Job 11:15
ਫ਼ੇਰ ਤੂੰ ਪਰਮੇਸ਼ੁਰ ਵੱਲ ਬਿਨਾ ਸ਼ਰਮ ਦੇ ਤੱਕ ਸੱਕਦਾ ਹੈਂ। ਤੂੰ ਬਿਨਾਂ ਡਰਿਆਂ ਦਿ੍ਰੜਤਾ ਨਾਲ ਖਲੋ ਸੱਕਦਾ ਹੈਂ।
Job 11:15 in Other Translations
King James Version (KJV)
For then shalt thou lift up thy face without spot; yea, thou shalt be stedfast, and shalt not fear:
American Standard Version (ASV)
Surely then shalt thou lift up thy face without spot; Yea, thou shalt be stedfast, and shalt not fear:
Bible in Basic English (BBE)
Then truly your face will be lifted up, with no mark of sin, and you will be fixed in your place without fear:
Darby English Bible (DBY)
Surely then shalt thou lift up thy face without spot, and thou shalt be stedfast and shalt not fear:
Webster's Bible (WBT)
For then shalt thou lift up thy face without spot; yes, thou shalt be steadfast, and shalt not fear:
World English Bible (WEB)
Surely then shall you lift up your face without spot; Yes, you shall be steadfast, and shall not fear:
Young's Literal Translation (YLT)
For then thou liftest up thy face from blemish, And thou hast been firm, and fearest not.
| For | כִּי | kî | kee |
| then | אָ֤ז׀ | ʾāz | az |
| shalt thou lift up | תִּשָּׂ֣א | tiśśāʾ | tee-SA |
| thy face | פָנֶ֣יךָ | pānêkā | fa-NAY-ha |
| spot; without | מִמּ֑וּם | mimmûm | MEE-moom |
| yea, thou shalt be | וְהָיִ֥יתָ | wĕhāyîtā | veh-ha-YEE-ta |
| stedfast, | מֻ֝צָ֗ק | muṣāq | MOO-TSAHK |
| and shalt not | וְלֹ֣א | wĕlōʾ | veh-LOH |
| fear: | תִירָֽא׃ | tîrāʾ | tee-RA |
Cross Reference
Job 22:26
ਫ਼ੇਰ ਤੂੰ ਪਰਮੇਸ਼ੁਰ ਸਰਬ-ਸ਼ਕਤੀਮਾਨ ਨੂੰ ਮਾਣੇਗਾ। ਫ਼ੇਰ ਤੂੰ ਪਰਮੇਸ਼ੁਰ ਵੱਲ ਤੱਕੇਁਗਾ।
1 John 3:19
ਇਸੇ ਢੰਗ ਨਾਲ ਅਸੀਂ ਜਾਣ ਸੱਕਦੇ ਹਾਂ ਕਿ ਕੀ ਅਸੀਂ ਸੱਚ ਦੇ ਰਾਹ ਨਾਲ ਸੰਬੰਧਿਤ ਹਾਂ ਜਾਂ ਨਹੀਂ। ਅਤੇ ਜਦੋਂ ਸਾਡਾ ਦਿਲ ਸਾਨੂੰ ਕਸੂਰਵਾਰ ਮਹਿਸੂਸ ਕਰਾਉਂਦਾ ਹੈ, ਤਾਂ ਅਸੀਂ ਹਾਲੇ ਵੀ ਪਰਮੇਸ਼ੁਰ ਦੀ ਹਜ਼ੂਰੀ ਵਿੱਚ ਸ਼ਾਂਤੀ ਪਾ ਸੱਕਦੇ ਹਾਂ। ਕਿਉਂਕਿ ਪਰਮੇਸ਼ੁਰ ਸਾਡੇ ਦਿਲਾਂ ਨਾਲੋਂ ਵਡੇਰਾ ਹੈ ਅਤੇ ਉਹ ਸਭ ਕੁਝ ਜਾਣਦਾ ਹੈ।
1 John 2:28
ਇਸ ਲਈ, ਮੇਰੇ ਪਿਆਰੇ ਬੱਚਿਓ, ਉਸ ਵਿੱਚ ਜੀਵੋ। ਜੇਕਰ ਤੁਸੀਂ ਅਜਿਹਾ ਕਰਦੇ ਹੋਂ, ਤਾਂ ਸਾਨੂੰ ਵਿਸ਼ਵਾਸ ਹੋਵੇਗਾ ਅਤੇ ਸਾਨੂੰ ਉਸਦੀ ਹਜੂਰੀ ਵਿੱਚ ਉਸ ਵੇਲੇ ਸ਼ਰਮਿੰਦਾ ਹੋਣ ਦੀ ਲੋੜ ਨਹੀਂ ਹੋਵੇਗੀ ਜਦੋਂ ਉਹ ਪ੍ਰਗਟੇਗਾ।
1 Timothy 2:8
ਆਦਮੀ ਅਤੇ ਔਰਤਾਂ ਲਈ ਖਾਸ ਨਿਰਦੇਸ਼ ਮੈਂ ਚਾਹੁੰਨਾ ਕਿ ਹਰ ਜਗ਼੍ਹਾ ਆਦਮੀ ਪ੍ਰਾਰਥਨਾ ਕਰਨ। ਲੋਕ ਜਿਹੜੇ ਪ੍ਰਾਰਥਨਾ ਵਿੱਚ ਆਪਣੇ ਹੱਥ ਉੱਪਰ ਚੁੱਕਦੇ ਹਨ ਪਵਿੱਤਰ ਹੋਣੇ ਚਾਹੀਦੇ ਹਨ। ਉੱਥੇ ਉਹ ਲੋਕ ਨਹੀਂ ਹੋਣੇ ਚਾਹੀਦੇ ਜਿਹੜੇ ਕ੍ਰੋਧ ਕਰਦੇ ਹਨ ਅਤੇ ਝਗੜਦੇ ਹਨ।
2 Corinthians 1:12
ਪੌਲੁਸ ਦੀਆਂ ਯੋਜਨਾਵਾਂ ਵਿੱਚ ਤਬਦੀਲੀ ਅਸੀਂ ਇਹ ਆਖਣ ਵਿੱਚ ਮਾਣ ਕਰਦੇ ਹਾਂ, ਅਤੇ ਮੈਂ ਇਹ ਆਪਣੇ ਦਿਲੋਂ ਆਖ ਸੱਕਦਾ ਹਾਂ ਕਿ ਇਹ ਸੱਚ ਹੈ। ਉਹ ਹਰ ਕਰਨੀ ਜੋ ਅਸੀਂ ਇਸ ਦੁਨੀਆਂ ਵਿੱਚ ਕੀਤੀ, ਅਸੀਂ ਇਮਾਨਦਾਰੀ ਨਾਲ ਅਤੇ ਸਾਫ਼ ਦਿਲ ਨਾਲ ਕੀਤੀ, ਜੋ ਪਰਮੇਸ਼ੁਰ ਵੱਲੋਂ ਆਈ। ਉਨ੍ਹਾਂ ਕੰਮਾਂ ਬਾਰੇ ਵੀ, ਜਿਹੜੀ ਅਸੀਂ ਤੁਹਾਡੇ ਵਿੱਚਕਾਰ ਕੀਤੇ, ਇਹ ਹੋਰ ਵੀ ਵੱਧੇਰੇ ਸੱਚ ਹੈ। ਅਸੀਂ ਇਹ ਸਿਰਫ਼ ਪਰਮੇਸ਼ੁਰ ਦੀ ਮਿਹਰ ਨਾਲ ਕੀਤਾ ਹੈ ਨਾ ਕਿ ਇਸ ਦੁਨੀਆਂ ਦੀ ਸਿਆਣਪ ਨਾਲ।
Proverbs 28:1
ਦੁਸ਼ਟ ਵਿਅਕਤੀ ਭੱਜ ਜਾਂਦੇ ਹਨ ਭਾਵੇਂ ਕੋਈ ਵੀ ਉਨ੍ਹਾਂ ਦੇ ਪਿੱਛੇ ਨਾ ਲੱਗਿਆ ਹੋਵੇ, ਪਰ ਧਰਮੀ ਲੋਕ ਸ਼ੇਰ ਵਾਂਗ ਹੌਸਲੇਮੰਦ ਹੁੰਦੇ ਹਨ।
Proverbs 14:26
ਜਿਹੜਾ ਬੰਦਾ ਯਹੋਵਾਹ ਤੋਂ ਡਰਦਾ ਹੈ ਉਸ ਕੋਲ ਇੱਕ ਤਕੜਾ ਗੜ੍ਹ ਹੈ ਅਤੇ ਉਸ ਦੇ ਬੱਚੇ ਇਸ ਵਿੱਚ ਸ਼ਰਣ ਪਾਉਂਦੇ ਹਨ।
Psalm 119:6
ਫ਼ੇਰ ਮੈਂ ਕਦੇ ਵੀ ਸ਼ਰਮਸਾਰ ਨਹੀਂ ਹੋਵਾਗਾ। ਜਦੋਂ ਮੈਂ ਤੁਹਾਡੇ ਆਦੇਸ਼ਾਂ ਦਾ ਅਧਿਐਨ ਕਰਾਂਗਾ।
Psalm 112:6
ਉਸ ਬੰਦੇ ਦਾ ਕਦੀ ਵੀ ਪਤਨ ਨਹੀਂ ਹੋਵੇਗਾ। ਇੱਕ ਚੰਗਾ ਵਿਅਕਤੀ ਹਮੇਸ਼ਾ ਲਈ ਯਾਦ ਕੀਤਾ ਜਾਵੇਗਾ।
Psalm 46:1
ਨਿਰਦੇਸ਼ਕ ਲਈ: ਕੋਰਹ ਪਰਿਵਾਹ ਦਾ ਇੱਕ ਗੀਤ। ਅਲਾਮੋਥ ਦੁਆਰਾ ਇੱਕ ਗੀਤ। ਪਰਮੇਸ਼ੁਰ ਸਾਡੀ ਤਾਕਤ ਦਾ ਸ਼ਰਚਸ਼ਮਾ ਹੈ। ਹਮੇਸ਼ਾ ਸੰਕਟ ਕਾਲ ਵਿੱਚ ਉਸ ਕੋਲੋਂ, ਅਸੀਂ ਸਹਾਇਤਾ ਲੈ ਸੱਕਦੇ ਹਾਂ।
Psalm 27:1
ਦਾਊਦ ਦਾ ਇੱਕ ਗੀਤ। ਯਹੋਵਾਹ, ਤੁਸੀਂ ਮੇਰੀ ਰੌਸ਼ਨੀ ਵੀ, ਮੇਰੇ ਮੁਕਤੀਦਾਤਾ ਵੀ ਹੋ। ਮੈਨੂੰ ਕਿਸੇ ਕੋਲੋਂ ਵੀ ਨਹੀਂ ਡਰਨਾ ਚਾਹੀਦਾ। ਯਹੋਵਾਹ, ਮੇਰੇ ਜੀਵਨ ਦੀ ਸੁਰੱਖਿਆ ਦਾ ਟਿਕਾਣਾ ਹੈ। ਇਸ ਲਈ ਮੈਂ ਕਿਸੇ ਕੋਲੋਂ ਵੀ ਨਹੀਂ ਡਰਾਂਗਾ।
Job 10:15
ਜਦੋਂ ਮੈਂ ਪਾਪ ਕਰਦਾਂ, ਮੈਂ ਦੋਸ਼ੀ ਹੁੰਦਾ ਹਾਂ ਤੇ ਇਹ ਮੇਰੇ ਲਈ ਬਹੁਤ ਬੁਰਾ ਹੈ। ਪਰ ਮੈਂ ਤਾਂ ਆਪਣਾ ਸਿਰ ਨਹੀਂ ਚੁੱਕ ਸੱਕਦਾ ਜਦ ਕਿ ਮੈਂ ਬੇਕਸੂਰ ਹਾਂ। ਮੈਂ ਇੰਨਾ ਸ਼ਰਮਸਾਰ ਅਤੇ ਉਦਾਸ ਹਾਂ।
Genesis 4:5
ਪਰ ਯਹੋਵਾਹ ਨੇ ਕਇਨ ਅਤੇ ਉਸਦੀ ਭੇਂਟ ਨੂੰ ਪ੍ਰਵਾਨ ਨਹੀਂ ਕੀਤਾ। ਇਸ ਕਾਰਣ ਕਇਨ ਉਦਾਸ ਹੋ ਗਿਆ, ਅਤੇ ਉਹ ਬਹੁਤ ਗੁੱਸੇ ਵਿੱਚ ਆ ਗਿਆ।