Jeremiah 5:2
ਲੋਕੀ ਇਕਰਾਰ ਕਰਦੇ ਨੇ ਤੇ ਆਖਦੇ ਨੇ, ‘ਜਿਵੇਂ ਕਿ ਯਹੋਵਾਹ ਹਾਜ਼ਰ ਨਾਜ਼ਰ ਹੈ।’ ਪਰ ਅਸਲ ਵਿੱਚ ਉਨ੍ਹਾਂ ਦਾ ਭਾਵ ਅਜਿਹਾ ਨਹੀਂ ਹੁੰਦਾ।”
Jeremiah 5:2 in Other Translations
King James Version (KJV)
And though they say, The LORD liveth; surely they swear falsely.
American Standard Version (ASV)
And though they say, As Jehovah liveth; surely they swear falsely.
Bible in Basic English (BBE)
And though they say, By the living Lord; truly their oaths are false.
Darby English Bible (DBY)
And if they say, [As] Jehovah liveth! surely they swear falsely.
World English Bible (WEB)
Though they say, As Yahweh lives; surely they swear falsely.
Young's Literal Translation (YLT)
And if they say, `Jehovah liveth,' Surely to a falsehood they swear.
| And though | וְאִ֥ם | wĕʾim | veh-EEM |
| they say, | חַי | ḥay | hai |
| Lord The | יְהוָֹ֖ה | yĕhôâ | yeh-hoh-AH |
| liveth; | יֹאמֵ֑רוּ | yōʾmērû | yoh-MAY-roo |
| surely | לָכֵ֥ן | lākēn | la-HANE |
| they swear | לַשֶּׁ֖קֶר | laššeqer | la-SHEH-ker |
| falsely. | יִשָּׁבֵֽעוּ׃ | yiššābēʿû | yee-sha-vay-OO |
Cross Reference
Titus 1:16
ਉਹ ਲੋਕ ਆਖਦੇ ਹਨ ਕਿ ਉਹ ਪਰਮੇਸ਼ੁਰ ਨੂੰ ਜਾਣਦੇ ਹਨ। ਪਰ ਜਿਹੜੇ ਮੰਦੇ ਕੰਮ ਕਰਦੇ ਹਨ ਉਨ੍ਹਾਂ ਤੋਂ ਪਤਾ ਚੱਲਦਾ ਹੈ ਜੋ ਕਿ ਉਹ ਪਰਮੇਸ਼ੁਰ ਨੂੰ ਦਿਲੋਂ ਪ੍ਰਵਾਨ ਨਹੀਂ ਕਰਦੇ। ਉਹ ਬੜੇ ਭਿਆਨਕ ਲੋਕ ਹਨ ਉਹ ਆਗਿਆ ਪਾਲਣ ਤੋਂ ਇਨਕਾਰੀ ਹਨ ਅਤੇ ਉਹ ਕਿਸੇ ਤਰ੍ਹਾਂ ਦਾ ਵੀ ਚੰਗਾ ਕੰਮ ਕਰਨ ਦੇ ਕਾਬਿਲ ਨਹੀਂ ਹਨ।
Jeremiah 7:9
ਕੀ ਤੁਸੀਂ ਚੋਰੀ ਕਰੋਂਗੇ ਅਤੇ ਕਤਲ ਕਰੋਂਗੇ? ਕੀ ਤੁਸੀਂ ਵਿਭਚਾਰ ਦਾ ਪਾਪ ਕਰੋਗੇ? ਕੀ ਤੁਸੀਂ ਹੋਰਨਾਂ ਲੋਕਾਂ ਨੂੰ ਝੂਠੇ ਮੁਕਦਮੇ ਵਿੱਚ ਫ਼ਸਾਓਁਗੇ? ਕੀ ਤੁਸੀਂ ਝੂਠੇ ਦੇਵਤੇ ਬਾਲ ਦੀ ਉਪਾਸਨਾ ਕਰੋਗੇ ਅਤੇ ਹੋਰਨਾਂ ਦੇਵਤਿਆਂ ਦੇ ਪਿੱਛੇ ਲਗੋਗੇ ਜਿਨ੍ਹਾਂ ਨੂੰ ਤੁਸੀਂ ਜਾਣਦੇ ਵੀ ਨਹੀਂ ਸੀ?
Jeremiah 4:2
ਜੇ ਤੂੰ ਇਹ ਆਖਦਿਆਂ ਹੋਇਆਂ ਇਕਰਾਰ ਕਰਨ ਲਈ ਮੇਰੇ ਨਾਮ ਦਾ ਇਸਤੇਮਾਲ ਸੱਚਾਈ, ਇਮਾਨਦਾਰੀ ਅਤੇ ਸਹੀ ਢੰਗ ਨਾਲ ਕਰੇਂਗਾ, ‘ਯਹੋਵਾਹ ਦੀ ਜ਼ਿੰਦਗੀ ਦੁਆਰਾ,’ ਤਾਂ ਕੌਮਾਂ ਨੂੰ ਯਹੋਵਾਹ ਵੱਲੋਂ ਅਸੀਸ ਮਿਲੇਗੀ। ਉਹ ਉਨ੍ਹਾਂ ਗੱਲਾਂ ਬਾਰੇ ਚਰਚਾ ਕਰਨਗੇ ਜਿਹੜੀਆਂ ਯਹੋਵਾਹ ਨੇ ਕੀਤੀਆਂ ਨੇ।”
Isaiah 48:1
ਪਰਮੇਸ਼ੁਰ ਆਪਣੀ ਦੁਨੀਆਂ ਉੱਤੇ ਹਕੂਮਤ ਕਰਦਾ ਹੈ ਯਹੋਵਾਹ ਆਖਦਾ ਹੈ, “ਯਾਕੂਬ ਦੇ ਪਰਿਵਾਰ ਵਾਲਿਓ, ਮੇਰੀ ਗੱਲ ਸੁਣੋ! ਤੁਸੀਂ ਲੋਕ ਆਪਣੇ-ਆਪ ਨੂੰ ‘ਇਸਰਾਏਲ’ ਅਖਵਾਉਂਦੇ ਹੋ। ਤੁਸੀਂ ਯਹੂਦਾਹ ਦੇ ਪਰਿਵਾਰ ਵਿੱਚ ਜਨਮ ਲਿਆ ਹੈ। ਤੁਸੀਂ ਇਕਰਾਰ ਕਰਨ ਲਈ ਯਹੋਵਾਹ ਦਾ ਨਾਮ ਵਰਤਦੇ ਹੋ। ਤੁਸੀਂ ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤ ਕਰਦੇ ਹੋ। ਪਰ ਇਮਾਨਦਾਰ ਤੇ ਸੁਹਿਰਦ ਨਹੀਂ ਹੁੰਦੇ ਤੁਸੀਂ, ਜਦੋਂ ਤੁਸੀਂ ਇਹ ਗੱਲਾਂ ਕਰਦੇ ਹੋ।”
2 Timothy 3:5
ਉਹ ਲੋਕ ਇਸ ਤਰ੍ਹਾਂ ਦਾ ਦਿਖਾਵਾ ਕਰਦੇ ਰਹਿਣਗੇ ਜਿਵੇਂ ਕਿ ਉਹ ਪਰਮੇਸ਼ੁਰ ਦੀ “ਉਪਾਸਨਾ” ਕਰਦੇ ਹੋਣ। ਪਰ ਜਿਸ ਢੰਗ ਨਾਲ ਉਹ ਜਿਉਂਦੇ ਹਨ ਉਸ ਤੋਂ ਪਤਾ ਚੱਲਦਾ ਕਿ ਉਹ ਪਰਮੇਸ਼ੁਰ ਦੀ “ਉਪਾਸਨਾ” ਨਹੀਂ ਕਰਦੇ। ਤਿਮੋਥਿਉਸ ਇਹੋ ਜਿਹੇ ਲੋਕਾਂ ਤੋਂ ਦੂਰ ਰਹਿਣਾ।
1 Timothy 1:10
ਉਨ੍ਹਾਂ ਲਈ ਜਿਹੜੇ ਜਿਨਸੀ ਪਾਪ ਕਰਦੇ ਹਨ, ਸਮਲਿੰਗੀਆਂ ਲਈ, ਉਨ੍ਹਾਂ ਲਈ ਜਿਹੜੇ ਗੁਲਾਮਾਂ ਨੂੰ ਵੇਚਦੇ ਹਨ, ਝੂਠਿਆਂ ਲਈ, ਉਨ੍ਹਾਂ ਲਈ ਜਿਹੜੇ ਕਚਿਹਰੀ ਵਿੱਚ ਝੂਠ ਬੋਲਦੇ ਹਨ, ਅਤੇ ਉਨ੍ਹਾਂ ਲਈ ਜਿਹੜੇ ਪਰਮੇਸ਼ੁਰ ਦੇ ਉਪਦੇਸ਼ ਦੇ ਖਿਲਾਫ਼ ਗੱਲਾਂ ਕਰਦੇ ਹਨ।
Malachi 3:5
ਫ਼ਿਰ ਮੈਂ ਆਵਾਂਗਾ ਅਤੇ ਤੁਹਾਡੇ ਕੋਲ ਰਵਾਂਗਾ ਅਤੇ ਨਿਆਉਂ ਕਰਾਂਗਾ। ਮੈਂ ਕਿਸੇ ਉਸ ਵਾਂਗ ਹੋਵਾਂਗਾ ਜੋ ਨਿਆਂਕਾਰਾਂ ਦੇ ਕੋਲ ਲੋਕਾਂ ਦੇ ਚਸ਼ਮਦੀਦ ਗਵਾਹ ਵਾਂਗ ਆਉਂਦਾ ਹੈ, ਜੋ ਉਨ੍ਹਾਂ ਦੀਆਂ ਕਰਨੀਆਂ ਦਾ ਹਿਸਾਬ ਦੱਸੇਗਾ। ਕੁਝ ਲੋਕ, ਮਜਦੂਰਾਂ ਨੂੰ ਮਜਦੂਰੀ ਨਾ ਦੇਕੇ ਧੋਖਾ ਦਿੰਦੇ ਹਨ, ਕੁਝ ਲੋਕ ਯਾਤੀਮਾਂ ਅਤੇ ਵਿਧਵਾਵਾਂ ਨੂੰ ਸਤਾਉਂਦੇ ਹਨ ਅਤੇ ਕੁਝ ਲੋਕ ਵਿਦੇਸ਼ੀਆਂ ਨੂੰ ਨਿਆਂ ਤੋਂ ਵਾਂਝਾ ਰੱਖਦੇ ਹਨ। ਲੋਕ ਭੈ ਨਹੀਂ ਖਾਂਦੇ ਅਤੇ ਮੇਰਾ ਆਦਰ ਨਹੀਂ ਕਰਦੇ।” ਯਹੋਵਾਹ ਸਰਬ ਸ਼ਕਤੀਮਾਨ ਨੇ ਇਹ ਬਚਨ ਕਹੇ।
Zechariah 5:3
ਤਦ ਦੂਤ ਨੇ ਮੈਨੂੰ ਕਿਹਾ, “ਇਸ ਪੱਤਰੀ ਉੱਪਰ ਸਰਾਪ ਲਿਖਿਆ ਹੈ। ਪੱਤਰੀ ਦੇ ਇੱਕ ਪਾਸੇ ਉਨ੍ਹਾਂ ਲੋਕਾਂ ਲਈ ਸਰਾਪ ਲਿਖਿਆ ਹੈ ਜੋ ਚੋਰੀ ਕਰਦੇ ਹਨ ਤੇ ਦੂਜੇ ਪਾਸੇ ਉਨ੍ਹਾਂ ਲਈ ਸਰਾਪ ਲਿਖਿਆ ਹੈ ਜੋ ਇਕਰਾਰ ਕਰਕੇ ਮੁੱਕਰ ਜਾਂਦੇ ਹਨ।
Hosea 10:4
ਉਹ ਬੇਕਾਰ ਇਕਰਾਰ ਕਰਦੇ ਹਨ। ਨਿਆਂਕਾਰ ਵਾਹੇ ਹੋਏ ਖੇਤਾਂ ਵਿੱਚ ਉੱਗੇ ਜ਼ਹਿਰੀਲੇ ਪੌਦਿਆਂ ਵਰਗੇ ਹਨ।
Hosea 4:15
ਇਸਰਾਏਲ ਦੇ ਸ਼ਰਮਨਾਕ ਪਾਪ “ਹੇ ਇਸਰਾਏਲ! ਭਾਵੇਂ ਤੂੰ ਵੇਸਵਾਵਾਂ ਵਰਗਾ ਸਲੂਕ ਕਰ ਪਰ ਯਹੂਦਾਹ ਦੋਸ਼ੀ ਨਾ ਬਣੇ। ਗਿਲਗਾਲ ਨੂੰ ਨਾ ਆਵੇਂ ਅਤੇ ਤੂੰ ਬੇਤ-ਆਵਾਨ ਨੂੰ ਨਾ ਚੜ੍ਹੇਂ। ਸੌਹ ਖਾਣ ਲਈ ਯਹੋਵਾਹ ਦੇ ਨਾਂ ਨੂੰ ਨਾ ਵਰਤੋਂ। ਜਿਉਂਦੇ ਯਹੋਵਾਹ ਦੀ ਸੌਂਹ ਨਾ ਖਾਓ।
Hosea 4:1
ਯਹੋਵਾਹ ਇਸਰਾਏਲ ਦੇ ਖਿਲਾਫ਼ ਨਾਰਾਜ਼ ਹੈ ਹੇ ਇਸਰਾਏਲ ਦੇ ਲੋਕੋ! ਯਹੋਵਾਹ ਦਾ ਸੰਦੇਸ਼ ਸੁਣੋ! ਯਹੋਵਾਹ ਉਨ੍ਹਾਂ ਦੇ ਵਿਰੁੱਧ ਜਿਹੜੇ ਇਸ ਦੇਸ ਵਿੱਚ ਰਹਿੰਦੇ ਹਨ ਆਪਣੀ ਦਲੀਲ ਦੱਸੇਗਾ। “ਇਸ ਦੇਸ ਦੇ ਲੋਕ ਅਸਲੋਁ ਪਰਮੇਸ਼ੁਰ ਨੂੰ ਨਹੀਂ ਜਾਣਦੇ ਅਤੇ ਨਾ ਹੀ ਉਸ ਪ੍ਰਤੀ ਸੱਚੇ ਅਤੇ ਵਫ਼ਾਦਾਰ ਹਨ।
Leviticus 19:12
ਤੁਹਾਨੂੰ (ਅਦਾਲਤ ਵਿੱਚ ਝੂਠੀ ਸਾਖੀ ਬਾਬਤ) ਮੇਰੇ ਨਾਂ ਤੇ ਝੂਠੀ ਕਸਮ ਨਹੀਂ ਖਾਣੀ ਚਾਹੀਦੀ। ਜੇ ਤੁਸੀਂ ਅਜਿਹਾ ਕਰੋਂਗੇ, ਤੁਸੀਂ ਆਪਣੇ ਪਰਮੇਸ਼ੁਰ ਦੇ ਨਾਮ ਦਾ ਨਿਰਾਦਰ ਕਰੋਂਗੇ। ਮੈਂ ਯਹੋਵਾਹ ਹਾਂ।