Jeremiah 50:41
“ਦੇਖੋ! ਉੱਤਰ ਵੱਲੋਂ ਲੋਕੀਂ ਇੱਥੇ ਆ ਰਹੇ ਨੇ। ਉਹ ਇੱਕ ਮਜ਼ਬੂਤ ਕੌਮ ਵੱਲੋਂ ਆ ਰਹੇ ਨੇ। ਸਾਰੀ ਦੁਨੀਆਂ ਦੇ ਬਹੁਤ ਸਾਰੇ ਰਾਜੇ, ਇਕੱਠੇ ਹੀ ਆ ਰਹੇ ਨੇ।
Jeremiah 50:41 in Other Translations
King James Version (KJV)
Behold, a people shall come from the north, and a great nation, and many kings shall be raised up from the coasts of the earth.
American Standard Version (ASV)
Behold, a people cometh from the north; and a great nation and many kings shall be stirred up from the uttermost parts of the earth.
Bible in Basic English (BBE)
See, a people is coming from the north; a great nation and a number of kings will be put in motion from the inmost parts of the earth.
Darby English Bible (DBY)
Behold, a people cometh from the north, and a great nation. And many kings shall arise from the uttermost parts of the earth.
World English Bible (WEB)
Behold, a people comes from the north; and a great nation and many kings shall be stirred up from the uttermost parts of the earth.
Young's Literal Translation (YLT)
Lo, a people hath come from the north, Even a great nation, And many kings are stirred up from the sides of the earth.
| Behold, | הִנֵּ֛ה | hinnē | hee-NAY |
| a people | עַ֥ם | ʿam | am |
| shall come | בָּ֖א | bāʾ | ba |
| north, the from | מִצָּפ֑וֹן | miṣṣāpôn | mee-tsa-FONE |
| and a great | וְג֤וֹי | wĕgôy | veh-ɡOY |
| nation, | גָּדוֹל֙ | gādôl | ɡa-DOLE |
| many and | וּמְלָכִ֣ים | ûmĕlākîm | oo-meh-la-HEEM |
| kings | רַבִּ֔ים | rabbîm | ra-BEEM |
| shall be raised up | יֵעֹ֖רוּ | yēʿōrû | yay-OH-roo |
| coasts the from | מִיַּרְכְּתֵי | miyyarkĕtê | mee-yahr-keh-TAY |
| of the earth. | אָֽרֶץ׃ | ʾāreṣ | AH-rets |
Cross Reference
Jeremiah 51:27
“ਦੇਸ਼ ਅੰਦਰ ਜੰਗ ਦਾ ਝੰਡਾ ਉੱਚਾ ਚੁੱਕੋ! ਸਾਰੀਆਂ ਕੌਮਾਂ ਅੰਦਰ ਤੁਰ੍ਹੀ ਵਜਾ ਦਿਓ! ਕੌਮਾਂ ਨੂੰ ਬਾਬਲ ਦੇ ਵਿਰੁੱਦ ਜੰਗ ਲਈ ਤਿਆਰ ਕਰੋ! ਅਰਾਰਤ, ਮਿਂਨੀ, ਅਸ਼ਕਨਜ਼ ਦੇ ਰਾਜਾਂ ਨੂੰ ਸੱਦਾ ਦਿਓ ਕਿ ਉਹ ਆਉਣ ਅਤੇ ਬਾਬਲ ਦੇ ਵਿਰੁੱਦ ਲੜਨ। ਉਸ ਦੇ ਵਿਰੁੱਧ ਫ਼ੌਜ ਦੀ ਅਗਵਾਈ ਕਰਨ ਲਈ ਕੋਈ ਕਮਾਂਡਰ ਚੁਣ ਲਵੋ। ਇੰਨੇ ਘੋੜੇ ਭੇਜੋ ਕਿ ਉਹ ਜਾਪਣ ਜਿਵੇਂ ਕੋਈ ਟਿੱਡੀਦਲ ਹੋਵੇ।
Jeremiah 50:9
ਮੈਂ ਉੱਤਰ ਵਿੱਚ ਬਹੁਤ ਕੌਮਾਂ ਨੂੰ ਇਕੱਠਿਆਂ ਕਰਾਂਗਾ। ਇਨ੍ਹਾਂ ਕੌਮਾਂ ਦਾ ਸਮੂਹ ਬਾਬਲ ਦੇ ਖਿਲਾਫ਼ ਲੜਨ ਲਈ ਤਿਆਰ ਹੋ ਜਾਵੇਗਾ। ਉੱਤਰ ਦੇ ਲੋਕਾਂ ਵੱਲੋਂ ਬਾਬਲ ਉੱਤੇ ਕਬਜ਼ਾ ਕੀਤਾ ਜਾਵੇਗਾ। ਉਹ ਕੌਮਾਂ ਬਾਬਲ ਉੱਤੇ ਬਹੁਤ ਤੀਰ ਛੱਡਣਗੀਆਂ ਉਹ ਤੀਰ ਉਨ੍ਹਾਂ ਫ਼ੌਜੀਆਂ ਵਰਗੇ ਹੋਣਗੇ, ਜਿਹੜੇ ਜੰਗ ਤੋਂ ਖਾਲੀ ਹਬੀਁ ਵਾਪਸ ਨਹੀਂ ਆਉਂਦੇ।
Jeremiah 6:22
ਇਹੀ ਹੈ ਜੋ ਯਹੋਵਾਹ ਆਖਦਾ ਹੈ: “ਉੱਤਰ ਵੱਲੋਂ ਕੋਈ ਫ਼ੌਜ ਆ ਰਹੀ ਹੈ। ਧਰਤੀ ਦੀਆਂ ਦੂਰ-ਦੁਰਾਡੀਆਂ ਥਾਵਾਂ ਉੱਤੋਂ ਇੱਕ ਮਹਾਨ ਕੌਮ ਆ ਰਹੀ ਹੈ।
Isaiah 13:2
“ਉਸ ਪਰਬਤ ਉੱਤੇ ਝੰਡਾ ਉੱਚਾ ਕਰੋ ਜਿੱਥੇ ਕੁਝ ਵੀ ਨਹੀਂ ਉੱਗਦਾ। ਲੋਕਾਂ ਨੂੰ ਸੱਦੋ। ਆਪਣੀਆਂ ਬਾਹਵਾਂ ਲਹਿਰਾਵੋ। ਉਨ੍ਹਾਂ ਨੂੰ ਉਨ੍ਹਾਂ ਫ਼ਾਟਕਾਂ ਰਾਹੀਂ ਦਾਖਲ ਹੋਣ ਲਈ ਆਖੋ ਜਿਹੜੇ ਮਹੱਤਵਪੂਰਣ ਲੋਕਾਂ ਲਈ ਹਨ।”
Revelation 17:16
ਜਾਨਵਰ ਅਤੇ ਉਹ ਦਸ ਸਿੰਗ ਜਿਹੜੇ ਤੁਸੀਂ ਦੇਖੇ ਹਨ ਉਹ ਵੇਸ਼ਵਾ ਨੂੰ ਨਫ਼ਰਤ ਕਰਨਗੇ। ਉਹ ਉਸ ਦੀ ਹਰ ਚੀਜ਼ ਖੋਹ ਲੈਣਗੇ ਅਤੇ ਉਸ ਨੂੰ ਨੰਗਾ ਕਰਕੇ ਛੱਡ ਦੇਣਗੇ। ਉਹ ਉਸ ਦੇ ਸਰੀਰ ਨੂੰ ਖਾ ਲੈਣਗੇ ਅਤੇ ਅੱਗ ਨਾਲ ਉਸ ਦੇ ਸਰੀਰ ਨੂੰ ਸਾੜ ਦੇਣਗੇ।
Jeremiah 51:11
ਆਪਣੇ ਤੀਰਾਂ ਨੂੰ ਤਿੱਖੇ ਕਰੋ, ਅਤੇ ਆਪਣੇ ਤਸ਼ਕਰਾਂ ਨੂੰ ਭਰ ਲਵੋ! ਯਹੋਵਾਹ ਨੇ ਮਾਦੀ ਦੇ ਰਾਜਿਆਂ ਨੂੰ ਹਲੂਣਾ ਦੇ ਦਿੱਤਾ ਹੈ। ਉਸ ਨੇ ਉਨ੍ਹ ਨੂੰ ਹਲੂਣਾ ਦੇ ਦਿੱਤਾ ਹੈ ਕਿਉਂ ਕਿ ਉਹ ਬਾਬਲ ਨੂੰ ਤਬਾਹ ਕਰਨਾ ਲੋਚਦਾ ਹੈ। ਯਹੋਵਾਹ ਬਾਬਲ ਦੇ ਲੋਕਾਂ ਨੂੰ ਸਜ਼ਾ ਦੇਵੇਗਾ ਜਿਸਦੇ ਉਹ ਅਧਿਕਾਰੀ ਹਨ। ਬਾਬਲ ਦੀ ਫ਼ੌਜ ਨੇ ਯਰੂਸ਼ਲਮ ਅੰਦਰ ਯਹੋਵਾਹ ਦਾ ਮੰਦਰ ਤਬਾਹ ਕੀਤਾ ਸੀ। ਇਸ ਲਈ ਯਹੋਵਾਹ ਉਨ੍ਹਾਂ ਨੂੰ ਸਜ਼ਾ ਦੇਵੇਗਾ ਜਿਸਦੇ ਉਹ ਅਧਿਕਾਰੀ ਹਨ।
Jeremiah 51:1
ਯਹੋਵਾਹ ਆਖਦਾ ਹੈ, “ਮੈਂ ਇੱਕ ਤਾਕਤਵਰ ਹਵਾ ਨੂੰ ਵਗਣ ਦਾ ਹੁਕਮ ਦੇਵਾਂਗਾ। ਮੈਂ ਇਸ ਨੂੰ ਬਾਬਲ ਦੇ ਖਿਲਾਫ਼ ਅਤੇ ਲੇਬ ਕਾਮਾਈ ਦੇ ਆਗੂਆਂ ਦੇ ਖਿਲਾਫ਼ ਵਗਾਵਾਂਗਾ।
Jeremiah 50:2
“ਸਾਰੀਆਂ ਕੌਮਾਂ ਨੂੰ ਇਹ ਐਲਾਨ ਕਰ ਦਿਓ! ਝੰਡਾ ਚੁੱਕੋ ਅਤੇ ਸੰਦੇਸ਼ ਦਾ ਐਲਾਨ ਕਰੋ! ਸਾਰਾ ਸੰਦੇਸ਼ ਬੋਲੋ ਅਤੇ ਆਖੋ, ‘ਬਾਬਲ ਦੀ ਕੌਮ ਉੱਤੇ ਕਬਜ਼ਾ ਹੋ ਜਾਵੇਗਾ। ਬੇਲ ਦੇਵਤੇ ਨੂੰ ਸ਼ਰਮਸਾਰ ਕੀਤਾ ਜਾਵੇਗਾ। ਮਰੋਦਾਕ ਦੇਵਤਾ ਬਹੁਤ ਭੈਭੀਤ ਹੋਵੇਗਾ। ਬਾਬਲ ਦੇ ਬੁੱਤ ਸ਼ਰਮਸਾਰ ਕੀਤੇ ਜਾਣਗੇ। ਉਨ੍ਹਾਂ ਦੇ ਦੇਵਤਿਆਂ ਦੇ ਬੁੱਤ ਭੈਭੀਤ ਹੋ ਜਾਣਗੇ।’
Jeremiah 25:14
ਹਾਂ, ਬਾਬਲ ਦੇ ਲੋਕਾਂ ਨੂੰ ਬਹੁਤ ਕੌਮਾਂ ਅਤੇ ਬਹੁਤ ਮਹਾਨ ਰਾਜਿਆਂ ਦੀ ਸੇਵਾ ਕਰਨੀ ਪਵੇਗੀ। ਉਨ੍ਹਾਂ ਨੂੰ ਉਨ੍ਹਾਂ ਦੇ ਅਮਲਾਂ ਦੀ ਉਹ ਸਜ਼ਾ ਦਿਆਂਗਾ ਜਿਸਦੇ ਉਹ ਅਧਿਕਾਰੀ ਹਨ।”
Isaiah 13:17
ਪਰਮੇਸ਼ੁਰ ਆਖਦਾ ਹੈ, “ਦੇਖੋ, ਮੈਂ ਮਿਦੀਆਂ ਦੀਆਂ ਫ਼ੌਜਾਂ ਤੋਂ ਬਾਬਲ ਉੱਤੇ ਹਮਲਾ ਕਰਾਵਾਂਗਾ। ਮਿਦੀਆਂ ਦੀਆਂ ਫ਼ੌਜਾਂ ਹਮਲੇ ਕਰਨ ਤੋਂ ਨਹੀਂ ਹਟਣਗੀਆਂ। ਭਾਵੇਂ ਉਨ੍ਹਾਂ ਨੂੰ ਚਾਂਦੀ ਅਤੇ ਸੋਨਾ ਹੀ ਕਿਉਂ ਨਾ ਅਦਾ ਕਰ ਦਿੱਤਾ ਜਾਵੇ।