Job 13:15
ਮੈਂ ਪਰਮੇਸ਼ੁਰ ਵਿੱਚ ਭਰੋਸਾ ਕਰਦਾ ਰਹਾਂਗਾ ਭਾਵੇਂ ਪਰਮੇਸ਼ੁਰ ਮੈਨੂੰ ਮਾਰ ਹੀ ਮੁਕਾਵੇ। ਪਰ ਮੈਂ ਉਸ ਦੇ ਮੁਖ ਲਈ ਆਪਣੇ-ਆਪ ਦਾ ਬਚਾਉ ਕਰਾਂਗਾ।
Job 13:15 in Other Translations
King James Version (KJV)
Though he slay me, yet will I trust in him: but I will maintain mine own ways before him.
American Standard Version (ASV)
Behold, he will slay me; I have no hope: Nevertheless I will maintain my ways before him.
Bible in Basic English (BBE)
Truly, he will put an end to me; I have no hope; but I will not give way in argument before him;
Darby English Bible (DBY)
Behold, if he slay me, yet would I trust in him; but I will defend mine own ways before him.
Webster's Bible (WBT)
Though he shall slay me, yet will I trust in him: but I will maintain my own ways before him.
World English Bible (WEB)
Behold, he will kill me; I have no hope. Nevertheless, I will maintain my ways before him.
Young's Literal Translation (YLT)
Lo, He doth slay me -- I wait not! Only, my ways unto His face I argue.
| Though | הֵ֣ן | hēn | hane |
| he slay | יִ֭קְטְלֵנִי | yiqṭĕlēnî | YEEK-teh-lay-nee |
| me, yet will I trust | ל֣אֹ | lʾō | loh |
| but him: in | אֲיַחֵ֑ל | ʾăyaḥēl | uh-ya-HALE |
| I will maintain | אַךְ | ʾak | ak |
| ways own mine | דְּ֝רָכַ֗י | dĕrākay | DEH-ra-HAI |
| before | אֶל | ʾel | el |
| פָּנָ֥יו | pānāyw | pa-NAV | |
| him. | אוֹכִֽיחַ׃ | ʾôkîaḥ | oh-HEE-ak |
Cross Reference
Proverbs 14:32
ਇੱਕ ਦੁਸ਼ਟ ਆਦਮੀ ਭਟਕ ਜਾਂਦਾ ਹੈ ਜਦੋਂ ਮੁਸੀਬਤ ਉਸ ਨਾਲ ਵਾਪਰਦੀ ਹੈ, ਪਰ ਇੱਕ ਧਰਮੀ ਆਦਮੀ ਉਦੋਂ ਵੀ ਹੌਂਸਲੇਮੰਦ ਹੁੰਦਾ ਹੈ, ਜਦੋਂ ਉਹ ਮਰਦਾ ਹੈ।
Job 27:5
ਮੈਂ ਕਦੇ ਵੀ ਸ੍ਵੀਕਾਰ ਨਹੀਂ ਕਰਾਂਗਾ ਕਿ ਤੁਸੀਂ ਲੋਕ ਸਹੀ ਹੋ। ਮੈਂ ਆਪਣੇ ਮਰਨ ਦਿਹਾੜੇ ਤੀਕ ਆਖਦਾ ਰਹਾਂਗਾ ਕਿ ਮੈਂ ਬੇਗੁਨਾਹ ਹਾਂ।
Psalm 23:4
ਜੇ ਕਿਤੇ ਮੈਂ ਕਿਸੇ ਵਾਦੀ ਵਿੱਚੋਂ ਦੀ ਲੰਘਦਾ ਹਾਂ ਜੋ ਕਬਰ ਜਿੰਨੀ ਹਨੇਰੀ ਹੈ ਮੈਂ ਕਿਸੇ ਖਤਰੇ ਤੋਂ ਨਹੀਂ ਡਰਾਂਗਾ। ਕਿਉਂਕਿ ਹੇ ਯਹੋਵਾਹ, ਤੂੰ ਮੇਰੇ ਨਾਲ ਹੈਂ ਅਤੇ ਤੇਰੀ ਸਲਾਖ ਤੇ ਡਾਂਗ ਮੈਨੂੰ ਆਰਾਮ ਦਿੰਦੀਆਂ ਹਨ।
Job 23:10
ਪਰ ਪਰਮੇਸ਼ੁਰ ਮੈਨੂੰ ਜਾਣਦਾ ਹੈ। ਉਹ ਮੇਰੀ ਪਰੱਖ ਕਰ ਰਿਹਾ ਹੈ ਅਤੇ ਉਹ ਦੇਖ ਲਵੇਗਾ ਕਿ ਮੈਂ ਸੋਨੇ ਵਾਂਗ ਸ਼ੁੱਧ ਹਾਂ।
Romans 8:38
ਹਾਂ, ਮੈਨੂੰ ਯਕੀਨ ਹੈ ਕਿ ਕੁਝ ਵੀ ਸਾਨੂੰ ਪਰਮੇਸ਼ੁਰ ਦੇ ਪਿਆਰ ਤੋਂ ਅਲੱਗ ਨਹੀਂ ਕਰ ਸੱਕਦਾ। ਨਾ ਹੀ ਮੌਤ ਨਾ ਜੀਵਨ, ਨਾ ਹੀ ਦੁੱਖ ਅਤੇ ਰਾਜ ਕਰਨ ਵਾਲੇ ਆਤਮਾ, ਨਾ ਵਰਤਮਾਨ ਗੱਲਾਂ ਨਾ ਹੋਣ ਵਾਲੀਆਂ ਗੱਲਾਂ ਅਤੇ ਨਾ ਹੀ ਤਾਕਤਾਂ, ਕੋਈ ਵੀ ਸਾਨੂੰ ਉਸਤੋਂ ਜੁਦਾ ਨਹੀਂ ਕਰ ਸੱਕਦਾ। ਨਾ ਉਚਾਈਆਂ, ਜਾਂ ਡੂੰਘਾਈਆਂ ਤੇ ਨਾ ਹੀ ਸ੍ਰਿਸ਼ਟੀ ਦੀ ਕੋਈ ਹੋਰ ਚੀਜ਼ ਪਰਮੇਸ਼ੁਰ ਦੇ ਪ੍ਰੇਮ ਤੋਂ ਜਿਹੜਾ ਮਸੀਹ ਯਿਸੂ ਸਾਡੇ ਪ੍ਰਭੂ ਵਿੱਚ ਹੈ, ਸਾਨੂੰ ਅਲੱਗ ਕਰ ਸੱਕਦੀ ਹੈ।
Job 40:8
“ਅੱਯੂਬ, ਤੇਰਾ ਕੀ ਖਿਆਲ ਹੈ ਕਿ ਮੈਂ ਬੇਲਾਗ ਨਹੀਂ? ਕੀ ਤੂੰ ਆਖਦਾ ਹੈ ਕੀ ਮੈਂ ਗਲਤ ਕਰਨ ਦਾ ਦੋਸ਼ੀ ਹਾਂ, ਤਾਂ ਜੋ ਤੈਨੂੰ ਬੇਗੁਨਾਹ ਸਾਬਿਤ ਕੀਤਾ ਜਾ ਸੱਕੇਗਾ।
Job 40:2
“ਅੱਯੂਬ, ਤੂੰ ਸ਼ਰਬ ਸ਼ਕਤੀਮਾਨ ਪਰਮੇਸ਼ੁਰ ਨਾਲ ਬਹਿਸ ਕੀਤੀ ਹੈ। ਤੂੰ ਮੇਰਾ ਗ਼ਲਤ ਕਰਨ ਦੇ ਦੋਸ਼ੀ ਵਜੋਂ ਨਿਆਂ ਕੀਤਾ ਹੈ। ਕੀ ਹੁਣ ਤੂੰ ਮਂਨੇਗਾ ਕਿ ਤੂੰ ਗਲਤ ਹੈਂ? ਕੀ ਤੂੰ ਮੈਨੂੰ ਜਵਾਬ ਦੇਵੇਂਗਾ?”
Job 23:4
ਮੈਂ ਪਰਮੇਸ਼ੁਰ ਨੂੰ ਆਪਣਾ ਹਾਲ ਬਿਆਨ ਕਰਦਾ। ਮੇਰਾ ਮੂੰਹ ਦਲੀਲਾਂ ਨਾਲ ਭਰਿਆ ਹੁੰਦਾ ਇਹ ਦਰਸਾਉਣ ਲਈ ਕਿ ਮੈਂ ਬੇਗੁਨਾਹ ਹਾਂ।
Job 16:21
ਉਹ ਮੇਰੇ ਲਈ ਪਰਮੇਸ਼ੁਰ ਨਾਲ ਗੱਲ ਕਰ ਰਿਹਾ ਹੈ, ਜਿਵੇਂ ਕੋਈ ਵਿਅਕਤੀ ਆਪਣੇ ਦੋਸਤ ਲਈ ਗਵਾਹੀ ਦਿੰਦਾ ਹੈ।
Job 16:17
ਮੈਂ ਕਦੇ ਵੀ ਕਿਸੇ ਲਈ ਜ਼ਾਲਮ ਨਹੀਂ ਸਾਂ ਪਰ ਮੇਰੇ ਨਾਲ ਇਹ ਮਾੜੀਆਂ ਗੱਲਾਂ ਵਾਪਰੀਆਂ ਨੇ। ਮੇਰੀਆਂ ਪ੍ਰਾਰਥਨਾਵਾਂ ਸ਼ੁੱਧ ਤੇ ਧਰਮੀ ਹਨ।
Job 13:18
ਮੈਂ ਹੁਣ ਆਪਣਾ ਬਚਾਉ ਕਰਨ ਲਈ ਤਿਆਰ ਹਾਂ। ਮੈਂ ਆਪਣੀਆਂ ਦਲੀਲਾਂ ਹੋਸ਼ਿਆਰੀ ਨਾਲ ਪੇਸ਼ ਕਰਾਂਗਾ। ਮੈਂ ਜਾਣਦਾ ਹਾਂ ਕਿ ਮੈਂ ਧਰਮੀ ਸਾਬਿਤ ਕੀਤਾ ਜਾਵਾਂਗਾ।
Job 7:6
“ਮੇਰੇ ਦਿਨ ਜੁਲਾਹੇ ਦੀ ਫਿਰਕੀ ਤੋਂ ਵੀ ਤੇਜ਼ੀ ਨਾਲ ਬੀਤਦੇ ਨੇ। ਤੇ ਮੇਰਾ ਜੀਵਨ ਨਾ ਉਮੀਦ ਹੀ ਖਤਮ ਹੋ ਜਾਵੇਗਾ।
Job 19:25
ਮੈਂ ਜਾਣਦਾ ਹਾਂ ਕਿ ਮੇਰਾ ਬਚਾਉ ਕਰਨ ਵਾਲਾ ਕੋਈ ਹੈ। ਮੈਂ ਜਾਣਦਾ ਹਾਂ ਕਿ ਉਹ ਜੀਵਨ ਹੈ। ਅਤੇ ਅਖੀਰ ਵਿੱਚ ਉਹ ਇੱਥੇ ਧਰਤੀ ਉੱਤੇ ਖਲੋਵੇਗਾ ਅਤੇ ਮੇਰਾ ਬਚਾਉ ਕਰੇਗਾ।
Job 10:7
ਭਾਵੇਂ ਤੂੰ ਜਾਣਦੈਁ ਕਿ ਮੈਂ ਬੇਗੁਨਾਹ ਹਾਂ ਅਤੇ ਮੈਨੂੰ ਤੇਰੀ ਸ਼ਕਤੀ ਕੋਲੋਂ ਕੋਈ ਨਹੀਂ ਬਚਾ ਸੱਕਦਾ!
Job 40:4
“ਮੈਂ ਇੰਨਾ ਨਿਮਾਣਾ ਹਾਂ ਕਿ ਮੈਂ ਕਿਵੇਂ ਬੋਲਾਂ। ਮੈਂ ਤੈਨੂੰ ਕੀ ਆਖ ਸੱਕਦਾ ਹਾਂ? ਮੈਂ ਤੈਨੂੰ ਜਵਾਬ ਨਹੀਂ ਦੇ ਸੱਕਦਾ, ਮੈਂ ਆਪਣੇ ਮੂੰਹ ਉੱਤੇ ਹੱਥ ਰੱਖ ਲਵਾਂਗਾ।
Job 31:31
ਮੇਰੇ ਘਰ ਦੇ ਸਾਰੇ ਹੀ, ਜਾਣਦੇ ਨੇ ਕਿ ਮੈਂ ਸਦਾ ਹੀ ਅਜਨਬੀਆਂ ਨੂੰ ਭੋਜਨ ਦਿੱਤਾ ਹੈ।