Jeremiah 35:2 in Punjabi

Punjabi Punjabi Bible Jeremiah Jeremiah 35 Jeremiah 35:2

Jeremiah 35:2
“ਯਿਰਮਿਯਾਹ, ਰੇਕਾਬੀ ਪਰਿਵਾਰ ਕੋਲ ਜਾਹ। ਉਨ੍ਹਾਂ ਨੂੰ ਯਹੋਵਾਹ ਦੇ ਮੰਦਰ ਦੇ ਵੱਖੀ ਵਾਲੇ ਪਾਸੇ ਦੇ ਕਿਸੇ ਕਮਰੇ ਵਿੱਚ ਆਉਣ ਦਾ ਸੱਦਾ ਦੇਵੀਂ। ਉਨ੍ਹਾਂ ਨੂੰ ਪੀਣ ਲਈ ਸ਼ਰਾਬ ਦੇਵੀਂ।”

Jeremiah 35:1Jeremiah 35Jeremiah 35:3

Jeremiah 35:2 in Other Translations

King James Version (KJV)
Go unto the house of the Rechabites, and speak unto them, and bring them into the house of the LORD, into one of the chambers, and give them wine to drink.

American Standard Version (ASV)
Go unto the house of the Rechabites, and speak unto them, and bring them into the house of Jehovah, into one of the chambers, and give them wine to drink.

Bible in Basic English (BBE)
Go into the house of the Rechabites, and have talk with them, and take them into the house of the Lord, into one of the rooms, and give them wine.

Darby English Bible (DBY)
Go to the house of the Rechabites, and speak with them, and bring them into the house of Jehovah, into one of the chambers, and give them wine to drink.

World English Bible (WEB)
Go to the house of the Rechabites, and speak to them, and bring them into the house of Yahweh, into one of the chambers, and give them wine to drink.

Young's Literal Translation (YLT)
`Go unto the house of the Rechabites, and thou hast spoken with them, and brought them into the house of Jehovah, unto one of the chambers, and caused them to drink wine.'

Go
הָלוֹךְ֮hālôkha-loke
unto
אֶלʾelel
the
house
בֵּ֣יתbêtbate
of
the
Rechabites,
הָרֵכָבִים֒hārēkābîmha-ray-ha-VEEM
unto
speak
and
וְדִבַּרְתָּ֣wĕdibbartāveh-dee-bahr-TA
them,
and
bring
אוֹתָ֔םʾôtāmoh-TAHM
house
the
into
them
וַהֲבִֽאוֹתָם֙wahăbiʾôtāmva-huh-vee-oh-TAHM
of
the
Lord,
בֵּ֣יתbêtbate
into
יְהוָ֔הyĕhwâyeh-VA
one
אֶלʾelel
chambers,
the
of
אַחַ֖תʾaḥatah-HAHT
and
give
them
wine
הַלְּשָׁכ֑וֹתhallĕšākôtha-leh-sha-HOTE
to
drink.
וְהִשְׁקִיתָ֥wĕhišqîtāveh-heesh-kee-TA
אוֹתָ֖םʾôtāmoh-TAHM
יָֽיִן׃yāyinYA-yeen

Cross Reference

1 Chronicles 2:55
ਅਤੇ ਉਨ੍ਹਾਂ ਲਿਖਾਰੀਆਂ ਦੇ ਘਰਾਣੇ ਜਿਹੜੇ ਯਅਬੇਨ, ਤੀਰਆਥ, ਸ਼ਿਮਆਥ ਅਤੇ ਸੂਕਾਥ ਵਿੱਚ ਰਹਿੰਦੇ ਸਨ। ਇਹ ਲਿਖਾਰੀ ਉਹ ਕੀਨੀ ਸਨ ਜਿਹੜੇ ਹੰਮਾਥ, ਬੇਤ-ਰੇਕਾਬ ਦੇ ਸੰਸਥਾਪਕ ਤੋਂ ਆਏ ਸਨ।

1 Chronicles 9:26
ਚਾਰ ਦਰਬਾਨ ਅਜਿਹੇ ਸਨ ਜੋ ਬਾਕੀ ਦਰਬਾਨਾਂ ਦੇ ਆਗੂ ਸਨ। ਇਹ ਮਨੁੱਖ ਲੇਵੀ ਸਨ। ਇਨ੍ਹਾਂ ਦਾ ਕਾਰਜ ਕਮਰਿਆਂ ਦੀ ਦੇਖ ਸੰਭਾਲ ਅਤੇ ਪਰਮੇਸ਼ੁਰ ਦੇ ਮੰਦਰ ਦੇ ਖਜ਼ਾਨੇ ਦੀ ਰੱਖਵਾਲੀ ਕਰਨਾ ਸੀ।

1 Kings 6:5
ਫ਼ਿਰ ਸੁਲੇਮਾਨ ਨੇ ਮੰਦਰ ਦੀ ਦੀਵਾਰ ਦੇ ਨਾਲ-ਨਾਲ ਚੁਫ਼ੇਰੇ ਕੋਠੜੀਆਂ ਬਣਾਈਆਂ ਮੰਦਰ ਦੇ ਮੁੱਖ ਹਿੱਸੇ ਦੇ ਨਾਲ ਇਹ ਕੋਠੜੀਆਂ ਇੱਕ ਦੂਜੇ ਦੇ ਉੱਪਰ ਤਿੰਨ ਮੰਜ਼ਿਲਾਂ ਬਣਵਾਈਆਂ।

Ezekiel 42:4
ਇਮਾਰਤ ਦੀ ਦੱਖਣੀ ਵੱਖੀ ਦੇ ਨਾਲ-ਨਾਲ ਇੱਕ 10 ਹੱਥ ਚੌੜਾ ਅਤੇ 100 ਹੱਥ ਲੰਮਾ ਰਸਤਾ ਜਾਂਦਾ ਸੀ, ਅਤੇ ਪ੍ਰਵੇਸ਼ ਦੁਆਰ ਉੱਤਰ ਵਾਲੇ ਪਾਸੇ ਸੀ।

Ezekiel 41:5
ਮੰਦਰ ਦੇ ਆਲੇ-ਦੁਆਲੇ ਦੇ ਹੋਰ ਕਮਰੇ ਫ਼ੇਰ ਆਦਮੀ ਨੇ ਮੰਦਰ ਦੀ ਕੰਧ ਨੂੰ ਨਾਪਿਆ। ਇਹ 6 ਹੱਥ ਮੋਟੀ ਸੀ। ਮੰਦਰ ਦੇ ਆਲੇ-ਦੁਆਲੇ ਵੱਖੀ ਦੇ ਕਮਰੇ ਸਨ। ਇਹ 4 ਹੱਥ ਚੌੜੇ ਸਨ।

Ezekiel 40:16
ਪਹਿਰੇਦਾਰ ਗਾਰਡਾਂ ਦੇ ਸਾਰੇ ਕਮਰਿਆਂ, ਪਾਸਿਆਂ ਦੀਆਂ ਕੰਧਾਂ ਅਤੇ ਵਰਾਂਡੇ ਦੇ ਉੱਪਰ ਛੋਟੀਆਂ ਖਿੜਕੀਆਂ ਸਨ। ਖਿੜਕੀਆਂ ਦਾ ਚੌੜਾਈ ਵਾਲਾ ਹਿੱਸਾ ਰਸਤੇ ਦੇ ਸਾਹਮਣੇ ਵੱਲ ਸੀ। ਰਸਤੇ ਦੇ ਦੋਹਾਂ ਪਾਸਿਆਂ ਦੀਆਂ ਕੰਧਾਂ ਉੱਤੇ ਖਜੂਰ ਦੇ ਰੁੱਖ ਉਕਰੇ ਹੋਏ ਸਨ।

Ezekiel 40:7
ਪਹਿਰੇਦਾਰਾਂ ਦੇ ਕਮਰੇ ਇੱਕ ਪੈਮਾਨਾ ਲੰਮੇ ਅਤੇ ਇੱਕ ਪੈਮਾਨਾ ਚੌੜੇ ਸਨ। ਕਮਰਿਆਂ ਦੀਆਂ ਕੰਧਾਂ 5 ਹੱਥ ਮੋਟੀਆਂ ਸਨ। ਮੰਦਰ ਦੇ ਸਾਹਮਣੇ ਰਸਤੇ ਦੇ ਅਖੀਰ ਉੱਤੇ ਵਰਾਂਡੇ ਦਾ ਖੁਲ੍ਹਾ ਹਿੱਸਾ ਵੀ ਇੱਕ ਪੈਮਾਨਾ ਚੌੜਾ ਸੀ।

Jeremiah 35:8
ਇਸ ਲਈ ਅਸੀਂ ਰੇਕਾਬੀਆਂ ਦੇ ਲੋਕਾਂ ਨੇ ਹਰ ਉਸ ਗੱਲ ਨੂੰ ਮੰਨਿਆ ਹੈ ਜਿਸਦਾ ਆਦੇਸ਼ ਸਾਡੇ ਪੁਰਖੇ ਯੋਨਾਦਾਬ ਨੇ ਸਾਡੇ ਲਈ ਕੀਤਾ ਸੀ। ਅਸੀਂ ਕਦੇ ਵੀ ਸ਼ਰਾਬ ਨਹੀਂ ਪੀਂਦੇ। ਅਤੇ ਸਾਡੀਆਂ ਪਤਨੀਆਂ, ਸਾਡੇ ਪੁੱਤਰ, ਅਤੇ ਧੀਆਂ ਵੀ ਕਦੇ ਸ਼ਰਾਬ ਨਹੀਂ ਪੀਂਦੇ।

Jeremiah 35:4
ਫ਼ੇਰ ਮੈਂ ਰੇਕਾਬੀ ਪਰਿਵਾਰ ਨੂੰ ਯਹੋਵਾਹ ਦੇ ਮੰਦਰ ਵਿੱਚ ਲੈ ਗਿਆ। ਅਸੀਂ ਉਸ ਕਮਰੇ ਵਿੱਚ ਗਏ ਜਿਸ ਨੂੰ ਹਾਨਾਨ ਦੇ ਪੁੱਤਰ ਦਾ ਕਮਰਾ ਸੱਦਿਆ ਜਾਂਦਾ ਸੀ। ਹਾਨਾਹ ਯਿਗਦਲਯਾਹ ਨਾਂ ਦੇ ਇੱਕ ਬੰਦੇ ਦਾ ਪੁੱਤਰ ਸੀ। ਹਾਨਾਨ ਪਰਮੇਸ਼ੁਰ ਦਾ ਬੰਦਾ ਸੀ। ਇਹ ਕਮਰੇ ਉਸ ਕਮਰੇ ਦੇ ਨਾਲ ਦਾ ਸੀ ਜਿੱਥੇ ਯਹੂਦਾਹ ਦੇ ਰਾਜਕੁਮਾਰ ਠਹਿਰਦੇ ਹਨ। ਇਹ ਸ਼ੱਲੁਮ ਦੇ ਪੁੱਤਰ ਮਆਸੇਯਾਹ ਦੇ ਕਮਰੇ ਦੇ ਉੱਪਰ ਸੀ। ਮਆਸੇਯਾਹ ਮੰਦਰ ਦਾ ਚੌਕੀਦਾਰ ਸੀ।

Nehemiah 13:8
ਮੈਨੂੰ ਬੜਾ ਕਰੋਧ ਆਇਆ ਤੇ ਮੈਂ ਟੋਬੀਯਾਹ ਦੀਆਂ ਸਾਰੀਆਂ ਵਸਤਾਂ ਕਮਰੇ ‘ਚੋਂ ਬਾਹਰ ਸੁੱਟ ਦਿੱਤੀਆਂ।

Nehemiah 13:5

Ezra 8:29
ਇਸ ਲਈ ਹੁਣ ਇਨ੍ਹਾਂ ਵਸਤਾਂ ਦੀ ਧਿਆਨ ਨਾਲ ਸੰਭਾਲ ਕਰੋ ਜਦ ਤੀਕ ਇਹ ਵਸਤਾਂ ਯਰੂਸ਼ਲਮ ਦੇ ਮੰਦਰ ਦੇ ਆਗੂਆਂ ਦੇ ਹਵਾਲੇ ਨਾ ਕੀਤਾ ਜਾਵੇ, ਤਦ ਤੀਕ ਤੁਸੀਂ ਇਨ੍ਹਾਂ ਲਈ ਜਿੰਮੇਵਾਰ ਹੋ। ਤੁਸੀਂ ਇਨ੍ਹਾਂ ਨੂੰ ਯਰੂਸ਼ਲਮ ਵਿੱਚ ਜਾਜਕਾਂ ਅਤੇ ਲੇਵੀਆਂ ਦੇ ਸਰਦਾਰਾਂ ਅਤੇ ਇਸਰਾਏਲ ਦੇ ਘਰਾਣਿਆਂ ਦੇ ਆਗੂਆਂ ਦੇ ਸਾਹਮਣੇ ਮੰਦਰ ਦੇ ਕਮਰਿਆਂ ਵਿੱਚ ਰੱਖੋਗੇ ਤੇ ਉਹ ਤੋਂਲ ਕੇ ਉਨ੍ਹਾਂ ਨੂੰ ਰੱਖ ਲਵੇਗੀ।”

2 Chronicles 31:11
ਤਦ ਹਿਜ਼ਕੀਯਾਹ ਨੇ ਜਾਜਕਾਂ ਨੂੰ ਯਹੋਵਾਹ ਦੇ ਮੰਦਰ ਵਿੱਚ ਗੋਦਾਮ ਤਿਆਰ ਕਰਾਉਣ ਦਾ ਹੁਕਮ ਦਿੱਤਾ। ਤਾਂ ਅਜਿਹਾ ਹੀ ਕੀਤਾ ਗਿਆ।

2 Chronicles 3:9
ਉਸ ਦੀਆਂ ਇਸਤੇਮਾਲ ਕੀਤੀਆਂ ਹੋਈਆਂ ਸੋਨੇ ਦੀਆਂ ਮੇਖਾਂ ਦਾ ਭਾਰ ਲੱਗਭਗ 1 1/4 ਪੌਂਡ ਸੀ। ਸੁਲੇਮਾਨ ਨੇ ਉੱਪਰਲਿਆਂ ਕਮਰਿਆਂ ਨੂੰ ਸੋਨੇ ਨਾਲ ਮੜ੍ਹਿਆ।

1 Chronicles 23:28
ਲੇਵੀਆਂ ਦਾ ਕੰਮ ਯਹੋਵਾਹ ਦੇ ਮੰਦਰ ਦੀ ਸੇਵਾ ਕਰਨ ਵਿੱਚ ਅਤੇ ਮੰਦਰ ਦੇ ਪਾਸਿਆਂ ਵਾਲੇ ਕਮਰਿਆਂ ਅਤੇ ਮੰਦਰ ਦੇ ਵਿਹੜੇ ਦੀ ਦੇਖਭਾਲ ਕਰਨ ਵਿੱਚ ਹਾਰੂਨ ਦੇ ਉੱਤਰਾਧਿਕਾਰੀ ਦੀ ਮਦਦ ਕਰਨਾ ਸੀ। ਉਨ੍ਹਾਂ ਦਾ ਕੰਮ ਸਾਰੀਆਂ ਪਵਿੱਤਰ ਵਸਤਾਂ ਨੂੰ ਸ਼ੁੱਧ ਕਰਨਾ ਸੀ। ਪਰਮੇਸ਼ੁਰ ਦੇ ਮੰਦਰ ਵਿੱਚ ਸੇਵਾ ਕਰਨਾ ਉਨ੍ਹਾਂ ਦਾ ਕੰਮ ਸੀ।

1 Chronicles 9:33
ਉਹ ਲੇਵੀ ਜਿਹੜੇ ਕਿ ਗਵੈਯੇ ਸਨ ਅਤੇ ਆਪਣੇ-ਆਪਣੇ ਘਰਾਣਿਆਂ ਦੇ ਮੁਖੀਏ ਸਨ ਉਹ ਮੰਦਰ ਵਿੱਚ ਕਮਰੇ ਜਿਹੜੇ ਬਣੇ ਹੋਏ ਸਨ, ਉੱਥੇ ਹੀ ਰਹਿੰਦੇ ਸਨ। ਉਨ੍ਹਾਂ ਨੂੰ ਹੋਰ ਕੋਈ ਕੰਮ ਕਰਨ ਨੂੰ ਨਹੀਂ ਸੀ ਦਿੰਦੇ ਕਿਉਂ ਕਿ ਉਨ੍ਹਾਂ ਦਾ ਦਿਨ-ਰਾਤ ਮੰਦਰ ਵਿੱਚਲੇ ਕੰਮਾਂ ’ਚ ਰੁਝੇ ਰਹਿੰਦੇ ਸਨ।

2 Kings 10:15
ਯੇਹੂ ਦਾ ਯਹੋਨਾਦਾਬ ਨੂੰ ਮਿਲਣਾ ਜਦੋਂ ਯੇਹੂ ਉੱਥੋਂ ਨਿਕਲਿਆ ਤਾਂ ਫ਼ਿਰ ਉਹ ਰੇਕਾਬ ਦੇ ਪੁੱਤਰ ਯਹੋਨਾਦਾਬ ਨੂੰ ਮਿਲਿਆ। ਯਹੋਨਾਦਾਬ ਉਸ ਨੂੰ ਰਾਹ ’ਚ ਮਿਲ ਪਿਆ ਕਿਊਕਿ ਉਹ ਵੀ ਯੇਹੂ ਨੂੰ ਮਿਲਣ ਲਈ ਆ ਰਿਹਾ ਸੀ ਤਦ ਯੇਹੂ ਨੇ ਉਸ ਨੂੰ ਮਿਲਕੇ ਆਖਿਆ, “ਕੀ ਤੂੰ ਮੇਰਾ ਉਵੇਂ ਹੀ ਸੱਕਾ ਮਿੱਤਰ ਹੈਂ ਜਿਵੇਂ ਮੈਂ ਤੈਨੂੰ ਸਮਝਦਾ ਹਾਂ?” ਯਹੋਨਾਦਾਬ ਨੇ ਆਖਿਆ, “ਹਾਂ ਮੈਂ ਤੇਰਾ ਇੱਕ ਵਫ਼ਾਦਾਰ ਦੋਸਤ ਹਾਂ।” ਯੇਹੂ ਨੇ ਕਿਹਾ, “ਜੇਕਰ ਤੂੰ ਮੇਰਾ ਗੂੜਾ ਮਿੱਤਰ ਹੈਂ ਤਾਂ ਦੋਸਤੀ ਦਾ ਹੱਥ ਮੇਰੇ ਵੱਲ ਵੱਧਾਅ।” ਜਦੋਂ ਉਸ ਨੇ ਆਪਣਾ ਹੱਥ ਉਸ ਵੱਲ ਵੱਧਇਆ ਤਾਂ ਯੇਹੂ ਨੇ ਉਸ ਨੂੰ ਆਪਣੇ ਰੱਥ ਤੇ ਬਿਠਾਅ ਲਿਆ।

1 Kings 6:10
ਸੁਲੇਮਾਨ ਨੇ ਮੰਦਰ ਦੇ ਆਲੇ-ਦੁਆਲੇ ਵੀ ਕਮਰੇ ਬਣਾਏ। ਹਰ ਮੰਜ਼ਿਲ 5 ਹੱਥ ਉੱਚੀ ਸੀ ਅਤੇ ਇਨ੍ਹਾਂ ਕਮਰਿਆਂ ਵਿੱਚਲੀਆਂ ਸ਼ਤੀਰੀਆਂ ਮੰਦਰ ਨੂੰ ਛੁੰਹਦੀਆਂ ਸਨ।