Job 28:5
ਭੋਜਨ ਧਰਤੀ ਦੇ ਉੱਪਰ ਉਤਾਂਹ ਵੱਲ ਉੱਗਦਾ ਹੈ। ਪਰ ਧਰਤੀ ਦੇ ਹੇਠਾਂ ਵੱਖਰੀ ਗੱਲ ਹੁੰਦੀ ਹੈ। ਜਿਵੇਂ ਅੱਗ ਨਾਲ ਹਰ ਸ਼ੈਅ ਪਿਘਲੀ ਹੋਵੇ।
As for the earth, | אֶ֗רֶץ | ʾereṣ | EH-rets |
of out | מִמֶּ֥נָּה | mimmennâ | mee-MEH-na |
it cometh | יֵֽצֵא | yēṣēʾ | YAY-tsay |
bread: | לָ֑חֶם | lāḥem | LA-hem |
under and | וְ֝תַחְתֶּ֗יהָ | wĕtaḥtêhā | VEH-tahk-TAY-ha |
it is turned up | נֶהְפַּ֥ךְ | nehpak | neh-PAHK |
as it were | כְּמוֹ | kĕmô | keh-MOH |
fire. | אֵֽשׁ׃ | ʾēš | aysh |
Cross Reference
Genesis 1:11
ਫ਼ੇਰ ਪਰਮੇਸ਼ੁਰ ਨੇ ਆਖਿਆ, “ਧਰਤੀ ਘਾਹ ਤੇ ਪੌਦੇ ਉਗਾਵੇ ਜਿਹੜੇ ਫ਼ਲਦਾਰ ਰੁੱਖ ਪੈਦਾ ਕਰਨ ਜਿਹੜੇ ਬੀਜਾਂ ਵਾਲੇ ਫ਼ਲ ਪੈਦਾ ਕਰਨ। ਉਹ ਧਰਤੀ ਉੱਤੇ ਉੱਗਣ ਅਤੇ ਆਪਣੀ ਕਿਸਮ ਅਨੁਸਾਰ ਬੀਜ ਪੈਦਾ ਕਰਨ। ਇਹੀ ਕੁਝ ਵਾਪਰਿਆ।”
Genesis 1:29
ਪਰਮੇਸ਼ੁਰ ਨੇ ਆਖਿਆ, “ਮੈਂ ਤੁਹਾਨੂੰ ਅਨਾਜ ਪੈਦਾ ਕਰਨ ਵਾਲੇ ਸਮੂਹ ਪੌਦੇ ਅਤੇ ਸਮੂਹ ਫ਼ਲਦਾਰ ਰੁੱਖ ਦੇ ਰਿਹਾ ਹਾਂ। ਉਹ ਰੁੱਖ ਬੀਜਾਂ ਵਾਲੇ ਫ਼ਲ ਪੈਦਾ ਕਰਦੇ ਹਨ। ਇਹ ਅਨਾਜ ਅਤੇ ਫ਼ਲ ਤੁਹਾਡਾ ਭੋਜਨ ਹੋਣਗੇ।
Psalm 104:14
ਪਰਮੇਸ਼ੁਰ ਪਸ਼ੂਆਂ ਨੂੰ ਭੋਜਨ ਦੇਣ ਲਈ ਘਾਹ ਉਗਾਉਂਦਾ ਹੈ। ਉਹ ਸਾਨੂੰ ਪੌਦੇ ਦਿੰਦਾ ਹੈ ਜਿਨ੍ਹਾਂ ਨੂੰ ਅਸੀਂ ਉਗਾਉਂਦੇ ਹਾਂ। ਉਹ ਪੌਦੇ ਸਾਨੂੰ ਧਰਤੀ ਵਿੱਚੋਂ ਭੋਜਨ ਦਿੰਦੇ ਹਨ।
Isaiah 28:25
ਕਿਸਾਨ ਧਰਤੀ ਤਿਆਰ ਕਰਦਾ ਹੈ, ਅਤੇ ਫ਼ੇਰ ਉਹ ਬੀਜ ਬੀਜਦਾ ਹੈ। ਕਿਸਾਨ ਵੱਖੋ ਵੱਖਰੇ ਬੀਜ ਵੱਖੋ ਵੱਖਰੇ ਢਂਗਾਂ ਨਾਲ ਬੀਜਦਾ ਹੈ। ਕਿਸਾਨ ਸੌਁਫ਼ ਦੇ ਬੀਜਾਂ ਦਾ ਛਿਟ੍ਟਾ ਦਿੰਦਾ ਹੈ। ਕਿਸਾਨ ਜੀਰਾ ਦੇ ਬੀਜਾਂ ਨੂੰ ਧਰਤੀ ਉੱਤੇ ਖਿਲਾਰਦਾ ਹੈ। ਅਤੇ ਕਿਸਾਨ ਕਣਕ ਦੇ ਬੀਜਾਂ ਨੂੰ ਕਤਾਰਾਂ ਵਿੱਚ ਬੀਜਦਾ ਹੈ। ਕਿਸਾਨ ਜੌਆਂ ਨੂੰ ਖਾਸ ਥਾਂ ਉੱਤੇ ਬੀਜਦਾ ਹੈ ਅਤੇ ਮਸਰਾਂ ਦੇ ਬੀਜਾਂ ਨੂੰ ਖੇਤ ਦੇ ਕੰਢੇ ਉੱਤੇ ਬੀਜਦਾ ਹੈ।
Ezekiel 28:13
ਤੂੰ ਸੀ ਅਦਨ ਵਿੱਚ ਪਰਮੇਸ਼ੁਰ ਦੇ ਬਾਗ਼ ਅੰਦਰ। ਤੇਰੇ ਕੋਲ ਸੀ ਹਰ ਬਹੁਮੁੱਲਾ ਪੱਬ-ਲਾਲ ਅਕੀਕ-ਸ਼ੁਨਹਿਲਾ, ਦੁਧਿਯਾ, ਬਿਲੌਰ, ਓਨੇਸ ਅਤੇ ਬੈਰੂਜ, ਸ਼ਲੇਮਾਨੀ, ਨੀਲਮ ਅਤੇ ਜਬਰਜਦ। ਅਤੇ ਹਰ ਇੱਕ ਪੱਥਰ ਸੀ ਸੋਨੇ ਵਿੱਚ ਲਾਇਆ ਹੋਇਆ। ਦਿੱਤੀ ਗਈ ਸੀ ਇਹ ਸੁੰਦਰਤਾ ਤੈਨੂੰ। ਉਸ ਦਿਨ ਜਦੋਂ ਸੀ ਤੈਨੂੰ ਸਾਜਿਆ ਗਿਆ। ਪਰਮੇਸ਼ੁਰ ਬਣਾਇਆ ਸੀ ਤੈਨੂੰ ਤਾਕਤਵਰ।