Job 22:9
ਪਰ ਹੋ ਸੱਕਦਾ ਹੈ ਕਿ ਤੂੰ ਵਿਧਵਾਵਾਂ ਨੂੰ ਬਿਨਾ ਕੁਝ ਦਾਨ ਦਿੱਤੇ ਵਾਪਸ ਮੋੜ ਦਿੱਤਾ ਹੋਵੇ। ਅੱਯੂਬ ਹੋ ਸੱਕਦਾ ਹੈ ਤੂੰ ਯਤੀਮਾਂ ਨਾਲ ਧੋਖਾ ਕੀਤਾ ਹੋਵੇ।
Thou hast sent | אַ֭לְמָנוֹת | ʾalmānôt | AL-ma-note |
widows | שִׁלַּ֣חְתָּ | šillaḥtā | shee-LAHK-ta |
away empty, | רֵיקָ֑ם | rêqām | ray-KAHM |
arms the and | וּזְרֹע֖וֹת | ûzĕrōʿôt | oo-zeh-roh-OTE |
of the fatherless | יְתֹמִ֣ים | yĕtōmîm | yeh-toh-MEEM |
have been broken. | יְדֻכָּֽא׃ | yĕdukkāʾ | yeh-doo-KA |
Cross Reference
Job 24:21
ਬੁਰੇ ਬੰਦੇ ਉਨ੍ਹਾਂ ਔਰਤਾਂ ਨੂੰ ਦੁੱਖ ਦਿੰਦੇ ਨੇ ਜਿਹੜੀਆਂ ਬਾਂਝ ਹੁੰਦੀਆਂ ਨੇ। ਤੇ ਉਹ ਉਨ੍ਹਾਂ ਔਰਤਾਂ ਦੀ ਸਹਾਇਤਾ ਕਰਨ ਤੋਂ ਇਨਕਾਰ ਕਰਦੇ ਨੇ ਜਿਨ੍ਹਾਂ ਦੇ ਪਤੀ ਹੋਏ ਹੁੰਦੇ ਨੇ।
Job 24:3
ਉਹ ਯਤੀਮਾਂ ਦੇ ਗਧਿਆਂ ਨੂੰ ਚੁਰਾ ਲੈਂਦੇ ਹਨ, ਉਹ ਇੱਕ ਵਿਧਵਾ ਦੇ, ਉਨ੍ਹਾਂ ਦਾ ਕਰਜਾ ਵਾਪਸ ਕਰਨ ਤੀਕ ਉਸ ਦੀ ਗਊ ਲੈ ਜਾਂਦੇ ਹਨ।
Ezekiel 22:7
ਯਰੂਸ਼ਲਮ ਦੇ ਲੋਕ ਆਪਣੇ ਮਾਪਿਆਂ ਦਾ ਆਦਰ ਨਹੀਂ ਕਰਦੇ। ਉਹ ਅਜਨਬੀਆਂ ਨੂੰ ਇਸ ਸ਼ਹਿਰ ਵਿੱਚ ਦੁੱਖ ਦਿੰਦੇ ਹਨ। ਉਹ ਉਸ ਬਾਵੇਂ ਯਤੀਮਾਂ ਅਤੇ ਵਿਧਵਾਵਾਂ ਨੂੰ ਧੋਖਾ ਦਿੰਦੇ ਹਨ।
Isaiah 10:2
ਉਹ ਗਰੀਬ ਲੋਕਾਂ ਨਾਲ ਨਿਰਪੱਖ ਨਹੀਂ ਹਨ। ਉਹ ਗਰੀਬ ਲੋਕਾਂ ਦੇ ਹੱਕ ਖੋਹ ਲੈਂਦੇ ਹਨ। ਉਹ ਲੋਕਾਂ ਨੂੰ ਇਸ ਗੱਲ ਦੀ ਇਜਾਜ਼ਤ ਦਿੰਦੇ ਹਨ ਕਿ ਉਹ ਵਿਧਵਾਵਾਂ ਅਤੇ ਯਤੀਮਾਂ ਦੀ ਚੋਰੀ ਕਰ ਸੱਕਣ।
Job 31:21
ਉਘਰਿਆ ਨਹੀਂ ਕਦੇ ਵੀ ਮੈਂ ਮੁੱਕਾ ਕਿਸੇ ਯਤੀਮ ਉੱਤੇ ਜਦੋਂ ਵੀ ਦੇਖਿਆ ਮੈਂ ਉਸ ਨੂੰ ਦਰ ਉੱਤੇ ਸਹਾਇਤਾ ਮੰਗਦਿਆਂ।
Luke 18:3
ਉਸੇ ਸ਼ਹਿਰ ਵਿੱਚ, ਇੱਕ ਔਰਤ ਰਹਿੰਦੀ ਸੀ ਜਿਸਦਾ ਪਤੀ ਮਰ ਚੁੱਕਾ ਸੀ। ਉਹ ਔਰਤ ਉਸ ਹਾਕਮ ਪਾਸ ਬਹੁਤ ਵਾਰ ਆਈ ਅਤੇ ਕਿਹਾ, ‘ਇੱਕ ਆਦਮੀ ਮੈਨੂੰ ਕਸ਼ਟ ਦਿੰਦਾ ਹੈ। ਕਿਰਪਾ ਕਰਕੇ ਮੈਨੂੰ ਨਿਆਂ ਦੇਵੋ!’
Malachi 3:5
ਫ਼ਿਰ ਮੈਂ ਆਵਾਂਗਾ ਅਤੇ ਤੁਹਾਡੇ ਕੋਲ ਰਵਾਂਗਾ ਅਤੇ ਨਿਆਉਂ ਕਰਾਂਗਾ। ਮੈਂ ਕਿਸੇ ਉਸ ਵਾਂਗ ਹੋਵਾਂਗਾ ਜੋ ਨਿਆਂਕਾਰਾਂ ਦੇ ਕੋਲ ਲੋਕਾਂ ਦੇ ਚਸ਼ਮਦੀਦ ਗਵਾਹ ਵਾਂਗ ਆਉਂਦਾ ਹੈ, ਜੋ ਉਨ੍ਹਾਂ ਦੀਆਂ ਕਰਨੀਆਂ ਦਾ ਹਿਸਾਬ ਦੱਸੇਗਾ। ਕੁਝ ਲੋਕ, ਮਜਦੂਰਾਂ ਨੂੰ ਮਜਦੂਰੀ ਨਾ ਦੇਕੇ ਧੋਖਾ ਦਿੰਦੇ ਹਨ, ਕੁਝ ਲੋਕ ਯਾਤੀਮਾਂ ਅਤੇ ਵਿਧਵਾਵਾਂ ਨੂੰ ਸਤਾਉਂਦੇ ਹਨ ਅਤੇ ਕੁਝ ਲੋਕ ਵਿਦੇਸ਼ੀਆਂ ਨੂੰ ਨਿਆਂ ਤੋਂ ਵਾਂਝਾ ਰੱਖਦੇ ਹਨ। ਲੋਕ ਭੈ ਨਹੀਂ ਖਾਂਦੇ ਅਤੇ ਮੇਰਾ ਆਦਰ ਨਹੀਂ ਕਰਦੇ।” ਯਹੋਵਾਹ ਸਰਬ ਸ਼ਕਤੀਮਾਨ ਨੇ ਇਹ ਬਚਨ ਕਹੇ।
Ezekiel 30:22
ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ, “ਮੈਂ ਮਿਸਰ ਦੇ ਰਾਜੇ, ਫਿਰਊਨ ਦੇ ਖਿਲਾਫ਼ ਹਾਂ। ਮੈਂ ਉਸਦੀਆਂ ਦੋਵੇਂ ਬਾਹਾਂ ਭੰਨ ਦਿਆਂਗਾ, ਮਜ਼ਬੂਤ ਬਾਂਹ ਅਤੇ ਉਹ ਬਾਂਹ ਵੀ ਜਿਹੜੀ ਪਹਿਲਾਂ ਹੀ ਟੁੱਟੀ ਹੋਈ ਹੈ। ਮੈਂ ਉਸਦੀ ਤਲਵਾਰ ਉਸ ਦੇ ਹੱਥ ਵਿੱਚੋਂ ਡੇਗ ਦਿਆਂਗਾ।
Isaiah 1:23
ਤੁਹਾਡੇ ਹਾਕਮ ਬਾਗ਼ੀ ਹਨ ਅਤੇ ਚੋਰਾਂ ਦੇ ਯਾਰ ਹਨ। ਤੁਹਾਡੇ ਸਾਰੇ ਹਾਕਮ ਵਢ੍ਢੀ ਮੰਗਦੇ ਹਨ-ਉਹ ਗ਼ਲਤ ਕੰਮ ਕਰਨ ਲਈ ਪੈਸਾ ਲੈਂਦੇ ਹਨ। ਤੁਹਾਡੇ ਸਾਰੇ ਹਾਕਮ ਲੋਕਾਂ ਨੂੰ ਧੋਖਾ ਦੇਣ ਦੀ ਤਨਖਾਹ ਲੈਂਦੇ ਹਨ। ਤੁਹਾਡੇ ਹਾਕਮ ਯਤੀਮਾਂ ਦੀ ਸਹਾਇਤਾ ਕਰਨ ਦੀ ਕੋਸ਼ਿਸ਼ ਨਹੀਂ ਕਰਦੇ। ਤੁਹਾਡੇ ਹਾਕਮ ਵਿਧਵਾਵਾਂ ਦੀਆਂ ਲੋੜਾਂ ਬਾਰੇ ਧਿਆਨ ਨਹੀਂ ਦਿੰਦੇ।”
Isaiah 1:17
ਨੇਕੀ ਕਰਨੀ ਸਿਖੋ। ਹੋਰਾਂ ਲੋਕਾਂ ਨਾਲ ਇਨਸਾਫ਼ ਕਰੋ। ਜਿਹੜੇ ਦੂਸਰਿਆਂ ਨੂੰ ਦੁੱਖ ਦਿੰਦੇ ਹਨ ਉਨ੍ਹਾਂ ਨੂੰ ਸਜ਼ਾ ਦਿਓ। ਯਤੀਮ ਬੱਚਿਆਂ ਦੀ ਸਹਾਇਤਾ ਕਰੋ। ਵਿਧਵਾਵਾਂ ਦੀ ਸਹਾਇਤਾ ਕਰੋ।”
Psalm 94:6
ਉਹ ਮੰਦੇ ਲੋਕ ਵਿਧਵਾਵਾਂ ਨੂੰ ਅਤੇ ਸਾਡੇ ਦੇਸ਼ ਵਿੱਚ ਰਹਿੰਦੇ ਪਰਦੇਸੀਆਂ ਨੂੰ ਮਾਰਦੇ ਹਨ। ਉਹ ਯਤੀਮ ਬੱਚਿਆਂ ਨੂੰ ਮਾਰਦੇ ਹਨ।
Psalm 37:17
ਕਿਉਂ? ਕਿਉਂਕਿ ਮਾੜੇ ਬੰਦੇ ਤਬਾਹ ਕਰ ਦਿੱਤੇ ਜਾਣਗੇ। ਪਰ ਯਹੋਵਾਹ ਨੇਕ ਬੰਦਿਆਂ ਦਾ ਧਿਆਨ ਰੱਖਦਾ ਹੈ।
Psalm 10:15
ਯਹੋਵਾਹ ਬਦ ਲੋਕਾਂ ਨੂੰ ਨਸ਼ਟ ਕਰ ਦੇਵੋ।
Job 31:16
“ਮੈਂ ਕਦੇ ਵੀ ਗਰੀਬਾਂ ਦੀ ਸਹਾਇਤਾ ਕਰਨ ਤੋਂ ਇਨਕਾਰ ਨਹੀਂ ਕੀਤਾ। ਮੈਂ ਸਦਾ ਵਿਧਵਾਵਾਂ ਨੂੰ ਦਿੱਤਾ, ਜਿਸ ਦੀ ਉਨ੍ਹਾਂ ਨੂੰ ਜ਼ਰੂਰਤ ਸੀ।
Job 29:12
ਕਿਉਂਕਿ ਜਦੋਂ ਕੋਈ ਗਰੀਬ ਆਦਮੀ ਸਹਾਇਤਾ ਲਈ ਪੁਕਾਰ ਕਰਦਾ ਸੀ ਮੈਂ ਉਸ ਦੀ ਸਹਾਇਤਾ ਕੀਤੀ। ਮੈਂ ਉਸ ਬੱਚੇ ਨੂੰ ਸਹਾਇਤਾ ਦਿੱਤੀ ਜਿਹੜਾ ਯਤੀਮ ਸੀ ਤੇ ਜਿਸਦੀ ਦੇਖ ਭਾਲ ਕਰਨ ਵਾਲਾ ਕੋਈ ਵੀ ਨਹੀਂ ਸੀ।
Deuteronomy 27:19
“ਲੇਵੀ ਆਖਣਗੇ, ‘ਸਰਾਪਿਆ ਹੋਇਆ ਹੈ ਉਹ ਬੰਦਾ ਜਿਹੜਾ ਵਿਦੇਸ਼ੀਆਂ, ਯਤੀਮਾ ਅਤੇ ਵਿਧਵਾਵਾਂ ਨਾਲ ਇਨਸਾਫ਼ ਨਹੀਂ ਕਰਦਾ!’ “ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’
Exodus 22:21
“ਚੇਤੇ ਰੱਖੋ, ਅਤੀਤ ਵਿੱਚ ਤੁਸੀਂ ਮਿਸਰ ਦੀ ਧਰਤੀ ਉੱਤੇ ਵਿਦੇਸ਼ੀ ਸੀ। ਇਸ ਲਈ ਤੁਹਾਨੂੰ ਚਾਹੀਦਾ ਹੈ ਕਿ ਕਿਸੇ ਅਜਿਹੇ ਬੰਦੇ ਨੂੰ ਧੋਖਾ ਨਾ ਦਿਓ ਜਾਂ ਨੁਕਸਾਨ ਨਾ ਪੁਚਾਓ ਜਿਹੜਾ ਤੁਹਾਡੇ ਦੇਸ਼ ਵਿੱਚ ਵਿਦੇਸ਼ੀ ਹੈ।