Jeremiah 7:16
“ਜਿੱਥੇ ਤੱਕ ਤੇਰਾ ਸਵਾਲ ਹੈ, ਯਿਰਮਿਯਾਹ, ਯਹੂਦਾਹ ਦੇ ਇਨ੍ਹਾਂ ਲੋਕਾਂ ਲਈ ਪ੍ਰਾਰਥਨਾ ਨਾ ਕਰ। ਉਨ੍ਹਾਂ ਲਈ ਕੁਝ ਨਾ ਮੰਗੀਂ ਅਤੇ ਨਾ ਹੀ ਪ੍ਰਾਰਥਨਾ ਕਰੀਂ ਉਨ੍ਹਾਂ ਲਈ। ਮੇਰੇ ਕੋਲੋਂ ਉਨ੍ਹਾਂ ਲਈ ਸਹਾਇਤਾ ਨਾ ਮੰਗੀਁ। ਮੈਂ ਉਨ੍ਹਾਂ ਲਈ ਕੀਤੀ ਗਈ ਤੇਰੀ ਪ੍ਰਾਰਥਨਾ ਨੂੰ ਨਹੀਂ ਸੁਣਾਂਗਾ।
Therefore pray | וְאַתָּ֞ה | wĕʾattâ | veh-ah-TA |
not | אַל | ʾal | al |
thou | תִּתְפַּלֵּ֣ל׀ | titpallēl | teet-pa-LALE |
for | בְּעַד | bĕʿad | beh-AD |
this | הָעָ֣ם | hāʿām | ha-AM |
people, | הַזֶּ֗ה | hazze | ha-ZEH |
neither | וְאַל | wĕʾal | veh-AL |
lift up | תִּשָּׂ֧א | tiśśāʾ | tee-SA |
cry | בַעֲדָ֛ם | baʿădām | va-uh-DAHM |
nor prayer | רִנָּ֥ה | rinnâ | ree-NA |
them, for | וּתְפִלָּ֖ה | ûtĕpillâ | oo-teh-fee-LA |
neither | וְאַל | wĕʾal | veh-AL |
make intercession | תִּפְגַּע | tipgaʿ | teef-ɡA |
for me: to | בִּ֑י | bî | bee |
I will not | כִּי | kî | kee |
hear | אֵינֶ֥נִּי | ʾênennî | ay-NEH-nee |
thee. | שֹׁמֵ֖עַ | šōmēaʿ | shoh-MAY-ah |
אֹתָֽךְ׃ | ʾōtāk | oh-TAHK |
Cross Reference
Exodus 32:10
ਇਸ ਲਈ ਹੁਣ ਮੈਨੂੰ ਇਨ੍ਹਾਂ ਨੂੰ ਕਰੋਧ ਵਿੱਚ ਤਬਾਹ ਕਰ ਲੈਣ ਦੇ। ਫ਼ੇਰ ਮੈਂ ਤੇਰੇ ਵਿੱਚੋਂ ਇੱਕ ਮਹਾਨ ਕੌਮ ਬਣਾਵਾਂਗਾ।”
Jeremiah 11:14
“ਯਿਰਮਿਯਾਹ, ਜਿੱਥੇ ਤੀਕ ਮੇਰਾ ਸੰਬੰਧ ਹੈ, ਯਹੂਦਾਹ ਦੇ ਇਨ੍ਹਾਂ ਲੋਕਾਂ ਲਈ ਪ੍ਰਾਰਥਨਾ ਨਾ ਕਰੀਂ। ਉਨ੍ਹਾਂ ਲਈ ਭਿਖਿਆ ਨਾ ਮੰਗੀ। ਉਨ੍ਹਾਂ ਲਈ ਪ੍ਰਾਰਬਨਾ ਨਾ ਕਰੀਂ। ਮੈਂ ਨਹੀਂ ਸੁਣਾਂਗਾ। ਉਹ ਲੋਕ ਦੁੱਖ ਭੋਗਣ ਲਗਣਗੇ। ਅਤੇ ਫ਼ੇਰ ਉਹ ਮੇਰੇ ਕੋਲ ਸਹਾਇਤਾ ਲਈ ਪੁਕਾਰ ਕਰਨਗੇ। ਪਰ ਮੈਂ ਨਹੀਂ ਸੁਣਾਂਗਾ।
1 John 5:16
ਜੇਕਰ ਕੋਈ ਇਹ ਵੇਖਦਾ ਹੈ ਕਿ ਉਸਦਾ ਭਰਾ ਜਾਂ ਭੈਣ ਕੋਈ ਅਜਿਹਾ ਪਾਪ ਕਰ ਰਿਹਾ ਹੈ ਜੋ ਉਸ ਨੂੰ ਮੌਤ ਵੱਲ ਨਹੀਂ ਲਿਜਾਂਦਾ, ਫ਼ੇਰ ਉਸ ਨੂੰ ਆਪਣੇ ਭਰਾ ਜਾਂ ਭੈਣ ਲਈ ਪ੍ਰਾਰਥਨਾ ਕਰਨੀ ਚਾਹੀਦੀ ਹੈ। ਪਰਮੇਸ਼ੁਰ ਉਸ ਨੂੰ ਜੀਵਨ ਪ੍ਰਦਾਨ ਕਰੇਗਾ। ਮੈਂ ਉਨ੍ਹਾਂ ਲੋਕਾਂ ਬਾਰੇ ਗੱਲ ਕਰ ਰਿਹਾ ਹਾਂ ਜਿਹੜੇ ਪਾਪ ਕਰਦੇ ਹਨ ਪਰ ਉਨ੍ਹਾਂ ਦੇ ਪਾਪਾਂ ਦੀ ਸਜ਼ਾ ਮੌਤ ਯੋਗ ਨਹੀਂ ਹੈ। ਇੱਥੇ ਅਜਿਹੇ ਪਾਪ ਜਿਹੜੇ ਸਜ਼ਾ ਦੇ ਤੌਰ ਤੇ ਮੌਤ ਵਿੱਚ ਮੁੱਕਦੇ ਹਨ। ਮੈਂ ਤੁਹਾਨੂੰ ਇਸ ਪਾਪ ਬਾਰੇ ਪ੍ਰਾਰਥਨਾ ਕਰਨ ਲਈ ਨਹੀਂ ਕਹਿ ਰਿਹਾ।
Jeremiah 15:1
ਯਹੋਵਾਹ ਨੇ ਮੈਨੂੰ ਆਖਿਆ, “ਯਿਰਮਿਯਾਹ, ਯਹੂਦਾਹ ਦੇ ਲੋਕਾਂ ਲਈ ਪ੍ਰਾਰਥਨਾ ਕਰਨ ਵਾਸਤੇ ਭਾਵੇਂ ਮੂਸਾ ਅਤੇ ਸਮੂਏਲ ਵੀ ਇੱਥੇ ਹੋਣ, ਮੈਨੂੰ ਇਨ੍ਹਾਂ ਲੋਕਾਂ ਉੱਤੇ ਕੋਈ ਅਫ਼ਸੋਸ ਨਹੀਂ ਹੋਵੇਗਾ। ਯਹੂਦਾਹ ਦੇ ਲੋਕਾਂ ਨੂੰ ਮੇਰੇ ਕੋਲੋਂ ਦੂਰ ਭੇਜ ਦੇ। ਉਨ੍ਹਾਂ ਨੂੰ ਚੱਲੇ ਜਾਣ ਲਈ ਆਖਦੇ।
Deuteronomy 9:14
ਇਸ ਲਈ ਮੈਨੂੰ ਇਨ੍ਹਾਂ ਲੋਕਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਲੈਣ ਦੇ, ਤਾਂ ਜੋ ਫ਼ੇਰ ਕਦੇ ਵੀ ਕੋਈ ਉਨ੍ਹਾਂ ਦੇ ਨਾਵਾਂ ਨੂੰ ਚੇਤੇ ਨਹੀਂ ਕਰੇਗਾ। ਫ਼ੇਰ ਮੈਂ ਤੇਰੇ ਵਿੱਚੋਂ ਇੱਕ ਹੋਰ ਕੌਮ ਦੀ ਸਾਜਣਾ ਕਰਾਂਗਾ ਜਿਹੜੀ ਇਨ੍ਹਾਂ ਲੋਕਾਂ ਨਾਲੋਂ ਵੱਧੇਰੇ ਮਹਾਨ ਅਤੇ ਤਾਕਤਵਰ ਹੋਵੇਗੀ।’
Micah 3:4
ਤਦ ਉਹ ਯਹੋਵਾਹ ਅੱਗੇ ਦੁਹਾਈ ਦੇਣਗੇ ਪਰ ਉਹ ਉਨ੍ਹਾਂ ਨੂੰ ਜਵਾਬ ਨਾ ਦੇਵੇਗਾ ਅਤੇ ਉਸ ਵੇਲੇ ਉਹ ਆਪਣਾ ਮੂੰਹ ਉਨ੍ਹਾਂ ਤੋਂ ਲੁਕਾ ਲਵੇਗਾ। ਕਿਉਂ ਕਿ ਉਨ੍ਹਾਂ ਨੇ ਭੈੜੇ ਕੰਮ ਕੀਤੇ ਹਨ।”
Ezekiel 14:14
ਮੈਂ ਉਸ ਦੇਸ ਨੂੰ ਸਜ਼ਾ ਦਿਆਂਗਾ ਭਾਵੇਂ ਓੱਥੇ ਨੂਹ, ਦਾਨੀਏਲ ਅਤੇ ਅੱਯੂਬ ਰਹਿ ਰਹੇ ਹੁੰਦੇ। ਉਨ੍ਹਾਂ ਆਦਮੀਆਂ ਨੇ ਆਪਣੀ ਧਰਮੀਅਤਾ ਕਾਰਣ ਆਪਣੀਆਂ ਜਾਨਾਂ ਬਚਾ ਲਈਆਂ ਹੋਣੀਆਂ ਸਨ।” ਯਹੋਵਾਹ ਮੇਰਾ ਪ੍ਰਭੂ ਨੇ ਇਹ ਗੱਲਾਂ ਆਖੀਆਂ।
Jeremiah 18:20
ਕੀ ਲੋਕਾਂ ਨੂੰ ਨੇਕੀ ਦਾ ਬਦਲਾ ਬਦੀ ਨਾਲ ਦੇਣਾ ਚਾਹੀਦਾ ਹੈ? ਨਹੀਂ! ਯਾਦ ਰੱਖੋ, ਮੈਂ ਤੁਹਾਡੇ ਸਾਹਮਣੇ ਖਲੋਤਾ ਸਾਂ ਅਤੇ ਉਨ੍ਹਾਂ ਬਾਰੇ ਉਹ ਚੰਗੀਆਂ ਗੱਲਾਂ ਆਖੀਆਂ ਤਾਂ ਜੋ ਤੁਸੀਂ ਉਨ੍ਹਾਂ ਉੱਤੇ ਗੁੱਸੇ ਹੋਣੋ ਹਟ ਜਾਵੋਁ। ਪਰ ਉਹ ਮੈਨੂੰ ਫ਼ਸਾਉਣ ਦੀ ਅਤੇ ਮਾਰਨ ਦੀ ਕੋਸ਼ਿਸ਼ ਕਰ ਰਹੇ ਨੇ।
Jeremiah 14:11
ਫ਼ੇਰ ਯਹੋਵਾਹ ਨੇ ਮੈਨੂੰ ਆਖਿਆ, “ਯਿਰਮਿਯਾਹ, ਯਹੂਦਾਹ ਦੇ ਲੋਕਾਂ ਨਾਲ ਚੰਗੀਆਂ ਗੱਲਾਂ ਵਾਪਰਨ ਲਈ ਪ੍ਰਾਰਥਨਾ ਨਾ ਕਰ।
Isaiah 1:15
“ਤੁਸੀਂ ਲੋਕ ਹੱਥ ਚੁੱਕ ਕੇ ਮੇਰੇ ਅੱਗੇ ਪ੍ਰਾਰਥਨਾ ਕਰਦੇ ਹੋ-ਪਰ ਮੈਂ ਤੁਹਾਡੇ ਵੱਲ ਦੇਖਣ ਤੋਂ ਇਨਕਾਰ ਕਰਦਾ ਹਾਂ। ਤੁਸੀਂ ਲੋਕ ਹੋਰ-ਹੋਰ ਪ੍ਰਾਰਥਨਾਵਾਂ ਕਰੋਗੇ-ਪਰ ਮੈਂ ਤੁਹਾਨੂੰ ਨਹੀਂ ਸੁਣਾਂਗਾ। ਕਿਉਂਕਿ ਤੁਹਾਡੇ ਹੱਥ ਖੂਨ ਨਾਲ ਭਰੇ ਹੋਏ ਹਨ।
2 Samuel 8:18
ਯਹੋਯਾਦਾ ਦਾ ਪੁੱਤਰ ਬਨਾਯਾਹ, ਕਰੇਤੀਆਂ ਅਤੇ ਫ਼ਲੇਤੀਆਂ ਦਾ ਅਧਿਕਾਰੀ ਸੀ ਅਤੇ ਦਾਊਦ ਦੇ ਪੁੱਤਰ ਜਾਜਕ ਸਨ।