Job 35:13
ਇਹ ਸੱਚ ਹੈ। ਪਰਮੇਸ਼ੁਰ ਉਨ੍ਹਾਂ ਦੀਆਂ ਬੇਕਾਰ ਅਰਜੋਈਆਂ ਨੂੰ ਨਹੀਂ ਸੁਣੇਗਾ। ਸਰਬ-ਸ਼ਕਤੀਮਾਨ ਪਰਮੇਸ਼ੁਰ ਉਨ੍ਹਾਂ ਵੱਲ ਧਿਆਨ ਨਹੀਂ ਦੇਵੇਗਾ।
Job 35:13 in Other Translations
King James Version (KJV)
Surely God will not hear vanity, neither will the Almighty regard it.
American Standard Version (ASV)
Surely God will not hear an empty `cry', Neither will the Almighty regard it.
Bible in Basic English (BBE)
But God will not give ear to what is false, or the Ruler of all take note of it;
Darby English Bible (DBY)
Surely ùGod will not hear vanity, neither will the Almighty regard it.
Webster's Bible (WBT)
Surely God will not hear vanity, neither will the Almighty regard it.
World English Bible (WEB)
Surely God will not hear an empty cry, Neither will the Almighty regard it.
Young's Literal Translation (YLT)
Surely vanity God doth not hear, And the Mighty doth not behold it.
| Surely | אַךְ | ʾak | ak |
| God | שָׁ֭וְא | šāwĕʾ | SHA-veh |
| will not | לֹא | lōʾ | loh |
| hear | יִשְׁמַ֥ע׀ | yišmaʿ | yeesh-MA |
| vanity, | אֵ֑ל | ʾēl | ale |
| neither | וְ֝שַׁדַּ֗י | wĕšadday | VEH-sha-DAI |
| will the Almighty | לֹ֣א | lōʾ | loh |
| regard | יְשׁוּרֶֽנָּה׃ | yĕšûrennâ | yeh-shoo-REH-na |
Cross Reference
Proverbs 15:29
ਯਹੋਵਾਹ ਦੁਸ਼ਟ ਲੋਕਾਂ ਤੋਂ ਬਹੁਤ ਦੂਰ ਰਹਿੰਦਾ ਹੈ, ਪਰ ਉਹ ਧਰਮੀ ਲੋਕਾਂ ਦੀਆਂ ਪ੍ਰਾਰਥਨਾ ਨੂੰ ਸੁਣਦਾ ਹੈ।
Jeremiah 11:11
ਇਸ ਲਈ ਯਹੋਵਾਹ ਆਖਦਾ ਹੈ, “ਛੇਤੀ ਮੈਂ ਯਹੂਦਾਹ ਦੇ ਲੋਕਾਂ ਉੱਤੇ ਇੱਕ ਭਿਆਨਕ ਘਟਨਾ ਦਿਆਂਗਾ। ਉਹ ਬਚ ਨਹੀਂ ਸੱਕਣਗੇ! ਉਹ ਅਫ਼ਸੋਸ ਕਰਨਗੇ। ਅਤੇ ਉਹ ਮੇਰੇ ਅੱਗੇ ਸਹਾਇਤਾ ਲਈ ਪੁਕਾਰ ਕਰਨਗੇ। ਪਰ ਮੈਂ ਉਨ੍ਹਾਂ ਦੀ ਗੱਲ ਨਹੀਂ ਸੁਣਾਂਗਾ।
Isaiah 1:15
“ਤੁਸੀਂ ਲੋਕ ਹੱਥ ਚੁੱਕ ਕੇ ਮੇਰੇ ਅੱਗੇ ਪ੍ਰਾਰਥਨਾ ਕਰਦੇ ਹੋ-ਪਰ ਮੈਂ ਤੁਹਾਡੇ ਵੱਲ ਦੇਖਣ ਤੋਂ ਇਨਕਾਰ ਕਰਦਾ ਹਾਂ। ਤੁਸੀਂ ਲੋਕ ਹੋਰ-ਹੋਰ ਪ੍ਰਾਰਥਨਾਵਾਂ ਕਰੋਗੇ-ਪਰ ਮੈਂ ਤੁਹਾਨੂੰ ਨਹੀਂ ਸੁਣਾਂਗਾ। ਕਿਉਂਕਿ ਤੁਹਾਡੇ ਹੱਥ ਖੂਨ ਨਾਲ ਭਰੇ ਹੋਏ ਹਨ।
James 4:3
ਪਰ ਜਦੋਂ ਤੁਸੀਂ ਮੰਗਦੇ ਹੋ ਤਾਂ ਵੀ ਤੁਹਾਨੂੰ ਨਹੀਂ ਮਿਲਦੀਆਂ। ਕਿਉਂ ਕਿ ਜਿਸ ਲਈ ਤੁਸੀਂ ਮੰਗਦੇ ਹੋ ਉਹ ਗਲਤ ਹੈ। ਤੁਸੀਂ ਇਹ ਚੀਜ਼ਾਂ ਇਸ ਕਰਕੇ ਮੰਗਦੇ ਹੋ ਤਾਂ ਜੋ ਤੁਸੀਂ ਉਨ੍ਹਾਂ ਨੂੰ ਕੇਵਲ ਆਪਣੀ ਪ੍ਰਸੰਨਤਾ ਲਈ ਹੀ ਵਰਤ ਸੱਕੋਂ।
Matthew 20:21
ਯਿਸੂ ਨੇ ਆਖਿਆ, “ਤੂੰ ਕੀ ਚਾਹੁੰਦੀ ਹੈ?” ਉਸ ਨੇ ਯਿਸੂ ਨੂੰ ਕਿਹਾ, “ਵਾਅਦਾ ਕਰੋ ਕਿ ਤੁਹਾਡੇ ਰਾਜ ਵਿੱਚ ਮੇਰੇ ਇਹ ਦੋਵੇਂ ਪੁੱਤਰ ਇੱਕ ਤੁਹਾਡੇ ਸੱਜੇ ਤੇ ਇੱਕ ਤੁਹਾਡੇ ਖੱਬੇ ਪਾਸੇ ਬੈਠਣ।”
Matthew 6:7
“ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਤੁਸੀਂ ਉਨ੍ਹਾਂ ਲੋਕਾਂ ਵਾਂਗ ਨਾ ਕਰੋ ਜੋ ਪਰਮੇਸ਼ੁਰ ਨੂੰ ਨਹੀਂ ਜਾਣਦੇ। ਉਹ ਅਰਥਹੀਣ ਗੱਲਾਂ ਆਖਣੀਆਂ ਜਾਰੀ ਰੱਖਦੇ ਹਨ। ਉਹ ਸੋਚਦੇ ਹਨ, ਪਰਮੇਸ਼ੁਰ ਉਨ੍ਹਾਂ ਨੂੰ ਸੁਣੇਗਾ ਕਿਉਂਕਿ ਉਹ ਵੱਧ ਬੋਲਦੇ ਹਨ।
Amos 5:22
ਭਾਵੇਂ ਤੁਸੀਂ ਮੈਨੂੰ ਹੋਮ ਦੀਆਂ ਭੇਟਾਂ ਅਤੇ ਅਨਾਜ ਦੀਆਂ ਭੇਟਾ ਚੜ੍ਹਾਵੋ ਮੈਂ ਉਨ੍ਹਾਂ ਨੂੰ ਸਵੀਕਾਰ ਨਹੀਂ ਕਰਦਾ।
Hosea 8:2
ਉਨ੍ਹਾਂ ਮੇਰੇ ਅੱਗੇ ਲੇਰਾਂ ਮਾਰੀਆਂ, ‘ਹੇ ਸਾਡੇ ਪਰਮੇਸ਼ੁਰ! ਅਸੀਂ ਇਸਰਾਏਲ ਵਿੱਚਲੇ ਤੈਨੂੰ ਜਾਣਦੇ ਹਾਂ!’
Hosea 7:14
ਉਹ ਕਦੇ ਮੈਨੂੰ ਆਪਣੇ ਦਿਲੋਂ ਨਹੀਂ ਪੁਕਾਰਦੇ। ਹਾਂ, ਉਹ ਆਪਣੇ ਬਿਸਤਰਿਆਂ ਤੇ ਰੋਦੇ ਹਨ, ਅਤੇ ਆਪਣੇ-ਆਪ ਨੂੰ ਕਟਦੇ ਹਨ ਜਦੋਂ ਉਹ ਭੋਜਨ ਅਤੇ ਨਵੀਂ ਮੈ ਮੰਗਦੇ ਹਨ, ਪਰ ਉਨ੍ਹਾਂ ਦੇ ਦਿਲਾਂ ਵਿੱਚ ਉਹ ਮੈਥੋਂ ਪਰ੍ਹਾਂ ਮੁੜ ਗਏ ਹਨ।
Ecclesiastes 5:1
ਇਕਰਾਰ ਕਰਨ ਬਾਰੇ ਹੋਸ਼ਿਆਰ ਰਹੋ ਜਦੋ ਤੁਸੀਂ ਪਰਮੇਸ਼ੁਰ ਦੇ ਮੰਦਰ ਵਿੱਚ ਜਾਵੋ ਤਾਂ ਹੋਸ਼ਿਆਰ ਰਹੋ। ਮੂਰੱਖਾਂ ਵਾਂਗ ਬਲੀਆਂ ਚੜ੍ਹਾਉਣ ਨਾਲੋਂ ਪਰਮੇਸ਼ੁਰ ਨੂੰ ਮੰਨਣਾ ਬਿਹਤਰ ਹੈ। ਕਿਉਂ ਕਿ ਉਹ ਬਦੀ ਕਰਦੇ ਹਨ, ਪਰ ਉਹ ਇਸ ਨੂੰ ਮਹਿਸੂਸ ਨਹੀਂ ਕਰਦੇ।
Proverbs 28:9
ਜਿਹੜਾ ਵਿਅਕਤੀ ਨੇਮ ਤੋਂ ਹਟ ਜਾਂਦਾ, ਉਸ ਦੀਆਂ ਪ੍ਰਾਰਥਾਨਵਾਂ ਵੀ ਪਰਮੇਸ਼ੁਰ ਲਈ ਘ੍ਰਿਣਿਤ ਹਨ।
Proverbs 15:8
ਯਹੋਵਾਹ ਦੁਸ਼ਟ ਲੋਕਾਂ ਦੀਆਂ ਭੇਟਾਂ ਨੂੰ ਨਫ਼ਰਤ ਕਰਦਾ ਹੈ ਪਰ ਉਹ ਇਮਾਨਦਾਰ ਲੋਕਾਂ ਦੀਆਂ ਪ੍ਰਾਰਥਨਾ ਵਿੱਚ ਪ੍ਰਸੰਸਾ ਮਹਿਸੂਸ ਕਰਦਾ।
Psalm 102:17
ਪਰਮੇਸੁਰ ਉਨ੍ਹਾਂ ਲੋਕਾਂ ਦੀਆਂ ਪ੍ਰਾਰਥਨਾ ਸੁਣੇਗਾ ਜਿਨ੍ਹਾਂ ਨੂੰ ਉਸ ਨੇ ਜਿਉਂਦਿਆਂ ਛੱਡ ਦਿੱਤਾ।
Job 30:20
“ਹੇ ਪਰਮੇਸ਼ੁਰ, ਸਹਾਇਤਾ ਲਈ ਮੈਂ ਤੇਰੇ ਅੱਗੇ ਪੁਕਾਰ ਕਰਦਾ ਹਾਂ, ਪਰ ਤੂੰ ਨਹੀਂ ਸੁਣਦਾ। ਮੈਂ ਖਲੋ ਕੇ ਪ੍ਰਾਰਥਨਾ ਕਰਦਾ ਹਾਂ, ਪਰ ਤੂੰ ਮੇਰੇ ਵੱਲ ਕੋਈ ਧਿਆਨ ਨਹੀਂ ਦਿੰਦਾ।
Job 27:8
ਜੇ ਕੋਈ ਬੰਦਾ ਪਰਮੇਸ਼ੁਰ ਦੀ ਪਰਵਾਹ ਨਹੀਂ ਕਰਦਾ ਤਾਂ ਉਸ ਬੰਦੇ ਲਈ ਕੋਈ ਉਮੀਦ ਨਹੀਂ ਜਦੋਂ ਉਹ ਮਰ ਜਾਵੇਗਾ। ਉਸ ਬੰਦੇ ਲਈ ਕੋਈ ਉਮੀਦ ਨਹੀਂ ਜਦੋਂ ਪਰਮੇਸ਼ੁਰ ਉਸ ਕੋਲੋਂ ਜੀਵਨ ਖੋਹ ਲਵੇਗਾ।
Job 22:22
ਇਸ ਸਿੱਖਿਆ ਨੂੰ ਪ੍ਰਵਾਨ ਕਰ। ਉਸ ਵੱਲ ਧਿਆਨ ਦੇ ਜੋ ਉਹ ਆਖਦਾ ਹੈ।