John 12:36
ਇਸ ਲਈ ਜਦੋਂ ਚਾਨਣ ਤੁਹਾਡੇ ਕੋਲ ਹੈ ਚਾਨਣ ਵਿੱਚ ਵਿਸ਼ਵਾਸ ਕਰੋ। ਤਾਂ ਜੋ ਤੁਸੀਂ ਚਾਨਣ ਦੇ ਪੁੱਤਰ ਹੋਵੋਂ।” ਇਹ ਸਭ ਕਹਿਣ ਤੋਂ ਬਾਦ ਯਿਸੂ ਅਜਿਹੀ ਜਗ਼੍ਹਾ ਉੱਤੇ ਚੱਲਾ ਗਿਆ ਜਿੱਥੇ ਲੋਕ ਉਸ ਨੂੰ ਨਾ ਲੱਭ ਸੱਕਣ।
While | ἕως | heōs | AY-ose |
ye have | τὸ | to | toh |
light, | φῶς | phōs | fose |
believe | ἔχετε | echete | A-hay-tay |
in | πιστεύετε | pisteuete | pee-STAVE-ay-tay |
the | εἰς | eis | ees |
light, | τὸ | to | toh |
that | φῶς | phōs | fose |
ye may be | ἵνα | hina | EE-na |
the children | υἱοὶ | huioi | yoo-OO |
light. of | φωτὸς | phōtos | foh-TOSE |
These things | γένησθε | genēsthe | GAY-nay-sthay |
spake | Ταῦτα | tauta | TAF-ta |
Jesus, | ἐλάλησεν | elalēsen | ay-LA-lay-sane |
and | ὁ | ho | oh |
departed, | Ἰησοῦς | iēsous | ee-ay-SOOS |
and did hide himself | καὶ | kai | kay |
from | ἀπελθὼν | apelthōn | ah-pale-THONE |
them. | ἐκρύβη | ekrybē | ay-KRYOO-vay |
ἀπ' | ap | ap | |
αὐτῶν | autōn | af-TONE |
Cross Reference
John 8:59
ਜਦੋਂ ਯਿਸੂ ਨੇ ਇਸ ਤਰ੍ਹਾਂ ਆਖਿਆ, ਲੋਕਾਂ ਨੇ ਉਸ ਤੇ ਸੁੱਟਣ ਵਾਸਤੇ ਪੱਥਰ ਚੁੱਕੇ। ਪਰ ਯਿਸੂ ਲੁਕ ਗਿਆ ਅਤੇ ਮੰਦਰ ਛੱਡ ਕੇ ਚੱਲਾ ਗਿਆ।
Luke 16:8
“ਬਾਅਦ ਵਿੱਚ ਮਾਲਕ ਨੇ ਆਪਣੇ ਬੇਈਮਾਨ ਮੁਖਤਿਆਰ ਨੂੰ ਕਿਹਾ ਕਿ ਉਸ ਨੇ ਬੜੀ ਚਲਾਕੀ ਖੇਡੀ ਹੈ। ਹਾਂ! ਦੁਨਿਆਵੀ ਲੋਕ ਆਤਮਕ ਲੋਕਾਂ ਨਾਲੋਂ ਆਪਣੇ ਸਮੇਂ ਦੇ ਦੂਜੇ ਲੋਕਾਂ ਨਾਲ ਵੱਧੇਰੇ ਚਲਾਕੀ ਕਰਦੇ ਹਨ।
1 Thessalonians 5:5
ਤੁਸੀਂ ਸਾਰੇ ਜਿਹੜੇ ਰੋਸ਼ਨੀ ਵਿੱਚ ਜਿਉਂ ਰਹੇ ਹੋ, ਅਤੇ ਤੁਸੀਂ ਦਿਨ ਨਾਲ ਸੰਬੰਧਿਤ ਹੋ। ਅਸੀਂ ਰਾਤ ਜਾਂ ਹਨੇਰੇ ਨਾਲ ਸੰਬੰਧਿਤ ਨਹੀਂ ਹਾਂ।
Ephesians 5:8
ਅਤੀਤ ਵਿੱਚ, ਤੁਸੀਂ ਹਨੇਰੇ ਨਾਲ ਘਿਰੇ ਹੋਏ ਸੀ। ਪਰ ਹੁਣ ਤੁਸੀਂ ਪ੍ਰਭੂ ਵਿੱਚਲੀ ਰੋਸ਼ਨੀ ਨਾਲ ਭਰੇ ਹੋਏ ਹੋ। ਇਸ ਲਈ ਉਨ੍ਹਾਂ ਲੋਕਾਂ ਵਾਂਗ ਰਹੋ ਜਿਹੜੇ ਰੌਸ਼ਨੀ ਨਾਲ ਸੰਬੰਧ ਰੱਖਦੇ ਹਨ।
1 John 2:9
ਇੱਕ ਵਿਅਕਤੀ ਆਖਦਾ ਹੈ, “ਮੈਂ ਰੌਸ਼ਨੀ ਵਿੱਚ ਹਾਂ।” ਪਰ ਜੇ ਉਹ ਵਿਅਕਤੀ ਆਪਣੇ ਭਰਾ ਨੂੰ ਨਫ਼ਰਤ ਕਰਦਾ ਹੈ ਤਾਂ ਉਹ ਹਾਲੇ ਵੀ ਅੰਧਕਾਰ ਵਿੱਚ ਹੈ।
1 Thessalonians 5:8
ਪਰ ਅਸੀਂ ਤਾਂ ਦਿਨ ਵਾਲੇ ਹਾਂ, ਇਸ ਲਈ ਸਾਨੂੰ ਆਪਣੇ-ਆਪ ਉੱਪਰ ਕਾਬੂ ਰੱਖਣਾ ਚਾਹੀਦਾ ਹੈ। ਸਾਨੂੰ ਵਿਸ਼ਵਾਸ ਅਤੇ ਪ੍ਰੇਮ ਨੂੰ ਆਪਣੇ ਸੁਰੱਖਿਆ ਕਵਚ ਵਾਂਗ ਪਹਿਨਣਾ ਚਾਹੀਦਾ ਹੈ, ਅਤੇ ਮੁਕਤੀ ਦੀ ਆਸ ਸਾਡਾ ਟੋਪ ਹੋਣੀ ਚਾਹੀਦੀ ਹੈ।
Acts 13:47
ਕਿਉਂਕਿ ਪ੍ਰਭੂ ਨੇ ਸਾਨੂੰ ਇਉਂ ਹੁਕਮ ਦਿੱਤਾ ਹੈ: ‘ਮੈਂ ਤੁਹਾਨੂੰ ਹੋਰਨਾਂ ਕੌਮਾਂ ਦੇ ਲਈ ਰੋਸ਼ਨੀ ਵਰਗਾ ਠਹਿਰਾਇਆ ਹੈ ਤਾਂ ਜੋ ਤੁਸੀਂ ਸਾਰੇ ਸੰਸਾਰ ਨੂੰ ਮੁਕਤੀ ਦਾ ਰਾਹ ਦਿਖਾ ਸੱਕੋ।’”
John 11:54
ਤਾਂ ਯਿਸੂ ਨੇ ਯਹੂਦੀਆਂ ਵਿੱਚ ਖੁਲ੍ਹੇ-ਆਮ ਘੁੰਮਣਾ ਬੰਦ ਕਰ ਦਿੱਤਾ। ਉਹ ਯਰੂਸ਼ਲਮ ਛੱਡ ਕੇ ਇਫ਼ਰਾਈਮ ਨਾਂ ਦੇ ਇੱਕ ਨਗਰ ਵੱਲ ਚੱਲਾ ਗਿਆ ਜਿਹੜਾ ਉਜਾੜ ਦੇ ਨੇੜੇ ਸੀ। ਉੱਥੇ ਕੁਝ ਦੇਰ ਉਹ ਆਪਣੇ ਚੇਲਿਆਂ ਨਾਲ ਰਿਹਾ।
John 10:39
ਯਹੂਦੀ ਫੇਰ ਯਿਸੂ ਨੂੰ ਗਿਰਫ਼ਤਾਰ ਕਰਨਾ ਚਾਹੁੰਦੇ ਸਨ ਪਰ ਉਹ ਉਨ੍ਹਾਂ ਤੋਂ ਬਚ ਗਿਆ।
John 3:21
ਪਰ ਜੋ ਵਿਅਕਤੀ ਸੱਚ ਤੇ ਚੱਲਦਾ ਹੈ ਉਹ ਚਾਨਣ ਕੋਲ ਆਉਂਦਾ ਹੈ। ਚਾਨਣ ਇਹ ਸਪੱਸ਼ਟ ਤੌਰ ਤੇ ਵਿਖਾਉਂਦਾ ਹੈ ਕਿ ਜਿਹੜੇ ਕੰਮ ਵਿਅਕਤੀ ਨੇ ਕੀਤੇ ਹਨ ਉਹ ਪਰਮੇਸ਼ੁਰ ਰਾਹੀਂ ਕੀਤੇ ਗਏ ਸਨ।
John 1:7
ਯੂਹੰਨਾ, ਲੋਕਾਂ ਨੂੰ ਚਾਨਣ ਬਾਰੇ ਗਵਾਹੀ ਦੇਣ ਆਇਆ। ਤਾਂ ਜੋ ਯੂਹੰਨਾ ਰਾਹੀਂ ਸਾਰੇ ਲੋਕ ਚਾਨਣ ਤੇ ਵਿਸ਼ਵਾਸ ਕਰ ਸੱਕਣ।
Matthew 21:17
ਇਹ ਵਾਪਰਨ ਤੋਂ ਬਾਅਦ ਯਿਸੂ ਉਨ੍ਹਾਂ ਲੋਕਾਂ ਤੋਂ ਵਿਦਾ ਹੋ ਗਿਆ ਅਤੇ ਰਾਤ ਕੱਟਣ ਲਈ ਬਾਹਰ ਬੈਤਅਨੀਆ ਸ਼ਹਿਰ ਨੂੰ ਚੱਲਿਆ ਗਿਆ।
Isaiah 60:1
ਪਰਮੇਸ਼ੁਰ ਆ ਰਿਹਾ ਹੈ “ਹੇ ਯਰੂਸ਼ਲਮ, ਮੇਰੇ ਨੂਰ, ਉੱਠ। ਤੁਹਾਡਾ ਨੂਰ (ਯਹੋਵਾਹ) ਆ ਰਿਹਾ ਹੈ। ਯਹੋਵਾਹ ਦਾ ਪਰਤਾਪ ਤੁਹਾਡੇ ਉੱਤੇ ਚਮਕੇਗਾ।