Job 27:13
“ਇਹੀ ਹੈ ਜਿਸਦੀ ਯੋਜਨਾ ਪਰਮੇਸ਼ੁਰ ਨੇ ਬੁਰੇ ਲੋਕਾਂ ਲਈ ਬਣਾਈ ਸੀ। ਇਹੀ ਹੈ ਜੋ ਜ਼ਾਲਮ ਲੋਕਾਂ ਨੂੰ ਸਰਬ-ਸ਼ਕਤੀਮਾਨ ਪਰਮੇਸ਼ੁਰ ਪਾਸੋਂ ਮਿਲੇਗਾ।
This | זֶ֤ה׀ | ze | zeh |
is the portion | חֵֽלֶק | ḥēleq | HAY-lek |
wicked a of | אָדָ֖ם | ʾādām | ah-DAHM |
man | רָשָׁ֥ע׀ | rāšāʿ | ra-SHA |
with | עִם | ʿim | eem |
God, | אֵ֑ל | ʾēl | ale |
heritage the and | וְֽנַחֲלַ֥ת | wĕnaḥălat | veh-na-huh-LAHT |
of oppressors, | עָ֝רִיצִ֗ים | ʿārîṣîm | AH-ree-TSEEM |
receive shall they which | מִשַּׁדַּ֥י | miššadday | mee-sha-DAI |
of the Almighty. | יִקָּֽחוּ׃ | yiqqāḥû | yee-ka-HOO |
Cross Reference
Job 20:19
ਕਿਉਂਕਿ ਬਦ ਆਦਮੀ ਗਰੀਬਾਂ ਨੂੰ ਦੁੱਖ ਦਿੰਦਾ ਹੈ ਤੇ ਉਨ੍ਹਾਂ ਨਾਲ ਬਦਸਲੂਕੀ ਕਰਦਾ ਹੈ। ਉਹ ਉਨ੍ਹਾਂ ਬਾਰੇ ਪ੍ਰਵਾਹ ਨਹੀਂ ਕਰਦਾ ਤੇ ਉਨ੍ਹਾਂ ਦੀਆਂ ਚੀਜ਼ਾਂ ਖੋਹ ਲਈਆਂ ਸਨ। ਉਸ ਨੇ ਹੋਰ ਕਿਸੇ ਦੁਆਰਾ ਉਸਾਰੇ ਹੋਏ ਮਕਾਨ ਖੋਹੇ।
2 Peter 2:9
ਇਸ ਲਈ ਪ੍ਰਭੂ ਪਰਮੇਸ਼ੁਰ ਜਾਣਦਾ ਹੈ ਕਿ ਉਨ੍ਹਾਂ ਲੋਕਾਂ ਦੀ ਰੱਖਿਆ ਕਿਵੇਂ ਕਰਨੀ ਹੈ ਜੋ ਉਸਦੀ ਸੇਵਾ ਅਪਣੇ ਦੁੱਖਾਂ ਨਾਲ ਕਰਦੇ ਹਨ। ਉਹ ਜਾਣਦਾ ਹੈ ਕਿ ਉਨ੍ਹਾਂ ਲੋਕਾਂ ਨੂੰ ਸਜ਼ਾ ਕਿਵੇਂ ਦੇਣੀ ਹੈ, ਜੋ ਮੰਦੇ ਹਨ ਅਤੇ ਉਨ੍ਹਾਂ ਨੂੰ ਨਿਆਂ ਦੇ ਦਿਨ ਲਈ ਰੱਖਿਆ ਗਿਆ ਹੈ।
James 5:4
ਲੋਕਾਂ ਨੇ ਤੁਹਾਡੇ ਖੇਤਾਂ ਵਿੱਚ ਕੰਮ ਕੀਤਾ, ਪਰ ਤੁਸੀਂ ਉਨ੍ਹਾਂ ਨੂੰ ਉਨ੍ਹਾਂ ਦੀ ਮਜ਼ਦੂਰੀ ਨਹੀਂ ਦਿੱਤੀ। ਉਹ ਲੋਕ ਦੁਹਾਈ ਦੇ ਰਹੇ ਸਨ। ਉਨ੍ਹਾਂ ਨੇ ਤੁਹਾਡੀ ਫ਼ਸਲ ਵੱਢ ਲਈ। ਹੁਣ ਸਵਰਗੀ ਫ਼ੌਜਾਂ ਦੇ ਪ੍ਰਭੂ ਨੇ ਉਨ੍ਹਾਂ ਦੀ ਦੁਹਾਈ ਸੁਣ ਲਈ ਹੈ।
Malachi 3:5
ਫ਼ਿਰ ਮੈਂ ਆਵਾਂਗਾ ਅਤੇ ਤੁਹਾਡੇ ਕੋਲ ਰਵਾਂਗਾ ਅਤੇ ਨਿਆਉਂ ਕਰਾਂਗਾ। ਮੈਂ ਕਿਸੇ ਉਸ ਵਾਂਗ ਹੋਵਾਂਗਾ ਜੋ ਨਿਆਂਕਾਰਾਂ ਦੇ ਕੋਲ ਲੋਕਾਂ ਦੇ ਚਸ਼ਮਦੀਦ ਗਵਾਹ ਵਾਂਗ ਆਉਂਦਾ ਹੈ, ਜੋ ਉਨ੍ਹਾਂ ਦੀਆਂ ਕਰਨੀਆਂ ਦਾ ਹਿਸਾਬ ਦੱਸੇਗਾ। ਕੁਝ ਲੋਕ, ਮਜਦੂਰਾਂ ਨੂੰ ਮਜਦੂਰੀ ਨਾ ਦੇਕੇ ਧੋਖਾ ਦਿੰਦੇ ਹਨ, ਕੁਝ ਲੋਕ ਯਾਤੀਮਾਂ ਅਤੇ ਵਿਧਵਾਵਾਂ ਨੂੰ ਸਤਾਉਂਦੇ ਹਨ ਅਤੇ ਕੁਝ ਲੋਕ ਵਿਦੇਸ਼ੀਆਂ ਨੂੰ ਨਿਆਂ ਤੋਂ ਵਾਂਝਾ ਰੱਖਦੇ ਹਨ। ਲੋਕ ਭੈ ਨਹੀਂ ਖਾਂਦੇ ਅਤੇ ਮੇਰਾ ਆਦਰ ਨਹੀਂ ਕਰਦੇ।” ਯਹੋਵਾਹ ਸਰਬ ਸ਼ਕਤੀਮਾਨ ਨੇ ਇਹ ਬਚਨ ਕਹੇ।
Isaiah 3:11
ਪਰ ਬਦੀ ਕਰਨ ਵਾਲਿਆਂ ਲਈ ਬਹੁਤ ਬੁਰਾ ਹੋਵੇਗਾ। ਉਨ੍ਹਾਂ ਨੂੰ ਬਹੁਤ ਮੁਸੀਬਤਾਂ ਮਿਲਣਗੀਆਂ। ਉਨ੍ਹਾਂ ਨੂੰ ਉਨ੍ਹਾਂ ਦੇ ਸਾਰੇ ਗ਼ਲਤ ਕੰਮਾਂ ਦੀ ਸਜ਼ਾ ਮਿਲੇਗੀ।
Ecclesiastes 8:13
ਅਤੇ ਇਹ ਕਿ ਦੁਸ਼ਟਾ ਨਾਲ ਚੰਗਾ ਨਹੀਂ ਹੋਣਾ ਚਾਹੀਦਾ, ਅਤੇ ਇਹ ਕਿ ਉਨ੍ਹਾਂ ਦੇ ਦਿਨ ਪ੍ਰਛਾਵੇਂ ਵਾਂਗ ਲੰਮੇ ਨਹੀਂ ਹੋਣੇ ਚਾਹੀਦੇ ਜੋ ਕਿ ਲੰਮੇ ਅਤੇ ਲੰਮੇ ਹੁੰਦੇ ਜਾਂਦੇ ਹਨ, ਕਿਉਂਕਿ ਉਹ ਪਰਮੇਸੁਰ ਤੋਂ ਨਹੀਂ ਡਰਦੇ।
Proverbs 22:22
-1- ਗਰੀਬਾਂ ਨੂੰ ਸਿਰਫ਼ ਇਸ ਲਈ ਨਾ ਸਤਾਓ ਕਿਉਂਕਿ ਉਹ ਗਰੀਬ ਹਨ ਅਤੇ ਅਦਾਲਤ ਵਿੱਚ ਗਰੀਬਾਂ ਨੂੰ ਨਿਆਂ ਤੋਂ ਵਾਂਝਾ ਨਾ ਰੱਖੋ।
Psalm 12:5
ਪਰ ਯਹੋਵਾਹ ਆਖਦਾ, “ਬੁਰੇ ਵਿਅਕਤੀ ਗਰੀਬੜਿਆਂ ਦੀ ਚੋਰੀ ਕਰ ਰਹੇ ਹਨ, ਉਹ ਬੇਸਹਾਰਿਆਂ ਦਾ ਮਾਲ ਲੁੱਟ ਰਹੇ ਹਨ। ਪਰ ਹੁਣ ਉਨ੍ਹਾਂ ਥੱਕਿਆਂ ਅਤੇ ਹਾਰਿਆਂ ਹੋਇਆਂ ਨਾਲ ਮੈਂ ਖਲੋਵਾਂਗਾ।”
Psalm 11:6
ਉਹ ਭਖਦੇ ਹੋਏ ਕੋਲਿਆਂ ਅਤੇ ਬਲਦੀ ਹੋਈ ਗੰਧਕ ਦੀ ਵਰੱਖਾ ਬਦ ਰੂਹਾਂ ਉੱਤੇ ਕਰੇਗਾ। ਇਸ ਲਈ ਇਨ੍ਹਾਂ ਬਦ ਰੂਹਾਂ ਨੂੰ ਤਪਦੀਆਂ ਸੜਦੀਆਂ ਲਹਿਰਾਂ ਬਾਝੋਂ ਕੁਝ ਨਹੀਂ ਮਿਲੇਗਾ।
Job 31:3
ਪਰਮੇਸ਼ੁਰ ਬਦਕਾਰ ਲੋਕਾਂ ਉੱਤੇ ਮੁਸੀਬਤ ਅਤੇ ਤਬਾਹੀ ਭੇਜਦਾ ਹੈ, ਅਤੇ ਉਨ੍ਹਾਂ ਲੋਕਾਂ ਨੂੰ ਤਬਾਹੀ ਜਿਹੜੀ ਗ਼ਲਤ ਕਰਦੇ ਨੇ।
Job 15:20
ਇਨ੍ਹਾਂ ਸਿਆਣੇ ਬੰਦਿਆਂ ਨੇ ਆਖਿਆ ਕਿ ਇੱਕ ਬੁਰਾ ਆਦਮੀ ਸਾਰੀ ਉਮਰ ਦੁੱਖ ਭਰਦਾ ਹੈ। ਜ਼ਾਲਮ ਆਦਮੀ ਆਪਣੇ ਗਿਣਤੀ ਦੇ ਸਾਰੇ ਵਰ੍ਹਿਆਂ ਦੌਰਾਨ ਦੁੱਖ ਭਰਦਾ ਹੈ।