Jeremiah 34:8 in Punjabi

Punjabi Punjabi Bible Jeremiah Jeremiah 34 Jeremiah 34:8

Jeremiah 34:8
ਲੋਕ ਆਪਣਾ ਇਕਰਾਰਨਾਮਾ ਤੋਂੜਦੇ ਹਨ ਰਾਜੇ ਸਿਦਕੀਯਾਹ ਨੇ ਯਰੂਸ਼ਲਮ ਦੇ ਸਾਰੇ ਲੋਕਾਂ ਨਾਲ ਇਕਰਾਰਨਾਮਾ ਕੀਤਾ ਸੀ ਕਿ ਉਹ ਸਾਰੇ ਇਬਰਾਨੀ ਗੁਲਾਮਾਂ ਨੂੰ ਆਜ਼ਾਦ ਕਰ ਦੇਵੇਗਾ। ਜਦੋਂ ਸਿਦਕੀਯਾਹ ਨੇ ਉਹ ਇਕਰਾਰਨਾਮਾ ਕਰ ਲਿਆ ਤਾਂ ਯਿਰਮਿਯਾਹ ਨੂੰ ਯਹੋਵਾਹ ਦਾ ਸੰਦੇਸ਼ ਮਿਲਿਆ।

Jeremiah 34:7Jeremiah 34Jeremiah 34:9

Jeremiah 34:8 in Other Translations

King James Version (KJV)
This is the word that came unto Jeremiah from the LORD, after that the king Zedekiah had made a covenant with all the people which were at Jerusalem, to proclaim liberty unto them;

American Standard Version (ASV)
The word that came unto Jeremiah from Jehovah, after that the king Zedekiah had made a covenant with all the people that were at Jerusalem, to proclaim liberty unto them;

Bible in Basic English (BBE)
The word which came to Jeremiah from the Lord, after King Zedekiah had made an agreement with all the people in Jerusalem, to give news in public that servants were to be made free;

Darby English Bible (DBY)
The word that came unto Jeremiah from Jehovah, after that king Zedekiah had made a covenant with all the people that were at Jerusalem, to proclaim liberty unto them:

World English Bible (WEB)
The word that came to Jeremiah from Yahweh, after that the king Zedekiah had made a covenant with all the people who were at Jerusalem, to proclaim liberty to them;

Young's Literal Translation (YLT)
The word that hath been unto Jeremiah from Jehovah, after the making by the king Zedekiah of a covenant with all the people who `are' in Jerusalem, to proclaim to them liberty,

This
is
the
word
הַדָּבָ֛רhaddābārha-da-VAHR
that
אֲשֶׁרʾăšeruh-SHER
came
הָיָ֥הhāyâha-YA
unto
אֶֽלʾelel
Jeremiah
יִרְמְיָ֖הוּyirmĕyāhûyeer-meh-YA-hoo
Lord,
the
from
מֵאֵ֣תmēʾētmay-ATE
after
that
יְהוָ֑הyĕhwâyeh-VA
the
king
אַחֲרֵ֡יʾaḥărêah-huh-RAY
Zedekiah
כְּרֹת֩kĕrōtkeh-ROTE
made
had
הַמֶּ֨לֶךְhammelekha-MEH-lek
a
covenant
צִדְקִיָּ֜הוּṣidqiyyāhûtseed-kee-YA-hoo
with
בְּרִ֗יתbĕrîtbeh-REET
all
אֶתʾetet
the
people
כָּלkālkahl
which
הָעָם֙hāʿāmha-AM
Jerusalem,
at
were
אֲשֶׁ֣רʾăšeruh-SHER
to
proclaim
בִּירֽוּשָׁלִַ֔םbîrûšālaimbee-roo-sha-la-EEM
liberty
לִקְרֹ֥אliqrōʾleek-ROH
unto
them;
לָהֶ֖םlāhemla-HEM
דְּרֽוֹר׃dĕrôrdeh-RORE

Cross Reference

Leviticus 25:10
ਤੁਸੀਂ 50ਵੇਂ ਵਰ੍ਹੇ ਨੂੰ ਇੱਕ ਖਾਸ ਵਰ੍ਹਾ ਬਣਾਵੋਂਗੇ। ਤੁਸੀਂ ਆਪਣੇ ਦੇਸ਼ ਵਿੱਚ ਰਹਿਣ ਵਾਲੇ ਸਾਰੇ ਲੋਕਾਂ ਲਈ ਅਜ਼ਾਦੀ ਦਾ ਐਲਾਨ ਕਰੋਂਗੇ। ਇਹ ਸਮਾਂ ‘ਜੁਬਲੀ’ ਅਖਵਾਏਗਾ। ਤੁਹਾਡੇ ਵਿੱਚੋਂ ਹਰ ਕੋਈ ਆਪਣੀ ਜ਼ਾਇਦਾਦ ਅਤੇ ਪਰਿਵਾਰ ਕੋਲ ਵਾਪਸ ਜਾਵੇਗਾ।

Jeremiah 34:17
“ਇਹੀ ਹੈ ਜੋ ਯਹੋਵਾਹ ਆਖਦਾ ਹੈ: ‘ਤੁਸੀਂ ਲੋਕਾਂ ਨੇ ਮੇਰਾ ਹੁਕਮ ਨਹੀਂ ਮੰਨਿਆ। ਤੁਸੀਂ ਆਪਣੇ ਇਬਰਾਨੀ ਸਾਥੀਆਂ ਨੂੰ ਆਜ਼ਾਦੀ ਨਹੀਂ ਦਿੱਤੀ। ਕਿਉਂ ਕਿ ਤੁਸੀਂ ਇਕਰਾਰਨਾਮੇ ਦੀ ਪਾਲਨਾ ਨਹੀਂ ਕੀਤੀ, ਮੈਂ “ਆਜ਼ਾਦੀ” ਦੇਵਾਂਗਾ। ਇਹ ਸੰਦੇਸ਼ ਹੈ ਯਹੋਵਾਹ ਵੱਲੋਂ। (ਮੈਂ “ਆਜ਼ਾਦੀ” ਦਿਆਂਗਾ।) ਤਲਵਾਰ ਨਾਲ, ਭੁੱਖਮਰੀ ਨਾਲ ਅਤੇ ਭਿਆਨਕ ਬਿਮਾਰੀ ਨਾਲ ਮਾਰੇ ਜਾਣ ਦੀ! ਮੈਂ ਤੁਹਾਨੂੰ ਇੱਕ ਅਜਿਹੀ ਸ਼ੈਅ ਬਣਾ ਦਿਆਂਗਾ ਜਿਹੜੀ ਧਰਤੀ ਦੇ ਸਾਰੇ ਰਾਜਾਂ ਨੂੰ ਭੈਭੀਤ ਕਰ ਦੇਵੇਗੀ ਜਦੋਂ ਉਹ ਤੁਹਾਡੇ ਬਾਰੇ ਸੁਣਨਗੇ।

2 Kings 11:17
ਯਹੋਯਾਦਾ ਨੇ ਯਹੋਵਾਹ, ਪਾਤਸ਼ਾਹ ਅਤੇ ਲੋਕਾਂ ਦੇ ਵਿੱਚਕਾਰ ਇੱਕ ਨੇਮ ਬਨ੍ਹਿਆ ਕਿ ਉਹ ਯਹੋਵਾਹ ਦੀ ਪਰਜਾ ਹੋਣ ਅਤੇ ਪਾਤਸ਼ਾਹ ਅਤੇ ਲੋਕਾਂ ਦੇ ਵਿੱਚਕਾਰ ਵੀ ਨੇਮ ਬੰਨ੍ਹਿਆ। ਇਸ ਨੇਮ ਵਿੱਚ ਇਹ ਦਰਸਾਇਆ ਗਿਆ ਕਿ ਰਾਜਾ ਪਰਜਾ ਲਈ ਕੀ ਕਰੇਗਾ ਅਤੇ ਪਰਜਾ ਪਾਤਸ਼ਾਹ ਦਾ ਹੁਕਮ ਮੰਨੇਗੀ।

Isaiah 61:1
ਯਹੋਵਾਹ ਦਾ ਆਜ਼ਾਦੀ ਦਾ ਸੰਦੇਸ਼ “ਮੇਰੇ ਪ੍ਰਭੂ, ਯਹੋਵਾਹ ਨੇ ਆਪਣੀ ਰੂਹ ਮੇਰੇ ਅੰਦਰ ਰੱਖ ਦਿੱਤੀ ਸੀ। ਯਹੋਵਾਹ ਨੇ ਮੇਰੀ ਚੋਣ ਗਰੀਬ ਲੋਕਾਂ ਨੂੰ ਸ਼ੁਭ ਸਮਾਚਾਰ ਦੇਣ ਲਈ ਅਤੇ ਉਦਾਸ ਲੋਕਾਂ ਨੂੰ ਸੱਕੂਨ ਦੇਣ ਲਈ ਕੀਤੀ ਸੀ। ਯਹੋਵਾਹ ਨੇ ਮੈਨੂੰ ਬੰਦੀਵਾਨਾਂ ਨੂੰ ਇਹ ਆਖਣ ਲਈ ਕਿ ਉਹ ਆਜ਼ਾਦ ਹਨ ਅਤੇ ਗੁਲਾਮਾਂ ਨੂੰ ਇਹ ਕਿ ਉਨ੍ਹਾਂ ਨੂੰ ਅਜ਼ਾਦ ਕਰ ਦਿੱਤਾ ਜਾਵੇਗਾ, ਆਖਣ ਲਈ ਭੇਜਿਆ ਸੀ।

Nehemiah 5:1
ਨਹਮਯਾਹ ਦਾ ਗਰੀਬਾਂ ਦੀ ਮਦਦ ਕਰਨਾ ਲੋਕਾਂ ਅਤੇ ਉਨ੍ਹਾਂ ਦੀਆਂ ਪਤਨੀਆਂ ਨੇ ਜ਼ੋਰ-ਸ਼ੋਰ ਨਾਲ ਆਪਣੇ ਯਹੂਦੀ ਭਰਾਵਾਂ ਦੇ ਵਿਰੁੱਧ ਸ਼ਿਕਾਇਤ ਕੀਤੀ।

2 Kings 23:2
ਤਦ ਪਾਤਸ਼ਾਹ ਯਹੋਵਾਹ ਦੇ ਮੰਦਰ ਵਿੱਚ ਗਿਆ ਅਤੇ ਸਾਰੇ ਉਹ ਲੋਕ ਜੋ ਯਹੂਦਾਹ ਅਤੇ ਯਰੂਸ਼ਲਮ ਵਿੱਚ ਰਹਿੰਦੇ ਸਨ ਉਸ ਦੇ ਨਾਲ ਗਏ। ਸਾਰੇ ਜਾਜਕ, ਨਬੀ ਅਤੇ ਸਾਰੇ ਵੱਡੇ ਜਾਂ ਛੋਟੇ ਨਾਮਣੇ ਵਾਲੇ ਮਨੁੱਖ ਵੀ ਉਸ ਦੇ ਨਾਲ ਗਏ। ਤਦ ਉਸ ਨੇ ਬਿਵਸਥਾ ਦੀ ਪੋਥੀ ਨੂੰ ਪੜ੍ਹਿਆ। ਇਹ ਉਹ ਬਿਵਸਥਾ ਦੀ ਪੋਥੀ ਸੀ ਜੋ ਕਿ ਯਹੋਵਾਹ ਦੇ ਮੰਦਰ ਵਿੱਚੋਂ ਪ੍ਰਾਪਤ ਹੋਈ ਸੀ। ਯੋਸੀਯਾਹ ਨੇ ਉੱਚੀ ਜਗ੍ਹਾ ਇਸ ਪੋਥੀ ਨੂੰ ਪੜ੍ਹਿਆ ਤਾਂ ਜੋ ਸਾਰੇ ਇਸ ਨੂੰ ਸੁਣ ਸੱਕਣ।

Leviticus 25:39
“ਹੋ ਸੱਕਦਾ ਹੈ ਕਿ ਤੁਹਾਡੇ ਆਪਣੇ ਦੇਸ਼ ਦਾ ਕੋਈ ਬੰਦਾ ਇੰਨਾ ਗਰੀਬ ਹੋ ਜਾਵੇ ਕਿ ਉਹ ਤੁਹਾਨੂੰ ਆਪਣੇ-ਆਪ ਨੂੰ ਗੁਲਾਮ ਦੇ ਤੌਰ ਤੇ ਵੇਚ ਦੇਵੇ। ਤੁਹਾਨੂੰ ਉਸ ਕੋਲੋਂ ਗੁਲਾਮ ਵਰਗਾ ਕੰਮ ਨਹੀਂ ਲੈਣਾ ਚਾਹੀਦਾ।

Jeremiah 34:14
ਮੈਂ ਤੁਹਾਡੇ ਪੁਰਖਿਆਂ ਨੂੰ ਆਖਿਆ: “ਹਰ ਸੱਤਾਂ ਸਾਲਾਂ ਦੇ ਅਖੀਰ ਉੱਤੇ ਹਰ ਬੰਦੇ ਨੂੰ ਆਪਣੇ ਇਬਰਾਨੀ ਗੁਲਾਮ ਨੂੰ ਜ਼ਰੂਰ ਆਜ਼ਾਦ ਕਰ ਦੇਣਾ ਚਾਹੀਦਾ ਹੈ। ਜੇ ਤੁਹਾਡੇ ਪਾਸ ਕੋਈ ਇਬਰਾਨੀ ਸਾਬੀ ਹੈ ਜਿਸਨੇ ਆਪਣੇ ਆਪ ਨੂੰ ਤੁਹਾਡੇ ਹੱਥ ਵੇਚ ਦਿੱਤਾ ਹੈ ਤਾਂ ਤੁਹਾਨੂੰ ਉਸਦੀ ਛੇ ਸਾਲਾਂ ਦੀ ਸੇਵਾ ਤੋਂ ਬਾਦ ਉਸ ਨੂੰ ਆਜ਼ਾਦ ਕਰ ਦੇਣਾ ਚਾਹੀਦਾ ਹੈ।” ਪਰ ਤੁਹਾਡੇ ਪੁਰਖਿਆਂ ਨੇ ਮੇਰੀ ਗੱਲ ਨਹੀਂ ਸੁਣੀ ਅਤੇ ਨਾ ਹੀ ਮੇਰੇ ਵੱਲ ਧਿਆਨ ਦਿੱਤਾ।

Nehemiah 9:38
“ਇਨ੍ਹਾਂ ਸਾਰੀਆਂ ਗੱਲਾਂ ਕਾਰਣ ਅਸੀਂ ਇੱਕ ਅਬਦਲ ਇਕਰਾਰਨਾਮਾ ਕਰਦੇ ਹਾਂ ਇਹ ਇਕਰਾਰਨਾਮਾ ਅਸੀਂ ਲਿਖਤ ਵਿੱਚ ਦੇ ਰਹੇ ਹਾਂ ਤੇ ਉਸ ਉੱਪਰ ਸਾਡੇ ਆਗੂ, ਲੇਵੀ ਦੇ ਜਾਜਕ ਹਸਤਾਖਰ ਕਰਕੇ ਤੇ ਮੋਹਰ ਲਗਾ ਰਹੇ ਹਨ।”

2 Chronicles 34:30
ਪਾਤਸ਼ਾਹ ਯਹੋਵਾਹ ਦੇ ਮੰਦਰ ਗਿਆ। ਪਾਤਸ਼ਾਹ ਦੇ ਨਾਲ ਸਾਰੇ ਯਹੂਦਾਹ ਦੇ ਲੋਕ, ਯਰੂਸ਼ਲਮ ਵਿੱਚ ਰਹਿੰਦੇ ਲੋਕ, ਜਾਜਕ ਲੇਵੀ ਅਤੇ ਖਾਸ ਅਤੇ ਆਮ ਲੋਕ ਸਭ ਗਏ। ਯੋਸੀਯਾਹ ਨੇ ਬਿਵਸਥਾ ਦੀ ਪੋਥੀ ਦੇ ਬਚਨ ਉਨ੍ਹਾਂ ਅੱਗੇ ਪੜ੍ਹਕੇ ਸੁਣਾਏ, ਜਿਹੜੀ ਕਿ ਯਹੋਵਾਹ ਦੇ ਮੰਦਰ ਵਿੱਚੋਂ ਲੱਭੀ ਸੀ।

2 Chronicles 29:10
ਇਸ ਲਈ ਹੁਣ, ਮੈਂ, ਹਿਜ਼ਕੀਯਾਹ ਨੇ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਨਾਲ ਇਕਰਾਰਨਾਮਾ ਕਰਨ ਦਾ ਨਿਸ਼ਚਾ ਕੀਤਾ ਹੈ। ਫ਼ੇਰ ਯਹੋਵਾਹ ਆਪਣਾ ਭਿਆਨਕ ਗੁੱਸਾ ਸਾਡੇ ਤੋਂ ਹਟਾ ਲਵੇਗਾ।

2 Chronicles 23:16
ਤਦ ਯਹੋਯਾਦਾ ਨੇ ਸਾਰੇ ਲੋਕਾਂ ਨਾਲ ਅਤੇ ਪਾਤਸ਼ਾਹ ਨਾਲ ਇਕਰਾਰਨਾਮਾ ਕੀਤਾ ਤੇ ਉਨ੍ਹਾਂ ਸਾਰਿਆਂ ਨੇ ਸੌਂਹ ਖਾਧੀ ਕਿ ਉਹ ਯਹੋਵਾਹ ਦੇ ਲੋਕ ਹੋਣਗੇ।

2 Chronicles 15:12
ਤਦ ਉਨ੍ਹਾਂ ਨੇ ਯਹੋਵਾਹ ਪਰਮੇਸ਼ੁਰ ਦੀ ਦਿਲੋ-ਜਾਨ ਨਾਲ ਸੇਵਾ ਕਰਨ ਦੀ ਸੌਂਹ ਖਾਧੀ। ਉਸ ਪਰਮੇਸ਼ੁਰ ਦੀ, ਜਿਸ ਦੀ ਉਨ੍ਹਾਂ ਦੇ ਪੁਰਖਿਆਂ ਨੇ ਸੇਵਾ ਕੀਤੀ ਸੀ।

Deuteronomy 15:12
ਗੁਲਾਮਾਂ ਨੂੰ ਆਜ਼ਾਦ ਕਰਨਾ “ਤੁਸੀਂ ਚਾਹੋ ਤਾਂ ਕਿਸੇ ਇਬਰਾਨੀ ਆਦਮੀ ਜਾਂ ਔਰਤ ਨੂੰ ਗੁਲਾਮ ਦੇ ਤੌਰ ਤੇ ਸੇਵਾ ਕਰਨ ਲਈ ਰੱਖ ਸੱਕਦੇ ਹੋ। ਤੁਸੀਂ ਉਸ ਬੰਦੇ ਨੂੰ ਛੇ ਸਾਲ ਲਈ ਗੁਲਾਮ ਰੱਖ ਸੱਕਦੇ ਹੋ। ਪਰ ਸੱਤਵੇਂ ਵਰ੍ਹੇ ਵਿੱਚ ਤੁਹਾਨੂੰ ਉਸ ਬੰਦੇ ਨੂੰ ਆਜ਼ਾਦ ਕਰ ਦੇਣਾ ਚਾਹੀਦਾ ਹੈ।

Exodus 23:10
ਖਾਸ ਛੁੱਟੀਆਂ “ਛੇ ਵਰ੍ਹਿਆਂ ਤੱਕ ਜ਼ਮੀਨ ਵਾਹੋ, ਬੀਜ ਬੀਜੋ ਅਤੇ ਆਪਣੀਆਂ ਫ਼ਸਲਾਂ ਵੱਢੋ।

Exodus 21:2
“ਜੇ ਤੁਸੀਂ ਕਿਸੇ ਯਹੂਦੀ ਗੁਲਾਮ ਨੂੰ ਖਰੀਦੋ, ਤਾਂ ਉਹ ਗੁਲਾਮ ਤੁਹਾਡੀ ਸੇਵਾ ਸਿਰਫ਼ 6 ਸਾਲ ਤੱਕ ਕਰੇਗਾ। 6 ਸਾਲਾਂ ਬਾਦ ਉਹ ਅਜ਼ਾਦ ਹੋ ਜਾਵੇਗਾ। ਉਸ ਨੂੰ ਕੁਝ ਵੀ ਅਦਾ ਨਹੀਂ ਕਰਨਾ ਪਵੇਗਾ।