Job 26:10
ਪਰਮੇਸ਼ੁਰ ਨੇ ਦਿਗਮਂਡਲ ਨੂੰ ਇੱਕ ਘੇਰੇ ਵਾਂਗ ਸਮੁੰਦਰ ਉੱਤੇ ਵਾਹ ਦਿੱਤਾ ਹੈ, ਜਿੱਥੇ ਰੌਸ਼ਨੀ ਅਤੇ ਹਨੇਰਾ ਮਿਲਦੇ ਹਨ।
He hath compassed | חֹֽק | ḥōq | hoke |
חָ֭ג | ḥāg | hahɡ | |
the waters | עַל | ʿal | al |
פְּנֵי | pĕnê | peh-NAY | |
with bounds, | מָ֑יִם | māyim | MA-yeem |
until | עַד | ʿad | ad |
the day | תַּכְלִ֖ית | taklît | tahk-LEET |
and night | א֣וֹר | ʾôr | ore |
come to an end. | עִם | ʿim | eem |
חֹֽשֶׁךְ׃ | ḥōšek | HOH-shek |
Cross Reference
Job 38:8
“ਅੱਯੂਬ, ਕਿਸਨੇ ਸਾਗਰ ਨੂੰ ਰੋਕਣ ਲਈ ਦਰਵਾਜ਼ੇ ਬੰਦ ਕੀਤੇ ਜਦੋਂ ਇਹ ਧਰਤੀ ਦੀ ਡੂੰਘ ਵਿੱਚੋਂ ਵਗਦਾ ਸੀ।
Proverbs 8:29
ਹਾਜ਼ਰ ਸਾਂ ਮੈਂ, ਜਦੋਂ ਯਹੋਵਾਹ ਨੇ ਹੱਦਾਂ ਬੰਨ੍ਹੀਆਂ ਸਨ ਸਮੁੰਦਰਾਂ ਦੇ ਪਾਣੀ ਦੀਆਂ ਤਾਕਿ ਉੱਠ ਨਾ ਸੱਕੇ ਪਾਣੀ ਉਚੇਰਾ ਓਸਤੋਂ ਉਤੇ ਜਿਸਦੀ ਇਜਾਜ਼ਤ ਦਿੱਤੀ ਹੈ ਯਹੋਵਾਹ ਨੇ। ਹਾਜ਼ਰ ਸਾਂ ਮੈਂ ਉਦੋਂ, ਜਦੋਂ ਰੱਖੀਆਂ ਸਨ ਯਹੋਵਾਹ ਨੇ ਨੀਹਾਂ ਧਰਤੀ ਦੀਆਂ।
Psalm 33:7
ਪਰਮੇਸ਼ੁਰ ਨੇ ਸਾਗਰ ਚੋਂ ਪਾਣੀ ਇੱਕ ਥਾਵੇਂ ਇਕੱਠਾ ਕੀਤਾ। ਉਹ ਸਾਗਰ ਨੂੰ ਇਸਦੀ ਥਾਂ ਸਿਰ ਰੱਖਦਾ ਹੈ।
Jeremiah 5:22
ਅਵੱਸ਼ ਹੀ ਤੁਸੀਂ ਮੇਰੇ ਕੋਲੋਂ ਭੈਭੀਤ ਹੋ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ। “ਤੁਹਾਨੂੰ ਮੇਰੇ ਸਾਹਮਣੇ ਡਰ ਨਾਲ ਕੰਬ ਜਾਣਾ ਚਾਹੀਦਾ ਹੈ। ਮੈਂ ਹੀ ਉਹ ਹਾਂ ਜਿਸਨੇ ਸਮੁੰਦਰ ਦੀ ਹੱਦ ਬਨਾਉਣ ਲਈ ਕੰਢਿਆਂ ਨੂੰ ਬਣਾਇਆ ਸੀ। ਮੈਂ ਇਸ ਨੂੰ, ਪਾਣੀ ਨੂੰ ਹਮੇਸ਼ਾ ਵਾਸਤੇ ਇਸਦੇ ਸਿਰ ਥਾਂ ਰੱਖਣ ਵਾਸਤੇ ਸਾਜਿਆ ਸੀ। ਭਾਵੇਂ ਲਹਿਰਾਂ ਕੰਢਿਆਂ ਨਾਲ ਟਕਰਾਉਣ, ਪਰ ਉਹ ਇਸ ਨੂੰ ਤਬਾਹ ਨਹੀਂ ਕਰਨਗੀਆਂ। ਭਾਵੇਂ ਆਉਂਦੀਆਂ ਹੋਈਆਂ ਲਹਿਰਾਂ ਗਰਜਣ, ਪਰ ਉਹ ਕੰਢਿਆਂ ਤੋਂ ਪਾਰ ਨਹੀਂ ਜਾ ਸੱਕਦੀਆਂ।
Genesis 8:22
ਜਿੰਨਾ ਚਿਰ ਧਰਤੀ ਕਾਇਮ ਹੈ, ਇੱਥੇ ਸਦਾ ਹੀ ਬੀਜ ਬੀਜਣ ਅਤੇ ਫ਼ਸਲ ਕੱਟਣ ਦਾ ਸਮਾਂ ਰਹੇਗਾ। ਇੱਥੇ ਧਰਤੀ ਉੱਤੇ ਸਦਾ ਹੀ ਸਰਦੀ ਤੇ ਗਰਮੀ, ਗਰਮੀ ਦੀ ਰੁੱਤ ਅਤੇ ਸਰਦੀ ਦੀ ਰੁੱਤ, ਦਿਨ ਅਤੇ ਰਾਤ ਰਹਿਣਗੇ।”
Psalm 104:6
ਤੁਸੀਂ ਇਸ ਨੂੰ ਕੰਬਲ ਵਾਂਗ ਪਾਣੀ ਨਾਲ ਢੱਕ ਦਿੱਤਾ ਹੈ। ਪਾਣੀ ਨੇ ਪਰਬਤਾਂ ਨੂੰ ਢੱਕ ਲਿਆ ਸੀ।
Isaiah 54:9
ਪਰਮੇਸ਼ੁਰ ਹਮੇਸ਼ਾ ਆਪਣੇ ਬੰਦਿਆਂ ਨੂੰ ਪਿਆਰ ਕਰਦਾ ਹੈ ਪਰਮੇਸ਼ੁਰ ਆਖਦਾ ਹੈ, “ਯਾਦ ਕਰੋ, ਨੂਹ ਦੇ ਸਮੇਂ ਵਿੱਚ ਮੈਂ ਦੁਨੀਆਂ ਨੂੰ ਹੜਾਂ ਦੀ ਸਜ਼ਾ ਦਿੱਤੀ ਸੀ। ਪਰ ਮੈਂ ਨੂਹ ਨਾਲ ਇਕਰਾਰ ਕੀਤਾ ਸੀ ਕਿ ਮੈਂ ਫ਼ੇਰ ਕਦੇ ਵੀ ਹੜਾਂ ਨਾਲ ਦੁਨੀਆਂ ਨੂੰ ਤਬਾਹ ਨਹੀਂ ਕਰਾਂਗਾ। ਓਸੇ ਤਰ੍ਹਾਂ ਹੀ ਮੈਂ ਤੇਰੇ ਨਾਲ ਇਕਰਾਰ ਕਰਦਾ ਹਾਂ ਕਿ ਮੈਂ ਫ਼ੇਰ ਕਦੇ ਵੀ ਨਾਰਾਜ਼ ਨਹੀਂ ਹੋਵਾਂਗਾ, ਤੇ ਤੈਨੂੰ ਬੁਰਾ ਭਲਾ ਨਹੀਂ ਆਖਾਂਗਾ।”