Jeremiah 44:21
ਯਿਰਮਿਯਾਹ ਨੇ ਉਨ੍ਹਾਂ ਲੋਕਾਂ ਨੂੰ ਆਖਿਆ, “ਯਹੋਵਾਹ ਨੂੰ ਯਾਦ ਸੀ ਕਿ ਤੁਸੀਂ ਯਹੂਦਾਹ ਦੇ ਕਸਬਿਆਂ ਅਤੇ ਯਰੂਸ਼ਲਮ ਦੀਆਂ ਗਲੀਆਂ ਅੰਦਰ ਬਲੀਆਂ ਚੜ੍ਹਾਈਆਂ ਸਨ। ਤੁਸੀਂ ਅਤੇ ਤੁਹਾਡੇ ਪੁਰਖਿਆਂ, ਤੁਹਾਡੇ ਰਾਜਿਆਂ ਅਤੇ ਉਸ ਧਰਤੀ ਦੇ ਲੋਕਾਂ ਨੇ ਅਜਿਹਾ ਕੀਤਾ ਸੀ। ਯਹੋਵਾਹ ਨੂੰ ਯਾਦ ਸੀ ਕਿ ਤੁਸੀਂ ਕੀ ਕੀਤਾ ਸੀ ਅਤੇ ਉਸ ਬਾਰੇ ਸੋਚਿਆ ਸੀ।
Jeremiah 44:21 in Other Translations
King James Version (KJV)
The incense that ye burned in the cities of Judah, and in the streets of Jerusalem, ye, and your fathers, your kings, and your princes, and the people of the land, did not the LORD remember them, and came it not into his mind?
American Standard Version (ASV)
The incense that ye burned in the cities of Judah, and in the streets of Jerusalem, ye and your fathers, your kings and your princes, and the people of the land, did not Jehovah remember them, and came it not into his mind?
Bible in Basic English (BBE)
The perfumes which you have been burning in the towns of Judah and in the streets of Jerusalem, you and your fathers and your kings and your rulers and the people of the land, had the Lord no memory of them, and did he not keep them in mind?
Darby English Bible (DBY)
Is it not the incense that ye burned in the cities of Judah and in the streets of Jerusalem, ye and your fathers, your kings and your princes and the people of the land, that Jehovah remembered, and that came into his mind?
World English Bible (WEB)
The incense that you burned in the cities of Judah, and in the streets of Jerusalem, you and your fathers, your kings and your princes, and the people of the land, didn't Yahweh remember them, and didn't it come into his mind?
Young's Literal Translation (YLT)
`The perfume that ye made in the cities of Judah, and in the streets of Jerusalem, ye, and your fathers, your kings, and your heads, and the people of the land, hath not Jehovah remembered it? yea, it cometh up on His heart.
| הֲל֣וֹא | hălôʾ | huh-LOH | |
| The incense | אֶת | ʾet | et |
| that | הַקִּטֵּ֗ר | haqqiṭṭēr | ha-kee-TARE |
| ye burned | אֲשֶׁ֨ר | ʾăšer | uh-SHER |
| cities the in | קִטַּרְתֶּ֜ם | qiṭṭartem | kee-tahr-TEM |
| of Judah, | בְּעָרֵ֤י | bĕʿārê | beh-ah-RAY |
| streets the in and | יְהוּדָה֙ | yĕhûdāh | yeh-hoo-DA |
| of Jerusalem, | וּבְחֻצ֣וֹת | ûbĕḥuṣôt | oo-veh-hoo-TSOTE |
| ye, | יְרוּשָׁלִַ֔ם | yĕrûšālaim | yeh-roo-sha-la-EEM |
| and your fathers, | אַתֶּ֧ם | ʾattem | ah-TEM |
| kings, your | וַאֲבֽוֹתֵיכֶ֛ם | waʾăbôtêkem | va-uh-voh-tay-HEM |
| and your princes, | מַלְכֵיכֶ֥ם | malkêkem | mahl-hay-HEM |
| people the and | וְשָׂרֵיכֶ֖ם | wĕśārêkem | veh-sa-ray-HEM |
| of the land, | וְעַ֣ם | wĕʿam | veh-AM |
| not did | הָאָ֑רֶץ | hāʾāreṣ | ha-AH-rets |
| the Lord | אֹתָם֙ | ʾōtām | oh-TAHM |
| remember | זָכַ֣ר | zākar | za-HAHR |
| came and them, | יְהוָ֔ה | yĕhwâ | yeh-VA |
| it not into | וַֽתַּעֲלֶ֖ה | wattaʿăle | va-ta-uh-LEH |
| his mind? | עַל | ʿal | al |
| לִבּֽוֹ׃ | libbô | lee-boh |
Cross Reference
Jeremiah 44:17
“ਅਸੀਂ ਅਕਾਸ਼ ਦੀ ਰਾਣੀ ਨੂੰ ਬਲੀਆਂ ਚੜ੍ਹਾਉਣ ਦਾ ਇਕਰਾਰ ਕੀਤਾ ਹੈ। ਅਤੇ ਅਸੀਂ ਹਰ ਉਹ ਗੱਲ ਕਰਾਂਗੇ ਜਿਸਦਾ ਅਸੀਂ ਇਕਰਾਰ ਕੀਤਾ ਹੈ। ਅਸੀਂ ਉਸਦੀ ਉਪਾਸਨਾ ਕਰਨ ਲਈ ਬਲੀਆਂ ਅਤੇ ਪੀਣ ਦੀਆਂ ਭੇਟਾਂ ਚੜ੍ਹਾਵਾਂਗੇ। ਅਸੀਂ ਅਤੀਤ ਵਿੱਚ ਇਸੇ ਤਰ੍ਹਾਂ ਕੀਤਾ ਸੀ। ਅਤੇ ਸਾਡੇ ਪੁਰਖਿਆਂ, ਸਾਡੇ ਰਾਜਿਆਂ ਅਤੇ ਸਾਡੇ ਅਧਿਕਾਰੀਆਂ ਨੇ ਵੀ ਅਤੀਤ ਵਿੱਚ ਇਵੇਂ ਹੀ ਕੀਤਾ ਸੀ। ਸਾਡੇ ਵਿੱਚੋਂ ਸਾਰਿਆਂ ਨੇ ਯਹੂਦਾਹ ਦੇ ਕਸਬਿਆਂ ਵਿੱਚ ਅਤੇ ਯਰੂਸ਼ਲਮ ਦੀਆਂ ਗਲੀਆਂ ਅੰਦਰ ਇਹੀ ਕੁਝ ਕੀਤਾ ਸੀ। ਉਸ ਸਮੇਂ ਜਦੋਂ ਅਸੀਂ ਅਕਾਸ਼ ਦੀ ਰਾਣੀ ਦੀ ਉਪਾਸਨਾ ਕਰਦੇ ਸੀ ਤਾਂ ਸਾਡੇ ਪਾਸ ਭੋਜਨ ਦੀ ਕਮੀ ਨਹੀਂ ਸੀ। ਅਸੀਂ ਸਫ਼ਲ ਸਾਂ। ਕੋਈ ਵੀ ਮਾੜੀ ਘਟਨਾ ਸਾਡੇ ਨਾਲ ਨਹੀਂ ਸੀ ਵਾਪਰੀ।
Jeremiah 44:9
ਕੀ ਤੁਸੀਂ ਉਨ੍ਹਾਂ ਮੰਦੀਆਂ ਗੱਲਾਂ ਨੂੰ ਭੁੱਲ ਗਏ ਹੋ ਜਿਹੜੀਆਂ ਤੁਹਾਡੇ ਪੁਰਖਿਆਂ ਨੇ ਕੀਤੀ? ਅਤੇ ਕੀ ਤੁਸੀਂ ਉਨ੍ਹਾਂ ਮੰਦੀਆਂ ਗੱਲਾਂ ਨੂੰ ਭੁੱਲ ਗਏ ਹੋ ਜਿਹੜੀਆਂ ਯਹੂਦਾਹ ਦੇ ਰਾਜਿਆਂ ਅਤੇ ਰਾਣੀਆਂ ਨੇ ਕੀਤੀ? ਕੀ ਤੁਸੀਂ ਉਨ੍ਹਾਂ ਮੰਦੀਆਂ ਗੱਲਾਂ ਨੂੰ ਭੁੱਲ ਗਏ ਹੋ ਜਿਹੜੀਆਂ ਤੁਸੀਂ ਅਤੇ ਤੁਹਾਡੀਆਂ ਪਤਨੀਆਂ ਨੇ ਯਹੂਦਾਹ ਵਿੱਚ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਕੀਤੀਆਂ?
Jeremiah 14:10
ਇਹੀ ਹੈ ਜੋ ਯਹੋਵਾਹ ਯਹੂਦਾਹ ਦੇ ਲੋਕਾਂ ਲਈ ਆਖਦਾ ਹੈ, “ਸੱਚਮੁੱਚ ਯਹੂਦਾਹ ਦੇ ਲੋਕ ਮੈਨੂੰ ਛੱਡਣਾ ਪਸੰਦ ਕਰਦੇ ਨੇ, ਉਹ ਲੋਕ ਮੈਨੂੰ ਛੱਡਣ ਤੋਂ ਆਪਣੇ-ਆਪ ਨੂੰ ਨਹੀਂ ਰੋਕਦੇ। ਇਸ ਲਈ ਹੁਣ, ਯਹੋਵਾਹ ਉਨਾਂ ਨੂੰ ਪ੍ਰਵਾਨ ਨਹੀਂ ਕਰੇਗਾ। ਹੁਣ ਯਹੋਵਾਹ ਉਨ੍ਹਾਂ ਦੇ ਮੰਦੇ ਕਾਰਿਆਂ ਨੂੰ ਚੇਤੇ ਕਰੇਗਾ। ਯਹੋਵਾਹ ਉਨ੍ਹਾਂ ਨੂੰ ਉਨ੍ਹਾਂ ਦੇ ਪਾਪਾਂ ਦੀ ਸਜ਼ਾ ਦੇਵੇਗਾ।”
Jeremiah 11:13
“ਯਹੂਦਾਹ ਦੇ ਲੋਕੋ, ਤੁਹਾਡੇ ਕੋਲ ਬਹੁਤ ਸਾਰੇ ਬੁੱਤ ਹਨ-ਇਹ ਬੁੱਤ ਉਨੇ ਹੀ ਹਨ ਜਿੰਨੇ ਯਹੂਦਾਹ ਦੇ ਕਸਬੇ ਹਨ। ਤੁਸੀਂ ਉਸ ਘਿਰਣਾ ਯੋਗ ਦੇਵਤੇ ਬਾਲ ਦੀ ਉਪਾਸਨਾ ਕਰਨ ਲਈ ਬਹੁਤ ਸਾਰੀਆਂ ਜਗਵੇਦੀਆਂ ਉਸਾਰੀਆਂ ਹਨ-ਇਹ ਵੇਦੀਆਂ ਉਨੀਆਂ ਹੀ ਹਨ ਜਿੰਨੀਆਂ ਯਰੂਸ਼ਲਮ ਵਿੱਚ ਗਲੀਆਂ ਹਨ।
Isaiah 64:9
ਯਹੋਵਾਹ ਜੀ, ਸਾਡੇ ਨਾਲ ਨਾਰਾਜ਼ ਨਾ ਰਹੋ! ਸਾਡੇ ਪਾਪ ਸਦਾ ਲਈ ਚੇਤੇ ਨਾ ਰੱਖੋ! ਮਿਹਰ ਕਰਕੇ ਸਾਡੇ ਵੱਲ ਦੇਖੋ! ਅਸੀਂ ਤੁਹਾਡੇ ਬੰਦੇ ਹਾਂ।
Psalm 79:8
ਹੇ ਪਰਮੇਸ਼ੁਰ, ਸਾਨੂੰ ਸਾਡੇ ਪੁਰਖਿਆਂ ਦੇ ਗੁਨਾਹਾਂ ਲਈ ਦੰਡ ਨਾ ਦਿਉ। ਛੇਤੀ ਕਰੋ, ਸਾਡੇ ਉੱਤੇ ਦਯਾ ਕਰੋ। ਸਾਨੂੰ ਤੇਰੀ ਕਿੰਨੀ ਜ਼ਰੂਰਤ ਹੈ।
Amos 8:7
ਯਹੋਵਾਹ ਨੇ ਯਾਕੂਬ ਦੇ ਹੰਕਾਰ ਦੀ ਸੌਂਹ ਖਾਧੀ ਹੈ: “ਮੈਂ ਉਨ੍ਹਾਂ ਦੀਆਂ ਕਰਤੂਤਾਂ ਨੂੰ ਕਦੇ ਵੀ ਨਾ ਭੁੱਲਾਂਗਾ।
Hosea 7:2
ਉਨ੍ਹਾਂ ਨੂੰ ਇਹ ਯਕੀਨ ਨਹੀਂ ਕਿ ਮੈਂ ਉਨ੍ਹਾਂ ਦੇ ਪਾਪ ਯਾਦ ਰੱਖਦਾ ਜੋ ਪਾਪ ਉਨ੍ਹਾਂ ਨੇ ਕੀਤੇ ਸਾਰੀਁ ਪਾਸੀਂ ਫ਼ੈਲ ਗਏ ਹਨ। ਮੈਂ ਉਨ੍ਹਾਂ ਦੇ ਪਾਪ ਸਾਫ਼-ਸਾਫ਼ ਵੇਖ ਸੱਕਦਾ ਹਾਂ।
Revelation 18:5
ਉਸ ਨਗਰ ਦੇ ਪਾਪਾਂ ਦਾ ਢੇਰ ਸਵਰਗ ਜਿੰਨਾ ਉੱਚਾ ਹੋ ਗਿਆ ਹੈ। ਪਰਮੇਸ਼ੁਰ ਉਨ੍ਹਾਂ ਗਲਤ ਗੱਲਾਂ ਨੂੰ ਨਹੀਂ ਭੁੱਲਿਆ ਜਿਹੜੀਆਂ ਉਸ ਨੇ ਕੀਤੀਆਂ ਸਨ।
Revelation 16:19
ਵੱਡਾ ਸ਼ਹਿਰ ਤਿੰਨ ਹਿੱਸਿਆਂ ਵਿੱਚ ਪਾਟ ਗਿਆ। ਕੌਮਾਂ ਦੇ ਸ਼ਹਿਰ ਤਬਾਹ ਹੋ ਗਏ। ਅਤੇ ਪਰਮੇਸ਼ੁਰ ਬੇਬੀਲੋਨ ਨੂੰ ਸਜ਼ਾ ਦੇਣੀ ਨਹੀਂ ਭੁੱਲਿਆ। ਉਸ ਨੇ ਉਸ ਨੂੰ ਆਪਣੇ ਭਿਆਨਕ ਕਰੋਧ ਨਾਲ ਭਰਿਆ ਇੱਕ ਮੈਅ ਦਾ ਪਿਆਲਾ ਦਿੱਤਾ।
Ezekiel 21:23
ਉਹ ਸੰਕੇਤ ਇਸਰਾਏਲ ਦੇ ਲੋਕਾਂ ਲਈ ਕੋਈ ਅਰਬ ਨਹੀਂ ਰੱਖਦੇ। ਉਨ੍ਹਾਂ ਕੋਲ ਉਹ ਇਕਰਾਰ ਹਨ ਜਿਹੜੇ ਉਨ੍ਹਾਂ ਨੇ ਕੀਤੇ ਸਨ। ਪਰ ਯਹੋਵਾਹ ਉਨ੍ਹਾਂ ਦੇ ਪਾਪ ਯਾਦ ਰੱਖੇਗਾ! ਫ਼ੇਰ ਇਸਰਾਏਲੀਆਂ ਤੇ ਕਬਜਾ ਕਰ ਲਿਆ ਜਾਵੇਗਾ।”
Ezekiel 16:24
“ਇਨ੍ਹਾਂ ਸਾਰੀਆਂ ਗੱਲਾਂ ਤੋਂ ਬਾਦ ਤੂੰ ਝੂਠੇ ਦੇਵਤੇ ਦੀ ਉਪਾਸਨਾ ਕਰਣ ਲਈ ਉਹ ਟਿੱਲਾ ਉਸਾਰਿਆ। ਤੂੰ ਝੂਠੇ ਦੇਵਤਿਆਂ ਦੀ ਉਪਾਸਨਾ ਕਰਨ ਲਈ ਸੜਕ ਦੀ ਹਰ ਨੁਕਰ ਤੇ ਉਹ ਸਥਾਨ ਬਣਾਏ।
Ezekiel 8:10
ਇਸ ਲਈ ਮੈਂ ਅੰਦਰ ਗਿਆ ਅਤੇ ਦੇਖਿਆ। ਮੈਂ ਵੱਖ-ਵੱਖ ਤਰ੍ਹਾਂ ਦੇ ਸੱਪਾਂ ਅਤੇ ਜਾਨਵਰਾਂ ਦੇ ਬੁੱਤ ਦੇਖੇ ਜਿਨ੍ਹਾਂ ਬਾਰੇ ਸੋਚਣ ਨੂੰ ਵੀ ਤੁਸੀਂ ਨਫ਼ਰਤ ਕਰਦੇ ਹੋ। ਉਹ ਬੁੱਤਾਂ ਅਸ਼ਲੀਲ ਬੁੱਤ ਸਨ ਜਿਨ੍ਹਾਂ ਦੀ ਇਸਰਾਏਲ ਦੇ ਲੋਕ ਉਪਾਸਨਾ ਕਰਦੇ ਸਨ। ਓੱਥੇ ਹਰ ਦੀਵਾਰ ਉੱਤੇ ਉਨ੍ਹਾਂ ਜਾਨਵਰਾਂ ਦੀਆਂ ਤਸਵੀਰਾਂ ਉਕਰੀਆਂ ਹੋਈਆਂ ਸਨ!
1 Kings 17:18
ਤਾਂ ਉਸ ਔਰਤ ਨੇ ਏਲੀਯਾਹ ਨੂੰ ਕਿਹਾ, “ਤੂੰ ਪਰਮੇਸ਼ੁਰ ਦਾ ਮਨੁੱਖ ਹੈਂ, ਕੀ ਤੂੰ ਮੇਰੀ ਮਦਦ ਕਰ ਸੱਕਦਾ ਹੈਂ? ਜਾਂ ਤੂੰ ਇੱਥੇ ਮੈਨੂੰ ਮੇਰੇ ਪਾਪਾਂ ਦਾ ਚੇਤਾ ਹੀ ਕਰਵਾਉਣ ਲਈ ਆਇਆ ਹੈਂ? ਜਾਂ ਤੂੰ ਇੱਥੇ ਮੇਰੇ ਪੁੱਤਰ ਦੀ ਮੌਤ ਦਾ ਕਾਰਣ ਬਣਨ ਲਈ ਆਇਆ ਹੈਂ?”
1 Samuel 15:3
ਹੁਣ, ਤੂੰ ਜਾ ਅਤੇ ਅਮਾਲੇਕੀਆਂ ਦੇ ਵਿਰੁੱਧ ਲੜ। ਤੂੰ ਜੋ ਕੁਝ ਵੀ ਅਮਾਲੇਕੀਆਂ ਦਾ ਹੈ ਸਣੇ ਅਮਾਲੇਕ ਦੇ ਸਭ ਕੁਝ ਤਬਾਹ ਕਰ ਦੇ। ਕੁਝ ਵੀ ਨਾ ਬਚੇ। ਤੂੰ ਉਨ੍ਹਾਂ ਦੇ ਸਾਰੇ ਮਰਦ-ਔਰਤਾਂ, ਬੱਚੇ ਅਤੇ ਨਵਜਾਤ ਬੱਚੇ ਸਭ ਨੂੰ ਮਾਰਕੇ ਖਤਮ ਕਰ ਦੇ। ਤੂੰ ਉਨ੍ਹਾਂ ਦੇ ਜਾਨਵਰ ਗਊਆਂ, ਭੇਡਾਂ, ਊਂਠ ਅਤੇ ਖੋਤੇ ਸਭ ਵੱਢ ਸੁੱਟ।”