Job 27:19
ਹੋ ਸੱਕਦਾ ਕਿ ਜਦੋਂ ਬਦ ਆਦਮੀ ਬਿਸਤਰੇ ਤੇ ਜਾਵੇ ਉਹ ਅਮੀਰ ਹੋਵੇ, ਪਰ ਜਦੋਂ ਉਸ ਦੀਆਂ ਅੱਖਾਂ ਖੁੱਲ੍ਹਣ ਉਸ ਦੀ ਤਮਾਮ ਦੌਲਤ ਚਲੀ ਗਈ ਹੋਵੇਗੀ।
Job 27:19 in Other Translations
King James Version (KJV)
The rich man shall lie down, but he shall not be gathered: he openeth his eyes, and he is not.
American Standard Version (ASV)
He lieth down rich, but he shall not be gathered `to his fathers'; He openeth his eyes, and he is not.
Bible in Basic English (BBE)
He goes to rest full of wealth, but does so for the last time: on opening his eyes, he sees it there no longer.
Darby English Bible (DBY)
He lieth down rich, but will do so no more; he openeth his eyes, and he is not.
Webster's Bible (WBT)
The rich man shall lie down, but he shall not be gathered: he openeth his eyes, and he is not.
World English Bible (WEB)
He lies down rich, but he shall not do so again. He opens his eyes, and he is not.
Young's Literal Translation (YLT)
Rich he lieth down, and he is not gathered, His eyes he hath opened, and he is not.
| The rich man | עָשִׁ֣יר | ʿāšîr | ah-SHEER |
| down, lie shall | יִ֭שְׁכַּב | yiškab | YEESH-kahv |
| but he shall not | וְלֹ֣א | wĕlōʾ | veh-LOH |
| gathered: be | יֵאָסֵ֑ף | yēʾāsēp | yay-ah-SAFE |
| he openeth | עֵינָ֖יו | ʿênāyw | ay-NAV |
| his eyes, | פָּקַ֣ח | pāqaḥ | pa-KAHK |
| and he is not. | וְאֵינֶֽנּוּ׃ | wĕʾênennû | veh-ay-NEH-noo |
Cross Reference
Jeremiah 8:2
ਉਹ ਲੋਕ ਉਨ੍ਹਾਂ ਹੱਡੀਆਂ ਨੂੰ ਸੂਰਜ, ਚੰਨ ਅਤੇ ਤਾਰਿਆਂ ਦੀ ਛਾਂ ਵਿੱਚ ਧਰਤੀ ਉੱਤੇ ਫ਼ੈਲਾ ਦੇਣਗੇ। ਯਰੂਸ਼ਲਮ ਦੇ ਲੋਕਾਂ ਨੇ ਸੂਰਜ, ਚੰਨ ਅਤੇ ਤਾਰਿਆਂ ਨੂੰ ਪਿਆਰ ਕੀਤਾ ਸੀ-ਉਨ੍ਹਾਂ ਨੇ ਉਨ੍ਹਾਂ ਦੀ ਸੇਵਾ ਕੀਤੀ ਸੀ, ਅਤੇ ਉਨ੍ਹਾਂ ਦੇ ਪਿੱਛੇ ਲੱਗੇ ਸਨ ਅਤੇ ਉਨ੍ਹਾਂ ਦੀ ਸਲਾਹ ਮੰਗੀ ਸੀ ਅਤੇ ਝੁਕ ਕੇ ਉਨ੍ਹਾਂ ਦੀ ਉਪਾਸਨਾ ਕੀਤੀ ਸੀ। ਪਰ ਕੋਈ ਵੀ ਬੰਦਾ ਉਨ੍ਹਾਂ ਹੱਡੀਆਂ ਨੂੰ ਇਕੱਠਿਆਂ ਨਹੀਂ ਕਰੇਗਾ ਅਤੇ ਉਨ੍ਹਾਂ ਨੂੰ ਦੁਬਾਰਾ ਦਫ਼ਨ ਨਹੀਂ ਕਰੇਗਾ। ਇਸ ਲਈ ਉਹ ਹੱਡੀਆਂ ਜ਼ਮੀਨ ਉੱਤੇ ਖਿਲਰੇ ਗੋਹੇ ਵਰਗੀਆਂ ਹੋਣਗੀਆਂ।
Job 24:24
ਭਾਵੇਂ ਬੁਰੇ ਬੰਦੇ ਕੁਝ ਸਮੇਂ ਲਈ ਕਾਮਯਾਬ ਹੋ ਜਾਣ। ਪਰ ਫ਼ੇਰ ਉਹ ਤੁਰ ਜਾਣਗੇ। ਉਹ ਬਿਲਕੁਲ ਦੂਸਰਿਆਂ ਵਾਂਗ, ਫ਼ਸਲ ਵਾਂਗ ਕੱਟੇ ਜਾਣਗੇ।
Matthew 23:37
ਯਿਸੂ ਵੱਲੋਂ ਯਰੂਸ਼ਲਮ ਦੇ ਲੋਕਾਂ ਨੂੰ ਚਿਤਾਵਨੀ “ਹੇ ਯਰੂਸ਼ਲਮ, ਯਰੂਸ਼ਲਮ ਤੂੰ ਹੀ ਉਹ ਸ਼ਹਿਰ ਹੈਂ ਜੋ ਨਬੀਆਂ ਨੂੰ ਕਤਲ ਕਰਦਾ ਹੈ, ਅਤੇ ਜਿਹੜੇ ਤੇਰੇ ਕੋਲ ਭੇਜੇ ਜਾਂਦੇ ਹਨ ਉਨ੍ਹਾਂ ਨੂੰ ਪੱਥਰਾਂ ਨਾਲ ਮਾਰ ਦਿੰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਕਿ ਤੇਰੇ ਬੱਚਿਆਂ ਨੂੰ ਉਸੇ ਤਰ੍ਹਾਂ ਇਕੱਠਾ ਕਰਾਂ ਜਿਵੇਂ ਕੁਕੜੀ ਆਪਣੇ ਚੂਚਿਆਂ ਨੂੰ ਖੰਭਾਂ ਦੇ ਹੇਠਾਂ ਇਕੱਠਾ ਕਰਦੀ ਹੈ, ਪਰ ਤੂੰ ਇਉਂ ਨਹੀਂ ਚਾਹੁੰਦਾ।
Matthew 3:12
ਉਸਦੀ ਤੰਗਲੀ ਉਸ ਦੇ ਹੱਥ ਵਿੱਚ ਹੈ। ਉਹ ਕਣਕ ਨੂੰ ਤੂੜੀ ਤੋਂ ਅਲੱਗ ਕਰੇਗਾ। ਉਹ ਕਣਕ ਨੂੰ ਕੋਠੇ ਵਿੱਚ ਜਮਾ ਕਰੇਗਾ। ਉਹ ਤੂੜੀ ਨੂੰ ਉਸ ਅੱਗ ਵਿੱਚ ਸਾੜੇਗਾ ਜਿਹੜੀ ਬੁਝਾਈ ਨਹੀਂ ਜਾ ਸੱਕਦੀ।”
Psalm 73:19
ਅਚਾਨਕ ਹੀ ਮੁਸੀਬਤ ਆ ਸੱਕਦੀ ਹੈ। ਅਤੇ ਫ਼ੇਰ ਉਹ ਗੁਮਾਨੀ ਲੋਕ ਬਰਬਾਦ ਹੋ ਜਾਣਗੇ। ਉਨ੍ਹਾਂ ਨਾਲ ਭਿਆਨਕ ਗੱਲਾਂ ਵਾਪਰ ਸੱਕਦੀਆਂ ਹਨ ਅਤੇ ਫ਼ੇਰ ਉਹ ਖਤਮ ਹੋ ਜਾਣਗੇ।
Psalm 58:9
ਉਨ੍ਹਾਂ ਨੂੰ ਕੰਡਿਆਂ ਵਾਂਗ ਛੇਤੀ ਤਬਾਹ ਹੋ ਜਾਣ ਦਿਉ। ਜਿਹੜੇ ਅੱਗ ਉੱਤੇ ਰੱਖੇ ਭਾਂਡੇ ਨੂੰ ਗਰਮ ਕਰਨ ਲਈ ਬਹੁਤ ਛੇਤੀ ਮੱਚਦੇ ਹਨ।
Job 30:23
ਮੈਂ ਜਾਣਦਾ ਹਾਂ ਕਿ ਤੁਸੀਂ ਮੈਨੂੰ ਮੇਰੀ ਮੌਤ ਵੱਲ ਭੇਜੋਂਗੇ, ਹਰ ਜਿਉਂਦਾ ਬੰਦਾ ਜ਼ਰੂਰ ਮਰਦਾ ਹੈ।
Job 21:30
ਬੁਰੇ ਆਦਮੀ ਬਚ ਜਾਂਦੇ ਨੇ ਜਦੋਂ ਬਿਪਤਾ ਆਉਂਦੀ ਹੈ। ਉਹ ਬਚ ਜਾਂਦੇ ਨੇ ਜਦੋਂ ਪਰਮੇਸ਼ੁਰ ਆਪਣਾ ਕਹਿਰ ਦਰਸਾਉਂਦਾ ਹੈ।
Job 21:23
ਇੱਕ ਆਦਮੀ ਪੂਰੀ ਅਤੇ ਕਾਮਯਾਬ ਜ਼ਿੰਦਗੀ ਮਗਰੋਂ ਮਰਦਾ ਹੈ। ਉਸ ਨੇ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਆਰਾਮਦਾਇੱਕ ਜ਼ਿੰਦਗੀ ਜੀਵੀ।
Job 20:7
ਪਰ ਉਹ, ਆਪਣੇ ਹੀ ਗੋਬਰ ਵਾਂਗ, ਸਦਾ ਲਈ ਚੱਲਾ ਜਾਵੇਗਾ। ਉਹ ਲੋਕ ਜਿਨ੍ਹਾਂ ਨੇ ਉਸ ਨੂੰ ਵੇਖਿਆ, ‘ਆਖਣਗੇ ਉਹ ਕਿੱਥੋ ਹੈ?’
Job 14:12
ਜਦੋਂ ਕੋਈ ਆਦਮੀ ਮਰਦਾ ਹੈ ਉਹ ਲੇਟ ਜਾਂਦਾ ਹੈ ਤੇ ਉਹ ਮੁੜਕੇ ਨਹੀਂ ਉੱਠਦਾ। ਇੱਕ ਮੁਰਦਾ ਆਦਮੀ ਦੇ ਉੱਠਣ ਤੋਂ ਪਹਿਲਾਂ ਸਾਰੇ ਅਕਾਸ਼ ਅਲੋਪ ਹੋ ਜਾਣਗੇ। ਨਹੀਂ, ਲੋਕ ਉਸ ਨੀਂਦ ਤੋਂ ਨਹੀਂ ਉੱਠਣਗੇ।
Job 14:10
ਪਰ ਜਦੋਂ ਆਦਮੀ ਮਰ ਜਾਂਦਾ, ਉਹ ਖਤਮ ਹੋ ਜਾਂਦਾ ਹੈ! ਜਦੋਂ ਆਦਮੀ ਮਰ ਜਾਂਦਾ, ਉਹ ਤੁਰ ਜਾਂਦਾ ਹੈ।
Job 8:22
ਪਰ ਤੇਰੇ ਦੁਸ਼ਮਣ ਸ਼ਰਮ ਦੇ ਕੱਪੜੇ ਪਹਿਨਣਗੇ। ਅਤੇ ਬਦਕਾਰ ਬੰਦਿਆਂ ਦੇ ਘਰ ਤਬਾਹ ਹੋ ਜਾਣਗੇ।”
Job 7:8
ਅਤੇ ਤੁਸੀਂ ਮੈਨੂੰ ਫੇਰ ਕਦੇ ਵੀ ਨਹੀਂ ਦੇਖੋਂਗੇ। ਤੁਸੀਂ ਮੈਨੂੰ ਲੱਭੋਗੇ ਪਰ ਮੈਂ ਜਾ ਚੁੱਕਿਆ ਹ੍ਹੋਵਾਂਗਾ।
Genesis 49:10
ਯਹੂਦਾਹ ਦੇ ਪਰਿਵਾਰ ਵਿੱਚੋਂ ਆਦਮੀ ਰਾਜੇ ਹੋਣਗੇ। ਅਸਲੀ ਰਾਜੇ ਦੇ ਆਉਣ ਤੀਕ ਸ਼ਾਹੀ ਰਾਜ-ਦੰਡ, ਉਸ ਦੇ ਪਰਿਵਾਰ ਨੂੰ ਨਹੀਂ ਛੱਡੇਗਾ। ਫ਼ੇਰ ਕੌਮਾਂ ਉਸਦਾ ਪਾਲਣ ਕਰਨਗੀਆਂ।