and to the king of Tyrus, and to the king of Zidon, by the hand of the messengers which come to Jerusalem unto Zedekiah king of Judah;
4 ਉਨ੍ਹਾਂ ਸੰਦੇਸ਼ਵਾਹਕਾਂ ਨੂੰ ਆਖ ਕਿ ਉਹ ਆਪਣੇ ਮਾਲਕਾਂ ਨੂੰ ਇਹ ਸੰਦੇਸ਼ ਦੇਣ। ਉਨ੍ਹਾਂ ਨੂੰ ਆਖੀਂ, ‘ਯਹੋਵਾਹ ਸਰਬ ਸ਼ਕਤੀਮਾਨ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, ਆਪਣੇ ਮਾਲਕਾਂ ਨੂੰ ਆਖੋ ਕਿ ਮੈਂ ਇਸ ਧਰਤੀ ਨੂੰ ਅਤੇ ਇਸ ਉੱਤੇ ਵਸਣ ਵਾਲਿਆਂ ਨੂੰ ਆਖ ਕਿ
And command them to say unto their masters, Thus saith the Lord of hosts, the God of Israel; Thus shall ye say unto your masters;
5 ਮੈਂ ਧਰਤੀ ਨੂੰ ਅਤੇ ਇਸ ਉੱਤੇ ਰਹਿਣ ਵਾਲੇ ਸਾਰੇ ਲੋਕਾਂ ਨੂੰ ਸਾਜਿਆ ਸੀ। ਮੈਂ ਧਰਤੀ ਉਤਲੇ ਸਾਰੇ ਜਾਨਵਰਾਂ ਨੂੰ ਸਾਜਿਆ ਸੀ। ਇਹ ਸਾਰਾ ਕੁਝ ਮੈਂ ਆਪਣੀ ਵੱਡੀ ਸ਼ਕਤੀ ਨਾਲ ਅਤੇ ਤਾਕਤਵਰ ਹੱਥ ਨਾਲ ਕੀਤਾ। ਮੈਂ ਜਿਸ ਕਿਸੇ ਨੂੰ ਚਾਹਾਂ ਇਹ ਧਰਤੀ ਦੇ ਸੱਕਦਾ ਹਾਂ।
I have made the earth, the man and the beast that are upon the ground, by my great power and by my outstretched arm, and have given it unto whom it seemed meet unto me.
6 ਹੁਣ ਮੈਂ ਤੁਹਾਡੇ ਸਾਰੇ ਦੇਸ਼ਾਂ ਨੂੰ ਬਾਬਲ ਦੇ ਰਾਜੇ ਨਬੂਕਦਨੱਸਰ ਨੂੰ ਦੇ ਦਿੱਤਾ ਹੈ। ਉਹ ਮੇਰਾ ਸੇਵਕ ਹੈ। ਮੈਂ ਜੰਗਲੀ ਜਾਨਵਰਾਂ ਕੋਲੋਂ ਵੀ ਉਸਦਾ ਆਗਿਆ ਪਾਲਨ ਕਰਾਵਾਂਗਾ।
And now have I given all these lands into the hand of Nebuchadnezzar the king of Babylon, my servant; and the beasts of the field have I given him also to serve him.
7 ਸਾਰੀਆਂ ਕੌਮਾਂ ਨਬੂਕਦਨੱਸਰ ਉਸ ਦੇ ਪੁੱਤਰ ਅਤੇ ਉਸ ਦੇ ਪੋਤਰੇ ਦੀ ਸੇਵਾ ਕਰਨਗੀਆਂ। ਫ਼ੇਰ ਇੱਕ ਸਮਾਂ ਆਵੇਗਾ ਜਦੋਂ ਬਾਬਲ ਹਾਰ ਜਾਵੇਗਾ। ਬਹੁਤ ਸਾਰੀਆਂ ਕੌਮਾਂ ਅਤੇ ਮਹਾਨ ਰਾਜੇ ਬਾਬਲ ਨੂੰ ਆਪਣਾ ਸੇਵਕ ਬਣਾ ਲੈਣਗੇ।
And all nations shall serve him, and his son, and his son’s son, until the very time of his land come: and then many nations and great kings shall serve themselves of him.
8 “‘ਪਰ ਜੇਕਰ ਕੋਈ ਕੌਮ ਜਾਂ ਰਾਜ ਬਾਬਲ ਦੇ ਰਾਜੇ ਨਬੂਕਦਨੱਸਰ ਦੀ ਸੇਵਾ ਕਰਨ ਤੋਂ ਅਤੇ ਉਸ ਦਾ ਜੂਲਾ ਆਪਣੀ ਗਰਦਨ ਤੇ ਪਾਉਣ ਤੋਂ ਇਨਕਾਰ ਕਰਦਾ, ਮੈਂ ਉਸ ਕੌਮ ਨੂੰ ਤਲਵਾਰ, ਭੁੱਖ ਅਤੇ ਭਿਆਨਕ ਬਿਮਾਰੀ ਨਾਲ ਸਜ਼ਾ ਦਿਆਂਗਾ।’” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “‘ਇਹ ਗੱਲ ਮੈਂ ਉਦੋਂ ਤੀਕ ਕਰਾਂਗਾ ਜਦੋਂ ਤੀਕ ਕਿ ਮੈਂ ਉਸ ਕੌਮ ਨੂੰ ਤਬਾਹ ਨਹੀਂ ਕਰ ਦਿੰਦਾ। ਮੈਂ ਨਬੂਕਦਨੱਸਰ ਦੀ ਵਰਤੋਂ ਉਸ ਕੌਮ ਨੂੰ ਤਬਾਹ ਕਰਨ ਲਈ ਕਰਾਂਗਾ ਜਿਹੜੀ ਉਸ ਦੇ ਖਿਲਾਫ਼ ਲੜਦੀ ਹੈ।
And it shall come to pass, that the nation and kingdom which will not serve the same Nebuchadnezzar the king of Babylon, and that will not put their neck under the yoke of the king of Babylon, that nation will I punish, saith the Lord, with the sword, and with the famine, and with the pestilence, until I have consumed them by his hand.
9 ਇਸ ਲਈ ਆਪਣੇ ਨਬੀਆਂ ਦੀ ਗੱਲ ਨਾ ਸੁਣੋ, ਉਨ੍ਹਾਂ ਲੋਕਾਂ ਦੀ ਗੱਲ ਨਾ ਸੁਣੋ ਜਿਹੜੇ ਜਾਦੂ ਦੇ ਪ੍ਰਭਾਵ ਨਾਲ ਭਵਿੱਖ ਬਾਣੀ ਕਰਦੇ ਹਨ। ਉਨ੍ਹਾਂ ਲੋਕਾਂ ਨੂੰ ਨਾ ਸੁਣੋ ਜਿਹੜੇ ਆਖਦੇ ਨੇ ਕਿ ਉਹ ਸੁਪਨਿਆਂ ਦੀ ਵਿਆਖਿਆ ਕਰ ਸੱਕਦੇ ਹਨ। ਉਨ੍ਹਾਂ ਲੋਕਾਂ ਨਾਲ ਗੱਲ ਨਾ ਕਰੋ ਜਿਹੜੇ ਮੁਰਦਿਆਂ ਨਾਲ ਗੱਲਾਂ ਕਰਦੇ ਨੇ ਜਾਂ ਜਿਹੜੇ ਜਾਦੂ-ਟੂਣੇ ਕਰਦੇ ਨੇ। ਉਹ ਸਾਰੇ ਲੋਕ ਤੁਹਾਨੂੰ ਦੱਸਦੇ ਹਨ, “ਤੁਸੀਂ ਬਾਬਲ ਦੇ ਰਾਜੇ ਦੇ ਗੁਲਾਮ ਨਹੀਂ ਬਣੋਗੇ।”
Therefore hearken not ye to your prophets, nor to your diviners, nor to your dreamers, nor to your enchanters, nor to your sorcerers, which speak unto you, saying, Ye shall not serve the king of Babylon:
10 ਪਰ ਉਹ ਲੋਕ ਤੁਹਾਡੇ ਨਾਲ ਝੂਠ ਬੋਲ ਰਹੇ ਹਨ। ਉਹ ਲੋਕ ਸਿਰਫ਼ ਤੁਹਾਨੂੰ ਵਤਨੋ ਦੂਰ ਲਿਜਾਣ ਦਾ ਕਾਰਣ ਬਣਨਗੇ। ਮੈਂ ਤੁਹਾਨੂੰ ਆਪਣੇ ਘਰ ਛੱਡਣ ਲਈ ਮਜ਼ਬੂਰ ਕਰਾਂਗਾ। ਅਤੇ ਤੁਸੀਂ ਪਰਾਏ ਦੇਸ਼ ਵਿੱਚ ਜਾਕੇ ਮਰੋਗੇ।
For they prophesy a lie unto you, to remove you far from your land; and that I should drive you out, and ye should perish.
11 “‘ਪਰ ਉਹ ਕੌਮਾਂ ਜਿਨ੍ਹਾਂ ਨੇ ਬਾਬਲ ਦੇ ਰਾਜੇ ਦੀ ਅਧੀਨਗੀ ਕਬੂਲ ਕਰ ਲਈ ਹੋਵੇਗੀ ਉਹ ਜਿਉਣਗੀਆਂ। ਮੈਂ ਉਨ੍ਹਾਂ ਕੌਮਾਂ ਨੂੰ ਆਪਣੇ ਦੇਸ਼ ਵਿੱਚ ਰਹਿਣ ਅਤੇ ਬਾਬਲ ਦੇ ਰਾਜੇ ਦੀ ਸੇਵਾ ਕਰਨ ਦਿਆਂਗਾ।’ ਇਹ ਸੰਦੇਸ਼ ਯਹੋਵਾਹ ਵੱਲੋਂ ਹੈ। ‘ਉਨ੍ਹਾਂ ਕੌਮਾਂ ਦੇ ਲੋਕ ਆਪਣੀ ਧਰਤੀ ਅੰਦਰ ਰਹਿਣਗੇ ਅਤੇ ਉਸੇ ਦੀ ਖੇਤੀ ਕਰਨਗੇ।’”
But the nations that bring their neck under the yoke of the king of Babylon, and serve him, those will I let remain still in their own land, saith the Lord; and they shall till it, and dwell therein.
12 ਮੈਂ ਯਹੂਦਾਹ ਦੇ ਰਾਜੇ ਸਿਦਕੀਯਾਹ ਨੂੰ ਵੀ ਇਹੀ ਸੰਦੇਸ਼ ਦਿੱਤਾ ਸੀ। ਮੈਂ ਆਖਿਆ ਸੀ, “ਸਿਦਕੀਯਾਹ, ਤੈਨੂੰ ਆਪਣੀ ਗਰਦਨ ਬਾਬਲ ਦੇ ਰਾਜੇ ਦੇ ਜੂਲੇ ਹੇਠਾਂ ਪਾ ਦੇਣੀ ਚਾਹੀਦੀ ਹੈ ਅਤੇ ਉਸਦਾ ਹੁਕਮ ਮੰਨਣਾ ਚਾਹੀਦਾ ਹੈ। ਜੇ ਤੂੰ ਬਾਬਲ ਦੇ ਰਾਜੇ ਅਤੇ ਉਸ ਦੇ ਲੋਕਾਂ ਦੀ ਸੇਵਾ ਕਰੇਗਾ, ਤਾਂ ਤੂੰ ਜੀਵੇਗਾ।
I spake also to Zedekiah king of Judah according to all these words, saying, Bring your necks under the yoke of the king of Babylon, and serve him and his people, and live.
13 ਜੇ ਤੂੰ ਬਾਬਲ ਦੇ ਰਾਜੇ ਦੀ ਸੇਵਾ ਕਰਨੀ ਨਹੀਂ ਮਂਨੇਗਾ ਤਾਂ ਤੂੰ ਅਤੇ ਤੇਰੇ ਲੋਕ ਦੁਸ਼ਮਣ ਦੀ ਤਲਵਾਰ, ਭੁੱਖ ਨਂਗ ਅਤੇ ਭਿਆਨਕ ਬਿਮਾਰੀਆਂ ਹੱਥੋਂ ਮਾਰੇ ਜਾਓਗੇ। ਯਹੋਵਾਹ ਨੇ ਆਖਿਆ ਸੀ ਕਿ ਇਹ ਗੱਲਾਂ ਵਾਪਰਨਗੀਆਂ।
Why will ye die, thou and thy people, by the sword, by the famine, and by the pestilence, as the Lord hath spoken against the nation that will not serve the king of Babylon?
14 ਪਰ ਝੂਠੇ ਨਬੀ ਆਖ ਰਹੇ ਹਨ: ‘ਤੁਸੀਂ ਕਦੇ ਵੀ ਬਾਬਲ ਦੇ ਰਾਜੇ ਦੇ ਗੁਲਾਮ ਨਹੀਂ ਹੋਵੋਗੇ।’ “ਉਨ੍ਹਾਂ ਨਬੀਆਂ ਦੀ ਗੱਲ ਨਾ ਸੁਣੋ ਕਿਉਂ ਕਿ ਉਹ ਤੁਹਾਡੇ ਅੱਗੇ ਝੂਠ ਦਾ ਪ੍ਰਚਾਰ ਕਰ ਰਹੇ ਹਨ।
Therefore hearken not unto the words of the prophets that speak unto you, saying, Ye shall not serve the king of Babylon: for they prophesy a lie unto you.
15 ‘ਮੈਂ ਉਨ੍ਹਾਂ ਨਬੀਆਂ ਨੂੰ ਨਹੀਂ ਸੀ ਭੇਜਿਆ।’ ਇਹ ਸੰਦੇਸ਼ ਯਹੋਵਾਹ ਵੱਲੋਂ ਹੈ। ‘ਉਹ ਝੂਠ ਦਾ ਪ੍ਰਚਾਰ ਕਰ ਰਹੇ ਨੇ ਅਤੇ ਆਖ ਰਹੇ ਨੇ ਕਿ ਸੰਦੇਸ਼ ਮੇਰੇ ਵੱਲੋਂ ਹੈ। ਇਸ ਲਈ ਮੈਂ ਤੁਹਾਨੂੰ ਯਹੂਦਾਹ ਦੇ ਲੋਕਾਂ ਨੂੰ ਦੂਰ ਭੇਜ ਦਿਆਂਗਾ ਤੁਸੀਂ ਮਰ ਜਾਵੋਗੇ। ਅਤੇ ਉਹ ਨਬੀ ਜਿਹੜੇ ਤੁਹਾਡੇ ਅੱਗੇ ਪ੍ਰਚਾਰ ਕਰ ਰਹੇ ਨੇ ਉਹ ਵੀ ਮਰ ਜਾਣਗੇ।’”
For I have not sent them, saith the Lord, yet they prophesy a lie in my name; that I might drive you out, and that ye might perish, ye, and the prophets that prophesy unto you.
16 ਫ਼ੇਰ ਮੈਂ ਉਨ੍ਹਾਂ ਜਾਜਕਾਂ ਅਤੇ ਹੋਰ ਸਾਰੇ ਲੋਕਾਂ ਨੂੰ ਆਖਿਆ, “ਯਹੋਵਾਹ ਆਖਦਾ ਹੈ: ਉਹ ਝੂਠੇ ਨਬੀ ਆਖ ਰਹੇ ਹਨ, ‘ਬਾਬਲ ਵਾਲਿਆਂ ਨੇ ਯਹੋਵਾਹ ਦੇ ਮੰਦਰ ਵਿੱਚੋਂ ਬਹੁਤ ਸਾਰੀਆਂ ਚੀਜ਼ਾਂ ਚੁੱਕ ਲਈਆਂ ਹਨ। ਉਹ ਚੀਜ਼ਾਂ ਛੇਤੀ ਵਾਪਸ ਲਿਆਂਦੀਆਂ ਜਾਣਗੀਆਂ।’ ਉਨ੍ਹਾਂ ਨਬੀਆਂ ਦੀ ਗੱਲ ਨਾ ਸੁਣੋ ਕਿਉਂ ਕਿ ਉਹ ਤੁਹਾਡੇ ਸਾਹਮਣੇ ਝੂਠ ਦਾ ਪ੍ਰਚਾਰ ਕਰ ਰਹੇ ਨੇ।
Also I spake to the priests and to all this people, saying, Thus saith the Lord; Hearken not to the words of your prophets that prophesy unto you, saying, Behold, the vessels of the Lord’s house shall now shortly be brought again from Babylon: for they prophesy a lie unto you.
17 ਉਨ੍ਹਾਂ ਨਬੀਆਂ ਦੀ ਗੱਲ ਨਾ ਸੁਣੋ। ਬਾਬਲ ਦੇ ਰਾਜੇ ਦੀ ਸੇਵਾ ਕਰੋ। ਆਪਣੀ ਸਜ਼ਾ ਨੂੰ ਪ੍ਰਵਾਨ ਕਰ ਲਵੋ ਅਤੇ ਤੁਸੀਂ ਜਿਉਂਦੇ ਰਹੋਗੇ। ਤੁਹਾਡੇ ਲਈ ਯਰੂਸ਼ਲਮ ਦੇ ਇਸ ਸ਼ਹਿਰ ਦੇ ਤਬਾਹ ਕੀਤੇ ਜਾਣ ਦਾ ਕੋਈ ਕਾਰਣ ਨਹੀਂ ਹੈ।
Hearken not unto them; serve the king of Babylon, and live: wherefore should this city be laid waste?
18 ਜੇ ਉਹ ਲੋਕ ਨਬੀ ਹਨ ਅਤੇ ਯਹੋਵਾਹ ਵੱਲੋਂ ਸੰਦੇਸ਼ ਪ੍ਰਾਪਤ ਕਰਦੇ ਹਨ ਤਾਂ ਉਨ੍ਹਾਂ ਨੂੰ ਪ੍ਰਾਰਥਨਾ ਕਰਨ ਦਿਓ। ਉਨ੍ਹਾਂ ਨੂੰ ਉਨ੍ਹਾਂ ਚੀਜ਼ਾਂ ਬਾਰੇ ਪ੍ਰਾਰਥਨਾ ਕਰਨ ਦਿਓ ਜਿਹੜੀਆਂ ਹਾਲੇ ਵੀ ਮੰਦਰ ਵਿੱਚ ਹਨ। ਉਨ੍ਹਾਂ ਨੂੰ ਉਨ੍ਹਾਂ ਚੀਜ਼ਾਂ ਬਾਰੇ ਪ੍ਰਾਰਥਨਾ ਕਰਨ ਦਿਓ ਜਿਹੜੀਆਂ ਹਾਲੇ ਵੀ ਰਾਜੇ ਦੇ ਮਹਿਲ ਅੰਦਰ ਹਨ। ਅਤੇ ਉਨ੍ਹਾਂ ਨੂੰ ਉਨ੍ਹਾਂ ਚੀਜ਼ਾਂ ਬਾਰੇ ਪ੍ਰਾਰਥਨਾ ਕਰਨ ਦਿਓ ਜਿਹੜੀਆਂ ਹਾਲੇ ਵੀ ਯਰੂਸ਼ਲਮ ਅੰਦਰ ਹਨ। ਉਨ੍ਹਾਂ ਨਬੀਆਂ ਨੂੰ ਪ੍ਰਾਰਥਨਾ ਕਰਨ ਦਿਓ ਕਿ ਉਹ ਸਾਰੀਆਂ ਚੀਜ਼ਾਂ ਬਾਬਲ ਲਿਜਾਈਆਂ ਜਾਣ।”
But if they be prophets, and if the word of the Lord be with them, let them now make intercession to the Lord of hosts, that the vessels which are left in the house of the Lord, and in the house of the king of Judah, and at Jerusalem, go not to Babylon.
19 ਸਰਬ ਸ਼ਕਤੀਮਾਨ ਯਹੋਵਾਹ ਉਨ੍ਹਾਂ ਚੀਜ਼ਾਂ ਬਾਰੇ ਇਹ ਆਖਦਾ ਹੈ ਜਿਹੜੀਆਂ ਹਾਲੇ ਵੀ ਯਰੂਸ਼ਲਮ ਵਿੱਚ ਬਚੀਆਂ ਹੋਈਆਂ ਹਨ। ਮੰਦਰ ਵਿੱਚ ਬਮਲੇ ਹਨ, ਕਾਂਸੀ ਦਾ ਸਮੁੰਦਰ ਹੈ, ਹਿਲਣ ਵਾਲੇ ਸਟੈਁਡ ਅਤੇ ਹੋਰ ਚੀਜ਼ਾਂ ਹਨ। ਬਾਬਲ ਦੇ ਰਾਜੇ ਨਬੂਕਦਨੱਸਰ ਨੇ ਉਹ ਚੀਜ਼ਾਂ ਯਰੂਸ਼ਲਮ ਵਿੱਚ ਛੱਡ ਦਿੱਤੀਆਂ।
For thus saith the Lord of hosts concerning the pillars, and concerning the sea, and concerning the bases, and concerning the residue of the vessels that remain in this city,
20 ਨਬੂਕਦਨੱਸਰ ਉਦੋਂ ਉਨ੍ਹਾਂ ਚੀਜ਼ਾਂ ਨੂੰ ਲੈ ਕੇ ਨਹੀਂ ਗਿਆ ਜਦੋਂ ਉਸ ਨੇ ਯਹੂਦਾਹ ਦੇ ਰਾਜੇ ਯੇਹੋਇਆਚਿਨ ਨੂੰ ਕੈਦੀ ਬਣਾ ਕੇ ਲੈ ਗਿਆ ਸੀ। ਯੇਹੋਇਆਚਿਨ ਰਾਜੇ ਯਹੋਯਾਕੀਮ ਦਾ ਪੁੱਤਰ ਸੀ। ਨਬੂਕਦਨੱਸਰ ਯਹੂਦਾਹ ਅਤੇ ਯਰੂਸ਼ਲਮ ਦੇ ਹੋਰ ਵੀ ਕਈ ਮਹੱਤਵਪੂਰਣ ਬੰਦਿਆਂ ਨੂੰ ਲੈ ਗਿਆ ਸੀ।
Which Nebuchadnezzar king of Babylon took not, when he carried away captive Jeconiah the son of Jehoiakim king of Judah from Jerusalem to Babylon, and all the nobles of Judah and Jerusalem;
21 ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਉਨ੍ਹਾਂ ਚੀਜ਼ਾਂ ਬਾਰੇ ਜਿਹੜੀਆਂ ਹਾਲੇ ਵੀ ਮੰਦਰ ਵਿੱਚ ਅਤੇ ਯਰੂਸ਼ਲਮ ਦੇ ਰਾਜੇ ਦੇ ਮਹਿਲ ਅੰਦਰ ਹਾਲੇ ਵੀ ਰਹਿ ਗਈਆਂ ਹਨ।
Yea, thus saith the Lord of hosts, the God of Israel, concerning the vessels that remain in the house of the Lord, and in the house of the king of Judah and of Jerusalem;
22 ਉਹ ਸਾਰੀਆਂ ਚੀਜ਼ਾਂ ਬਾਬਲ ਲਿਜਾਈਆਂ ਜਾਣਗੀਆਂ ਜਦੋਂ ਤੀਕ ਕਿ ਮੈਂ ਇੱਕ ਦਿਨ ਉਨ੍ਹਾਂ ਨੂੰ ਵਾਪਸ ਨਹੀਂ ਲਿਆਉਂਦਾ। ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਫ਼ੇਰ ਮੈਂ ਉਨ੍ਹਾਂ ਚੀਜ਼ਾਂ ਨੂੰ ਵਾਪਸ ਲਿਆਵਾਂਗਾ। ਮੈਂ ਉਨ੍ਹਾਂ ਚੀਜ਼ਾਂ ਨੂੰ ਇਸ ਥਾਂ ਫ਼ੇਰ ਰੱਖ ਦਿਆਂਗਾ।”
They shall be carried to Babylon, and there shall they be until the day that I visit them, saith the Lord; then will I bring them up, and restore them to this place.