Job 37:22
ਤੇ ਪਰਮੇਸ਼ੁਰ ਵੀ ਇਸੇ ਤਰ੍ਹਾਂ ਹੈ। ਪਰਮੇਸ਼ੁਰ ਦਾ ਸੁਨਿਹਰੀ ਪਰਤਾਪ ਪਵਿੱਤਰ ਪਰਬਤ ਉੱਤੋਂ ਚਮਕਦਾ ਹੈ। ਪਰਮੇਸ਼ੁਰ ਦੁਆਲੇ ਚਮਕਦਾਰ ਰੋਸ਼ਨੀ ਹੁੰਦੀ ਹੈ।
Job 37:22 in Other Translations
King James Version (KJV)
Fair weather cometh out of the north: with God is terrible majesty.
American Standard Version (ASV)
Out of the north cometh golden splendor: God hath upon him terrible majesty.
Bible in Basic English (BBE)
A bright light comes out of the north; God's glory is greatly to be feared.
Darby English Bible (DBY)
From the north cometh gold; with +God is terrible majesty.
Webster's Bible (WBT)
Fair weather cometh from the north: with God is terrible majesty.
World English Bible (WEB)
Out of the north comes golden splendor; With God is awesome majesty.
Young's Literal Translation (YLT)
From the golden north it cometh, Beside God `is' fearful honour.
| Fair weather | מִ֭צָּפוֹן | miṣṣāpôn | MEE-tsa-fone |
| cometh | זָהָ֣ב | zāhāb | za-HAHV |
| north: the of out | יֶֽאֱתֶ֑ה | yeʾĕte | yeh-ay-TEH |
| with | עַל | ʿal | al |
| God | אֱ֝ל֗וֹהַּ | ʾĕlôah | A-LOH-ah |
| is terrible | נ֣וֹרָא | nôrāʾ | NOH-ra |
| majesty. | הֽוֹד׃ | hôd | hode |
Cross Reference
Jude 1:25
ਕੇਵਲ ਉਹ ਹੀ ਪਰਮੇਸ਼ੁਰ ਹੈ। ਉਹੀ ਹੈ ਜਿਹੜਾ ਸਾਨੂੰ ਬਚਾਉਂਦਾ ਹੈ। ਸਾਡੇ ਪ੍ਰਭੂ ਯਿਸੂ ਮਸੀਹ ਰਾਹੀਂ ਭੂਤਕਾਲ, ਵਰਤਮਾਨ ਅਤੇ ਸਦੀਵੀ ਮਹਿਮਾ, ਮਹਾਨਤਾ, ਸ਼ਕਤੀ ਅਤੇ ਅਧਿਕਾਰ ਉਸੇ ਦਾ ਹੋਵੇ। ਆਮੀਨ।
Psalm 104:1
ਹੇ ਮੇਰੀ ਆਤਮਾ ਯਹੋਵਾਹ ਦੀ ਉਸਤਤਿ ਕਰ। ਮੇਰੇ ਯਹੋਵਾਹ ਪਰਮੇਸ਼ੁਰ ਤੁਸੀਂ ਬਹੁਤ ਮਹਾਨ ਹੋ। ਤੁਸੀਂ ਮਹਿਮਾ ਅਤੇ ਮਾਨ ਨਾਲ ਕੱਜੇ ਹੋਏ ਹੋ।
Hebrews 12:29
ਕਿਉਂਕਿ ਸਾਡਾ ਪਰਮੇਸ਼ੁਰ ਉਸ ਅੱਗ ਵਰਗਾ ਹੈ ਜਿਹੜੀ ਤਬਾਹ ਕਰ ਸੱਕਦੀ ਹੈ।
Hebrews 1:3
ਪੁੱਤਰ ਪਰਮੇਸ਼ੁਰ ਦੀ ਮਹਿਮਾ ਨੂੰ ਦਰਸ਼ਾਉਂਦਾ ਹੈ। ਉਹ ਪਰਮੇਸ਼ੁਰ ਦੇ ਸੁਭਾ ਦੀ ਸੰਪੂਰਣ ਨਕਲ ਹੈ। ਪੁੱਤਰ ਆਪਣੇ ਸ਼ਕਤੀ ਸ਼ਾਲੀ ਆਦੇਸ਼ ਰਾਹੀਂ ਹਰ ਚੀਜ਼ ਨੂੰ ਬੰਨ੍ਹ ਕੇ ਰੱਖਦਾ ਹੈ। ਪੁੱਤਰ ਨੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਸਾਫ਼ ਕਰ ਦਿੱਤਾ। ਫ਼ੇਰ ਉਹ ਸਵਰਗ ਵਿੱਚ ਰਹਿਣ ਵਾਲੇ ਮਹਾਂ ਪੁਰੱਖ ਦੇ ਸੱਜੇ ਹੱਥ ਬੈਠ ਗਿਆ।
Habakkuk 3:3
ਪਰਮੇਸ਼ੁਰ ਤੇਮਾਨ ਤੋਂ ਆ ਰਿਹਾ ਹੈ ਪਵਿੱਤਰ ਪੁਰੱਖ ਪਾਰਾਨ ਪਰਬਤ ਤੋਂ ਆ ਰਿਹਾ ਹੈ। ਉਸ ਦੇ ਪਰਤਾਪ ਨੇ ਅਕਾਸ਼ਾਂ ਨੂੰ ਕਜਿਆ ਹੋਇਆ ਅਤੇ ਧਰਤੀ ਉਸਦੀ ਉਸਤਤ ਨਾਲ ਭਰਪੂਰ ਹੈ।
Nahum 1:3
ਯਹੋਵਾਹ ਧੀਰਜਵਾਨ ਹੈ ਪਰ ਉਹ ਸ਼ਕਤੀਸ਼ਾਲੀ ਵੀ ਹੈ ਅਤੇ ਉਹ ਦੋਖੀ ਮਨੁੱਖਾਂ ਨੂੰ ਸਜ਼ਾ ਦਿੱਤੇ ਬਗ਼ੈਰ ਨਹੀਂ ਬਖਸ਼ਦਾ। ਯਹੋਵਾਹ ਬੁਰੇ ਲੋਕਾਂ ਨੂੰ ਸਜ਼ਾ ਦੇਣ ਆ ਰਿਹਾ ਹੈ। ਉਹ ਆਪਣੀ ਤਾਕਤ ਵਿਖਾਉਣ ਲਈ ਹਨੇਰੀ ਝੱਖੜ ਤੇ ਵਾਵਰੋਲੇ ਲਿਆਵੇਗਾ ਮਨੁੱਖ ਧਰਤੀ ਅਤੇ ਧੂੜ ਤੇ ਚਲਦਾ ਹੈ ਪਰ ਯਹੋਵਾਹ ਬੱਦਲਾਂ ’ਚ ਚਲਦਾ ਹੈ।
Micah 5:4
ਯਹੋਵਾਹ ਪਰਮੇਸ਼ੁਰ ਦੇ ਨਾਮ ਦੀ ਮਹਿਮਾ ਵਿੱਚ, ਉਹ ਸ਼ਾਸਕ ਆਪਣੀਆਂ ਭੇਡਾਂ ਦੀ ਰਾਖੀ ਕਰੇਗਾ। ਉਹ ਸ਼ਾਂਤੀ ਵਿੱਚ ਵਸਣਗੇ ਕਿਉਂ ਕਿ ਉਸ ਵੇਲੇ, ਉਸਦਾ ਨਾਮ ਅਤੇ ਮਹਿਮਾ ਧਰਤੀ ਦੇ ਕੋਨੇ-ਕੋਨੇ ਵਿੱਚ ਹੋਵੇਗੀ।
Isaiah 2:19
ਲੋਕੀ ਚੱਟਾਨਾਂ ਪਿੱਛੇ ਅਤੇ ਧਰਤੀ ਦੀਆਂ ਖੱਡਾਂ ਵਿੱਚ ਛੁਪ ਜਾਣਗੇ। ਲੋਕੀ ਯਹੋਵਾਹ ਕੋਲੋਂ ਅਤੇ ਉਸਦੀ ਮਹਾਨ ਸ਼ਕਤੀ ਕੋਲੋਂ ਭੈਭੀਤ ਹੋਣਗੇ। ਇਹ ਓਦੋਁ ਵਾਪਰੇਗਾ ਜਦੋਂ ਯਹੋਵਾਹ ਧਰਤੀ ਨੂੰ ਹਿਲਾ ਦੇਣ ਲਈ ਖੜ੍ਹਾ ਹੋ ਜਾਵੇਗਾ।
Isaiah 2:10
ਜਾਓ, ਚੱਟਾਨਾਂ ਦੇ ਉਹਲੇ ਤੇ ਮਿੱਟੀ ਵਿੱਚ ਲੁਕ ਜਾਓ! ਤੁਹਾਨੂੰ ਯਹੋਵਾਹ ਕੋਲੋਂ ਡਰਨਾ ਚਾਹੀਦਾ ਹੈ ਅਤੇ ਤੁਹਾਨੂੰ ਉਸਦੀ ਮਹਾਨ ਸ਼ਕਤੀ ਤੋਂ ਬਚਣਾ ਚਾਹੀਦਾ ਹੈ!
Proverbs 25:23
ਉੱਤਰ ਵੱਲੋਂ ਆਉਂਦੀ ਹਵਾ ਮੀਂਹ ਲੈ ਕੇ ਆਉਂਦੀ ਹੈ। ਇਸੇ ਤਰ੍ਹਾਂ ਨਿੰਦਿਆ ਚੁਗਲੀ ਗੁੱਸਾ ਲੈ ਕੇ ਆਉਂਦੀ ਹੈ।
Psalm 145:5
ਤੁਹਾਡੀ ਸ਼ਾਨੋ-ਸ਼ੌਕਤ ਬਹੁਤ ਅਦਭੁਤ ਹੈ। ਮੈਂ ਤੁਹਾਡੇ ਚਮਤਕਾਰਾਂ ਬਾਰੇ ਦੱਸਾਂਗਾ।
Psalm 93:1
ਯਹੋਵਾਹ ਰਾਜਾ ਹੈ। ਉਹ ਮਹਿਮਾ ਅਤੇ ਸ਼ਕਤੀ ਨੂੰ ਵਸਤਰਾਂ ਵਾਂਗ ਪਹਿਨਦਾ ਹੈ। ਉਹ ਤਿਆਰ ਹੈ, ਇਸ ਲਈ ਸਾਰੀ ਦੁਨੀਆਂ ਸੁਰੱਖਿਅਤ ਹੈ। ਇਹ ਨਹੀਂ ਹਿੱਲਣਗੇ ਅਤੇ ਇਹ ਬਰਬਾਦ ਨਹੀਂ ਹੋਵੇਗੀ।
Psalm 76:12
ਪਰਮੇਸ਼ੁਰ ਵੱਡੇ ਆਗੂਆਂ ਨੂੰ ਹਰਾ ਦਿੰਦਾ ਹੈ; ਅਤੇ ਧਰਤੀ ਦੇ ਸਾਰੇ ਰਾਜੇ ਉਸਤੋਂ ਡਰਦੇ ਹਨ।
Psalm 68:7
ਹੇ ਪਰਮੇਸ਼ੁਰ, ਤੂੰ ਆਪਣੇ ਲੋਕਾਂ ਨੂੰ ਮਿਸਰ ਵਿੱਚੋਂ ਬਾਹਰ ਆਉਣ ਵਿੱਚ ਅਗਵਾਈ ਕੀਤੀ। ਤੁਸੀਂ ਮਾਰੂਥਲ ਦੇ ਪਾਰ ਵੱਲ ਕੂਚ ਕੀਤਾ, ਅਤੇ ਧਰਤੀ ਕੰਬ ਉੱਠੀ।
Psalm 66:5
ਉਨ੍ਹਾਂ ਚੀਜ਼ਾਂ ਵੱਲ ਵੇਖੋ ਜਿਹੜੀਆਂ ਪਰਮੇਸ਼ੁਰ ਨੇ ਸਾਜੀਆਂ। ਉਹ ਚੀਜ਼ਾਂ ਸਾਨੂੰ ਹੈਰਾਨ ਕਰਦੀਆਂ ਹਨ।
Psalm 29:4
ਯਹੋਵਾਹ ਦੀ ਕੜਕਦਾਰ ਅਵਾਜ਼ ਉਸਦੀ ਸ਼ਕਤੀ ਅਤੇ ਤੇਜ ਨੂੰ ਦਰਸ਼ਾਉਂਦਾ ਹੈ।
Job 40:10
ਜੇ ਤੂੰ ਪਰਮੇਸ਼ੁਰ ਵਰਗਾ ਹੈਂ ਤਾਂ ਤੂੰ ਗੁਮਾਨੀ ਹੋ ਸੱਕਦਾ ਹੈ। ਜੇ ਤੂੰ ਪਰਮੇਸ਼ੁਰ ਵਰਗਾ ਹੈਂ ਤਾਂ ਤੂੰ ਪਰਤਾਪ ਅਤੇ ਮਾਨ ਨੂੰ ਬਸਤਰਾਂ ਵਾਂਗ ਪਹਿਨ ਸੱਕਦਾ ਹੈਂ।
1 Chronicles 29:11
ਹੇ ਯਹੋਵਾਹ, ਪਰਮੇਸ਼ੁਰ, ਮਹਾਨਤਾ, ਸ਼ਕਤੀ, ਪਰਤਾਪ, ਜਿੱਤ ਅਤੇ ਆਦਰ ਤੇਰੇ ਹੀ ਹਨ! ਕਿਉਂ ਕਿ ਧਰਤੀ ਅਤੇ ਆਕਾਸ਼ ਵਿੱਚਲਾ ਸਭ ਕੁਝ ਤੇਰਾ, ਇੱਕਲੇ ਦਾ ਹੀ ਹੈ: ਹੇ ਯਹੋਵਾਹ! ਇਹ ਰਾਜ ਤੇਰਾ ਹੈ ਤੂੰ ਹੀ ਹਰ ਸ਼ੈਅ ਦਾ ਸਰਤਾਜ ਹੈਂ।