Job 9:5
ਪਰਮੇਸ਼ੁਰ ਪਰਬਤਾਂ ਨੂੰ ਹਿਲਾਉਂਦਾ ਅਤੇ ਉਹ ਇਸ ਨੂੰ ਜਾਣਦੇ ਵੀ ਨਹੀਂ। ਉਹ ਉਨ੍ਹਾਂ ਨੂੰ ਪਲਟ ਦਿੰਦਾ ਜਦੋਂ ਉਹ ਗੁੱਸੇ ਵਿੱਚ ਹੁੰਦਾ।
Job 9:5 in Other Translations
King James Version (KJV)
Which removeth the mountains, and they know not: which overturneth them in his anger.
American Standard Version (ASV)
`Him' that removeth the mountains, and they know it not, When he overturneth them in his anger;
Bible in Basic English (BBE)
It is he who takes away the mountains without their knowledge, overturning them in his wrath:
Darby English Bible (DBY)
Who removeth mountains, and they know it not, when he overturneth them in his anger;
Webster's Bible (WBT)
Who removeth the mountains, and they know not: who overturneth them in his anger.
World English Bible (WEB)
Who removes the mountains, and they don't know it, When he overturns them in his anger
Young's Literal Translation (YLT)
Who is removing mountains, And they have not known, Who hath overturned them in His anger.
| Which removeth | הַמַּעְתִּ֣יק | hammaʿtîq | ha-ma-TEEK |
| the mountains, | הָ֭רִים | hārîm | HA-reem |
| and they know | וְלֹ֣א | wĕlōʾ | veh-LOH |
| not: | יָדָ֑עוּ | yādāʿû | ya-DA-oo |
| which | אֲשֶׁ֖ר | ʾăšer | uh-SHER |
| overturneth | הֲפָכָ֣ם | hăpākām | huh-fa-HAHM |
| them in his anger. | בְּאַפּֽוֹ׃ | bĕʾappô | beh-ah-poh |
Cross Reference
Numbers 1:5
ਜਿਹੜੇ ਆਦਮੀ ਤੁਹਾਡਾ ਸਾਥ ਦੇਣਗੇ ਅਤੇ ਤੁਹਾਡੀ ਸਹਾਇਤਾ ਕਰਨਗੇ ਉਨ੍ਹਾਂ ਦੇ ਨਾਮ ਇਹ ਹਨ: ਰਊਬੇਨ ਦੇ ਪਰਿਵਾਰ-ਸਮੂਹ ਵਿੱਚੋਂ ਸ਼ਦੇਊਰ ਦਾ ਪੁੱਤਰ ਅਲੀਸੂਰ:
Revelation 11:13
ਉਸੇ ਵੇਲੇ ਹੀ ਇੱਕ ਵੱਡਾ ਭੁਚਾਲ ਆਇਆ। ਸ਼ਹਿਰ ਦਾ ਦੱਸਵਾਂ ਹਿੱਸਾ ਤਬਾਹ ਹੋ ਗਿਆ। ਅਤੇ ਭੁਚਾਲ ਵਿੱਚ ਸੱਤ ਹਜ਼ਾਰ ਲੋਕ ਮਾਰੇ ਗਏ। ਜਿਹੜੇ ਲੋਕ ਬਚ ਗਏ ਬਹੁਤ ਡਰੇ ਹੋਏ ਸਨ ਅਤੇ ਉਨ੍ਹਾਂ ਨੇ ਸਵਰਗ ਦੇ ਪਰਮੇਸ਼ੁਰ ਨੂੰ ਮਹਿਮਾਮਈ ਕੀਤਾ।
Revelation 6:14
ਅਕਾਸ਼ ਲਪੇਟੇ ਕਾਗਜ਼ ਵਾਂਗੂ ਅਲੋਪ ਹੋ ਗਿਆ। ਸਾਰੇ ਪਹਾੜ ਅਤੇ ਜਜੀਰੇ ਆਪਣੀਆਂ ਜਗ਼੍ਹਾਵਾਂ ਤੋਂ ਹਿੱਲ ਗਏ ਸਨ।
1 Corinthians 13:2
ਮੇਰੇ ਕੋਲ ਅਗੰਮ ਵਾਕ ਦੀ ਦਾਤ ਹੋ ਸੱਕਦੀ ਹੈ, ਮੈਂ ਪਰਮੇਸ਼ੁਰ ਦੇ ਸਾਰੇ ਭੇਤਾਂ ਤੇ ਹਰ ਚੀਜ਼ ਦੇ ਗਿਆਨ ਨੂੰ ਸਮਝਨ ਵਾਲਾ ਹੋ ਸੱਕਦਾ ਹਾਂ, ਅਤੇ ਮੇਰੇ ਕੋਲ ਬਹੁਤ ਵੱਡਾ ਵਿਸ਼ਵਾਸ ਵੀ ਹੋ ਸੱਕਦਾ ਜੋ ਪਰਬਤਾਂ ਨੂੰ ਖਿਸੱਕਾਉਣ ਯੋਗ ਹੋਵੇ। ਪਰ ਮੇਰੇ ਅੰਦਰ ਪ੍ਰੇਮ ਨਹੀਂ ਹੈ ਤਾਂ ਇਨ੍ਹਾਂ ਸਾਰੀਆਂ ਗੱਲਾਂ ਦੇ ਹੁੰਦਿਆਂ ਹੋਇਆ ਵੀ ਮੈਂ ਕੁਝ ਨਹੀਂ ਹਾਂ।
Luke 21:11
ਇੱਥੇ ਬਹੁਤ ਵੱਡੇ ਭੁਚਾਲ ਆਉਣਗੇ, ਕਾਲ ਪੈਣਗੇ ਅਤੇ ਵੱਖ-ਵੱਖ ਥਾਵਾਂ ਤੇ ਮਹਾਮਾਰੀ ਪਵੇਗੀ, ਕੁਝ ਡਰਾਉਣੀਆਂ ਗੱਲਾਂ ਵਾਪਰਨਗੀਆਂ ਕੁਝ ਮਹਾਨ ਨਿਸ਼ਾਨ ਲੋਕਾਂ ਨੂੰ ਚੇਤਾਵਨੀ ਦੇਣ ਲਈ ਅਕਾਸ਼ ਤੋਂ ਆਉਣਗੇ।
Matthew 27:51
ਜਦੋਂ ਯਿਸੂ ਮਰ ਗਿਆ, ਤਾਂ ਮੰਦਰ ਦਾ ਪੜਦਾ ਉੱਪਰ ਤੋਂ ਹੇਠਾਂ ਤੱਕ ਦੋ ਟੁਕੜਿਆਂ ਵਿੱਚ ਪਾਟ ਗਿਆ। ਧਰਤੀ ਕੰਬ ਗਈ ਅਤੇ ਚੱਟਾਨਾਂ ਤਿੜਕ ਗਈਆਂ ਸਨ।
Matthew 21:21
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇਕਰ ਤੁਹਾਨੂੰ ਨਿਹਚਾ ਹੋਵੇ ਅਤੇ ਤੁਸੀਂ ਕੋਈ ਭਰਮ ਨਾ ਰੱਖੋ। ਤੁਸੀਂ ਸਿਰਫ਼ ਇਹੋ ਹੀ ਕਰੋਂਗੇ ਜੋ ਅੰਜੀਰ ਦੇ ਬਿਰਛ ਨਾਲ ਮੈਂ ਕੀਤਾ ਸਗੋਂ ਤੁਸੀਂ ਇਸ ਪਹਾੜ ਨੂੰ ਵੀ ਆਖ ਸੱਕਦੇ ਹੋ ਜਾ ਅਤੇ ਸਮੁੰਦਰ ਵਿੱਚ ਜਾਕੇ ਡਿੱਗ ਤਾਂ ਅਜਿਹਾ ਹੀ ਹੋਵੇਗਾ।
Zechariah 14:4
ਉਸ ਵਕਤ, ਉਹ ਯਰੂਸ਼ਲਮ ਦੀ ਪੂਰਬੀ ਪਹਾੜੀ, ਜੈਤੂਨਾਂ ਦੇ ਪਰਬਤਾਂ ਉੱਪਰ ਖੜ੍ਹਾ ਹੋਵੇਗਾ ਅਤੇ ਪਰਬਤ ਵਿੱਚਕਾਰੋ ਪਾਟ ਜਾਵੇਗਾ। ਉਸਦਾ ਇੱਕ ਭਾਗ ਉੱਤਰ ਵੱਲ ਤੇ ਦੂਜਾ ਦੱਖਣ ਵੱਲ ਖਿਸੱਕ ਜਾਵੇਗਾ ਤੇ ਓੱਥੇ ਪੂਰਬ ਤੋਂ ਪੱਛਮ ਤੱਕ ਦੋ ਹਿਸਿਆਂ ਵਿੱਚ ਇੱਕ ਵੱਡੀ ਵਾਦੀ ਹੋਵੇਗੀ।
Zechariah 4:7
ਜ਼ਰੁੱਬਾਬਲ ਲਈ ਉਹ ਉੱਚੇ ਪਰਬਤ ਮਦਾਨ ਵਰਗੇ ਹੋ ਜਾਣਗੇ। ਅਤੇ ਉਹ ਮੰਦਰ ਉਸਾਰੇਗਾ ਤੇ ਜਦੋਂ ਸਭ ਤੋਂ ਖਾਸ ਪੱਥਰ ਉਸ ਉੱਪਰ ਧਰਿਆ ਜਾਵੇਗਾ ਤਾਂ ਲੋਕ ਹੈਰਾਨੀ ਨਾਲ ਪੁਕਾਰਣਗੇ, ‘ਖੂਬਸੂਰਤ! ਕਿੰਨਾ ਖੂਬਸੂਰਤ ਹੈ।’”
Habakkuk 3:10
ਪਰਬਤ ਤੈਨੂੰ ਵੇਖਕੇ ਕੰਬੇ ਧਰਤੀ ਤੋਂ ਹੜ੍ਹ ਜ਼ੋਰ ਦੀ ਲੰਘਿਆ ਸਮੁੰਦਰੀ ਪਾਣੀਆਂ ਨੇ ਡਾਢਾ ਸ਼ੋਰ ਕੀਤਾ ਜਿਵੇਂ ਕਿ ਉਹ ਧਰਤੀ ਤੇ ਹਮਲਾ ਕਰ ਰਹੇ ਹੋਣ।
Habakkuk 3:6
ਯਹੋਵਾਹ ਖੜੋਤਾ ਤੇ ਧਰਤੀ ਦਾ ਨਿਆਂ ਕੀਤਾ ਉਸ ਨੇ ਉੱਠ ਕੇ ਸਭ ਦੇਸ਼ਾਂ ਦੇ ਲੋਕਾਂ ਨੂੰ ਤੱਕਿਆ ਅਤੇ ਉਹ ਡਰ ਨਾਲ ਕੰਬ ਉੱਠੇ। ਇਹ ਪਰਬਤ ਜਿਹੜੇ ਯੁਗਾਂ ਤੋਂ ਅਟਲ ਖੜ੍ਹੇ ਸਨ ਡਿੱਗਕੇ ਚਕਨਾਚੂਰ ਹੋ ਗਏ। ਪੁਰਾਣੀਆਂ ਤੋਂ ਪੁਰਾਣੀਆਂ ਪਹਾੜੀਆਂ ਢਹਿ ਗਈਆਂ ਇਹ ਉੱਥੇ ਵਾਪਰਿਆ ਜਿੱਥੇ ਕਿਤੇ ਵੀ ਪਰਮੇਸ਼ੁਰ ਗਿਆ।
Isaiah 40:12
ਪਰਮੇਸ਼ੁਰ ਨੇ ਦੁਨੀਆਂ ਸਾਜੀ, ਓਹੀ ਇਸਤੇ ਹਕੂਮਤ ਕਰਦਾ ਹੈ ਕਿਸਨੇ ਆਪਣੇ ਹੱਥ ਦੀ ਹਬੇਲੀ ਨਾਲ ਸਮੁੰਦਰ ਨੂੰ ਮਾਪਿਆ? ਕਿਸਨੇ ਅਕਾਸ਼ ਨੂੰ ਮਾਪਣ ਲਈ ਆਪਣੇ ਹੱਥ ਦਾ ਇਸਤੇਮਾਲ ਕੀਤਾ? ਕਿਸਨੇ ਖਾਲਸਾਰੀ ਧਰਤੀ ਨੂੰ ਮਾਪਣ ਲਈ ਪਿਆਲੇ ਨੂੰ ਵਰਤਿਆ? ਕਿਸਨੇ ਪਰਬਤ ਅਤੇ ਪਹਾੜੀ ਨੂੰ ਤੋਂਲਣ ਲਈ ਤੱਕੜੀ ਨੂੰ ਵਰਤਿਆ? ਇਹ ਯਹੋਵਾਹ ਹੀ ਸੀ!
Psalm 114:6
ਪਹਾੜੋ, ਤੁਸੀਂ ਭੇਡੂਆਂ ਵਾਂਗ ਕਿਉਂ ਨੱਚੇ ਸੀ? ਅਤੇ ਪਹਾੜੀਓ, ਤੁਸੀਂ ਲੇਲਿਆਂ ਵਾਂਗ ਕਿਉਂ ਨੱਚੀਆਂ ਸੀ?
Psalm 68:8
ਪਰਮੇਸ਼ੁਰ, ਇਸਰਾਏਲ ਦਾ ਪਰਮੇਸ਼ੁਰ ਸੀਨਈ ਪਰਬਤ ਉੱਤੇ ਆਇਆ ਅਤੇ ਅਕਾਸ਼ ਪਿਘਲ ਗਿਆ।
Psalm 46:2
ਇਸੇ ਲਈ ਅਸੀਂ ਨਹੀਂ ਡਰਦੇ ਜਦੋਂ ਧਰਤੀ ਹਿੱਲਦੀ ਹੈ, ਅਤੇ ਪਰਬਤ ਸਮੁੰਦਰ ਵਿੱਚ ਡਿੱਗਦੇ ਹਨ।
Job 28:9
ਮਜ਼ਦੂਰ ਸਭ ਤੋਂ ਸਖਤ ਚੱਟਾਨ ਨੂੰ ਖੋਦਦੇ ਨੇ। ਉਹ ਪਰਬਤਾਂ ਦੇ ਬੱਲੇ ਖੁਦਾਈ ਕਰਦੇ ਨੇ।
Revelation 16:18
ਉੱਥੇ ਫ਼ੇਰ ਬਿਜਲੀ ਦੀ ਲਿਸ਼ਕ, ਸ਼ੋਰ ਗਰਜ ਅਤੇ ਵੱਡੇ ਭੁਚਾਲ ਹੋਏ। ਇਹ ਉਸ ਸਮੇਂ ਤੱਕ ਆਏ ਸਭ ਭੁਚਾਲਾਂ ਤੋਂ ਵੱਡਾ ਭੁਚਾਲ ਸੀ, ਜਦੋਂ ਤੋਂ ਲੋਕ ਧਰਤੀ ਤੇ ਰਹਿ ਰਹੇ ਸਨ।