Job 19:7
ਮੈਂ ਚੀਖਦਾ ਹਾਂ ਉਸ ਨੇ ਮੈਨੂੰ ਦੁੱਖ ਦਿੱਤਾ ਹੈ! ਪਰ ਮੈਨੂੰ ਕੋਈ ਜਵਾਬ ਨਹੀਂ ਮਿਲਦਾ ਭਾਵੇਂ ਮੈਂ ਉੱਚੀ-ਉੱਚੀ ਸਹਾਇਤਾ ਲਈ ਪੁਕਾਰਦਾ ਹਾਂ ਪਰ ਕੋਈ ਨਿਆਂ ਨਹੀਂ ਮਿਲਦਾ।
Job 19:7 in Other Translations
King James Version (KJV)
Behold, I cry out of wrong, but I am not heard: I cry aloud, but there is no judgment.
American Standard Version (ASV)
Behold, I cry out of wrong, but I am not heard: I cry for help, but there is no justice.
Bible in Basic English (BBE)
Truly, I make an outcry against the violent man, but there is no answer: I give a cry for help, but no one takes up my cause.
Darby English Bible (DBY)
Behold, I cry out of wrong, and I am not heard; I cry aloud, but there is no judgment.
Webster's Bible (WBT)
Behold, I cry out of wrong, but I am not heard: I cry aloud, but there is no judgment.
World English Bible (WEB)
"Behold, I cry out of wrong, but I am not heard: I cry for help, but there is no justice.
Young's Literal Translation (YLT)
Lo, I cry out -- violence, and am not answered, I cry aloud, and there is no judgment.
| Behold, | הֵ֤ן | hēn | hane |
| I cry out | אֶצְעַ֣ק | ʾeṣʿaq | ets-AK |
| of wrong, | חָ֭מָס | ḥāmos | HA-mose |
| not am I but | וְלֹ֣א | wĕlōʾ | veh-LOH |
| heard: | אֵעָנֶ֑ה | ʾēʿāne | ay-ah-NEH |
| aloud, cry I | אֲ֝שַׁוַּ֗ע | ʾăšawwaʿ | UH-sha-WA |
| but there is no | וְאֵ֣ין | wĕʾên | veh-ANE |
| judgment. | מִשְׁפָּֽט׃ | mišpāṭ | meesh-PAHT |
Cross Reference
Habakkuk 1:2
ਹੇ ਯਹੋਵਾਹ, ਮੈਂ ਲਗਾਤਾਰ ਤੇਰੇ ਅੱਗੇ ਪ੍ਰਾਰਥਨਾ ਕਰ ਰਿਹਾਂ, ਤੂੰ ਮੇਰੀ ਬੇਨਤੀ ਕਦੋਂ ਸੁਣੇਁਗਾ? ਮੈਂ ਤੇਰੇ ਅੱਗੇ ਹਿੰਸਾ ਬਾਰੇ ਪੁਕਾਰ ਕੀਤੀ। ਪਰ ਤੂੰ ਕਦੋਂ ਇਸ ਬਾਰੇ ਕੁਝ ਕਰੇਂਗਾ।
Lamentations 3:8
ਜਦੋਂ ਮੈਂ ਰੋਦਾ ਅਤੇ ਸਹਾਇਤਾ ਲਈ ਪੁਕਾਰ ਵੀ ਕਰਦਾ ਹਾਂ ਯਹੋਵਾਹ ਮੇਰੀ ਪ੍ਰਾਰਥਨਾ ਨੂੰ ਨਹੀਂ ਸੁਣਦਾ।
Job 30:20
“ਹੇ ਪਰਮੇਸ਼ੁਰ, ਸਹਾਇਤਾ ਲਈ ਮੈਂ ਤੇਰੇ ਅੱਗੇ ਪੁਕਾਰ ਕਰਦਾ ਹਾਂ, ਪਰ ਤੂੰ ਨਹੀਂ ਸੁਣਦਾ। ਮੈਂ ਖਲੋ ਕੇ ਪ੍ਰਾਰਥਨਾ ਕਰਦਾ ਹਾਂ, ਪਰ ਤੂੰ ਮੇਰੇ ਵੱਲ ਕੋਈ ਧਿਆਨ ਨਹੀਂ ਦਿੰਦਾ।
Jeremiah 20:8
ਹਰ ਵਾਰੀ ਜਦੋਂ ਮੈਂ ਬੋਲਦਾ ਹਾਂ, ਮੈਂ ਕੂਕਦਾ ਹਾਂ। ਮੈਂ ਹਮੇਸ਼ਾ, ਹਿੰਸਾ ਅਤੇ ਤਬਾਹੀ ਬਾਰੇ ਕੂਕਦਾ ਰਹਿੰਦਾ ਹਾਂ। ਮੈਂ ਲੋਕਾਂ ਨੂੰ ਉਸ ਸੰਦੇਸ਼ ਬਾਰੇ ਦੱਸਦਾ ਹਾਂ, ਜਿਹੜਾ ਮੈਨੂੰ ਯਹੋਵਾਹ ਕੋਲੋਂ ਮਿਲਿਆ ਸੀ। ਪਰ ਲੋਕ ਸਿਰਫ਼ ਮੈਨੂੰ ਬੇਇੱਜ਼ਤ ਕਰਦੇ ਨੇ ਅਤੇ ਮੇਰਾ ਮਜ਼ਾਕ ਉਡਾਉਂਦੇ ਨੇ।
Psalm 22:2
ਮੇਰੇ ਪਰਮੇਸ਼ੁਰ, ਮੈਂ ਦਿਨ ਵੇਲੇ ਤੁਹਾਨੂੰ ਅਵਾਜ਼ ਦਿੱਤੀ। ਪਰ ਤੁਸੀਂ ਹੁਗਾਰਾ ਨਹੀਂ ਭਰਿਆ। ਅਤੇ ਮੈਂ ਤੁਹਾਨੂੰ ਰਾਤ ਵੇਲੇ ਵੀ ਪੁਕਾਰਦਾ ਰਿਹਾ।
Job 40:8
“ਅੱਯੂਬ, ਤੇਰਾ ਕੀ ਖਿਆਲ ਹੈ ਕਿ ਮੈਂ ਬੇਲਾਗ ਨਹੀਂ? ਕੀ ਤੂੰ ਆਖਦਾ ਹੈ ਕੀ ਮੈਂ ਗਲਤ ਕਰਨ ਦਾ ਦੋਸ਼ੀ ਹਾਂ, ਤਾਂ ਜੋ ਤੈਨੂੰ ਬੇਗੁਨਾਹ ਸਾਬਿਤ ਕੀਤਾ ਜਾ ਸੱਕੇਗਾ।
Job 34:5
ਅੱਯੂਬ ਆਖਦਾ ਹੈ, ‘ਮੈਂ ਅੱਯੂਬ ਬੇਗੁਨਾਹ ਹਾਂ ਤੇ ਪਰਮੇਸ਼ੁਰ ਮੇਰੇ ਪ੍ਰਤੀ ਅਨਿਆਂਈ ਹੈ।
Job 31:35
“ਮੈਂ ਇੱਛਾ ਕਰਦਾਂ, ਮੈਨੂੰ ਸੁਣਨ ਵਾਲਾ ਕੋਈ ਹੁੰਦਾ, ਮੈਨੂੰ ਆਪਣਾ ਪੱਖ ਸਮਝਾਉਣ ਦਿੰਦਾ। ਕਾਸ਼ ਕਿ ਸਰਬ-ਸ਼ਕਤੀਮਾਨ ਪਰਮੇਸ਼ੁਰ ਮੈਨੂੰ ਜਵਾਬ ਦੇਵੇ। ਮੈਂ ਇੱਛਾ ਕਰਦਾ ਹਾਂ ਕਿ ਉਹ ਲਿਖੇ ਜੋ ਉਹ ਸੋਚਦਾ ਹੈ ਕਿ ਮੈਂ ਗਲਤ ਕੀਤਾ।
Job 23:3
ਕਾਸ਼ ਕਿ ਮੈਂ ਜਾਣਦਾ ਕਿ ਪਰਮੇਸ਼ੁਰ ਨੂੰ ਕਿਬੇ ਲੱਭਣਾ ਹੈ। ਕਾਸ਼ ਕਿ ਮੈਂ ਜਾਣਦਾ ਕਿ ਪਰਮੇਸ਼ੁਰ ਵੱਲ ਕਿਵੇਂ ਜਾਣਾ ਹੈ।
Job 21:27
“ਪਰ ਮੈਂ ਜਾਣਦਾ ਹਾਂ ਕਿ ਤੁਸੀਂ ਕੀ ਸੋਚ ਰਹੇ ਹੋ, ਮੈਂ ਜਾਣਦਾ ਹਾਂ ਕਿ ਤੁਸੀਂ ਮੈਨੂੰ ਦੁੱਖ ਪੁਹਂਚਾਉਣਾ ਚਾਹੁੰਦੇ ਹੋ।
Job 16:21
ਉਹ ਮੇਰੇ ਲਈ ਪਰਮੇਸ਼ੁਰ ਨਾਲ ਗੱਲ ਕਰ ਰਿਹਾ ਹੈ, ਜਿਵੇਂ ਕੋਈ ਵਿਅਕਤੀ ਆਪਣੇ ਦੋਸਤ ਲਈ ਗਵਾਹੀ ਦਿੰਦਾ ਹੈ।
Job 16:17
ਮੈਂ ਕਦੇ ਵੀ ਕਿਸੇ ਲਈ ਜ਼ਾਲਮ ਨਹੀਂ ਸਾਂ ਪਰ ਮੇਰੇ ਨਾਲ ਇਹ ਮਾੜੀਆਂ ਗੱਲਾਂ ਵਾਪਰੀਆਂ ਨੇ। ਮੇਰੀਆਂ ਪ੍ਰਾਰਥਨਾਵਾਂ ਸ਼ੁੱਧ ਤੇ ਧਰਮੀ ਹਨ।
Job 13:15
ਮੈਂ ਪਰਮੇਸ਼ੁਰ ਵਿੱਚ ਭਰੋਸਾ ਕਰਦਾ ਰਹਾਂਗਾ ਭਾਵੇਂ ਪਰਮੇਸ਼ੁਰ ਮੈਨੂੰ ਮਾਰ ਹੀ ਮੁਕਾਵੇ। ਪਰ ਮੈਂ ਉਸ ਦੇ ਮੁਖ ਲਈ ਆਪਣੇ-ਆਪ ਦਾ ਬਚਾਉ ਕਰਾਂਗਾ।
Job 10:15
ਜਦੋਂ ਮੈਂ ਪਾਪ ਕਰਦਾਂ, ਮੈਂ ਦੋਸ਼ੀ ਹੁੰਦਾ ਹਾਂ ਤੇ ਇਹ ਮੇਰੇ ਲਈ ਬਹੁਤ ਬੁਰਾ ਹੈ। ਪਰ ਮੈਂ ਤਾਂ ਆਪਣਾ ਸਿਰ ਨਹੀਂ ਚੁੱਕ ਸੱਕਦਾ ਜਦ ਕਿ ਮੈਂ ਬੇਕਸੂਰ ਹਾਂ। ਮੈਂ ਇੰਨਾ ਸ਼ਰਮਸਾਰ ਅਤੇ ਉਦਾਸ ਹਾਂ।
Job 10:3
ਹੇ ਪਰਮੇਸ਼ੁਰ ਕੀ ਮੈਨੂੰ ਦੁੱਖ ਦੇਣ ਨਾਲ ਤੈਨੂੰ ਸੁੱਖ ਮਿਲਦਾ ਹੈ? ਲੱਗਦਾ ਤੈਨੂੰ ਉਸ ਬਾਰੇ ਕੋਈ ਪ੍ਰਵਾਹ ਨਹੀਂ ਜਿਸ ਨੂੰ ਤੂੰ ਸਾਜਿਆ ਹੈ। ਜਾਂ ਸ਼ਾਇਦ ਤੁਸੀਂ ਉਨ੍ਹਾਂ ਯੋਜਨਾਵਾਂ ਨਾਲ ਖੁਸ਼ ਹੋ ਜਿਨ੍ਹਾਂ ਨੂੰ ਬਦ ਲੋਕ ਬਣਾਂਦੇ ਨੇ।
Job 9:32
ਪਰਮੇਸ਼ੁਰ ਮੇਰੇ ਵਾਂਗ ਇੱਕ ਆਦਮੀ ਨਹੀਂ ਹੈ। ਇਸੇ ਲਈ ਮੈਂ ਉਸ ਨੂੰ ਜਵਾਬ ਨਹੀਂ ਦੇ ਸੱਕਦਾ। ਅਸੀਂ ਇੱਕ ਦੂਸਰੇ ਨੂੰ ਕਚਿਹਰੀ ਅੰਦਰ ਨਹੀਂ ਮਿਲ ਸੱਕਦੇ।
Job 9:24
ਜਦੋਂ ਕੋਈ ਬਦਕਾਰ ਆਦਮੀ ਕਿਸੇ ਧਰਤੀ ਨੂੰ ਨਿਯੰਤ੍ਰਿਤ ਕਰਦਾ, ਕੀ ਪਰਮੇਸ਼ੁਰ ਆਗੂਆਂ ਨੂੰ ਇਹ ਦੇਖਣ ਤੋਂ ਰੋਕਦਾ ਹੈ ਕਿ ਕੀ ਵਾਪਰ ਰਿਹਾ ਹੈ? ਜੇਕਰ ਇਹ ਉਹ ਨਹੀਂ ਹੈ, ਤਾਂ ਇਹ ਕੌਣ ਹੈ?