Job 9:8
ਇੱਕਲੇ ਪਰਮੇਸ਼ੁਰ ਨੇ ਹੀ ਅਕਾਸ਼ਾਂ ਨੂੰ ਬਣਾਇਆ ਉਹ ਸਮੁੰਦਰ ਦੀਆਂ ਲਹਿਰਾਂ ਉੱਤੇ ਤੁਰਦਾ ਹੈ।
Job 9:8 in Other Translations
King James Version (KJV)
Which alone spreadeth out the heavens, and treadeth upon the waves of the sea.
American Standard Version (ASV)
That alone stretcheth out the heavens, And treadeth upon the waves of the sea;
Bible in Basic English (BBE)
By whose hand the heavens were stretched out, and who is walking on the waves of the sea:
Darby English Bible (DBY)
Who alone spreadeth out the heavens, and treadeth upon the high waves of the sea;
Webster's Bible (WBT)
Who alone spreadeth out the heavens, and treadeth upon the waves of the sea.
World English Bible (WEB)
Who alone stretches out the heavens, Treads on the waves of the sea;
Young's Literal Translation (YLT)
Stretching out the heavens by Himself, And treading on the heights of the sea,
| Which alone | נֹטֶ֣ה | nōṭe | noh-TEH |
| spreadeth out | שָׁמַ֣יִם | šāmayim | sha-MA-yeem |
| the heavens, | לְבַדּ֑וֹ | lĕbaddô | leh-VA-doh |
| treadeth and | וְ֝דוֹרֵ֗ךְ | wĕdôrēk | VEH-doh-RAKE |
| upon | עַל | ʿal | al |
| the waves | בָּ֥מֳתֵי | bāmŏtê | BA-moh-tay |
| of the sea. | יָֽם׃ | yām | yahm |
Cross Reference
Isaiah 44:24
ਯਹੋਵਾਹ ਨੇ ਤੁਹਾਨੂੰ ਸਾਜਿਆ, ਜਿਵੇਂ ਤੁਸੀਂ ਹੋ। ਯਹੋਵਾਹ ਨੇ ਇਹ ਕਾਰਜ ਉਦੋਂ ਕੀਤਾ ਜਦੋਂ ਹਾਲੇ ਤੁਸੀਂ ਆਪਣੀ ਮਾਂ ਦੇ ਗਰਭ ਅੰਦਰ ਸੀ। ਯਹੋਵਾਹ ਆਖਦਾ ਹੈ, “ਮੈਂ, ਯਹੋਵਾਹ ਨੇ, ਹਰ ਸ਼ੈਅ ਸਾਜੀ! ਮੈਂ ਖੁਦ ਓੱਥੇ ਅਕਾਸ਼ ਰੱਖੇ ਸਨ! ਮੈਂ ਆਪਣੇ ਸਾਹਮਣੇ ਧਰਤੀ ਵਿਛਾਈ।”
Isaiah 40:22
ਯਹੋਵਾਹ ਹੀ ਸੱਚਾ ਪਰਮੇਸ਼ੁਰ ਹੈ! ਉਹ ਧਰਤੀ ਦੇ ਉੱਪਰ ਬੈਠਾ ਹੈ ਤੇ ਉਸਦੀ ਤੁਲਨਾ ਵਿੱਚ ਲੋਕ ਹਨ ਟਿੱਡੀਦਲ ਵਰਗੇ ਹਨ। ਉਸ ਨੇ ਅਕਾਸ਼ਾਂ ਨੂੰ ਕੱਪੜੇ ਦੇ ਬਾਨ ਵਾਂਗ ਖੋਲ੍ਹ ਦਿੱਤਾ। ਉਸ ਨੇ ਅਕਾਸ਼ਾਂ ਨੂੰ ਤੰਬੂ ਵਾਂਗ ਬੈਠਣ ਲਈ ਉਸ ਦੇ ਹੇਠਾਂ ਫ਼ੈਲਾ ਦਿੱਤਾ।
Psalm 104:2
ਤੁਸੀਂ ਨੂਰ ਨੂੰ ਪਹਿਨਦੇ ਹੋ ਜਿਵੇਂ ਕੋਈ ਚੋਲਾ ਪਹਿਨਦਾ ਹੈ। ਤੁਸੀਂ ਅਕਾਸ਼ਾਂ ਨੂੰ ਪਰਦੇ ਵਾਂਗ ਖਿਲਾਰ ਦਿੱਤਾ ਹੈ।
Zechariah 12:1
ਯਹੂਦਾਹ ਦੇ ਦੁਆਲੇ ਦੀਆਂ ਕੌਮਾਂ ਦਾ ਦਰਸ਼ਨ ਇਸਰਾਏਲ ਦੇ ਵਿਖੇ ਯਹੋਵਾਹ ਦਾ ਸ਼ੋਕ ਸਮਾਚਾਰ। ਯਹੋਵਾਹ ਨੇ ਧਰਤੀ ਅਤੇ ਆਕਾਸ਼ ਸਿਰਜੇ। ਉਸ ਨੇ ਮਨੁੱਖ ਦਾ ਆਤਮਾ ਉਸ ਦੇ ਵਿੱਚ ਪਾਇਆ ਅਤੇ ਯਹੋਵਾਹ ਨੇ ਇਹ ਗੱਲਾਂ ਆਖੀਆਂ।
Jeremiah 10:11
ਯਹੋਵਾਹ ਆਖਦਾ ਹੈ, “ਇਹ ਸੰਦੇਸ਼ ਉਨ੍ਹਾਂ ਲੋਕਾਂ ਨੂੰ ਦੇਵੋ: ‘ਉਨ੍ਹਾਂ ਝੂਠੇ ਦੇਵਤਿਆਂ ਨੇ ਧਰਤੀ ਅਤੇ ਅਕਾਸ਼ ਨਹੀਂ ਸਾਜੇ ਸਨ। ਉਹ ਤਬਾਹ ਹੋ ਜਾਣਗੇ, ਅਤੇ ਉਹ ਧਰਤੀ ਅਤੇ ਅਕਾਸ਼ ਵਿੱਚੋਂ ਅਲੋਪ ਹੋ ਜਾਣਗੇ।’”
Job 37:18
ਅੱਯੂਬ, ਕੀ ਤੂੰ ਅਕਾਸ਼ ਨੂੰ ਫ਼ੈਲਾਉਣ ਵਿੱਚ ਪਰਮੇਸ਼ੁਰ ਦੀ ਸਹਾਇਤਾ ਕਰ ਸੱਕਦਾ ਹੈਂ, ਤੇ ਇਸ ਨੂੰ ਪਾਲਿਸ਼ ਕੀਤੇ ਤਾਂਬੇ ਵਾਂਗ ਚਮਕਦਾਰ ਬਣਾ ਸੱਕਦਾ ਹੈਂ?
John 6:19
ਚੇਲੇ ਲਗਭਗ ਤਿੰਨ ਜਾਂ ਚਾਰ ਮੀਲ ਝੀਲ ਦੇ ਅਗ੍ਹਾਂ ਜਾ ਚੁੱਕੇ ਸਨ। ਤਦ ਉਨ੍ਹਾਂ ਨੇ ਯਿਸੂ ਨੂੰ ਵੇਖਿਆ। ਉਹ ਪਾਣੀ ਉੱਤੇ ਚੱਲ ਰਿਹਾ ਸੀ। ਚੇਲੇ ਯਿਸੂ ਨੂੰ ਕਿਸ਼ਤੀ ਦੇ ਨੇੜੇ ਆਉਂਦਾ ਵੇਖ ਡਰ ਗਏ।
Matthew 14:25
ਸਵੇਰ ਦੇ ਤਿੰਨ ਅਤੇ ਛੇ ਦੇ ਵਿੱਚਕਾਰ ਯਿਸੂ ਝੀਲ ਦੇ ਉੱਤੇ ਤੁਰਦਾ ਹੋਇਆ ਆਪਣੇ ਚੇਲਿਆਂ ਕੋਲ ਆਇਆ।
Isaiah 42:5
ਯਹੋਵਾਹ ਦੁਨੀਆਂ ਦਾ ਹਾਕਮ ਤੇ ਸਿਰਜਣਹਾਰਾ ਹੈ ਸੱਚੇ ਪਰਮੇਸ਼ੁਰ, ਯਹੋਵਾਹ ਨੇ ਇਹ ਗੱਲਾਂ ਆਖੀਆਂ। (ਯਹੋਵਾਹ ਨੇ ਅਕਾਸ਼ਾਂ ਨੂੰ ਸਾਜਿਆ। ਯਹੋਵਾਹ ਨੇ ਅਕਾਸ਼ਾਂ ਨੂੰ ਧਰਤੀ ਉੱਤੇ ਫ਼ੈਲਾਇਆ। ਉਸ ਨੇ ਧਰਤੀ ਉਤਲੀ ਹਰ ਚੀਜ਼ ਨੂੰ ਵੀ ਸਾਜਿਆ। ਯਹੋਵਾਹ ਧਰਤੀ ਉੱਤੇ ਸਮੂਹ ਲੋਕਾਂ ਵਿੱਚ ਜੀਵਨ ਫੂਕਦਾ ਹੈ। ਯਹੋਵਾਹ ਧਰਤੀ ਉੱਤੇ ਤੁਰਨ-ਫ਼ਿਰਨ ਵਾਲੇ ਹਰ ਬੰਦੇ ਨੂੰ ਰੂਹ ਪ੍ਰਦਾਨ ਕਰਦਾ ਹੈ।)
Psalm 93:3
ਯਹੋਵਾਹ, ਨਦੀਆਂ ਦਾ ਸ਼ੋਰ ਬਹੁਤ ਉੱਚਾ ਹੈ। ਟਕਰਾਉਂਦੀਆਂ ਹੋਈਆਂ ਲਹਿਰਾਂ ਬਹੁਤ ਸ਼ੋਰੀਲੀਆਂ ਹਨ।
Psalm 77:19
ਹੇ ਪਰਮੇਸ਼ੁਰ, ਤੁਸੀਂ ਡੂੰਘੇ ਪਾਣੀਆਂ ਵਿੱਚੋਂ ਦੀ ਚੱਲੇ, ਤੁਸੀਂ ਡੂੰਘਾ ਸਮੁੰਦਰ ਪਾਰ ਕੀਤਾ। ਪਰ ਤੁਸੀਂ ਕੋਈ ਵੀ ਪੈਰ ਚਿਨ੍ਹ ਨਹੀਂ ਛੱਡਿਆ।
Psalm 33:6
ਯਹੋਵਾਹ ਨੇ ਆਦੇਸ਼ ਦਿੱਤਾ ਅਤੇ ਦੁਨੀਆਂ ਸਾਜੀ ਗਈ। ਪਰਮੇਸ਼ੁਰ ਦੇ ਮੁੱਖ ਤੋਂ ਨਿਕਲੇ ਹਰ ਸਾਹ ਨੇ ਧਰਤੀ ਦੀ ਹਰ ਸ਼ੈਅ ਨੂੰ ਸਾਜਿਆ ਹੈ।
Job 38:16
“ਅੱਯੂਬ, ਕੀ ਤੂੰ ਕਦੇ ਸਮੁੰਦਰ ਦੀ ਸਭ ਤੋਂ ਡੂੰਘੀ ਬਾਵੇਂ ਗਿਆ ਹੈਂ, ਜਿੱਥੇ ਸਮੁੰਦਰ ਸ਼ੁਰੂ ਹੁੰਦਾ ਹੈ। ਕੀ ਤੂੰ ਕਦੇ ਸਮੁੰਦਰ ਦੀ ਤੈਹ ਉੱਤੇ ਤੁਰਿਆ ਹੈਂ?
Job 38:11
ਮੈਂ ਸਮੁੰਦਰ ਨੂੰ ਆਖਿਆ, ‘ਤੂੰ ਇੱਥੋਂ ਤੀਕ ਹੀ ਆ ਸੱਕਦਾ ਹੈਂ, ਹੋਰ ਅਗੇਰੇ ਨਹੀਂ। ਤੇਰੀਆਂ ਗੁਮਾਨੀ ਲਹਿਰਾਂ, ਇੱਥੇ ਹੀ ਰੁਕ ਜਾਣਗੀਆਂ।’
Genesis 1:6
ਦੂਸਰਾ ਦਿਨ-ਅਕਾਸ਼ ਫ਼ੇਰ ਪਰਮੇਸ਼ੁਰ ਨੇ ਆਖਿਆ, “ਪਾਣੀ ਨੂੰ ਦੋ ਹਿਸਿਆਂ ਵਿੱਚ ਵੰਡਣ ਲਈ ਵਾਯੂਮੰਡਲ ਹੋਵੇ!”