Jeremiah 33:2
ਯਹੋਵਾਹ ਹੀ ਹੈ ਜਿਸ ਨੇ ਧਰਤੀ ਨੂੰ ਬਣਾਇਆ। ਉਸ ਨੇ ਇਸ ਨੂੰ ਸਿਰਜਿਆ ਅਤੇ ਇਸ ਦੀ ਬੁਨਿਆਦ ਉੱਤੇ ਸਥਾਪਿਤ ਕੀਤਾ ਹੈ। ਯਹੋਵਾਹ ਉਸਦਾ ਨਾਮ ਹੈ। ਯਹੋਵਾਹ ਆਖਦਾ ਹੈ,
Jeremiah 33:2 in Other Translations
King James Version (KJV)
Thus saith the LORD the maker thereof, the LORD that formed it, to establish it; the LORD is his name;
American Standard Version (ASV)
Thus saith Jehovah that doeth it, Jehovah that formeth it to establish it; Jehovah is his name:
Bible in Basic English (BBE)
These are the words of the Lord, who is doing it, the Lord who is forming it, to make it certain; the Lord is his name;
Darby English Bible (DBY)
Thus saith Jehovah the doer of it, Jehovah that formeth it to establish it, Jehovah is his name:
World English Bible (WEB)
Thus says Yahweh who does it, Yahweh who forms it to establish it; Yahweh is his name:
Young's Literal Translation (YLT)
Thus said Jehovah its maker, Jehovah its former, at establishing it, Jehovah `is' His name:
| Thus | כֹּֽה | kō | koh |
| saith | אָמַ֥ר | ʾāmar | ah-MAHR |
| the Lord | יְהוָ֖ה | yĕhwâ | yeh-VA |
| maker the | עֹשָׂ֑הּ | ʿōśāh | oh-SA |
| thereof, the Lord | יְהוָ֗ה | yĕhwâ | yeh-VA |
| formed that | יוֹצֵ֥ר | yôṣēr | yoh-TSARE |
| it, to establish | אוֹתָ֛הּ | ʾôtāh | oh-TA |
| Lord the it; | לַהֲכִינָ֖הּ | lahăkînāh | la-huh-hee-NA |
| is his name; | יְהוָ֥ה | yĕhwâ | yeh-VA |
| שְׁמֽוֹ׃ | šĕmô | sheh-MOH |
Cross Reference
Exodus 15:3
ਯਹੋਵਾਹ ਇੱਕ ਮਹਾਨ ਯੋਧਾ ਹੈ। ਯਹੋਵਾਹ ਉਸਦਾ ਨਾਮ ਹੈ।
Exodus 6:3
ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨੂੰ ਪ੍ਰਗਟ ਹੋਇਆ। ਉਨ੍ਹਾਂ ਨੇ ਮੈਨੂੰ ਅਲ ਸ਼ੱਦਾਈ ਬੁਲਾਇਆ, ਪਰ ਮੈਂ ਆਪਣੇ ਨਾਮ, ਯਾਹਵੇਹ ਤੋਂ ਉਨ੍ਹਾਂ ਨੂੰ ਜਾਣੂ ਨਹੀਂ ਕਰਵਾਇਆ।
Isaiah 37:26
‘ਇਹੀ ਸੀ ਜੋ ਤੂੰ ਆਖਿਆ ਸੀ ਪਰ ਕੀ ਤੂੰ ਨਹੀਂ ਸੁਣਿਆ ਜੋ ਮੈਂ ਆਖਿਆ ਸੀ? ਮੈਂ ਇਹ ਯੋਜਨਾ ਬਹੁਤ ਪਹਿਲਾਂ ਬਣਾਈ ਸੀ, ਪੁਰਾਤਨ ਸਮਿਆਂ ਤੋਂ ਹੀ ਮੇਰੀ ਇਹ ਯੋਜਨਾ ਸੀ। ਤੇ ਹੁਣ ਮੈਂ ਇਸ ਨੂੰ ਵਾਪਰਨ ਦਾ ਹੁਕਮ ਦਿੱਤਾ ਹੈ। ਮੈਂ ਤੈਨੂੰ ਮਜ਼ਬੂਤ ਸ਼ਹਿਰਾਂ ਨੂੰ ਤਹਿਸ ਨਹਿਸ ਕਰਨ ਦਿੱਤਾ ਅਤੇ ਉਨ੍ਹਾਂ ਨੂੰ ਮਲਬੇ ਦੇ ਢੇਰਾਂ ਵਿੱਚ ਤਬਦੀਲ ਕਰਨ ਦਿੱਤਾ।
Revelation 21:10
ਦੂਤ ਮੈਨੂੰ ਆਤਮਾ ਨਾਲ ਚੁੱਕਕੇ ਇੱਕ ਬਹੁਤ ਵੱਡੇ ਅਤੇ ਉੱਚੇ ਪਹਾੜ ਉੱਤੇ ਲੈ ਗਿਆ। ਦੂਤ ਨੇ ਮੈਨੂੰ ਯਰੂਸ਼ਲਮ ਦਾ ਪਵਿੱਤਰ ਸ਼ਹਿਰ ਦਿਖਾਇਆ। ਇਹ ਸ਼ਹਿਰ ਪਰਮੇਸ਼ੁਰ ਵੱਲੋਂ ਸਵਰਗ ਤੋਂ ਬਾਹਰ ਆ ਰਿਹਾ ਸੀ।
Revelation 21:2
ਮੈਂ ਸਵਰਗ ਤੋਂ ਪਰਮੇਸ਼ੁਰ ਵੱਲੋਂ ਨਿਕਲ ਕੇ ਥੱਲੇ ਆ ਰਹੇ ਪਵਿੱਤਰ ਸ਼ਹਿਰ ਨੂੰ ਵੀ ਦੇਖਿਆ। ਇਹ ਪਵਿੱਤਰ ਸ਼ਹਿਰ ਨਵਾਂ ਯਰੂਸ਼ਲਮ ਹੈ। ਇਸ ਨੂੰ ਲਾੜੇ ਲਈ ਲਾੜੀ ਦੀ ਤਰ੍ਹਾਂ ਸਜਾਇਆ ਗਿਆ ਸੀ।
Hebrews 11:16
ਪਰ ਉਹ ਲੋਕ ਇੱਕ ਬਿਹਤਰ ਦੇਸ਼ ਦਾ ਇੰਤਜ਼ਾਰ ਕਰ ਰਹੇ ਸਨ – ਕਿਸੇ ਸਵਰਗੀ ਦੇਸ਼ ਦਾ। ਇਸ ਲਈ ਪਰਮੇਸ਼ੁਰ ਉਨ੍ਹਾਂ ਦਾ ਪਰਮੇਸ਼ੁਰ ਅਖਵਾਉਣ ਵਿੱਚ ਸ਼ਰਮ ਮਹਿਸੂਸ ਨਹੀਂ ਕਰਦਾ। ਅਤੇ ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਲਈ ਇੱਕ ਸ਼ਹਿਰ ਤਿਆਰ ਕੀਤਾ ਹੈ।
Hebrews 11:10
ਅਬਰਾਹਾਮ ਉਸ ਸ਼ਹਿਰ ਦਾ ਇੰਤਜ਼ਾਰ ਕਰ ਰਿਹਾ ਸੀ ਜਿਸਦੀ ਬੁਨਿਆਦ ਵਾਸਤਵਿਕ ਹੈ। ਉਹ ਉਸ ਸ਼ਹਿਰ ਲਈ ਇੰਤਜ਼ਾਰ ਕਰ ਰਿਹਾ ਸੀ ਜਿਸਦਾ ਪਰਮੇਸ਼ੁਰ ਨੇ ਨਮੂਨਾ ਤਿਆਰ ਕੀਤਾ ਸੀ ਅਤੇ ਉਸਾਰਿਆ ਸੀ।
Amos 9:6
ਯਹੋਵਾਹ ਜੋ ਅਕਾਸ ਵਿੱਚ ਆਪਣੇ ਘਰ ਉਸਾਰਦਾ ਹੈ, ਉਹ ਧਰਤੀ ਉੱਪਰ ਆਪਣਾ ਤਹਿਖਾਨਾ ਸਥਾਪਿਤ ਕਰਦਾ ਹੈ, ਉਹ ਸਾਗਰਾਂ ਦੇ ਪਾਣੀਆਂ ਨੂੰ ਬੁਲਾਉਂਦਾ ਹੈ ਅਤੇ ਧਰਤੀ ਤੇ ਉਨ੍ਹਾਂ ਨੂੰ ਮੀਂਹ ਦੇ ਰੂਪ ’ਚ ਵਰ੍ਹਾਉਂਦਾ ਹੈਂ, ਯਾਹਵੇਹ ਉਸਦਾ ਨਾਉਂ ਹੈ।
Jeremiah 32:18
ਹੇ ਯਹੋਵਾਹ, ਤੂੰ ਲੋਕਾਂ ਦੀਆਂ ਹਜ਼ਾਰਾਂ ਪੀੜੀਆਂ ਪ੍ਰਤਿ ਵਫ਼ਾਦਾਰ ਅਤੇ ਮਿਹਰਬਾਨ ਹੈਂ। ਪਰ ਤੂੰ ਬੱਚਿਆਂ ਨੂੰ ਵੀ ਉਨ੍ਹਾਂ ਦੇ ਮਾਪਿਆਂ ਦੇ ਪਾਪਾਂ ਦੀ ਸਜ਼ਾ ਦਿੰਦਾ ਹੈ। ਮਹਾਨ ਅਤੇ ਸ਼ਕਤੀਸ਼ਾਲੀ ਪਰਮੇਸ਼ੁਰ, ਤੇਰਾ ਨਾਮ ਸਰਬ ਸ਼ਕਤੀਮਾਨ ਯਹੋਵਾਹ ਹੈ।
Jeremiah 10:16
ਪਰ ਯਾਕੂਬ ਦਾ ਪਰਮੇਸ਼ੁਰ ਬੁੱਤਾਂ ਜਿਹਾ ਨਹੀਂ ਹੈ। ਪਰਮੇਸ਼ੁਰ ਨੇ ਹਰ ਸ਼ੈਅ ਨੂੰ ਸਾਜਿਆ। ਅਤੇ ਇਸਰਾਏਲ ਉਹ ਪਰਿਵਾਰ ਹੈ, ਜਿਸਦੀ ਚੋਣ ਪਰਮੇਸ਼ੁਰ ਨੇ ਆਪਣੇ ਬੰਦਿਆਂ ਵਜੋਂ ਕੀਤੀ ਸੀ। ਪਰਮੇਸ਼ੁਰ ਦਾ ਨਾਮ ਸਰਬ-ਸ਼ਕਤੀਮਾਨ ਯਹੋਵਾਹ ਹੈ।
Isaiah 62:7
ਤੁਹਾਨੂੰ ਯਹੋਵਾਹ ਅੱਗੇ ਅਵੱਸ਼ ਪ੍ਰਾਰਥਨਾ ਕਰਨੀ ਚਾਹੀਦੀ ਹੈ ਜਦੋਂ ਤੱਕ ਉਹ ਯਰੂਸ਼ਲਮ ਨੂੰ ਅਜਿਹਾ ਸ਼ਹਿਰ ਨਹੀਂ ਬਣਾਉਂਦਾ ਜਿਸ ਨੂੰ ਦੁਨੀਆਂ ਦੇ ਸਾਰੇ ਲੋਕ ਵਡਿਆਉਣ।
Isaiah 43:21
ਇਹੀ ਹਨ ਉਹ ਲੋਕ ਜਿਨ੍ਹਾਂ ਨੂੰ ਮੈਂ ਸਾਜਿਆ ਸੀ। ਅਤੇ ਇਹ ਲੋਕ ਮੇਰੀ ਉਸਤਤ ਕਰਨ ਲਈ ਗੀਤ ਗਾਉਣਗੇ।
Isaiah 43:1
ਪਰਮੇਸ਼ੁਰ ਹਮੇਸ਼ਾ ਆਪਣੇ ਬੰਦਿਆਂ ਦੇ ਅੰਗ-ਸੰਗ ਹੁੰਦਾ ਹੈ ਯਾਕੂਬ, ਤੈੈਨੂੰ ਯਹੋਵਾਹ ਨੇ ਸਾਜਿਆ ਸੀ। ਇਸਰਾਏਲ, ਯਹੋਵਾਹ ਨੇ ਤੈਨੂੰ ਬਣਾਇਆ ਸੀ। ਅਤੇ ਹੁਣ ਯਹੋਵਾਹ ਆਖਦਾ ਹੈ, “ਭੈਭੀਤ ਨਾ ਹੋਵੋ! ਮੈਂ ਤੈਨੂੰ ਬਚਾਇਆ। ਮੈਂ ਤੈਨੂੰ ਨਾਮ ਦਿੱਤਾ। ਤੂੰ ਮੇਰਾ ਹੈਂ।
Isaiah 14:32
ਉਹ ਫ਼ੌਜ ਤੁਹਾਡੇ ਦੇਸ ਅੰਦਰ ਸੰਦੇਸ਼ਵਾਹਕਾਂ ਨੂੰ ਭੇਜੇਗੀ। ਉਹ ਸੰਦੇਸ਼ਵਾਹਕ ਆਪਣੇ ਲੋਕਾਂ ਨੂੰ ਕੀ ਆਖਣਗੇ? ਉਹ ਸੂਚਿਤ ਕਰਨਗੇ: “ਫ਼ਿਲਿਸਤੀਆਂ ਨੂੰ ਹਰਾ ਦਿੱਤਾ ਗਿਆ ਸੀ, ਪਰ ਯਹੋਵਾਹ ਨੇ ਸੀਯੋਨ ਨੂੰ ਤਾਕਤ ਦਿੱਤੀ ਸੀ। ਉਸ ਦੇ ਸਾਰੇ ਬੰਦੇ ਓੱਥੇ ਸੁਰੱਖਿਆ ਲਈ ਗਏ ਸਨ।”
Psalm 102:16
ਯਹੋਵਾਹ ਫ਼ੇਰ ਸੀਯੋਨ ਦੀ ਉਸਾਰੀ ਕਰੇਗਾ। ਲੋਕ ਉਸਦੀ ਮਹਿਮਾ ਨੂੰ ਫ਼ੇਰ ਵੇਖਣਗੇ।
Psalm 87:5
ਪਰਮੇਸ਼ੁਰ ਸੀਯੋਨ ਉੱਤੇ ਜੰਮੇ ਹਰ ਬੰਦੇ ਨੂੰ ਜਾਣਦਾ ਹੈ। ਸਰਬ ਉੱਚ ਪਰਮੇਸ਼ੁਰ ਨੇ ਉਸ ਸ਼ਹਿਰ ਨੂੰ ਬਣਾਇਆ।
Exodus 3:14
ਤਾਂ ਪਰਮੇਸ਼ੁਰ ਨੇ ਮੂਸਾ ਨੂੰ ਆਖਿਆ, “ਉਨ੍ਹਾਂ ਨੂੰ ਦੱਸੀ ‘ਮੈਂ ਹਾ ਜੋ ਮੈਂ ਹਾਂ’ ਜਦੋਂ ਤੂੰ ਇਸਰਾਏਲ ਦੇ ਲੋਕਾਂ ਕੋਲ ਜਾਵੇ ਤਾਂ ਉਨ੍ਹਾਂ ਨੂੰ ਆਖੀਂ ‘ਮੈਂ ਹਾਂ’ ਨੇ ਮੈਨੂੰ ਤੁਹਾਡੇ ਵੱਲ ਭੇਜਿਆ ਹੈ।”