Job 6:24
“ਇਸ ਲਈ ਹੁਣ, ਮੈਨੂੰ ਸਿੱਖਾਓ, ਤੇ ਮੈਂ ਚੁੱਪ ਰਹਾਂਗਾ। ਮੈਨੂੰ ਦਰਸਾਉ ਮੈਂ ਕਿਹੜਾ ਕਸੂਰ ਕੀਤਾ ਹੈ।
Job 6:24 in Other Translations
King James Version (KJV)
Teach me, and I will hold my tongue: and cause me to understand wherein I have erred.
American Standard Version (ASV)
Teach me, and I will hold my peace; And cause me to understand wherein I have erred.
Bible in Basic English (BBE)
Give me teaching and I will be quiet; and make me see my error.
Darby English Bible (DBY)
Teach me, and I will hold my tongue; and cause me to understand wherein I have erred.
Webster's Bible (WBT)
Teach me, and I will hold my tongue: and cause me to understand in what I have erred.
World English Bible (WEB)
"Teach me, and I will hold my peace; Cause me to understand wherein I have erred.
Young's Literal Translation (YLT)
Shew me, and I -- I keep silent, And what I have erred, let me understand.
| Teach | ה֭וֹרוּנִי | hôrûnî | HOH-roo-nee |
| me, and I | וַֽאֲנִ֣י | waʾănî | va-uh-NEE |
| tongue: my hold will | אַֽחֲרִ֑ישׁ | ʾaḥărîš | ah-huh-REESH |
| understand to me cause and | וּמַה | ûma | oo-MA |
| wherein | שָּׁ֝גִ֗יתִי | šāgîtî | SHA-ɡEE-tee |
| I have erred. | הָבִ֥ינוּ | hābînû | ha-VEE-noo |
| לִֽי׃ | lî | lee |
Cross Reference
James 3:2
ਅਸੀਂ ਸਾਰੇ ਹੀ ਬਹੁਤ ਗਲਤੀਆਂ ਕਰਦੇ ਹਾਂ। ਜੇ ਅਜਿਹਾ ਵੀ ਕੋਈ ਹੈ ਜੋ ਆਪਣੀ ਆਖਣੀ ਵਿੱਚ ਗਲਤੀ ਨਹੀਂ ਕਰਦਾ, ਤਾਂ ਉਹ ਵਿਅਕਤੀ ਸੰਪੂਰਣ ਹੋਵੇਗਾ। ਉਹ ਆਪਣੇ ਪੂਰੇ ਸਰੀਰ ਉੱਪਰ ਕਾਬੂ ਰੱਖਣ ਦੇ ਵੀ ਯੋਗ ਹੋਵੇਗਾ।
Proverbs 9:9
ਕਿਸੇ ਸਿਆਣੇ ਬੰਦੇ ਨੂੰ ਸਿੱਖਿਆ ਦੇਵੋ ਅਤੇ ਉਹ ਹੋਰ ਸਿਆਣਾ ਬਣ ਜਾਵੇਗਾ। ਜੇ ਤੁਸੀਂ ਕਿਸੇ ਸਿੱਖਿਆ ਪ੍ਰਾਪਤ ਬੰਦੇ ਨੂੰ ਸਿੱਖਿਆ ਦੇਵੋਂਗੇ, ਅਤੇ ਉਹ ਆਪਣਾ ਗਿਆਨ ਵੱਧਾਅ ਲਵੇਗਾ।
Psalm 39:1
ਨਿਰਦੇਸ਼ਕ ਲਈ, ਯਦੂਥੂਨ ਨੂੰ। ਦਾਊਦ ਦਾ ਇੱਕ ਗੀਤ। ਮੈਂ ਆਖਿਆ, “ਮੈਂ ਉਨ੍ਹਾਂ ਗੱਲਾਂ ਦਾ ਧਿਆਨ ਰੱਖਾਂਗਾ ਜੋ ਮੈਂ ਆਖਾਂਗਾ। ਮੈਂ ਆਪਣੀ ਜ਼ੁਬਾਨ ਨੂੰ, ਮੈਥੋਂ ਪਾਪ ਕਰਾਉਣ ਦਾ ਕਾਰਣ ਨਹੀਂ ਬਣਨ ਦੇਵਾਂਗਾ। ਮੈਂ ਆਪਣਾ ਮੂੰਹ ਬੰਦ ਰੱਖਾਂਗਾ ਜਦੋਂ ਮੈਂ ਦੁਸ਼ਟ ਲੋਕਾਂ ਦੁਆਰਾ ਘਿਰਿਆ ਹੋਵਾਂਗਾ।”
Psalm 19:12
ਯਹੋਵਾਹ, ਕੋਈ ਵੀ ਆਦਮੀ ਆਪਣੀਆਂ ਸਾਰੀਆਂ ਗਲਤੀਆਂ ਨੂੰ ਨਹੀਂ ਵੇਖ ਸੱਕਦਾ। ਇਸ ਲਈ ਮੈਨੂੰ ਲੁਕਵੇਂ ਪਾਪ ਨਾ ਕਰਨ ਦੇਵੋ।
Job 33:1
“ਹੁਣ ਅੱਯੂਬ ਮੇਰੀ ਗੱਲ ਸੁਣ। ਧਿਆਨ ਨਾਲ ਸੁਣ ਜਿਹੜੀਆਂ ਗੱਲਾਂ ਮੈਂ ਆਖਦਾ ਹਾਂ।
Job 32:11
ਮੈਂ ਧੀਰਜ ਨਾਲ ਇੰਤਜ਼ਾਰ ਕੀਤਾ ਜਦੋਂ ਤੁਸੀਂ ਲੋਕ ਗੱਲਾਂ ਕਰ ਰਹੇ ਸੀ। ਮੈਂ ਉਨ੍ਹਾਂ ਜਵਾਬਾਂ ਨੂੰ ਧਿਆਨ ਨਾਲ ਸੁਣਿਆ ਜਿਹੜੇ ਤੁਸੀਂ ਅੱਯੂਬ ਨੂੰ ਦਿੱਤੇ।
Job 10:2
ਮੈਂ ਪਰਮੇਸ਼ੁਰ ਨੂੰ ਆਖਾਂਗਾ, ‘ਮੇਰੀ ਨਿੰਦਿਆ ਨਾ ਕਰ! ਮੈਨੂੰ ਦੱਸ ਮੈਂ ਕੀ ਕਸੂਰ ਕੀਤਾ ਹੈ? ਮੇਰੇ ਖਿਲਾਫ ਤੈਨੂੰ ਕੀ ਸ਼ਿਕਾਇਤ ਹੈ?
James 1:19
ਸੁਣਨਾ ਅਤੇ ਮੰਨਣਾ ਮੇਰੇ ਪਿਆਰੇ ਭਰਾਵੋ ਅਤੇ ਭੈਣੋ, ਹਮੇਸ਼ਾ ਬੋਲਣ ਨਾਲੋਂ ਸੁਣਨ ਦੇ ਵੱਧੇਰੇ ਇੱਛੁਕ ਬਣੋ। ਛੇਤੀ ਹੀ ਗੁੱਸੇ ਵਿੱਚ ਨਾ ਆਓ।
Proverbs 25:12
ਜੇਕਰ ਤੁਸੀਂ ਕਿਸੇ ਸਿਆਣੇ ਆਦਮੀ ਦੀਆਂ ਝਿੜਕਾਂ ਨੂੰ ਸੁਣੋਗੇ, ਤਾਂ ਇਹ ਤੁਹਾਡੇ ਕੰਨਾਂ ਵਿੱਚ ਸੋਨੇ ਦੀਆਂ ਵਾਲੀਆਂ ਵਾਂਗ ਹੋਣਗੀਆਂ।
Psalm 32:8
ਯਹੋਵਾਹ ਆਖਦਾ ਹੈ, “ਮੈਂ ਤੈਨੂੰ ਸਿੱਖਿਆ ਦੇਵਾਂਗਾ ਅਤੇ ਤੇਰੀ ਰਾਹਨੁਮਾਈ ਉਸ ਤਰ੍ਹਾਂ ਕਰਾਂਗਾ ਜਿਵੇਂ ਤੈਨੂੰ ਜਿਉਣਾ ਚਾਹੀਦਾ ਹੈ। ਮੈਂ ਤੈਨੂੰ ਬਚਾਵਾਂਗਾ ਅਤੇ ਤੇਰਾ ਰਹਿਨੁਮਾ ਬਣਾਂਗਾ।
Job 34:32
ਹੇ ਪਰਮੇਸ਼ੁਰ, ਜੇਕਰ ਮੈਂ ਤੈਨੂੰ ਨਹੀਂ ਵੀ ਦੇਖ ਸੱਕਦਾ, ਮੈਨੂੰ ਜੀਵਨ ਦਾ ਸਹੀ ਢੰਗ ਸਿੱਖਾ। ਜੇ ਮੈਂ ਕੁਝ ਗ਼ਲਤ ਕੀਤਾ ਹੈ, ਮੈਂ ਇਸ ਨੂੰ ਫੇਰ ਤੋਂ ਨਹੀਂ ਕਰਾਂਗਾ।’
Job 33:31
“ਅੱਯੂਬ ਮੇਰੇ ਵੱਲ ਧਿਆਨ ਦੇ। ਮੈਨੂੰ ਧਿਆਨ ਨਾਲ ਸੁਣ। ਖਾਮੋਸ਼ ਰਹਿ ਤੇ ਮੈਨੂੰ ਗੱਲ ਕਰਨ ਦੇ।
Job 32:15
“ਅੱਯੂਬ ਇਹ ਬੰਦੇ ਦਲੀਲ ਹਾਰ ਗਏ ਨੇ। ਇਨ੍ਹਾਂ ਕੋਲ ਆਖਣ ਲਈ ਹੋਰ ਕੁਝ ਵੀ ਨਹੀਂ। ਉਨ੍ਹਾਂ ਕੋਲ ਹੋਰ ਜਵਾਬ ਵੀ ਨਹੀਂ ਹਨ।
Job 5:27
“ਅੱਯੂਬ, ਅਸੀਂ ਇਨ੍ਹਾਂ ਗੱਲਾਂ ਦਾ ਅਧਿਐਨ ਕੀਤਾ ਅਤੇ ਅਸੀਂ ਜਾਣਦੇ ਹਾਂ ਕਿ ਇਹ ਸੱਚ ਹਨ। ਇਸ ਲਈ ਸਾਡੀ ਗੱਲ ਸੁਣ ਅਤੇ ਇਸਤੋਂ ਸਿੱਖ।”