Jeremiah 4:27 in Punjabi

Punjabi Punjabi Bible Jeremiah Jeremiah 4 Jeremiah 4:27

Jeremiah 4:27
ਯਹੋਵਾਹ ਇਹ ਗੱਲਾਂ ਆਖਦਾ ਹੈ: “ਸਾਰਾ ਦੇਸ਼ ਤਬਾਹ ਹੋ ਜਾਵੇਗਾ। ਪਰ ਦੇਸ਼ ਨੂੰ ਪੂਰੀ ਤਰ੍ਹਾਂ ਤਬਾਹ ਨਹੀਂ ਕਰਾਂਗਾ।

Jeremiah 4:26Jeremiah 4Jeremiah 4:28

Jeremiah 4:27 in Other Translations

King James Version (KJV)
For thus hath the LORD said, The whole land shall be desolate; yet will I not make a full end.

American Standard Version (ASV)
For thus saith Jehovah, The whole land shall be a desolation; yet will I not make a full end.

Bible in Basic English (BBE)
For this is what the Lord has said: All the land will become a waste; I will make destruction complete.

Darby English Bible (DBY)
For thus saith Jehovah: The whole land shall be a desolation; but I will not make a full end.

World English Bible (WEB)
For thus says Yahweh, The whole land shall be a desolation; yet will I not make a full end.

Young's Literal Translation (YLT)
For thus said Jehovah: All the land is a desolation, but a completion I make not.

For
כִּיkee
thus
כֹה֙kōhhoh
hath
the
Lord
אָמַ֣רʾāmarah-MAHR
said,
יְהוָ֔הyĕhwâyeh-VA
The
whole
שְׁמָמָ֥הšĕmāmâsheh-ma-MA
land
תִהְיֶ֖הtihyetee-YEH
be
shall
כָּלkālkahl
desolate;
הָאָ֑רֶץhāʾāreṣha-AH-rets
not
I
will
yet
וְכָלָ֖הwĕkālâveh-ha-LA
make
לֹ֥אlōʾloh
a
full
end.
אֶעֱשֶֽׂה׃ʾeʿĕśeeh-ay-SEH

Cross Reference

Jeremiah 46:28
ਯਹੋਵਾਹ ਇਹ ਗੱਲਾਂ ਆਖਦਾ ਹੈ। “ਯਾਕੂਬ, ਮੇਰੇ ਸੇਵਕ, ਭੈਭੀਤ ਨਾ ਹੋ। ਮੈਂ ਤੇਰੇ ਨਾਲ ਹਾਂ। ਮੈਂ ਤੈਨੂੰ ਅਨੇਕਾਂ ਥਾਵਾਂ ਵੱਲ ਭੇਜਿਆ ਸੀ। ਪਰ ਮੈਂ ਤੈਨੂੰ ਪੂਰੀ ਤਰ੍ਹਾਂ ਤਬਾਹ ਨਹੀਂ ਕਰਾਂਗਾ। ਪਰ ਮੈਂ ਉਨ੍ਹਾਂ ਸਾਰੀਆਂ ਕੌਮਾਂ ਨੂੰ ਤਬਾਹ ਕਰ ਦਿਆਂਗਾ। ਤੈਨੂੰ ਆਪਣੇ ਕੀਤੇ ਮੰਦੇ ਕੰਮਾਂ ਲਈ ਜ਼ੂਰਰ ਸਜ਼ਾ ਮਿਲੇਗੀ। ਇਸ ਲਈ ਮੈਂ ਤੈਨੂੰ ਤੇਰੀ ਸਜ਼ਾ ਤੋਂ ਬਚਕੇ ਨਿਕਲਣ ਨਹੀਂ ਦਿਆਂਗਾ। ਮੈਂ ਤੈਨੂੰ ਜ਼ਬਤ ਵਿੱਚ ਲਿਆਵਾਂਗਾ, ਪਰ ਮੈਂ ਬੇਲਾਗ ਹੋਵਾਂਗਾ।”

Jeremiah 30:11
ਇਸਰਾਏਲ ਅਤੇ ਯਹੂਦਾਹ ਦੇ ਲੋਕੋ, ਮੈਂ ਤੁਹਾਡੇ ਨਾਲ ਹਾਂ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਅਤੇ ਮੈਂ ਤੁਹਾਨੂੰ ਬਚਾਵਾਂਗਾ। ਮੈਂ ਤੁਹਾਨੂੰ ਉਨ੍ਹਾਂ ਕੌਮਾਂ ਕੋਲ ਭੇਜਿਆ ਸੀ। ਪਰ ਮੈਂ ਉਨ੍ਹਾਂ ਸਾਰੀਆਂ ਕੌਮਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿਆਂਗਾ। ਇਹ ਠੀਕ ਹੈ, ਮੈਂ ਉਨ੍ਹਾਂ ਕੌਮਾਂ ਨੂੰ ਤਬਾਹ ਕਰ ਦਿਆਂਗਾ। ਪਰ ਮੈਂ ਤੁਹਾਨੂੰ ਤਬਾਹ ਨਹੀਂ ਕਰਾਂਗਾ। ਤੁਹਾਨੂੰ ਤੁਹਾਡੇ ਮੰਦੇ ਅਮਲਾਂ ਲਈ ਅਵੱਸ਼ ਸਜ਼ਾ ਮਿਲੇਗੀ। ਪਰ ਮੈਂ ਤੁਹਾਨੂੰ ਨਿਰਪੱਖ ਹੋਕੇ ਸਬਕ ਸਿੱਖਾਵਾਂਗਾ।”

Jeremiah 5:18
ਇਹ ਸੰਦੇਸ਼ ਯਹੋਵਾਹ ਵੱਲੋਂ ਹੈ, “ਪਰ ਯਹੂਦਾਹ, ਜਦੋਂ ਇਹ ਭਿਆਨਕ ਦਿਨ ਆਉਣਗੇ, ਮੈਂ ਤੈਨੂੰ ਪੂਰੀ ਤਰ੍ਹਾਂ ਤਬਾਹ ਨਹੀਂ ਕਰਾਂਗਾ।

Jeremiah 5:10
“ਯਹੂਦਾਹ ਦੀਆਂ ਅੰਗੂਰੀ ਵੇਲਾਂ ਦੀਆਂ ਕਿਆਰੀਆਂ ਦੇ ਨਾਲ-ਨਾਲ ਜਾਵੋ। ਵੇਲਾਂ ਨੂੰ ਕੱਟ ਸੁੱਟੋ। (ਪਰ ਪੂਰੀ ਤਰ੍ਹਾਂ ਬਰਬਾਦ ਨਾ ਕਰੋ ਉਨ੍ਹਾਂ ਨੂੰ।) ਕੱਟ ਦੇਵੋ ਉਨ੍ਹਾਂ ਦੀਆਂ ਸਾਰੀਆਂ ਟਾਹਣੀਆਂ। ਕਿਉਂ ਕਿ ਇਹ ਟਾਹਣੀਆਂ ਯਹੋਵਾਹ ਦੀ ਮਲਕੀਅਤ ਨਹੀਂ ਹਨ।

Romans 11:1
ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਭੁਲਾਇਆ ਨਹੀਂ ਇਸ ਲਈ ਤਾਂ ਮੈਂ ਪੁੱਛਦਾ ਹਾਂ, “ਕੀ ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਨਾਮੰਜ਼ੂਰ ਕੀਤਾ?” ਨਹੀਂ। ਮੈਂ ਖੁਦ ਇੱਕ ਇਸਰਾਏਲੀ ਹਾਂ। ਹਾਂ, ਮੈਂ ਅਬਰਾਹਾਮ ਦੇ ਪਰਿਵਾਰ ਅਤੇ ਬਿਨਯਾਮੀਨ ਦੇ ਵੰਸ਼ ਤੋਂ ਹਾਂ।

Romans 9:27
ਅਤੇ ਯਸਾਯਾਹ ਇਸਰਾਏਲ ਵਿੱਖੇ ਪੁਕਾਰਦਾ ਹੈ: “ਕਿ ਇਸਰਾਏਲ ਦੇ ਲੋਕ ਭਾਵੇਂ ਗਿਣਤੀ ਵਿੱਚ ਸਮੁੰਦਰ ਦੀ ਰੇਤ ਦੇ ਬਰਾਬਰ ਹੋਣ, ਪਰ ਉਸ ਦੇ ਕੁਝ ਲੋਕ ਹੀ ਬਚਾਏ ਜਾਣਗੇ।

Ezekiel 11:13
ਜਿਵੇਂ ਹੀ ਮੈਂ ਪਰਮੇਸ਼ੁਰ ਲਈ ਗੱਲ ਕਰਨੀ ਖਤਮ ਕੀਤੀ, ਬਨਾਯਾਹ ਦਾ ਪੁੱਤਰ ਫ਼ਲਟਯਾਹ ਮਰ ਗਿਆ! ਮੈਂ ਜ਼ਮੀਨ ਉੱਤੇ ਡਿੱਗ ਪਿਆ। ਮੈਂ ਆਪਣਾ ਮੂੰਹ ਧਰਤੀ ਨਾਲ ਛੁਹਾਕੇ ਸਿਜਦਾ ਕੀਤਾ ਅਤੇ ਆਖਿਆ, “ਯਹੋਵਾਹ ਮੇਰੇ ਪ੍ਰਭੂ, ਤੂੰ ਤਾਂ ਇਸਰਾਏਲ ਦੇ ਸਾਰੇ ਬਚੇ ਹੋਇਆਂ ਨੂੰ ਤਬਾਹ ਕਰਨ ਜਾ ਰਿਹਾ ਹੈਂ!”

Leviticus 26:44
ਪਰ ਉਨ੍ਹਾਂ ਨੇ ਇਹ ਸਭ ਕਰਨ ਤੋਂ ਬਾਦ ਵੀ, ਜਦੋਂ ਉਹ ਆਪਣੇ ਦੁਸ਼ਮਣ ਦੀ ਧਰਤੀ ਵਿੱਚ ਹੋਣਗੇ, ਮੈਂ ਉਨ੍ਹਾਂ ਨੂੰ ਨਾਮਂਜ਼ੂਰ ਨਹੀਂ ਕਰਾਂਗਾ। ਮੈਂ ਉਨ੍ਹਾਂ ਨੂੰ ਨਫ਼ਰਤ ਨਹੀਂ ਕਰਾਂਗਾ ਅਤੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਸ਼ਟ ਨਹੀਂ ਕਰਾਂਗਾ। ਮੈਂ ਉਨ੍ਹਾਂ ਨਾਲ ਆਪਣਾ ਇਕਰਾਰਨਾਮਾ ਨਹੀਂ ਤੋੜਾਂਗਾ। ਕਿਉਂਕਿ ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹਾਂ।

Amos 9:8
ਯਹੋਵਾਹ ਮੇਰਾ ਪ੍ਰਭੂ ਇਸ ਪਾਪੀ ਰਾਜ ਨੂੰ ਵੇਖ ਰਿਹਾ ਹੈ। ਉਹ ਆਖਦਾ ਹੈ, “ਮੈਂ ਇਸਰਾਏਲ ਨੂੰ ਇਸ ਧਰਤੀ ਤੋਂ ਹਟਾ ਦੇਵਾਂਗਾ, ਪਰ ਮੈਂ ਯਾਕੂਬ ਦੇ ਪਰਿਵਾਰ ਨੂੰ ਪੂਰੀ ਤਰ੍ਹਾਂ ਤਬਾਹ ਨਹੀਂ ਕਰਾਂਗਾ।

Ezekiel 33:28
ਮੈਂ ਧਰਤੀ ਨੂੰ ਵੀਰਾਨ ਅਤੇ ਬੰਜਰ ਬਣਾ ਦਿਆਂਗਾ। ਉਹ ਦੇਸ਼ ਸਾਰੀਆਂ ਚੀਜ਼ਾਂ ਗਵਾ ਲਵੇਗਾ ਜਿਨ੍ਹਾਂ ਉੱਤੇ ਉਸ ਨੂੰ ਮਾਣ ਸੀ। ਇਸਰਾਏਲ ਦੇ ਪਰਬਤ ਵੀਰਾਨ ਹੋ ਜਾਣਗੇ। ਕੋਈ ਵੀ ਉਸ ਥਾਂ ਤੋਂ ਨਹੀਂ ਲੰਘੇਗਾ।

Ezekiel 6:14
ਪਰ ਮੈਂ ਤੁਹਾਡੇ ਲੋਕਾਂ ਉੱਤੇ ਆਪਣਾ ਹੱਥ ਫੈਲਾਵਾਂਗਾ ਅਤੇ ਤੁਹਾਨੂੰ ਅਤੇ ਤੁਹਾਡੇ ਲੋਕਾਂ ਨੂੰ, ਸਜ਼ਾ ਦੇਵਾਂਗਾ! ਮੈਂ ਤੁਹਾਡੇ ਦੇਸ ਨੂੰ ਤਬਾਹ ਕਰ ਦਿਆਂਗਾ। ਇਹ ਦਿਬਲਾਹ ਦੇ ਮਾਰੂਬਲ ਨਾਲੋਂ ਵੀ ਵੱਧੇਰੇ ਖਾਲੀ ਹੋਵੇਗਾ। ਫ਼ੇਰ ਉਹ ਜਾਣ ਲੈਣਗੇ ਕਿ ਮੈਂ ਯਹੋਵਾਹ ਹਾਂ!”

Jeremiah 18:16
ਇਸ ਲਈ ਯਹੂਦਾਹ ਦੇਸ਼ ਸੱਖਣਾ ਮਾਰੂਬਲ ਹੋ ਜਾਵੇਗਾ। ਲੋਕ ਹਰ ਵਾਰੀ ਲੰਘਣ ਸਮੇਂ ਸੀਟੀਆਂ ਮਾਰਨਗੇ ਅਤੇ ਆਪਣੇ ਸਿਰ ਹਿਲਾਉਣਗੇ। ਉਹ ਹੈਰਾਨ ਹੋਣਗੇ ਕਿ ਦੇਸ਼ ਕਿਵੇਂ ਤਬਾਹ ਹੋ ਗਿਆ।

Jeremiah 12:11
ਉਨ੍ਹਾਂ ਨੇ ਮੇਰੇ ਖੇਤ ਨੂੰ ਮਾਰੂਬਲ ਵਿੱਚ ਤਬਦੀਲ ਕਰ ਦਿੱਤਾ ਹੈ। ਇਹ ਸੁੱਕ ਸੜ ਗਿਆ ਹੈ। ਓੱਥੇ ਕੋਈ ਵੀ ਨਹੀਂ ਰਹਿੰਦਾ। ਸਾਰਾ ਦੇਸ਼ ਹੀ ਸੱਖਣਾ ਮਾਰੂਬਲ ਹੈ। ਉਸ ਖੇਤ ਦੀ ਦੇਖ-ਭਾਲ ਕਰਨ ਵਾਲਾ ਕੋਈ ਵੀ ਨਹੀਂ ਬਚਿਆ।

Jeremiah 7:34
ਯਹੂਦਾਹ ਦੇ ਕਸਬਿਆਂ ਵਿੱਚ ਅਤੇ ਯਰੂਸ਼ਲਮ ਦੀਆਂ ਗਲੀਆਂ ਅੰਦਰ ਮੈਂ ਖੁਸ਼ੀ ਅਤੇ ਪ੍ਰਸੰਨਤਾ ਦੀਆਂ ਕਿਲਕਾਰੀਆਂ ਦਾ ਅੰਤ ਕਰ ਦਿਆਂਗਾ। ਯਹੂਦਾਹ ਜਾਂ ਯਰੂਸ਼ਲਮ ਅੰਦਰ ਫ਼ੇਰ ਕਦੇ ਵੀ ਲਾੜੇ ਲਾੜੀਆਂ ਦੀਆਂ ਆਵਾਜ਼ਾਂ ਨਹੀਂ ਸੁਣੀਆਂ ਜਾਣਗੀਆਂ। ਸਾਰੀ ਜ਼ਮੀਨ ਸਖਣਾ ਮਾਰੂਬਲ ਬਣ ਜਾਵੇਗੀ।”

Jeremiah 4:7
ਸ਼ੇਰ ਆਪਣੀ ਗੁਫ਼ਾ ਵਿੱਚੋਂ ਬਾਹਰ ਆ ਰਿਹਾ ਹੈ। ਕੌਮਾਂ ਦੀ ਤਬਾਹੀ ਕਰਨ ਵਾਲੇ ਨੇ ਕੂਚ ਕਰ ਦਿੱਤਾ ਹੈ। ਉਹ ਤੁਹਾਡੇ ਦੇਸ਼ ਨੂੰ ਤਬਾਹ ਕਰਨ ਲਈ ਆਪਣੇ ਘਰੋ ਚੱਲ ਪਿਆ ਹੈ। ਤੁਹਾਡੇ ਕਸਬੇ ਤਬਾਹ ਹੋ ਜਾਣਗੇ। ਉਨ੍ਹਾਂ ਵਿੱਚ ਰਹਿਣ ਵਾਲੇ ਲੋਕ ਨਹੀਂ ਬਚਣਗੇ।

Isaiah 24:3
ਸਾਰੇ ਹੀ ਲੋਕ ਧਰਤੀ ਤੋਂ ਧੱਕ ਦਿੱਤੇ ਜਾਣਗੇ। ਸਾਰੀ ਦੌਲਤ ਖੋਹ ਲਈ ਜਾਵੇਗੀ। ਇਹ ਇਸ ਲਈ ਵਾਪਰੇਗਾ ਕਿਉਂ ਕਿ ਇਹ ਯਹੋਵਾਹ ਦਾ ਆਦੇਸ਼ ਸੀ।

Isaiah 24:1
ਪਰਮੇਸ਼ੁਰ ਇਸਰਾਏਲ ਨੂੰ ਸਜ਼ਾ ਦੇਵੇਗਾ ਦੇਖੋ! ਯਹੋਵਾਹ ਇਸ ਧਰਤੀ ਨੂੰ ਤਬਾਹ ਕਰ ਦੇਵੇਗਾ। ਯਹੋਵਾਹ ਧਰਤੀ ਤੋਂ ਹਰ ਚੀਜ਼ ਨੂੰ ਪੂਰੀ ਤਰ੍ਹਾਂ ਪਾਕ ਕਰ ਦੇਵੇਗਾ। ਯਹੋਵਾਹ ਲੋਕਾਂ ਨੂੰ ਦੂਰ ਜਾਣ ਲਈ ਮਜ਼ਬੂਰ ਕਰ ਦੇਵੇਗਾ।

Isaiah 6:11
ਫ਼ੇਰ ਮੈਂ ਪੁੱਛਿਆ, “ਪ੍ਰਭੂ ਇਹ ਮੈਂ ਕਿੰਨਾ ਕੁ ਚਿਰ ਕਰਾਂ?” ਯਹੋਵਾਹ ਨੇ ਜਵਾਬ ਦਿੱਤਾ, “ਜਿੰਨਾ ਚਿਰ ਤੱਕ ਸ਼ਹਿਰ ਤਬਾਹ ਨਹੀਂ ਹੋ ਜਾਂਦੇ ਅਤੇ ਲੋਕ ਗੁਜ਼ਰ ਨਹੀਂ ਜਾਂਦੇ ਉਨਾਂ ਚਿਰ ਤੱਕ ਇਹ ਕਰੋ। ਇਹੋ ਕਰੋ ਜਿੰਨਾਂ ਚਿਰ ਤੱਕ ਘਰਾਂ ਵਿੱਚ ਰਹਿੰਦੇ ਲੋਕਾਂ ਵਿੱਚੋਂ ਕੋਈ ਨਾ ਬਚੇ। ਉਨਾਂ ਚਿਰ ਤੱਕ ਇਹੋ ਕਰੋ ਜਿੰਨਾ ਚਿਰ ਤੱਕ ਕਿ ਧਰਤੀ ਤਬਾਹ ਨਹੀਂ ਹੋ ਜਾਂਦੀ ਅਤੇ ਸੱਖਣੀ ਨਹੀਂ ਹੋ ਜਾਂਦੀ।”

2 Chronicles 36:21
ਤਾਂ ਯਹੋਵਾਹ ਦਾ ਬਚਨ ਜਿਹੜਾ ਯਿਰਮਿਯਾਹ ਨਬੀ ਦੇ ਮੂੰਹੋਂ ਨਿਕਲਿਆ ਸੀ ਜੋ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਲਈ ਕੀਤਾ ਸੀ ਜਦ ਉਹ ਵਾਪਰਿਆ, ਕਿ ਯਹੋਵਾਹ ਯਿਰਮਿਯਾਹ ਨੂੰ ਅਖਿਆ ਸੀ ਕਿ: “ਇਹ ਥਾਂ 70 ਵਰ੍ਹੇ ਤੀਕ ਬੰਜਰ ਤੇ ਉਜਾੜ ਰਹੇਗਾ। ਇਹ ਕੰਮ ਸਬਤ ਦੇ ਆਰਾਮ ਭੋਗਣ ਵਾਸਤੇ ਹੋਵੇਗਾ। ਜਿੰਨਾ ਚਿਰ ਲੋਕ ਸਬਤਾਂ ਦਾ ਆਰਾਮ ਨਾ ਭੋਗਣ।”