Job 22:11
ਇਹੀ ਕਾਰਣ ਹੈ ਕਿ ਇੰਨਾ ਘੁੱਪ ਹਨੇਰਾ ਹੈ ਕਿ ਤੈਨੂੰ ਕੁਝ ਦਿਖਾਈ ਨਹੀਂ ਦਿੰਦਾ ਤੇ ਇਹੀ ਕਾਰਣ ਹੈ ਕਿ ਤੂੰ ਹੜ੍ਹ ਵਿੱਚ ਘਿਰਿਆ ਹੈਂ।
Or | אוֹ | ʾô | oh |
darkness, | חֹ֥שֶׁךְ | ḥōšek | HOH-shek |
that thou canst not | לֹֽא | lōʾ | loh |
see; | תִרְאֶ֑ה | tirʾe | teer-EH |
and abundance | וְֽשִׁפְעַת | wĕšipʿat | VEH-sheef-at |
of waters | מַ֥יִם | mayim | MA-yeem |
cover | תְּכַסֶּֽךָּ׃ | tĕkassekkā | teh-ha-SEH-ka |
Cross Reference
Lamentations 3:54
ਪਾਣੀ ਮੇਰੇ ਸਿਰ ਤੀਕ ਆ ਗਿਆ। ਮੈਂ ਆਪਣੇ-ਆਪ ਨੂੰ ਆਖਿਆ, “ਮੈਂ ਮੁੱਕ ਗਿਆ ਹਾਂ।”
Psalm 69:1
ਨਿਰਦੇਸ਼ਕ ਲਈ: “ਚੰਵੇਲੀ ਦੇ ਫ਼ੁੱਲ” ਦਾਊਦ ਦਾ ਇੱਕ ਗੀਤ। ਹੇ ਪਰਮੇਸ਼ੁਰ, ਮੈਨੂੰ ਸਾਰੀਆਂ ਮੁਸੀਬਤਾਂ ਤੋਂ ਬਚਾਉ। ਪਾਣੀ ਮੇਰੇ ਮੂੰਹ ਤੀਕਰ ਆ ਚੁੱਕਿਆ ਹੈ।
Jonah 2:3
“ਤੂੰ ਮੈਨੂੰ ਡੂੰਘੇ ਸਮੁੰਦਰ ਵਿੱਚ ਸੁੱਟ ਦਿੱਤਾ, ਭਿਅੰਕਰ ਲਹਿਰਾਂ ਨੇ ਮੈਨੂੰ ਘੇਰ ਲਿਆ। ਮੈਂ ਹੇਠਾਂ ਸਮੁੰਦਰ ਵਿੱਚ ਲਹਿਂਦਾ ਗਿਆ, ਮੇਰੇ ਚਾਰ-ਚੁਫ਼ੇਰੇ ਪਾਣੀ ਸੀ।
Psalm 124:4
ਸਾਡੇ ਦੁਸ਼ਮਣਾ ਦੀਆਂ ਫ਼ੌਜਾਂ ਸਾਨੂੰ ਹੜ੍ਹ ਵਾਂਗ ਰੋੜ੍ਹ ਦਿੰਦੀਆਂ, ਸਾਨੂੰ ਦਰਿਆ ਵਾਂਗ ਡੋਬ ਦਿੰਦੀਆਂ।
Job 19:8
ਪਰਮੇਸ਼ੁਰ ਨੇ ਮੇਰਾ ਰਾਹ ਰੋਕ ਦਿੱਤਾ ਹੈ ਇਸ ਲਈ ਮੈਂ ਨਿਕਲ ਨਹੀਂ ਸੱਕਦਾ। ਉਸ ਨੇ ਮੇਰਾ ਰਾਹ ਹਨੇਰੇ ਵਿੱਚ ਛੁਪਾ ਦਿੱਤਾ ਹੈ।
Matthew 8:12
ਪਰ ਉਹ ਲੋਕ ਜਿਨ੍ਹਾਂ ਕੋਲ ਰਾਜ ਹੋਣਾ ਚਾਹੀਦਾ ਹੈ ਬਾਹਰ ਸੁੱਟੇ ਜਾਣਗੇ। ਉਹ ਬਾਹਰ ਹਨੇਰੇ ਵਿੱਚ ਸੁੱਟੇ ਜਾਣਗੇ, ਲੋਕ ਉਸ ਜਗ੍ਹਾ ਚੀਕਣਗੇ ਅਤੇ ਦਰਦ ਨਾਲ ਆਪਣੇ ਦੰਦ ਪੀਸਣਗੇ।”
Joel 2:2
ਇਹ ਹਨੇਰੇ ਅਤੇ ਦੁੱਖ, ਬੱਦਲਾਂ ਅਤੇ ਕਾਲਿਖ ਦਾ ਦਿਨ ਹੋਵੇਗਾ। ਸੂਰਜ ਚਢ਼ੇ, ਤੁਸੀਂ ਪਰਬਤਾਂ ਉੱਪਰ ਫ਼ੌਜਾਂ ਬਿਖਰੀਆਂ ਵੇਖੋਁਗੇ। ਧਰਤੀ ਨੂੰ ਤਬਾਹ ਕਰ ਦੇਵੇਗੀ। ਇਹ ਬਹੁਤ ਬਲਸ਼ਾਲੀ ਸੈਨਾ ਹੋਵੇਗੀ ਅਜਿਹੀ ਫ਼ੌਜ ਪਹਿਲਾਂ ਕਦੇ ਵੀ ਨਹੀਂ ਸੀ ਅਤੇ ਨਾ ਹੀ ਫੇਰ ਕਦੇ ਹੋਵੇਗੀ।
Lamentations 3:2
ਯਹੋਵਾਹ ਨੇ ਮੇਰੀ ਅਗਵਾਈ ਕੀਤੀ ਅਤੇ ਮੈਨੂੰ ਰੋਸ਼ਨੀ ਵਿੱਚ ਨਹੀਂ, ਸਗੋਂ ਅੰਧਕਾਰ ਵਿੱਚ ਲਿਆਂਦਾ।
Isaiah 8:22
ਜੇ ਉਹ ਆਪਣੇ ਦੇਸ਼ ਵੱਲ ਦੇਖਣਗੇ ਉਨ੍ਹਾਂ ਨੂੰ ਸਿਰਫ਼ ਮੁਸੀਬਤ ਅਤੇ ਨਿਰਾਸ਼ਾ ਭਰਿਆ ਅੰਧਕਾਰ ਹੀ ਨਜ਼ਰ ਆਵੇਗਾ-ਆਪਣੇ ਦੇਸ਼ ਨੂੰ ਛੱਡਣ ਲਈ ਮਜ਼ਬੂਰ ਹੋਣ ਵਾਲੇ ਲੋਕਾਂ ਦੀ ਹਨੇਰੀ ਨਿਰਾਸ਼ਾ। ਅਤੇ ਜਿਹੜੇ ਲੋਕ ਅੰਧਕਾਰ ਵਿੱਚ ਫ਼ਸੇ ਹੋਣਗੇ ਉਹ ਆਪਣੇ-ਆਪ ਨੂੰ ਮੁਕਤ ਨਹੀਂ ਕਰ ਸੱਕਣਗੇ।
Proverbs 4:19
ਪਰ ਦੁਸ਼ਟ ਲੋਕਾਂ ਦਾ ਰਾਹ ਕਾਲੇ ਹਨੇਰੇ ਵਰਗਾ ਹੈ, ਉਹ ਨਹੀਂ ਜਾਣਦੇ ਉਹ ਕਾਹਦੇ ਉੱਤੇ ਡਿੱਗ ਪਏ।
Psalm 42:7
ਮੈ ਸਮੁੰਦਰ ਤੋਂ ਲਹਿਰਾਂ ਦੇ ਟਕਰਾਉਣ ਦੀ ਅਵਾਜ਼ ਸੁਣਦਾ ਹਾਂ। ਬਾਰ-ਬਾਰ ਮੇਰੇ ਉੱਤੇ ਸਮੁੰਦਰ ਵਿੱਚੋਂ ਲਹਿਰਾਂ ਆਉਣ ਵਾਂਗ ਮੁਸੀਬਤਾਂ ਆਈਆਂ ਹਨ।
Job 38:34
“ਅੱਯੂਬ ਕੀ ਤੂੰ ਬੱਦਲਾਂ ਨੂੰ ਉੱਚੀ ਪੁਕਾਰ ਸੱਕਦਾ ਹੈਂ? ਤੇ ਉਨ੍ਹਾਂ ਨੂੰ ਆਦੇਸ਼ ਦੇ ਸੱਕਦਾ ਹੈ ਕਿ ਤੈਨੂੰ ਬਾਰਿਸ਼ ਨਾਲ ਭਿਉਂ ਦੇਣ?
Job 18:18
ਲੋਕ ਉਸ ਨੂੰ ਰੌਸ਼ਨੀ ਤੋਂ ਬਾਹਰ ਹਨੇਰੇ ਵਿੱਚ ਧੱਕ ਦੇਣਗੇ। ਉਹ ਉਸ ਨੂੰ ਇਸ ਦੁਨੀਆਂ ਤੋਂ ਬਾਹਰ ਭਜਾ ਦੇਣਗੇ।
Job 18:6
ਉਸ ਦੇ ਘਰ ਦੀ ਰੋਸ਼ਨੀ ਹਨੇਰਾ ਹੋ ਜਾਵੇਗੀ। ਉਸ ਦੇ ਨੇੜੇ ਦਾ ਦੀਵਾ ਬੁਝ ਜਾਵੇਗਾ।
Job 5:14
ਉਹ ਚੁਸਤ ਬੰਦੇ ਦਿਨ ਵੇਲੇ ਵੀ ਠੇਡੇ ਖਾਂਦੇ ਨੇ। ਦੁਪਹਿਰ ਵੇਲੇ ਵੀ ਉਹ ਉਸ ਬੰਦੇ ਵਾਂਗਰ ਹੁੰਦੇ ਨੇ ਜਿਹੜਾ ਹਨੇਰੇ ਵਿੱਚ ਆਪਣਾ ਰਾਹ ਲੱਭਦਾ ਹੈ।