Jeremiah 9:8 in Punjabi

Punjabi Punjabi Bible Jeremiah Jeremiah 9 Jeremiah 9:8

Jeremiah 9:8
ਯਹੂਦਾਹ ਦੇ ਲੋਕਾਂ ਦੀਆਂ ਜੀਭਾਂ ਤੇਜ਼ ਤੀਰਾਂ ਵਰਗੀਆਂ ਹਨ। ਉਨ੍ਹਾਂ ਦੇ ਮੂੰਹ ਝੂਠ ਬੋਲਦੇ ਨੇ। ਹਰ ਬੰਦਾ ਆਪਣੇ ਗੁਆਂਢੀ ਨਾਲ ਮਿੱਠਾ ਬੋਲਦਾ ਹੈ। ਪਰ ਉਹ ਚੋਰੀ-ਛੁੱਪੇ ਆਪਣੇ ਗੁਆਂਢੀ ਉੱਤੇ ਹਮਲਾ ਕਰਨ ਦੀਆਂ ਯੋਜਨਾਵਾਂ ਬਣਾ ਰਿਹਾ ਹੁੰਦਾ ਹੈ।

Jeremiah 9:7Jeremiah 9Jeremiah 9:9

Jeremiah 9:8 in Other Translations

King James Version (KJV)
Their tongue is as an arrow shot out; it speaketh deceit: one speaketh peaceably to his neighbour with his mouth, but in heart he layeth his wait.

American Standard Version (ASV)
Their tongue is a deadly arrow; it speaketh deceit: one speaketh peaceably to his neighbor with his mouth, but in his heart he layeth wait for him.

Bible in Basic English (BBE)
His tongue is an arrow causing death; the words of his mouth are deceit: he says words of peace to his neighbour, but in his heart he is waiting secretly for him.

Darby English Bible (DBY)
Their tongue is a murderous arrow; it speaketh deceit. [A man] speaketh peaceably to his neighbour with his mouth, but in his heart he layeth his ambush.

World English Bible (WEB)
Their tongue is a deadly arrow; it speaks deceit: one speaks peaceably to his neighbor with his mouth, but in his heart he lays wait for him.

Young's Literal Translation (YLT)
A slaughtering arrow `is' their tongue, Deceit it hath spoken in its mouth, Peace with its neighbour it speaketh, And in its heart it layeth its ambush,

Their
tongue
חֵ֥ץḥēṣhayts
is
as
an
arrow
שָׁו֛חּטšāwḥḥṭSHAHV-ht
out;
shot
לְשׁוֹנָ֖םlĕšônāmleh-shoh-NAHM
it
speaketh
מִרְמָ֣הmirmâmeer-MA
deceit:
דִבֵּ֑רdibbērdee-BARE
one
speaketh
בְּפִ֗יוbĕpîwbeh-FEEOO
peaceably
שָׁל֤וֹםšālômsha-LOME
to
אֶתʾetet
his
neighbour
רֵעֵ֙הוּ֙rēʿēhûray-A-HOO
with
his
mouth,
יְדַבֵּ֔רyĕdabbēryeh-da-BARE
heart
in
but
וּבְקִרְבּ֖וֹûbĕqirbôoo-veh-keer-BOH
he
layeth
יָשִׂ֥יםyāśîmya-SEEM
his
wait.
אָרְבּֽוֹ׃ʾorbôore-BOH

Cross Reference

Psalm 28:3
ਯਹੋਵਾਹ, ਮੇਰੇ ਬਾਰੇ ਇਵੇਂ ਨਾ ਸੋਚੋ ਜਿਵੇਂ ਮੈਂ ਮੰਦੇ ਲੋਕਾਂ ਵਿੱਚੋਂ ਇੱਕ ਹੋਵਾਂ। ਉਹ ਲੋਕ ਆਪਣੇ ਗੁਆਂਢੀਆਂ ਦਾ ਸਵਾਗਤ “ਸ਼ਾਲੋਮ” ਸ਼ਬਦ ਨਾਲ ਕਰਦੇ ਹਨ। ਪਰ ਆਪਣੇ ਦਿਲਾਂ ਵਿੱਚ ਆਪਣੇ ਗੁਆਂਢੀਆਂ ਦੇ ਖਿਲਾਫ਼ ਮੰਦੀਆਂ ਗੱਲਾਂ ਦੀਆਂ ਵਿਉਂਤਾ ਘੜਦੇ ਹਨ।

Jeremiah 9:3
“ਉਨ੍ਹਾਂ ਲੋਕਾਂ ਆਪਣੀਆਂ ਜੀਭਾਂ ਕਮਾਨ ਵਾਂਗ ਇਸਤੇਮਾਲ ਕੀਤੀਆਂ, ਉਨ੍ਹਾਂ ਦੇ ਮੂੰਹ ਵਿੱਚੋਂ ਝੂਠ ਤੀਰਾਂ ਵਾਂਗ ਉਡਦੇ ਨੇ। ਇਸ ਸ਼ਹਿਰ ਵਿੱਚ ਝੂਠ ਹੀ ਮਜ਼ਬੂਤ ਹੋ ਗਿਆ ਹੈ, ਸੱਚ ਨਹੀਂ। ਇਹ ਲੋਕ ਇੱਕ ਪਾਪ ਤੋਂ ਦੂਜੇ ਪਾਪ ਵੱਲ ਜਾਂਦੇ ਨੇ। ਉਹ ਮੈਨੂੰ ਨਹੀਂ ਜਾਣਦੇ।” ਇਹ ਗੱਲਾਂ ਯਹੋਵਾਹ ਨੇ ਆਖੀਆਂ।

Psalm 120:3
ਝੂਠਿਉ, ਤੁਸੀਂ ਜਾਣਦੇ ਹੋ ਕਿ ਤੁਹਾਨੂੰ ਕੀ ਮਿਲੇਗਾ? ਤੁਸੀਂ ਜਾਣਦੇ ਹੋ ਤੁਹਾਡਾ ਕੀ ਲਾਭ ਹੋਵੇਗਾ?

Psalm 64:3
ਉਨ੍ਹਾਂ ਨੇ ਮੇਰੇ ਬਾਰੇ ਬਹੁਤ ਝੂਠ ਬੋਲੇ ਹਨ। ਉਨ੍ਹਾਂ ਦੀਆਂ ਜੀਭਾਂ ਤੇਜ਼ ਤਲਵਾਰ ਜਿਹੀਆਂ ਹਨ, ਉਨ੍ਹਾਂ ਦੇ ਕੌੜੇ ਸ਼ਬਦ ਤੀਰਾਂ ਵਰਗੇ ਹਨ।

Psalm 57:4
ਮੇਰੀ ਜ਼ਿੰਦਗੀ ਖਤਰੇ ਵਿੱਚ ਹੈ। ਮੈਂ ਮੇਰੇ ਵੈਰੀਆਂ ਦੁਆਰਾ ਘਿਰਿਆ ਹੋਇਆ ਹਾਂ। ਉਹ ਆਦਮ ਖੋਰ ਸ਼ੇਰਾਂ ਵਰਗੇ ਹਨ, ਉਨ੍ਹਾਂ ਦੇ ਦੰਦ ਤੀਰਾਂ ਅਤੇ ਨੇਜਿਆਂ ਨਾਲੋਂ ਵੀ ਤਿੱਖੇ ਹਨ, ਉਨ੍ਹਾਂ ਦੀਆਂ ਜੀਭਾਂ ਇੱਕ ਤਲਵਾਰ ਜਿੰਨੀਆਂ ਤਿੱਖੀਆਂ ਹਨ।

Psalm 55:21
ਮੇਰੇ ਵੈਰੀ ਅਸਲ ਵਿੱਚ ਬਹੁਤ ਖੁਸ਼ਾਮਦੀ ਗਾਲੜੀ ਹਨ, ਉਹ ਸ਼ਾਂਤੀ ਬਾਰੇ ਗੱਲਾਂ ਕਰਦੇ ਹਨ, ਪਰ ਅਸਲੀਅਤ ਵਿੱਚ ਉਹ ਯੁੱਧ ਲਈ ਵਿਉਂਤਾਂ ਘੜਦੇ ਹਨ। ਉਨ੍ਹਾਂ ਦੇ ਸ਼ਬਦ ਤੇਲ ਵਰਗੇ ਹਨ ਚਿਕਨੇ ਹਨ ਪਰ ਉਹ ਸ਼ਬਦ ਚਾਕੂ ਵਾਂਗ ਹਮਲਾ ਕਰਦੇ ਹਨ।

Psalm 12:2
ਲੋਕੀਂ ਆਪਣੇ ਗੁਆਂਢੀਆਂ ਨੂੰ ਝੂਠ ਬੋਲਦੇ ਹਨ, ਉਹ ਆਪਣੇ ਗੁਆਂਢੀਆਂ ਨੂੰ ਝੂਠ ਬੋਲਦੇ ਹਨ ਅਤੇ ਚਾਪਲੂਸੀ ਕਰਦੇ ਹਨ।

Matthew 26:48
ਯਹੂਦਾ ਨੇ ਉਨ੍ਹਾਂ ਲੋਕਾਂ ਨੂੰ ਇਹ ਨਿਸ਼ਾਨ ਦਿੱਤਾ ਹੋਇਆ ਸੀ: “ਕਿ ਜਿਸ ਵਿਅਕਤੀ ਨੂੰ ਮੈਂ ਚੁੰਮਾਂ ਉਹੀ ਯਿਸੂ ਹੈ। ਉਸ ਨੂੰ ਗਿਰਫ਼ਤਾਰ ਕਰ ਲੈਣਾ।”

Jeremiah 9:5
ਹਰ ਬੰਦਾ ਆਪਣੇ ਗੁਆਂਢੀ ਨਾਲ ਝੂਠ ਬੋਲਦਾ ਹੈ। ਕੋਈ ਵੀ ਸੱਚ ਨਹੀਂ ਬੋਲਦਾ। ਯਹੂਦਾਹ ਦੇ ਲੋਕਾਂ ਨੇ ਆਪਣੀਆਂ ਜੀਭਾਂ ਨੂੰ ਝੂਠ ਬੋਲਣਾ ਸਿੱਖਾਇਆ ਹੈ। ਉਨ੍ਹਾਂ ਨੇ ਉਦੋਂ ਤੀਕ ਪਾਪ ਕੀਤਾ, ਜਦੋਂ ਤੀਕ ਕਿ ਉਹ ਇੰਨੇ ਨਹੀਂ ਬਕੱ ਗਏ ਕਿ ਉਹ ਵਾਪਸ ਨਾ ਪਰਤ ਸੱਕਣ।

Jeremiah 5:26
ਮੇਰੇ ਲੋਕਾਂ ਅੰਦਰ ਮੰਦੇ ਆਦਮੀ ਨੇ। ਉਹ ਮੰਦੇ ਲੋਕ ਉਨ੍ਹਾਂ ਆਦਮੀਆਂ ਵਰਗੇ ਹਨ, ਜਿਹੜੇ ਪੰਛੀਆਂ ਨੂੰ ਫ਼ਾਹੁਣ ਲਈ ਜਾਲ ਵਿਛਾਉਂਦੇ ਨੇ। ਉਹ ਲੋਕ ਆਪਣੇ ਜਾਲ ਵਿਛਾਉਂਦੇ ਨੇ ਪਰ ਉਹ ਪੰਛੀਆਂ ਦੀ ਬਾਵੇਂ ਬੰਦਿਆਂ ਨੂੰ ਫ਼ਾਹੁਂਦੇ ਹਨ।

Proverbs 26:24
ਇੱਕ ਦੁਸ਼ਮਣ ਮਿੱਠੀਆਂ ਗੱਲਾਂ ਨਾਲ ਆਪਣੀ ਬਦੀ ਨੂੰ ਛੁਪਾਉਣ ਦੀ ਕੋਸ਼ਿਸ਼ ਕਰਦਾ ਹੈ। ਪਰ ਉਹ ਆਪਣੇ ਦਿਲ ਵਿੱਚ ਘ੍ਰਿਣਾ ਨਾਲ ਭਰਿਆ ਹੋਇਆ ਹੈ।

Psalm 64:8
ਦੁਸ਼ਟ ਲੋਕ ਹੋਰਾਂ ਲੋਕਾਂ ਨੂੰ ਨੁਕਸਾਨ ਪਹੁੰਚਾਉਣ ਲਈ ਵਿਉਂਤਾ ਬਣਾਉਂਦੇ ਹਨ। ਪਰ ਪਰਮੇਸ਼ੁਰ ਉਨ੍ਹਾਂ ਦੀਆਂ ਵਿਉਂਤਾ ਨੂੰ ਤਬਾਹ ਕਰ ਸੱਕਦਾ ਹੈ ਅਤੇ ਉਨ੍ਹਾਂ ਮੰਦੀਆਂ ਗੱਲਾਂ ਨੂੰ ਉਨ੍ਹਾਂ ਨਾਲ ਹੀ ਵਾਪਰਨ ਲਾ ਸੱਕਦਾ ਹੈ। ਫ਼ੇਰ, ਹਰ ਕੋਈ ਜੋ ਉਨ੍ਹਾਂ ਨੂੰ ਵੇਖਦਾ, ਅਚਂਭੇ ਵਿੱਚ ਆਪਣਾ ਸਿਰ ਹਿਲਾਉਂਦਾ।

2 Samuel 20:9
ਯੋਆਬ ਨੇ ਅਮਾਸਾ ਨੂੰ ਕਿਹਾ, “ਹੇ ਮੇਰੇ ਭਾਈ! ਤੂੰ ਸੁੱਖ-ਸਾਂਦ ਨਾਲ ਹੈਂ?” ਤਾਂ ਯੋਆਬ ਨੇ ਅਮਾਸਾ ਦੀ ਦਾਹੜੀ ਆਪਣੇ ਸੱਜੇ ਹੱਥ ਨਾਲ ਫ਼ੜ ਲਈ ਤਾਂ ਜੋ ਉਸ ਨੂੰ ਚੁੰਮ ਕੇ ਵੇਖੋ ਆਖ ਸੱਕੇ।

2 Samuel 3:27
ਜਦੋਂ ਅਬਨੇਰ ਹਬਰੋਨ ਵਿੱਚ ਮੁੜ ਆਇਆ ਤਾਂ ਯੋਆਬ ਉਸ ਦੇ ਨਾਲ ਹੌਲੀ ਜਿਹੀ ਇੱਕ ਗੱਲ ਕਰਨ ਲਈ ਉਸ ਨੂੰ ਡਿਓੜੀ ਦੀ ਇੱਕ ਨੁਕਰ ਵਿੱਚ ਇੱਕ ਪਾਸੇ ਵੱਲ ਲੈ ਗਿਆ ਅਤੇ ਉੱਥੇ ਉਸਦੀ ਪੰਜਵੀਂ ਪਸਲੀ ਦੇ ਹੇਠ, ਆਪਣੇ ਭਰਾ ਅਸਾਹੇਲ ਦੇ ਖੂਨ ਦੇ ਬਦਲੇ ਅਜਿਹਾ ਮਾਰਿਆ ਕਿ ਉਹ ਉੱਥੇ ਹੀ ਮਰ ਗਿਆ। ਇਉਂ ਯੋਆਬ ਨੇ ਅਬਨੇਰ ਨੂੰ ਮੌਤ ਦੇ ਘਾਟ ਉਤਾਰ ਦਿੱਤਾ।