Job 35:5
ਅੱਯੂਬ ਆਕਾਸ਼ ਵੱਲ ਦੇਖ। ਬਦਲਾਂ ਵੱਲ ਦੇਖ ਜਿਹੜੇ ਤੇਰੇ ਨਾਲੋਂ ਉਚੇਰੇ ਨੇ।
Look | הַבֵּ֣ט | habbēṭ | ha-BATE |
unto the heavens, | שָׁמַ֣יִם | šāmayim | sha-MA-yeem |
and see; | וּרְאֵ֑ה | ûrĕʾē | oo-reh-A |
behold and | וְשׁ֥וּר | wĕšûr | veh-SHOOR |
the clouds | שְׁ֝חָקִ֗ים | šĕḥāqîm | SHEH-ha-KEEM |
which are higher | גָּבְה֥וּ | gobhû | ɡove-HOO |
than | מִמֶּֽךָּ׃ | mimmekkā | mee-MEH-ka |
Cross Reference
Job 22:12
“ਪਰਮੇਸ਼ੁਰ ਅਕਾਸ਼ ਦੇ ਸਭ ਤੋਂ ਉੱਚੇ ਮੰਡਲਾਂ ਵਿੱਚ ਰਹਿੰਦਾ ਹੈ। ਦੇਖ ਤਾਰੇ ਕਿੰਨੇ ਦੂਰ ਨੇ। ਪਰਮੇਸ਼ੁਰ ਉੱਚੇ ਤੋਂ ਉੱਚੇ ਤਾਰਿਆਂ ਵੱਲ ਹੇਠਾਂ ਨੂੰ ਵੇਖਦਾ ਹੈ।
Nahum 1:3
ਯਹੋਵਾਹ ਧੀਰਜਵਾਨ ਹੈ ਪਰ ਉਹ ਸ਼ਕਤੀਸ਼ਾਲੀ ਵੀ ਹੈ ਅਤੇ ਉਹ ਦੋਖੀ ਮਨੁੱਖਾਂ ਨੂੰ ਸਜ਼ਾ ਦਿੱਤੇ ਬਗ਼ੈਰ ਨਹੀਂ ਬਖਸ਼ਦਾ। ਯਹੋਵਾਹ ਬੁਰੇ ਲੋਕਾਂ ਨੂੰ ਸਜ਼ਾ ਦੇਣ ਆ ਰਿਹਾ ਹੈ। ਉਹ ਆਪਣੀ ਤਾਕਤ ਵਿਖਾਉਣ ਲਈ ਹਨੇਰੀ ਝੱਖੜ ਤੇ ਵਾਵਰੋਲੇ ਲਿਆਵੇਗਾ ਮਨੁੱਖ ਧਰਤੀ ਅਤੇ ਧੂੜ ਤੇ ਚਲਦਾ ਹੈ ਪਰ ਯਹੋਵਾਹ ਬੱਦਲਾਂ ’ਚ ਚਲਦਾ ਹੈ।
Isaiah 55:9
ਅਕਾਸ਼ ਧਰਤੀ ਨਾਲੋਂ ਉਚੇਰੇ ਹਨ। ਇਸੇ ਤਰ੍ਹਾਂ ਹੀ ਮੇਰੇ ਰਾਹ ਤੁਹਾਡੇ ਰਾਹਾਂ ਨਾਲੋਂ ਉਚੇਰੇ ਹਨ। ਅਤੇ ਮੇਰੇ ਵਿੱਚਾਰ ਤੁਹਾਡੇ ਵਿੱਚਾਰਾਂ ਨਾਲੋਂ ਉਚੇਰੇ ਹਨ।” ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ।
Isaiah 40:22
ਯਹੋਵਾਹ ਹੀ ਸੱਚਾ ਪਰਮੇਸ਼ੁਰ ਹੈ! ਉਹ ਧਰਤੀ ਦੇ ਉੱਪਰ ਬੈਠਾ ਹੈ ਤੇ ਉਸਦੀ ਤੁਲਨਾ ਵਿੱਚ ਲੋਕ ਹਨ ਟਿੱਡੀਦਲ ਵਰਗੇ ਹਨ। ਉਸ ਨੇ ਅਕਾਸ਼ਾਂ ਨੂੰ ਕੱਪੜੇ ਦੇ ਬਾਨ ਵਾਂਗ ਖੋਲ੍ਹ ਦਿੱਤਾ। ਉਸ ਨੇ ਅਕਾਸ਼ਾਂ ਨੂੰ ਤੰਬੂ ਵਾਂਗ ਬੈਠਣ ਲਈ ਉਸ ਦੇ ਹੇਠਾਂ ਫ਼ੈਲਾ ਦਿੱਤਾ।
Psalm 8:3
ਯਹੋਵਾਹ, ਮੈਂ ਉਸ ਸਵਰਗ ਵੱਲ ਵੇਖਦਾ ਹਾਂ, ਜਿਹੜਾ ਤੂੰ ਆਪਣੇ ਖੁਦ ਦੇ ਹੱਥੀਂ ਸਾਜਿਆ ਹੈ। ਜਦ ਮੈਂ ਤੇਰੇ ਸਾਜੇ ਚੰਨ ਤੇ ਤਾਰਿਆਂ ਨੂੰ ਵੇਖਦਾ ਹਾਂ, ਮੈਂ ਅਚੰਭਿਤ ਹੁੰਦਾ ਹਾਂ;
Job 37:22
ਤੇ ਪਰਮੇਸ਼ੁਰ ਵੀ ਇਸੇ ਤਰ੍ਹਾਂ ਹੈ। ਪਰਮੇਸ਼ੁਰ ਦਾ ਸੁਨਿਹਰੀ ਪਰਤਾਪ ਪਵਿੱਤਰ ਪਰਬਤ ਉੱਤੋਂ ਚਮਕਦਾ ਹੈ। ਪਰਮੇਸ਼ੁਰ ਦੁਆਲੇ ਚਮਕਦਾਰ ਰੋਸ਼ਨੀ ਹੁੰਦੀ ਹੈ।
Job 37:16
ਕੀ ਤੂੰ ਜਾਣਦਾ ਹੈਂ ਕਿ ਬੱਦਲ ਅਕਾਸ਼ ਵਿੱਚ ਕਿਵੇਂ ਲਟਕਦੇ ਨੇ? ਬੱਦਲ ਤਾਂ ਉਨ੍ਹਾਂ ਅਦਭੁੱਤ ਗੱਲਾਂ ਦੀ ਸਿਰਫ ਇੱਕ ਮਿਸਾਲ ਨੇ, ਜਿਨ੍ਹਾਂ ਨੂੰ ਪਰਮੇਸ਼ੁਰ ਨੇ ਸਾਜਿਆ। ਤੇ ਪਰਮੇਸ਼ੁਰ ਉਨ੍ਹਾਂ ਬਾਰੇ ਸਭ ਕੁਝ ਜਾਣਦਾ ਹੈ।
Job 36:26
ਹਾਂ, ਪਰਮੇਸ਼ੁਰ ਮਹਾਨ ਹੈ। ਪਰ ਅਸੀਂ ਉਸ ਦੀ ਮਹਾਨਤਾ ਨੂੰ ਨਹੀਂ ਸਮਝ ਸੱਕਦੇ। ਅਸੀਂ ਨਹੀਂ ਜਾਣਦੇ ਹਾਂ ਕਿ ਪਰਮੇਸ਼ੁਰ ਕਿੰਨਾ ਲੰਮਾ ਚਿਰ ਜੀਵਿਆ ਹੈ।
Job 25:5
ਪਰਮੇਸ਼ੁਰ ਦੀਆਂ ਨਜ਼ਰਾਂ ਵਿੱਚ ਚੰਨ ਵੀ ਸ਼ੁੱਧ ਤੇ ਚਮਕੀਲਾ ਨਹੀਂ, ਤਾਰੇ ਵੀ ਸ਼ੁੱਧ ਨਹੀਂ ਹਨ।
1 Kings 8:27
“ਪਰ ਪਰਮੇਸ਼ੁਰ, ਕੀ ਤੂੰ ਸੱਚਮੁੱਚ ਇਸ ਧਰਤੀ ਤੇ ਰਹੇਂਗਾ? ਜਦੋਂ ਕਿ ਅਕਾਸ਼ ਅਤੇ ਉਨ੍ਹਾਂ ਦਿਆਂ ਅੱਤ ਉੱਚੀਆਂ ਥਾਵਾਂ ਵੀ ਤੈਨੂੰ ਨਹੀਂ ਸਮਾ ਸੱਕਦੀਆਂ, ਤਾਂ ਅਵੱਸ਼ ਹੀ ਇਹ ਮੰਦਰ ਜਿਹੜਾ ਮੈਂ ਤੇਰੇ ਲਈ ਬਣਾਇਆ, ਤੈਨੂੰ ਨਹੀਂ ਸਮਾ ਸੱਕਦਾ।
Genesis 15:5
ਫ਼ੇਰ ਪਰਮੇਸ਼ੁਰ ਅਬਰਾਮ ਨੂੰ ਬਾਹਰ ਲੈ ਗਿਆ। ਪਰਮੇਸ਼ੁਰ ਨੇ ਆਖਿਆ, “ਅਕਾਸ਼ ਵੱਲ ਦੇਖ। ਬਹੁਤ ਸਾਰੇ ਤਾਰਿਆਂ ਵੱਲ ਦੇਖ। ਇਹ ਇੰਨੇ ਹਨ ਕਿ ਤੂੰ ਇਨ੍ਹਾਂ ਨੂੰ ਗਿਣ ਨਹੀਂ ਸੱਕਦਾ। ਭਵਿੱਖ ਵਿੱਚ ਤੇਰਾ ਪਰਿਵਾਰ ਵੀ ਇਸੇ ਤਰ੍ਹਾਂ ਹੋਵੇਗਾ।”