Jeremiah 34:9
ਹਰ ਕਿਸੇ ਨੂੰ ਆਪਣੇ ਇਬਰਾਨੀ ਗੁਲਾਮ ਨੂੰ ਆਜ਼ਾਦ ਕਰ ਦੇਣਾ ਚਾਹੀਦਾ ਸੀ। ਸਾਰੇ ਇਬਰਾਨੀ ਮਰਦ ਅਤੇ ਔਰਤ ਗੁਲਾਮਾਂ ਨੂੰ ਆਜ਼ਾਦ ਕੀਤਾ ਜਾਣਾ ਸੀ। ਕਿਸੇ ਬੰਦੇ ਕੋਲੋਂ ਵੀ ਯਹੂਦਾਹ ਦੇ ਪਰਿਵਾਰ-ਸਮੂਹ ਦੇ ਕਿਸੇ ਬੰਦੇ ਨੂੰ ਗੁਲਾਮ ਬਣਾਕੇ ਰੱਖਣ ਦਾ ਹੱਕ ਨਹੀਂ ਸੀ।
Jeremiah 34:9 in Other Translations
King James Version (KJV)
That every man should let his manservant, and every man his maidservant, being an Hebrew or an Hebrewess, go free; that none should serve himself of them, to wit, of a Jew his brother.
American Standard Version (ASV)
that every man should let his man-servant, and every man his maid-servant, that is a Hebrew or a Hebrewess, go free; that none should make bondmen of them, `to wit', of a Jew his brother.
Bible in Basic English (BBE)
That every man was to let his Hebrew man-servant and his Hebrew servant-girl go free; so that no one might make use of a Jew, his countryman, as a servant:
Darby English Bible (DBY)
that every man should let his bondman, and every man his bondmaid, the Hebrew and the Hebrewess, go free, that none should exact service of them, [that is,] of a Jew his brother.
World English Bible (WEB)
that every man should let his man-servant, and every man his maid-servant, who is a Hebrew or a Hebrewess, go free; that none should make bondservants of them, [to wit], of a Jew his brother.
Young's Literal Translation (YLT)
to send out each his man-servant, and each his maid-servant -- the Hebrew and the Hebrewess -- free, so as not to lay service on them, any on a Jew his brother;
| That every man | לְ֠שַׁלַּח | lĕšallaḥ | LEH-sha-lahk |
| should let | אִ֣ישׁ | ʾîš | eesh |
| his manservant, | אֶת | ʾet | et |
| man every and | עַבְדּ֞וֹ | ʿabdô | av-DOH |
| וְאִ֧ישׁ | wĕʾîš | veh-EESH | |
| his maidservant, | אֶת | ʾet | et |
| being an Hebrew | שִׁפְחָת֛וֹ | šipḥātô | sheef-ha-TOH |
| Hebrewess, an or | הָעִבְרִ֥י | hāʿibrî | ha-eev-REE |
| go | וְהָעִבְרִיָּ֖ה | wĕhāʿibriyyâ | veh-ha-eev-ree-YA |
| free; | חָפְשִׁ֑ים | ḥopšîm | hofe-SHEEM |
| that none | לְבִלְתִּ֧י | lĕbiltî | leh-veel-TEE |
| עֲבָד | ʿăbād | uh-VAHD | |
| serve should | בָּ֛ם | bām | bahm |
| Jew a of wit, to them, of himself | בִּיהוּדִ֥י | bîhûdî | bee-hoo-DEE |
| his brother. | אָחִ֖יהוּ | ʾāḥîhû | ah-HEE-hoo |
| אִֽישׁ׃ | ʾîš | eesh |
Cross Reference
Exodus 2:6
ਉਸ ਨੇ ਟੋਕਰਾ ਖੋਲ੍ਹਿਆ ਅਤੇ ਬੱਚੇ ਨੂੰ ਦੇਖਿਆ, ਜੋ ਕਿ ਰੋ ਰਿਹਾ ਸੀ। ਉਸ ਨੂੰ ਉਸ ਉੱਤੇ ਤਰਸ ਆ ਗਿਆ। ਉਸ ਨੇ ਆਖਿਆ; ਇਹ ਇਬਰਾਨੀ ਬੱਚਿਆਂ ਵਿੱਚੋਂ ਇੱਕ ਹੈ।
Genesis 14:13
ਉਨ੍ਹਾਂ ਵਿੱਚੋਂ ਇੱਕ ਆਦਮੀ ਜਿਹੜਾ ਫ਼ੜਿਆ ਨਹੀਂ ਗਿਆ ਸੀ, ਅਬਰਾਮ ਇਬਰਾਨੀ ਵੱਲ ਗਿਆ ਅਤੇ ਉਸ ਨੂੰ ਜਾਕੇ ਸਾਰਾ ਹਾਲ ਦੱਸਿਆ। ਅਬਰਾਮ ਦਾ ਡੇਰਾ ਉਨ੍ਹਾਂ ਰੁੱਖਾਂ ਦੇ ਲਾਗੇ ਸੀ ਜੋ ਮਮਰੇ ਅਮੋਰੀ ਦੇ ਸਨ। ਮਮਰੇ, ਅਸ਼ਕੋਲ ਅਤੇ ਆਨੇਰ ਨੇ ਅਬਰਾਮ ਨਾਲ ਇੱਕ ਦੂਸਰੇ ਦੀ ਸਹਾਇਤਾ ਕਰਨ ਦਾ ਇਕਰਾਰਨਾਮਾ ਕੀਤਾ ਹੋਇਆ ਸੀ।
Philippians 3:5
ਮੇਰੀ ਸੁੰਨਤ ਜੰਮਨ ਤੋਂ ਬਾਦ ਅੱਠਵੇਂ ਦਿਨ ਹੀ ਹੋ ਗਈ ਸੀ। ਮੈਂ ਬਿਨਯਾਮੀਨ ਦੇ ਵੰਸ਼ ਵਿੱਚੋਂ ਹਾਂ। ਮੈਂ ਇੱਕ ਯਹੂਦੀ ਹਾਂ ਅਤੇ ਮੇਰੇ ਮਾਪੇ ਯਹੂਦੀ ਸਨ। ਮੂਸਾ ਦੀ ਸ਼ਰ੍ਹਾ ਮੇਰੇ ਲਈ ਬਹੁਤ ਮਹੱਤਵਪੂਰਣ ਸੀ, ਇਸੇ ਲਈ ਮੈਂ ਇੱਕ ਫ਼ਰੀਸੀ ਬਣ ਗਿਆ।
2 Corinthians 11:22
ਕੀ ਉਹ ਲੋਕੀ ਇਬਰਾਨੀ ਹਨ? ਕੀ ਉਹ ਇਸਰਾਏਲੀ ਹਨ? ਮੈਂ ਵੀ ਇਸਰਾਏਲੀ ਹਾਂ, ਕੀ ਉਹ ਅਬਰਾਹਾਮ ਦੇ ਪਰਿਵਾਰ ਵਿੱਚੋਂ ਹਨ? ਮੈਂ ਵੀ ਹਾਂ।
1 Corinthians 6:8
ਪਰ ਤੁਸੀਂ ਤਾਂ ਖੁੱਦ ਬੇਇਨਸਾਫ਼ੀ ਉੱਤੇ ਧੋਖਾ ਕਰਦੇ ਹੋ। ਅਤੇ ਤੁਸੀਂ ਆਪਣੇ ਹੀ ਮਸੀਹ ਦੇ ਨਮਿਤ ਭਰਾਵਾਂ ਨਾਲ ਕਰਦੇ ਹੋ।
Jeremiah 34:10
ਇਸ ਲਈ ਯਹੂਦਾਹ ਦੇ ਸਾਰੇ ਆਗੂਆਂ ਅਤੇ ਸਾਰੇ ਲੋਕਾਂ ਨੇ ਇਹ ਇਕਰਾਰਨਾਮਾ ਪ੍ਰਵਾਨ ਕਰ ਲਿਆ। ਹਰ ਬੰਦੇ ਨੇ ਆਪਣੇ ਮਰਦ ਅਤੇ ਔਰਤ ਗੁਲਾਮਾਂ ਨੂੰ ਆਜ਼ਾਦ ਕਰ ਦੇਣਾ ਸੀ ਅਤੇ ਉਨ੍ਹਾਂ ਨੂੰ ਗੁਲਾਮ ਬਣਾਈ ਨਹੀਂ ਰੱਖਣਾ ਸੀ। ਹਰ ਬੰਦਾ ਮੰਨ ਗਿਆ ਇਸ ਲਈ ਸਾਰੇ ਗੁਲਾਮ ਆਜ਼ਾਦ ਕਰ ਦਿੱਤੇ ਗਏ।
Jeremiah 30:8
“ਉਸ ਸਮੇਂ,” ਇਹ ਸੰਦੇਸ਼ ਸਰਬ ਸ਼ਕਤੀਮਾਨ ਯਹੋਵਾਹ ਵੱਲੋਂ, “ਮੈਂ ਇਸਰਾਏਲ ਅਤੇ ਯਹੂਦਾਹ ਦੇ ਲੋਕਾਂ ਦੇ ਗਲਾਂ ਵਿੱਚ ਪਾਏ ਹੋਏ ਜੂਲੇ ਨੂੰ ਤੋੜ ਦਿਆਂਗਾ। ਅਤੇ ਮੈਂ ਤੁਹਾਨੂੰ ਬੰਨ੍ਹਣ ਵਾਲੀਆਂ ਰਸੀਆਂ ਨੂੰ ਤੋੜ ਦਿਆਂਗਾ। ਵਿਦੇਸ਼ੀ ਲੋਕ ਫ਼ੇਰ ਕਦੇ ਵੀ ਮੇਰੇ ਲੋਕਾਂ ਨੂੰ ਗੁਲਾਮ ਬਣ ਜਾਣ ਲਈ ਮਜ਼ਬੂਰ ਨਹੀਂ ਕਰਨਗੇ।
Jeremiah 27:7
ਸਾਰੀਆਂ ਕੌਮਾਂ ਨਬੂਕਦਨੱਸਰ ਉਸ ਦੇ ਪੁੱਤਰ ਅਤੇ ਉਸ ਦੇ ਪੋਤਰੇ ਦੀ ਸੇਵਾ ਕਰਨਗੀਆਂ। ਫ਼ੇਰ ਇੱਕ ਸਮਾਂ ਆਵੇਗਾ ਜਦੋਂ ਬਾਬਲ ਹਾਰ ਜਾਵੇਗਾ। ਬਹੁਤ ਸਾਰੀਆਂ ਕੌਮਾਂ ਅਤੇ ਮਹਾਨ ਰਾਜੇ ਬਾਬਲ ਨੂੰ ਆਪਣਾ ਸੇਵਕ ਬਣਾ ਲੈਣਗੇ।
Jeremiah 25:14
ਹਾਂ, ਬਾਬਲ ਦੇ ਲੋਕਾਂ ਨੂੰ ਬਹੁਤ ਕੌਮਾਂ ਅਤੇ ਬਹੁਤ ਮਹਾਨ ਰਾਜਿਆਂ ਦੀ ਸੇਵਾ ਕਰਨੀ ਪਵੇਗੀ। ਉਨ੍ਹਾਂ ਨੂੰ ਉਨ੍ਹਾਂ ਦੇ ਅਮਲਾਂ ਦੀ ਉਹ ਸਜ਼ਾ ਦਿਆਂਗਾ ਜਿਸਦੇ ਉਹ ਅਧਿਕਾਰੀ ਹਨ।”
1 Samuel 14:11
ਤਾਂ ਯੋਨਾਥਾਨ ਅਤੇ ਉਸ ਦੇ ਸਹਾਇਕ ਨੇ ਆਪਣੇ-ਆਪ ਨੂੰ ਫ਼ਲਿਸਤੀਆਂ ਦੇ ਸਾਹਮਣੇ ਪਰਗਟ ਹੋਣ ਦਿੱਤਾ। ਫ਼ਲਿਸਤੀਆਂ ਦੇ ਦਰਬਾਨਾ ਨੇ ਕਿਹਾ, “ਵੇਖੋ, ਇਬਰਾਨੀ ਉਨ੍ਹਾਂ ਗੁਫ਼ਾਵਾਂ ਵਿੱਚੋਂ ਨਿਕਲੇ ਆ ਰਹੇ ਹਨ ਜਿਨ੍ਹਾਂ ਵਿੱਚ ਉਹ ਲੁਕੇ ਹੋਏ ਸਨ।”
1 Samuel 4:9
ਹੇ ਫ਼ਲਿਸਤੀਓ! ਤੁਸੀਂ ਤਕੜੇ ਹੋ ਜਾਵੋ। ਬਹਾਦੁਰਾਂ ਵਾਂਗ ਲੜੋ! ਅਤੀਤ ਵਿੱਚ ਇਬਰਾਨੀ ਸਾਡੇ ਗੁਲਾਮ ਰਹੇ ਹਨ ਇਸ ਲਈ ਮਰਦਾਂ ਵਾਂਗ ਲੜੋ, ਕਿਤੇ ਇਹ ਨਾ ਹੋਵੇ ਕਿ ਤੁਸੀਂ ਉਨ੍ਹਾਂ ਦੇ ਗੁਲਾਮ ਬਣ ਜਾਵੋ।”
1 Samuel 4:6
ਜਦੋਂ ਫ਼ਲਿਸਤੀਆਂ ਨੇ ਉਨ੍ਹਾਂ ਦਾ ਗੂੰਜਦਾ ਜੈਕਾਰਾ ਸੁਣਿਆ ਤਾਂ ਉਨ੍ਹਾਂ ਆਖਿਆ, “ਭਈ ਇਬਰਾਨੀਆਂ ਦੇ ਤੰਬੂ ਵਿੱਚ ਇਹ ਜੈਕਾਰੇ ਦੀ ਕੈਸੀ ਆਵਾਜ਼ ਹੈ?” ਤਦ ਫ਼ਲਿਸਤੀਆਂ ਨੂੰ ਜਾ ਪਤਾ ਲੱਗਾ ਕਿ ਯਹੋਵਾਹ ਦਾ ਪਵਿੱਤਰ ਸੰਦੂਕ ਇਸਰਾਏਲੀਆਂ ਦੇ ਤੰਬੂ ਵਿੱਚ ਲਿਆਇਆ ਗਿਆ ਹੈ।
Deuteronomy 15:12
ਗੁਲਾਮਾਂ ਨੂੰ ਆਜ਼ਾਦ ਕਰਨਾ “ਤੁਸੀਂ ਚਾਹੋ ਤਾਂ ਕਿਸੇ ਇਬਰਾਨੀ ਆਦਮੀ ਜਾਂ ਔਰਤ ਨੂੰ ਗੁਲਾਮ ਦੇ ਤੌਰ ਤੇ ਸੇਵਾ ਕਰਨ ਲਈ ਰੱਖ ਸੱਕਦੇ ਹੋ। ਤੁਸੀਂ ਉਸ ਬੰਦੇ ਨੂੰ ਛੇ ਸਾਲ ਲਈ ਗੁਲਾਮ ਰੱਖ ਸੱਕਦੇ ਹੋ। ਪਰ ਸੱਤਵੇਂ ਵਰ੍ਹੇ ਵਿੱਚ ਤੁਹਾਨੂੰ ਉਸ ਬੰਦੇ ਨੂੰ ਆਜ਼ਾਦ ਕਰ ਦੇਣਾ ਚਾਹੀਦਾ ਹੈ।
Leviticus 25:39
“ਹੋ ਸੱਕਦਾ ਹੈ ਕਿ ਤੁਹਾਡੇ ਆਪਣੇ ਦੇਸ਼ ਦਾ ਕੋਈ ਬੰਦਾ ਇੰਨਾ ਗਰੀਬ ਹੋ ਜਾਵੇ ਕਿ ਉਹ ਤੁਹਾਨੂੰ ਆਪਣੇ-ਆਪ ਨੂੰ ਗੁਲਾਮ ਦੇ ਤੌਰ ਤੇ ਵੇਚ ਦੇਵੇ। ਤੁਹਾਨੂੰ ਉਸ ਕੋਲੋਂ ਗੁਲਾਮ ਵਰਗਾ ਕੰਮ ਨਹੀਂ ਲੈਣਾ ਚਾਹੀਦਾ।
Exodus 3:18
“ਬਜ਼ੁਰਗ ਤੇਰੀ ਗੱਲ ਸੁਣਨਗੇ। ਤੂੰ ਤੇ ਬਜ਼ੁਰਗ ਵੀ ਮਿਸਰ ਦੇ ਰਾਜੇ ਕੋਲ ਜਾਵੋਂਗੇ ਅਤੇ ਉਸ ਨੂੰ ਦੱਸੋਂਗੇ, ‘ਯਹੋਵਾਹ ਇਬਰਾਨੀ ਲੋਕਾਂ ਦਾ ਪਰਮੇਸ਼ੁਰ ਸਾਡੇ ਕੋਲ ਆਇਆ ਅਤੇ ਸਾਨੂੰ ਤਿੰਨ ਦਿਨ ਮਾਰੂਥਲ ਵਿੱਚ ਸਫ਼ਰ ਕਰਨ ਲਈ ਆਖਿਆ। ਓੱਥੇ ਸਾਨੂੰ ਯਾਹਵੇਹ, ਸਾਡੇ ਪਰਮੇਸ਼ੁਰ ਨੂੰ ਬਲੀਆਂ ਜ਼ਰੂਰ ਚੜ੍ਹਾਉਣੀਆਂ ਚਾਹੀਦੀਆਂ ਹਨ।’
Genesis 40:15
ਮੈਨੂੰ ਆਪਣੇ ਹੀ ਘਰ ਵਿੱਚੋਂ, ਇਬਰਾਨੀਆਂ ਦੀ ਧਰਤੀ ਤੋਂ ਲਿਆਂਦਾ ਗਿਆ ਸੀ। ਮੈਂ ਕੋਈ ਵੀ ਗਲਤ ਕੰਮ ਨਹੀਂ ਕੀਤਾ। ਇਸ ਲਈ ਮੈਨੂੰ ਕੈਦਖਾਨੇ ਵਿੱਚ ਨਹੀਂ ਹੋਣਾ ਚਾਹੀਦਾ।”