Jeremiah 46:25
ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ: “ਬਹੁਤ ਛੇਤੀ ਹੀ ਮੈਂ ਸਜ਼ਾ ਦੇਵਾਂਗਾ ਬੀਬਜ਼ ਦੇ ਦੇਵਤੇ ਅਮੋਨ ਨੂੰ। ਅਤੇ ਮੈਂ ਫ਼ਿਰਊਨ, ਮਿਸਰ ਅਤੇ ਉਸ ਦੇ ਦੇਵਤਿਆਂ ਨੂੰ ਸਜ਼ਾ ਦਿਆਂਗਾ। ਮੈਂ ਮਿਸਰ ਦੇ ਰਾਜਿਆਂ ਨੂੰ ਸਜ਼ਾ ਦਿਆਂਗਾ। ਅਤੇ ਮੈਂ ਉਨ੍ਹਾਂ ਲੋਕਾਂ ਨੂੰ ਸਜ਼ਾ ਦਿਆਂਗਾ ਜਿਹੜੇ ਫ਼ਿਰਊਨ ਉੱਤੇ ਨਿਰਭਰ ਕਰਦੇ ਨੇ।
Jeremiah 46:25 in Other Translations
King James Version (KJV)
The LORD of hosts, the God of Israel, saith; Behold, I will punish the multitude of No, and Pharaoh, and Egypt, with their gods, and their kings; even Pharaoh, and all them that trust in him:
American Standard Version (ASV)
Jehovah of hosts, the God of Israel, saith: Behold, I will punish Amon of No, and Pharaoh, and Egypt, with her gods, and her kings; even Pharaoh, and them that trust in him:
Bible in Basic English (BBE)
The Lord of armies, the God of Israel, has said: See, I will send punishment on Amon of No and on Pharaoh and on those who put their faith in him;
Darby English Bible (DBY)
Jehovah of hosts, the God of Israel, saith, Behold, I will punish Amon of No, and Pharaoh, and Egypt, and her gods, and her kings; yea, Pharaoh and them that confide in him.
World English Bible (WEB)
Yahweh of Hosts, the God of Israel, says: Behold, I will punish Amon of No, and Pharaoh, and Egypt, with her gods, and her kings; even Pharaoh, and those who trust in him:
Young's Literal Translation (YLT)
Said hath Jehovah of Hosts, God of Israel: Lo, I am seeing after Amon of No, And after Pharaoh, and after Egypt, And after her gods, and after her kings, And after Pharaoh, and after those trusting in him,
| The Lord | אָמַר֩ | ʾāmar | ah-MAHR |
| of hosts, | יְהוָ֨ה | yĕhwâ | yeh-VA |
| the God | צְבָא֜וֹת | ṣĕbāʾôt | tseh-va-OTE |
| of Israel, | אֱלֹהֵ֣י | ʾĕlōhê | ay-loh-HAY |
| saith; | יִשְׂרָאֵ֗ל | yiśrāʾēl | yees-ra-ALE |
| Behold, | הִנְנִ֤י | hinnî | heen-NEE |
| I will punish | פוֹקֵד֙ | pôqēd | foh-KADE |
| אֶל | ʾel | el | |
| the multitude | אָמ֣וֹן | ʾāmôn | ah-MONE |
| of No, | מִנֹּ֔א | minnōʾ | mee-NOH |
| Pharaoh, and | וְעַל | wĕʿal | veh-AL |
| and Egypt, | פַּרְעֹה֙ | parʿōh | pahr-OH |
| with | וְעַל | wĕʿal | veh-AL |
| gods, their | מִצְרַ֔יִם | miṣrayim | meets-RA-yeem |
| and their kings; | וְעַל | wĕʿal | veh-AL |
| Pharaoh, even | אֱלֹהֶ֖יהָ | ʾĕlōhêhā | ay-loh-HAY-ha |
| and all them that trust | וְעַל | wĕʿal | veh-AL |
| in him: | מְלָכֶ֑יהָ | mĕlākêhā | meh-la-HAY-ha |
| וְעַ֨ל | wĕʿal | veh-AL | |
| פַּרְעֹ֔ה | parʿō | pahr-OH | |
| וְעַ֥ל | wĕʿal | veh-AL | |
| הַבֹּטְחִ֖ים | habbōṭĕḥîm | ha-boh-teh-HEEM | |
| בּֽוֹ׃ | bô | boh |
Cross Reference
Zephaniah 2:11
ਉਹ ਮਨੁੱਖ ਯਹੋਵਾਹ ਦਾ ਭੈਅ ਖਾਣਗੇ। ਕਿਉਂ ਕਿ ਯਹੋਵਾਹ ਉਨ੍ਹਾਂ ਦੇ ਦੇਵਤਿਆਂ ਨੂੰ ਨਸ਼ਟ ਕਰ ਦੇਵੇਗਾ। ਫ਼ਿਰ ਸਾਰੇ ਦੂਰ-ਦੁਰਾਡੇ ਦੇ ਦੇਸਾਂ ਦੇ ਲੋਕ ਵੀ ਯਹੋਵਾਹ ਦੀ ਉਪਾਸਨਾ ਕਰਨਗੇ।
Jeremiah 43:12
ਨਬੂਕਦਨੱਸਰ ਮਿਸਰ ਦੇ ਝੂਠੇ ਦੇਵਤਿਆਂ ਦੇ ਮੰਦਰਾਂ ਵਿੱਚ ਅੱਗ ਬਾਲੇਗਾ। ਉਹ ਉਨ੍ਹਾਂ ਮੰਦਰਾਂ ਨੂੰ ਸਾੜ ਦੇਵੇਗਾ ਅਤੇ ਉਹ ਉਨ੍ਹਾਂ ਬੁੱਤਾਂ ਨੂੰ ਚੁੱਕ ਕੇ ਲੈ ਜਾਵੇਗਾ। ਜਿਵੇਂ ਇੱਕ ਆਜੜੀ ਆਪਣੇ ਆਪ ਨੂੰ ਗਰਮ ਕਪੜਿਆਂ ਵਿੱਚ ਲਪੇਟਦਾ ਹੈ, ਨਬੂਕਦਨੱਸਰ ਆਪਣੇ-ਆਪ ਨੂੰ ਮਿਸਰ ਦੀ ਧਰਤੀ ਨਾਲ ਲਪੇਟੇਗਾ ਅਤੇ ਮਿਸਰ ਨੂੰ ਸੁਰੱਖਿਅਤ ਛੱਡ ਜਾਵੇਗਾ।
Isaiah 20:5
ਲੋਕ ਇਬੋਪੀਆ ਵੱਲ ਸਹਾਇਤਾ ਲਈ ਤੱਕਦੇ ਸਨ। ਉਹ ਲੋਕ ਟੁੱਟ ਜਾਣਗੇ। ਲੋਕ ਮਿਸਰ ਦੀ ਸ਼ਾਨ ਤੋਂ ਹੈਰਾਨ ਸਨ। ਉਹ ਲੋਕ ਸ਼ਰਮਸਾਰ ਹੋਣਗੇ।”
Exodus 12:12
“ਅੱਜ ਰਾਤ ਨੂੰ ਮੈਂ ਮਿਸਰ ਵਿੱਚੋਂ ਲੰਘਾਂਗਾ ਅਤੇ ਮਿਸਰ ਦੇ ਹਰ ਆਦਮੀ ਅਤੇ ਪਸ਼ੂ ਦੀ ਪਲੋਠੀ ਸੰਤਾਨ ਨੂੰ ਮਾਰ ਦਿਆਂਗਾ। ਇਸ ਤਰ੍ਹਾਂ ਨਾਲ ਮੈਂ ਮਿਸਰ ਦੇ ਸਾਰੇ ਦੇਵਤਿਆਂ ਦਾ ਨਿਆਂ ਕਰਾਂਗਾ। ਮੈਂ ਦਰਸਾ ਦਿਆਂਗਾ ਕਿ ਮੈਂ ਯਹੋਵਾਹ ਹਾਂ।
Nahum 3:8
ਨੀਨਵਾਹ, ਕੀ ਤੂੰ ਨੀਲ ਦਰਿਆ ਦੇ ਬੀਬਸ ਤੋਂ ਚੰਗਾ ਹੈਂ? ਨਹੀਂ! ਉਸ ਦੇ ਵੀ ਚਾਰੋ ਤਰਫ਼ ਪਾਣੀ ਸੀ ਜਿਸ ਦੀ ਉਹ ਆਪਣੇ ਵੈਰੀਆਂ ਤੋਂ ਬਚਣ ਲਈ ਪਨਾਹ ਲੈਂਦਾ ਸੀ ਉਹ ਪਾਣੀ ਦੁਸ਼ਮਣ ਤੋਂ ਬਚਣ ਲਈ ਦੀਵਾਰ ਦਾ ਕੰਮ ਕਰਦੇ ਸਨ।
Ezekiel 39:6
ਪਰਮੇਸ਼ੁਰ ਨੇ ਆਖਿਆ, “ਮੈਂ ਮਾਗੋਗ ਅਤੇ ਸਮੁੰਦਰ ਕੰਢੇ ਰਹਿੰਦੇ ਉਨ੍ਹਾਂ ਲੋਕਾਂ ਦੇ ਵਿਰੁੱਧ ਅੱਗ ਭੇਜਾਂਗਾ। ਉਹ ਸੋਚਦੇ ਹਨ ਕਿ ਉਹ ਸੁਰੱਖਿਅਤ ਹਨ, ਪਰ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ।
Ezekiel 32:9
“ਮੈਂ ਬਹੁਤ ਸਾਰੇ ਲੋਕਾਂ ਨੂੰ ਉਦਾਸ ਅਤੇ ਗੁੱਸੇ ਕਰ ਦਿਆਂਗਾ, ਜਦੋਂ ਮੈਂ ਤੇਰੀ ਤਬਾਹੀ ਲਈ ਦੁਸ਼ਮਣ ਨੂੰ ਲੈ ਕੇ ਆਵਾਂਗਾ। ਉਹ ਕੌਮਾਂ, ਜਿਨ੍ਹਾਂ ਨੂੰ ਜਾਣਦਾ ਵੀ ਨਹੀਂ, ਉਹ ਵੀ ਗੁੱਸੇ ਹੋ ਜਾਣਗੀਆਂ।
Ezekiel 30:13
ਮਿਸਰ ਦੇ ਬੁੱਤ ਤਬਾਹ ਹੋ ਜਾਣਗੇ ਮੇਰਾ ਪ੍ਰਭੂ ਯਹੋਵਾਹ ਆਖਦਾ ਹੈ ਇਹ ਗੱਲਾਂ: “ਤਬਾਹ ਕਰ ਦਿਆਂਗਾ ਮੈਂ ਮਿਸਰ ਦੇ ਬੁੱਤਾਂ ਨੂੰ ਵੀ। ਦੂਰ ਕਰ ਦਿਆਂਗਾ ਮੈਂ ਬੁੱਤਾਂ ਨੂੰ ਨੋਫ ਤੋਂ। ਹੋਵੇਗਾ ਨਹੀਂ ਕੋਈ ਵੀ ਆਗੂ ਫ਼ੇਰ ਕਦੇ ਮਿਸਰ ਦੀ ਧਰਤੀ ਉੱਤੇ। ਅਤੇ ਪਾ ਦਿਆਂਗਾ ਡਰ ਮੈਂ, ਮਿਸਰ ਦੀ ਧਰਤੀ ਅੰਦਰ।
Jeremiah 42:14
ਅਤੇ ਸ਼ਾਇਦ ਤੁਸੀਂ ਇਹ ਆਖੋ, ‘ਨਹੀਂ, ਅਸੀਂ ਮਿਸਰ ਵਿੱਚ ਜਾਕੇ ਰਹਾਂਗੇ। ਸਾਨੂੰ ਉਸ ਥਾਂ ਉੱਤੇ ਲੜਾਈ ਦੀ ਚਿੰਤਾ ਨਹੀਂ ਹੋਵੇਗੀ। ਸਾਨੂੰ ਓੱਥੇ ਜੰਗ ਦੀਆਂ ਤੁਰ੍ਹੀਆਂ ਨਹੀਂ ਸੁਣਾਈ ਦੇਣਗੀਆਂ। ਅਤੇ ਮਿਸਰ ਵਿੱਚ ਅਸੀਂ ਭੁੱਖੇ ਵੀ ਨਹੀਂ ਮਰਾਂਗੇ।’
Jeremiah 17:5
ਲੋਕਾਂ ਤੇ ਭਰੋਸਾ, ਅਤੇ ਪਰਮੇਸ਼ੁਰ ਤੇ ਭਰੋਸਾ ਯਹੋਵਾਹ ਇਹ ਗੱਲਾਂ ਆਖਦਾ ਹੈ, “ਉਨ੍ਹਾਂ ਲੋਕਾਂ ਨਾਲ ਬੁਰੀਆਂ ਗੱਲਾਂ ਵਾਪਰਨਗੀਆਂ ਜਿਹੜੇ ਸਿਰਫ਼ ਹੋਰਨਾਂ ਲੋਕਾਂ ਉੱਤੇ ਭਰੋਸਾ ਕਰਦੇ ਨੇ, ਉਨ੍ਹਾਂ ਲੋਕਾਂ ਨਾਲ ਬੁਰੀਆਂ ਗੱਲਾਂ ਵਾਪਰਨਗੀਆਂ ਜਿਹੜੇ ਸ਼ਕਤੀ ਲਈ, ਹੋਰਨਾਂ ਲੋਕਾਂ ਉੱਤੇ ਨਿਰਭਰ ਕਰਦੇ ਨੇ। ਕਿਉਂ? ਕਿਉਂ ਕਿ ਉਨ੍ਹਾਂ ਲੋਕਾਂ ਨੇ ਯਹੋਵਾਹ ਉੱਤੇ ਭਰੋਸਾ ਕਰਨਾ ਛੱਡ ਦਿੱਤਾ ਹੈ।
Isaiah 31:1
ਇਸਰਾਏਲ ਨੂੰ ਪਰਮੇਸ਼ੁਰ ਦੀ ਸ਼ਕਤੀ ਉੱਤੇ ਨਿਰਭਰ ਕਰਨਾ ਚਾਹੀਦਾ ਹੈ ਸਹਾਇਤਾ ਲਈ ਮਿਸਰ ਵੱਲ ਜਾਂਦੇ ਲੋਕਾਂ ਨੂੰ ਦੇਖੋ। ਲੋਕ ਘੋੜੇ ਮੰਗਦੇ ਹਨ। ਉਹ ਸੋਚਦੇ ਨੇ ਕਿ ਘੋੜੇ ਉਨ੍ਹਾਂ ਨੂੰ ਬਚਾ ਲੈਣਗੇ। ਲੋਕਾਂ ਨੂੰ ਉਮੀਦ ਹੈ ਕਿ ਮਿਸਰ ਦੇ ਰੱਥ ਅਤੇ ਘੋੜਸਵਾਰ ਫ਼ੌਜੀ ਉਨ੍ਹਾਂ ਦੀ ਰਾਖੀ ਕਰਨਗੇ। ਲੋਕ ਸੋਚਦੇ ਹਨ ਕਿ ਉਹ ਸੁਰੱਖਿਅਤ ਹਨ ਕਿਉਂ ਕਿ ਉਹ ਫ਼ੌਜ ਬਹੁਤ ਵੱਡੀ ਹੈ। ਲੋਕ ਇਸਰਾਏਲ ਦੇ ਪਵਿੱਤਰ ਪੁਰੱਖ (ਪਰਮੇਸ਼ੁਰ) ਉੱਤੇ ਭਰੋਸਾ ਨਹੀਂ ਕਰਦੇ। ਲੋਕ ਯਹੋਵਾਹ ਪਾਸੋਂ ਸਹਾਇਤਾ ਨਹੀਂ ਮੰਗਦੇ।
Isaiah 30:2
ਇਹ ਬੱਚੇ ਮਿਸਰ ਵੱਲ ਸਹਾਇਤਾ ਲਈ ਜਾ ਰਹੇ ਹਨ ਪਰ ਉਨ੍ਹਾਂ ਨੇ ਮੈਨੂੰ ਇਹ ਨਹੀਂ ਪੁੱਛਿਆ ਕਿ ਕੀ ਇਹ ਗੱਲ ਸਹੀ ਸੀ। ਉਹ ਉਮੀਦ ਕਰਦੇ ਹਨ ਕਿ ਫ਼ਿਰਊਨ ਉਨ੍ਹਾਂ ਦੀ ਸਹਾਇਤਾ ਕਰੇਗਾ। ਉਹ ਚਾਹੁੰਦੇ ਹਨ ਕਿ ਮਿਸਰ ਉਨ੍ਹਾਂ ਦੀ ਰਾਖੀ ਕਰੇਗਾ।
Isaiah 19:1
ਪਰਮੇਸ਼ੁਰ ਦਾ ਮਿਸਰ ਨੂੰ ਸੰਦੇਸ਼ ਮਿਸਰ ਬਾਰੇ ਉਦਾਸ ਸੰਦੇਸ਼: ਦੇਖੋ! ਯਹੋਵਾਹ ਤੇਜ਼ ਬੱਦਲ ਉੱਤੇ ਸਵਾਰ ਹੋ ਕੇ ਆ ਰਿਹਾ ਹੈ। ਯਹੋਵਾਹ ਮਿਸਰ ਵਿੱਚ ਦਾਖਲ ਹੋਵੇਗਾ, ਅਤੇ ਮਿਸਰ ਦੇ ਸਾਰੇ ਝੂਠੇ ਦੇਵਤੇ ਡਰ ਨਾਲ ਕੰਬਣਗੇ। ਮਿਸਰ ਬਹਾਦਰ ਸੀ, ਪਰ ਇਸਦਾ ਹੌਸਲਾ ਪਿਘਲ ਜਾਵੇਗਾ।