Jeremiah 42:14
ਅਤੇ ਸ਼ਾਇਦ ਤੁਸੀਂ ਇਹ ਆਖੋ, ‘ਨਹੀਂ, ਅਸੀਂ ਮਿਸਰ ਵਿੱਚ ਜਾਕੇ ਰਹਾਂਗੇ। ਸਾਨੂੰ ਉਸ ਥਾਂ ਉੱਤੇ ਲੜਾਈ ਦੀ ਚਿੰਤਾ ਨਹੀਂ ਹੋਵੇਗੀ। ਸਾਨੂੰ ਓੱਥੇ ਜੰਗ ਦੀਆਂ ਤੁਰ੍ਹੀਆਂ ਨਹੀਂ ਸੁਣਾਈ ਦੇਣਗੀਆਂ। ਅਤੇ ਮਿਸਰ ਵਿੱਚ ਅਸੀਂ ਭੁੱਖੇ ਵੀ ਨਹੀਂ ਮਰਾਂਗੇ।’
Jeremiah 42:14 in Other Translations
King James Version (KJV)
Saying, No; but we will go into the land of Egypt, where we shall see no war, nor hear the sound of the trumpet, nor have hunger of bread; and there will we dwell:
American Standard Version (ASV)
saying, No; but we will go into the land of Egypt, where we shall see no war, nor hear the sound of the trumpet, nor have hunger of bread; and there will we dwell:
Bible in Basic English (BBE)
Saying, No, but we will go into the land of Egypt, where we will not see war, or be hearing the sound of the horn, or be in need of food; there we will make our living-place;
Darby English Bible (DBY)
saying, No; but we will go into the land of Egypt, where we shall see no war, nor hear the sound of the trumpet, nor have hunger for bread; and there will we dwell;
World English Bible (WEB)
saying, No; but we will go into the land of Egypt, where we shall see no war, nor hear the sound of the trumpet, nor have hunger of bread; and there will we dwell:
Young's Literal Translation (YLT)
saying, No; but the land of Egypt we enter, that we see no war, and the sound of a trumpet do not hear, and for bread be not hungry; and there do we dwell.
| Saying, | לֵאמֹ֗ר | lēʾmōr | lay-MORE |
| No; | לֹ֚א | lōʾ | loh |
| but | כִּ֣י | kî | kee |
| we will go | אֶ֤רֶץ | ʾereṣ | EH-rets |
| land the into | מִצְרַ֙יִם֙ | miṣrayim | meets-RA-YEEM |
| of Egypt, | נָב֔וֹא | nābôʾ | na-VOH |
| where | אֲשֶׁ֤ר | ʾăšer | uh-SHER |
| we shall see | לֹֽא | lōʾ | loh |
| no | נִרְאֶה֙ | nirʾeh | neer-EH |
| war, | מִלְחָמָ֔ה | milḥāmâ | meel-ha-MA |
| nor | וְק֥וֹל | wĕqôl | veh-KOLE |
| hear | שׁוֹפָ֖ר | šôpār | shoh-FAHR |
| the sound | לֹ֣א | lōʾ | loh |
| of the trumpet, | נִשְׁמָ֑ע | nišmāʿ | neesh-MA |
| nor | וְלַלֶּ֥חֶם | wĕlalleḥem | veh-la-LEH-hem |
| hunger have | לֹֽא | lōʾ | loh |
| of bread; | נִרְעָ֖ב | nirʿāb | neer-AV |
| and there | וְשָׁ֥ם | wĕšām | veh-SHAHM |
| will we dwell: | נֵשֵֽׁב׃ | nēšēb | nay-SHAVE |
Cross Reference
Jeremiah 41:17
ਮਿਸਰ ਨੂੰ ਬਚ ਨਿਕਲਣਾ ਯੋਹਾਨਾਨ ਅਤੇ ਹੋਰ ਫ਼ੌਜੀ ਅਧਿਕਾਰੀ ਕਸਦੀਆਂ ਤੋਂ ਭੈਭੀਤ ਸਨ। ਬਾਬਲ ਦੇ ਰਾਜੇ ਨੇ ਗਦਲਯਾਹ ਨੂੰ ਯਹੂਦਾਹ ਦੇ ਗਵਰਨਰ ਵਜੋਂ ਚੁਣਿਆ ਸੀ। ਪਰ ਇਸ਼ਮਾਏਲ ਨੇ ਗਦਲਯਾਹ ਨੂੰ ਕਤਲ ਕਰ ਦਿੱਤਾ ਸੀ, ਅਤੇ ਯੋਹਾਨਾਨ ਭੈਭੀਤ ਸੀ ਕਿ ਕਸਦੀ ਗੁੱਸੇ ਹੋਣਗੇ। ਇਸ ਲਈ ਉਨ੍ਹਾਂ ਨੇ ਮਿਸਰ ਭੱਜ ਜਾਣ ਦਾ ਫ਼ੈਸਲਾ ਕੀਤਾ। ਮਿਸਰ ਜਾਂਦਿਆਂ ਹੋਇਆਂ ਉਹ ਰਸਤੇ ਵਿੱਚ ਗੇਰੂਬ ਕਿਮਹਾਮ ਰੁਕੇ। ਗੇਰੂਬ ਕਿਮਹਾਮ ਬੈਤਲਹਮ ਦੇ ਨੇੜੇ ਹੈ।
Jeremiah 4:19
ਯਿਰਮਿਯਾਹ ਦੀ ਪੁਕਾਰ ਆਹ, ਮੇਰੀ ਉਦਾਸੀ ਅਤੇ ਮੇਰੀ ਚਿੰਤਾ ਮੇਰੇ ਪੇਟ ਨੂੰ ਦੁੱਖਾ ਰਹੀ ਹੈ। ਮੈਂ ਦਰਦ ਨਾਲ ਦੂਹਰਾ ਹੋ ਰਿਹਾ ਹਾਂ। ਆਹ, ਮੈਂ ਕਿੰਨਾ ਭੈਭੀਤ ਹਾਂ। ਮੇਰਾ ਦਿਲ ਅੰਦਰ ਜ਼ੋਰ-ਜ਼ੋਰ ਨਾਲ ਧੜਕ ਰਿਹਾ ਹੈ। ਮੈਂ ਸ਼ਾਂਤ ਨਹੀਂ ਹੋ ਸੱਕਦਾ। ਕਿਉਂ ਕਿ ਮੈਂ ਵਜ੍ਜਦੀ ਹੋਈ ਤੁਰ੍ਹੀ ਦੀ ਅਵਾਜ਼ ਸੁਣ ਲਈ ਹੈ। ਤੁਰ੍ਹੀ ਫ਼ੌਜ ਨੂੰ ਜੰਗ ਲਈ ਸੱਦਾ ਦੇ ਰਹੀ ਹੈ!
Jeremiah 4:21
ਯਹੋਵਾਹ, ਹੋਰ ਕਿੰਨਾ ਕੁ ਚਿਰ ਮੈਂ ਜੰਗ ਦੇ ਝੰਡਿਆਂ ਨੂੰ ਦੇਖਾਂਗਾ? ਹੋਰ ਕਿੰਨਾ ਕੁ ਚਿਰ ਮੈਨੂੰ ਜੰਗ ਦੀਆਂ ਤੁਰ੍ਹੀਆਂ ਨੂੰ ਸੁਣਨਾ ਪਵੇਗਾ?
Isaiah 31:1
ਇਸਰਾਏਲ ਨੂੰ ਪਰਮੇਸ਼ੁਰ ਦੀ ਸ਼ਕਤੀ ਉੱਤੇ ਨਿਰਭਰ ਕਰਨਾ ਚਾਹੀਦਾ ਹੈ ਸਹਾਇਤਾ ਲਈ ਮਿਸਰ ਵੱਲ ਜਾਂਦੇ ਲੋਕਾਂ ਨੂੰ ਦੇਖੋ। ਲੋਕ ਘੋੜੇ ਮੰਗਦੇ ਹਨ। ਉਹ ਸੋਚਦੇ ਨੇ ਕਿ ਘੋੜੇ ਉਨ੍ਹਾਂ ਨੂੰ ਬਚਾ ਲੈਣਗੇ। ਲੋਕਾਂ ਨੂੰ ਉਮੀਦ ਹੈ ਕਿ ਮਿਸਰ ਦੇ ਰੱਥ ਅਤੇ ਘੋੜਸਵਾਰ ਫ਼ੌਜੀ ਉਨ੍ਹਾਂ ਦੀ ਰਾਖੀ ਕਰਨਗੇ। ਲੋਕ ਸੋਚਦੇ ਹਨ ਕਿ ਉਹ ਸੁਰੱਖਿਅਤ ਹਨ ਕਿਉਂ ਕਿ ਉਹ ਫ਼ੌਜ ਬਹੁਤ ਵੱਡੀ ਹੈ। ਲੋਕ ਇਸਰਾਏਲ ਦੇ ਪਵਿੱਤਰ ਪੁਰੱਖ (ਪਰਮੇਸ਼ੁਰ) ਉੱਤੇ ਭਰੋਸਾ ਨਹੀਂ ਕਰਦੇ। ਲੋਕ ਯਹੋਵਾਹ ਪਾਸੋਂ ਸਹਾਇਤਾ ਨਹੀਂ ਮੰਗਦੇ।
Exodus 16:3
ਲੋਕਾਂ ਨੇ ਆਖਿਆ, “ਇਹ ਬਿਹਤਰ ਹੁੰਦਾ ਜੇ ਯਹੋਵਾਹ ਸਾਨੂੰ ਮਿਸਰ ਦੀ ਧਰਤੀ ਤੇ ਹੀ ਮਾਰ ਦਿੰਦਾ। ਘੱਟੋ-ਘੱਟ ਓੱਥੇ ਸਾਡੇ ਕੋਲ ਖਾਣ ਲਈ ਤਾਂ ਕਾਫ਼ੀ ਸੀ। ਸਾਡੇ ਕੋਲ ਖਾਣ ਲਈ ਤਾਂ ਕਾਫ਼ੀ ਸੀ। ਸਾਡੇ ਕੋਲ ਖਾਣ ਲਈ ਲੋੜੀਂਦਾ ਸਾਰਾ ਭੋਜਨ ਸੀ। ਪਰ ਹੁਣ ਤੁਸੀਂ ਸਾਨੂੰ ਇੱਥੇ ਮਾਰੂਥਲ ਵਿੱਚ ਲੈ ਆਂਦਾ ਹੈ। ਅਤੇ ਇੱਥੇ ਅਸੀਂ ਸਾਰੇ ਭੁੱਖ ਨਾਲ ਮਰ ਜਾਵਾਂਗੇ।”
Jeremiah 43:7
ਉਨ੍ਹਾਂ ਲੋਕਾਂ ਨੇ ਯਹੋਵਾਹ ਦੀ ਗੱਲ ਨਹੀਂ ਸੁਣੀ। ਇਸ ਲਈ ਉਹ ਸਾਰੇ ਲੋਕ ਮਿਸਰ ਚੱਲੇ ਗਏ। ਉਹ ਤਹਪਨਹੇਸ ਕਸਬੇ ਵਿੱਚ ਗਏ।
Isaiah 30:16
ਤੁਸੀਂ ਘੋੜਿਆਂ ਉੱਤੇ ਸਵਾਰ ਹੋ ਕੇ ਭੱਜ ਜਾਵੋਗੇ। ਪਰ ਦੁਸ਼ਮਣ ਤੁਹਾਡਾ ਪਿੱਛਾ ਕਰੇਗਾ। ਅਤੇ ਦੁਸ਼ਮਣ ਤੁਹਾਡੇ ਘੋੜਿਆਂ ਨਾਲੋਂ ਤੇਜ਼ ਹੋਵੇਗਾ।
Deuteronomy 29:19
“ਇਹ ਸੰਭਵ ਹੈ ਕਿ ਕੋਈ ਬੰਦਾ ਇਨ੍ਹਾਂ ਸਰਾਪਾਂ ਬਾਰੇ ਸੁਣੇ ਅਤੇ ਇਹ ਆਖਕੇ ਆਪਣੇ-ਆਪ ਨੂੰ ਤਸੱਲੀ ਦੇਵੇ, ‘ਮੈਂ ਉਹੋ ਕੁਝ ਕਰਦਾ ਰਹਾਂਗਾ ਜੋ ਮੈਂ ਚਾਹੁੰਦਾ ਹਾਂ, ਮੇਰੇ ਨਾਲ ਕੁਝ ਵੀ ਮਾੜਾ ਨਹੀਂ ਵਾਪਰੇਗਾ।’ ਉਹ ਬੰਦਾ ਸਿਰਫ਼ ਆਪਣੇ ਨਾਲ ਹੀ ਨਹੀਂ ਸਗੋਂ ਹੋਰਨਾ ਨੇਕ ਬੰਦਿਆਂ ਨਾਲ ਵਾਪਰਨ ਵਾਲੀਆਂ ਮੰਦੀਆਂ ਘਟਨਾਵਾ ਲਈ ਵੀ ਜ਼ਿੰਮੇਵਾਰ ਹੋਵੇਗਾ।
Numbers 16:13
ਤੂੰ ਸਾਨੂੰ ਬਹੁਤ ਚੰਗੀਆਂ ਚੀਜ਼ਾਂ ਨਾਲ ਭਰੀ ਹੋਈ ਧਰਤੀ ਤੋਂ ਬਾਹਰ ਲੈ ਕੇ ਆਇਆ। ਤੂੰ ਸਾਨੂੰ ਮਾਰਨ ਲਈ ਮਾਰੂਥਲ ਵਿੱਚ ਲੈ ਆਂਦਾ ਹੈ। ਅਤੇ ਹੁਣ ਤੂੰ ਇਹ ਦਰਸਾਉਣਾ ਚਾਹੁੰਦਾ ਹੈ ਕਿ ਤੇਰੇ ਕੋਲ ਸਾਨੂੰ ਕਾਬੂ ਕਰਨ ਲਈ ਵੱਧੇਰੇ ਤਾਕਤ ਹੈ।
Numbers 11:4
70 ਵਡੇਰੇ ਆਗੂ ਉਹ ਵਿਦੇਸ਼ੀ ਜਿਹੜੇ ਇਸਰਾਏਲ ਦੇ ਲੋਕਾਂ ਨਾਲ ਰਲ ਗਏ ਸਨ, ਉਨ੍ਹਾਂ ਨੇ ਖਾਣ ਲਈ ਹੋਰਨਾਂ ਚੀਜ਼ਾਂ ਦੀ ਆਪਣੀ ਇੱਛਾ ਦਰਸਾਈ। ਛੇਤੀ ਹੀ ਇਸਰਾਏਲ ਦੇ ਸਮੂਹ ਲੋਕ ਫ਼ੇਰ ਸ਼ਿਕਾਇਤ ਕਰਨ ਲੱਗੇ ਅਤੇ ਆਖਿਆ, “ਸਾਨੂੰ ਖਾਣ ਲਈ ਮਾਸ ਕੌਣ ਦੇਵੇਗਾ?
Exodus 17:3
ਪਰ ਲੋਕ ਪਾਣੀ ਦੇ ਬਹੁਤ ਪਿਆਸੇ ਸਨ। ਇਸ ਲਈ ਉਨ੍ਹਾਂ ਨੇ ਮੂਸਾ ਨੂੰ ਸ਼ਿਕਾਇਤਾਂ ਕਰਨੀਆਂ ਜਾਰੀ ਰੱਖੀਆਂ। ਲੋਕਾਂ ਨੇ ਆਖਿਆ, “ਤੁਸੀਂ ਸਾਨੂੰ ਮਿਸਰ ਤੋਂ ਬਾਹਰ ਕਿਉਂ ਲਿਆਏ? ਕੀ ਤੁਸੀਂ ਸਾਨੂੰ ਇੱਥੇ ਇਸ ਲਈ ਲਿਆਏ ਸੀ ਕਿ ਅਸੀਂ ਅਤੇ ਸਾਡੇ ਬੱਚੇ ਅਤੇ ਸਾਡੇ ਪਸ਼ੂ ਸਾਰੇ ਹੀ ਪਾਣੀ ਤੋਂ ਬਿਨਾ ਮਰ ਜਾਣ?”